ਤਾਜਾ ਖ਼ਬਰਾਂ


ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  29 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  38 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  43 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਲੁਧਿਆਣਾ

ਕਾਰ-ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਹੰਬੜਾਂ, 17 ਅਗਸਤ (ਹਰਵਿੰਦਰ ਸਿੰਘ ਮੱਕੜ)-ਹੰਬੜਾਂ-ਲੁਧਿਆਣਾ ਮੇਨ ਰੋਡ 'ਤੇ ਪਿੰਡ ਬੀਰਮੀ ਤੇ ਪਿੰਡ ਮਲਕਪੁਰ ਦੇ ਵਿਚਕਾਰ ਹੰਬੜਾਂ ਵਲੋਂ ਜਾ ਰਹੀ ਇਕ ਸਵਿਫ਼ਟ ਡਿਜ਼ਾਇਰ ਕਾਰ ਪੀ. ਬੀ. 10- ਸੀ ਵੀ 1065 ਚਾਲਕ ਵਲੋਂ ਸਪਲੈਂਡਰ ਮੋਟਰਸਾਈਕਲ ਪੀ.ਬੀ.76 ਬੀ 3676 ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਮੁਤਾਬਿਕ ਰਾਹਗੀਰਾਂ ਨੇ ਦੱਸਿਆ ਕਿ ਤਕਰੀਬਨ ਸ਼ਾਮ ਚਾਰ ਵਜੇ ਦੇ ਕਰੀਬ ਦੋ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਖ਼ੂਨ ਨਾਲ ਲੱਥਪੱਥ ਸੜਕ ਵਿਚਕਾਰ ਡਿੱਗੇ ਹੋਏ ਸਨ ਤੇ ਅਸੀਂ ਤੁਰੰਤ 108 ਨੰਬਰ ਐਂਬੂਲੈਂਸ ਤੇ ਪੁਲਿਸ ਕੰਟਰੋਲ ਰੂਮ ਉੱਪਰ ਫ਼ੋਨ ਕੀਤਾ ਤਾਂ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਿਜਾਇਆ ਗਿਆ, ਪਰ ਇਕ ਨੂੰ ਮਿ੍ਤਕ ਕਰਾਰ ਦਿੱਤਾ ਗਿਆ ਤੇ ਦੂਜੇ ਗੰਭੀਰ ਨੌਜਵਾਨ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਇਸ ਦੌਰਾਨ ਘਟਨਾ ਸਥਾਨ ਉੱਪਰ ਥਾਣਾ ਪੀ. ਏ. ਯੂ. ਤੋਂ ਏ. ਐਸ. ਆਈ1 ਬਲਵਿੰਦਰ ਸਿੰਘ ਤੇ ਹਰਭਜਨ ਸਿੰਘ ਪਹੁੰਚੇ ਤੇ ਲੋਕਾਂ ਪਾਸੋਂ ਜਾਣਕਾਰੀ ਇਕੱਤਰ ਕਰ ਰਹੇ ਸਨ | ਲੋਕਾਂ ਦੇ ਦੱਸਣ ਮੁਤਾਬਿਕ ਕਾਰ ਚਾਲਕ ਆਪਣੀ ਗੱਡੀ ਦੀਆਂ ਨੰਬਰ ਪਲੇਟਾਂ ਤੋੜਨ ਲੱਗਿਆ ਤਾਂ ਲੋਕਾਂ ਨੇ ਉਸ ਨੂੰ ਰੋਕਿਆ ਤੇ ਐਂਬੂਲੈਂਸ ਨਾਲ ਜਾਣ ਲਈ ਤੋਰ ਦਿੱਤਾ |


ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਭਗੌੜੇ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਜੀਜੇ ਤੋਂ ਦੁਖੀ ਸਾਲੇਹਾਰ ਨੇ ਪੀਤਾ ਜ਼ਹਿਰ, ਹਾਲਤ ਗੰਭੀਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੱਕੜ ਬਾਜ਼ਾਰ ਵਿਚ ਰਹਿੰਦੀ ਇਕ ਔਰਤ ਵਲੋਂ ਆਪਣੇ ਜੀਜੇ ਤੋਂ ਦੁਖੀ ਹੋ ਕੇ ਜ਼ਹਿਰ ਪੀ ਲਿਆ, ਜਿਸ ਨੂੰ ਗੰਭੀਰ ਹਾਲਤ ਵਿਚ ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਪੀੜਤ ਔਰਤ ਦੇ ਪਤੀ ...

ਪੂਰੀ ਖ਼ਬਰ »

ਮਾਮਲਾ ਖ਼ੁਰਾਕ ਤੇ ਸਪਲਾਈ ਮਹਿਕਮੇ 'ਚ ਘਪਲੇਬਾਜ਼ੀ ਦਾ

ਵਿਜੀਲੈਂਸ ਵਲੋਂ ਸਾਬਕਾ ਮੰਤਰੀ ਆਸ਼ੂ ਦੇ ਨੇੜਲੇ ਸਾਥੀ ਪੰਕਜ ਮੀਨੂ ਮਲਹੋਤਰਾ ਦੇ ਘਰ ਛਾਪਾਮਾਰੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਖ਼ੁਰਾਕ ਅਤੇ ਸਪਲਾਈ ਮਹਿਕਮੇ ਵਿਚ ਢੋਆ-ਢੁਆਈ ਦੇ ਟੈਂਡਰਾਂ ਵਿਚ ਕਥਿਤ ਤੌਰ 'ਤੇ ਹੋਈ ਵੱਡੇ ਪੱਧਰ 'ਤੇ ਘਪਲੇਬਾਜ਼ੀ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਸੀਬਕਲਵੀ ਰੈਸਟੋਰੈਂਟ ਵਿਚ 30 ਜੁਲਾਈ ਦੀ ਰਾਤ ਨੂੰ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਨਗਰ ਨਿਗਮ ਦੇ ਅਧਿਕਾਰੀ ਸੁਰਿੰਦਰ ਸਿੰਘ ਬਿੰਦਰਾ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ...

ਪੂਰੀ ਖ਼ਬਰ »

ਜ਼ੋਨ ਸੀ. ਦੇ ਵੱਖ-ਵੱਖ ਇਲਾਕਿਆਂ 'ਚੋ ਹਟਾਏ ਨਾਜਾਇਜ਼ ਕਬਜੇ

ਲੁਧਿਆਣਾ, 17 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਜਾਰੀ ਸ਼ਾਖਾ ਵਲੋਂ ਅੱਜ ਸ਼ਿਮਲਾਪੁਰੀ ਦੇ ਇਲਾਕੇ ਵਿਚ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਅਤੇ ਇਸ ਕਾਰਵਾਈ ਦੌਰਾਨ ਕਬਾੜੀਏ ਵਲੋਂ ਸੜਕਾਂ ਉਪਰ ਨਾਜਾਇਜ਼ ਕਬਜ਼ਾ ਕਰ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਿੰਡ ਭੋਲੇਵਾਲ ਜਦੀਦ ਨੇੜੇ ਛਾਪਾਮਾਰੀ ਕਰ ਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਛਾਪਾਮਾਰੀ ਦੌਰਾਨ ਸ਼ਰਾਬ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਰੇਤਾ ਨਾਲ ਭਰਿਆ ਵਾਹਨ ਤੇ ਡਰਾਈਵਰ ਕੀਤਾ ਕਾਬੂ

 ਲਾਡੋਵਾਲ, 17 ਅਗਸਤ (ਬਲਬੀਰ ਸਿੰਘ ਰਾਣਾ)-ਲਾਡੋਵਾਲ ਪੁਲਿਸ ਨੇ ਇਕ ਮਹਿੰਦਰਾ ਬਲੈਰੋ ਮੈਕਸੀ ਟਰੱਕ ਦੇ ਡਰਾਈਵਰ ਨੂੰ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਕੀਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਲਾਡੋਵਾਲ ਥਾਣਾ ਮੁਖੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਜਾ ਗਾਰਡਨ ਵਿਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖ਼ਤ ਦੀਪਤੀ ...

ਪੂਰੀ ਖ਼ਬਰ »

ਬਲਕੀਸ ਬਾਨੋ ਕਾਂਡ ਦੇ ਦੋਸ਼ੀਆਂ ਤੇ ਕਾਤਲਾਂ ਨੂੰ ਮੁੜ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਏਟਕ ਅਤੇ ਆਲ ਇੰਡੀਆ ਵਰਕਿੰਗ ਵੂਮੈਨ ਫੋਰਮ ਨੇ ਬਿਲਕਿਸ ਬਾਨੋ ਦੇ ਬਲਾਤਕਾਰੀਆਂ ਦੀ ਰਿਹਾਈ ਦੀ ਸਖ਼ਤ ਨਿਖੇਧੀ ਕੀਤੀ ਹੈ | ਅਮਰਜੀਤ ਕੌਰ ਏਟਕ ਦੇ ਜਨਰਲ ਸਕੱਤਰ ਅਤੇ ਕਨਵੀਨਰ ਆਲ ਇੰਡੀਆ ਵਰਕਿੰਗ ਵੂਮੈਨ ਫੋਰਮ ਨੇ ਕਿਹਾ ਕਿ ਗੁਜਰਾਤ ...

ਪੂਰੀ ਖ਼ਬਰ »

ਤੇਲੂ ਰਾਮ ਦਾ ਮਿਲਿਆ ਪੁਲਿਸ ਰਿਮਾਂਡ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਖ਼ੁਰਾਕ ਸਪਲਾਈ ਮਹਿਕਮੇ ਵਿਚ ਹੋਈ ਘਪਲੇਬਾਜ਼ੀ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗਿ੍ਫ਼ਤਾਰ ਕੀਤੇ ਗਏ ਨਿੱਜੀ ਕੰਪਨੀ ਦੇ ਮਾਲਕ ਤੇਲੂ ਰਾਮ ਨੂੰ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜੰਡਾਲੀ ਨੇ ਤਿਰੰਗਾ ਝੰਡਾ ਲਹਿਰਾਇਆ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਜੰਡਾਲੀ ਨੇ ਆਜ਼ਾਦੀ ਦਿਵਸ ਦੀਆਂ ਦਿਵਸ ਦੀਆਂ ਸਾਰੇ ...

ਪੂਰੀ ਖ਼ਬਰ »

ਸਾਬਕਾ ਸਿਵਲ ਸਰਜਨ ਡਾ. ਮੋਹੀ ਦਾ ਦਿਹਾਂਤ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਡਾ. ਵਰਿੰਦਰ ਸਿੰਘ ਮੋਹੀ, ਜੋ ਪਟਿਆਲਾ ਤੋਂ ਬਤੌਰ ਸਿਵਲ ਸਰਜਨ ਸੇਵਾ ਮੁਕਤ ਹੋਏ ਸਨ, ਦਾ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਕਈ ਸਾਲਾਂ ਤੋਂ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ | ਡਾ. ਮੋਹੀ ਆਪਣੇ ਪਿੱਛੇ ਡਾ. ਮਨਜੀਤ ਕੌਰ ਮੋਹੀ ਸਾਬਕਾ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਆਜ਼ਾਦੀ ਦਿਵਸ ਮਨਾਇਆ

ਵਿਸ਼ਵਕਰਮਾ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਸੁਤੰਤਰਤਾ ਦਿਵਸ ਮਨਾਇਆ ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਵਿਸ਼ਵਕਰਮਾ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ 75ਵਾਂ ਸੁਤੰਤਰਤਾ ਦਿਵਸ ਵਿਸ਼ਵਕਰਮਾ ਪਾਰਕ ਜਮਾਲ ਰੋਡ ਲੁਧਿਆਣਾ ਵਿਖੇ ਮਨਾਇਆ ਗਿਆ | ਫਾੳਾੂਡੇਸ਼ਨ ਦੇ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋ ਰਹੀ ਘਰੇਲੂ ਰਸੋਈ ਗੈਸ ਦੀ ਦੁਰਵਰਤੋੋਂ

ਲੁਧਿਆਣਾ, 17 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਨੇਕਾਂ ਢਾਬੇ, ਫਾਸਟ ਫੂਡ ਅਤੇ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸੋਲਰ ਪਲਾਂਟ ਦੀ ਆਰੰਭਤਾ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ-2 ਵਿਖੇ ਸੋਲਰ ਪਲਾਂਟ ਲਗਾਉਣ ਦਾ ਕੰਮ ਆਰੰਭ ਹੋ ਗਿਆ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਸਮੇਤ ਵੱਖ-ਵੱਖ ਮੈਂਬਰ ਅਤੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ 'ਰੌਣਕ ਤੀਆਂ ਦੀ' ਮੇਲਾ ਕਰਵਾਇਆ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਵਿਖੇ 'ਰੌਣਕ ਤੀਆਂ ਦੀ' ਮੇਲਾ ਕਰਵਾਇਆ ਗਿਆ | ਜਿਸ ਵਿਚ ਪਰੰਪਰਕ ਪਹਿਰਾਵੇ ਵਿਚ ਸੱਜ ਫੱਬ ਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਬੋਲੀ ਤੇ ਬੋਲੀ ਪਾਈ, ਤਾਂ ਕਾਲਜ ਦਾ ਵਿਹੜਾ ਪੰਜਾਬੀ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨਿਊ ਕੁਲਦੀਪ ਨਗਰ ਦੀ ਰਹਿਣ ਵਾਲੀ ਸੁਮਨ ਰਾਣੀ ਦੀ ...

ਪੂਰੀ ਖ਼ਬਰ »

ਭਾਈ ਦਵਿੰਦਰ ਸਿੰਘ ਜੀ ਬਟਾਲਾ ਵਾਲਿਆਂ ਨੇ ਕੀਰਤਨ ਦੀ ਸੇਵਾ ਨਿਭਾਈ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਸਪਤਾਹਿਕ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਆਯੋਜਿਤ ਕੀਤੇ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫ਼ੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ ਵਿਚ ਭਾਈ ਰਜਿੰਦਰਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜਥੇ ਨੇ ਕੀਰਤਨ ਦੇ ਰੂਪ ਵਿਚ ਸ੍ਰੀ ...

ਪੂਰੀ ਖ਼ਬਰ »

ਪੀ. ਏ. ਯੂ. ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਵਿਦਿਆਰਥੀਆਂ ਦੇ ਸੰਘਰਸ਼ ਦਾ ਸਮਰਥਨ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ ਅਤੇ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਗੇਟ ਨੰਬਰ 1 'ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀ.ਏ.ਯੂ. ਦੇ ਵਿਦਿਆਰਥੀਆਂ ਦੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ | ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਖੇਤੀ ਇੰਜੀਨੀਅਰਿੰਗ ਕਾਲਜ 'ਚ ਬੀ. ਟੈੱਕ ਦਾਖ਼ਲਾ ਪ੍ਰਕਿਰਿਆ ਅੱਜ ਤੋਂ

ਲੁਧਿਆਣਾ, 17 ਅਗਸਤ(ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਇੰਜਨੀਅਰਿੰਗ ਕਾਲਜ 'ਚ ਬੀ.ਟੈਕ. 4 ਸਾਲਾ ਪ੍ਰੋਗਰਾਮ ਲਈ ਦਾਖ਼ਲਾ ਪ੍ਰਕਿਰਿਆ 18 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਹੈ | 4 ਸਾਲਾ ਬੀ.ਟੈਕ. (ਖੇਤੀਬਾੜੀ ਇੰਜਨੀਅਰਿੰਗ) ਪ੍ਰੋਗਰਾਮ ਵਿਚ 82 ਸੀਟਾਂ ਦੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਡਾਕਟਰ ਖੁਸ਼ ਫਾਊਾਡੇਸ਼ਨ ਦੀ ਪੀ. ਏ. ਯੂ. ਵਿਖੇ ਦੋ ਦਿਨਾ ਵਿਚਾਰ ਗੋਸ਼ਟੀ ਸ਼ੁਰੂ

ਲੁਧਿਆਣਾ, 17 ਅਗਸਤ(ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਡਾ. ਗੁਰਦੇਵ ਸਿੰਘ ਖੁਸ਼ ਫਾਊਾਡੇਸਨ ਵਲੋਂ ਕਰਵਾਈ ਜਾ ਰਹੀ 2 ਦਿਨਾਂ ਵਿਚਾਰ ਗੋਸ਼ਟੀ ਦੀ ਅੱਜ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਸ਼ੁਰੂਆਤ ਹੋ ਗਈ ਹੈ | ਇਹ ਗੋਸ਼ਟੀ ਉੱਘੇ ਜੈਨੇਟਿਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਦੇ ਨਾਂਅ 'ਤੇ ਦੇਸ਼ ਵਾਸੀਆਂ ਦੀ ਪਿੱਠ 'ਚ ਛੁਰਾ ਮਾਰਿਆ-ਚੇਅਰਮੈਨ ਹੁੰਦਲ ਹਵਾਸ, ਚੌਹਾਨ, ਜੌਲੀ

ਭਾਮੀਆਂ ਕਲਾਂ, 17 ਅਗਸਤ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਜੋ ਬਿਜਲੀ ਸੋਧ ਬਿੱਲ 2022 ਪਾਸ ਕੀਤਾ ਗਿਆ ਹੈ, ਉਸ ਦੀ ਨਿੰਦਾ ਕਰਦਿਆਂ ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ...

ਪੂਰੀ ਖ਼ਬਰ »

ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ | ਇਸ ਮੌਕੇ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ...

ਪੂਰੀ ਖ਼ਬਰ »

ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਸਿੰਘ ਸਭਾ ਚਿੱਟਾ ਗੁਰਦੁਆਰਾ ਛਾਉਣੀ ਮੁਹੱਲਾ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਸ਼ੇਰ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਦੀਵਾਨ ਸਜਾਏ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਅੱਜ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦੌਰਾਨ ਸਜਾਏ ਗਏ ਦੀਵਾਨ ਵਿਚ ...

ਪੂਰੀ ਖ਼ਬਰ »

ਕੌਂਸਲਰ ਬਿੱਟਾ ਨੇ ਆਜ਼ਾਦੀ ਦਿਵਸ ਮੌਕੇ ਲੋੜਵੰਦਾਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 38 ਦੇ ਕੌਂਸਲਰ ਤੇ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਬਿੱਟਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾ ਕੇ ਲੋੜਵੰਦਾਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ...

ਪੂਰੀ ਖ਼ਬਰ »

ਪੈਨਸ਼ਨਰ ਭਵਨ ਵਿਚ ਚੇਅਰਮੈਨ ਨੇ ਲਹਿਰਾਇਆ ਕੌਮੀ ਝੰਡਾ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਪੈਨਸ਼ਨ ਭਵਨ, ਮਿੰਨੀ ਸਕੱਤ੍ਰੇਤ ਲੁਧਿਆਣਾ, ਵਿਖੇ 76ਵਾਂ ਆਜਾਦੀ ਦਾ ਮਹਾਂਉੁਤਸਵ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੈਨਸ਼ਨਰਜ਼ ਭਵਨ ਕਮੇਟੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਵਲੋਂ ਨਿਭਾਈ ਗਈ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਬਿਜਲੀ ਨਿਗਮ ਦੇ 11 ਕੇ. ਵੀ. ਲੁਧਿਆਣਾ ਦੇ ਵੱਖ-ਵੱਖ ਫੀਡਰ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 18 ਅਗਸਤ ਨੂੰ ਬੰਦ ਰਹਿਣਗੇ | 10:30 ਤੋਂ ਸ਼ਾਮ 6 ਵਜੇ ਤੱਕ 11 ਕੇ. ਵੀ. ਅੰਸਲ ਫੀਡਰ ਦੀ ਬਿਜਲੀ ਬੰਦ ਰਹੇਗੀ, ਜਿਸ ਨਾਲ ਆਂਸਲ ਕਾਲੋਨੀ, ਖੁਰਾਣਾ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਜੋਂ ਦਲਬੀਰ ਕੁਮਾਰ ਨੇ ਕਾਰਜਭਾਰ ਸੰਭਾਲਿਆ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਦਲਬੀਰ ਕੁਮਾਰ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਕੀਮਾਂ ਪਹੁੰਚਾਉਣ ਲਈ ਦਿਨ ਰਾਤ ਤਨਦੇਹੀ ਨਾਲ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਆਲਮਗੀਰ, 17 ਅਗਸਤ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਭਾਦਰੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ...

ਪੂਰੀ ਖ਼ਬਰ »

ਪੈਨਸ਼ਨ ਧਾਰਕਾਂ ਨੂੰ ਪੈਨਸ਼ਨ ਹੁਣ ਘਰ ਬੈਠਿਆਂ ਹੀ ਮਿਲਿਆ ਕਰੇਗੀ-ਵਿਧਾਇਕਾ ਛੀਨਾ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਮਾਤਾ ਗੁਜਰੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ, ਨੇੜੇ ਦੁਸਹਿਰਾ ਗਰਾਊਾਡ ਸ਼ਿਮਲਾਪੁਰੀ ਵਿਖੇ ਬੀਰ ਸੁਖਪਾਲ ਸਿੰਘ ਦੀ ਦੇਖ-ਰੇਖ ਹੇਠ ਪੈਨਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਸੀ. ਡੀ. ਪੀ. ਓ. ਮੈਡਮ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਨੀਵਾਂ ਹੋ ਰਿਹਾ ਪੱਧਰ ਗੰਭੀਰ ਤੇ ਚਿੰਤਾ ਦਾ ਵਿਸ਼ਾ-ਡਿੰਪੀ

ਲੁਧਿਆਣਾ, 17 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਨੌਜਵਾਨ ਵਪਾਰੀ ਆਗੂ ਅਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਪਾਣੀ ਦੀ ਬੂੰਦ-ਬੂੰਦ ਨੂੰ ਬਚਾਉਣਾ ਅਤਿ ਹੀ ਜਰੂਰੀ ਹੈ | ਕਿਉਂਕਿ ਧਰਤੀ ਹੇਠਲੇ ਪਾਣੀ ਦਾ ਨੀਵਾਂ ਹੋ ਰਿਹਾ ਪੱਧਰ ਬੜਾ ਹੀ ...

ਪੂਰੀ ਖ਼ਬਰ »

ਜੈਮਲ ਸਿੰਘ ਦੇ ਦਿਹਾਂਤ 'ਤੇ ਪੰਧੇਰ ਪਰਿਵਾਰ ਬੱਲੋਕੇ ਨਾਲ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 17 ਅਗਸਤ (ਮੇਜਰ ਹੰਬੜਾਂ)-ਉੱਘੇ ਸਮਾਜ ਸੇਵਕ ਲਖਵੀਰ ਸਿੰਘ ਪੰਧੇਰ ਦੇ ਸਤਿਕਾਰਯੋਗ ਪਿਤਾ ਅਤੇ ਜਸਕਰਨ ਸਿੰਘ ਪੰਧੇਰ ਕੈਨੇਡਾ ਦੇ ਦਾਦਾ ਸਵ: ਜੈਮਲ ਸਿੰਘ ਪੰਧੇਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਵੱਖੋ-ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 36 ਵਿਖੇ ਤੀਜ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਵਾਰਡ ਨੰ: 36 ਵਿਖੇ ਸਾਉਣ ਦੇ ਮਹੀਨੇ 'ਚ ਮਨਾਇਆ ਜਾਂਦਾ ਤੀਜ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਾਰਡ ਨੰ: 36 ਦੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਦੀ ਸੁਪਤਨੀ ਸ੍ਰੀਮਤੀ ਮਨਦੀਪ ...

ਪੂਰੀ ਖ਼ਬਰ »

ਭਾਈ ਜੈਤਾ ਜੀ ਦਾ 361ਵਾਂ ਜਨਮ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਵਿਖੇ 5 ਸਤੰਬਰ ਨੂੰ ਮਨਾਇਆ ਜਾਵੇਗ-ਬੀਬੀ ਗੁਰਕੀਰਤ ਕੌਰ ਐਡਵੋਕੇਟ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਰੰਘਰੇਟਾ ਦਲ ਯੁਨਾਈਇਡ ਦੀ ਇਕ ਜ਼ਰੂਰੀ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਦਲ ਦੀ ਕੌਮੀ ਪ੍ਰਧਾਨ ਬੀਬੀ ਗੁਰਕੀਰਤ ਕੌਰ ਐਡਵੋਕੇਟ ਦੀ ਅਗਵਾਈ ਵਿਚ ਸ਼ਹੀਦ ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ...

ਪੂਰੀ ਖ਼ਬਰ »

ਘਰ-ਘਰ ਤਿਰੰਗਾ ਲਹਿਰਾ ਕੇ ਭਾਰਤ ਵਾਸੀਆਂ ਨੇ ਆਪਣੇ ਸੱਚੇ ਭਾਰਤੀ ਹੋਣ ਦਾ ਦਿੱਤਾ ਸਬੂਤ-ਸੁਨੀਲ ਮੈਫਿਕ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਦੇਸ਼ ਦੀ ਆਜ਼ਾਦੀ ਨੂੰ ਅੱਜ 75ਵਰ੍ਹੇ ਹੋ ਚੁਕੇ ਹਨ ਅਤੇ ਅੱਜ ਬਹੁਤ ਹੀ ਮਾਨ ਵਾਲੀ ਗੱਲ ਹੈ ਕਿ ਭਾਰਤਵਾਸੀਆਂ ਨੇ ਦੇਸ਼ ਪ੍ਰਤੀ ਨਿਸ਼ਠਾ ਭਾਵ ਰੱਖਦਿਆਂ ਹੋਇਆ ਘਰ-ਘਰ ਤਿਰੰਗਾ ਫਹਿਰਾ ਕੇ ਇਸ ਆਜ਼ਾਦੀ ਦਿਹਾੜੇ ਦੇ ਗਵਾਹ ਬਣੇ ਹੈ | ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਫ਼ਿਸ਼ਰੀਜ਼ ਦੀ ਡਿਗਰੀ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਭੇਜਿਆ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਵਿਖੇ ਅੰਡਰ ਗੈ੍ਰਜੂਏਟ ਡਿਗਰੀ ਕਰ ਰਹੇ 20 ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿਖਲਾਈ ਲੈਣ ਲਈ ਥਾਈਲੈਂਡ ਦੇ ਸੈਂਟਰ ਆਫ਼ ...

ਪੂਰੀ ਖ਼ਬਰ »

ਮਿੱਟੀ ਨੂੰ ਹਾਨੀਕਾਰਕ ਉੱਲੀਆਂ ਤੋਂ ਰਹਿਤ ਕਰਨ ਵਾਲੇ ਬਿਜਲਈ ਯੰਤਰ ਦੇ ਪਸਾਰ ਲਈ ਪੀ.ਏ.ਯੂ. ਵਲੋਂ ਸਮਝੌਤਾ ਸਹੀਬੱਧ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਮਿੱਟੀ ਨੂੰ ਹਾਨੀਕਾਰਕ ਉੱਲੀਆਂ ਤੋਂ ਰਹਿਤ ਕਰਨ ਵਾਲੇ ਬਿਜਲਈ ਯੰਤਰ ਦੇ ਵਪਾਰੀਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋੋਂ ਡਾ: ਅਜਮੇਰ ਸਿੰਘ ਢੱਟ ਨਿਰਦੇਸ਼ਕ ਖੋਜ ਅਤੇ ਐੱਮ. ਸ਼ਿਵੇਨ ਇੰਡਸਟਰੀਜ ਦੇ ਪ੍ਰਬੰਧਕ ਸਮੀਪ ...

ਪੂਰੀ ਖ਼ਬਰ »

ਭੂਰੀ ਵਾਲੇ ਮਹਾਂਪੁਰਸ਼ਾਂ ਨੇ ਭੁੱਲੇ-ਭਟਕੇ ਅਨੇਕਾਂ ਜੀਵਾਂ ਨੂੰ ਨਾਮ ਬਾਣੀ ਨਾਲ ਜੋੜਿਆ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਆਸ਼ਰਮ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਭੂਰੀ ਵਾਲੇ ਭੇਖ ਦੇ ਰਚੇਤਾ ਸਵਾਮੀ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੇ ਜਨਮ ਦਿਨ ਅਤੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਜੀ ਭੂਰੀ ਵਾਲਿਆਂ ਦੀ 38ਵੀਂ ਬਰਸੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਆਜ਼ਾਦੀ ਦਿਵਸ

ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਇੰਡੀਅਨ ਕਾਨਵੈਂਟ ਸਕੂਲ ਨਿਊ ਸ਼ਿਮਲਾਪੁਰੀ ਵਿਖੇ ਆਜ਼ਾਦੀ ਦਾ ਉਤਸਵ ਬੜੀ ਹੀ ਧੂਮ-ਧਾਮ ਨਾਲ ਪਿ੍ੰਸੀਪਲ ਬਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੀ. ਏ. ਯੂ., ਗਡਵਾਸੂ ਸਮੇਤ ਵੱਖ-ਵੱਖ ਕਾਲਜਾਂ ਤੇ ਵਿਭਾਗਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਅਤੇ ਸ਼ਹਿਰ ਦੇ ਵੱਖ-ਵੱਖ ਕਾਲਜਾਂ ਵਿਚ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮਾਂ ਦੌਰਾਨ ਜਿੱਥੇ ਕੌਮੀ ਤਿਰੰਗਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX