ਤਾਜਾ ਖ਼ਬਰਾਂ


ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  10 minutes ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  24 minutes ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  49 minutes ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  43 minutes ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  about 1 hour ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  about 1 hour ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  about 1 hour ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 2 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 3 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 3 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 3 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 3 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 4 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 5 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 7 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 8 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਮਾਨਸਾ

ਮਾਨਸਾ 'ਚ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ
ਮਾਨਸਾ, 16 ਅਗਸਤ-ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਕਰਵਾਇਆ ਗਿਆ, ਜਿੱਥੇ ਤਿਰੰਗਾ ਲਹਿਰਾਉਣ ਦੀ ਰਸਮ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਿਭਾਈ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਲਾਸਾਨੀ ਕੁਰਬਾਨੀਆਂ ਕਰ ਕੇ ਸਾਡਾ ਮੁਲਕ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ ਪੱਖੀ ਫ਼ੈਸਲੇ ਲਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰ ਕੇ ਭਿ੍ਸ਼ਟਾਚਾਰ ਨੂੰ ਜੜੋਂ੍ਹ ਖ਼ਤਮ ਕਰਨ ਦੀ ਦਿਸ਼ਾ 'ਚ ਵੱਡੀ ਪਹਿਲਕਦਮੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਘਰ ਬਣਾਉਣ ਦੀ ਤਜਵੀਜ਼ ਬਣਾਈ ਹੈ, ਤਾਂ ਜੋ ਲੋੜਵੰਦਾਂ ਨੂੰ ਸਿਰ ਢੱਕਣ ਲਈ ਛੱਤ ਮੁਹੱਈਆ ਕਰਵਾਈ ਜਾ ਸਕੇ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 29 ਅਗਸਤ ਤੋਂ ਸੂਬੇ ਅੰਦਰ ਪੇਂਡੂ ਖੇਡ ਮੇਲੇ ਕਰਵਾਉਣ ਜਾ ਰਹੀ ਹੈ | ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ 'ਤੇ ਖੇਡਾਂ ਅੰਦਰ ਹੋਰ ਅੱਗੇ ਆਉਣ ਦਾ ਮੌਕਾ ਮਿਲੇਗਾ | ਇਸ ਤੋਂ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਬਲਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ | ਇਸੇ ਦੌਰਾਨ ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ ਵੰਡ ਕੀਤੀ | ਵੱਖ ਵੱਖ ਵਿਭਾਗਾਂ ਵਲੋਂ ਝਾਕੀਆਂ ਕੱਢੀਆਂ ਗਈਆਂ ਅਤੇ ਸਕੂਲੀ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਆਈ.ਜੀ ਬਠਿੰਡਾ ਰੇਂਜ ਸ਼ਿਵੈ ਕੁਮਾਰ ਵਰਮਾ, ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਟੀ. ਬੈਨਿਥ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੂਸ਼ਿਤਾ ਗੁਲਾਟੀ ਆਦਿ ਅਧਿਕਾਰੀ ਤੇ ਸਿਆਸੀ ਆਗੂ ਹਾਜ਼ਰ ਸਨ |
ਨਹਿਰੂ ਯੁਵਾ ਕੇਂਦਰ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮਨਾਇਆ
ਨਹਿਰੂ ਯੁਵਾ ਕੇਂਦਰ ਵਲੋਂ 75ਵੇਂ ਅੰਮਿ੍ਤ ਮਹਾਂਉਤਸਵ ਮਨਾਉਣ ਮੌਕੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਵਲੋਂ ਤਿਰੰਗਾ ਲਹਿਰਾ ਕੇ ਕੀਤੀ ਗਈ | ਉਨ੍ਹਾਂ ਸਮਾਜਿਕ ਬੁਰਾਈਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਅਪੀਲ ਕੀਤੀ | ਲੇਖਾਕਾਰ ਡਾ. ਸੰਦੀਪ ਘੰਡ ਨੇ ਦੱਸਿਆ ਕਿ 20 ਯੂਥ ਕਲੱਬਾਂ 2 ਮਹਿਲਾ ਮੰਡਲ, 2 ਕੋਚ ਅਤੇ 2 ਨੌਜਵਾਨਾਂ ਨੂੰ ਵਧੀਆ ਕੰਮਾਂ ਕਰ ਕੇ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਅਦਾ ਕੀਤੀ | ਇਸ ਮੌਕੇ ਭਗਵੰਤ ਸਿੰਘ ਝੰਡੂਕੇ, ਜਗਦੇਵ ਮਾਹੂ ਜੋਗਾ, ਨਿਰਵੈਰ ਸਿੰਘ ਕੁਲਹੈਰੀ, ਬਖ਼ਸ਼ੀਸ਼ ਸਿੰਘ ਭੁਪਾਲ, ਖੇਤਾ ਸਿੰਘ ਫੱਤਾ ਮਾਲੋਕਾ, ਪ੍ਰਦੀਪ ਸਿੰਘ ਕਰੰਡੀ, ਸੁਖਦੀਪ ਸਿੰਘ ਰੜ੍ਹ, ਅਮਨਦੀਪ ਸਿੰਘ ਉੱਡਤ ਭਗਤ ਰਾਮ, ਗੁਰਪ੍ਰੀਤ ਸਿੰਘ ਹੀਰਕੇ, ਸੰਦੀਪ ਸਿੰਘ ਮੰਡੇਰ, ਗਗਨਦੀਪ ਸਿੰਘ ਆਹਲੂਪੁਰ, ਮਨਦੀਪ ਸ਼ਰਮਾ ਗੇਹਲੇ ਆਦਿ ਹਾਜ਼ਰ ਸਨ |
ਸਿਟੀ ਕਲੱਬ ਮਾਨਸਾ ਨੇ ਮਨਾਇਆ ਆਜ਼ਾਦੀ ਦਿਵਸ
ਸਮਾਜ ਸੇਵੀ ਸੰਸਥਾ ਸਿਟੀ ਕਲੱਬ ਮਾਨਸਾ ਵਲੋਂ ਆਜ਼ਾਦੀ ਦਿਵਸ 'ਤੇ ਕਲੱਬ ਪ੍ਰਧਾਨ ਮਿੱਤਰ ਸੈਨ ਸ਼ਰਮਾ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ 'ਤੇ ਵਧਾਈ ਦਿੱਤੀ ਅਤੇ ਸ਼ਹੀਦਾਂ ਵਲੋਂ ਦਿਖਾਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਗੁਰਮੰਤਰ ਸਿੰਘ, ਵਿਨੋਦ ਗੋਇਲ, ਪ੍ਰੇਮ ਅਗਰਵਾਲ, ਰਾਜਿੰਦਰ ਗਰਗ, ਕ੍ਰਿਸ਼ਨ ਜੋਗਾ, ਸ਼ਾਮ ਲਾਲ ਗੋਇਲ, ਪੁਨੀਤ ਗੋਇਲ, ਚੰਦਰਕਾਂਤ ਕੁੱਕੀ, ਮੁਕੇਸ਼ ਟਿੰਕਾ, ਸੁਰਿੰਦਰ ਕੁਮਾਰ, ਸਤਿੰਦਰ ਪਿੰਟੂ, ਪ੍ਰਸ਼ੋਤਮ ਗਰਗ, ਰੋਹਤਾਸ ਸਿੰਗਲਾ, ਹਰਜੀਤ ਸਿੰਘ ਸੱਗੂ ਆਦਿ ਹਾਜ਼ਰ ਸਨ |
ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ-ਸਥਾਨਕ ਨਗਰ ਕੌਂਸਲ ਬਰੇਟਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਪ੍ਰਧਾਨ ਗਾਂਧੀ ਰਾਮ ਨੇ ਨਿਭਾਈ | ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ | ਪੰਜਾਬ ਪੁਲਿਸ ਦੇ ਨੌਜਵਾਨਾਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਥਾਣਾ ਮੁਖੀ ਗੁਰਦਰਸ਼ਨ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਨਗਰ ਕੌਂਸਲ ਦਾ ਸਟਾਫ਼, ਸਕੂਲ ਦਾ ਸਟਾਫ਼ ਹਾਜ਼ਰ ਸੀ | ਇਸੇ ਤਰਾਂ ਗਿਆਨ ਸਾਗਰ ਕਾਨਵੈਂਟ ਸਕੂਲ ਵਲੋਂ ਵੀ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ |
(ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਭਾਰਤ ਦੀਪ ਗਰਗ ਵਲੋਂ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਚੇਅਰਮੈਨ ਰਾਮ ਸਿੰਘ ਸੇਖੋਂ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫ਼ੀਆਂ, ਨਾਟਕ ਅਤੇ ਗੀਤ ਪੇਸ਼ ਕੀਤੇ ਗਏ |
ਸਰਦੂਲਗੜ੍ਹ 'ਚ ਮਨਾਇਆ 75ਵਾਂ ਆਜ਼ਾਦੀ ਦਿਹਾੜਾ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- 75ਵਾਂ ਸੁਤੰਤਰਤਾ ਦਿਵਸ ਸਵ: ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾੳਾੂਡ ਵਿਖੇ ਮਨਾਇਆ ਗਿਆ | ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ ਪੀ.ਸੀ.ਐਸ ਨੇ ਕੀਤੀ | ਸਕੂਲੀ ਵਿਦਿਆਰਥੀਆ ਵਲੋਂ ਰਾਸ਼ਟਰੀ ਗੀਤ ਗਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸੁਤੰਤਰਤਾ ਦਿਵਸ ਸਬੰਧੀ ਸੰਦੇਸ਼ ਦਿੱਤਾ | ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਤੋ ਸ਼ਾਮਿਲ ਬੱਚਿਆ ਨੇ ਆਜ਼ਾਦੀ ਦਿਹਾੜੇ ਸਬੰਧੀ ਪ੍ਰੋਗਰਾਮ ਪੇਸ਼ ਕੀਤੇ | ਉੱਥੇ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਹਾੜਾ ਦੇਖਣ ਆਏ ਲੋਕਾਂ ਲਈ ਬੈਠਣ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਗਰਮੀ ਵਿਚ ਬੈਠਕੇ ਹੀ ਆਜ਼ਾਦੀ ਦਿਹਾੜੇ ਦਾ ਅਨੰਦ ਮਾਣਿਆ | ਇਸ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੀਤੇ ਚੰਗੇ ਕੰਮਾਂ ਸਬੰਧੀ ਸਨਮਾਨ ਪੱਤਰ ਵੀ ਦਿੱਤੇ ਗਏ | ਪੂਨਮ ਸਿੰਘ ਐਸ.ਡੀ.ਐਮ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਉੱਥੇ 6 ਅੰਗਹੀਣ ਵਿਅਕਤੀਆਂ ਨੂੰ ਟਰਾਈਸਾਈਕਲ ਦਿੱਤੇ | ਅਨੂਪ ਸਿੰਘ ਸੀਨੀਅਰ ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ, ਗੁਰਦਰਸ਼ਨ ਸਿੰਘ ਜੂਨੀਅਰ ਜੱਜ ਤੋਂ ਇਲਾਵਾ ਗੋਬਿੰਦਰ ਸਿੰਘ ਉਪ ਕਪਤਾਨ ਪੁਲਿਸ, ਬਿਪਨ ਕੁਮਾਰ ਕਾਰਜ ਸਾਧਕ ਅਫ਼ਸਰ, ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ, ਰਾਜਿੰਦਰ ਸਿੰਘ ਏ.ਐਫ.ਐਸ.ਉ, ਅਨਿਲ ਬਾਘਲਾ, ਭੁਪਿੰਦਰ ਸਿੰਘ ਸਰਾਂ ਪ੍ਰਧਾਨ ਬਾਰ ਐਸੋਸੀਏਸ਼ਨ, ਅਮਰਜੀਤ ਸਿੰਘ ਸੁਪਰਡੈਂਟ ਆਦਿ ਸਮਾਗਮ ਵਿਚ ਸ਼ਾਮਿਲ ਸਨ |
ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਵਿਖੇ ਆਜ਼ਾਦੀ ਦਿਵਸ ਮਨਾਇਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ-ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਫ਼ਾਰ ਗਰਲਜ਼) ਵਿਖੇ 'ਏਕ ਭਾਰਤ ਸ੍ਰੇਸ਼ਟ ਭਾਰਤ' ਪ੍ਰੋਗਰਾਮ ਸਬੰਧੀ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਥੀਮ ਅਨੁਸਾਰ ਹਰੇਕ ਵਿਦਿਆਰਥੀ ਦੁਆਰਾ ਆਪਣੇ ਘਰ ਦੀ ਛੱਤ 'ਤੇ ਤਿਰੰਗਾ ਲਹਿਰਾਇਆ ਗਿਆ ਤੇ ਆਪਣੇ ਪਰਿਵਾਰ ਸਮੇਤ ਸੈਲਫੀ ਵੀ ਲਈ ਗਈ | 'ਰਾਸ਼ਟਰੀ ਝੰਡਾ-ਸਾਡੇ ਰਾਸ਼ਟਰ ਦੀ ਏਕਤਾ ਅਤੇ ਸ੍ਰੇਸ਼ਠਤਾ ਦਾ ਪ੍ਰਤੀਕ' ਵਿਸ਼ੇ ਤੇ ਸੰਗੋਸ਼ਠੀ ਕੀਤੀ ਜੋ ਕਿ ਆਨ-ਲਾਈਨ ਕਰਵਾਈ ਗਈ | ਇਸ ਸੰਗੋਸ਼ਠੀ ਵਿਚ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਨੇ ਰਾਸ਼ਟਰੀ ਝੰਡੇ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡਾ ਰਾਸ਼ਟਰੀ ਏਕਤਾ ਨਾਲ ਸਬੰਧਿਤ ਭਾਸ਼ਣ, ਕਵਿਤਾ, ਗੀਤ ਪੇਸ਼ ਕੀਤੇ ਗਏ | 15 ਅਗਸਤ ਨੂੰ ਕਾਲਜ ਵਿੱਚ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਮਰਪਣ ਦੀ ਸਹੁੰ ਚੁਕਾਈ ਗਈ ਅਤੇ ਬੈਸਟ ਸੈਲਫੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਅਮਨਦੀਪ ਕੌਰ, ਪ੍ਰੋ.ਕਾਂਤਾ ਰਾਣੀ, ਪ੍ਰੋ. ਜਗਜੀਤ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਸ਼ਾਮਿਲ ਸਨ |
ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਤਿਰੰਗਾ ਝੰਡਾ ਲਹਿਰਾਇਆ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ-ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ ਅਤੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਗੁਰਤਰਸੇਮ ਸਿੰਘ, ਮੈਨੇਜਿੰਗ ਡਾਇਰੈਕਟਰ ਲੱਖਾ ਸਿੰਘ, ਡਾਇਰੈਕਟਰ ਮਨਪ੍ਰੀਤ ਕੌਰ ਤੇ ਪਿ੍ੰਸੀਪਲ ਵਿਕਾਸ ਸ਼ਰਮਾ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ, ਦੇਸ਼ ਭਗਤਾਂ ਦੀਆਂ ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸੰਸਥਾ ਦੇ ਸੀਨੀਅਰ ਵਿੰਗ ਕੋਆਰਡੀਨੇਟਰ ਵੀਰਪਾਲ ਕੌਰ, ਜੂਨੀਅਰ ਵਿੰਗ ਕੋਆਰਡੀਨੇਟਰ ਸੁਖਵਿੰਦਰ ਕੌਰ, ਰਮਨਦੀਪ ਕੌਰ, ਪਰਵਿੰਦਰ ਕੌਰ, ਮਨਪ੍ਰੀਤ ਕੌਰ, ਸੁਖਜੀਤ ਕੌਰ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ |
ਧੂਮ-ਧਾਮ ਨਾਲ ਮਨਾਇਆ ਸਬ-ਡਵੀਜ਼ਨ ਪੱਧਰੀ ਆਜ਼ਾਦੀ ਦਿਵਸ ਸਮਾਗਮ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਸਬ-ਡਵੀਜਨ ਵਿਖੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਪ੍ਰਮੋਦ ਕੁਮਾਰ ਸਿੰਗਲਾ ਨੇ ਅਦਾ ਕੀਤੀ | ਸਮਾਗਮ ਦੌਰਾਨ ਹਲਕਾ ਵਿਧਾਇਕ ਬੁੱਧ ਰਾਮ ਅਤੇ ਇਲਾਕੇ ਸਮੁੱਚੇ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ | ਸਕੂਲੀ ਬੱਚਿਆਂ ਨੇ ਸ਼ਾਨਦਾਰ ਦੇਸ਼ ਭਗਤੀ ਅਤੇ ਰੰਗਾਂ ਰੰਗ ਪ੍ਰੋਗਰਾਮ ਨਾਲ ਦੁੱਗਣੀ ਰੌਣਕ ਕਰ ਦਿੱਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਮਿਲੇ ਮੌਲਿਕ ਅਧਿਕਾਰਾਂ ਦੇ ਨਾਲ ਸਾਨੂੰ ਸੰਵਿਧਾਨ ਨੇ ਸਾਡੇ ਕੁਝ ਕਰਤੱਵ ਵੀ ਦੱਸੇ ਹਨ ਜਿਨ੍ਹਾਂ ਨੂੰ ਸਾਨੂੰ ਪਹਿਲ ਦੇ ਆਧਾਰ 'ਤੇ ਅਪਣਾਉਣਾ ਚਾਹੀਦਾ | ਇਸ ਮੌਕੇ ਪੁਲਿਸ ਟੁਕੜੀ, ਐਨ.ਸੀ.ਸੀ. ਕੈਡਿਟਾਂ ਤੇ ਜੀ.ਓ.ਜੀ. ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ | ਮੁੱਖ ਮਹਿਮਾਨ ਸ੍ਰੀ ਸਿੰਗਲਾ ਅਤੇ ਵਿਧਾਇਕ ਬੁੱਧ ਰਾਮ ਵਲੋਂ ਇਸ ਖੇਤਰ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਕੇਤਰਾਂ 'ਚ ਪ੍ਰਾਪਤੀਆਂ ਵਾਲੇ ਵਿਅਕਤੀਆਂ ਅਤੇ ਬੋਰਡ ਪ੍ਰੀਖਿਆਵਾਂ 'ਚੋਂ ਮੈਰਿਟ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਡੀ.ਐਸ.ਪੀ, ਨਾਇਬ ਤਹਿਸੀਲਦਾਰ ਬਲਜੀਤ ਸਿੰਘ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਗੁਰਦਾਸ ਸਿੰਘ ਬੁਢਲਾਡਾ, ਮਾਰਕਿਟ ਕਮੇਟੀ ਸਕੱਤਰ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਮੀਤ ਪ੍ਰਧਾਨ ਸੋਨੀ ਆਦਿ ਮੌਜੂਦ ਸਨ | ਇਸ ਤੋਂ ਪਹਿਲਾ ਐਸ.ਡੀ.ਐਮ. ਵਲੋਂ ਬੱਸ ਸਟੈਂਡ ਨਜ਼ਦੀਕ ਬਣੇ ਸ਼ਹੀਦ ਕੈਪਟਨ ਕੇ.ਕੇ. ਗੌੜ ਦੇ ਬੁੱਤ 'ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ |
ਰਾਇਲ ਕਾਲਜ ਵਿਖੇ ਮਨਾਇਆ ਆਜ਼ਾਦੀ ਦਿਵਸ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰੀਬਨ ਕਲੱਬ ਵੱਲੋਂ ਆਜ਼ਾਦੀ ਦਾ ਅੰਮਿ੍ਤ ਮਹਾਂ-ਉਤਸਵ ਦਿਵਸ ਮਨਾਇਆ ਗਿਆ | ਸਹਾਇਕ ਪ੍ਰੋਫੈਸਰ ਚਮਕੌਰ ਸਿੰਘ ਦੀ ਅਗਵਾਈ ਵਿੱਚ ਐਨ.ਸੀ.ਸੀ. ਕੈਡਿਟਾਂ ਵਲੋਂ ਪਰੇਡ ਕਰਨ ਉਪਰੰਤ ਕਾਲਜ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਕਾਲਜ ਡੀਨ ਪ੍ਰੋ: ਸੁਰਜਨ ਸਿੰਘ, ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਨਾਇਆ ਸੁਤੰਤਰਤਾ ਦਿਵਸ
ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪ੍ਰਬੰਧਕ ਕਮੇਟੀ ਦੇ ਮਾਨਯੋਗ ਮੈਂਬਰ ਸਾਹਿਬਾਨ ਡਾ. ਆਰ.ਸੀ.ਜੈਨ, ਰਾਮ ਸ਼ਰਨ, ਸੁਭਾਸ਼ ਸ਼ਰਮਾ, ਸਕੂਲ ਪਿ੍ੰਸੀਪਲ ਰਾਜਨ ਖੁਰਾਨਾ, ਪ੍ਰਾਇਮਰੀ ਵਿਭਾਗ ਦੇ ਮੁਖੀ ਮੈਡਮ ਦਿਲਪ੍ਰੀਤ ਖੁਰਾਨਾ, ਕੋਆਰਡੀਨੇਟਰ ਵੀਰੇਨ ਠਾਕੁਰ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰਾਸ਼ਟਰੀ ਗੀਤ ਸਮੇਤ ਦੇਸ਼ ਭਗਤੀ ਦਾ ਗੀਤ-ਸੰਗੀਤ ਪੇਸ਼ ਕੀਤਾ |

ਐਨ.ਐਚ.ਐਮ. ਕਰਮਚਾਰੀਆਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ

ਮਾਨਸਾ, 16 ਅਗਸਤ (ਰਵੀ)- ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਇੱਥੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ 'ਚ ਪਿਛਲੇ 15 ਸਾਲਾਂ ਤੋਂ ਨਿਗੂਣੀਆਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਮਿਲਿਆ ਸਨਮਾਨ ਪੱਤਰ ਐਸ.ਐਮ.ਓ. ਨੇ ਪਾੜ ਕੇ ਜਤਾਇਆ ਰੋਸ

ਸਰਦੂਲਗੜ੍ਹ, 16 ਅਗਸਤ (ਜੀ.ਐਮ.ਅਰੋੜਾ)- ਸਬ ਡਵੀਜ਼ਨ ਪੱਧਰ ਦਾ ਸੁਤੰਤਰਤਾ ਦਿਵਸ ਸਵ: ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ 'ਚ ਚੰਗੀਆਂ ਸਿਹਤ ਸਹੂਲਤਾਂ ਮਿਲਣਗੀਆਂ-ਕੈਬਨਿਟ ਮੰਤਰੀ

ਮਾਨਸਾ/ਜੋਗਾ, 16 ਅਗਸਤ (ਰਾਵਿੰਦਰ ਸਿੰਘ ਰਵੀ/ਹਰਜਿੰਦਰ ਸਿੰਘ ਚਹਿਲ)- ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੋਲ੍ਹੇ ਆਮ ਆਦਮੀ ਕਲੀਨਿਕ ਲਾਹੇਵੰਦ ਸਾਬਤ ਹੋਣਗੇ | ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ...

ਪੂਰੀ ਖ਼ਬਰ »

ਇਕੱਠ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣਾ ਜ਼ਰੂਰੀ-ਡੀ.ਸੀ.

ਮਾਨਸਾ, 16 ਅਗਸਤ (ਸੱਭਿ.ਪ੍ਰਤੀ.)- ਕੋਰੋਨਾ ਕੇਸਾਂ ਦੀ ਗਿਣਤੀ 'ਚ ਵਾਧਾ ਹੋਣ ਕਾਰਨ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕੋਵਿਡ-19 ਸਬੰਧੀ ਹਦਾਇਤਾਂ ਜਾਰੀ ਹਨ | ਉਨ੍ਹਾਂ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫਤਰਾਂ ਅਤੇ ...

ਪੂਰੀ ਖ਼ਬਰ »

ਨਿਕਾਸੀ ਨਾਲੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਮੌਤ

ਭੀਖੀ, 16 ਅਗਸਤ (ਔਲਖ)- ਸਥਾਨਕ ਅਨਾਜ ਮੰਡੀ ਨੇੜੇ ਇਕ ਬਜ਼ੁਰਗ ਦੀ ਨਿਕਾਸੀ ਨਾਲੇ 'ਚ ਡਿੱਗਣ ਕਾਰਨ ਮੌਤ ਹੋ ਗਈ ਹੈ | ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ (71) ਪੁੱਤਰ ਗੁਰਦਿਆਲ ਸਿੰਘ ਵਾਸੀ ਖੇੜਾ (ਲੁਧਿਆਣਾ) ਘਰੋਂ ਬਾਹਰ ਹੀ ਰਹਿੰਦਾ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਕਰਮਚਾਰੀਆਂ ਵਲੋਂ 3 ਰੋਜ਼ਾ ਕਲਮ-ਛੋੜ ਹੜਤਾਲ ਸ਼ੁਰੂ

ਮਾਨਸਾ, 16 ਅਗਸਤ (ਰਾਵਿੰਦਰ ਸਿੰਘ ਰਵੀ)- ਸਹਿਕਾਰੀ ਬੈਂਕ ਦੇ ਕਰਚਮਾਰੀਆਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ 3 ਰੋਜ਼ਾ ਕਲਮ-ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਹੜਤਾਲ ਦੇ ਪਹਿਲੇ ਦਿਨ ਸੰਬੋਧਨ ਕਰਦਿਆਂ ਇੰਪਲਾਈਜ਼ ਯੂਨੀਅਨ ਦੇ ਆਗੂ ਮਹਿੰਦਰ ਸਿੰਘ ਸੈਂਹਬੀ ਅਤੇ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਪਿਓ-ਪੁੱਤ ਦੀ ਕੁੱਟਮਾਰ

ਬਰੇਟਾ, 16 ਅਗਸਤ (ਪ. ਪ.)- ਪਿੰਡ ਧਰਮਪੁਰਾ ਵਿਖੇ ਸਵੇਰ ਵਕਤ ਖੇਤ ਪੱਠੇ ਲੈਣ ਗਏ ਪਿਓ-ਪੁੱਤ ਦੀ ਅਣਪਛਾਤਿਆਂ ਵਲੋਂ ਕੁੱਟਮਾਰ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਗਮਦੂਰ ਸਿੰਘ ਅਤੇ ਉਸ ਦਾ ਪੁੱਤਰ ਹਰਪ੍ਰੀਤ ਸਿੰਘ ਸਵੇਰ ਵਕਤ ਜਦ ਪੱਠੇ ਲੈਣ ਗਏ ਤਾਂ ਉੱਥੇ ਪਹਿਲਾਂ ਤੋਂ ਛੁਪੇ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਕਮਿਊਨਿਟੀ ਹਾਲ ਬਣਾਇਆ

ਮਾਨਸਾ, 16 ਅਗਸਤ (ਸੱਭਿ. ਪ੍ਰਤੀ.)- ਸ੍ਰੀ ਰਾਮਬਾਗ ਚੈਰੀਟੇਬਲ ਸੁਸਾਇਟੀ ਵਲੋਂ ਉਸਾਰੀ ਅਧੀਨ ਸ਼ਾਂਤੀ ਭਵਨ ਕਮਿਊਨਿਟੀ ਹਾਲ ਦੀ ਲਾਈਫ਼ ਮੈਂਬਰਸ਼ਿਪ ਸ਼ੁਰੂ ਕੀਤੀ ਗਈ ਹੈ | ਸ਼ਾਂਤੀ ਭਵਨ ਦੇ ਪ੍ਰਧਾਨ ਬਲਵਿੰਦਰ ਬਾਂਸਲ ਨੇ ਦੱਸਿਆ ਕਿ ਛੋਟਾ ਹਾਲ, ਰਸੋਈ, ਬਾਥਰੂਮ ਵਗ਼ੈਰਾ ...

ਪੂਰੀ ਖ਼ਬਰ »

ਮੇਲਾ ਨੂੰ ਹਾਂ-ਧੀਆਂ ਦਾ ਯਾਦਗਾਰੀ ਹੋ ਨਿੱਬੜਿਆ

ਜੋਗਾ, 16 ਅਗਸਤ (ਹਰਜਿੰਦਰ ਸਿੰਘ ਚਹਿਲ)- ਕਸਬਾ ਜੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਮੇਲਾ ਨੂੰਹਾਂ-ਧੀਆਂ ਦਾ ਯਾਦਗਾਰੀ ਹੋ ਨਿਬੜਿਆ | ਸਟੇਜ ਸਕੱਤਰ ਹਰਜੀਤ ਜੋਗਾ ਨੇ ਪਿੰਡ ਦੀਆਂ ਨੂੰ ਹਾਂ-ਧੀਆਂ ਨੂੰ ਸਾਉਣ ਮਹੀਨੇ ਦੀ ਮਹੱਤਤਾ ਅਤੇ ਤੀਆਂ ਦੇ ...

ਪੂਰੀ ਖ਼ਬਰ »

ਔਰਤ ਤੋਂ ਸੋਨੇ ਦੀ ਚੈਨੀ ਝਪਟੀ

ਬੁਢਲਾਡਾ, 16 ਅਗਸਤ (ਮਨਚੰਦਾ)- ਸਥਾਨਕ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਕਬੀਰ ਕਾਲੋਨੀ ਵਿਖੇ ਪੂਜ ਮਟੀਆ ਨਜ਼ਦੀਕ 2 ਅਣਪਛਾਤੇ ਨੌਜਵਾਨਾਂ ਵਲੋਂ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨੀ ਝਪਟਣ ਦੀ ਖ਼ਬਰ ਹੈ | ਮਨਮੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਅਨੂਪ ਕੌਰ ਘਰ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪੱਤਰਕਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਾਨਸਾ, 16 ਅਗਸਤ (ਰਾਵਿੰਦਰ ਸਿੰਘ ਰਵੀ)- ਅਜੀਤ ਉਪ ਦਫ਼ਤਰ ਮਾਨਸਾ ਦੇ ਇੰਚਾਰਜ ਤੇ ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਦੀ ਮਾਤਾ ਸੁਰਜੀਤ ਕੌਰ (72) ਦੇ ਦਿਹਾਂਤ 'ਤੇ ਵੱਖ ਵੱਖ ਰਾਜਨੀਤਿਕ, ਸਮਾਜਿਕ ਤੇ ਜਨਤਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲੈੱਟਸ 'ਚੋਂ ਲਏ 7 ਬੈਂਡ

ਮਾਨਸਾ, 16 ਅਗਸਤ (ਧਾਲੀਵਾਲ)- ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਅਤੇੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਅਜੈਪਾਲ ਸਿੰਘ ਬਾਜਵਾ ਪੁੱਤਰ ...

ਪੂਰੀ ਖ਼ਬਰ »

ਪੈ ਪੈਰਿਟੀ ਦੀ ਮੰਗ ਪੂਰੀ ਕੀਤੀ ਜਾਵੇ

ਮਾਨਸਾ, 16 ਅਗਸਤ (ਰਵੀ)- ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੇ ਆਗੂਆਂ ਨੇ ਇਕੱਤਰਤਾ ਕਰ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਜ਼ਿਲ੍ਹਾ ਪ੍ਰਧਾਨ ਹਰਚੇਤ ਸਿੰਘ ਨੇ ਪੈ ਪੈਰਿਟੀ ਨੂੰ ਪਸੂ ...

ਪੂਰੀ ਖ਼ਬਰ »

ਕੁੱਲਰੀਆਂ ਦੀ ਵਿਦਿਆਰਥਣ ਨੇ ਤੀਆਂ ਦੇ ਮੇਲੇ 'ਚ ਜਿੱਤਿਆ 'ਧੀ ਕੇਸਰੀ ਪੰਜਾਬ ਐਵਾਰਡ'

ਬਰੇਟਾ, 16 ਅਗਸਤ (ਪਾਲ ਸਿੰਘ ਮੰਡੇਰ)- ਕੇਸਰੀ ਪੰਜਾਬ 24 ਵੈੱਬ ਨਿਊਜ ਦੇ ਚੇਅਰਪਰਸਨ ਵੀਰਪਾਲ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ, ਮਲੋਟ ਦੇ ਐਡਵਰਡ ਗੰਜ ਗੈਸਟ ਹਾਊਸ ਵਿਖੇ ਵਾਇਸ ਆਫ ਮਾਲਵਾ, ਡਾਂਸ ਅਤੇ ਤੀਆਂ ਦੇ ਮੇਲੇ ਦਾ ਆਯੋਜਨ ...

ਪੂਰੀ ਖ਼ਬਰ »

ਹਾਈ ਕੋਰਟ ਵਲੋਂ ਭਰਤੀ ਪ੍ਰਕਿਰਿਆ ਰੱਦ ਕਰਨ ਕਰਕੇ ਮਾਨਸਿਕ ਤਣਾਅ 'ਚ ਹਨ ਸਹਾਇਕ ਪ੍ਰੋਫ਼ੈਸਰ

ਬੁਢਲਾਡਾ, 16 ਅਗਸਤ (ਸੁਨੀਲ ਮਨਚੰਦਾ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 8 ਅਗਸਤ ਨੂੰ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਕੱਢੀਆਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਰੱਦ ਕਰ ਦੇਣ ਦੇ ਫ਼ੈਸਲੇ ਤੋਂ ਬਾਅਦ ਸਹਾਇਕ ਪ੍ਰੋਫੈਸਰ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਤੇ ਰੜ੍ਹ ਵਿਖੇ ਆਮ ਆਦਮੀ ਕਲੀਨਿਕ ਹੋਏ ਸ਼ੁਰੂ

ਜੋਗਾ, 16 ਅਗਸਤ (ਹਰਜਿੰਦਰ ਸਿੰਘ ਚਹਿਲ)- ਆਮ ਆਦਮੀ ਪਾਰਟੀ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਿੱਥੇ ਸੂਬੇ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ | ਉਸੇ ਤਹਿਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਨੇੜਲੇ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੇ ਆਜ਼ਾਦੀ ਦਿਹਾੜੇ ਮੌਕੇ ਰੋਸ ਪ੍ਰਗਟਾਇਆ

ਮਾਨਸਾ, 15 ਅਗਸਤ (ਰਾਵਿੰਦਰ ਸਿੰਘ ਰਵੀ)- ਜਲ ਸਪਲਾਈ ਅਤੇ ਸੈਨੀਟੇਸ਼ਨ, ਸੀ.ਐਚ.ਵੀ., ਪਾਵਰਕਾਮ ਟਰਾਂਸਕੋ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਆਜ਼ਾਦੀ ਦਿਹਾੜੇ ਮੌਕੇ ਰੋਸ ਪ੍ਰਗਟਾਇਆ ਗਿਆ | ਸੰਬੋਧਨ ਕਰਦਿਆਂ ਸਤਨਾਮ ਸਿੰਘ ਖਿਆਲਾ, ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਕਾਂਡ ਦੇ ਇਨਸਾਫ਼ ਲਈ ਕੱਢਿਆ ਖ਼ਾਲਸਾ ਮਾਰਚ

ਜੋਗਾ, 16 ਅਗਸਤ (ਹਰਜਿੰਦਰ ਸਿੰਘ ਚਹਿਲ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਬੰਦੀ ਸਿੰਘਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਨੇ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਮਾਨਸਾ, 16 ਅਗਸਤ (ਰਾਵਿੰਦਰ ਸਿੰਘ ਰਵੀ)- ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਵਲੋਂ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਹ ਸਾਂਝਾ ਮੰਗ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਅਤੇ ਲਾਹਣ ਸਮੇਤ 2 ਕਾਬੂ

ਬੁਢਲਾਡਾ, 16 ਅਗਸਤ (ਮਨਚੰਦਾ)- ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਸਥਾਨਕ ਪੁਲਿਸ ਵਲੋਂ ਗਸ਼ਤ ਦੌਰਾਨ ਕਲੀਪੁਰ ਫਾਟਕ ਦੇ ਨਜ਼ਦੀਕ ਸ਼ੱਕੀ ਹਾਲਤ ਵਿੱਚ ਘੁੰਮ ਰਹੇ 2 ਵਿਅਕਤੀਆਂ ਦੀ ਤਲਾਸ਼ੀ ਲੈਣ ਮੌਕੇ ਭੁੱਕੀ ...

ਪੂਰੀ ਖ਼ਬਰ »

ਬੈਂਕ ਖਾਤਾ ਧਾਰਕ ਦਾ 36 ਹਜ਼ਾਰ ਰੁਪਿਆ ਠੱਗੀ ਨਾਲ ਕੱਢਿਆ

ਬੋਹਾ, 16 ਅਗਸਤ (ਰਮੇਸ਼ ਤਾਂਗੜੀ)- ਕਸਬਾ ਬੋਹਾ ਨਿਵਾਸੀ ਅਰਚਨਾ ਰਾਣੀ ਪਤਨੀ ਨਵਨੀਤ ਕੁਮਾਰ ਕੱਕੜ ਨਾਲ ਐਕਸਿਸ ਬੈਂਕ ਵਿਚਲੇ ਖਾਤੇ ਵਿਚੋਂ ਨਾਮਾਲੂਮ ਠੱਗਾਂ ਵਲੋਂ 36 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ ਲਈ ਹੈ | ਅਰਚਨਾ ਰਾਣੀ ਨੇ ਦੱਸਿਆ ਕਿ ਉਸ ਨੂੰ ਆਪਣੇ ਨਾਲ ਹੋਈ ਇਸ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਖਾਣ ਨਾਲ 2 ਮੱਝਾਂ, 2 ਕੱਟੀਆਂ ਦੀ ਮੌਤ

ਬਰੇਟਾ, 16 ਅਗਸਤ (ਜੀਵਨ ਸ਼ਰਮਾ)- ਨੇੜਲੇ ਪਿੰਡ ਜਲਵੇੜਾ ਵਿਖੇ ਇਕ ਗਰੀਬ ਕਿਸਾਨ ਦੀਆਂ ਜ਼ਹਿਰੀਲਾ ਪਦਾਰਥ ਖਾਣ ਨਾਲ 2 ਮੱਝਾਂ ਅਤੇ 2 ਕੱਟੀਆਂ ਦੀ ਮੌਤ ਹੋ ਗਈ ਹੈ ਜਦ ਕਿ 2 ਹੋਰ ਮੱਝਾਂ ਅਜੇ ਵੀ ਗੰਭੀਰ ਹਾਲਤ ਵਿਚ ਬਿਮਾਰ ਹਨ | ਕਿਸਾਨ ਆਗੂ ਗੁਰਮੇਲ ਸਿੰਘ ਅਤੇ ਨੌਜਵਾਨ ਆਗੂ ...

ਪੂਰੀ ਖ਼ਬਰ »

ਹਰਬੰਸ ਲਾਲ ਬਾਂਸਲ ਸ੍ਰੀ ਹਨੂੰਮਾਨ ਮੰਦਰ ਕਮੇਟੀ ਭੀਖੀ ਦੇ ਪ੍ਰਧਾਨ ਚੁਣੇ

ਭੀਖੀ, 16 ਅਗਸਤ (ਨਿ. ਪ. ਪ.)- ਸ੍ਰੀ ਸਨਾਤਨ ਧਰਮ ਭਾਰਤੀ ਮਹਾਂਵੀਰ ਦਲ ਅਤੇ ਸ੍ਰੀ ਹਨੂਮਾਨ ਮੰਦਰ ਕਮੇਟੀ ਦੀ ਹੋਈ ਸਰਬਸੰਮਤੀ ਨਾਲ ਚੋਣ 'ਚ ਹਰਬੰਸ ਲਾਲ ਬਾਂਸਲ ਮੁੜ ਪ੍ਰਧਾਨ ਚੁਣੇ ਗਏ ਜਦਕਿ ਵਿਜੇ ਸਿੰਘ ਮਿੱਤਲ ਜਨਰਲ ਸਕੱਤਰ ਅਤੇ ਰਜਿੰਦਰ ਮਿੱਠੂ ਖ਼ਜ਼ਾਨਚੀ ਚੁਣੇ ਗਏ | ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX