ਤਾਜਾ ਖ਼ਬਰਾਂ


ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  3 minutes ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  19 minutes ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  14 minutes ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 1 hour ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 2 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 2 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 2 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 3 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 5 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 5 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 6 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 5 hours ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 7 hours ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸਨਅਤ ਤੇ ਵਪਾਰ

ਖ਼ਰੀਦੀ ਬਿਜਲੀ ਦੀ ਸਮੇਂ ਸਿਰ ਅਦਾਇਗੀ ਨਾ ਕਰਨ 'ਤੇ ਸਪਲਾਈ ਰੋਕ ਸਕਦੀਆਂ ਨੇ ਨਿੱਜੀ ਕੰਪਨੀਆਂ

ਸ਼ਿਵ ਸ਼ਰਮਾ
ਜਲੰਧਰ, 16 ਅਗਸਤ-ਆਉਣ ਵਾਲੇ ਸਮੇਂ 'ਚ ਸਰਕਾਰ ਨੂੰ ਸਬਸਿਡੀ ਦੀ ਰਕਮ ਸਮੇਂ ਸਿਰ ਪਾਵਰਕਾਮ ਨੂੰ ਦੇਣੀ ਪਿਆ ਕਰੇਗੀ, ਕਿਉਂਕਿ ਖਰੀਦੀ ਗਈ ਬਿਜਲੀ ਦੀ ਅਦਾਇਗੀ ਰੁਕਣ 'ਤੇ ਬਿਜਲੀ ਕੰਪਨੀਆਂ ਨਾ ਸਿਰਫ ਬਿਜਲੀ ਬੰਦ ਕਰਨ ਦਾ ਹੱਕ ਰੱਖਦੀਆਂ ਹਨ, ਸਗੋਂ ਬੰਦ ਰਹਿਣ 'ਤੇ ਉਲਟਾ ਸਰਕਾਰੀ ਕੰਪਨੀਆਂ ਨੂੰ ਬਿਜਲੀ ਕੰਪਨੀਆਂ ਨੂੰ ਕਰੋੜਾਂ ਦੇ 'ਫਿਕਸ ਚਾਰਜਸ' ਵੀ ਦੇਣੇ ਪੈਣਗੇ | ਦੇਸ਼ ਭਰ ਦੇ ਬਿਜਲੀ ਇੰਜੀਨੀਅਰਾਂ ਅਤੇ ਮੁਲਾਜਮਾਂ, ਸਿਆਸੀ ਪਾਰਟੀਆਂ ਦੇ ਰੋਸ ਕਰਕੇ ਕੇਂਦਰ ਨੂੰ ਬਿਜਲੀ ਸੋਧ ਬਿੱਲ 2022 ਨੂੰ ਸਟੈਂਡਿੰਗ ਕਮੇਟੀ ਕੋਲ ਭੇਜਣਾ ਪਿਆ ਹੈ ਪਰ ਦੂਜੇ ਪਾਸੇ ਇਸ ਕਾਨੂੰਨ ਨੂੰ ਚੋਰ ਮੋਰੀਆਂ ਰਾਹੀਂ ਰਾਜਾਂ ਉਪਰ ਲਾਗੂ ਵੀ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਕੇਂਦਰ ਨੇ ਰਾਜਾਂ ਉਪਰ ਵਿਦੇਸ਼ੀ ਕੋਲਾ ਖਰੀਦਣ ਦੀ ਸ਼ਰਤ ਲਗਾ ਦਿੱਤੀ ਸੀ ਤੇ ਇਸ ਨਾਲ ਸਰਕਾਰੀ ਕੰਪਨੀਆਂ ਨੂੰ ਕਾਫੀ ਵਿੱਤੀ ਨੁਕਸਾਨ ਹੋਇਆ ਸੀ ਪਰ ਹੁਣ ਬਿਜਲੀ ਕੰਪਨੀਆਂ ਕੋਲ ਖਰੀਦੀ ਜਾਣ ਵਾਲੀ ਬਿਜਲੀ ਦੀ ਸਮੇਂ ਸਿਰ ਅਦਾਇਗੀ ਕਰਨੀ ਤਾਂ ਪਾਵਰਕਾਮ ਲਈ ਹੋਰ ਵੀ ਜ਼ਰੂਰੀ ਹੋ ਜਾਵੇਗੀ | ਦੱਸਿਆ ਜਾਂਦਾ ਹੈ ਤਾਜਾ ਲਾਗੂ ਕੀਤਾ ਗਿਆ ਕਾਨੂੰਨ ਬਿਜਲੀ ਕੰਪਨੀਆਂ ਦੇ ਹੱਕ ਵਾਲਾ ਹੈ, ਜਦਕਿ ਇਹ ਬਿਜਲੀ ਸੋਧ ਬਿੱਲ 2022 ਵਿਚੋਂ ਹੀ ਲਿਆ ਗਿਆ ਹੈ, ਜਿਹੜਾ ਕਿ ਅਜੇ ਤੱਕ ਪਾਸ ਤਾਂ ਨਹੀਂ ਹੋਇਆ ਹੈ ਪਰ ਚੋਰ ਮੋਰੀਆਂ ਰਾਹੀਂ ਉਸ ਦੇ ਕਈ ਕਾਨੂੰਨਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ | ਪਾਵਰਕਾਮ ਦੀ ਕੁਝ ਸਾਲਾਂ ਤੋਂ ਵਿੱਤੀ ਹਾਲਤ ਕਾਫੀ ਖਰਾਬ ਰਹੀ ਹੈ | ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ, ਪਾਵਰ ਫਾਈਨਾਂਸ ਸਮੇਤ ਸਰਕਾਰੀ ਬੈਂਕਾਂ ਨੇ ਤਾਂ ਪਾਵਰਕਾਮ ਨੂੰ ਕਰਜਿਆਂ ਦੇ ਮਾਮਲੇ ਵਿਚ ਪਹਿਲਾਂ ਹੀ ਹੱਥ ਘੁਟਿਆ ਹੋਇਆ ਹੈ ਤੇ ਪਾਵਰਕਾਮ ਨੂੰ ਹੁਣ ਇਨ੍ਹਾਂ ਵਿੱਤੀ ਸੰਸਥਾਵਾਂ ਦੀ ਜਗ੍ਹਾ ਪ੍ਰਾਈਵੇਟ ਬੈਂਕਾਂ ਤੋਂ ਕਰਜਾ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਪਾਵਰ ਫਾਈਨਾਂਸ ਕਾਰਪੋਰੇਸ਼ਨ ਤੇ ਹੋਰ ਵਿੱਤੀ ਸੰਸਥਾਵਾਂ ਕੋਲੋਂ ਪਹਿਲਾਂ ਪਾਵਰਕਾਮ ਨੂੰ 6 ਤੋਂ 7 ਫ਼ੀਸਦੀ ਤੱਕ ਵਿਆਜ 'ਤੇ ਕਰਜਾ ਮਿਲਦਾ ਸੀ ਪਰ ਹੁਣ ਪਾਵਰਕਾਮ ਦੀ ਹਾਲਤ ਦੇਖ ਕੇ ਨਿੱਜੀ ਕੰਪਨੀਆਂ ਤੋਂ ਪਾਵਰਕਾਮ ਨੂੰ ਕਰਜਾ ਲੈਣਾ ਪੈ ਰਿਹਾ ਹੈ, ਉਸ ਉਪਰ 10 ਫ਼ੀਸਦੀ ਤੋਂ ਵੱਧ ਵਿਆਜ ਵਸੂਲ ਕੀਤਾ ਜਾਂਦਾ ਹੈ | ਦੂਜੇ ਪਾਸੇ ਕੇਂਦਰ ਵਲੋਂ ਇਸ ਤਰ੍ਹਾਂ ਦੀਆਂ ਹਦਾਇਤਾਂ ਹਨ ਕਿ ਸਬਸਿਡੀ ਦੀ ਰਕਮ ਦੇਣ ਬਾਰੇ ਪਹਿਲਾਂ ਸਾਰੀ ਜਾਣਕਾਰੀ ਦੇਣੀ ਪਵੇਗੀ ਕਿ ਸਰਕਾਰ ਇਸ ਰਕਮ ਦੀ ਅਦਾਇਗੀ ਕਿਸ ਤਰ੍ਹਾਂ ਬਿਜਲੀ ਕੰਪਨੀਆਂ ਨੂੰ ਕਰੇਗੀ | ਇਸ ਤੋਂ ਇਲਾਵਾ ਕੇਂਦਰੀ ਰੈਗੂਲੇਟਰੀ ਕਮਿਸ਼ਨ ਮੁਤਾਬਕ ਸਰਕਾਰ ਨੂੰ ਇਕ ਮਹੀਨੇ ਦੀ ਪੇਸ਼ਗੀ ਸਬਸਿਡੀ ਦੀ ਰਕਮ ਦੇਣੀ ਪਵੇਗੀ | ਸਰਕਾਰ ਨੂੰ ਪਿਛਲੀ ਬਕਾਇਆ ਬਿਜਲੀ ਸਬਸਿਡੀ ਦੀ ਰਕਮ ਬਾਰੇ ਵੀ ਜਾਣਕਾਰੀ ਪੇਸ਼ ਕਰਨੀ ਹੋਵੇਗੀ ਕਿ ਇਸ ਦੀ ਅਦਾਇਗੀ ਉਹ ਕਿਸ ਤਰ੍ਹਾਂ ਨਾਲ ਕਰੇਗੀ | ਕੇਂਦਰ ਵਲੋਂ ਬਿਜਲੀ ਕੰਪਨੀਆਂ ਦੇ ਬਿੱਲਾਂ ਦੀ ਅਦਾਇਗੀ ਕਰਨ ਲਈ ਨਵੇਂ ਬਣਾਏ ਕਾਨੂੰਨ ਲਾਗੂ ਕਰ ਦਿੱਤੇ ਹਨ, ਉਹ ਪੰਜਾਬ ਸਰਕਾਰ ਲਈ ਵੀ ਖਤਰੇ ਦੀ ਘੰਟੀ ਹੈ, ਕਿਉਂਕਿ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਲਾਗੂ ਹੋ ਗਈ ਹੈ | ਪੰਜਾਬ ਸਰਕਾਰ ਵਲੋਂ ਇਸ ਸਾਲ ਪਾਵਰਕਾਮ ਨੂੰ ਮੁਫ਼ਤ ਬਿਜਲੀ ਸਹੂਲਤ ਦੇਣ ਲਈ ਕਰੀਬ 19000 ਕਰੋੜ ਦੀ ਸਬਸਿਡੀ ਦੀ ਰਕਮ ਦੇਣੀ ਹੈ ਅਤੇ ਜੇਕਰ ਉਹ ਸਾਰੀ ਰਕਮ ਪਾਵਰਕਾਮ ਨੂੰ ਚੁਕਾਉਣ 'ਚ ਅਸਮਰਥ ਰਹੀ ਤਾਂ ਨਵੇਂ ਕਾਨੂੰਨਾਂ ਮੁਤਾਬਕ ਕੰਪਨੀਆਂ ਨੂੰ ਬਿਜਲੀ ਬੰਦ ਕਰਨ ਦਾ ਅਧਿਕਾਰ ਹੈ ਤਾਂ ਇਸ ਸਥਿਤੀ 'ਚ ਸਰਕਾਰ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

ਥੋਕ ਮਹਿੰਗਾਈ ਦਰ ਜੁਲਾਈ 'ਚ 14 ਫ਼ੀਸਦੀ 'ਤੋਂ ਹੇਠਾਂ ਰਹੀ

ਨਵੀਂ ਦਿੱਲੀ, 16 ਅਗਸਤ (ਪੀ. ਟੀ. ਆਈ.)-ਜੁਲਾਈ ਦੇ ਮਹੀਨੇ ਥੋਕ ਮਹਿੰਗਾਈ ਦਰ 'ਚ ਰਾਹਤ ਮਿਲੀ ਹੈ | ਮਹਿੰਗਾਈ ਦਰ ਗਿਰਾਵਟ ਨਾਲ 14 ਫ਼ੀਸਦੀ ਤੋਂ ਹੇਠਾਂ ਆ ਗਈ ਹੈ | ਇਕ ਮਹੀਨਾ ਪਹਿਲਾਂ ਥੋਕ ਮਹਿੰਗਈ ਦਰ 15 ਫ਼ੀਸਦੀ ਤੋਂ ਉਪਰ ਸੀ | ਥੋਕ ਮਹਿੰਗਾਈ ਦਰ 'ਚ ਇਹ ਗਿਰਾਵਟ ਖੁਰਾਕੀ ...

ਪੂਰੀ ਖ਼ਬਰ »

ਅਮੂਲ ਤੇ ਮਦਰ ਡੇਅਰੀ ਦਾ ਦੁੱਧ ਅੱਜ ਤੋਂ 2 ਰੁਪਏ ਮਹਿੰਗਾ ਮਿਲੇਗਾ

ਆਨੰਦ (ਗੁਜਰਾਤ), 16 ਅਗਸਤ (ਪੀ. ਟੀ. ਆਈ.)-ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (ਜੀ. ਸੀ. ਐਮ. ਐਮ. ਐਫ.), ਜੋ ਅਮੂਲ ਬ੍ਰਾਂਡ ਦੇ ਤਹਿਤ ਆਪਣੇ ਡੇਅਰੀ ਉਤਪਾਦਾਂ ਦੀ ਮਾਰਕੀਟਿੰਗ ਕਰਦੀ ਹੈ, ਨੇ ਮੰਗਲਵਾਰ ਨੂੰ ਆਪਣੇ ਗੋਲਡ, ਤਾਜ਼ਾ ਅਤੇ ਸ਼ਕਤੀ ਦੁੱਧ ਬ੍ਰਾਂਡਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX