ਤਾਜਾ ਖ਼ਬਰਾਂ


ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  16 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  25 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  30 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 1 hour ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰੂਪਨਗਰ

ਐਸ.ਕੇ.ਐਮ. (ਗੈਰ ਰਾਜਨੀਤਿਕ) ਦੇ ਸੱਦੇ 'ਤੇ ਬੀ.ਕੇ.ਯੂ. ਖੋਸਾ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਐੱਸ. ਕੇ. ਐੱਮ (ਗੈਰ ਰਾਜਨੀਤਕ) ਭਾਰਤ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਰੋਸ ਮਾਰਚ ਗਿਆਨੀ ਜ਼ੈਲ ਸਿੰਘ ਕਲੋਨੀ ਦੇ ਮੁੱਖ ਪਾਰਕ 'ਚ ਹੋਏ ਕਿਸਾਨ ਆਗੂਆਂ ਦੀ ਇਕੱਤਰਤਾ ਉਪਰੰਤ ਕਾਲੇ ਕੱਪੜੇ ਪਾ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਰੰਭ ਹੋਇਆ ਜੋ ਸ਼ਹਿਰ ਵਿਚ ਰੋਸ ਮਾਰਚ ਕਰਦੇ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਕ) ਵਿਚ ਪਹੁੰਚੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂ ਸੂਬਾ ਸਕੱਤਰ ਗੁਰਿੰਦਰ ਸਿੰਘ ਭੰਗੂ ਜੀ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਆਖਿਆ ਕਿ 11 ਦਸੰਬਰ 2021 ਨੂੰ ਜਦੋਂ ਕਿਸਾਨ ਅੰਦੋਲਨ ਮੁਲਤਵੀ ਕੀਤਾ ਗਿਆ ਸੀ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਸਲਾਹ ਕੀਤੇ ਤੋਂ ਬਿਨਾਂ ਬਿਜਲੀ ਸੋਧ ਬਿਲ ਸੰਸਦ ਵਿਚ ਪੇਸ਼ ਨਹੀਂ ਕੀਤਾ ਜਾਵੇਗਾ ਪ੍ਰੰਤੂ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕਰਦਿਆਂ ਹੋਇਆ 8 ਅਗਸਤ ਨੂੰ ਇਹ ਬਿਲ ਸੰਸਦ ਵਿਚ ਪੇਸ਼ ਕਰ ਦਿੱਤਾ ਹੈ, ਇਹ ਬਿੱਲ ਸੰਵਿਧਾਨ ਦੇ ਖ਼ਿਲਾਫ਼ ਹੈ ਅਤੇ ਰਾਜ ਸਰਕਾਰ ਦੇ ਅਧਿਕਾਰਾਂ ਨੂੰ ਖੋਹਣ ਦੀ ਇੱਕ ਕੋਝੀ ਸਾਜ਼ਿਸ਼ ਹੈ | ਇਸ ਹਾਲਤ ਵਿਚ ਸੂਬੇ ਦੇ ਕਿਸਾਨਾਂ ਨੂੰ ਬਿਜਲੀ ਸੰਕਟ ਦਾ ਭਾਰੀ ਸਾਹਮਣਾ ਕਰਨਾ ਪਵੇਗਾ | ਇਸ ਬਿੱਲ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮਿਲਦੀ ਮੁਫ਼ਤ ਬਿਜਲੀ ਦੀ ਸਬਸਿਡੀ ਅਤੇ ਬੀਪੀਐਲ ਪਰਿਵਾਰਾਂ ਨੂੰ ਮਿਲਦੀ ਘਰੇਲੂ ਮੁਫ਼ਤ ਬਿਜਲੀ ਦੀ ਸਹੂਲਤ ਵੀ ਬਿਲਕੁਲ ਖ਼ਤਮ ਹੋ ਜਾਵੇਗੀ ਅਤੇ ਬਿਜਲੀ ਪ੍ਰਤੀ ਯੂਨਿਟ ਬਹੁਤ ਜ਼ਿਆਦਾ ਮਹਿੰਗੀ ਹੋ ਜਾਵੇਗੀ ਜਿਸ ਨਾਲ ਆਮ ਲੋਕਾਂ ਉੱਤੇ ਭਾਰੀ ਬੋਝ ਪਵੇਗਾ | ਇਹ ਬਿੱਲ ਸਿਰਫ਼ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 2014 ਤੋਂ ਜਦੋਂ ਦੀ ਮੋਦੀ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਲੈ ਕੇ ਇਹ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀ ਹੈ | ਜੇਕਰ ਸਰਕਾਰ ਨੇ ਬਿਜਲੀ ਸੋਧ ਬਿੱਲ 2022 ਨੂੰ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇਸ਼ ਪੱਧਰ ਉੱਤੇ ਵੱਡੇ ਅੰਦੋਲਨ ਦੀ ਸ਼ੁਰੂਆਤ ਕਰੇਗਾ | ਇਸ ਸਮੇਂ ਗੁਰਿੰਦਰ ਸਿੰਘ ਭੰਗੂ ਅਤੇ ਕੁਲਵਿੰਦਰ ਸਿੰਘ ਪੰਜੋਲਾ ਵਲੋਂ ਆਏ ਹੋਏ ਸਾਰੇ ਆਗੂਆਂ ਅਤੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ |

ਪੁਲਿਸ ਵਲੋਂ ਲੋਕਾਂ ਦੇ ਗਹਿਣੇ ਦੁੱਗਣੇ ਕਰਨ ਦਾ ਸਬਜ਼ਬਾਗ ਵਿਖਾ ਕੇ ਠੱਗੀਆਂ ਮਾਰਨ ਵਾਲਾ ਇਕ ਬਾਬਾ ਤੇ ਔਰਤ ਪੁਲਿਸ ਵਲੋਂ ਕਾਬੂ

ਨੰਗਲ, 17 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਸ ਵਲੋਂ ਲੋਕਾਂ ਦੇ ਗਹਿਣੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲਾ ਇੱਕ ਬਾਬਾ ਅਤੇ ਇੱਕ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਗਿਆ ਹੈ | ਪੁਲਿਸ ਥਾਣਾ ਨੰਗਲ ਵਿਖੇ ਬੁਲਾਈ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਚੂਹੜਮਾਜਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਨੇੜਲੇ ਪਿੰਡ ਚੂਹੜਮਾਜਰਾ ਵਿਖੇ ਖੋਲ੍ਹੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਹਿਲੇ ਆਮ ਆਦਮੀ ਕਲੀਨਿਕ ਵਿਚ ਅੱਜ ਪਹਿਲੇ ਦਿਨ 44 ਮਰੀਜ਼ ਕਲੀਨਿਕ ਵਿਚ ਪੁੱਜੇ ਜਿਨ੍ਹਾਂ ਨੂੰ ਦਵਾਈਆਂ ਵੀ ...

ਪੂਰੀ ਖ਼ਬਰ »

ਚੰਦਰ ਗੈਂਦ ਨੇ ਰੂਪਨਗਰ ਮੰਡਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਮੰਡਲ ਦੇ ਕਮਿਸ਼ਨਰ ਦਫ਼ਤਰ ਵਿਖੇ ਅੱਜ ਸ੍ਰੀ ਚੰਦਰ ਗੈਂਦ (ਆਈ.ਏ.ਐੱਸ) ਨੇ ਬਤੌਰ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇੱਥੇ ਪਹੁੰਚਣ 'ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਰੂਪਨਗਰ ਦੀ ਟੁੱਕੜੀ ਵਲੋਂ 'ਗਾਰਡ ਆਫ਼ ਆਨਰ' ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਖੇਡ ਮੇਲੇ ਸੰਬੰਧੀ ਖੇਡ ਮੰਤਰੀ ਪੰਜਾਬ ਦੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਪੰਜਾਬ ਖੇਡ ਮੇਲਾ 2022 ''ਖੇਡਾਂ ਵਤਨ ਪੰਜਾਬ ਦੀਆਂ'' ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਖੇਡ ...

ਪੂਰੀ ਖ਼ਬਰ »

ਚੋਰੀ ਕੀਤੇ ਸਾਮਾਨ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਨਿੱਕੂਵਾਲ, ਸੈਣੀ)-ਸਥਾਨਕ ਪੁਲਿਸ ਨੇ ਚੋਰੀ ਕੀਤੇ ਸਮਾਨ ਸਮੇਤ ਇੱਕ ਨੂੰ ਕਾਬੂ ਕੀਤਾ ਹੈ | ਚੌਕੀ ਇੰਚਾਰਜ ਸਵਾਤੀ ਧੀਮਾਨ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਦੇ ਮੁਹੱਲਾ ਨਵੀਂ ਅਬਾਦੀ ਵਿਖੇ ਪ੍ਰਭਜੋਤ ਸਿੰਘ ਪੁੱਤਰ ਹਰਦੇਵ ਸਿੰਘ ਨੇ ...

ਪੂਰੀ ਖ਼ਬਰ »

ਘਨੌਲੀ ਦਾ ਤੀਆਂ ਦਾ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ

ਘਨੌਲੀ 17 ਅਗਸਤ (ਜਸਵੀਰ ਸਿੰਘ ਸੈਣੀ)-ਗ੍ਰਾਮ ਪੰਚਾਇਤ ਘਨੌਲੀ ਵਲੋਂ ਅੰਬੂਜਾ ਸੀਮਿੰਟ ਫਾਊਾਡੇਸ਼ਨ ਦੇ ਪਿੰਡ ਦੀਆਂ ਔਰਤਾਂ ਦੇ ਸਹਿਯੋਗ ਨਾਲ ਪਿੰਡ ਘਨੌਲੀ ਵਿਖੇ ਤੀਆਂ ਦਾ ਮੇਲਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਚ ਪਿੰਡ ਘਨੌਲੀ ਦੀਆਂ ਬੱਚੀਆਂ ਔਰਤਾਂ ਨੇ ਇਸ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਨੂਰਪੁਰ ਬੇਦੀ, 17 ਅਗਸਤ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਪੁਲਿਸ ਨੇ ਹਿਮਾਚਲ ਨੰਬਰੀ ਗੱਡੀ 'ਚ ਸਵਾਰ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਏ.ਐੱਸ.ਆਈ. ਧਰਮਪਾਲ ਪੁਲਸ ...

ਪੂਰੀ ਖ਼ਬਰ »

ਰਾਜਸਥਾਨ ਵਿਖੇ 9 ਸਾਲਾ ਬੱਚੇ ਦੀ ਹੱਤਿਆ ਕਰਨ ਵਾਲੇ ਅਧਿਆਪਕ ਨੂੰ ਬਣਦੀ ਸਜ਼ਾ ਦੇਣ ਦੀ ਮੰਗ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਡਾ. ਭੀਮ ਰਾਓ ਅੰਬੇਡਕਰ ਜਾਗਿ੍ਤੀ ਮੰਚ ਰੂਪਨਗਰ ਵਲੋਂ ਅੱਜ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਕੇ ਮੰਗ ਕੀਤੀ ਗਈ ਕਿ ਰਾਜਸਥਾਨ ਦੇ ਜਲੌਰ ਵਿਖੇ ਇੱਕ ਸਕੂਲ ਵਿਦਿਆਰਥੀ ਵਲੋਂ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਵਿਰੁੱਧ ਅਸ਼ਲੀਲ ਤੇ ਭੱਦੀਆਂ ਟਿੱਪਣੀਆਂ ਸਾਜਿਸ਼ ਦਾ ਹਿੱਸਾ

ਨੰਗਲ, 17 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਊਨਾ ਦੇ ਮੈਂਬਰ ਠਾਕੁਰ ਖੜ੍ਹਕ ਸਿੰਘ, ਸਾਬਕਾ ਕੌਂਸਲਰ ਸ਼ਿਵਾਨੀ ਠਾਕੁਰ, ਐਡ. ਅਨੁਜ ਠਾਕੁਰ, ਉਮੇਸ਼ ਠਾਕੁਰ, ਵਿਕਰਾਂਤ ਪਰਮਾਰ, ਰਾਣਾ ਰਣਬਹਾਦਰ, ਠਾਕੁਰ ਕੇਹਰ ਸਿੰਘ ਰਘੂਵੰਸ਼, ਧਿਆਨੂੰ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰੂਪਨਗਰ ਵਲੋਂ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਦੀ ਚੈਕਿੰਗ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰੂਪਨਗਰ ਡਾ. ਬਹਾਦਰ ਸਿੰਘ ਵੱਲੋਂ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਦੀ ਚੈਕਿੰਗ ਕੀਤੀ ਗਈ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਪਸ਼ੂ ਡਿਸਪੈਂਸਰੀ ਟਿੱਬਾ ਟੱਪਰੀਆਂ ਦੀ ...

ਪੂਰੀ ਖ਼ਬਰ »

ਸਰਸਾ ਨੰਗਲ 'ਚ ਛਿੰਝ ਮੇਲੇ ਦੌਰਾਨ ਮੋਹਲੇਧਾਰ ਮੀਂਹ ਪੈਣ ਕਰਕੇ ਪ੍ਰਬੰਧਕਾਂ ਨੇ ਬਗੈਰ ਘੋਲ ਤੋਂ ਪਹਿਲਵਾਨਾਂ ਨੂੰ ਦਿੱਤੀ ਇਨਾਮੀ ਰਾਸ਼ੀ

ਭਰਤਗੜ੍ਹ, 17 ਅਗਸਤ (ਜਸਬੀਰ ਸਿੰਘ ਬਾਵਾ)-ਸਰਸਾ ਨੰਗਲ 'ਚ ਸਚਖੰਡਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਮੌਜੂਦਾ ਮੁਖੀ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਕਰਵਾਏ ਗਏ 7ਵੇਂ ਛਿੰਝ ਮੇਲੇ ਦੌਰਾਨ ਪ੍ਰਬੰਧਕਾਂ ਨੇ ਸਫਲਤਾ ਹਾਸਲ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਗਣਿਤ ਅਧਿਆਪਕ ਉਂਕਾਰ ਸਿੰਘ ਲੌਂਗੀਆਂ ਸਨਮਾਨਿਤ

ਭਰਤਗੜ੍ਹ, 17 ਅਗਸਤ (ਜਸਬੀਰ ਸਿੰਘ ਬਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ 'ਚ ਗਣਿਤ ਅਧਿਆਪਕ ਵਜੋਂ ਸੇਵਾਵਾਂ ਦੇ ਰਹੇ ਗਣਿਤ ਅਧਿਆਪਕ ਉਂਕਾਰ ਸਿੰਘ ਲੌਂਗੀਆ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਆਧੁਨਿਕ ਤਕਨੀਕ ਰਾਹੀਂ ਸੂਬੇ ਦੇ ...

ਪੂਰੀ ਖ਼ਬਰ »

ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਇੱਕ ਮੀਟਿੰਗ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਅਬਿਆਨਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਨਤਮਸਤਕ

ਸੁਖਸਾਲ/ਸੰਤੋਖਗੜ੍ਹ, 17 ਅਗਸਤ (ਧਰਮ ਪਾਲ, ਮਲਕੀਅਤ ਸਿੰਘ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਰਾਧਾ ਕਿ੍ਸ਼ਨ ਮੰਦਰ ਕੋਟਲਾ ਕਲਾਂ ਵਿਖੇ ਸ਼ੁਰੂ ਹੋਏ ਸਲਾਨਾ ਧਾਰਮਿਕ ਸਮਾਗਮ ਵਿਚ ਰੋਜ਼ਾਨਾ ਕਥਾਵਾਚਕ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਨੂੰ ਗੁਰੂਬਾਣੀ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੀਰਤਨ ਦਰਬਾਰ 28 ਨੂੰ

ਮੋਰਿੰਡਾ, 17 ਅਗਸਤ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਤੋਂ 9 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਧਰਨੇ ਸੰਬੰਧੀ ਲਾਮਬੰਦੀ ਲਈ ਕਿਸਾਨਾਂ ਤੇ ਦੁੱਧ ਉਤਪਾਦਕਾਂ ਦੀ ਬੈਠਕ 20 ਨੂੰ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਵਲੋਂ ਦੁੱਧ ਉਤਪਾਦਕਾਂ ਨਾਲ ਕੀਤੀ ਗਈ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਲੁਧਿਆਣਾ ਵਿਖੇ 24 ਅਗਸਤ ਨੂੰ ਵੇਰਕਾ ਸੈਂਟਰ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਪ੍ਰਤੀ ਲਾਮਬੰਦ ਹੋਣ ਲਈ ਦੁੱਧ ਉਤਪਾਦਕ ਏਕਤਾ ...

ਪੂਰੀ ਖ਼ਬਰ »

ਭਾਓਵਾਲ ਵਿਖੇ ਛਿੰਝ ਮੇਲਾ 7 ਨੂੰ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ) ਪਿੰਡ ਭਾਓਵਾਲ ਨਿਵਾਸੀਆਂ ਦਾ ਇਕੱਠ ਹੋਇਆ | ਇਸ ਦੌਰਾਨ ਪਿੰਡ ਚ ਕਰਵਾਈ ਜਾਣ ਵਾਲੀ ਛਿੰਝ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਸਮੂਹ ਨਗਰ ਨਿਵਾਸੀਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਇਹ ਛਿੰਝ ਮੇਲਾ 7 ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਪ੍ਰਭਾਵਿਤ ਪਸ਼ੂਆਂ ਦਾ ਕੀਤਾ ਚੈੱਕਅਪ

ਸੁਖਸਾਲ, 17 ਅਗਸਤ (ਧਰਮ ਪਾਲ)-ਸੀਨੀਅਰ ਵੈਟਰਨਰੀ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਡਾਕਟਰ ਸੋਹਣ ਲਾਲ ਭੱਠਲ ਨੇ ਅੱਜ ਵੈਟਨਰੀ ਹਸਪਤਾਲ ਭਟੋਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੰਪੀ ਸਕਿਨ ਬਿਮਾਰੀ ਨਾਲ ਪੀੜਤ ਪਸ਼ੂਆਂ ਦਾ ਚੈੱਕਅਪ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਆਜ਼ਾਦੀ ਸੰਘਰਸ਼ ਦੇ ਨਾਇਕ ਤੇ ਆਜ਼ਾਦ ਹਿੰਦ ਫ਼ੌਜ ਦੇ ਸੈਨਿਕ ਹਰੀ ਸਿੰਘ ਬੇਲਾ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਸਤਲੁਜ ਦਰਿਆ ਦੇ ਦੋ ਪਾੜਾਂ ਵਿਚਕਾਰ ਘਿਰਿਆ ਇਹ ਛੋਟਾ ਜਿਹਾ ਪਿੰਡ ਬੇਲਾ ਰਾਮਗੜ੍ਹ ਆਜ਼ਾਦੀ ਸੰਘਰਸ਼ ਦੇ ਮਹਾਨ ਹੀਰੋ ਹਰੀ ਸਿੰਘ ਬੇਲਾ ਦਾ ਪਿੰਡ ਹੈ | ਇਸ ਅਤਿ ਪਿਛੜੇ ਪਿੰਡ 'ਚ 1912 ਵਿਚ ਕਾਹਨ ਸਿੰਘ ਦੇ ਘਰ ਹਰੀ ਸਿੰਘ ਦਾ ...

ਪੂਰੀ ਖ਼ਬਰ »

ਆਜ਼ਾਦੀ ਦੇ ਪਰਵਾਨੇ : ਸਜ਼ਾ-ਏ-ਮੌਤ ਉਪਰੰਤ ਜ਼ਿੰਦਾ ਬਚੇ ਸੁਤੰਤਰਤਾ ਸੈਨਾਨੀ ਰਤਨ ਸਿੰਘ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਦੇਸ਼ ਨੂੰ ਅੰਗਰੇਜ਼ਾਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਲੱਖਾਂ ਪੰਜਾਬੀਆਂ ਵੱਲੋਂ ਆਪਣੀਆਂ ਕੁਰਬਾਨੀਆਂ ਦਿੱਤੀਆਂ ਗਈਆਂ | ਕੁੱਝ ਸੰਘਰਸ਼ਸ਼ੀਲ ਯੋਧੇ ਅਜਿਹੇ ਵੀ ਸਨ ਜਿਨ੍ਹਾਂ ਨੂੰ ਸਜਾਏ ਮੌਤ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਚੋਰਾਂ ਵਲੋਂ ਕਟਲੀ ਰੋਡ 'ਤੇ ਬਰਡ ਵਾਚ ਟਾਵਰ ਤੋਂ ਅੱਗੇ ਰੇਲਿੰਗ ਤੋੜਨ ਦੀ ਕੋਸ਼ਿਸ਼

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਸਰਕਾਰੀ ਜਾਇਦਾਦਾਂ ਦੀ ਰਾਖੀ ਰੱਬ ਆਸਰੇ ਹੀ ਹੈ | ਬੀਤੇ ਕੁੱਝ ਸਮੇਂ ਤੋਂ ਸਰਕਾਰੀ ਸਥਾਨਾਂ ਤੋਂ ਚੋਰ ਰੇਲਿੰਗਾਂ, ਗੇਟ ਅਤੇ ਹੋਰ ਸਮਾਨ ਚੋਰੀ ਕਰ ਚੁੱਕੇ ਹਨ ਪਰ ਪ੍ਰਸ਼ਾਸਨ ਅਤੇ ਵਿਭਾਗਾਂ ਨੇ ਸਰਕਾਰੀ ਜਾਇਦਾਦ ਨੂੰ ...

ਪੂਰੀ ਖ਼ਬਰ »

ਰੂਪਨਗਰ ਵਿਖੇ ਵੱਖ-ਵੱਖ ਥਾੲੀਂ ਸੁਤੰਤਰਤਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਸਬ ਡਵੀਜ਼ਨ ਪੱਧਰ ਦਾ ਸਮਾਗਮ ਬੜੇ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਜਿੱਥੇ ਅਮਰੀਕ ਸਿੰਘ ਸਿੱਧੂ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਨੇ ...

ਪੂਰੀ ਖ਼ਬਰ »

ਧੀਰਜ ਬਲੋਤਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਨੂਰਪੁਰ ਬੇਦੀ ਵਿਖੇ ਪਿ੍ੰਸੀਪਲ ਲੋਕੇਸ ਮੋਹਨ ਸ਼ਰਮਾ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਸਵਤੰਤਰਤਾ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਜੀਦਪੁਰ, ਕੌਂਸਲਰ ਭੁਪਿੰਦਰ ਸਿੰਘ ਭੂਰਾ ਤੇ ਸੁਖਵੀਰ ਸਿੰਘ ਆਦਿ ਹਾਜ਼ਰ ਸਨ |

ਬੇਲਾ, 17 ਅਗਸਤ (ਮਨਜੀਤ ਸਿੰਘ ਸੈਣੀ)-ਆਜ਼ਾਦੀ ਦੇ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਚਮਕੌਰ ਸਾਹਿਬ ਪ੍ਰੋਡੂਸਰ ਕੰਪਨੀ ਲਿਮਟਿਡ ਵਲੋਂ ਬੇਲਾ ਵਿਖੇ ਬੂਟੇ ਲਗਾਏ ਗਏ | ਇਸ ਮੌਕੇ 'ਤੇ ਚਮਕੌਰ ਸਾਹਿਬ ਪ੍ਰੋਡੂਸਰ ਕੰਪਨੀ ਲਿਮਟਿਡ ਦੇ ਡਾਇਰੈਕਟਰ ਪਰਦੂਮਨ ਸਿੰਘ, ਕੁਲਵੰਤ ...

ਪੂਰੀ ਖ਼ਬਰ »

ਭੂਰੀ ਵਾਲੇ ਮਹਾਂਪੁਰਸ਼ਾਂ ਨੇ ਭੁੱਲੇ-ਭਟਕੇ ਅਨੇਕਾਂ ਜੀਵਾਂ ਨੂੰ ਨਾਮ ਬਾਣੀ ਨਾਲ ਜੋੜਿਆ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਆਸ਼ਰਮ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਭੂਰੀ ਵਾਲੇ ਭੇਖ ਦੇ ਰਚੇਤਾ ਸਵਾਮੀ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੇ ਜਨਮ ਦਿਨ ਅਤੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਜੀ ਭੂਰੀ ਵਾਲਿਆਂ ਦੀ 38ਵੀਂ ਬਰਸੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਗੁੱਗਾ ਮੈੜੀ ਵਿਖੇ ਕੁਸ਼ਤੀਆਂ ਤੇ ਭੰਡਾਰਾ 20 ਨੂੰ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁੱਗਾ ਮੈੜੀ ਵਿਖੇ ਸਲਾਨਾ ਜੱਦੀ ਪੁਸ਼ਤੀ ਕੁਸ਼ਤੀ ਮੁਕਾਬਲੇ ਰਾਮ-ਲੀਲ੍ਹਾ ਮੈਦਾਨ ਵਿਚ 20 ਅਗਸਤ ਨੂੰ ਬਾਦ ਦੁਪਹਿਰ 2 ਵਜੇ ਸ਼ੁਰੂ ਹੋਣਗੇ | ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਰੂਪਨਗਰ 'ਚ ਧਰਨਾ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)-ਅਧਿਆਪਕ ਸਾਂਝਾ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਰੋਪੜ ਦੇ ਅਧਿਆਪਕਾਂ ਵਲੋਂ ਰਣਜੀਤ ਸਿੰਘ ਬਾਗ਼ ਵਿਚ ਅਧਿਆਪਕ ਮੰਗਾਂ ਦੇ ਹੱਲ ਲਈ ਧਰਨਾ ਦਿੱਤਾ ਗਿਆ | ਇਸ ਮੌਕੇ ਮੋਰਚੇ ਦੇ ਕਨਵੀਨਰ ਸਾਥੀਆਂ ਗੁਰਬਿੰਦਰ ਸਿੰਘ ਸਸਕੋਰ, ਜਗਮੋਹਨ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਖ਼ਿਲਾਫ਼ ਸਫ਼ਾਈ ਸੇਵਕਾਂ ਨੇ ਦੂਸਰੇ ਦਿਨ ਵੀ ਕੀਤਾ ਰੋਸ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਪੱਤਰ ਪ੍ਰੇਰਕ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਐੱਸ.ਡੀ.ਐੱਮ. ਵਲੋਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਨਾ ਕਰਨ ਦੇ ਰੋਸ ਵਜੋਂ ਸਮੂਹ ਸਫ਼ਾਈ ਸੇਵਕਾਂ ਵੱਲੋਂ ਦੂਸਰੇ ਦਿਨ ਕੁੱਝ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦਾ ਬਾਬਾ ਜ਼ਿੰਦਾ ਸ਼ਹੀਦ ਸਾਲਾਨਾ ਜੋੜ ਮੇਲਾ ਅੱਜ 8 ਪ੍ਰਸ਼ਾਸਨ ਵਲੋਂ ਮੇਲੇ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਦੀ ਹਦੂਦ ਅੰਦਰ ਸਥਿਤ ਪੀਰ ਬਾਬਾ ਜ਼ਿੰਦਾ ਅਸਥਾਨ 'ਤੇ ਲੱਗਣ ਵਾਲਾ ਸਾਲਾਨਾ ਜੋੜ ਮੇਲਾ ਅੱਜ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਮੇਲੇ ਦਾ ਆਗਾਜ਼ ਮੰਗਲਵਾਰ ਨੂੰ ਸ੍ਰੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਨੇ 2 ਵਿਅਕਤੀਆਂ ਨੂੰ 28 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕੀਤਾ ਕਾਬੂ

ਨੂਰਪੁਰ ਬੇਦੀ, 17 ਅਗਸਤ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾਕਟਰ ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਦੁਆਰਾ ਨਸ਼ਿਆਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਨੂਰਪਰਬੇਦੀ ਪੁਲਿਸ ਨੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਚਿੱਟੇ ਨਸ਼ੀਲੇ ਪਾਊਡਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX