ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554

ਪਟਿਆਲਾ

ਜਨਰਲ ਹਾਊਸ ਵਿਚ ਸਾਰੇ 90 ਮਤੇ ਸਰਬਸੰਮਤੀ ਨਾਲ ਪਾਸ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਰੱਖੇ ਗਏ ਸਾਰੇ 90 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਭਾਵੇਂ ਸੜਕਾਂ ਦੇ ਨਿਰਮਾਣ ਨੂੰ ਲੈ ਕੇ ਕੁਝ ਕੌਂਸਲਰਾਂ ਵਲੋਂ ਸਵਾਲ ਉਠਾਇਆ ਗਿਆ ਪਰ ਪੂਰੇ ਸਦਨ ਨੇ ਫ਼ੈਸਲਾ ਕੀਤਾ ਕਿ ਨਹਿਰੀ ਪਾਣੀ ਦੇ ਪ੍ਰਾਜੈਕਟ ਲਈ ਜਿਨ੍ਹਾਂ ਸੜਕਾਂ ਵਿਚ ਨਵੀਂ ਪਾਈਪ ਲਾਈਨ ਵਿਛਾਈ ਜਾਣੀ ਹੈ ਉਨ੍ਹਾਂ ਸੜਕਾਂ ਨੂੰ ਨਹੀਂ ਬਣਾਇਆ ਜਾਵੇਗਾ | ਵਰਤਮਾਨ ਵਿਚ ਕੁੱਲ 60 ਕੌਂਸਲਰਾਂ ਵਿਚੋਂ 48 ਕੌਂਸਲਰਾਂ ਨੇ ਜਨਰਲ ਹਾਊਸ ਵਿਚ ਸ਼ਮੂਲੀਅਤ ਕੀਤੀ | ਜਨਰਲ ਹਾਊਸ ਦੇ ਸੰਚਾਲਨ ਦੌਰਾਨ ਸ਼ਹਿਰ ਦੀ ਸਫ਼ਾਈ ਨੂੰ ਹਾਈਟੈੱਕ ਕਰਨ ਲਈ ਨੈਸ਼ਨਲ ਕਲੀਨ ਏਅਰ ਪ੍ਰੋਜੈਕਟ ਤਹਿਤ ਸ਼ਹਿਰ ਦੀਆਂ 224 ਕਿੱਲੋਮੀਟਰ ਸੜਕਾਂ ਨੂੰ ਆਧੁਨਿਕ ਮਸ਼ੀਨਾਂ ਨਾਲ ਸਾਫ਼ ਕਰਨ ਲਈ 3 ਕਰੋੜ 19 ਲੱਖ 11 ਹਜਾਰ ਰੁਪਏ ਮਨਜ਼ੂਰ ਕੀਤੇ ਗਏ ਹਨ | ਇਸ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ ਪਿੰਡ ਅਬਲੋਵਾਲ ਵਿਚ ਈਟੀਪੀ ਲਗਾਉਣ ਲਈ 4 ਕਰੋੜ 95 ਲੱਖ ਰੁਪਏ ਮਨਜ਼ੂਰ ਕੀਤੇ ਗਏ | ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸੇਤੂ ਬੰਧਨ ਸਕੀਮ ਤਹਿਤ ਸ਼ੀਸ਼ ਮਹਿਲ ਤੋਂ ਸਰਹਿੰਦ ਰੋਡ ਤੱਕ ਅੰਦਰੂਨੀ ਬਾਈਪਾਸ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ , ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਜਨਰਲ ਹਾਊਸ ਨੇ ਇਸ ਨੂੰ ਲਾਗੂ ਕਰਨ ਲਈ ਪਾਸ ਕਰ ਦਿੱਤਾ ਹੈ | ਹਾਊਸ ਨੇ ਨਿਗਮ ਨੂੰ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਏ ਗਏ ਸੀਸੀਟੀਵੀ ਕੈਮਰਿਆਂ ਲਈ ਬੀ.ਐੱਸ.ਐਨ.ਐਲ ਤੋਂ ਵਿਸ਼ੇਸ਼ ਲੀਜ਼ ਲਾਈਨ ਲੈਣ ਦੀ ਇਜਾਜ਼ਤ ਵੀ ਦਿੱਤੀ ਹੈ | ਇਸ ਦੇ ਲਈ ਨਿਗਮ ਹਰ ਸਾਲ 12 ਲੱਖ 16 ਹਜਾਰ ਰੁਪਏ ਬੀ.ਐੱਸ.ਐਨ.ਐਲ ਨੂੰ ਅਦਾ ਕਰੇਗਾ | ਹਾਊਸ ਵਿਚ ਹਾਜ਼ਰ 48 ਕੌਂਸਲਰਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ ਕਿ ਛੋਟੀ ਬਾਰਾਂਦਰੀ, ਇਨਕਮ ਟੈਕਸ ਰੋਡ ਸਮੇਤ ਹੋਰ ਕਈ ਪ੍ਰਮੁੱਖ ਸੜਕਾਂ ਨੂੰ ਸੁੰਦਰ ਬਣਾਉਣ ਲਈ 1 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਹੈਰੀਟੇਜ ਸਟਰੀਟ ਬਣਾਈ ਜਾਵੇਗੀ | ਹਾਊਸ ਨੇ ਨਗਰ ਨਿਗਮ ਵਿਚ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਤਰੱਕੀ ਦੇ ਕੇ ਸੈਨੇਟਰੀ ਸੁਪਰਵਾਈਜ਼ਰ ਬਣਾਉਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ | ਕੂੜੇ ਨੂੰ ਸੰਭਾਲਣ ਲਈ 48 ਲੱਖ ਰੁਪਏ ਦੀ ਲਾਗਤ ਨਾਲ ਕੰਪੋਸਟ ਪਿਟ ਤਿਆਰ ਕਰਨਾ, ਮਰੇ ਹੋਏ ਪਸੂਆਂ ਨੂੰ ਸਮੇਂ ਸਿਰ ਚੁੱਕਣ ਲਈ 49 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਚਾਰ ਪਹੀਆ ਵਾਹਨਾਂ ਦੀ ਖ਼ਰੀਦ, ਬਾਗ਼ਬਾਨੀ ਲਈ ਨਵਾਂ ਟਰੈਕਟਰ, 38 ਲੱਖ ਰੁਪਏ ਦੀ ਬਰਮੀ ਕੰਪੋਸਟ ਮਸ਼ੀਨ, 65 ਲੱਖ ਰੁਪਏ ਦੀ ਸੈਲਡਰ ਮਸ਼ੀਨ, ਸੀ.ਐਂਡ.ਡੀ. ਵੇਸਟ ਮਸ਼ੀਨ 17 ਲੱਖ ਰੁਪਏ, ਬੈਲਿੰਗ ਮਸ਼ੀਨਾਂ 19 ਲੱਖ ਰੁਪਏ, ਪਟਿਆਲਾ-1 ਅਤੇ ਪਟਿਆਲਾ-2 ਵਿਖੇ ਰੀਚਾਰਜ ਵੈੱਲਜ ਲਈ 20 ਲੱਖ ਰੁਪਏ, ਪ੍ਰੇਮ ਧਰਮਸਾਲਾ ਫ਼ੈਕਟਰੀ ਏਰੀਆ ਲਈ 29 ਲੱਖ ਰੁਪਏ, ਪੰਜ ਨਵੀਆਂ ਬਲੈਰੋ ਕਾਰਾਂ 50 ਲੱਖ, ਰਾਜਿੰਦਰਾ ਲੇਕ ਦੀ ਸਫ਼ਾਈ ਲਈ 6 ਲੱਖ 11 ਹਜਾਰ ਰੁਪਏ, ਫੌਗਿੰਗ ਮਸ਼ੀਨਾਂ ਲਈ ਡੀਜ਼ਲ-ਪੈਟ੍ਰੋਲ 'ਤੇ 61 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ |
ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਅੱਧਾ ਦਰਜਨ ਕੌਂਸਲਰਾਂ ਨੇ ਜਰਨਲ ਹਾਊਸ ਦੇ ਏਜੰਡਿਆਂ 'ਤੇ ਇਤਰਾਜ਼ ਜਤਾਇਆ
ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਕਈ ਕੌਂਸਲਰਾਂ ਵਲੋਂ ਜਰਨਲ ਹਾਊਸ 'ਚ ਪੇਸ਼ ਕੀਤੇ ਜਾਣ ਵਾਲੇ ਏਜੰਡੇ 'ਤੇ ਇਤਰਾਜ਼ ਜਤਾਇਆ ਗਿਆ | ਉਨ੍ਹਾਂ ਨਿਗਮ ਕਮਿਸ਼ਨਰ ਨੂੰ ਦਿੱਤੇ ਪੱਤਰ 'ਚ ਆਖਿਆ ਕਿ ਜਰਨਲ ਹਾਊਸ ਦੀ ਬੈਠਕ ਦੌਰਾਨ ਪੇਸ਼ ਹੋਣ ਵਾਲੇ ਏਜੰਡਿਆਂ 'ਚ ਕਈ ਖਾਮੀਆਂ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਕੋਲ ਮੌਜੂਦਾ ਵਿੱਤੀ ਸਾਧਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ | ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਹੋਰ ਖਾਮੀਆਂ ਨੂੰ ਵੀ ਇਸ ਪੱਤਰ 'ਚ ਉਜਾਗਰ ਕੀਤਾ ਹੈ | ਇਸ ਪੱਤਰ 'ਚ ਕੌਂਸਲਰ ਹਰਵਿੰਦਰ ਸ਼ੁਕਲਾ, ਰਾਕੇਸ਼ ਨਾਸਰਾ, ਊਸ਼ਾ ਤਿਵਾਰੀ, ਸੈਣੀ ਚੌਧਰੀ, ਰਾਜਵੀਰ ਕੌਰ ਖ਼ਹਿਰਾ, ਸੇਵਕ ਸਿੰਘ ਝਿੱਲ, ਹਰਿੰਦਰਪਾਲ ਸ਼ਰਮਾ, ਰਜਿੰਦਰ ਕੁਮਾਰ, ਗੁਰਿੰਦਰ ਕੌਰ, ਹਰਵਿੰਦਰ ਸਿੰਘ ਨਿੱਪੀ, ਨਰੇਸ਼ ਦੁੱਗਲ, ਸ਼ਾਂਤੀ ਦੇਵੀ, ਮਿਨਾਕਸ਼ੀ ਸਿੰਗਲਾ, ਪ੍ਰਨੀਤ ਕੌਰ ਵਲੋਂ ਵੀ ਉਪਰੋਕਤ ਖ਼ਾਮੀਆਂ 'ਤੇ ਇਤਰਾਜ਼ ਜਤਾਇਆ ਗਿਆ ਸੀ |

ਕੱਚੇ ਕਾਮਿਆਂ ਨੂੰ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਤੇ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿਚਲੇ ਡੈਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਤੇ ਪਾਰਟ ਟਾਈਮ ਕਰਮਚਾਰੀਆਂ ਦੀਆਂ ਪੰਜ-ਪੰਜ ਮਹੀਨਿਆਂ ਤੋਂ ਸਰਕਾਰ ਵਲੋਂ ...

ਪੂਰੀ ਖ਼ਬਰ »

ਨਕਾਬਪੋਸ਼ ਵਿਅਕਤੀਆਂ ਨੇ ਪਿਸਤੌਲ ਦੀ ਨੋਕ 'ਤੇ 65 ਹਜ਼ਾਰ ਰੁਪਏ ਲੁੱਟੇ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਬਿਸ਼ਨ ਨਗਰ ਵਿਚੋਂ ਦੋ ਨਕਾਬਪੋਸ਼ ਵਿਅਕਤੀਆਂ ਵਲੋਂ ਮਨੀ ਐਕਸਚੇਂਜ ਦਾ ਕੰਮ ਕਰਨ ਵਾਲੇ ਇਕ ਦੁਕਾਨਦਾਰ ਤੋਂ ਦਿਨ ਦਿਹਾੜੇ ਪਿਸਤੌਲ ਦਿਖਾ ਕੇ 65 ਹਜ਼ਾਰ ਰੁਪਏ ਲੁੱਟ ਲਏ ਗਏ | ਪ੍ਰਾਪਤ ...

ਪੂਰੀ ਖ਼ਬਰ »

ਬੀਕੇਯੂ ਸਿੱਧੂਪੁਰ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਡਕਾਲਾ, 17 ਅਗਸਤ (ਪਰਗਟ ਸਿੰਘ ਬਲਬੇੜਾ)-ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2022 ਲਿਆਉਣ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕਸਬਾ ਬਲਬੇੜਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਮਕਾਨ ਦੀ ਖਸਤਾ ਹਾਲਤ ਕਾਰਨ ਮੌਤ ਦੇ ਸਾਏ ਹੇਠ ਜੀਅ ਰਿਹੈ ਸੁੱਖਾ ਸਿੰਘ ਦਾ ਪਰਿਵਾਰ

ਪਾਤੜਾਂ, 17 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਬੀਤੇ ਦਿਨੀਂ ਖਸਤਾ ਹਾਲਤ ਮਕਾਨ ਦੀ ਛੱਤ ਡਿੱਗਣ ਤੇ ਇਕ ਪਰਿਵਾਰ ਦੇ 4 ਜੀਅ ਮਾਰੇ ਗਏ ਸਨ ਸ਼ਹਿਰ ਵਿਚ ਅਜਿਹੇ ਬਹੁਤ ਸਾਰੇ ਮਕਾਨ ਹਨ ਜਿਨ੍ਹਾਂ ਵਿਚ ਰਹਿੰਦੇ ਲੋਕ ਆਰਥਿਕ ਮਜਬੂਰੀ ਕਾਰਨ ਨਵੇਂ ਮਕਾਨ ਬਣਾਉਣ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 17 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕਰ ਦਿਤੇ ਹਨ | ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਰਾਜਸਥਾਨ ਵਿਚ ਦਲਿਤ ਵਿਦਿਆਰਥੀ ਦੀ ਮੌਤ ਦੇ ਰੋਸ ਵਜੋਂ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਰਾਜਸਥਾਨ ਦੇ ਜ਼ਿਲ੍ਹਾ ਜਲੌਰ ਖੇਤਰ ਵਿਚ ਨਿੱਜੀ ਸਕੂਲ ਵਿਚ ਪੜ੍ਹਦੇ 8 ਸਾਲਾ ਮਾਸੂਮ ਦਲਿਤ ਬੱਚੇ ਇੰਦਰ ਮੇਘਵਾਲ ਦੀ ਮੌਤ ਨੂੰ ਲੈ ਕੇ ਡਾ. ਅੰਬੇਡਕਰ ਕਰਮਚਾਰੀ ਮਹਾਸੰਘ, ਪੰਜਾਬ ਵਲੋਂ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵਲੋਂ ਕਾਬੂ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿਚ ਤਾਇਨਾਤ ਲਾਈਨਮੈਨ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਨਾ ਭਰਨ ਵਾਲੇ 1869 ਲੋਕਾਂ ਨੂੰ ਸੂਚਨਾ ਨੋਟਿਸ ਜਾਰੀ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪ੍ਰਾਪਰਟੀ ਟੈਕਸ ਡਿਫਾਲਟਰਾਂ 'ਤੇ ਕਾਰਵਾਈ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੇ ਹੁਕਮਾਂ 'ਤੇ 1869 ਲੋਕਾਂ ਨੂੰ ਸੂਚਨਾ ਨੋਟਿਸ ਜਾਰੀ ਕੀਤੇ ਗਏ ਹਨ, ਨੋਟਿਸ ਜਾਰੀ ਹੋਣ ਵਾਲੇ ਦਿਨ ਹੀ 32 ਲੱਖ ਰੁਪਏ ਪ੍ਰਾਪਰਟੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਦੇ ਨਾਂਅ ਰੋਸ ਪੱਤਰ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਡੀਈਓ ਦਫ਼ਤਰ ਪਟਿਆਲਾ ਵਿਖੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲਾਂ ਨਾਲ਼ ਸੰਬੰਧਿਤ ਮਸਲਿਆਂ ਦੇ ਹੱਲ ਨਾ ਹੋਣ ਕਾਰਨ ਸਿੱਖਿਆ ...

ਪੂਰੀ ਖ਼ਬਰ »

ਧਾਰਮਿਕ ਕਿਤਾਬਾਂ ਦੀ ਹੋਈ ਬੇਅਦਬੀ ਸੰਬੰਧੀ ਉਪ-ਕੁਲਪਤੀ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੀ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਇਕ ਵਫ਼ਦ ਵਲੋਂ ਪੰਜਾਬੀ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਦੀ ਆੜ੍ਹ 'ਚ ਸਰਕਾਰੀ ਹਸਪਤਾਲਾਂ ਦੀ ਸਿਹਤ ਵਿਗੜੀ-ਕੂਕਾ

ਸਮਾਣਾ, 17 ਅਗਸਤ (ਸਾਹਿਬ ਸਿੰਘ)-ਨਗਰ ਕੌਂਸਲ ਸਮਾਣਾ ਦੇ ਸੀਨੀਅਰ ਮੈਂਬਰ ਹਰਪ੍ਰੀਤ ਸਿੰਘ ਕੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਲੀਨਿਕਾਂ ਖੋਲ੍ਹਣ ਦੀ ਆੜ੍ਹ ਵਿਚ ਸਰਕਾਰੀ ਹਸਪਤਾਲਾਂ ਦੀ ਸਿਹਤ ਵਿਗਾੜ ਕੇ ਰੱਖ ਦਿੱਤੀ ਹੈ | ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ, ਪੈਰਾ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਕਾਲਜਾਂ 'ਚ ਕੰਮ ਬੰਦ ਕਰਕੇ ਧਰਨੇ ਦਿੱਤੇ ਜਾਣਗੇ-ਪ੍ਰੋ. ਸਮਰਾ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੇ ਯੂ.ਜੀ.ਸੀ. 7ਵੇਂ ਪੇ ਕਮਿਸ਼ਨ ਲਈ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੀ.ਸੀ.ਟੀ. ਏ ਦੇ ਸੂਬਾ ਪ੍ਰਧਾਨ ਅੰਮਿ੍ਤ ਸਮਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਈ ਗਈ ਬਾਬਾ ਬੁੱਧ ਦਾਸ ਦੀ ਬਰਸੀ

ਬਸੀ ਪਠਾਣਾਂ, 17 ਅਗਸਤ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਉਦਾਸੀ ਸੰਪਰਦਾਇ ਦੇ ਮਹਾਨ ਬ੍ਰਹਮਲੀਨ ਸੰਤ ਬਾਬਾ ਬੁੱਧ ਦਾਸ ਦੀ 55ਵੀਂ ਬਰਸੀ ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਈ ਗਈ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

-ਮਾਮਲਾ 328 ਸਰੂਪਾਂ ਸੰਬੰਧੀ ਇਨਸਾਫ਼ ਨਾ ਮਿਲਣ ਦਾ- ਮੁੱਖ ਮੰਤਰੀ ਪੰਜਾਬ ਦੇ ਘਰ 20 ਅਗਸਤ ਨੂੰ ਜਾਵੇਗਾ ਸਿੱਖ ਨੀਤੀ ਮਾਰਚ

ਨਾਭਾ, 17 ਅਗਸਤ (ਅਮਨਦੀਪ ਸਿੰਘ ਲਵਲੀ)-ਸਿੱਖ ਸਦਭਾਵਨਾ ਦਲ ਦੇ ਜ਼ਿਲ੍ਹਾ ਜਥੇਦਾਰ ਗੁਰਮੀਤ ਸਿੰਘ ਥੂਹੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 328 ਸਰੂਪਾਂ ਬਾਬਤ ਮੁੱਖ ਮੰਤਰੀ (ਪੰਜਾਬ) ...

ਪੂਰੀ ਖ਼ਬਰ »

ਜਨਰਲ ਹਾਊਸ 'ਚ ਸਟਰੀਟ ਲਾਈਟਾਂ ਦੇ ਕੰਮ ਨੂੰ ਪ੍ਰਵਾਨਗੀ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਪਟਿਆਲਾ ਦੇ ਜਨਰਲ ਹਾਊਸ ਵਿਚ 32 ਲੱਖ 27 ਹਜ਼ਾਰ ਰੁਪਏ ਨਾਲ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ ਕੰਮ ਨੂੰ ਪ੍ਰਵਾਨਗੀ ਦਿੱਤੀ ਗਈ | ਇਸ ਦੌਰਾਨ ਜਾਣਕਾਰੀ ਦਿੰਦਿਆਂ ਵਾਰਡ ਨੰਬਰ 10 ਦੇ ਕੌਂਸਲਰ ਸੇਵਕ ਸਿੰਘ ਝਿੱਲ ਨੇ ...

ਪੂਰੀ ਖ਼ਬਰ »

180 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਪਾਤੜਾਂ, 17 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਮੁਖੀ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਇਕ ਕਾਰ ਵਿੱਚੋਂ 180 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਅਤੇ ਇਹ ਕਾਰ ਲਿਜਾ ਰਹੇ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸੰਬੰਧੀ ਕਮੇਟੀ ਵਲੋਂ ਪਟਿਆਲਾ ਦਾ ਦੌਰਾ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸੰਬੰਧੀ ਕਮੇਟੀ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ | ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਦਾ ਇੱਥੇ ਪੁੱਜਣ 'ਤੇ ਡਿਪਟੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਗਨੀਪਥ ਸਕੀਮ ਦੇ ਵਿਰੋਧ 'ਚ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ

ਪਟਿਆਲਾ, 17 ਅਗਸਤ (ਅ.ਸ. ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚੇ ਅਤੇ ਸਾਬਕਾ ਸੈਨਿਕਾਂ ਵਲੋਂ ਅੱਜ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਤਹਿਤ ਫ਼ੌਜ 'ਚ ਭਰਤੀ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਇਸ ਧਰਨੇ 'ਚ ਵੱਡੀ ਗਿਣਤੀ 'ਚ ਕਿਸਾਨ ਤੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਬੂਟੇੇ ਲਗਾਏ

ਰਾਜਪੁਰਾ, 17 ਅਗਸਤ (ਰਣਜੀਤ ਸਿੰਘ)-ਨੇੜਲੇ ਪਿੰਡ ਮਾਣਕਪੁਰ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਆਜ਼ਾਦੀ ਦਿਵਸ ਮੌਕੇ 100 ਬੂਟੇ ਲਗਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਕੇਸ਼ ਪਾਹਵਾ ਨੇ ਦੱਸਿਆ ਕਿ ਪੂਰੇ ਭਾਰਤ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ ਮਸ਼ਹੂਰ ਮਠਿਆਈਆਂ ਦੀ ਦੁਕਾਨ 'ਤੇ ਵਿਕੀ ਉੱਲੀ ਲੱਗੀ ਬਰਫ਼ੀ

ਰਾਜਪੁਰਾ, 17 ਅਗਸਤ (ਜੀ.ਪੀ. ਸਿੰਘ)-ਸ਼ਹਿਰ ਦੀ ਮਸ਼ਹੂਰ ਹਲਵਾਈ ਦੀ ਦੁਕਾਨ ਵਲੋਂ ਰੱਖੜੀ ਦੇ ਤਿਉਹਾਰ ਮੌਕੇ ਉੱਲੀ ਲੱਗੀ ਬਰਫ਼ੀ ਵੇਚਣ ਦੀ ਸ਼ਹਿਰ ਵਿਚ ਬਹੁਤ ਚਰਚਾ ਹੈ | ਜਾਣਕਾਰੀ ਅਨੁਸਾਰ ਰਾਜਪੁਰਾ ਟਾਊਨ ਦੀ ਮਸ਼ਹੂਰ ਮਠਿਆਈ ਦੀ ਦੁਕਾਨ ਬਿਹਾਰੀ ਸਵੀਟਸ ਤੇ ਇਸ ਰੱਖੜੀ ...

ਪੂਰੀ ਖ਼ਬਰ »

ਲੋਕਾਂ ਨੂੰ ਸੰਵਿਧਾਨਕ ਹੱਕਾਂ ਲਈ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ

ਸਮਾਣਾ, 17 ਅਗਸਤ (ਪ੍ਰੀਤਮ ਸਿੰਘ ਨਾਗੀ)-ਅੰਬੇਦਕਰ ਊਰਜਾ ਭਵਨ ਪਟਿਆਲਾ ਵਲੋਂ ਪਿੰਡਾਂ ਵਿਚ ਸਮੁੱਚੇ ਸਮਾਜ ਨੂੰ ਆਪਣੇ ਸੰਵਿਧਾਨਕ ਹੱਕਾਂ ਪ੍ਰਤੀ ਜਾਗਿ੍ਤ ਕਰਨ ਦਾ ਉਪਰਾਲਾ ਕਰਦੇ ਹੋਏ ਪਿੰਡ ਬੰਮਣਾ ਵਿਖੇ ਇਕ ਭਰਵੀਂ ਬੈਠਕ ਗੁਰਦੀਪ ਸਿੰਘ ਨੰਬਰਦਾਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਿੰਦੂ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ -ਹਰੀਸ਼ ਸਿੰਗਲਾ

ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਿੰਦੂ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ | ਜੇਕਰ ਪੰਜਾਬ 'ਚ ਕਿਸੇ ਵੀ ਹਿੰਦੂ ਨੇਤਾ 'ਤੇ ...

ਪੂਰੀ ਖ਼ਬਰ »

ਬਲਬੇੜਾ ਗੁੱਗਾ ਮਾੜੀ ਵਿਖੇ ਸਪਤਾਹ ਗਿਆਨ ਯੱਗ ਸ਼ੁਰੂ

ਡਕਾਲਾ, 17 ਅਗਸਤ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਬਲਬੇੜਾ ਵਿਖੇ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਹਰ ਰੋਜ ਸਵੇਰੇ ਪਾਠ ਉਪਰੰਤ ਦੁਪਹਿਰ 2 ਵਜੇ ਤੋਂ 5 ਵਜੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਿਖੇ ਲਹਿਰਾਇਆ ਤਿਰੰਗਾ

ਨਾਭਾ, 17 ਅਗਸਤ (ਕਰਮਜੀਤ ਸਿੰਘ)-ਰੋਟਰੀ ਕਲੱਬ ਨਾਭਾ ਦੇ ਪ੍ਰਧਾਨ ਐਡਵੋਕੇਟ ਨਿਤਿਨ ਜੈਨ ਦੀ ਅਗਵਾਈ ਹੇਠ ਰੋਟਰੀ ਭਵਨ ਵਿਖੇ ਧੂਮਧਾਮ ਨਾਲ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਨਿਤਿਨ ਜੈਨ ਨੇ ਕੌਮੀ ਤਿਰੰਗਾ ਲਹਿਰਾ ਕੇ ਸਾਰਿਆਂ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਹਰਸ਼ ਬਲੱਡ ਡੋਨਰ ਸੁਸਾਇਟੀ ਦਾ ਆਜ਼ਾਦੀ ਦਿਵਸ ਸਮਾਗਮ 'ਤੇ ਸਨਮਾਨ

ਨਾਭਾ, 17 ਅਗਸਤ (ਅਮਨਦੀਪ ਸਿੰਘ ਲਵਲੀ)-ਖੂਨਦਾਨ ਦੇ ਖੇਤਰ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਹਰਸ਼ ਬਲੱਡ ਡੋਨਰ ਸੋਸਾਇਟੀ ਰਜਿ ਨਾਭਾ ਜ਼ਿਲ੍ਹਾ ਪਟਿਆਲਾ ਨੂੰ 15 ਅਗਸਤ ਆਜ਼ਾਦੀ ਅੰਮਿ੍ਤ ਮਹਾਂਉਤਸਵ ਮੌਕੇ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ ਨੂੰ ਉਨ੍ਹਾਂ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਸੁਰਜੀਤ ਸਿੰਘ ਗੋਰੀਆ ਜ਼ਿਲ੍ਹਾ ਸਕੱਤਰ ਨਿਯੁਕਤ

ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜੀਤ ਸਿੰਘ ਭੈਣੀ ਇੰਚਾਰਜ ਪੰਜਾਬ ਨੇ ਸੁਰਜੀਤ ਸਿੰਘ ਗੋਰੀਆ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਬਲਦੇਵ ...

ਪੂਰੀ ਖ਼ਬਰ »

ਕੇਸਰੀ ਝੰਡੇ ਲੈ ਕੇ ਨੌਜਵਾਨਾਂ ਨੇ ਕੱਢਿਆ ਮਾਰਚ

ਪਾਤੜਾਂ, 17 ਅਗਸਤ (ਜਗਦੀਸ਼ ਸਿੰਘ ਕੰਬੋਜ)-ਇਲਾਕੇ ਦੇ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਹੱਥਾਂ ਵਿਚ ਕੇਸਰੀ ਝੰਡੇ ਲੈ ਕੇ ਸ਼ਹਿਰ ਵਿਚ ਮਾਰਚ ਕੱਢਿਆ ਅਤੇ ਬੰਦੀ ਸਿੰਘ ਦੀ ਰਿਹਾਈ ਦੀ ਮੰਗ ਕੀਤੀ | ਬਾਜ਼ਾਰਾਂ ਵਿਚ ਚੱਕਰ ਲਾਉਣ ਮਗਰੋਂ ਸ਼ਹਿਰ ਦੇ ਭਗਤ ਸਿੰਘ ਚੌਂਕ ਵਿਚ ਰੁਕੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਚੰਗੀਆਂ ਸੇਵਾਵਾਂ ਬਦਲੇ ਸਰਬਜੀਤ ਕੌਰ ਸਨਮਾਨਿਤ

ਪਟਿਆਲਾ, 17 ਅਗਸਤ (ਗੁਰਪ੍ਰੀਤ ਸਿੰਘ ਚੱਠਾ)-75ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਲਿਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਦੇ ਆਂਗਣਵਾੜੀ ਸੈਂਟਰ 'ਚ ਬਤੌਰ ਵਰਕਰ ਕਾਰਜ ਕਰ ਰਹੀ ਸਰਬਜੀਤ ਕੌਰ ਨੂੰ ਆਪਣੀ ਡਿਊਟੀ ਦੌਰਾਨ ਸਮਾਜ ਸੇਵਾ ਦੇ ਖੇਤਰ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਬਹਾਦਰਗੜ੍ਹ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਿੰਡ ਨੂਰਖੇੜੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ ਤਹਿਤ ਜ਼ਿਲ੍ਹਾ ਮੀਤ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਰੋਸ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਨੂੰ ਹੱਥ ਪਾਉਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੌੜ)-ਸਰਹਿੰਦ ਬਾਈਪਾਸ 'ਤੇ ਨਾਕਾਬੰਦੀ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਵਰਦੀ ਨੂੰ ਹੱਥ ਪਾਉਣ ਤੇ ਹੱਥੋ ਪਾਈ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਐੱਸ.ਆਈ. ...

ਪੂਰੀ ਖ਼ਬਰ »

ਪੀ.ਐੱਸ.ਟੀ.ਸੀ.ਐਲ ਦੇ ਨਿਰਦੇਸ਼ਕ ਬਾਂਸਲ ਨੇ ਕੌਮੀ ਝੰਡਾ ਲਹਿਰਾਇਆ

ਪਟਿਆਲਾ, 17 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮਹਿਮਾਨ ਸੀ.ਏ. ਵਿਨੋਦ ਕੁਮਾਰ ਬਾਂਸਲ, ਨਿਰਦੇਸ਼ਕ/ਵਿੱਤ, ਵਣਜ ਅਤੇ ਪ੍ਰਬੰਧਕੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਆਜ਼ਾਦੀ ਦਿਵਸ ਸਮਾਰੋਹ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਆਜ਼ਾਦੀ ਦਿਵਸ ਮਨਾਇਆ

ਵਿੱਤ ਮੰਤਰੀ ਨੇ ਕੌਮੀ ਅਖੰਡਤਾ, ਆਪਸੀ ਭਾਈਚਾਰਾ ਤੇ ਸ਼ਾਂਤੀ ਬਰਕਰਾਰ ਰੱਖਣ ਉੱਤੇ ਜ਼ੋਰ ਦਿੱਤਾ ਪਟਿਆਲਾ, 17 ਅਗਸਤ (ਅ.ਸ. ਆਹਲੂਵਾਲੀਆ)-ਰਜਿੰਦਰਾ ਜਿੰਮਖਾਨਾ ਅਤੇ ਮਹਿੰਦਰਾ ਕਲੱਬ ਨੇ ਪਟਿਆਲਾ ਦੀ ਵਿਰਾਸਤ 'ਚ ਆਪਣਾ 125 ਸਾਲਾਂ ਤੋਂ ਵਧੇਰੇ ਦਾ ਸਫ਼ਰ ਪੂਰਾ ਕਰਦਿਆਂ ...

ਪੂਰੀ ਖ਼ਬਰ »

ਪਟਿਆਲਾ ਦਾ ਨੌਜਵਾਨ ਸੰਗਰਾਮ ਸਿੰਘ ਘੁੰਮਣ ਫ਼ੌਜ 'ਚ ਬਣਿਆ ਲੈਫ਼ਟੀਨੈਂਟ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਦਾ ਵਸਨੀਕ ਨੌਜਵਾਨ ਸੰਗਰਾਮ ਸਿੰਘ ਘੁੰਮਣ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣਿਆ ਹੈ | ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਚੇਨਈ ਤੋਂ ਇੱਕ ਸਾਲ ਦੀ ਸਖ਼ਤ ਸਿਖਲਾਈ ਪੂਰੀ ਕਰਨ ਉਪਰੰਤ ਉਸਨੂੰ ਪਹਿਲੀ ਪੋਸਟਿੰਗ ਮੇਰਠ ਕੈਂਟ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 5 ਆਮ ਆਦਮੀ ਕਲੀਨਿਕਾਂ 'ਚ 251 ਵਿਅਕਤੀਆਂ ਨੇ ਕਰਵਾਈ ਸਿਹਤ ਦੀ ਜਾਂਚ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੌੜ)-ਆਜ਼ਾਦੀ ਦਿਹਾੜੇ 'ਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਭਰ 'ਚ ਖੋਲ੍ਹੇ ਗਏ 75 ਆਮ ਆਦਮੀ ਮੁਹੱਲਾ ਕਲੀਨਿਕਾਂ ਨੂੰ ਲੋਕਾਂ ਨੇ ਸਰਕਾਰ ਦਾ ਸ਼ਲਾਘਾਯੋਗ ਕਦਮ ਦੱਸਿਆ ਹੈ | ਇਸ ਸਿਲਸਿਲੇ ਤਹਿਤ ...

ਪੂਰੀ ਖ਼ਬਰ »

ਵਿਧਾਇਕ ਡਾ. ਬਲਬੀਰ ਸਿੰਘ ਨੇ ਸਟੇਟ ਕਾਲਜ ਵਿਖੇ ਲਹਿਰਾਇਆ ਤਿਰੰਗਾ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)- ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ (ਡਾ.) ਪਰਮਿੰਦਰ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮੁਹਿੰਮ ਅਧੀਨ ਕਾਲਜ ਵਿਖੇ ਡਾ. ਬਲਬੀਰ ਸਿੰਘ, ਐਮ.ਐਲ.ਏ. ਦਿਹਾਤੀ, ਪਟਿਆਲਾ ਵਲੋਂ ਰਾਸ਼ਟਰੀ ਝੰਡਾ ...

ਪੂਰੀ ਖ਼ਬਰ »

ਪਿੰਡ ਰੇਤਗੜ੍ਹ ਵਿਖੇ ਬਜ਼ੁਰਗ ਮਾਤਾ ਨੇ ਰੀਬਨ ਕੱਟ ਕੇ ਕੀਤਾ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ

ਸਮਾਣਾ, 17 ਅਗਸਤ(ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਧੀਆ ਸਿਹਤ ਸਹੂਲਤਾਂ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਪੰਜਾਬ ਵਿਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ | ...

ਪੂਰੀ ਖ਼ਬਰ »

ਨਟਾਸ ਵਲੋਂ ਕੁਸ਼ਟ ਆਸ਼ਰਮ ਵਿਚ ਤਿਰੰਗਾ ਸੱਭਿਆਚਾਰਕ ਜਸ਼ਨ

ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦਮਪਤੀ ਸ਼੍ਰੀ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਕੁਸ਼ਟ ਆਸ਼ਰਮ ਵਿਖੇ ਹਰ ਘਰ ਤਿਰੰਗਾ ਅੰਮਿ੍ਤ ਮਹੋਤਸਵ ਮੁਹਿੰਮ ਤਹਿਤ ਆਯੋਜਿਤ ਤਿਰੰਗਾ ਸੱਭਿਆਚਾਰਕ ਜਸ਼ਨ ਵਿਚ ਵਸਨੀਕਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਦਰਸ਼ਨ ਕੌੜਾ ਨੇ ਲਹਿਰਾਇਆ ਤਿਰੰਗਾ ਝੰਡਾ

ਭਾਦਸੋਂ, 17 ਅਗਸਤ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਆਜ਼ਾਦੀ ਦਿਵਸ ਮੌਕੇ ਨਗਰ ਪੰਚਾਇਤ ਦਫ਼ਤਰ ਭਾਦਸੋਂ ਵਿਖੇ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਦਰਸ਼ਨ ਕੋੜਾ, ਈ.ਓ.ਅਪਰ ਅਪਾਰ ਸਿੰਘ ਅਤੇ ਸਮੂਹ ਕਰਮਚਾਰੀਆਂ ਅਤੇ ਪਤਵੰਤਿਆਂ ਨੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਭਵਨ ਵਿਖੇ ਮਨਾਇਆ 76ਵਾਂ ਆਜ਼ਾਦੀ ਦਿਵਸ

ਰਾਜਪੁਰਾ, 17 ਅਗਸਤ (ਜੀ.ਪੀ. ਸਿੰਘ)-ਸਥਾਨਕ ਸੀਨੀਅਰ ਕੌਂਸਲ ਵਿਖੇ ਪ੍ਰਧਾਨ ਬਲਦੇਵ ਸਿੰਘ ਖੁਰਾਨਾ ਅਤੇ ਸਕੱਤਰ ਜਨਰਲ ਰਮੇਸ਼ ਸ਼ਰਮਾ ਦੀ ਅਗਵਾਈ 'ਚ ਦੇਸ਼ ਦਾ 76ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਪ੍ਰਧਾਨ ਖੁਰਾਨਾ ਨੇ ਤਿਰੰਗਾ ਝੰਡਾ ਲਹਿਰਾਇਆ | ਸਮਾਰੋਹ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਦਾ ਤਬਾਦਲਾ ਹੋਣ 'ਤੇ ਨਿੱਘੀ ਵਿਦਾਇਗੀ

ਪਟਿਆਲਾ, 17 ਅਗਸਤ (ਅ.ਸ.ਆਹਲੂਵਾਲੀਆ)-ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਦਾ ਤਬਾਦਲਾ ਹੋਣ 'ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਆਮ ਆਦਮੀ ਮੁਹੱਲਾ ਕਲੀਨਿਕ ਸਿਹਤ ਦੇ ਖੇਤਰ 'ਚ ਮੀਲ ਪੱਥਰ ਸਿੱਧ ਹੋਣਗੇ- ਵਿਧਾਇਕ ਕੁਲਵੰਤ ਸਿੰਘ

ਘੱਗਾ, 17 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਨੂੰ ਲੈਕੇ ਸੁਹਿਰਦ ਹੈ ਜਿਸ ਦੇ ਚੱਲਦਿਆਂ 75ਵੇਂ ਆਜ਼ਾਦੀ ਦਿਹਾੜੇ 'ਤੇ ਪੂਰੇ ਪੰਜਾਬ 'ਚ ਆਮ ਆਦਮੀ ਮੁਹੱਲਾ ਕਲੀਨਿਕ ਦੀ ...

ਪੂਰੀ ਖ਼ਬਰ »

ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਦੀ ਰਾਖੀ ਕਰਨ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ : ਚੰਦੂਮਾਜਰਾ

ਪਟਿਆਲਾ, 17 ਅਗਸਤ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਬਾਅਦ ਵਿਚ ਰਖਵਾਲੀ ਕਰਨ 'ਚ ਸਭ ਤੋਂ ਵੱਧ ਕੁਰਬਾਨੀਆਂ ਖਾਲਸਾ ਪੰਥ ਅਤੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਡਾ. ਵਰਿੰਦਰ ਗਰਗ ਨੂੰ ਕੀਤਾ ਸਨਮਾਨਿਤ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੌੜ)-ਮਾਤਾ ਕੁਸ਼ੱਲਿਆ ਹਸਪਤਾਲ 'ਚ ਸੀਨੀਅਰ ਤੇ ਅੱਖਾਂ ਦੇ ਮਾਹਿਰ ਡਾਕਟਰ ਵਰਿੰਦਰ ਕੁਮਾਰ ਗਰਗ ਨੂੰ ਇਕ ਹਜ਼ਾਰ ਤੋਂ ਵੱਧ ਅੱਖਾਂ ਦੇ ਆਪ੍ਰੇਸ਼ ਕਰਨ ਅਤੇ ਮਰੀਜਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਬਦਲੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਖੂਨਦਾਨੀ ਅਮਨਇੰਦਰ ਸਿੰਘ ਸੈਣੀ ਨੂੰ ਕੀਤਾ ਸਨਮਾਨਿਤ

ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਭਾਰਤ ਦੀ ਆਜ਼ਾਦੀ ਦੀ 76ਵੀਂ ਵਰੇ੍ਹਗੰਢ ਮੌਕੇ ਖੂਨਦਾਨੀ ਅਮਨਇੰਦਰ ਸਿੰਘ ਸੈਣੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ | ਡਾ. ਰਾਕੇਸ਼ ਵਰਮੀ ਸੰਸਥਾਪਕ ਅਤੇ ਪ੍ਰਧਾਨ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪੰਜਾਬ ਨੇ ...

ਪੂਰੀ ਖ਼ਬਰ »

ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ 1947 ਦੀ ਵੰਡ 'ਚ ਜਾਨਾਂ ਗਵਾਉਣ ਵਾਲਿਆਂ ਨੂੰ ਕੀਤਾ ਯਾਦ

ਬਹਾਦਰਗੜ੍ਹ, 17 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 'ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ' ਬਹਾਦਰਗੜ੍ਹ ਵਿਖੇ 1947 ਵਿਚ ਪੰਜਾਬ ਦੀ ਵੰਡ ਦੌਰਾਨ ਆਪਣੀ ਜਾਨ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX