ਤਾਜਾ ਖ਼ਬਰਾਂ


ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  2 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  35 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  44 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  49 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਸਾਂਝਾ ਅਧਿਆਪਕ ਮੋਰਚੇ ਵਲੋਂ ਰੋਸ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਨਾਂਅ ਮੰਗ ਪੱਤਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਸੈਂਕੜੇ ਅਧਿਆਪਕਾਂ ਨੇ ਇਕੱਠੇ ਹੋ ਕੇ ਅਧਿਆਪਕ ਆਗੂਆਂ ਬਲਜੀਤ ਸਿੰਘ ਟੌਮ, ਬਲਦੇਵ ਸਿੰਘ ਬਸਰਾ, ਨਛੱਤਰ ਸਿੰਘ, ਸਰਬਜੀਤ ਵਰਿਆਂ, ਪ੍ਰਦੀਪ ਕੁਮਾਰ, ਦਿਲਬਾਗ ਸਹਾਬਪੁਰ, ਗੁਰਪ੍ਰੀਤ ਲਾਲਪੁਰਾ, ਦਵਿੰਦਰ ਖਹਿਰਾ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਰੋਸ ਧਰਨਾ ਦਿਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਮੰਗ ਕੀਤੀ ਕਿ ਪਿਛਲੇ ਸਮੇਂ ਵਿਚ ਸਿੱਖਿਆ ਮੰਤਰੀ ਅਤੇ ਸਿੱਖਿਆ ਅਧਿਕਾਰੀਆਂ ਨਾਲ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਮੀਟਿੰਗਾਂ ਹੋਈਆਂ, ਪਰ ਅਜੇ ਤੱਕ ਅਧਿਆਪਕਾਂ ਦੀਆਂ ਮਸਲਿਆਂ ਦਾ ਕੋਈ ਹੱਲ ਨਹੀਂ ਨਿਕਲਿਆ | ਆਗੂਆਂ ਮੰਗ ਕੀਤੀ ਕਿ ਸਿੱਖਿਆ ਵਿਭਾਗ 'ਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਰਲੇਵਾਂ ਕੀਤਾ ਜਾਵੇ, ਅਧਿਆਪਕਾਂ ਤੇ ਵਿਭਾਗੀ ਟੈਸਟ ਥੋਪਣ ਦਾ ਪੱਤਰ ਵਾਪਸ ਲਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ ਤੇ ਕੱਟੇ ਭੱਤੇ ਬਹਾਲ ਕੀਤੇ ਜਾਣ, ਵੱਖ-ਵੱਖ ਸਮੇਂ ਕੀਤੀਆਂ ਬਦਲੀਆਂ ਲਾਗੂ ਕੀਤੀਆਂ ਜਾਣ, ਪਿਛਲੇ ਸਮੇਂ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸਨਾਂ ਰੱਦ ਕੀਤੀ ਜਾਣ, ਐੱਸ.ਐੱਲ.ਏ. ਦੀ ਪੋਸਟ ਦਾ ਨਾਂਅ ਬਦਲਣ 'ਤੇ ਨਾਨ ਟੀਚਿੰਗ ਅਮਲੇ ਤੇ ਟੈਟ ਦੀ ਸ਼ਰਤ ਰੱਦ ਕੀਤੀ ਜਾਵੇ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਨਾਜਾਇਜ਼ ਫ਼ੀਸਾਂ ਦੀ ਉਗਰਾਹੀ ਬੰਦ ਕੀਤੀ ਜਾਵੇ, ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ਰੈਗੂਲਰ ਤੌਰ 'ਤੇ ਤੁਰੰਤ ਭਰੀਆਂ ਜਾਣ | ਰੋਸ ਧਰਨੇ ਤੋਂ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂਅ ਅਧਿਆਪਕ ਮੰਗਾਂ ਦਾ ਵਿਸਥਾਰਤ ਮੰਗ ਪੱਤਰ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਤੇ ਐਲੀਮੈਂਟਰੀ ਰਾਹੀਂ ਭੇਜਿਆ ਗਿਆ | ਇਸ ਸਮੇਂ ਅਧਿਆਪਕ ਆਗੂ ਗੁਰਪ੍ਰੀਤ ਸਿੰਘ ਮਾੜੀਮੇਘਾ, ਕਾਰਜ ਸਿੰਘ ਕੈਰੋਂ, ਕਸ਼ਮੀਰ ਸਿੰਘ ਚੋਹਲਾ ਸਾਹਿਬ, ਰਵਿੰਦਰ ਪੱਟੀ, ਕੁਲਦੀਪ ਵਿਰਕ, ਅੰਮਿ੍ਤਪਾਲ ਕੈਰੋਂ, ਰੇਸਮ ਸਿੰਘ, ਅੰਮਿ੍ਤਪਾਲ ਬਾਕੀਪੁਰ, ਪ੍ਰਤਾਪ ਸਿੰਘ, ਪੁਸ਼ਪਿੰਦਰ ਸਿੰਘ, ਬਲਦੇਵ ਸਿੰਘ, ਗੁਰਵਰਿਆਮ ਸਿੰਘ, ਪਿ੍ਤਪਾਲ ਝਬਾਲ, ਪਰਮਜੀਤ ਕੌਰ, ਕੰਵਲਦੀਪ ਸਿੰਘ, ਅਵਤਾਰ ਸਿੰਘ, ਗੁਲਬਾਗ ਕੁਹਾੜਕਾ, ਮਨਜੀਤ ਨਦੋਹਰ, ਮਨਜਿੰਦਰ ਮੰਡ, ਗੁਰਵੇਲ ਲੁਹਾਰੀਆ, ਹਰਿੰਦਰਪਾਲ ਸਿੰਘ, ਅਮਰਦੀਪ ਸਿੰਘ, ਪਲਵਿੰਦਰ ਕਲਸੀ, ਸਤਨਾਮ ਸਿੰਘ ਪੱਟੀ, ਚਰਨਜੀਤ ਧਾਲੀਵਾਲ, ਕੰਵਲਜੀਤ ਝਾਮਕਾ ਆਦਿ ਹਾਜ਼ਰ ਸਨ |

ਗੁਰਦੁਆਰਾ ਚੋਹਲਾ ਸਾਹਿਬ 'ਚ ਹੋਈਆਂ ਬੇਨਿਯਮੀਆਂ ਦੀ ਪੰਜ ਮੈਂਬਰੀ ਕਮੇਟੀ ਜਾਂਚ ਕਰ ਰਹੀ-ਪੱਖੋਕੇ, ਵੇਈਪੂਈਾ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨੋਟਿਸ ਵਿਚ ਆਇਆ ਸੀ ਕਿ ਗੁਰਦੁਆਰਾ ਚੋਹਲਾ ਸਾਹਿਬ ਦੇ ਪ੍ਰਬੰਧ ਵਿਚ ਪਿਛਲੇ ਸਮੇਂ ਵਿਚ ਧਾਂਦਲੀਆਂ ਤੇ ਬੇਨਿਯਮੀਆਂ ਹੋਈਆਂ ਹਨ, ਜਿਸ ਦੀ ਜਾਂਚ ਸ਼ੋ੍ਰਮਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਪਾਣੀ ਛੱਡਣ ਕਰਕੇ ਮੰਡ ਖੇਤਰ 'ਚ ਝੋਨੇ ਦੀ ਫ਼ਸਲ ਡੁੱਬੀ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਮੰਡ ਖੇਤਰ ਵਿਚ ਝੋਨੇ ਦੀ ਫਸਲ ਵਿਚ ਚਾਰ-ਚਾਰ ਫੁੱਟ ਪਾਣੀ ਭਰਨ ਨਾਲ ਝੋਨੇ ਦੀ ਡੁੱਬੀ ਫਸਲ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪਿੰਡ ਧੂੰਦਾ ਦੇ ਪੰਚਾਇਤ ਮੈਂਬਰ ਰਾਜਿੰਦਰ ਸਿੰਘ ਜਿੰਧਾ ਧੂੰਦਾ, ਚਮਕੌਰ ਸਿੰਘ ਧੂੰਦਾ, ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ-ਭੁੱਲਰ

ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੱਟੀ ਵਿਧਾ ਸਭਾ ਹਲਕਾ ਦੇ ਲੋਕਾਂ ਨੇ ਜੋ ਵਿਸ਼ਵਾਸ ਮੇਰੇ 'ਤੇ ਦਿਖਾਇਆ ਹੈ, ਉਸ ਨੂੰ ਪੂਰਾ ਕਰਨ ਲਈ ਮੈਂ ਦਿਨ ਰਾਤ ਸੇਵਾ ਵਿਚ ਹਾਜ਼ਰ ਹਾਂ | ਇਹ ਸ਼ਬਦ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ...

ਪੂਰੀ ਖ਼ਬਰ »

ਪੰਜਾਬ ਸਿੰਘ ਕੰਬੋਕੇ ਭਾਕਿਯੂ (ਅ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਖਾਲੜਾ, 17 ਅਗਸਤ (ਜੱਜਪਾਲ ਸਿੰਘ ਜੱਜ)- ਲੋਕ ਭਲਾਈ ਪਾਰਟੀ 'ਚ ਅਹਿਮ ਅਹੁਦਿਆਂ 'ਤੇ ਜ਼ਿੰਮੇਵਾਰੀ ਨਿਭਾਉਣ ਵਾਲੇ ਪੰਜਾਬ ਸਿੰਘ ਕੰਬੋਕੇ ਨੂੰ ਭਾਰਤੀ ਕਿਸਾਨ ਯੂਨੀਅਨ (ਅ) ਵਲੋਂ ਤਰਨ ਤਾਰਨ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਭਾਕਿਯੂ (ਖੋਸਾ) ਨੇ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਕੱਢੇ ਜਾ ਰਹੇ ਰੋਸ ਮਾਰਚ ਤਹਿਤ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰਪਾਲ ਸਿੰਘ ਨੇ ਆਪਣੀ ਪੂਰੀ ਟੀਮ ਨਾਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਰ ਬੁੱਧਵਾਰ ਲਾਏ ਜਾਣਗੇ ਪੈਨਸ਼ਨ ਸੁਵਿਧਾ ਕੈਂਪ-ਡੀ.ਸੀ.

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਦਰ 'ਤੇ ਪਹੁੰਚਾਉਣ ਦੇ ਕੀਤੇ ਗਏ ਉਪਰਾਲੇ ਤਹਿਤ ਜ਼ਿਲ੍ਹੇ ਵਿਚ ਹਰ ਬੁੱਧਵਾਰ ਨੂੰ ਹਰੇਕ ਵਿਧਾਨ ਸਭਾ ਹਲਕੇ ਵਿਚ ਇਕ ਪੈਨਸ਼ਨ ਸੁਵਿਧਾ ਕੈਂਪ ਲਗਾਇਆ ...

ਪੂਰੀ ਖ਼ਬਰ »

ਘਰ ਦੇ ਗੇਟ ਅੱਗੋਂ ਮੋਟਰਸਾਈਕਲ ਚੋਰੀ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਵਾਹਨ ਚੋਰੀ ਦੀ ਤਾਜ਼ਾ ਘਟਨਾ ਸਥਾਨਿਕ ਸ਼ਹਿਰ ਦੇ ਨਹਿਰੂ ਗੇਟ ਗਲੀ 'ਚੋਂ ਮਿਲੀ ਜਦੋਂ ਇਕ ਵਿਅਕਤੀ ਦੇ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ...

ਪੂਰੀ ਖ਼ਬਰ »

ਔਰਤ ਦੀ ਲਾਸ਼ ਮਿਲੀ

ਝਬਾਲ, 17 ਅਗਸਤ (ਸੁਖਦੇਵ ਸਿੰਘ)- ਪਿੰਡ ਭੁੱਚਰ ਨੇੜਿਓਾ ਲੰਘਦੀ ਡਰੇਨ ਦੇ ਨਾਲ ਝੋਨੇ ਦੇ ਖੇਤਾਂ 'ਚੋਂ ਔਰਤ ਦੀ ਲਾਸ਼ ਮਿਲੀ ਹੈ | ਮਿ੍ਤਕ ਔਰਤ ਦੀ ਪਛਾਣ ਬਲਜਿੰਦਰ ਕੌਰ (40) ਪਤਨੀ ਦਿਲਬਾਗ ਸਿੰਘ ਵਾਸੀ ਭੁੱਚਰ ਖੁਰਦ ਵਜੋਂ ਹੋਈ | ਮਿ੍ਤਕ ਦੇ ਪਤੀ ਦਿਲਬਾਗ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਟੀਕੇ ਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਢਿੱਲੋਂ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੇ ਟੀਕੇ ਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਤਰਨ ਤਾਰਨ 'ਚ ਪਲੇਸਮੈਂਟ ਕੈਂਪ ਅੱਜ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ 18 ਅਗਸਤ ...

ਪੂਰੀ ਖ਼ਬਰ »

ਗੁੱਜਰਾਂ ਦੇ ਪਸ਼ੂਆਂ ਦੇ ਝੁੰਡਾਂ 'ਤੇ ਪਾਬੰਦੀ ਲਗਾਈ ਜਾਵੇ-ਸੁੱਖ ਪ੍ਰਧਾਨ, ਭੇਜੀ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਇਕ ਪਾਸੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ਹਨ, ਪਰ ਦੂਜੇ ਪਾਸੇ ਪਿੰਡਾਂ ਦੀਆਂ ਲਿੰਕ ਸੜਕਾਂ ਤੋਂ ਲੈ ਕੇ ਹਾਈਵੇ 'ਤੇ ਫਿਰ ਰਹੇ ਗੁੱਜਰਾਂ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਬਾਪੂ ਸੰਤੋਖ ਸਿੰਘ ਝੰਡੇਰ ਮਹਾਂਪੁਰਖ ਦਾ ਦਿਹਾਂਤ

ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)- ਪਿੰਡ ਝੰਡੇਰ ਮਹਾਂਪੁਰਖ ਦੇ ਸਾਬਕਾ ਸਰਪੰਚ ਤੇ ਟਕਸਾਲੀ ਕਾਂਗਰਸੀ ਵਜੋਂ ਜਾਣੇ ਜਾਂਦੇ ਬਾਪੂ ਸੰਤੋਖ ਸਿੰਘ ਝੰਡੇਰ ਮਹਾਂਪੁਰਖ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਸਮਾਗਮ

ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ ਮੁਖੀ ਸੱਚ ਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾਂ 'ਚ ਮਨਾਇਆ ਗਿਆ | ਇਸ ਸੰਬੰਧੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦੇ ਦੋ ਵਿਅਕਤੀ ਕਾਬੂ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਦੇ ਹੋਏ 2 ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਪੱਟੀ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਵੱਡਾ ਉਪਰਾਲਾ

ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ ਚੋਹਲਾ)- ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੰਪਰਦਾਇ ਮੁਖੀ ਬਾਬਾ ਸੁੱਖਾ ਸਿੰਘ ਵਲੋਂ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਦੀ ...

ਪੂਰੀ ਖ਼ਬਰ »

ਖੇਮਕਰਨ ਵਿਖੇ ਮੈਡੀਕਲ ਕੈਂਪ 20 ਨੂੰ

ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਸਿਮਰਨ ਹਸਪਤਾਲ ਭਿੱਖੀਵਿੰਡ ਵਲੋਂ ਬੇਔਲਾਦ ਜੋੜਿਆ, ਜਨਾਨਾ ਰੋਗਾਂ, ਹੱਡੀਆਂ ਤੇ ਜੋੜਾਂ ਵਰਗੇ ਰੋਗਾਂ ਦੀ ਜਾਂਚ ਲਈ ਇਕ ਮੁਫ਼ਤ ਮੈਡੀਕਲ ਜਾਚ ਕੈਂਪ ਮਿਤੀ 20 ਅਗਸਤ ਨੂੰ ਗੁਰਦੁਆਰਾ ਭਾਈ ਚੈਨ ਸਾਹਿਬ ਖੇਮਕਰਨ ਵਿਖੇ ਲਗਾਇਆ ਜਾ ...

ਪੂਰੀ ਖ਼ਬਰ »

'ਇਕ ਵਿਧਾਇਕ ਇਕ ਪੈਨਸ਼ਨ' ਮਾਨ ਸਰਕਾਰ ਦਾ ਦਲੇਰਾਨਾ ਫ਼ੈਸਲਾ-ਪ੍ਰੋ. ਕੋਟ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਲੋਕਾਂ ਦਾ ਟੈਕਸ ਦੇ ਰੂਪ ਵਿਚ ਦਿੱਤਾ ਪੈਸਾ ਬਚਾ ਕੇ, ਉਹੋ ਪੈਸਾ ਲੋਕ ਭਲਾਈ ਦੇ ਕੰਮਾਂ ਤੇ ਖਰਚ ਕਰਨ ਦੇ ਮਕਸਦ ਨਾਲ ਜੋ 'ਇਕ ਵਿਧਾਇਕ ਇਕ ਪੈਨਸ਼ਨ' ਦਾ ਦਲੇਰਾਨਾ ਅਤੇ ਇਤਿਹਾਸਕ ...

ਪੂਰੀ ਖ਼ਬਰ »

ਲਿੰਕ ਸੜਕ ਸੁਰ ਸਿੰਘ ਦੀ ਖ਼ਸਤਾ ਹਾਲਤ

ਸੁਰ ਸਿੰਘ, 17 ਅਗਸਤ (ਧਰਮਜੀਤ ਸਿੰਘ)- ਲਿੰਕ ਸੜਕ ਸੁਰ ਸਿੰਘ ਦੀ ਖ਼ਸਤਾ ਹਾਲਤ ਆਵਾਜਾਈ 'ਚ ਵਿਘਨ ਪਾ ਰਹੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਪੈਣ ਮਗਰੋਂ ਤਾਂ ਸੜਕ ਦਾ ਟੁੱਟਾ ਹੋਇਆ ਹਿੱਸਾ ਛੱਪੜ ਦਾ ਰੂਪ ਧਾਰ ਲੈਂਦਾ ਹੈ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦਾ ਜਥਾ ਲਖੀਮਪੁਰ ਖੀਰੀ ਧਰਨੇ ਲਈ ਰਵਾਨਾ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਇੰਡੀਆ ਫਾਰਮਰ ਅਸ਼ੋਸ਼ੀਏਸ਼ਨ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਦੀ ਤੇ ਲੋਕਲ ਗਰਦੁਆਰਾ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ ਦੀ ਅਗਵਾਈ ਹੇਠ ਵੱਡਾ ਜਥਾ ਲਖੀਮਪੁਰ ਖੀਰੀ ਧਰਨੇ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਬਿਲਕੀਸ ਬਾਨੋ ਨਾਲ ਜਬਰ ਜਨਾਹ ਕਰਨ ਤੇ 14 ਮੈਂਬਰਾਂ ਦੇ ਕਾਤਲਾਂ ਨੂੰ ਭਾਜਪਾ ਨੇ ਕੀਤਾ ਰਿਹਾਅ-ਖਾਲੜਾ ਮਿਸ਼ਨ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਿਲਕੀਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਤੇ ਉਸ ਦੇ ਪਰਿਵਾਰ ...

ਪੂਰੀ ਖ਼ਬਰ »

ਮਰਗਿੰਦਪੁਰਾ 'ਚ 11ਵਾਂ ਦਸਤਾਰ ਮੁਕਾਬਲਾ ਕਰਵਾਇਆ

ਭਿੱਖੀਵਿੰਡ, 17 ਅਗਸਤ (ਬੌਬੀ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਏ-ਦਸਤਾਰ ਲਹਿਰ ਵਲੋਂ ਸਾਕਾ ਪੰਜਾ ਸਾਹਿਬ ਤੇ ਸਾਕਾ ਗੁਰੂ ਕਾ ਬਾਗ ਦੇ ਸਮੂਹ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਸਮਰਪਿਤ ਗਿਆਰ੍ਹਵਾਂ ਦਸਤਾਰ ਅਤੇ ਦੁਮਾਲਾ ਮੁਕਾਬਲਾ ...

ਪੂਰੀ ਖ਼ਬਰ »

ਸਮੁੱਚੇ ਇਲਾਕੇ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾ ਰਿਹਾ-ਡਲੀਰੀ

ਖਾਲੜਾ, 17 ਅਗਸਤ (ਜੱਜਪਾਲ ਸਿੰਘ ਜੱਜ)- ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਸਮੁੱਚੇ ਇਲਾਕੇ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਪ੍ਰਧਾਨ ਸਕੱਤਰ ਸਿੰਘ ਡਲੀਰੀ ਨੇ ਪਿੰਡ ਨਾਰਲਾ ਵਿਖੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਪੰਜਾਬ ਤਹਿਸੀਲ ਭਿੱਖੀਵਿੰਡ ਦਾ ਡੈਲੀਗੇਟ ਇਜਲਾਸ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਤਹਿਸੀਲ ਭਿੱਖੀਵਿੰਡ ਦਾ ਡੈਲੀਗੇਟ ਇਜਲਾਸ ਪਿੰਡ ਤੁੂਤ ਵਿਖੇ ਸਵਿੰਦਰ ਸਿੰਘ ਚੱਕ, ਚੰਦ ਸਿੰਘ ਤੂਤ, ਰਣਜੀਤ ਕੌਰ ਤੂਤ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਜਲਾਸ ਦਾ ...

ਪੂਰੀ ਖ਼ਬਰ »

ਡੀ.ਸੀ. ਕਰਮਚਾਰੀ ਯੂਨੀਅਨ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਧਰਨਾ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਦਫ਼ਤਰ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਵਲੋਂ ਲਏ ਗਏ ਫੈਸਲੇ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਤਰਨਤਾਰਨ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਕਲੈਰੀਕਲ ਕਾਮਿਆਂ ਦੀਆਂ ਕੀਤੀਆਂ ਬਦਲੀਆਂ ਅਤੇ ਤਾਇਨਾਤੀਆਂ ...

ਪੂਰੀ ਖ਼ਬਰ »

ਸ.ਐਲੀ. ਸਕੂਲ ਝੰਡੇਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਵਿਖੇ ਸਮੂਹ ਸਟਾਫ਼ ਅਤੇ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਬੱਚਿਆਂ ਵਲੋਂ ਗਿੱਧਾ, ਭੰਗੜਾ ਅਤੇ ਡਾਂਸ ਪੇਸ਼ ਕੀਤਾ ਗਿਆ ਅਤੇ ਨਾਲ ਹੀ ਪਿੰਡ ਦੀਆਂ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਵਲੋਂ ਦਵਾਈ ਵਿਕਰੇਤਾਵਾਂ ਨਾਲ ਮੀਟਿੰਗ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਮੁੱਖ ਖ਼ੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂੰ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਬਲਜਿੰਦਰ ਸਿੰਘ ਸੰਧੂ ਬਲਾਕ ਖ਼ੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ ਸਮੂਹ ਖ਼ਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਮੀਟਿੰਗ ਬੁਲਾਈ ਗਈ | ਇਸ ...

ਪੂਰੀ ਖ਼ਬਰ »

ਸਿੱਖ ਰੈਜੀਮੈਂਟ-2 ਟੀ.ਸੀ 11 ਪਲਟੂਨ ਨੇ ਗੋਲਡਨ ਜੁਬਲੀ ਮਨਾਈ

ਮੀਆਂਵਿੰਡ, 17 ਅਗਸਤ (ਸਾਜਨ)- ਪਿੰਡ ਬੋਦੇਵਾਲ ਵਿਖੇ ਸੂਬੇਦਾਰ ਧਰਮ ਸਿੰਘ ਦੇ ਗ੍ਰਹਿ ਵਿਖੇ ਮੇਜਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਸਿੱਖ ਰੈਜਮੈਂਟ 1 ਟੀ.ਸੀ. 11 ਪਲਟੂਨ ਦੀ 50 ਸਾਲਾ ਗੋਲਡਨ ਜੁਬਲੀ ਮਨਾਈ ਗਈ, ਜਿਸ ਵਿਚ ਵਿੱਛੜ ਚੁੱਕੇ ਸੈਨਿਕ ਸਾਥੀਆਂ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦਾ ਪਟਵਾਰ ਯੂਨੀਅਨ ਵਲੋਂ ਸਨਮਾਨ

ਭਿੱਖੀਵਿੰਡ, 17 ਅਗਸਤ (ਬੌਬੀ)- ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ਤਹਿਸੀਲ ਭਿੱਖੀਵਿੰਡ ਦਾ ਏ.ਸੀ. ਫਸਟ ਗ੍ਰੇਡ ਦਾ ਚਾਰਜ ਸੰਭਾਲਣ ਮੌਕੇ ਤਹਿਸੀਲ ਭਿੱਖੀਵਿੰਡ ਪਹੁੰਚਣ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਭਿੱਖੀਵਿੰਡ ਵਲੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੋਇੰਦਵਾਲ ਵਿਖੇ ਖੂਨਦਾਨ ਕੈਂਪ

ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਜੇਲ੍ਹ ਸੁਪਰਡੈਂਟ ਲਲਿਤ ਕੋਹਲੀ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਜੇਲ੍ਹ ਦੇ ਪੁਲਿਸ ...

ਪੂਰੀ ਖ਼ਬਰ »

ਅਮਨ-ਕਾਨੂੰਨ ਵਿਵਸਥਾ ਪਹਿਲਾਂ ਨਾਲੋੋਂ ਬਿਹਤਰ ਹੋਈ-ਔਲਖ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਗਮਗਾ ਗਈ ਸੀ ਤੇ ਇਕ ਕਿਸਮ ਦਾ ਜੰਗਲ ਰਾਜ ਸਥਾਪਿਤ ਹੋ ਚੁੱਕਾ ਸੀ ਕਿਉਂਕਿ ਭਿ੍ਸ਼ਟ ਆਗੂਆਂ ਨੂੰ ਆਪਣੇ ਢਿੱਡ ਭਰਨ ਤੋਂ ਵਿਹਲ ਨਹੀਂ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ 1947 ਦੀ ਵੰਡ ਸਮੇਂ ਸ਼ਹੀਦ ਹੋਏ ਸਿੰਘਾਂ, ਬੀਬੀਆਂ ਤੇ ਬੱਚਿਆਂ ਦੀ ਯਾਦ 'ਚ ਸਮਾਗਮ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 1947 ਸਮੇਂ ਦੇਸ਼ ਦੀ ਵੰਡ ਸਮੇਂ ਸ਼ਹੀਦ ਹੋਏ ਸਿੰਘ, ਬੀਬੀਆਂ ਤੇ ਬੱਚਿਆਂ ਦੀ ਯਾਦ ਵਿਚ ਸਵੇਰੇ ਅੰਮਿ੍ਤ ਵੇਲੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਉਪਰੰਤ ਗੁਰਮੰਤਰ ਅਤੇ ਮੂਲਮੰਤਰ ਦਾ ਜਾਪ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਰਹਾਲੀ ਵਿਚ ਲੱਗੀਆਂ ਤੀਆਂ ਦੀਆਂ ਰੌਣਕਾਂ

ਸਰਹਾਲੀ ਕਲਾਂ, 17 ਅਗਸਤ (ਅਜੇ ਸਿੰਘ ਹੁੰਦਲ)-ਇਲਾਕੇ ਦੀ ਪੰਜਾਹ ਸਾਲ ਪੁਰਾਣੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਚ ਵਿਦਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਪਰਾਲੇ ਤਹਿਤ ਸੱਭਿਆਚਾਰ ਦੇ ਅਨਿੱਖੜਵੇਂ ਅੰਗ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਲਟੋਹਾ ਅੱਗੇ ਧਰਨਾ

ਅਮਰਕੋਟ, 17 ਅਗਸਤ (ਭੱਟੀ)- ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵਲੋਂ ਦਿਹਾਤੀ ਮਜ਼ਦੂਰ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ ਵਿਚ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਵਲਟੋਹਾ ਦੇ ਦਫ਼ਤਰ ਅੱਗ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਵੰਡ ਵੇਲੇ ਜਾਨਾਂ ਗਵਾਉਣ ਵਾਲੇ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਝਬਾਲ, 17 ਅਗਸਤ (ਸੁਖਦੇਵ ਸਿੰਘ)- ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਿਕ 1947 ਵਿਚ ਦੇਸ਼ ਦੀ ਹੋਈ ਵੰਡ ਦੌਰਾਨ ਫਿਰਕੂ ਹਿੰਸਾ ਵਿਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੀੜ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 'ਅਗਨੀਪਥ' ਯੋਜਨਾ ਵਿਰੁੱਧ ਰਾਸ਼ਟਰਪਤੀ ਨੂੰ ਮੰਗ ਪੱਤਰ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਕੇਂਦਰ ਸਰਕਾਰ ਦੀ ਲੋਕ ਮਾਰੂ ਅਗਨੀਪੱਥ ਯੋਜਨਾ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ ਕਿ ਇਹ ਯੋਜਨਾ ਵਾਪਸ ਲਈ ਜਾਵੇ ਤੇ ...

ਪੂਰੀ ਖ਼ਬਰ »

ਲੱਖਾਂ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਨੂੰ ਨਹੀਂ ਪੈ ਰਹੀ ਠੱਲ੍ਹ

ਝਬਾਲ, 17 ਅਗਸਤ (ਸੁਖਦੇਵ ਸਿੰਘ)- ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਭਗਵੰਤ ਮਾਨ ਸਰਕਾਰ ਵਲੋਂ ਭਾਵੇਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਝਬਾਲ ਤੇ ਇਸ ਦੇ ਆਸ-ਪਾਸ ਖੇਤਰ ਦੇ ਪਿੰਡਾਂ ਵਿਚ ਨਸ਼ਾ ਤਸਕਰ ਵਲੋਂ ਬਿਨਾਂ ਕਿਸੇ ਡਰ ਨਸ਼ਾ ਮੂੰਗਫਲੀ ...

ਪੂਰੀ ਖ਼ਬਰ »

ਗਾਵਾਂ ਦੀਆਂ ਹੋਈਆਂ ਮੌਤਾਂ ਦੇ ਮੁਆਵਜ਼ੇ ਦਾ ਐਲਾਨ ਕਰੇ ਪੰਜਾਬ ਸਰਕਾਰ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸੀ.ਪੀ.ਆਈ. ਦੀ ਮੀਟਿੰਗ ਪਿੰਡ ਢੋਟੀਆਂ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਾਮਰੇਡ ਬਲਵੰਤ ਸਿੰਘ ਢੋਟੀਆਂ ਨੇ ਕੀਤੀ ਮੀਟਿੰਗ 'ਚ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ਬਲਾਕ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ, ਬੂਟਾ ਸਿੰਘ ਢੋਟੀਆਂ, ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀ.ਸੈ. ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਝਬਾਲ, 17 ਅਗਸਤ (ਸਰਬਜੀਤ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਸਮੇਂ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਦੀ ਅਗਵਾਈ ਵਿਚ ਸਮੂਹ ਸਟਾਫ਼ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੈਲੀਗੇਟ ਇਜਲਾਸ ਕਰਕੇ ਤਰਨ ਤਾਰਨ ਜ਼ਿਲ੍ਹੇ ਦੀ ਚੋਣ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪਿੰਡ ਮਾਣੋਚਾਹਲ ਦੇ ਗੁਰਦੁਆਰਾ ਬਾਬਾ ਜੋਗੀ ਪੀਰ ਦੇ ਸਥਾਨਾਂ 'ਤੇ ਤਰਨ ਤਾਰਨ ਜ਼ਿਲ੍ਹੇ ਦਾ ਇਜਲਾਸ ਕਰਕੇ ਡੈਲੀਗੇਟ ਰਾਹੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਅਤੇ ਚੋਣ ਜਿਸ ਵਿਚ 16 ...

ਪੂਰੀ ਖ਼ਬਰ »

ਮੁਹਾਰ 'ਚ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਓਠੀਆਂ, 17 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪਿੰਡ ਮੁਹਾਰ ਵਿਖੇ ਆਜ਼ਾਦ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ ਮੁਹਾਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਕਿਸਾਨ ਅਤੇ ਮਜ਼ਦੂਰਾਂ ਭਾਰੀ ਗਿਣਤੀ ਵਿਚ ਹਾਜ਼ਰ ਹੋਏ | ਮੀਟਿੰਗ 'ਚ ਆਜ਼ਾਦ ਸੰਘਰਸ਼ ਕਮੇਟੀ ਦੇ ਬਲਾਕ ...

ਪੂਰੀ ਖ਼ਬਰ »

ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਬੋਨੀ ਅਜਨਾਲਾ ਨਤਮਸਤਕ ਹੋਏ

ਰਮਦਾਸ, 17 ਅਗਸਤ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਦੇ ਸਾਬਕਾ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ | ਮੈਨੇਜਰ ਜਗਜੀਤ ਸਿੰਘ ਬੁੱਟਰ ਨੇ ਬੋਨੀ ...

ਪੂਰੀ ਖ਼ਬਰ »

ਜਲੰਧਰ ਹੈੱਡਕੁਆਰਟਰ ਆਈ. ਪੀ. ਐੱਸ. ਆਦਿੱਤਿਆ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਮਿਸਟਰ ਅਦਿੱਤਿਆ ਮਿਸ਼ਰਾ ਏ. ਡੀ. ਸੀ. ਪੀ. ਹੈੱਡਕੁਆਰਟਰ ਜਲੰਧਰ ਨੇ ਪਰਿਵਾਰਕ ਮੈਂਬਰਾਂ ਨਾਲ ਰੀਟਰੀਟ ਸੈਰੇਮਨੀ ਦਾ ਆਨੰਦ ਮਾਣਿਆ | ਅਟਾਰੀ ਸਰਹੱਦ ਪਹੁੰਚਣ ਤੇ ਬੀ.ਐੱਸ.ਐੱਫ. ਅਤੇ ਪੀ. ਆਰ. ਓ. ਅਰੁਨ ਮਾਹਲ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਏ ਜਾਣ ਦੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬੀਤੇ ਦਿਨੀਂ ਸੱਜਣ ਸਿੰਘ ਨਾਹਰ ਐਡਵੋਕੇਟ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਦੀ ਸਰਪ੍ਰਸਤੀ ਹੇਠ ਸਥਾਨਕ ਸੈਕਟਰ-53 ਵਿਖੇ ਪੰਥਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ 'ਚ ਮੀਟਿੰਗ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਲੁਹਾਰ ਦੀ ਅਗਵਾਈ ਹੇਠ ਇਕ ਮੀਟਿੰਗ ਲਖੀਮਪੁਰ ਖੀਰੀ ਧਰਨੇ ਦੇ ਸਬੰਧ ਵਿਚ ਕੀਤੀ ਗਈ | ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਲਖੀਮਪੁਰ ਖੀਰੀ ਯੂ.ਪੀ. 'ਚ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਪੱਟੀ, 17 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਖੂਨਦਾਨ ਕਰਨ ਨਾਲ ਤੁਸੀਂ ਕਿਸੇ ਦੀ ਜਿੰਦਗੀ ਬਚਾ ਸਕਦੇ ਹੋ, ਹਰ ਤੰਦਰੁਸਤ ਇਨਸਾਨ ਨੂੰ ਸਾਲ ਵਿਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ...

ਪੂਰੀ ਖ਼ਬਰ »

ਪਿੰਡਾਂ 'ਚ ਹੱਡਾ ਰੋੜੀ ਦੀ ਜਗ੍ਹਾ ਤੁਰੰਤ ਛੁਡਾਉਣ ਲਈ ਮੰਗ ਪੱਤਰ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਐੱਸ.ਡੀ.ਐੱਮ. ਪੱਟੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਪੱਟੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲਾਕ ਵਲਟੋਹਾ ਵਲੋਂ ਨਾਇਬ ਤਹਿਸੀਲਦਾਰ ਨਾਲ ਮੀਟਿੰਗ

ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਪੰਜਾਬ ਨੰਬਰਦਾਰ ਯੂਨੀਅਨ ਬਲਾਕ ਵਲਟੋਹਾ ਨੇ ਅਪਣੀਆਂ ਮੁਸ਼ਕਿਲਾਂ ਨੂੰ ਲੈ ਕੇ ਨਵਨਿਯੁਕਤ ਨਾਇਬ ਤਹਿਸੀਲਦਾਰ ਖੇਮਕਰਨ ਸਤਿੰਦਰ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ 'ਚ ਮੀਟਿੰਗ ਕੀਤੀ | ਮੀਟਿੰਗ ਵਿਚ ਯੂਨੀਅਨ ਵਲੋਂ ਨੰਬਰਦਾਰਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ ਨਿਭਾਈ ਗਈ | ਇਸ ਮੌਕੇ ਚੀਫ਼ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ...

ਪੂਰੀ ਖ਼ਬਰ »

ਐਲਪਾਈਨ ਸਕੂਲ ਵਿਖੇ ਮਨਾਇਆ ਸਤਰੰਗੀ ਪੀਂਘ ਦਿਨ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐਲਪਾਈਨ ਸਕੂਲ ਵਿਖੇ ਨਰਸਰੀ ਕਲਾਸ ਤੋਂ ਸੀਨੀਅਰ ਕੇ.ਜੀ. ਕਲਾਸ ਦੇ ਵਿਦਿਆਰਥੀਆਂ ਨੇ ਸਤਰੰਗੀ ਪੀਂਘ ਦਿਨ ਮਨਾਇਆ | ਬੱਚਿਆਂ ਨੇ ਛੱਤਰੀ ਨਾਲ ਮੀਂਹ 'ਚ ਖੂਬ ਆਨੰਦ ਮਾਣਿਆ | ਵਿਜੈ ਲਕਸ਼ਣੀ, ਵਰਿੰਦਰ ਕੌਰ, ਤੇਜਿੰਦਰ ਕੌਰ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤ ਪਰਿਵਾਰਾਂ ਵਲੋਂ ਮੰਗਾਂ ਸੰਬੰਧੀ ਏ.ਡੀ.ਸੀ. ਨੂੰ ਮੰਗ ਪੱਤਰ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- 1984 ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਵਲੋਂ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਨਾਂਅ 'ਤੇ ਇਕ ਮੰਗ ਪੱਤਰ ਏ.ਡੀ.ਸੀ. ਪੁਨੀਤ ਸ਼ਰਮਾ ਨੂੰ ਸੌਂਪਿਆ ਅਤੇ ਪੰਜਾਬ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਤਰਨਤਾਰਨ ਦੀ ਚੋਣ

ਜੀਓਬਾਲਾ, 17 ਅਗਸਤ (ਰਜਿੰਦਰ ਸਿੰਘ ਰਾਜੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਦੀ ਰਹਿਨੁਮਾਈ ਹੇਠ 16 ਜੋਨਾਂ ਦੇ ਡੇਲੀਗੇਟ ਦੀ ਸਰਬਸੰਮਤੀ ਨਾਲ ਤਰਨ ਤਾਰਨ ਜ਼ਿਲ੍ਹੇ ਦਾ ਪ੍ਰੈੱਸ ਸਕੱਤਰ ਰਣਯੋਧ ਸਿੰਘ ਗੱਗੋਬੂਹਾ ਅਤੇ ਜ਼ਿਲ੍ਹਾ ਦਾ ਸਲਾਹਕਾਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਵਿਧਵਾ ਔਰਤਾਂ ਤੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਸੇਵਾ ਗੁਰਦੁਆਰਾ ਬੀਬੀ ...

ਪੂਰੀ ਖ਼ਬਰ »

ਸਿੱਖਿਆ ਸੁਧਾਰਾਂ ਸੰਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਵਲੋਂ ਮੀਟਿੰਗ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਰਕਾਰੀ ਸਕੂਲਾਂ ਵਿਚ ਸਿੱਖਿਆ ਸੁਧਾਰਾਂ ਸੰਬੰਧੀ ਚਲਾਏ ਜਾ ਰਹੇ ਵੱਖ-ਵੱਖ ਅਭਿਆਨਾਂ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਹਰਭਗਵੰਤ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਮੁੱਦਿਆਂ 'ਤੇ ਸਿੱਖਿਆ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਪੁਲਿਸ ਥਾਣਾ ਝਬਾਲ ਅੱਗੇ ਧਰਨਾ 29 ਨੂੰ -ਗੋਹਲਵੜ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਪਿੰਡ ਪੰਡੋਰੀ ਰਣ ਸਿੰਘ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਜੋਧਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

ਤਰਨ ਤਾਰਨ 'ਚ ਪਲੇਸਮੈਂਟ ਕੈਂਪ ਅੱਜ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ 18 ਅਗਸਤ ...

ਪੂਰੀ ਖ਼ਬਰ »

ਗੁੱਜਰਾਂ ਦੇ ਪਸ਼ੂਆਂ ਦੇ ਝੁੰਡਾਂ 'ਤੇ ਪਾਬੰਦੀ ਲਗਾਈ ਜਾਵੇ-ਸੁੱਖ ਪ੍ਰਧਾਨ, ਭੇਜੀ

ਫਤਿਆਬਾਦ, 17 ਅਗਸਤ (ਹਰਵਿੰਦਰ ਸਿੰਘ ਧੂੰਦਾ)- ਇਕ ਪਾਸੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ਹਨ, ਪਰ ਦੂਜੇ ਪਾਸੇ ਪਿੰਡਾਂ ਦੀਆਂ ਲਿੰਕ ਸੜਕਾਂ ਤੋਂ ਲੈ ਕੇ ਹਾਈਵੇ 'ਤੇ ਫਿਰ ਰਹੇ ਗੁੱਜਰਾਂ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਬਾਪੂ ਸੰਤੋਖ ਸਿੰਘ ਝੰਡੇਰ ਮਹਾਂਪੁਰਖ ਦਾ ਦਿਹਾਂਤ

ਗੋਇੰਦਵਾਲ ਸਾਹਿਬ, 17 ਅਗਸਤ (ਸਕੱਤਰ ਸਿੰਘ ਅਟਵਾਲ)- ਪਿੰਡ ਝੰਡੇਰ ਮਹਾਂਪੁਰਖ ਦੇ ਸਾਬਕਾ ਸਰਪੰਚ ਤੇ ਟਕਸਾਲੀ ਕਾਂਗਰਸੀ ਵਜੋਂ ਜਾਣੇ ਜਾਂਦੇ ਬਾਪੂ ਸੰਤੋਖ ਸਿੰਘ ਝੰਡੇਰ ਮਹਾਂਪੁਰਖ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਸਮਾਗਮ

ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ ਮੁਖੀ ਸੱਚ ਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾਂ 'ਚ ਮਨਾਇਆ ਗਿਆ | ਇਸ ਸੰਬੰਧੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦੇ ਦੋ ਵਿਅਕਤੀ ਕਾਬੂ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਦੇ ਹੋਏ 2 ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਪੱਟੀ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਵੱਡਾ ਉਪਰਾਲਾ

ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ ਚੋਹਲਾ)- ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੰਪਰਦਾਇ ਮੁਖੀ ਬਾਬਾ ਸੁੱਖਾ ਸਿੰਘ ਵਲੋਂ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX