ਤਾਜਾ ਖ਼ਬਰਾਂ


ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  43 minutes ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  54 minutes ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  about 1 hour ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  about 1 hour ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  about 2 hours ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  about 2 hours ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  about 3 hours ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  about 3 hours ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  about 4 hours ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 5 hours ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  about 5 hours ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 6 hours ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 6 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 7 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 7 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 8 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 8 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 8 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 8 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 7 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਤਰਨਤਾਰਨ

ਤਰਨ ਤਾਰਨ 'ਚ ਧੂਮਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਆਜ਼ਾਦੀ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੁਲਿਸ ਲਾਈਨ ਗਰਾਉਂਡ ਤਰਨਤਾਰਨ ਵਿਖੇ ਉੁਚੇਰੀ ਸਿੱਖਿਆ, ਖੇਡਾਂ ਤੇ ਯੂਥ ਸੇਵਾਵਾਂ ਅਤੇ ਵਾਤਾਵਰਨ, ਵਿਗਿਆਨ ਤੇ ਤਕਨਾਲੌਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹੇਅਰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਹੋਇਆ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਇੱਥੇ ਖੜੇ ਹਾਂ ਅਤੇ ਮੈਨੂੰ ਝੰਡਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ | ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਵੇਂ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਗਏ ਤਰਨ ਤਾਰਨ ਵਿਖੇ ਝੰਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਉਨਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ ਭਾਵੇਂ ਖੇਡਾਂ ਹੋਣ, ਦੇਸ਼ ਦੀ ਆਜ਼ਾਦੀ ਦੀ ਲੜ੍ਹਾਈ ਹੋਵੇ ਜਾਂ ਆਜ਼ਾਦੀ ਤੋਂ ਬਾਅਦ ਵੀ ਇਸ ਜ਼ਿਲ੍ਹੇ ਦੇ ਨੌਜਵਾਨਾਂ ਨੇ ਪੂਰੇ ਦੇਸ਼ ਵਿਚ ਆਪਣੇ ਝੰਡੇ ਗੱਡੇ ਹਨ | ਸੈਨਾ ਦੀ ਭਰਤੀ ਓਨੀ ਦੇਰ ਤੱਕ ਪੂਰੀ ਨਹੀਂ ਹੁੰਦੀ ਜਦ ਤੱਕ ਇਸ ਜ਼ਿਲ੍ਹੇ ਦੇ ਨੌਜਵਾਨ ਭਰਤੀ ਨਾ ਹੋਣ | ਪ੍ਰਵੀਨ ਕੁਮਾਰ ਓਲੰਪਿਕ ਖਿਡਾਰੀ ਨੇ ਜਿੱਥੇ ਖੇਡਾਂ ਵਿਚ ਅਤੇ ਮਹਾਂਭਾਰਤ ਵਰਗੇ ਸੀਰੀਅਲ ਵਿਚ ਭੂਮਿਕਾ ਕਰਕੇ ਤਰਨ ਤਾਰਨ ਜ਼ਿਲੇ੍ਹ ਦਾ ਨਾਂ ਰੋਸ਼ਨ ਕੀਤਾ ਹੈ, ਓਥੇ ਹੁਣੇ ਹੀ ਬਰਮਿੰਘਮ ਵਿਖੇ ਹੋਈਆਂ ਕਾਮਨ ਵੈਲਥ ਖੇਡਾਂ ਵਿਚ ਜ਼ਿਲ੍ਹੇ ਦੇ ਆਕਾਸ਼ਦੀਪ ਨੇ ਮੈਡਲ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ 29 ਅਗਸਤ ਤੋਂ ਸੂਬੇ ਭਰ ਵਿਚ ਖੇਡ ਮੇਲਾ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਬਲਾਕ ਪੱਧਰ ਤੱਕ 28 ਕਿਸਮ ਦੀਆਂ ਖੇਡਾਂ ਹੋਣਗੀਆਂ ਅਤੇ 6 ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ | ਇਸ ਖੇਡ ਮੇਲੇ ਵਿਚ 5 ਲੱਖ ਤੋਂ ਵੱਧ ਬੱਚੇ ਹਿੱਸਾ ਲੈਣਗੇ | ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ, ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫ਼ੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਕਿਸੇ ਲੀਡਰ ਦੀ ਨਹੀਂ, ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਹੈ ਤਾਂ ਕਿ ਸਾਨੂੰ ਅਹਿਸਾਸ ਹੋਵੇ ਕਿ ਅਸੀਂ ਜੋ ਕੁਝ ਵੀ ਹਾਂ ਇਨ੍ਹਾਂ ਦੀ ਬਦੌਲਤ ਹਾਂ | ਇਨ੍ਹਾਂ ਦੀ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਦੂਜੀ ਤਸਵੀਰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਲਗਾਈ ਹੈ ਤਾਂ ਜੋ ਸਾਨੂੰ ਇਹ ਵੀ ਅਹਿਸਾਸ ਹੋਵੇ ਕਿ ਇਨ੍ਹਾਂ ਦੇ ਸੰਵਿਧਾਨ ਦੀ ਬਦੌਲਤ ਅਸੀਂ ਅੱਜ ਇੱਥੇ ਖੜ੍ਹੇ ਹਾਂ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕਈ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ | ਉਨਾਂ ਕਿਹਾ ਕਿ ਅਸੀਂ ਅਮਨ ਕਾਨੂੰਨ ਤੇ ਪੂਰੀ ਸਖ਼ਤੀ ਨਾਲ ਕੰਮ ਕਰ ਰਹੇ ਹਾਂ ਅਤੇ ਗੈਂਗਸਟਰਾਂ, ਨਸ਼ੇ ਵੇਚਣ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਖਤਮ ਕੀਤਾ ਜਾਵੇਗਾ | ਮੀਤ ਹੇਅਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਸਮੂਹ ਪੰਜਾਬੀਆਂ ਨੂੰ ਵਧਾਈ ਵੀ ਦਿੱਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਤੋਂ ਸਾਲਾਮੀ ਲਈ | ਇਸ ਮੌਕੇ ਮੀਤ ਹੇਅਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਮੁੱਖ ਮਹਿਮਾਨ ਮੀਤ ਹੇਅਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ | ਇਸ ਮੌਕੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਆਈ.ਜੀ. ਰਾਕੇਸ਼ ਕੁਮਾਰ, ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪਿ੍ਆ ਸੂਦ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ, ਐੱਸ.ਡੀ.ਐੱਮ. ਰਜਨੀਸ਼ ਕੁਮਾਰ, ਗੁਰਸੇਵਕ ਸਿੰਘ ਔਲਖ, ਪਰੇਡ ਕਮਾਂਡਰ ਡੀ.ਐੱਸ.ਪੀ. ਰਾਜਕੁਮਾਰ ਚੌਧਰੀ, ਸਿਵਲ ਸਰਜਨ ਡਾ. ਸੀਮਾ, ਐੱਸ.ਐੱਮ.ਓ. ਡਾ. ਰਮਨਦੀਪ ਸਿੰਘ ਪੱਡਾ, ਐੱਸ.ਪੀ. ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ, ਡੀ.ਐੱਸ.ਪੀ. ਕੰਵਲਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਅਧਿਕਾਰੀ ਹਾਜ਼ਰ ਸਨ |
ਖਾਲੜਾ, (ਜੱਜਪਾਲ ਸਿੰਘ ਜੱਜ­)- ਬਾਬਾ ਬੁੱਢਾ ਜੀ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਜੋਕੇ ਵਿਖੇ ਆਜ਼ਾਦੀ ਮਹਾਂ ਉਤਸਵ ਮਨਾਇਆ ਗਿਆ | ਸੀਮਾ ਸੁਰੱਖਿਆ ਬਲ 103 ਬਟਾਲੀਅਨ ਅਮਰਕੋਟ ਦੇ ਸੈਕਿੰਡ ਇਨ ਕਮਾਂਡਰ ਸ਼ੇਅਰਿੰਗ ਡੋਰਜੇ ਅਤੇ ਸਹਾਇਕ ਕਮਾਂਡੈਂਟ ਧਰਮਿੰਦਰ ਕੁਮਾਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਾਂਝੇ ਤੌਰ 'ਤੇ ਅਦਾ ਕੀਤੀ ਗਈ | ਇਸ ਮੌਕੇ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਤੇ ਦੇਸ਼ ਭਗਤੀ ਸਬੰਧੀ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਪ੍ਰੋਗਰਾਮ ਵਿਚ ਮਾਸਟਰ ਬਲਦੇਵ ਸਿੰਘ, ਕਾਰਜ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਰਾਜਬੀਰ ਸਿੰਘ ਸਮੇਤ ਇਲਾਕੇ ਦੀ ਸਮੁੱਚੀ ਟੀਮ ਨੇ ਸ਼ਿਰਕਤ ਕੀਤੀ | ਅੰਤ 'ਤੇ ਪਿ੍ੰਸੀਪਲ ਸਚਿਨ ਪੁਰੀ ਨੇ ਬੱਚਿਆਂ ਨੂੰ ਆਜ਼ਾਦੀ ਦੇ ਮਹੱਤਵ ਬਾਰੇ ਦੱਸਿਆ | ਇਸ ਮੌਕੇ 'ਤੇ ਸਕੂਲ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਦਰਪਣ ਪੁਰੀ, ਰਣਜੀਤ ਸਿੰਘ, ਗੁਰਜੰਟ ਸਿੰਘ, ਮੈਡਮ ਬਲਜੀਤ ਕੌਰ, ਮਨਪ੍ਰੀਤ ਕੌਰ ਆਦਿ ਸਮਾਗਮ 'ਚ ਸ਼ਾਮਿਲ ਸਨ |
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਆਜ਼ਾਦੀ ਕੇ ਅੰਮਿ੍ਤ ਮਹੋਤਸਵ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਰਾਏ ਸਿਵਲ ਹਸਪਤਾਲ ਪੱਟੀ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਸਮੇਂ ਮੌਜੂਦ ਡਾ: ਮਨਮੋਹਨ ਸਿੰਘ, ਡਾ: ਮਨਦੀਪ ਸਿੰਘ, ਡਾ. ਅਮਨ ਧੰਜੂ, ਪਿ੍ਤਪਾਲ ਸਿੰਘ ਅਪਥਾਲਮਿਕ ਅਫਸਰ, ਕੁਲਵਿੰਦਰ ਸਿੰਘ ਸਭਰਾ, ਫਾਰਮਾਸਿਸਟ ਰਾਜਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਬਲਜੀਤ ਕੌਰ ਡਿਸਪੈਂਸਰ, ਸੁਮਨ ਸ਼ਰਮਾ ਰੇਡੀਓਗਰਾਫਰ, ਐਲ.ਟੀ. ਪਵਨ ਕੁਮਾਰ, ਚੰਦਨ ਸ਼ਰਮਾ, ਕੰਵਲਜੀਤ ਕੌਰ, ਰਾਜਵਿੰਦਰ ਸਿੰਘ ਬਾਠ, ਪ੍ਰਗਟ ਸਿੰਘ, ਚਰਨਜੀਤ ਸਿੰਘ ਓ.ਟੀ., ਸਟਾਫ ਨਰਸ ਕੇਡਰ ਸ਼ੀਲਾ ਵੋਹਰਾ, ਕੁਲਵਿੰਦਰ ਕੌਰ, ਕੰਵਲ, ਰਾਜਬੀਰ ਕੌਰ, ਗੁਰਜੀਤ ਕੌਰ, ਹਰਮਨ, ਹਰਪ੍ਰੀਤ ਕੌਰ ਪਨੇਸਰ, ਜਗਰੂਪ ਕੌਰ, ਧੰਨਬੀਰ ਸਿੰਘ, ਅਮਨਦੀਪ ਕੌਰ, ਐਲ.ਐਚ.ਵੀ. ਜਗਦੀਸ਼ ਕੌਰ, ਏ.ਐਨ.ਐਮ. ਸਵਿੰਦਰ ਕੌਰ, ਮਨਜੀਤ ਕੌਰ, ਇੰਦਰਜੀਤ ਕੌਰ, ਸਤਨਾਮ ਸਿੰਘ, ਜਗਰਾਮ, ਗਗਨਦੀਪ, ਮਨਜੀਤ ਕੌਰ ਆਦਿ ਮੌਜੂਦ ਸਨ |
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਬਲਾਕ ਪੱਟੀ ਵਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਪੱਟੀ ਵਿਖੇ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ ਪੱਟੀ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਲੱਡੂ ਵੰਡੇ ਗਏ | ਇਸ ਮੌਕੇ ਬਲਾਕ ਪੱਟੀ ਦੇ ਪ੍ਰਧਾਨ ਗੁਰਵੇਲ ਸਿੰਘ ਤੂਤ, ਬਲਾਕ ਨੌਸ਼ਹਿਰਾ ਪੰਨੂੰਆਂ ਦੇ ਪ੍ਰਧਾਨ ਨਵਰੀਤ ਸਿੰਘ ਸਰਪੰਚ ਜੱਲੇਵਾਲ, ਵਿਜੈ ਸ਼ਰਮਾ ਪ੍ਰਧਾਨ ਸ਼ਹਿਰੀ, ਦਲਬੀਰ ਸਿੰਘ ਸੇਖੋਂ, ਸੇਵਾ ਸਿੰਘ ਉਬੋਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚੇਅਰਮੈਨ ਨਿਸ਼ਾਨ ਸਿੰਘ ਬੁੱਟਰ, ਐਡਵੋਕੇਟ ਜਗਮੀਤ ਸਿੰਘ ਭੁੱਲਰ ਕੌਸਲਰ, ਰਾਜ ਕੁਮਾਰ ਰਾਜੂ, ਸੁਖਵਿੰਦਰ ਸਿੰਘ ਸੰਗਵਾਂ, ਬਰਕਤ ਸਿੰਘ ਵੋਹਰਾ, ਕੁਲਦੀਪ ਸਿੰਘ ਡੀਲਰ, ਦਰਸ਼ਨ ਸਿੰਘ, ਕਸ਼ਮੀਰ ਸਿੰਘ, ਸਰਪੰਚ ਨਿਰਭੈਅ ਸਿੰਘ, ਦਲਜੀਤ ਸਿੰਘ ਜੌੜ ਸਿੰਘ ਵਾਲਾ, ਬਲਦੇਵ ਸਿੰਘ, ਹਰਜਿੰਦਰ ਸਿੰਘ ਬੌਬੀ, ਮਨੀਸ਼ ਕੁਮਾਰ ਬੱਤਰਾ ਹਾਜ਼ਰ ਸਨ |
ਪੱਟੀ, (ਕੁਲਵਿੰਦਰਪਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ 'ਘਰ ਘਰ ਤਿਰੰਗਾ' ਲਹਿਰਾਉਣ ਦੀ ਰਸਮ ਨੂੰ ਪੂਰਾ ਕਰਦਿਆਂ ਹੋਇਆਂ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਵਿਚ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਸੁਣਾਈਆਂ | ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਸਕੂਲ ਮੈਨੇਜਰ ਪਰਮਜੀਤ ਸਿੰਘ ਆਹੂਜਾ, ਮਨਜੀਤ ਸਿੰਘ ਢਿੱਲੋਂ ਅਤੇ ਸਰਬਜੀਤ ਸਿੰਘ ਨੇ ਵੀ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਵੀ ਆਪਣੇ ਦੇਸ਼ ਭਗਤਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ |
ਐੱਸ.ਡੀ.ਐੱਮ. ਪੱਟੀ ਨੇ ਲਹਿਰਾਇਆ ਤਿਰੰਗਾ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਤਹਿਸੀਲ ਪੱਧਰ ਦਾ 75ਵਾਂ ਆਜ਼ਾਦੀ ਦਿਹਾੜਾ ਦਾ ਸਰਕਾਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਹੋਇਆ, ਜਿੱਥੇ ਰਾਸ਼ਟਰੀ ਗੀਤ ਦੇ ਨਾਲ ਅਜ਼ਾਦੀ ਦਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਰਾਜੇਸ਼ ਕੁਮਾਰ ਸ਼ਰਮਾ ਐੱਸ.ਡੀ.ਐੱਮ. ਪੱਟੀ ਵਲੋਂ ਅਦਾ ਕੀਤੀ। ਇਸ ਮੌਕੇ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਸਟੇਜ ਸੰਚਾਲਕ ਦੀ ਭੂਮਿਕਾ ਪ੍ਰੋਫੈਸਰ ਵਿਜੇ ਸ਼ਰਮਾ ਤੇ ਮਾਸਟਰ ਕਸ਼ਮੀਰੀ ਲਾਲ ਨੇ ਨਿਭਾਈ। ਇਸ ਸਮੇਂ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮੇਂ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ, ਪੱਟੀ ਅਦਾਲਤ ਤੋਂ ਜੁਡੀਸ਼ਿਅਲ ਮੈਜਿਸਟਰੇਟ ਗੌਰਵ ਗੁਪਤਾ, ਅਮਨਦੀਪ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ, ਐੱਸ.ਪੀ. ਪਰਮਜੀਤ ਸਿੰਘ, ਸਤਨਾਮ ਸਿੰਘ ਡੀ.ਐੱਸ.ਪੀ ਪੱਟੀ, ਜਤਿੰਦਰਪਾਲ ਸਿੰਘ ਬੋਪਾਰਾਏ ਡੀ.ਐੱਸ.ਪੀ ਜੇਲ੍ਹ ਪੱਟੀ, ਗਰਮੁੱਖ ਸਿੰਘ ਸੈਦੋਂ ਬੀ.ਡੀ.ਪੀ.ਓ ਪੱਟੀ, ਰੇਂਜ ਅਫਸਰ ਵਣ ਵਿਭਾਗ ਪੱਟੀ ਪਰਮਵੀਰ ਸਿੰਘ, ਐੱਸ.ਐੱਮ.ਓ ਸਿਵਲ ਹਸਪਤਾਲ ਪੱਟੀ ਡਾ. ਗੁਰਪ੍ਰੀਤ ਸਿੰਘ ਰਾਏ, ਸੁਖਦੇਵ ਸਿੰਘ ਭੁੱਲਰ, ਭੁਪਿੰਦਰ ਸਿੰਘ ਦਾਲਮ ਕਾਰਜ਼ ਸਾਧਕ ਅਫਸਰ ਪੱਟੀ, ਪ੍ਰਿੰਸੀਪਲ ਦਲੀਪ ਕੁਮਾਰ, ਐੱਸ.ਐੱਚ.ਓ ਪਰਮਜੀਤ ਸਿੰਘ ਵਿਰਦੀ, ਰਵੀਂ ਸ਼ਰਮਾ, ਦਿਲਬਾਗ ਸਿੰਘ ਪੀ.ਏ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਹਰਜਿੰਦਰ ਸੰਧੂ, ਮਨਪ੍ਰੀਤ ਸਿੰਘ, ਗੋਵਿੰਦ ਰਾਏ, ਲਖਬੀਰ ਸੰਧੂ, ਕੁਲਵਿੰਦਰ ਸਿੰਘ ਪਨੇਸਰ ਆਦਿ ਹਾਜ਼ਰ ਸਨ।
ਭਿੱਖੀਵਿੰਡ, (ਬੌਬੀ)- ਆਜ਼ਾਦੀ ਦੀ 75ਵੀ ਵਰ੍ਹੇਗੰਢ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਨਗਰ ਪੰਚਾਇਤ ਭਿੱਖੀਵਿੰਡ ਦੇ ਦਫਤਰ ਵਿਖੇ ਤਿਰੰਗਾ ਝੰਡਾ ਲਹਿਰਾਇਆ। ਪੰਜਾਬ ਪੁਲਸ ਦੀ ਇਕ ਟੁਕੜੀ ਨੇ ਸਲਾਮੀ ਪੇਸ਼ ਕੀਤੀ। ਇਸ ਮੌਕੇ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਸਕੱਤਰ ਸਿੰਘ ਡਲੀਰੀ, ਜਸਵਿੰਦਰ ਸਿੰਘ ਡਲੀਰੀ , ਨਰਿੰਦਰ ਬਿੱਲਾ, ਰਣਜੀਤ ਕੁਮਾਰ ਜੀਤਾ, ਕਪਿਲ ਮਲਹੋਤਰਾ, ਬਲਵੀਰ ਸਿੰਘ ਡਿਪੂ ਵਾਲਾ, ਸੁਖਪਾਲ ਸਿੰਘ ਗਾਬੜੀਆ ਕੌਂਸਲਰ, ਪ੍ਰਦੁੱਮਣ ਸਿੰਘ , ਮੰਗਤ ਰਾਮ ਸੋਂਹਦੀ, ਸਰਬਜੀਤ ਸਿੰਘ, ਪੀ.ਏ. ਹਰਜਿੰਦਰ ਸਿੰਘ ਬੁਰਜ, ਰੇਸ਼ਮ ਸਿੰਘ ਪੀ.ਏ., ਬੱਬ ਕੱਕੜ, ਸੁਖਰਾਜ ਸਿੰਘ ਬੀ.ਏ. ਪ੍ਰਧਾਨ ਖਾਲੜਾ ਮੰਡੀ, ਕਾਰਜ ਸਿੰਘ ਪ੍ਰਧਾਨ ਦਾਣਾ ਮੰਡੀ ਭਿੱਖੀਵਿੰਡ, ਮਨਜੀਤ ਸਿੰਘ ਕਲਰਕ, ਸੁਖਪਾਲ ਸਿੰਘ ਕਲਰਕ ਆਦਿ ਹਾਜ਼ਰ ਸਨ।
ਤਰਨ ਤਾਰਨ, (ਹਰਿੰਦਰ ਸਿੰਘ- 'ਦਾ ਵਿਜਡਮ' ਸਕੂਲ ਵਿਖੇ 75 ਵਾਂ ਸੁਤੰਤਰਤਾ ਦਿਵਸ ਬਹੁਤ ਹੀ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਨੂੰ ਬਹੁਤ ਹੀ ਸੋਹਣੇ ਤਿੰਨ ਰੰਗਾਂ ਦੇ ਝੰਡੇ, ਗੁਬਾਰੇ ਅਤੇ ਵੱਖ-ਵੱਖ ਅਕਾਰਾਂ ਨਾਲ ਸਜਾਇਆ ਗਿਆ। ਸਾਡੇ ਦੇਸ਼ ਦੀ ਪ੍ਰਭੂਸੱਤਾ ਨੂੰ ਯਾਦ ਕਰਨ ਲਈ ਪ੍ਰਿੰਸੀਪਲ ਸੁਨੀਤਾ ਨੇ ਤਿੰਨ ਰੰਗਾਂ ਦਾ ਝੰਡਾ ਲਹਿਰਾਇਆ ਤੇ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ। ਸਾਰੇ ਹੀ ਵਿਦਿਆਰਥੀ ਸੁਤੰਤਰਤਾ ਸੈਨਾਨਿਆਂ ਦੀ ਵੇਸ਼ ਭੂਸਾ ਵਿਚ ਆਏ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ ਸੀ। ਪ੍ਰਿੰਸੀਪਲ ਸੁਨੀਤਾ ਬਾਬੂ ਨੇ ਸਾਰਿਆਂ ਨੂੰ ਏਕਤਾ ਦਾ ਮਹੱਤਵ ਸਮਝਾਇਆ ਅਤੇ ਬੱਚਿਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਦਰਸ਼ ਨਾਗਰਿਕ ਬਣਨਾ ਹੈ ਅਤੇ ਆਜ਼ਾਦੀ ਦੇ ਜਸ਼ਨ ਦੇ ਨਾਲ ਭਾਰਤ ਨੂੰ ਵੀ ਇਕ ਅਦਰਸ਼ ਦੇਸ਼ ਬਣਾਉਣਾ ਹੈ।
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਰੇਂਜ ਅਫ਼ਸਰ ਕਮਲਜੀਤ ਸਿੰਘ ਤੇ ਬੀਟ ਅਫ਼ਸਰ ਕੰਵਲਜੋਤ ਕੌਰ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਭਾਸ਼ਣ ਦਿੱਤੇ ਅਤੇ ਕੋਰੀਓਗ੍ਰਾਫੀ, ਐਕਸ਼ਨ ਗੀਤ, ਦੇਸ਼ ਭਗਤੀ ਦੇ ਗੀਤ ਅਤੇ ਪ੍ਰਸ਼ਨ ਉੱਤਰ ਰਾਊਂਡ ਆਦਿ ਦੀਆਂ ਪੇਸ਼ਕਾਰੀਆਂ ਨਾਲ ਸਮਾਗਮ ਵਿਚ ਮੌਜੂਦ ਵਿਅਕਤੀ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਸਕੂਲ ਐੱਮ.ਡੀ. ਸਤੀਸ਼ ਕੁਮਾਰ ਨੇ ਮੁੱਖ ਮਹਿਮਾਨ ਕਮਲਜੀਤ ਸਿੰਘ ਅਤੇ ਕੰਵਲਜੋਤ ਕੌਰ ਨੂੰ ਸਨਮਾਨਿਤ ਕੀਤਾ। ਐੱਮ.ਡੀ. ਸਤੀਸ਼ ਕੁਮਾਰ ਤੇ ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਨੇ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੀ ਸਭ ਨੂੰ ਵਧਾਈ ਦਿੱਤੀ। ਇਸ ਮੌਕੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਕਰਮਚਾਰੀ ਲਖਬੀਰ ਸਿੰਘ, ਰਣਧੀਰ ਸਿੰਘ, ਗੁਰਮੇਜ ਸਿੰਘ, ਦਿਲਬਾਗ, ਗੁਰਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਤਰਨ ਤਾਰਨ, (ਹਰਿੰਦਰ ਸਿੰਘ)- ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਜਨਾਬ ਲਾਲ ਹੁਸੈਨ ਅਤੇ ਮੁਹੱਬਤ ਮੈਹਰਬਾਨ ਨੇ ਪਿੰਡ ਗਗੜੇਵਾਲ ਜ਼ਿਲ੍ਹਾ ਤਰਨਤਾਰਨ ਵਿਖੇ ਰਾਸ਼ਟਰੀ ਗਾਣ ਨਾਲ ਝੰਡੇ ਦੀ ਰਸਮ ਕੀਤੀ। ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਜਨਾਬ ਲਾਲ ਹੁਸੈਨ ਅਤੇ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਭਾਰਤ ਦੇ ਵਾਈਸ ਚੇਅਰਮੈਨ ਮੁਹੱਬਤ ਮੈਹਰਬਾਨ ਨੇ ਪਿੰਡ ਗਗੜੇਵਾਲ ਵਿਖੇ ਮੁਸਲਿਮ ਭਾਈਚਾਰੇ ਦੇ ਬੱਚਿਆਂ ਨਾਲ ਮਦਰੱਸੇ ਵਿਚ 15 ਅਗਸਤ ਨੂੰ ਰਾਸ਼ਟਰੀ ਗਾਣ ਨਾਲ ਤਿਰੰਗਾ ਲਹਿਰਾਂ ਕੇ ਆਜ਼ਾਦੀ ਦਾ ਦਿਨ ਮਨਾਇਆ। ਲਾਲ ਹੁਸੈਨ ਅਤੇ ਮੁਹੱਬਤ ਮੈਹਰਬਾਨ ਦੀ ਹਾਜ਼ਰੀ ਦੁਰਾਨ ਗਗੜੇਵਾਲ ਮਦਰੱਸੇ ਦੇ ਮੁਸਲਿਮ ਭਾਈਚਾਰੇ ਦੇ ਬੱਚਿਆਂ ਵਲੋਂ ਰਾਸਟਰੀ ਗਾਣ ਅਤੇ ਦੇਸ਼ ਭਗਤੀ ਦੇ ਗੀਤ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਨੂੰ ਯਾਦ ਕਰ ਸ਼ਰਧਾਂਜਲੀ ਭੇਟ ਕੀਤੀ। ਇਸ ਸਮੇਂ ਗਗੜੇਵਾਲ ਮਦਰੱਸੇ ਹਾਜੀ ਅਬੁਜਰ, ਹਾਜੀ ਸ਼ੇਰੂ, ਕਰੀਮ, ਗੁਰਸੇਵਕ ਸਿੰਘ ਬਿੱਲਾ, ਪੀ.ਏ. ਵਿਰਸਾ ਸਿੰਘ ਹੰਸ ਅਤੇ ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਅਮਰਜੀਤ ਸਿੰਘ, ਲਖਵਿੰਦਰ ਸਿੰਘ, ਹੈਂਡ ਕਾਂਸਟੇਬਲ ਪਰਵਿੰਦਰ ਸਿੰਘ, ਸਿਪਾਹੀ ਹਰਜੰਟ ਸਿੰਘ ਹਾਜ਼ਰ ਸਨ।
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾ ਪੱਟੀ ਵਲੋਂ ਮੈਨੇਜਮੈਂਟ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਹਾੜਾ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਮਨਾਇਆ ਗਿਆ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਰਾਜੇਸ਼ ਭਾਰਦਵਾਜ ਦੁਆਰਾ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਅਜਾਦੀ ਤੋਂ ਪਹਿਲਾ ਅਤੇ ਬਾਅਦ ਦੇ ਸਮੇਂ ਦੀਆਂ ਤਬਦੀਲੀਆਂ ਤੇ ਇਤਿਹਾਸਿਕ ਘਟਨਾਵਾਂ ਨੂੰ ਵਿਸਥਾਰ ਸਹਿਤ ਬਿਆਨ ਕੀਤਾ। ਸੰਸਥਾ ਦੇ ਕਾਰਜਕਾਰੀ ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਨੇ ਸਮੂਹ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਡਾ. ਮਰਿਦੁਲਾ ਭਾਰਦਵਾਜ ਨੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਇਸ਼ਭ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ ਪੱਟੀ, ਸ਼੍ਰੀਮਤੀ ਕਿਸ਼ਨਾ, ਸੋਨੀਆ ਸ਼ਰਮਾ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਸਕੂਲ ਪੱਟੀ, ਸੋਨੀਆ ਸ਼ਰਮਾ ਵਾਈਸ ਪ੍ਰਿੰਸੀਪਲ ਸੈਂਟਰਲ ਕਾਨਵੈਂਟ ਸਕੂਲ ਪੱਟੀ ਅਤੇ ਸੰਸਥਾ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ, ਸਕੂਲਾ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਅਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਕਸਬਾ ਹਰੀਕੇ ਪੱਤਣ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਕਸਬਾ ਹਰੀਕੇ ਪੱਤਣ ਦੇ ਮੱਖੂ ਰੋਡ ਤੋਂ ਆਰੰਭ ਹੋ ਕੇ, ਪੱਟੀ ਰੋਡ, ਅੰਮ੍ਰਿਤਸਰ ਰੋਡ ਤੋਂ ਹੋ ਕੇ ਕਸਬਾ ਸਰਹਾਲੀ ਕਲਾਂ ਵਿਖੇ ਪੁੱਜੀ। ਇਸ ਮੌਕੇ ਭਾਜਪਾ ਦੇ ਮੰਡਲ ਹਰੀਕੇ ਪੱਤਣ ਦੇ ਪ੍ਰਧਾਨ ਰੋਹਿਤ ਵੇਦੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦ ਸਾਡੇ ਪ੍ਰੇਰਨਾ ਸਰੋਤ ਹਨ ਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਰੋਹਿਤ ਵੇਦੀ, ਦਲਜੀਤ ਸਿੰਘ, ਵਿਨੋਦ ਕੁਮਾਰ, ਅਰੁਣ ਕੁਮਾਰ, ਅਸ਼ਵਨੀ ਨਈਅਰ, ਹਰਜਿੰਦਰ ਸਿੰਘ, ਰਾਜ ਕੁਮਾਰ ਮੱਕੜ, ਗੌਰਵ ਦੇਵਗਨ, ਪ੍ਰਗਟ ਸਿੰਘ, ਜਗਦੀਸ਼ ਕੁਮਾਰ, ਪਾਲ ਮਲਹੋਤਰਾ, ਡਾ.ਪਵਨ ਕੁਮਾਰ, ਸੰਦੀਪ ਚੌਧਰੀ, ਕੁਲਦੀਪ ਸਿੰਘ, ਸ਼ਿਵ ਮਲਹੋਤਰਾ, ਸਾਰਜ ਸਿੰਘ, ਲਵਪ੍ਰੀਤ ਸਿੰਘ ਅਤੇ ਦੀਪਕ ਸ਼ਰਮਾ ਆਦਿ ਹਾਜ਼ਰ ਸਨ।
ਤਰਨ ਤਾਰਨ, (ਪਰਮਜੀਤ ਜੋਸ਼ੀ)-ਇਨਕਮ ਟੈਕਸ ਦਫ਼ਤਰ ਸਰਹਾਲੀ ਰੋਡ ਤਰਨ ਤਾਰਨ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਈ.ਟੀ.ਓ. ਤਲਵਿੰਦਰ ਕੌਰ ਨੇ ਝੰਡੇ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਪ੍ਰਤੀ ਸ਼ਰਧਾ ਰੱਖਣੀ ਚਾਹੀਦੀ ਹੈ ਅਤੇ ਬਣਦਾ ਟੈਕਸ ਦੇਣਾ ਚਾਹੀਦਾ ਹੈ। ਇਨਕਮ ਟੈਕਸ ਅਫਸਰ ਵਿਸ਼ਾਲ ਧੀਰ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਵਾਸਤੇ ਟੈਕਸ ਦੇਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਐਡਵੋਕੇਟ ਆਦੇਸ਼ ਅਗਨੀਹੋਤਰੀ, ਇਸ ਮੌਕੇ ਐਡਮਨ ਆਫਸਰ ਜਗਦੀਸ਼ ਕੁਮਾਰ, ਅਸ਼ੋਕ ਕੁਮਾਰ, ਦਿਲਬਾਗ ਸਿੰਘ, ਸੁਰਿੰਦਰ ਕੁਮਾਰ, ਗੁਰੂ ਨਰਾਇਣ, ਮੋਨਿਕਾ ਆਦਿ ਮੌਜੂਦ ਸਨ।
ਖਡੂਰ ਸਾਹਿਬ, (ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਿਰੋਤਮਪੁਰ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਵਿਦਿਆਰਥੀਆਂ ਦੇ ਕਵਿਤਾ, ਗਮਲਿਆਂ ਦੀ ਸਜਾਵਟ ਤੇ ਦੇਸ਼ ਭਗਤਾਂ ਦੀਆਂ ਤਸਵੀਰਾਂ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਰਾਜਬੀਰ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ।
ਖੇਮਕਰਨ, (ਰਾਕੇਸ਼ ਕੁਮਾਰ ਬਿੱਲਾ)-ਸੈਕਰਡ ਹਾਰਟ ਕੌਨਵੈਂਟ ਸਕੂਲ ਭੂਰਾ ਕੋਹਨਾ ਵਿਖੇ ਸਕੂਲ ਪ੍ਰਿੰਸੀਪਲ ਮੇਲਿੰਡਾ ਮੁਖਿਮ ਨੇ ਆਜ਼ਾਦੀ ਦਿਵਸ ਸਮਾਰੋਹ ਨੂੰ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਸਕੂਲ ਵਰਕਰਾਂ ਨਾਲ ਸਾਂਝਾ ਕੀਤਾ। ਇਸ ਸਕੂਲ ਦੇ ਡਾਇਰੈਕਟਰ ਫਾਦਰ ਥੋਮਸ ਪੋਚਾਲਿਲ ਜਿਨ੍ਹਾਂ ਦੀ ਆਗਿਆ ਨਾਲ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਆਜ਼ਾਦੀ ਦਿਵਸ ਪ੍ਰੋਗਰਾਮ ਦੌਰਾਨ ਸਕੂਲ ਪ੍ਰਿੰਸੀਪਲ ਅਤੇ ਬਾਕੀ ਸਟਾਫ਼ ਨੇ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਸਗੋਂ। ਇਸ ਮੌਕੇ ਸਕੂਲ ਪ੍ਰਿੰਸੀਪਲ ਮੇਲਿੰਡਾ ਮੁਖਿਮ ਸਕੂਲ ਦੇ ਵਾਈਸ ਪ੍ਰਿੰਸੀਪਲ ਸਿਸਟਰ ਫੈਲੋਮਿਨਾ, ਮਦਰ ਜੈਸਿੰਤਾ, ਸਿਸਟਰ ਰੋਸਲਿਨ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।
ਖੇਮਕਰਨ, (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਵਲੋਂ ਆਜ਼ਾਦੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਆਲਮ ਵਿਜੇ ਸਿੰਘ ਪੱਤੂ ਨੇ ਅਦਾ ਕੀਤੀ। ਪੁਲਿਸ ਦੇ ਜਵਾਨਾਂ ਨੇ ਝੰਡੇ ਨੂੰ ਸਲਾਮੀ ਦਿੱਤੀ ਤੇ ਸਕੂਲ ਦੀ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ 'ਤੇ ਖੁਸ਼ੀ 'ਚ ਸ਼ਹਿਰ ਵਾਸੀਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਸਾਬਕਾ ਪ੍ਰਧਾਨ ਰਾਜ ਸਿੰਘ ਪੱਤੂ, ਚੇਅਰਮੈਨ ਕੁਲਦੀਪ ਸਿੰਘ ਵਿਰਕ, ਕੌਂਸਲਰ ਗੁਰਬੀਰ ਸਿੰਘ ਖੇੜਾ, ਵਰਿਆਮ ਸਿੰਘ ਚੱਠੂ ਤੇ ਸਾਹਿਬ ਸਿੰਘ ਪੱਤੂ, ਸਾਬਕਾ ਸਰਪੰਚ ਬੋਹੜ ਸਿੰਘ ਚੱਠੂ, ਅੰਗਰੇਜ਼ ਸਿੰਘ ਪੱਤੂ, ਅਸ਼ਵਨੀ ਸ਼ਰਮਾ, ਬਲਵਿੰਦਰ ਸ਼ਰਮਾ, ਸਤਨਾਮ ਸਿੰਘ ਜੂਨੀਅਰ ਅਸਿਸਟੈਂਟ, ਜਥੇਦਾਰ ਕਿੱਕਰ ਸਿੰਘ ਚੱਠੂ, ਨਿਰਮਲ ਸਿੰਘ ਬੱਲ ਕੌਂਸਲਰ, ਹਜੂਰੀ ਲਾਲ ਚੌਧਰੀ, ਬਾਜ ਸਿੰਘ ਸੰਧੂ, ਹਰਪਾਲ ਸਿੰਘ ਭੁੱਲਰ, ਸੋਨਾ ਸਿੰਘ, ਮੁਖਤਿਆਰ ਸਿੰਘ, ਸਾਦਕ ਮਸੀਹ ਤੋਂ ਇਲਾਵਾ ਭਾਰੀ ਗਿਣਤੀ 'ਚ ਸ਼ਹਿਰ ਵਾਸੀ ਹਾਜ਼ਰ ਹੋਏ।
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਡਾ. ਸੁਦਰਸ਼ਨ ਤ੍ਰੇਹਨ ਮੈਮੋਰੀਅਲ ਪਾਰਕ ਪੱਟੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ ਜਿਸ ਵਿਚ ਸੁਰਿੰਦਰਪਾਲ ਕੌਰ ਭੁੱਲਰ ਸੁਪਤਨੀ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਡਿਵੈਲਪਮੈਂਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾ ਕੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸੁਖਦੇਵ ਸਿੰਘ ਭੁੱਲਰ, ਨਗਰ ਕੌਂਸਲ ਪੱਟੀ ਦੇ ਪ੍ਰਧਾਨ ਲਖਬੀਰ ਕੌਰ ਭੁੱਲਰ, ਈ.ਓ. ਨਗਰ ਕੌਂਸਲ ਪੱਟੀ ਭੁਪਿੰਦਰ ਸਿੰਘ ਦਾਲਮ, ਸੈਨੀਟੇਸ਼ਨ ਸੁਪਰਡੈਂਟ ਹਰਵਿੰਦਰ ਸਿੰਘ ਭੁੱਲਰ, ਹਰਜੋਤ ਕੌਰ ਉੱਪਲ, ਗੁਰਪ੍ਰੀਤ ਕੌਰ ਭੁੱਲਰ, ਅਮਰਪ੍ਰੀਤ ਕੋਰ ਭੁੱਲਰ, ਦਿਲਬਾਗ ਸਿੰਘ ਫੌਜੀ ਪੀ.ਏ, ਹਰਜਿੰਦਰ ਸਿੰਘ ਮੀਡੀਆ ਇੰਚਾਰਜ, ਸਰਬਜੀਤ ਸਿੰਘ ਨੰਬਰਦਾਰ ਭੁੱਲਰ, ਜਗਦੀਪ ਮਹਿਤਾ ਕਾਨੂੰਨੀ ਸਲਾਹਕਾਰ, ਹੀਰਾ ਭੁੱਲਰ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ, ਫੂਲਾ ਸਿੰਘ ਸ਼ਹਿਰੀ ਪ੍ਰਧਾਨ, ਗੁਰਪਿੰਦਰ ਸਿੰਘ ਉੱਪਲ, ਗੁਰਪ੍ਰੀਤ ਸਿੰਘ, ਸਿੰਕਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ, ਨਛੱਤਰ ਸਿੰਘ ਰਾੜੀਆ, ਭੋਲਾ ਸਿੰਘ ਰਾੜੀਆ, ਦਾਣਾ ਮੰਡੀ ਪੱਟੀ ਦੇ ਪ੍ਰਧਾਨ ਰਾਜਬੀਰ ਸਿੰਘ, ਸਰਪੰਚ ਹਰਬਿੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਮੁੱਖ ਮਹਿਮਾਨਾਂ ਨੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਪਿੰਡ ਵੇਈਂਪੂਈ ਵਿਖੇ 75ਵੇਂ ਆਜ਼ਾਦੀ ਦਿਵਸ ਮੌਕੇ ਪਿਛਲੇ ਸਮੇੇਂ ਦੌਰਾਨ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਦੇਸ਼ ਦੀਆਂ ਸਰਹੱਦਾਂ 'ਤੇ ਸ਼ਹੀਦੀ ਦਾ ਜਾਮ ਪੀ ਗਏ ਸ਼ਹੀਦ ਜਸਬੀਰ ਸਿੰਘ ਅਤੇ ਸ਼ਹੀਦ ਪ੍ਰਮਜੀਤ ਸਿੰਘ ਦੇ ਸ਼ਹੀਦੀ ਸਮਾਰਕ ਵਿਖੇ ਦੋਵਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਹੀਦ ਜਸਬੀਰ ਸਿੰਘ ਦੇ ਮਾਤਾ ਪਿਤਾ ਤੇ ਸ਼ਹੀਦ ਪ੍ਰਮਜੀਤ ਸਿੰਘ ਦੀ ਧਰਮਪਤਨੀ ਤੇ ਉਨ੍ਹਾਂ ਦਾ ਬੇਟਾ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਹੋਏ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਡਾਕਟਰ ਅਵਤਾਰ ਸਿੰਘ ਅਤੇ ਹੋਰਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੌਕੇ ਫੌਜੀ ਦਰਸ਼ਨ ਸਿੰਘ, ਚੈਨ ਸਿੰਘ, ਸਵਰਨ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ, ਹਵਾਲਦਾਰ ਅਮਰੀਕ ਸਿੰਘ, ਡਾ.ਅਵਤਾਰ ਸਿੰਘ ਵੇਈਂਪੂਈਂ, ਹਵਾਲਦਾਰ ਦਰਸ਼ਨ ਸਿੰਘ, ਸੂਬੇਦਾਰ ਸਲੱਖਣ ਸਿੰਘ, ਹਵਾਲਦਾਰ ਸਵਰਨ ਸਿੰਘ, ਹਵਾਲਦਾਰ ਦਲਬੀਰ ਸਿੰਘ, ਡਾ.ਅਮਨਦੀਪ ਸਿੰਘ ਤੁੜ, ਜੀ.ਓ.ਜੀ. ਅਮਰੀਕ ਸਿੰਘ ਤੇ ਹੋਰਨਾਂ ਨੇ ਸ਼ਿਰਕਤ ਕੀਤੀ।
ਤਰਨ ਤਾਰਨ, (ਹਰਿੰਦਰ ਸਿੰਘ)- ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸਮੂਹ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ਰੋਲ ਪਲੇਅ ਅਤੇ ਕਲਚਰਲ ਪ੍ਰੋਗਰਾਮ ਵੀ ਪੇਸ਼ ਕੀਤਾ।

ਆਮ ਆਦਮੀ ਕਲੀਨਿਕ ਤੋਂ ਦਵਾਈ ਲੈਣ ਲਈ ਲੋਕਾਂ ਨੇ ਵਹੀਰਾਂ ਘੱਤੀਆਂ

ਇਸ ਆਮ ਆਦਮੀ ਕਲੀਨਿਕ 'ਚ ਤਾਇਨਾਤ ਮੈਡੀਕਲ ਅਫ਼ਸਰ ਡਾ. ਧੀਰਜ ਸ਼ਰਮਾ ਨੇ ਦੱਸਿਆ ਕਿ ਅੱਜ ਕਲੀਨਿਕ ਦੇ ਪਹਿਲੇ ਦਿਨ ਕਰੀਬ 62 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇੱਥੇ ਵਰਨਣਯੋਗ ਹੈ ਕਿ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਤੇ ...

ਪੂਰੀ ਖ਼ਬਰ »

ਮੀਤ ਹੇਅਰ ਵਲੋਂ ਕਸਬਾ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਖਾਲੜਾ, 16 ਅਗਸਤ (ਜੱਜਪਾਲ ਸਿੰਘ ਜੱਜ)- ਆਮ ਆਦਮੀ ਪਾਰਟੀ ਵਲੋਂ ਚੋਣਾਂ ਵੇਲੇ ਲੋਕਾਂ ਨਾਲ ਕੀਤੀ ਗਾਰੰਟੀ ਪੂਰੀ ਕਰਦਿਆਂ ਦੇਸ਼ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਲੋਕ ਅਰਪਿਤ ਕੀਤੇ ਗਏ 75 ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਕਸਬਾ ਖਾਲੜਾ ਵਿਖੇ ਖੁੱਲੇ੍ਹ ਆਮ ਆਦਮੀ ...

ਪੂਰੀ ਖ਼ਬਰ »

ਹਿੰਦ-ਪਾਕਿ ਦੋਸਤੀ ਮੇਲੇ ਨੇ ਸੂਫ਼ੀਆਨਾ ਗਾਇਕੀ ਦੀ ਲੈਅ 'ਚ ਰੰਗੇ ਸਰੋਤਿਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ

ਅੰਮਿ੍ਤਸਰ, 16 ਅਗਸਤ (ਹਰਮਿੰਦਰ ਸਿੰਘ)-ਬੀਤੇ 27 ਸਾਲਾਂ ਤੋਂ ਹਿੰਦ-ਪਾਕਿ ਮਿੱਤਰਤਾ ਦਾ ਝੰਡਾ ਚੁੱਕਣ ਵਾਲੀ ਜਥੇਬੰਦੀ ਹਿੰਦ-ਪਕਿ ਦੋਸਤੀ ਮੰਚ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਦੋਵ੍ਹਾਂ ਮੁਲਕਾਂ ਦੇ ਚੰਗੇਰੇ ਸੰਬੰਧਾਂ ਦੀ ਕਾਮਨਾ ਕਰਦੇ ਹੋਏ ਅਮਨ ...

ਪੂਰੀ ਖ਼ਬਰ »

ਸਿੱਖ ਰੈਜਮੈਂਟ 2 ਟੀ.ਸੀ 11 ਪਲਟੂਨ ਨੇ ਗੋਲਡਨ ਜੁਬਲੀ ਮਨਾਈ

ਮੀਆਂਵਿੰਡ, 16 ਅਗਸਤ (ਸਾਜਨ)- ਪਿੰਡ ਬੋਦੇਵਾਲ ਵਿਖੇ ਸੂਬੇਦਾਰ ਧਰਮ ਸਿੰਘ ਦੇ ਗ੍ਰਹਿ ਵਿਖੇ ਮੇਜਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਸਿੱਖ ਰੈਜਮੈਂਟ 1 ਟੀ.ਸੀ. 11 ਪਲਟੂਨ ਦੀ 50 ਸਾਲਾ ਗੋਲਡਨ ਜੁਬਲੀ ਮਨਾਈ ਗਈ, ਜਿਸ ਵਿਚ ਵਿੱਛੜ ਚੁੱਕੇ ਸੈਨਿਕ ਸਾਥੀਆਂ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਇਕ ਕਿੱਲੋ ਸੌ ਗ੍ਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਪੱਟੀ, 16 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਟੀ ਪੱਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਮੋਟਰਸਾਈਕਲ ਤੇ 1 ਕਿੱਲੋ 100 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ | ਇਸ ਮੌਕੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗਿ੍ਫ਼ਤਾਰ, 2 ਫ਼ਰਾਰ-ਐੱਸ.ਐੱਸ.ਪੀ. ਢਿੱਲੋਂ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ 2 ਵਿਅਕਤੀ ਫ਼ਰਾਰ ਹਨ | ਐੱਸ. ਐੱਸ. ਪੀ. ਰਣਜੀਤ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਮਜੀਠੀਆ ਦਾ ਭਰਵਾਂ ਸਵਾਗਤ

ਮੀਆਂਵਿੰਡ, 16 ਅਗਸਤ (ਸਾਜਨ)- ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਬਿਆਸ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਵਿਧਾਇਕ ਧੁੰਨ ਵਲੋਂ ਪਿੰਡ ਬਾਸਰਕੇ 'ਚ ਆਮ ਆਦਮੀ ਕਲੀਨਿਕ ਦਾ ਉਦਘਾਟਨ

ਖਾਲੜਾ, 16 ਅਗਸਤ (ਜੱਜਪਾਲ ਸਿੰਘ ਜੱਜ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਪਿੰਡ ਬਾਸਰਕੇ ਵਿਖੇ ਖੁੱਲ੍ਹੇ ਦੂਜੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਰਾਜੀਵ ਸਿੰਘ ਉਚੇਚੇ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਮਜੀਠੀਆ ਦਾ ਸਵਾਗਤ

ਗੋਇੰਦਵਾਲ ਸਾਹਿਬ, 16 ਅਗਸਤ (ਸਕੱਤਰ ਸਿੰਘ ਅਟਵਾਲ)- ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਦਰਜ ਕਰਵਾਏ ਗਏ ਝੂਠੇ ਮੁਕੱਦਮੇ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਜੰਡਿਆਲਾ ਗੁਰੂ ਪਹੁੰਚਣ ਤੇ ...

ਪੂਰੀ ਖ਼ਬਰ »

ਘਰ 'ਚੋਂ ਸੋਨਾ, ਚਾਂਦੀ ਤੇ ਨਕਦੀ ਚੋਰੀ

ਤਰਨ ਤਾਰਨ, 16 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ 'ਚੋਂ ਸੋਨਾ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਪਰਮਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦਾ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ 'ਚ ਸ਼ਾਨਦਾਰ ਸਵਾਗਤ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ 'ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭਜਵਾਇਆ ਗਿਆ ਸੀ, ਪਰ ਹਾਈਕੋਰਟ ਵਲੋਂ ਉਨ੍ਹਾਂ ਨੂੰ ਪੱਕੀ ਜਮਾਨਤ ਦੇ ਕੇ ਰਿਹਾਅ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਾ ਕੇ ਮਰੇ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਚਾਰ ਜਣੇ ਨਾਮਜ਼ਦ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਸ਼ੇ ਦਾ ਟੀਕਾ ਲਾ ਕੇ ਮਰੇ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਚਾਰ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ...

ਪੂਰੀ ਖ਼ਬਰ »

ਦੋ ਲੜਕੇ ਨਾਬਾਲਗਾ ਨੂੰ ਵਰਗਲਾ ਕੇ ਹੋਏ ਫ਼ਰਾਰ

ਪੱਟੀ, 16 ਅਗਸਤ (ਖਹਿਰਾ, ਕਾਲੇਕੇ)- ਥਾਣਾ ਸਦਰ ਪੱਟੀ ਅਧੀਨ ਪੈਂਦੇੇ ਇਕ ਪਿੰਡ ਵਿਚ ਬੀਤੇ ਦਿਨ ਇਕ 16 ਸਾਲਾ ਲੜਕੀ ਨੂੰ ਦੋ ਲੜਕੇ ਵਰਗਲਾ ਕੇ ਭਜਾ ਕੇ ਲੈ ਗਏ | ਇਸ ਮੌਕੇ ਐੱਸ.ਆਈ. ਕਿਰਨਪਾਲ ਕੌਰ ਨੇ ਦੱਸਿਆ ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਮੇਰੀ ਵੱਡੀ ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਸਕੂਲ ਦੀ ਕੰਟੀਨ 'ਤੇ ਚਲਾਈਆਂ ਗੋਲੀਆਂ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)-ਅਣਪਛਾਤੇ ਵਿਅਕਤੀਆਂ ਵਲੋਂ ਸਕੂਲ ਦੀ ਕੰਟੀਨ ਅੱਗੇ ਗੋਲੀਆਂ ਚਲਾਉਣ ਨੂੰ ਲੈ ਕੇ ਇਕ ਵਿਅਕਤੀ ਵਲੋਂ ਥਾਣਾ ਸਿਟੀ ਤਰਨ ਤਾਰਨ ਵਿਖੇ ਦਰਖਾਸਤ ਦੇ ਕੇ ਮੰਗ ਕੀਤੀ ਗਈ ਕਿ ਗੋਲੀਆਂ ਚਲਾਉਣ ਵਾਲਿਆਂ ਖਿਲਾਫ਼ ਕੇਸ ਦਰਜ ਕੀਤਾ ਜਾਵੇ | ਥਾਣਾ ...

ਪੂਰੀ ਖ਼ਬਰ »

ਅਜਮੇਰ ਸਿੰਘ ਦੀ ਡੁਬਈ 'ਚ ਦੁਰਘਟਨਾ ਦੌਰਾਨ ਮੌਤ

ਫਤਿਆਬਾਦ, 16 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡ ਧੂੰਦਾ ਦੇ ਵਸਨੀਕ ਸੇਵਾ ਸਿੰਘ ਦੇ ਨੌਜਵਾਨ ਪੁੱਤਰ ਅਜਮੇਰ ਸਿੰਘ ਦੀ ਡੁਬਈ ਦੇ ਸ਼ਹਿਰ ਜੱਬਲ ਅਲੀ ਵਿਖੇ ਦਰਦਨਾਕ ਸੜਕ ਦੁਰਘਟਨਾ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰਕੇ ਪਿੰਡ ਵਿਚ ਸੋਗ ਦੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਕਰਮੂੰਵਾਲਾ ਨੂੰ ਕਾਨੂੰਨੀ ਨੋਟਿਸ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਹਲਕਾ ਖਡੂਰ ਸਾਹਿਬ ਦੇ ਕੁਝ ਅਕਾਲੀ ਆਗੂਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ 'ਤੇ ਆਪਣੇ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX