ਤਾਜਾ ਖ਼ਬਰਾਂ


ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  3 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  18 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  51 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 1 hour ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 2 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਬਪੱਖੀ ਵਿਕਾਸ ਦੇ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਕੁਲਦੀਪ ਸਿੰਘ ਧਾਲੀਵਾਲ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੁੱਚੇ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਇਸ ਲਈ ਫ਼ੰਡਾਂ ਦੀ ਕਿਸੀ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਐਨ.ਆਰ.ਆਈਜ਼ ਮਾਮਲੇ ਪੰਜਾਬ ਨੇ ਅੱਜ ਬਲਾਚੌਰ ਤਹਿਸੀਲ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਗਊਆਂ ਦੇ ਧੱਫੜੀ ਰੋਗ ਸੰਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਤੇ ਹਰ ਸੰਭਵ ਕੋਸ਼ਿਸ਼ਾਂ ਜਾਰੀ ਹਨ | ਭਿ੍ਸ਼ਟਾਚਾਰ ਦੇ ਮੁੱਦੇ 'ਤੇ ਧਾਲੀਵਾਲ ਨੇ ਸਪੱਸ਼ਟ ਆਖਿਆ ਕਿ ਅਸੀਂ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹਾਂ, ਚਾਹੇ ਵਿਕਾਸ ਦੇ ਕੰਮ ਹੋਣ ਜਾਂ ਹੋਰ ਉਹ ਪਾਰਦਰਸ਼ੀ ਤਰੀਕੇ ਨਾਲ ਹੀ ਨੇਪਰੇ ਚਾੜ੍ਹੇ ਜਾਣਗੇ | ਉਨ੍ਹਾਂ ਕਿਹਾ ਕਿ ਸਾਡੇ ਮਹਿਕਮੇ ਨਾਲ ਸਬੰਧਿਤ ਬਹੁਤ ਸਾਰੇ ਘਪਲੇ ਬਾਜ਼ਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ, ਜੇਕਰ ਕੋਈ ਹੋਰ ਮਾਮਲਾ ਸਾਹਮਣੇ ਆਉਂਦਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਇਲਾਕੇ ਲਈ ਜੋ ਮੰਗ ਰੱਖਣਗੇ, ਉਹ ਪੂਰੀ ਕਰਨ ਲਈ ਤਿਆਰ ਹਾਂ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਵਜੋਤ ਸਿੰਘ ਰੰਧਾਵਾ, ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ, ਐੱਸ.ਡੀ.ਐਮ. ਸੂਬਾ ਸਿੰਘ, ਉੱਪ ਪੁਲਿਸ ਕਪਤਾਨ ਬਲਾਚੌਰ ਦਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਵਿੰਦਰ ਕੁਮਾਰ ਸ਼ਰਮਾ ਦੀ ਮੌਜੂਦਗੀ ਵਿਚ ਗਾਰਦ ਕਮਾਂਡ ਏ.ਐੱਸ.ਆਈ. ਕਮਲ ਕੁਮਾਰ ਦੀ ਅਗਵਾਈ ਹੇਠ ਮਾਨਯੋਗ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸਲਾਮੀ ਭੇਟ (ਗਾਰਦ ਆਫ਼ ਆਨਰ) ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਰਵੀਇੰਦਰ ਸਿੰਘ ਮੱਕੜ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਬਲਾਚੌਰ ਦਰਸ਼ਨ ਸਿੰਘ, ਸੁਪਰਡੈਂਟ ਬਲਦੇਵ ਸਿੰਘ, ਮੁਖ਼ਤਿਆਰ ਸਿੰਘ, ਕਰਨਵੀਰ ਕਟਾਰੀਆ, ਲੱਕੀ ਚੌਧਰੀ ਆਦਿ ਹਾਜ਼ਰ ਸਨ |

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਨੇ ਪੁਰਾਣੇ ਡੀ.ਸੀ. ਕੰਪਲੈਕਸ ਵਿਚ ਡੀ. ਈ. ਓ. ਦਫ਼ਤਰ ਅੱਗੇ ਬਿਕਰਮਜੀਤ ਸਿੰਘ ਰਾਹੋਂ, ਦੇਸ ਰਾਜ ਨੌਰਦ, ਗੁਰਦਿਆਲ ਮਾਨ, ਜਗਦੀਸ਼ ਰਾਏ, ...

ਪੂਰੀ ਖ਼ਬਰ »

ਸੀ-ਪਾਈਟ ਵਿਖੇ ਫ਼ੌਜ ਦੀ ਭਰਤੀ ਦੀ ਤਿਆਰੀ ਲਈ ਪ੍ਰੀ-ਟ੍ਰੇਨਿੰਗ ਸ਼ੁਰੂ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਸੀ-ਪਾਈਟ ਕੈਂਪ, ਮਾਰਫ਼ਤ ਨਹਿਰੀ ਰੈਸਟ ਹਾਊਸ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਵਿਚ ਸ਼ਹੀਦ ਭਗਤ ਸਿੰਘ ਨਗਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਦੇ ਬੀ.ਐੱਲ.ਓ. ਵਲੋਂ 5 ਸਾਲ ਬਾਅਦ ਡਿਊਟੀ ਬਦਲਣ ਦੀ ਪੁਰਜ਼ੋਰ ਮੰਗ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)- ਅੱਜ ਨਵਾਂਸ਼ਹਿਰ ਬਾਰਾਂਦਰੀ ਬਾਗ਼ ਵਿਖੇ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਬੀ.ਐਲ.ਓ. ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ ਮੀਟਿੰਗ ਕਰਕੇ ਬੀ.ਐਲ.ਓ. ਨੂੰ ਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਚਰਵਾਹਿਆਂ 'ਤੇ ਪਸ਼ੂਆਂ ਨੂੰ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ...

ਪੂਰੀ ਖ਼ਬਰ »

ਪਿੰਡ ਭਾਣੇਵਾਲ, ਥੋਪੀਆ ਤੇ ਨੰਗਲੀ ਵਿਖੇ ਛਿੰਝ ਮੇਲੇ 20 ਨੂੰ

ਭੱਦੀ, 17 ਅਗਸਤ (ਨਰੇਸ਼ ਧੌਲ)- ਗੁੱਗਾ ਜਾਹਿਰ ਪੀਰ ਨੂੰ ਸਮਰਪਿਤ ਸਾਲਾਨਾ ਛਿੰਝ ਮੇਲੇ ਪਿੰਡ ਭਾਣੇਵਾਲ, ਥੋਪੀਆ ਅਤੇ ਨੰਗਲੀਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 20 ਅਗਸਤ ਦਿਨ ਸਨਿੱਚਰਵਾਰ ਨੂੰ ਸ਼ਰਧਾ ਪੂਰਵਕ ਕਰਵਾਏ ਜਾ ਰਹੇ ਹਨ | ਮੁੱਖ ਚੇਲਾ ਦਰਸ਼ਨ ਲਾਲ ਥੋਪੀਆ ...

ਪੂਰੀ ਖ਼ਬਰ »

ਧੱਫੜੀ ਰੋਗ ਕਾਰਨ ਸਹਿਮੇ ਪਸ਼ੂ ਪਾਲਕਾਂ ਨੇ ਕੀਤੀ ਮਦਦ ਦੀ ਮੰਗ

ਜਾਡਲਾ, 17 ਅਗਸਤ (ਬੱਲੀ)- ਧੱਫੜੀ ਰੋਗ ਕਾਰਨ ਗਊਆਂ ਦੀਆਂ ਹੋ ਰਹੀਆਂ ਮੌਤਾਂ ਨਾਲ ਪਸ਼ੂ ਪਾਲਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਬਿਮਾਰੀ ਦੀ ਗਿ੍ਫ਼ਤ ਵਿਚ ਆਈਆਂ ਬਹੁਤ ਸਾਰੀਆਂ ਗਊਆਂ ਕਾਰਨ ਪਸ਼ੂ ਪਾਲਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਹੁਣ ਤੱਕ ਜਾਡਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਕੋਈ ਠੋਸ ਉਪਰਾਲਾ ਕਰੇ - ਗਊ ਸੇਵਕ

ਸੰਧਵਾਂ, 17 ਅਗਸਤ (ਪ੍ਰੇਮੀ ਸੰਧਵਾਂ) - ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਜਿਥੇ ਆਏ ਦਿਨ ਵਾਪਰਦੇ ਸੜਕੀ ਹਾਦਸਿਆਂ 'ਚ ਬੇਸ਼ਕੀਮਤੀ ਮਨੁੱਖੀ ਜਾਨਾਂ ਅਜਾਈਾ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ, ਉਥੇ ਇਹ ਅਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦੀ ਬਰਬਾਦੀ ਦਾ ਵੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੰਡਿਆਲਾ 'ਚ ਚੋਰੀ

ਕਟਾਰੀਆਂ, 17 ਅਗਸਤ (ਨਵਜੋਤ ਸਿੰਘ ਜੱਖੂ) - ਹਲਕਾ ਬੰਗਾ ਦੇ ਪਿੰਡ ਜੰਡਿਆਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਾਹਮਣੇ ਆਇਆ ਹੈ ਜਿਥੇ ਚੋਰਾਂ ਵਲੋਂ ਬੇਖ਼ੌਫ ਹੋ ਕੇ ਸਕੂਲ ਵਿਚੋਂ ਲੱਖਾਂ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਸਕੂਲ ਇੰਚਾਰਜ ਮੈਡਮ ਸੁਨੀਤਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਤੇ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਆਪਣੇ ਭਵਿੱਖ ਲਈ ਬੱਚਿਆਂ ਨੂੰ ਉੱਚੇ ਸੁਪਨੇ ਦੇਖਣੇ ਚਾਹੀਦੇ ਹਨ - ਐਸ. ਪੀ. ਰਾਏ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ) - ਸਮਾਜ ਅੰਦਰ ਜੇਕਰ ਤੁਸੀਂ ਤਰੱਕੀ ਕਰਨੀ ਹੈ ਤਾਂ ਹਮੇਸ਼ਾ ਉੱਚੀ ਸੋਚ ਰੱਖੋ | ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਭਵਿੱਖ ਲਈ ਉੱਚੇ ਸੁਪਨੇ ਵੇਖਣ | ਇਹ ਪ੍ਰਗਟਾਵਾ ਪਿੰਡ ਨੂਰਪੁਰ ਵਿਖੇ ਸੱਭਿਆਚਾਰਕ ਸਮਾਗਮ ਦੌਰਾਨ ਮੁਖਤਿਆਰ ...

ਪੂਰੀ ਖ਼ਬਰ »

ਆਵਾਜ਼-ਏ-ਕੌਮ ਜਥੇਬੰਦੀ ਵਲੋਂ ਪੰਥਕ ਸੈਮੀਨਾਰ

ਮਜਾਰੀ/ਸਾਹਿਬਾ 17 ਅਗਸਤ (ਨਿਰਮਲਜੀਤ ਸਿੰਘ ਚਾਹਲ)- ਆਵਾਜ਼-ਏ-ਕੌਮ ਪੰਥਕ ਜਥੇਬੰਦੀ ਵਲੋਂ ਗੁਰਦੁਆਰਾ ਸਿੰਘ ਸਭਾ ਮਜਾਰੀ ਵਿਖੇ 'ਭਾਰਤ ਦੀ ਆਜ਼ਾਦੀ ਦਾ ਸਿੱਖਾਂ ਵਲੋਂ ਮੁਲਾਂਕਣ' ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੰਥ ਦਰਦੀ, ਇਲਾਕੇ ਦੀ ਸੰਗਤ ਤੇ ਜਥੇਬੰਦੀ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਵਿਚ ਕੈਂਸਰ ਜਾਂਚ ਦਾ ਮੁਫ਼ਤ ਕੈਂਪ ਕੱਲ੍ਹ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਦੋਆਬਾ ਆਰੀਆ ਸੀਨੀ. ਸੈਕੰਡਰੀ ਸਕੂਲ ਨਵਾਂਸ਼ਹਿਰ ਵਿਚ 19 ਅਗਸਤ ਨੂੰ ਹੋਣ ਵਾਲੇ ਕੈਂਸਰ ਦੇ ਮੁਫ਼ਤ ਜਾਂਚ ਤੇ ਦਵਾਈਆਂ ਦੇ ਕੈਂਪ ਬਾਰੇ ਮੀਟਿੰਗ ਹੋਈ | ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 'ਵਰਲਡ ਕੈਂਸਰ ...

ਪੂਰੀ ਖ਼ਬਰ »

ਸਤਲੁਜ ਦਰਿਆ ਤੇ ਬਿਸਤ ਦੋਆਬ ਨਹਿਰ ਵਿਚ ਨਹਾਉਣ 'ਤੇ ਪਾਬੰਦੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ...

ਪੂਰੀ ਖ਼ਬਰ »

ਤਹਿਸੀਲ ਯੂਨੀਅਨ ਬੰਗਾ ਦੀ ਚੋਣ ਦੌਰਾਨ ਸੰਤੋਖ ਜੱਸੀ ਪ੍ਰਧਾਨ ਚੁਣੇ

ਬੰਗਾ 17 ਅਗਸਤ (ਜਸਬੀਰ ਸਿੰਘ ਨੂਰਪੁਰ) - ਤਹਿਸੀਲ ਬੰਗਾ ਵਿਖੇ ਸਮੂਹ ਟਾਈਪਿਸਟਾਂ, ਅਸਟਾਮ ਫਰੋਸ਼ਾਂ, ਵਸੀਕਾ ਨਵੀਸਾਂ ਅਤੇ ਫੋਟੋ ਸਟੇਟ ਵਾਲਿਆਂ ਆਦਿ ਦੀ ਇੱਕ ਸਾਂਝੀ ਮੀਟਿੰਗ ਹੋਈ ਜਿਸ ਵਿਚ ਸਰਬ ਸੰਮਤੀ ਨਾਲ ਅਸਟਾਮ ਫਰੋਸ਼ ਸੰਤੋਖ ਸਿੰਘ ਜੱਸੀ ਨੂੰ ਯੂਨੀਅਨ ਦੇ ਨਵੇਂ ...

ਪੂਰੀ ਖ਼ਬਰ »

ਡਾ. ਬਲਵੀਰ ਸਿੰਘ ਮਾਂਗਟ ਨਹੀਂ ਰਹੇ

ਘੁੰਮਣਾਂ, 17 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮਾਂਗਟ ਦੇ ਡਾ. ਬਲਵੀਰ ਸਿੰਘ ਮਾਂਗਟ ਜੋ ਇਲਾਕੇ ਵਿਚ ਪ੍ਰਮੱਖ ਸ਼ਖ਼ਸ਼ੀਅਤਾਂ ਵਜੋਂ ਜਾਣੇ ਜਾਂਦੇ ਹਨ | ਉਹ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਬੇਟੇ ਹਰਪ੍ਰੀਤ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦਾ ਪੀ. ਜੀ. ਡੀ. ਸੀ. ਏ. ਸਮੈਸਟਰ ਦੂਸਰਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 17 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਸਰਾ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਜੰਗ ਜਿੱਤਣ ਲਈ ਪੁਲਿਸ ਤੇ ਲੋਕਾਂ ਵਿਚਕਾਰ ਤਾਲਮੇਲ ਜ਼ਰੂਰੀ - ਡੀ. ਐਸ. ਪੀ. ਬਦੇਸ਼ਾ

ਉੜਾਪੜ/ਲਸਾੜਾ, 17 ਅਗਸਤ (ਲਖਵੀਰ ਸਿੰਘ ਖੁਰਦ)-ਜਦੋਂ ਤੱਕ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਦਾ ਹਰ ਬਾਸ਼ਿੰਦਾ ਨਸ਼ਿਆਂ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨਹੀਂ ਸਮਝਦਾ ਉਦੋਂ ਤੱਕ ਨਸ਼ਿਆਂ ਨੂੰ ਠੱਲ੍ਹ ਪੈਣੀ ਨਾਮੁਮਕਿਨ ਹੈ | ਪਿੰਡ ਦੇ ਹਰ ਵਿਅਕਤੀ ਨੂੰ ਇਸ ...

ਪੂਰੀ ਖ਼ਬਰ »

ਚੇਤਾ 'ਚ ਬਾਪੂ ਈਸ਼ਰ ਦਾਸ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 17 ਅਗਸਤ (ਨਵਜੋਤ ਸਿੰਘ ਜੱਖੂ) - ਪਿੰਡ ਚੇਤਾ ਵਿਖੇ ਬਾਪੂ ਈਸ਼ਰ ਦਾਸ ਦਾ ਸਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਅਵਤਾਰ ਚੰਦ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀ, ਇਲਾਕਾ ਨਿਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਦਾ ਚਣਕੋਆ ਅੱਡੇ 'ਚ ਪਹੁੰਚਣ 'ਤੇ ਨਿੱਘਾ ਸਵਾਗਤ

ਮਜਾਰੀ/ਸਾਹਿਬਾ, 17 ਅਗਸਤ (ਨਿਰਮਲਜੀਤ ਸਿੰਘ ਚਾਹਲ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਵੱਖ-ਵੱਖ ਹਿੰਦੂ ਜਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਤੇ ਰਾਸ਼ਟਰੀ ਸਨਾਤਨ ਧਰਮ ਮੰਚ ਵਲੋਂ ਕੱਢੀ ਗਈ ਤਿਰੰਗਾ ਯਾਤਰਾ ਦਾ ਚਣਕੋਆ ਅੱਡੇ ਵਿਚ ਪਹੁੰਚਣ 'ਤੇ ਰਾਣਾ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਨੂੰ ਸੌਂਪਿਆ ਸਿਹਤ ਮੰਤਰੀ ਦੇ ਨਾਂਅ ਮੰਗ ਪੱਤਰ

ਨਵਾਂਸ਼ਹਿਰ 17 ਅਗਸਤ (ਹਰਵਿੰਦਰ ਸਿੰਘ)- ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨੂੰ ਸਿਹਤ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਕਿਸਾਨੀ ਮੁੱਦਿਆਂ 'ਤੇ ਸੰਘਰਸ਼ ਜਾਰੀ ਰਹੇਗਾ-ਸੰਧੂ

ਸੰਧਵਾਂ, 17 ਅਗਸਤ (ਪ੍ਰੇਮੀ ਸੰਧਵਾਂ) - ਕਿਸਾਨ ਯੂਨੀਅਨ ਹਲਕਾ ਬੰਗਾ ਦੇ ਨਵ ਨਿਯੁਕਤ ਪ੍ਰਧਾਨ ਤੇ ਉੱਘੇ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਵਿਚ ਸਮੇਂ-ਸਮੇਂ ਵੱਖ-ਵੱਖ ਸਿਆਸੀ ਪਾਰਟੀਆਂ ...

ਪੂਰੀ ਖ਼ਬਰ »

ਬੀ. ਐਲ. ਐਮ. ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ ਸਮੈਸਟਰ ਛੇਵੇਂ ਦੇ ਨਤੀਜੇ 'ਚੋਂ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਸੌ ਫ਼ੀਸਦੀ ਨਤੀਜਾ ਦਿੱਤਾ | ਕਾਲਜ ਪਿ੍ੰ. ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਤੇ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ

ਮਜਾਰੀ/ਸਾਹਿਬਾ, 17 ਅਗਸਤ (ਨਿਰਮਲਜੀਤ ਸਿੰਘ ਚਾਹਲ)- ਪੁਲਿਸ ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਾਂਝ ਕੇਂਦਰ ਬਲਾਚੌਰ ਨਾਲ ਮਿਲ ਕੇ ਪਿੰਡ ਰੱਕੜਾਂ ਢਾਹਾ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕੀਤਾ | ਇਸ ਸੈਮੀਨਾਰ ਵਿਚ ਪਿੰਡ ਰੱਕੜਾਂ ਢਾਹਾ ਦੇ ...

ਪੂਰੀ ਖ਼ਬਰ »

ਪਿੰਡ ਸੰਡਰੇਵਾਲ 'ਚ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਪੋਜੇਵਾਲ ਸਰਾਂ, 17 ਅਗਸਤ (ਰਮਨ ਭਾਟੀਆ)- ਪਿਛਲੇ ਕਈ ਦਿਨਾਂ ਤੋਂ ਪਿੰਡ ਸੰਡਰੇਵਾਲ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਚੱਲ ਰਹੀ ਹੈ | ਪੀਣ ਵਾਲਾ ਪਾਣੀ ਨਾ ਮਿਲਣ ਕਰਕੇ ਲੋਕ ਪ੍ਰੇਸ਼ਾਨ ਹਨ | ਪਾਣੀ ਨਾ ਮਿਲਣ ਕਰਕੇ ਲੋਕ ਦੂਜੇ ਪਿੰਡਾਂ ਤੋਂ ਟੈਂਕਰਾਂ ਰਸਤੇ ਆਪਣੇ ਪਿੰਡ ...

ਪੂਰੀ ਖ਼ਬਰ »

ਮਹਿਤਪੁਰ ਉਲੱਦਣੀ ਦਾ ਛਿੰਝ ਮੇਲਾ 22 ਨੂੰ

ਜਾਡਲਾ, 17 ਅਗਸਤ (ਬੱਲੀ)- ਲਾਗਲੇ ਪਿੰਡ ਮਹਿਤਪੁਰ ਉਲੱਦਣੀ (ਬਲਾਚੌਰ) ਵਿਖੇ ਗੁੱਗਾ ਜ਼ਾਹਰ ਵੀਰ ਦੀ ਯਾਦ ਵਿਚ 22 ਅਗਸਤ ਨੂੰ ਸ਼ਾਨਦਾਰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਛਿੰਝ ਵਿਚ ਨਾਮੀ ਗਰਾਮੀ ਭਲਵਾਨ ਹਿੱਸਾ ਲੈਣਗੇ | ਇਨ੍ਹਾਂ ਇਨਾਮਾਂ ਸਮੇਤ ਹੋਰ ਭਲਵਾਨਾਂ ਨੂੰ ...

ਪੂਰੀ ਖ਼ਬਰ »

ਬਲਾਚੌਰ ਵੈੱਲਫੇਅਰ ਸੁਸਾਇਟੀ ਮਹਿਤਪੁਰ ਵਲੋਂ ਆਂਗਣਵਾੜੀ ਸੈਂਟਰਾਂ ਨੂੰ ਫ਼ਰਨੀਚਰ ਭੇਟ

ਬਲਾਚੌਰ, 17 ਅਗਸਤ (ਸ਼ਾਮ ਸੁੰਦਰ ਮੀਲੂ)- ਸਬ ਡਵੀਜ਼ਨ ਬਲਾਚੌਰ ਵਿਚ ਪੈਂਦੇ ਪਿੰਡ ਮਹਿਤਪੁਰ ਦੀ ਚਾਰਗਾਹ ਵਿਕਾਸ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਆਂਗਣਵਾੜੀ ਸੈਂਟਰ ਨੰਬਰ-1 ਅਤੇ 2 ਨੂੰ ਇਕ-ਇਕ ਅਲਮਾਰੀ ਅਤੇ ਜ਼ਰੂਰਤ ਅਨੁਸਾਰ ਟੇਬਲ ਦਾਨ ਵਜੋਂ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਕਾਮਰੇਡ ਪਰਮਿੰਦਰ ਮੇਨਕਾ ਲਗਾਤਾਰ 7ਵੀਂ ਵਾਰ ਤਹਿਸੀਲ ਸਕੱਤਰ ਚੁਣੇ ਗਏ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਬਲਾਚੌਰ ਦੀ ਪਾਰਟੀ ਦੀ ਕਾਨਫ਼ਰੰਸ ਕਾਮਰੇਡ ਮਹਿੰਗਾ ਸਿੰਘ ਫਿਰਨੀ ਮਜਾਰਾ, ਸੋਮ ਨਾਤ ਮੇਨਕਾ, ਜੋਗਿੰਦਰ ਚਣਕੋਈ ਦੀ ਦੇਖ-ਰੇਖ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕੌਂਸਲ ਵਲੋਂ ਤਿੰਨ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਤਿੰਨ ਦਿਨਾ ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)- ਸਥਾਨਿਕ ਲਾਇਨਜ਼ ਕਲੱਬ ਸਿਟੀ ਨਵਾਂਸ਼ਹਿਰ ਤੇ ਸ੍ਰੀ ਗੁਰੂ ਰਾਮਦਾਸ ਸੇਵਾ ਸ ਸੁਸਾਇਟੀ (ਰਜਿ.) ਨਵਾਂਸ਼ਹਿਰ ਵਲੋਂ ਸਾਂਝੇ ਤੌਰ 'ਤੇ ਆਜ਼ਾਦੀ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ (ਮਿਤੀ 15 ਤੋਂ 17 ਅਗਸਤ 2022) ਸਵੈ-ਇਛੁੱਕ ਖ਼ੂਨਦਾਨ ...

ਪੂਰੀ ਖ਼ਬਰ »

ਜੇ. ਪੀ. ਹੈਲਥ ਕੇਅਰ ਵਲੋਂ ਬੰਗਾ 'ਚ ਸਰਜਰੀ ਤੇ ਮੈਡੀਕਲ ਕੈਂਪ ਆਰੰਭ

ਬੰਗਾ, 17 ਅਗਸਤ (ਕਰਮ ਲਧਾਣਾ) - ਗੁਰਦੇਵ ਹਸਪਤਾਲ ਨਵਾਂਸ਼ਹਿਰ ਰੋਡ ਬੰਗਾ ਵਿਖੇ ਸਥਿਤ ਜੇ. ਪੀ. ਹੈਲਥ ਕੇਅਰ ਵਲੋਂ ਸਰਜਰੀ ਤੇ ਮੈਡੀਕਲ ਕੈਂਪ ਦੀ ਸ਼ੁਰੂਆਤ ਪੂਰੇ ਇਕ ਮਹੀਨੇ ਲਈ ਲੋੜਵੰਦ ਮਰੀਜ਼ਾਂ ਲਈ ਕੀਤੀ ਗਈ | ਜਿਸਦਾ ਉਦਘਾਟਨ ਉੱਘੇ ਸਮਾਜ ਸੇਵੀ ਬਲੱਡ ਡੋਨਰ ਸੋਸਾਇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਦਫ਼ਤਰ ਵਲੋਂ ਬਲਾਕ ਪੱਧਰੀ ਖੇਡਾਂ ਦੀ ਸਮਾਂ ਸੀਮਾ ਜਾਰੀ ਪੰਜਾਂ ਬਲਾਕਾਂ ਵਿਚ ਖੇਡ ਮੁਕਾਬਲਿਆਂ ਦੀਆਂ ਥਾਵਾਂ ਨਿਰਧਾਰਿਤ 1rray

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਹਿਲਕਦਮੀ 'ਤੇ ਕਰਵਾਏ ਜਾ ਰਹੇ 'ਪੰਜਾਬ ਖੇਡ ਮੇਲਾ-2022' ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਇਕ ਸਤੰਬਰ ਤੋਂ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਤੇ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ

ਮਜਾਰੀ/ਸਾਹਿਬਾ, 17 ਅਗਸਤ (ਨਿਰਮਲਜੀਤ ਸਿੰਘ ਚਾਹਲ)- ਪੁਲਿਸ ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਾਂਝ ਕੇਂਦਰ ਬਲਾਚੌਰ ਨਾਲ ਮਿਲ ਕੇ ਪਿੰਡ ਰੱਕੜਾਂ ਢਾਹਾ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕੀਤਾ | ਇਸ ਸੈਮੀਨਾਰ ਵਿਚ ਪਿੰਡ ਰੱਕੜਾਂ ਢਾਹਾ ਦੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਾਥ ਜ਼ਰੂਰੀ: ਇੰਸ. ਗੁਰਦਿਆਲ ਸਿੰਘ

ਮੇਹਲੀ, 17 ਅਗਸਤ (ਸੰਦੀਪ ਸਿੰਘ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਪਿੰਡ ਮੰਢਾਲੀ ਵਿਖੇ ਥਾਣਾ ਮੁੱਖੀ ਬਹਿਰਾਮ ਐੱਸ. ਐੱਚ. ਓ. ਇੰਸ. ਗੁਰਦਿਆਲ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪਬਲਿਕ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨ ਨੂੰ ਸੌਂਪੇ ਮੰਗ ਪੱਤਰ ਰਾਹੀਂ ਅਗਨੀਪੱਥ ਯੋਜਨਾ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਦੋਧਾਲੇ ਨੂੰ ਜਾਂਦੀ ਸੰਪਰਕ ਸੜਕ ਦੀ ਮੁਰੰਮਤ ਕਰਨ ਦੀ ਲੋਕਾਂ ਵਲੋਂ ਮੰਗ

ਔੜ, 17 ਅਗਸਤ (ਜਰਨੈਲ ਸਿੰਘ ਖੁਰਦ)- ਫਿਲੌਰ ਤੋਂ ਰਾਹੋਂ ਨੂੰ ਜਾਂਦੀ ਮੱੁਖ ਸੜਕ ਤੋਂ ਪਿੰਡ ਦੋਧਾਲੇ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਪਿੰਡ ਮਹਿਰਮਪੁਰ ਤੇ ਦੋਧਾਲੇ ਦੇ ਕਿਸਾਨਾਂ ਨੂੰ ਆਪਣੀ ਖੇਤੀ ਜਿਣਸਾ ਵੇਚਣ ਲਈ ਖ਼ਰੀਦ ਕੇਂਦਰ ਬਜੀਦਪੁਰ ਨਾਲ ਜੋੜਦੀ ਹੈ ਇਸ ਸੰਪਰਕ ...

ਪੂਰੀ ਖ਼ਬਰ »

ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)- ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਨਵਾਂਸ਼ਹਿਰ ਵਿਖੇ ਧਾਰਮਿਕ ਉਤਸਵ ਕਮੇਟੀ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਸ਼ਿਵ ਮੰਦਰ ਪੁਰਾਣੀ ਦਾਣਾ ਮੰਡੀ ਤੋਂ ਅਰੰਭ ਹੋ ਕੇ ਰੇਲਵੇ ਰੋਡ, ਪੁਰਾਣੀ ਕਚਹਿਰੀ ...

ਪੂਰੀ ਖ਼ਬਰ »

ਵੋਟ ਆਧਾਰ ਕਾਰਡ ਨਾਲ 31 ਅਗਸਤ ਤੱਕ ਜੋੜਨ ਦੀ ਹਦਾਇਤ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਸਰਸਰੀ ਸੁਧਾਈ-2023 ਤਹਿਤ ਮਤਾਦਾਤਾਵਾਂ ਦੇ ਆਧਾਰ ਕਾਰਡ ਵੋਟਰ ਸੂਚੀ ਨਾਲ ਜੋੜਨ ਦੀ ਮੁਹਿੰਮ ਤਹਿਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਰਾਸ਼ਟਰਪਤੀ ਦੇ ਨਾਂਅ ਪ੍ਰਸ਼ਾਸਨ ਨੂੰ ਸੌਂਪੇ ਮੰਗ ਪੱਤਰ ਰਾਹੀਂ ਅਗਨੀਪੱਥ ਯੋਜਨਾ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਪੱਲੀ ਉੱਚੀ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਪੱਲੀ ਝਿੱਕੀ, 17 ਅਗਸਤ (ਕੁਲਦੀਪ ਸਿੰਘ ਪਾਬਲਾ) - ਬਾਬਾ ਮਾੜੀ ਵਾਲਾ ਗੁੱਗਾ ਜ਼ਾਹਰ ਪੀਰ ਦੇ ਅਸਥਾਨ 'ਤੇ ਸਲਾਨਾ ਜੋੜ ਮੇਲਾ 19 ਅਗਸਤ ਦਿਨ ਸ਼ੁੱਕਰਵਾਰ ਨੂੰ ਪਿੰਡ ਪੱਲੀ ਉੱਚੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੇਲੇ ਦੇ ਆਰਗੇਨਾਈਜ਼ਰ ...

ਪੂਰੀ ਖ਼ਬਰ »

ਸ਼ਰਧਾਲੂਆਂ ਦਾ ਜਥਾ ਕਰਤਾਰਪੁਰ ਸਾਹਿਬ (ਪਾਕਿ.) ਦੇ ਦਰਸ਼ਨ ਦੀਦਾਰ ਕਰਕੇ ਪਰਤਿਆ ਵਾਪਸ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਤੇ ਗੁਰੂ ਕੀ ਰਸੋਈ ਵਲੋਂ ਭੇਜਿਆ ਗਿਆ 111 ...

ਪੂਰੀ ਖ਼ਬਰ »

ਪ੍ਰੋ. ਗੁਰਨਾਮ ਸਿੰਘ 'ਮੁਕਤਸਰ' ਦੀ ਯਾਦ ਵਿਚ ਕਰਵਾਇਆ ਸਮਾਗਮ ਯਾਦਗਾਰੀ ਹੋ ਨਿੱਬੜਿਆ

ਸਾਹਲੋਂ, 17 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਰਾਸ਼ਟਰੀ ਮੂਲ ਭਾਰਤੀ ਚਿੰਤਨ ਸੰਘ ਦੇ ਨਿਰਮਾਤਾ ਸਵਰਗੀ ਪ੍ਰੋ. ਗੁਰਨਾਮ ਸਿੰਘ ਮੁਕਤਸਰ ਦੀ ਯਾਦ ਵਿਚ ਪਿੰਡ ਲੋਧੀਪੁਰ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ ਯਾਦਗਾਰੀ ਹੋ ਨਿੱਬੜਿਆਂ | ਇਸ ਸਮਾਗਮ ਦੀ ਸ਼ੁਰੂਆਤ ਪ੍ਰਬੰਧਕਾਂ ...

ਪੂਰੀ ਖ਼ਬਰ »

ਮਹਾਨ ਤਪੱਸਵੀ ਸੰਤ ਬਾਬਾ ਮੇਲਾ ਰਾਮ ਦੀ ਬਰਸੀ 28-29 ਨੂੰ

ਬਹਿਰਾਮ, 17 ਅਗਸਤ (ਨਛੱਤਰ ਸਿੰਘ ਬਹਿਰਾਮ) - ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਇਥੇ ਦੱਸਿਆ ਕਿ ਮਹਾਨ ਤਪੱਸਵੀ ਸੰਤ ਬਾਬਾ ਮੇਲਾ ਰਾਮ ਦੀ ਸਲਾਨਾ ਬਰਸੀ ...

ਪੂਰੀ ਖ਼ਬਰ »

ਮੇਰਾ ਰੋਮ-ਰੋਮ ਹਮੇਸ਼ਾ ਤੁਹਾਡਾ ਰਿਣੀ ਰਹੇਗਾ-ਮਜੀਠੀਆ

ਜਾਡਲਾ, 17 ਅਗਸਤ (ਬਲਦੇਵ ਸਿੰਘ ਬੱਲੀ)- ਅੱਜ ਮੈਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਿਹਾ ਹਾਂ ਤੇ ਇਸ ਮੌਕੇ ਮੈਂ ਕੋਈ ਰਾਜਨੀਤਕ ਗੱਲ ਨਹੀਂ ਕਰਨ ਆਇਆ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਦਾ ਆਜ਼ਾਦੀ ਸੰਗਰਾਮ ਵਿਚ ਕੋਈ ਹਿੱਸਾ ਨਹੀਂ - ਨੂਰਪੁਰੀ

ਬੰਗਾ, 17 ਅਗਸਤ (ਕਰਮ ਲਧਾਣਾ) - ਭਾਰਤ ਆਪਣਾ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ | ਦੇਸ਼ ਦੀ ਰਾਜਗੱਦੀ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਤੇ ਉਸਦੀ ਸਿਆਸੀ ਅਗਵਾਈ ਦੇਣ ਵਾਲੀ ਆਰ. ਐੱਸ. ਐੱਸ. ਦਾ ਆਜ਼ਾਦੀ ਸੰਗਰਾਮ ਵਿਚ ਕੋਈ ਹਿੱਸਾ ਨਹੀਂ | ਇਹ ਸ਼ਬਦ ਸੀ. ਪੀ. ਆਈ. ਐਮ. ਦੇ ...

ਪੂਰੀ ਖ਼ਬਰ »

ਵਾਤਾਵਰਨ ਸੇਵਾ ਸੁਸਾਇਟੀ ਦੀ ਟੀਮ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੀਤਾ ਸਨਮਾਨਿਤ

ਰਾਹੋਂ, 17 ਅਗਸਤ (ਬਲਬੀਰ ਸਿੰਘ ਰੂਬੀ)- 75ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਨਵਾਂਸ਼ਹਿਰ ਆਈ.ਟੀ.ਆਈ. ਗਰਾਉਂਡ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਿਰਤ ਅਤੇ ਯਾਤਰਾ ਤੇ ਸਭਿਆਚਾਰ ਮਾਮਲੇ ਦੇ ਮੰਤਰੀ ਗਗਨ ਅਨਮੋਲ ਵਲੋਂ ਵਾਤਾਵਰਨ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ 'ਚ ਮਿਆਣੀ ਨੇ ਝੰਡਾ ਲਹਿਰਾਇਆ

ਮਿਆਣੀ, 17 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀਵਿਖੇ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ | ਪਿ੍ੰਸੀਪਲ ਕੁਲਦੀਪ ਰਾਜ, ਪਿ੍ੰਸੀਪਲ ਵਿਨੋਦ ਕੁਮਾਰ, ਮੁੱਖ ਅਧਿਆਪਕਾ ਕਮਲੇਸ਼ ਕੌਰ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦੀ ਕੁੱਟਮਾਰ, ਐਕਟਿਵਾ ਖੋਹ ਕੇ ਹੋਏ ਫਰਾਰ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)- ਇਥੇ ਇਕ ਵਿਅਕਤੀ ਵਲੋਂ ਦੇਨੋਵਾਲ ਖੁਰਦ ਨਾਕੇ 'ਤੇ ਤਾਇਨਾਤ ਹੋਮਗਾਰਡ ਦੇ ਜਵਾਨ ਦੀ ਕੁੱਟਮਾਰ ਕਰਕੇ ਉਸਦੀ ਐਕਟਿਵਾ ਖੋਹ ਕੇ ਫਰਾਰ ਹੋ ਗਏ | ਥਾਣਾ ਗੜ੍ਹਸ਼ੰਕਰ ਵਿਖੇ ਬਤੌਰ ਹੋਮਗਾਰਡ ਜਵਾਨ ਵਜੋਂ ਤਾਇਨਾਤ ਬਲਵੀਰ ਸਿੰਘ ਪੁੱਤਰ ਅਜੀਤ ...

ਪੂਰੀ ਖ਼ਬਰ »

ਕੈਪਟਨ ਹਰਭਜਨ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਸ਼ਾਮਚੁਰਾਸੀ, 17 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਭਾਰਤ ਨਾਲ ਪਾਕਿਸਤਾਨ ਦੀ 1971 ਦੀ ਜੰਗ ਵਿਚ ਭੂਮਿਕਾ ਨਿਭਾਉਣ ਵਾਲੇ ਕੈਪਟਨ ਹਰਭਜਨ ਸਿੰਘ ਦੀ ਯਾਦ ਵਿਚ ਇਕ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਖ਼ਾਨਪੁਰ ਸਹੋਤੇ ਵਿਖੇ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਉਧਨੋਵਾਲ ਦੀ ਟੀਮ ਨੇ ਮੇਜ਼ਬਾਨ ਕਟਵਾਰਾ ਨੂੰ ਹਰਾ ਕੇ ਪਹਿਲੀ ਇਨਾਮੀ ਰਾਸ਼ੀ 'ਤੇ ਕੀਤਾ ਕਬਜ਼ਾ

ਬਲਾਚੌਰ, 17 ਅਗਸਤ (ਸ਼ਾਮ ਸੁੰਦਰ ਮੀਲੂ)- ਬਲਾਕ ਸੜੋਆ ਦੇ ਪਿੰਡ ਕਟਵਾਰਾ ਦੇ ਨੌਜਵਾਨਾਂ, ਪ੍ਰਵਾਸੀ ਵੀਰਾਂ ਤੇ ਫ਼ੌਜੀ ਜਵਾਨਾਂ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਵਿਲੱਖਣ ਪੈੜਾਂ ਛੱਡਦਾ ਨੌਜਵਾਨੀ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੰਦਾ ...

ਪੂਰੀ ਖ਼ਬਰ »

ਸੰਧਵਾਂ 'ਚ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਗੁਣਗਾਨ

ਸੰਧਵਾਂ, 17 ਅਗਸਤ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਗੁੱਗਾ ਜਾਹਰ ਪੀਰ ਦੇ ਦਰਬਾਰ 'ਤੇ ਭਗਤ ਰਾਮ ਲੁਭਾਇਆ ਭਜਨ ਮੰਡਲੀ ਸੰਧਵਾਂ ਵਲੋਂ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਲੜੀਵਾਰ ਵਿਆਖਿਆ ਸਹਿਤ ਗੁਣਗਾਨ ਕੀਤਾ ਗਿਆ | ਭਗਤ ਰਾਮ ਲੁਭਾਇਆ ਤੇ ਭਗਤ ਮਹਿੰਦਰ ਪਾਲ ...

ਪੂਰੀ ਖ਼ਬਰ »

ਮੁੰਨਾ 'ਚ ਛਿੰਝ ਮੇਲਾ 23 ਨੂੰ

ਘੁੰਮਣਾਂ, 17 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੁੰਨਾ 'ਚ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਕਰਾਉਣ ਸਬੰਧੀ ਮੀਟਿੰਗ ਪ੍ਰਵਾਸੀ ਭਾਰਤੀ, ਛਿੰਝ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਕੀਤੀ ਗਈ | ਜਿਸ ਵਿਚ ਛਿੰਝ ਮੇਲਾ ਕਰਾਉਣ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੰਢੀ ਇਲਾਕੇ ਅੰਦਰ ਵੀ ਮੈਡੀਕਲ ਕਾਲਜ ਖੋਲ੍ਹਣ ਨੂੰ ਤਰਜੀਹ ਦੇਵੇ-ਵਿਜੇ ਭਾਟੀਆ

ਭੱਦੀ, 17 ਅਗਸਤ (ਨਰੇਸ਼ ਧੌਲ)- ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਸਮੁੱਚੇ ਪੰਜਾਬ ਅੰਦਰ 16 ਮੈਡੀਕਲ ਕਾਲਜ ਖੋਲਣ ਦਾ ਐਲਾਨ ਕੀਤਾ ਗਿਆ ਸੀ ਜਿੰਨਾ ਵਿਚੋਂ ਇਕ ਮੈਡੀਕਲ ਕਾਲਜ ਕੰਢੀ ਇਲਾਕੇ ਵਿਚ ਖੌਲਣ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ | ਇਹ ਪ੍ਰਗਟਾਵਾ ਚੌਧਰੀ ਵਿਜੇ ...

ਪੂਰੀ ਖ਼ਬਰ »

ਉਸਮਾਨਪੁਰ ਵਿਖੇ ਗੁੱਗਾ ਨੌਵੀਂ ਧੂਮਧਾਮ ਨਾਲ ਮਨਾਈ

ਉਸਮਾਨਪੁਰ, 17 ਅਗਸਤ (ਮਝੂਰ)- ਸਮਾਜ ਸੇਵਕ, ਸਾਬਕਾ ਸਰਪੰਚ ਅਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਦੇ ਗ੍ਰਹਿ ਨਿਵਾਸ ਵਿਖੇ ਗੁੱਗੇ ਪੀਰ ਦੀ ਯਾਦ ਵਿਚ ਗੁੱਗੇ ਦਾ ਅਖਾੜਾ ਕਰਵਾ ਕੇ ਗੁੱਗਾ ਨੌਵੀਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ਵਲੋਂ ਗੁੱਗੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਸੰਬੰਧੀ ਤਾਜ਼ਾ ਸਲਾਹਕਾਰੀ ਜਾਰੀ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਰੋਕਣ ਲਈ ਜਾਰੀ ਤਾਜ਼ਾ ਸਲਾਹਕਾਰੀ ਤਹਿਤ ਆਮ ਲੋਕਾਂ ਨੂੰ ਭੀੜ-ਭੜੱਕੇ ਅਤੇ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਸਿੱਖ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਔੜ ਵਿਖੇ ਸੰਗਰਾਂਦ ਮਨਾਈ

ਔੜ/ਝਿੰਗੜਾਂ, 17 ਅਗਸਤ (ਕੁਲਦੀਪ ਸਿੰਘ ਝਿੰਗੜ)- ਇਤਿਹਾਸਕ ਪਵਿੱਤਰ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਸਿੱਖ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਛਾਉਣੀ ਨਿਹੰਗ ਸਿੰਘਾਂ ਬਾਬਾ ਬੁੱਢਾ ਦਲ ਨੇੜੇ ਬੱਸ ਅੱਡਾ ਫਾਂਬੜਾ ਰੋਡ ਔੜ ਵਿਖੇ ਸੰਗਰਾਂਦ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ 31 ਅਗਸਤ ਤੋਂ 2 ਸਤੰਬਰ ਤੱਕ

ਔੜ/ਝਿੰਗੜਾਂ, 17 ਅਗਸਤ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਬ੍ਰਹਮਗਿਆਨੀ ਧੰਨ-ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ...

ਪੂਰੀ ਖ਼ਬਰ »

ਵਜ਼ੀਫ਼ਾ ਫਾਰਮ ਲੈਣ, ਭਰਵਾਉਣ, ਬਣਵਾਉਣ ਦੌਰਾਨ ਹੁੰਦੀ ਹੈ ਗ਼ਰੀਬ ਲੋਕਾਂ ਦੀ ਭਾਰੀ ਖੱਜਲ ਖ਼ੁਆਰੀ - ਜਸਵਿੰਦਰ ਸਿੰਘ

ਐਮਾਂ ਮਾਂਗਟ, 17 ਅਗਸਤ (ਗੁਰਾਇਆ)- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੜ੍ਹਾਈ ਦੀ ਨੀਤੀ ਵਿਚ ਸੁਧਾਰ ਲਿਆਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਪਰ ਦੂਸਰੇ ਪਾਸੇ ਸਰਕਾਰੀ ਸਕੂਲ ਤੇ ਨਿੱਜੀ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX