ਤਾਜਾ ਖ਼ਬਰਾਂ


ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 minute ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  48 minutes ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  56 minutes ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 1 hour ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 1 hour ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਸ਼ੁਕਰਾਨਾ ਕਰਨ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-'ਰਾਜਨੀਤੀ ਨਿੱਜੀ ਕਿੜ੍ਹਾਂ ਕੱਢਣ ਵਾਸਤੇ ਨਹੀਂ, ਬਲਕਿ ਲੋਕਾਂ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਵਾਸਤੇ ਹੋਣੀ ਚਾਹੀਦੀ ਹੈ | ਅਜਿਹੀ ਰਾਜਨੀਤੀ ਦਾ ਨਾ ਪਹਿਲਾਂ ਕਦੇ ਫਾਇਦਾ ਹੋਇਆ ਨਾ ਅੱਗੇ ਹੋਵੇਗਾ |' ਇਸ ਗੱਲ ਦਾ ਪ੍ਰਗਟਾਵਾ ਰਿਹਾਅ ਹੋਣ ਉਪ੍ਰੰਤ ਅੱਜ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਸਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਪੁੱਜੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕੜਾਹਿ ਪ੍ਰਸ਼ਾਦ ਦੀ ਦੇਗ ਕਰਵਾ ਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾਲੂਆਂ ਵਾਂਗ ਕਤਾਰ ਵਿਚ ਲੱਗ ਕੇ ਮੱਥਾ ਟੇਕਿਆ ਅਤੇ ਲੰਗਰ ਗੁਰੂ ਰਾਮਦਾਸ ਵਿਖੇ ਕੁਝ ਸਮਾਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਸ਼ੁਕਰਾਨਾ ਕਰਨ, ਗੁਰੂ ਦੀਆਂ ਖੁਸ਼ੀਆਂ ਲੈਣ ਵਾਸਤੇ ਪਰਿਵਾਰ ਸਮੇਤ ਆਇਆ ਹਾਂ | ਉਨ੍ਹਾਂ ਕਿਹਾ ਕਿ ਛੋਟੇ ਬੱਚੇ ਤੇ ਬੱਚੀਆਂ ਤੋਂ ਲੈ ਕੇ ਮਾਂਵਾਂ, ਭੈਣਾਂ, ਨੌਜਵਾਨ ਵੀਰਾਂ ਤੇ ਬਜ਼ੁਰਗਾਂ ਨੇ ਦਾਸ ਦੀ ਜ਼ਮਾਨਤ ਵਾਸਤੇ ਅਰਦਾਸਾਂ ਬੇਨਤੀਆਂ ਕੀਤੀਆਂ ਸਨ, ਜੋ ਪਰਵਾਨ ਹੋਈਆਂ ਤੇ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਗੁਰੂ ਤੋਂ ਅਸੀਸ ਤੇ ਸੇਧ ਲੈਣ ਲਈ ਆਏ ਹਾਂ | ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਇਕ ਪਾਰਟੀ ਦੀ ਹਨੇਰੀ ਝੁੱਲ ਰਹੀ ਸੀ ਤੇ 'ਆਪ' ਦੀਆਂ 92 ਤੇ ਬਾਕੀ ਵਿਰੋਧੀ ਧਿਰਾਂ ਦੇ ਕੇਵਲ 22 ਵਿਧਾਇਕ ਬਣੇ ਪਰ ਮੇਰੇ ਹਲਕੇ ਮਜੀਠੇ ਤੋਂ ਲੋਕਾਂ ਨੇ ਮੇਰੀ ਪਤਨੀ ਨੂੰ 26 ਹਜ਼ਾਰ ਵੋਟਾਂ ਦੇ ਫਰਕ ਨਾਲ ਵੱਡੀ ਲੀਡ ਦਿਵਾਈ ਤੇ ਮਾਣ ਬਖ਼ਸ਼ਿਆ, ਜਦੋਂਕਿ ਉਪ ਮੁੱਖ ਮੰਤਰੀ ਰੰਧਾਵਾ ਕੇਵਲ 500 ਵੋਟਾਂ ਨਾਲ ਹੀ ਜਿੱਤੇ ਸਨ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਪੂਰਬੀ ਹਲਕੇ ਤੋਂ ਪਾਰਟੀ ਨੇ ਜਦੋਂ ਮੈਨੂੰ ਉਮੀਦਵਾਰ ਬਣਾਇਆ ਤਾਂ ਕੇਵਲ 15 ਦਿਨਾਂ ਵਿਚ ਹੀ ਮੈਨੂੰ ਹਲਕੇ ਦੇ ਲੋਕਾਂ ਨੇ 25 ਹਜ਼ਾਰ ਵੋਟਾਂ ਪਾ ਕੇ ਮਾਣ ਦਿੱਤਾ | ਬਾਅਦ ਵਿਚ ਸ: ਮਜੀਠੀਆ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਮੱਥਾ ਟੇਕਣ ਗਏ | ਇਸ ਮੌਕੇ ਉਨ੍ਹਾਂ ਨਾਲ ਪਤਨੀ ਤੋਂ ਇਲਾਵਾ ਅਕਾਲੀ ਆਗੂ ਸੁਰਜੀਤ ਸਿੰੰਘ ਭਿੱਟੇਵੱਡ, ਤਲਬੀਰ ਸਿੰਘ ਗਿੱਲ, ਗੁੁਰਪ੍ਰਤਾਪ ਸਿੰਘ ਟਿੱਕਾ, ਭਗਵੰਤ ਸਿੰਘ ਸਿਆਲਕਾ ਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਵੀ ਹਾਜ਼ਰ ਸਨ |

ਕੈਬਨਿਟ ਸਬ-ਕਮੇਟੀ ਵਲੋਂ ਟਰਾਂਸਪੋਰਟ ਵਿਭਾਗ ਦੀਆਂ ਠੇਕਾ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਲੀਡਰਸ਼ਿਪ ਦੀ ਤਬਦੀਲੀ ਨੂੰ ਲੈ ਕੇ ਅਕਾਲੀ ਦਲ 'ਚ ਟਕਰਾਅ ਕਾਇਮ

ਹਰਕਵਲਜੀਤ ਸਿੰਘ ਚੰਡੀਗੜ੍ਹ, 17 ਅਗਸਤ P ਸ਼ੋ੍ਰਮਣੀ ਅਕਾਲੀ ਦਲ 'ਚ ਲੀਡਰਸ਼ਿਪ ਦੀ ਤਬਦੀਲੀ ਨੂੰ ਲੈ ਕੇ ਪਾਰਟੀ ਅੰਦਰ ਚੱਲ ਰਹੀਆਂ ਕੋਸ਼ਿਸ਼ਾਂ ਟਕਰਾਅ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ, ਕਿਉਂਕਿ ਇਕ ਪਾਸੇ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਸਿੱਧੂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਖ਼ਾਰਜ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ | ਅਦਾਲਤ ਨੇ ਸਿੱਧੂ ਖ਼ਿਲਾਫ਼ ਦਾਇਰ ਮਾਣਹਾਨੀ ਦੇ ਮੁਕੱਦਮੇ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਨੇੜੇ ਮੁਕਾਬਲੇ ਉਪਰੰਤ 2 ਗੈਂਗਸਟਰ ਗਿ੍ਫ਼ਤਾਰ

ਅੰਮਿ੍ਤਸਰ/ਜੰਡਿਆਲਾ ਗੁਰੂ 17 ਅਗਸਤ (ਰੇਸ਼ਮ ਸਿੰਘ/ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਨੇੜੇ ਪੁਲਿਸ ਨਾਲ ਹੋਏ ਮੁਕਾਬਲੇ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸੰਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ ਦੱਸਿਆ ...

ਪੂਰੀ ਖ਼ਬਰ »

ਦੋਸਤ ਨੂੰ ਬਚਾਉਣ ਗਏ ਨੌਜਵਾਨ ਦਾ ਕਤਲ

ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਬੜਮਾਜਰਾ ਵਿਖੇ ਬੀਤੀ ਰਾਤ ਬੰਟੀ ਸ਼ਰਮਾ (26) ਨਾਂਅ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲਾਵਰਾਂ ਵਲੋਂ ਬੰਟੀ ਸ਼ਰਮਾ ਉੱਤੇ ਕਿ੍ਪਾਨਾਂ, ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕ ਯੂਨੀਅਨ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ, ਢੀਂਡਸਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਕਾਰਜਕਰਨੀ ਦੀ ਮੀਟਿੰਗ ਸੂਬਾ ਪ੍ਰਧਾਨ ਐਨ.ਐਨ. ਸੈਣੀ ਅਤੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਦੀ ਅਗਵਾਈ ਵਿਚ ਕੀਤੀ ਗਈ | ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਝੀਲ ਦੇ ਪਾਣੀ ਦਾ ਪੱਧਰ 523.60 ਮੀਟਰ ਤੱਕ ਪੁੱਜਾ

ਸ਼ਾਹਪੁਰ ਕੰਢੀ, 17 ਅਗਸਤ (ਰਣਜੀਤ ਸਿੰਘ)-ਪਹਾੜਾਂ ਵਿਚ ਪੈ ਰਹੀ ਮੀਂਹ ਤੇ ਚੰਮੇਰਾ ਡੈਮ ਤੋਂ ਆ ਰਹੇ ਪਾਣੀ ਕਾਰਨ ਰਣਜੀਤ ਸਾਗਰ ਡੈਮ ਦੀ ਵਿਸ਼ਾਲ ਝੀਲ ਦੇ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਸ਼ਾਮ 5:30 ਵਜੇ ਪਾਣੀ ਦਾ ਪੱਧਰ 523.60 ਮੀਟਰ ਤੱਕ ਪਹੁੰਚ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਰੇਲਵੇ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਭਾਰਤੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਗੰਭੀਰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਗੈਰ-ਕਾਨੂੰਨੀ ਮਾਈਨਿੰਗ ਬੰਦ ਨਾ ਹੋਈ ਤਾਂ ਉਹ ਰੇਲਵੇ ਪੁਲ ਡਿੱਗ ਜਾਣਗੇ, ਜੋ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨਾਲ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਕੈਦੀ ਦੀ ਪਿੱਠ 'ਤੇ ਲਿਖਿਆ ਗੈਂਗਸਟਰ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਜੇਲ੍ਹਾਂ ਅੰਦਰ ਬੰਦ ਕੈਦੀਆਂ ਨਾਲ ਜੇਲ੍ਹ ਪ੍ਰਸ਼ਾਸਨ ਵਲੋਂ ਕੀਤੇ ਜਾਂਦੇ ਗੈਰ ਮਨੁੱਖੀ ਵਿਵਹਾਰ ਦੀਆਂ ਅਕਸਰ ਸਾਹਮਣੇ ਆਉਂਦੀਆਂ ਤਸਵੀਰਾਂ ਦੀ ਲੜੀ ਵਿਚ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਪਿੱਠ 'ਤੇ ...

ਪੂਰੀ ਖ਼ਬਰ »

ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਦਾ ਘਪਲਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ ਮੁੱਢਲੇ ਤੌਰ 'ਤੇ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ | ਖੇਤੀਬਾੜੀ ਮੰਤਰੀ ਕੁਲਦੀਪ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਲੁੱਟਾਂ-ਖੋਹਾਂ ਕਰਨ ਵਾਲਾ ਜੇਲ੍ਹ ਵਾਰਡਨ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲ ਗੱਡੀਆਂ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਇਕ ਜੇਲ੍ਹ ਵਾਰਡਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦੀਪਕ ਕੁਮਾਰ ਵਜੋਂ ਕੀਤੀ ਗਈ ਹੈ | ਦੀਪਕ ...

ਪੂਰੀ ਖ਼ਬਰ »

ਵਜ਼ੀਫ਼ੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ 'ਤੇ 31 ਅਕਤੂਬਰ ਤੱਕ ਵਿਦਿਆਰਥੀ ਕਰ ਸਕਦੇ ਨੇ ਅਪਲਾਈ

ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਨਵੀਂ ਦਿੱਲੀ ਦੀ ਸੈਂਟਰਲ ਸੈਕਟਰ ਸਕਾਲਰਸ਼ਿਪ ਸਕੀਮ ਫਾਰ ਕਾਲਜ ਐਂਡ ਯੂਨੀਵਰਸਿਟੀ ਸਟੂਡੈਂਟਸ ਅਧੀਨ ਦਿੱਤੇ ਜਾਣ ਵਾਲੇ ਵਜ਼ੀਫ਼ੇ ਲਈ ...

ਪੂਰੀ ਖ਼ਬਰ »

ਕੇਜਰੀਵਾਲ ਮੁੜ ਅਖੌਤੀ ਕੌਮੀ ਮਿਸ਼ਨ ਰਾਹੀਂ ਲੋਕਾਂ ਨੂੰ ਧੋਖਾ ਦੇਣ ਤੇ ਵਿਸ਼ਵਾਸਘਾਤ ਕਰਨ ਵਾਸਤੇ ਤਿਆਰ-ਡਾ. ਚੀਮਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਤੋਂ ਦੇਸ਼ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਨੰੂ ਉਨ੍ਹਾਂ ਦੇ ਅਖੌਤੀ ਕੌਮੀ ਮਿਸ਼ਨ ਵਿਚ ਸ਼ਾਮਿਲ ਹੋਣ ਦੇ ...

ਪੂਰੀ ਖ਼ਬਰ »

ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਵਾਲੇ ਕਾਂਗਰਸੀ ਆਗੂ ਵਿਰੁੱਧ ਪੁਲਿਸ ਨੂੰ ਸ਼ਿਕਾਇਤ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਕਾਂਗਰਸੀ ਨੌਜਵਾਨ ਵਲੋਂ ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ, ਕਾਂਗਰਸੀ ਆਗੁੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਤਸਵੀਰਾਂ ਖਿਚਵਾ ਕੇ ਵਾਇਰਲ ...

ਪੂਰੀ ਖ਼ਬਰ »

ਆਰਗੈਨਿਕ ਖਾਦ ਦੀ ਖੇਤੀ ਤੇ ਬਾਗਬਾਨੀ 'ਚ ਵਰਤੋਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਅਮਨ ਅਰੋੜਾ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਵਿਚ ਵਰਤੋਂ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ਤੇ ਉਨ੍ਹਾਂ ਦੇ ਮੰਤਰੀਆਂ ਦੀ ਕਾਰਜਪ੍ਰਣਾਲੀ 'ਤੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੇ ਪੰਜ ਮੰਤਰੀਆਂ ਵਲੋਂ ਮਾਨ ਸਰਕਾਰ ਦੇ ਪੰਜ ਮਹੀਨਿਆਂ ਦੇ ਰਿਪੋਰਟ ਕਾਰਡ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ...

ਪੂਰੀ ਖ਼ਬਰ »

ਭੰਗੀ ਮਿਸਲ ਦੀ 2 ਸਦੀਆਂ ਪੁਰਾਣੀ ਟਕਸਾਲ ਨੂੰ ਲੈ ਕੇ ਭੰਬਲਭੂਸਾ ਬਰਕਰਾਰ

ਸੁਰਿੰਦਰ ਕੋਛੜ ਅੰਮਿ੍ਤਸਰ, 17 ਅਗਸਤ P ਸ਼ਹਿਰ ਦੇ ਕਟੜਾ ਹਰੀ ਸਿੰਘ ਭੰਗੀ ਵਿਖੇ ਟਕਸਾਲ ਚੌਂਕ 'ਚ ਮੌਜੂਦ ਭੰਗੀ ਮਿਸਲ ਵਲੋਂ ਕਾਇਮ ਕੀਤੀ ਦੱਸੀ ਜਾ ਰਹੀ ਲਗਭਗ 200 ਸਾਲ ਪੁਰਾਣੀ ਇਮਾਰਤ ਦੀ ਅਸਲ ਸੱਚਾਈ ਨੂੰ ਲੈ ਕੇ ਇਤਿਹਾਸਕਾਰਾਂ ਅਤੇ ਵਿਰਾਸਤ ਪ੍ਰੇਮੀਆਂ 'ਚ ਲਗਾਤਾਰ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਦੇ ਬਾਬਾ ਗੁਰਦਿੱਤਾ ਦੇ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਨਤਮਸਤਕ

ਪੋਜੇਵਾਲ ਸਰਾਂ, 17 ਅਗਸਤ (ਨਵਾਂਗਰਾਈਾ, ਰਮਨ ਭਾਟੀਆ)-ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਦੇ ਜੋੜ ਮੇਲੇ ਸੰਬੰਧੀ ਸਮਾਗਮਾਂ ਮੌਕੇ ਪਹਿਲਾਂ ਅੱਜ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਮਹਾਨ ਕੀਰਤਨ ਦਰਬਾਰ ਹੋਇਆ | ਜਿਸ ਵਿਚ ਭਾਈ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਚੰਗਾ ਕਦਮ ਪ੍ਰੰਤੂ ਗੰਭੀਰ ਬਿਮਾਰੀਆਂ ਦਾ ਇਲਾਜ ਕੌਣ ਕਰੇਗਾ

ਚੰਡੀਗੜ੍ਹ, 17 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਵਿਚਲੀ ਮੌਜੂਦਾ ਸਰਕਾਰ ਵਲੋਂ ਸੂਬੇ 'ਚ 100 ਦੇ ਕਰੀਬ ਮੁਹੱਲਾ ਕਲੀਨਿਕ ਕਾਰਜਸ਼ੀਲ ਕੀਤੇ ਜਾ ਰਹੇ ਹਨ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਸੂਬੇ ਵਿਚਲੇ ਮੌਜੂਦਾ ਹੈਲਥ ਸੈਂਟਰਾਂ ਦੀ ਹਾਲਤ ਵੀ ਕਾਫ਼ੀ ਖਸਤਾ ਸੀ ਅਤੇ ...

ਪੂਰੀ ਖ਼ਬਰ »

ਝੋਨੇ ਦੀਆਂ ਕੁਝ ਕਿਸਮਾਂ 'ਚ ਮਧਰੇ ਬੂਟੇ ਰਹਿਣ ਦੀ ਸਮੱਸਿਆ 'ਤੇ ਖੋਜ ਕੀਤੀ ਜਾਵੇਗੀ-ਡਾ. ਅਸ਼ੋਕ ਕੁਮਾਰ ਸਿੰਘ

ਪਟਿਆਲਾ, 17 ਅਗਸਤ (ਭਗਵਾਨ ਦਾਸ)--ਭਾਰਤੀ ਖੇਤੀ ਖੋਜ ਸੰਸਥਾਨ (ਆਈ.ਸੀ.ਏ.ਆਰ.) ਦੇ ਡਾਇਰੈਕਟਰ ਤੇ ਉੱਪ ਕੁਲਪਤੀ ਡਾ. ਅਸ਼ੋਕ ਕੁਮਾਰ ਸਿੰਘ ਨੇ ਹਰਿਆਣਾ ਦੇ ਕੁਝ ਫਾਰਮਾਂ 'ਤੇ ਝੋਨੇ ਦੀ ਫ਼ਸਲ ਦਾ ਨਿਰੀਖਣ ਕਰਦਿਆਂ ਵੇਖਿਆ ਕਿ ਇਸ ਸਾਲ ਕਿਤੇ-ਕਿਤੇ ਝੋਨੇ ਦੀਆਂ ਕੁਝ ਕਿਸਮਾਂ ਦੇ ...

ਪੂਰੀ ਖ਼ਬਰ »

ਸੁਖਬੀਰ ਹੀ ਰਹਿਣਗੇ ਪ੍ਰਧਾਨ-ਗੋਲਡੀ

ਸੰਗਰੂਰ, 17 ਅਗਸਤ (ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਬ) 'ਚ ਹੁਣ ਪ੍ਰਧਾਨਗੀ ਦਾ ਕੋਈ ਮਸਲਾ ਨਹੀਂ ਅਤੇ ਸ. ਸੁਖਬੀਰ ਸਿੰਘ ਬਾਦਲ ਹੀ ਪਾਰਟੀ ਪ੍ਰਧਾਨ ਬਣੇ ਰਹਿਣਗੇ | ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਸ੍ਰੀ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਝੰੂਦਾਂ ਕਮੇਟੀ ਦੀ ਰਿਪੋਰਟ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਬਦਲੀਆਂ ਦੀ ਸੂਚੀ ਉਡੀਕ ਰਹੇ ਹਨ ਹਜ਼ਾਰਾਂ ਅਧਿਆਪਕ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੇ ਸਿੱਖਿਆ ਢਾਂਚੇ ਵਿਚ ਵੱਡੇ ਸੁਧਾਰ ਦੇ ਦਾਅਵੇ ਕਰਨ ਵਾਲੀ ਪੰਜਾਬ ਦੀ ਨਵੀਂ 'ਆਪ' ਸਰਕਾਰ ਹੋਰ ਸੁਧਾਰ ਤਾਂ ਕੀ ਅਧਿਆਪਕਾਂ ਦੀਆਂ ਬਦਲੀਆਂ ਦੇ ਪੰਦਰਾਂ ਦਿਨਾਂ ਵਿਚ ਮੁਕੰਮਲ ਹੋਣ ਵਾਲੇ ਕੰਮ ਨੂੰ ਅਪਲਾਈ ਕੀਤਿਆਂ 90 ਦਿਨ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਦੋਵੇਂ ਅਕਾਲੀ ਦਲ ਪੱਬਾਂ ਭਾਰ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮਨਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲਿ੍ਹਆਂ 'ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸ਼ੋ੍ਰਮਣੀ ਕਮੇਟੀ ਦੇ ਸਾਬਕਾ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ ਕਰਨ ਦੀ ਮੰਗ

ਨਵੀਂ ਦਿੱਲੀ, 17 ਅਗਸਤ (ਏਜੰਸੀ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਲੋਕ ਸਭਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੁਤੰਤਰਤਾ ਦਿਵਸ ਮੌਕੇ ਜਬਰ-ਜਨਾਹ ਦੇ ...

ਪੂਰੀ ਖ਼ਬਰ »

ਸਰਹੱਦ ਨੇੜੇ ਹਥਿਆਰ ਬਰਾਮਦਗੀ ਮੌਕੇ ਪੁਲਿਸ ਕਾਂਸਟੇਬਲ ਜ਼ਖ਼ਮੀ-ਪਾਕਿ ਅੱਤਵਾਦੀ ਹਲਾਕ

ਜੰਮੂ, 17 ਅਗਸਤ (ਏਜੰਸੀ)-ਜੰਮੂ-ਕਸ਼ਮੀਰ 'ਚ ਅੰਤਰਰਾਸ਼ਟਰੀ ਸਰਹੱਦ ਲਾਗੇ ਅਰਨੀਆ ਸੈਕਟਰ 'ਚ ਹਥਿਆਰ ਬਰਾਮਦਗੀ ਦੀ ਕਾਰਵਾਈ ਮੌਕੇ ਪੁਲਿਸ ਦਾ ਸਿਪਾਹੀ ਜ਼ਖ਼ਮੀ ਹੋ ਗਿਆ ਤੇ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ | ਏ.ਡੀ.ਜੀ.ਪੀ. ਜੰਮੂ ਜ਼ੋਨ ਮੁਕੇਸ਼ ਸਿੰਘ ਨੇ ਇਕ ਸੰਦੇਸ਼ 'ਚ ...

ਪੂਰੀ ਖ਼ਬਰ »

ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਸੀ. ਪੀ. ਐਫ਼. ਕਰਮਚਾਰੀ ਯੂਨੀਅਨ ਪੰਜਾਬ ਦੇ ਇਕ ਵਫ਼ਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਸਕੱਤਰੇਤ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸੰਬੰਧੀ ਵਿਸਥਾਰ ਨਾਲ ...

ਪੂਰੀ ਖ਼ਬਰ »

ਰਾਜ ਸਭਾ ਚੋਣ : ਹਾਈਕੋਰਟ ਨੇ ਅਜੈ ਮਾਕਨ ਦੀ ਪਟੀਸ਼ਨ 'ਤੇ ਮੰਗਿਆ ਜਵਾਬ

ਚੰਡੀਗੜ੍ਹ, 17 ਅਗਸਤ (ਤਰੁਣ ਭਜਨੀ)-ਹਰਿਆਣਾ ਤੋਂ ਕਾਂਗਰਸ ਦੇ ਰਾਜ ਸਭਾ ਉਮੀਦਵਾਰ ਅਜੈ ਮਾਕਨ ਵਲੋਂ ਦਾਇਰ ਰਾਜ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਕਾਰਤਿਕੇ ਸ਼ਰਮਾ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈਕੋਰਟ ਨੇ ਕਾਰਤਿਕੇ ਸ਼ਰਮਾ ਅਤੇ ਭਾਰਤੀ ਚੋਣ ...

ਪੂਰੀ ਖ਼ਬਰ »

ਰੂਸ 'ਚ ਹੋਣ ਵਾਲੇ ਫ਼ੌਜੀ ਅਭਿਆਸ 'ਚ ਹਿੱਸਾ ਲੈਣਗੇ ਭਾਰਤੀ ਤੇ ਚੀਨੀ ਸੈਨਿਕ

ਬੀਜਿੰਗ, 17 ਅਗਸਤ (ਏਜੰਸੀ)-ਚੀਨ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਰੂਸ 'ਚ ਇਸ ਮਹੀਨੇ ਦੇ ਅਖੀਰ 'ਚ ਹੋਣ ਵਾਲੇ ਵੋਸਟੋਕ-2022 ਫ਼ੌਜੀ ਅਭਿਆਸ 'ਚ ਭਾਰਤੀ ਤੇ ਚੀਨੀ ਸੈਨਿਕ ਹਿੱਸਾ ਲੈਣਗੇ | ਚੀਨੀ ਰੱਖਿਆ ਮੰਤਰਾਲੇ ਵਲੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਚੀਨੀ ਤੇ ...

ਪੂਰੀ ਖ਼ਬਰ »

'ਆਪ' ਵਿਧਾਇਕ ਪਠਾਨ ਮਾਜਰਾ ਖ਼ਿਲਾਫ਼ ਪਤਨੀ ਵਲੋਂ ਧਮਕੀਆਂ ਦੇਣ ਦਾ ਦੋਸ਼

ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਸਨੌਰ ਤੋਂ 'ਆਪ' ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਖ਼ਿਲਾਫ਼ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵਲੋਂ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ | ਸ਼ਿਕਾਰਤਕਰਤਾ ਵਲੋਂ ਆਪਣੇ 'ਆਪ' ਨੂੰ ਵਿਧਾਇਕ ਦੀ ਦੂਜੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਪੰਜਾਬ ਪ੍ਰਧਾਨ ਸਿੱਧੂ ਦੀ ਤਾਜਪੋਸ਼ੀ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਾਰਟੀ ਦੇ ਨੌਜਵਾਨ ਵਰਕਰਾਂ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਹੈ | ਵੜਿੰਗ ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX