ਤਾਜਾ ਖ਼ਬਰਾਂ


ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  3 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  18 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  51 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 1 hour ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 2 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਗਰੂਰ

ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਰੋਸ ਧਰਨਾ ਦਿੱਤਾ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਦੇਵੀ ਦਿਆਲ, ਅਵਤਾਰ ਸਿੰਘ ਢਢੋਗਲ, ਗੁਰਸੇਵਕ ਸਿੰਘ ਕਲੇਰ, ਸੁਖਜਿੰਦਰ ਸਿੰਘ ਹਰੀਕਾ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਮੌਜੂਦਾ ਸਰਕਾਰ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ | ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ | ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈੱਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਜਾਰੀ ਕਰਵਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ­'ਚ ਮਰਜ਼ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਸਿੱਖਿਆ ਬੋਰਡ ਦੀ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਚੈਨ ਨਾਲ ਨਹੀਂ ਬੈਠੇਗਾ | ਇਸ ਰੋਸ ਪ੍ਰਦਰਸ਼ਨ ਉਪਰੰਤ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਰੋਸ ਪੱਤਰ ਦਿੱਤਾ | ਧਰਨੇ ਨੂੰ ਫਕੀਰ ਸਿੰਘ ਟਿੱਬਾ, ਸਰਬਜੀਤ ਸਿੰਘ ਪੁੰਨਾਂਵਾਲ, ਜਸਪਾਲ ਸਿੰਘ ਲੈਕਚਰਾਰ, ਰਘਵੀਰ ਸਿੰਘ ਭਵਾਨੀਗੜ੍ਹ, ਬਲਵੀਰ ਚੰਦ ਲੌਂਗੋਵਾਲ, ਗੁਰਜੀਤ ਘਨੌਰ, ਸਤਵੰਤ ਸਿੰਘ ਆਲਮਪੁਰ, ਹਰੀਦਾਸ, ਬਲਕਾਰ ਸਿੰਘ ਡੂਡੀਆਂ, ਅਮਨਦੀਪ ਮੂਨਕ, ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸਿੰਘ ਸੰਧੂ ਤੇ ਹੋਰ ਮੌਜੂਦ ਸਨ |

ਜਨਵਰੀ ਤੋਂ ਸੰਗਰੂਰ ਵਾਸੀਆਂ ਨੂੰ ਪੀ.ਜੀ.ਆਈ. ਦੇ ਬਦਲੇ ਰੂਪ 'ਚ ਮਿਲੇਗਾ ਨਵੇਂ ਸਾਲ ਦਾ ਤੋਹਫ਼ਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸੰਗਰੂਰ ਲਾਗੇ ਪਿੰਡ ਘਾਬਦਾ ਵਿਖੇ ਬਣਿਆ ਪੀ.ਜੀ.ਆਈ. ਸੈਟੇਲਾਈਟ ਸੈਂਟਰ ਅਗਲੇ ਸਾਲ 2023 ਦੇ ਜਨਵਰੀ ਮਹੀਨੇ ਤੱਕ ਪੂਰੀ ਤਰ੍ਹਾਂ ਨਾਲ ਸ਼ੁਰੂ ਹੋ ਕੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲੱਗ ਪਵੇਗਾ | ...

ਪੂਰੀ ਖ਼ਬਰ »

ਪੁਲਿਸ ਨੇ 15 ਘੰਟਿਆਂ ਦੇ ਅੰਦਰ ਹੀ ਏ.ਟੀ.ਐਮ. ਤੋੜਨ ਵਾਲਿਆਂ ਨੂੰ ਕੀਤਾ ਕਾਬੂ

ਭਵਾਨੀਗੜ੍ਹ, 17 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਪਿਛਲੀ ਬੀਤੀ ਰਾਤ ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਖੇ ਸਥਿਤ ਯੈਸ ਬੈਂਕ ਦੇ ਏ.ਟੀ.ਐਮ ਨੂੰ ਤੋੜ ਕੇ ਉਸ ਚੋਂ ਨਕਦੀ ਚੋਰੀ ਕਰਨ ਵਾਲੇ ਇੱਕੋ ਹੀ ਪਿੰਡ ਦੇ 3 ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਇਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

- ਮਾਮਲਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ 'ਚ ਆਉਂਦੀ ਜ਼ਮੀਨ ਦਾ -

ਗੱਲ ਕਿਸੇ ਤਣ-ਪੱਤਣ ਨਾ ਲੱਗਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਉੱਤੇ ਲਗਾਏ ਮਾਮਲੇ ਨੂੰ ਲਮਕਾਉਣ ਦੇ ਦੋਸ਼

ਕੁੱਪ ਕਲਾਂ, 17 ਅਗਸਤ (ਮਨਜਿੰਦਰ ਸਿੰਘ ਸਰੌਦ) - ਦਿੱਲੀ-ਕੱਟੜਾ ਐਕਸਪ੍ਰੈਸਵੇਅ ਵਿੱਚ ਆਉਂਦੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਅੱਜ 20 ਵੇਂ ਦਿਨ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਨਾ ਬਣ ਸਕੀ | ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਭਾਜਪਾ ਵਲੋਂ ਸਿਹਤ ਸਹੂਲਤਾਂ ਦੀ ਘਾਟ ਵਿਰੱੁਧ ਰੋਸ ਪ੍ਰਦਰਸ਼ਨ

ਧੂਰੀ, 17 ਅਗਸਤ (ਸੁਖਵੰਤ ਸਿੰਘ ਭੁੱਲਰ)-ਭਾਜਪਾ ਦੇ ਮੁੱਖ ਆਗੂ ਜ਼ਿਲ੍ਹਾ ਪ੍ਰਧਾਨ ਸ. ਰਣਦੀਪ ਸਿੰਘ ਦਿਉਲ ਅਤੇ ਪਾਰਟੀ ਅਹੁਦੇਦਾਰਾਂ ਵਲੋਂ ਸਿਵਲ ਹਸਪਤਾਲ ਅੱਗੇ ਹਸਪਤਾਲਾਂ ਵਿਚ ਸਹੂਲਤਾਂ ਦੀ ਘਾਟ ਦੇ ਮੱਦੇਨਜ਼ਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

29 ਅਗਸਤ ਤੋਂ ਸ਼ੁਰੂ ਹੋਵੇਗਾ ਖੇਡ ਮੇਲਾ-ਜਤਿੰਦਰ ਜੋਰਵਾਲ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਤੋਂ ਸੂਬੇ ਭਰ ਵਿੱਚ 'ਪੰਜਾਬ ਖੇਡ ਮੇਲਾ-2022' ਦੇ ਨਾਂ ਹੇਠ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ 22 ਤੋਲੇ ਸੋਨੇ ਤੇ 1 ਕਿੱਲੋ ਚਾਂਦੀ ਸਣੇ ਹੋਰ ਸਾਮਾਨ ਚੋਰੀ

ਸੰਗਰੂਰ, 17 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਮੱਥਾ ਟੇਕਣ ਗਏ ਪਰਿਵਾਰ ਦੇ ਘਰ 'ਚੋਂ 22 ਤੋਲੇ ਸੋਨਾ, 1 ਕਿੱਲੋਂ ਚਾਂਦੀ ਅਤੇ ਕੁਝ ਹੋਰ ਸਾਮਾਨ ਚੋਰੀ ਹੋਣ ਦੇ ਚੱਲਦਿਆਂ ਥਾਣਾ ਸਿਟੀ ਸੰਗਰੂਰ ਵਿਖੇ ...

ਪੂਰੀ ਖ਼ਬਰ »

ਜੀਵਨ ਸਿੰਘ ਬਣੇ ਸਰਕਲ ਸੰਗਰੂਰ ਦੇ ਪ੍ਰਧਾਨ

ਸੰਗਰੂਰ, 17 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ ਦਾ ਚੋਣ ਇਜਲਾਸ ਸੁਤੰਤਰ ਭਵਨ ਸੰਗਰੂਰ ਵਿਖੇ ਪੰਜਾਬ ਦੇ ਪ੍ਰਧਾਨ ਹਰਭਜਨ ਸਿੰਘ ਪਿਲਖਣੀ, ਬਲਜੀਤ ਕੁਮਾਰ ਅਤੇ ਗੁਰਧਿਆਨ ਸਿੰਘ ਦੀ ਦੇਖ ਰੇਖ ਹੇਠ ਸੰਪੂਰਨ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਨੂੰ ਧੂਰੀ ਤੋਂ ਵੱਡਾ ਕਾਫ਼ਲਾ ਹੋਵੇਗਾ ਰਵਾਨਾ-ਰਣਜੀਤ ਸਿੰਘ ਰੰਧਾਵਾ

ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37 ਵੀਂ ਬਰਸੀ 20 ਅਗਸਤ ਨੂੰ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਹੈ, ਜਿਸ ਵਿਚ ਮਹਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੇ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਮੂਣਕ, 17 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਸਬੰਧੀ ਵਿਧਾਨ ਸਭਾ ਹਲਕਾ ਲਹਿਰਾ ਦੇ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਲੰਪੀ ਪੀੜਤ ਪਸ਼ੂਆਂ ਦੀ ਮੌਤ ਦਾ 50 ਹਜ਼ਾਰ ਰੁਪਏ ਮੁਆਵਜ਼ਾ ਮੰਗਿਆ

ਮਲੇਰਕੋਟਲਾ, 17 ਅਗਸਤ (ਪਰਮਜੀਤ ਸਿੰਘ ਕੁਠਾਲਾ)-ਲੰਪੀ ਚਮੜੀ ਰੋਗ ਦੀ ਮਹਾਂਮਾਰੀ ਨਾਲ ਮਰ ਰਹੇ ਪਸ਼ੂਆਂ ਲਈ ਪ੍ਰਤੀ ਪਸ਼ੂ 50 ਹਜਾਰ ਰੁਪਏ ਮੁਆਵਜ਼ੇ ਦੀ ਮੰਗ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮਲੇਰਕੋਟਲਾ ...

ਪੂਰੀ ਖ਼ਬਰ »

ਵਿਧਾਇਕ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਲਗਾਤਾਰ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਕਰਤਾਰਪੁਰਾ ਬਸਤੀ ਅਤੇ ਪ੍ਰੀਤ ਨਗਰ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਬੀਬਾ ਭਰਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਦਿੱਤਾ ਹੋਕਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈੱਡ ਕਰਾਸ ਨਸਾ ਛੁਡਾਊ ਕੇਂਦਰ ਸੰਗਰੂਰ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਜਿਹੀ ਨਾਮੁਰਾਦ ਬਿਮਾਰੀ ਤੋਂ ਦੂਰ ਰੱਖਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਹਰਮਨਪ੍ਰੀਤ ਕੌਰ ਮਿਸ ਤੀਜ, ਸੰਦੀਪ ਕੌਰ ਪਹਿਲੀ ਰਨਰ ਅਪ ਅਤੇ ਪ੍ਰਬਲ ਕੌਰ ਦੂਜੀ ਰਨਰ ਅਪ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਤੀਆਂ ਦੇ ਸਮਾਗਮ ਦੀ ਰਸਮੀ ਸ਼ੁਰੂਆਤ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਤਿਭਾ ਜ਼ੋਰਵਾਲ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਹਸਪਤਾਲ ਭਲਾਈ ਸ਼ਾਖਾ ਦੀ ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੀ ਧਰਮਪਤਨੀ ਪ੍ਰਤਿਭਾ ਜ਼ੋਰਵਾਲ ਨੇ ਸਥਾਨਕ ਸ਼ਿਵਸ਼ੰਕਰ ਬਿਰਧ ਆਸ਼ਰਮ ਵਿਖੇ ਜਾ ਕੇ ਆਸ਼ਰਿਤ ਬਜ਼ੁਰਗਾਂ ਨੂੰ ਫਰੂਟ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦਾ ਮਰੀਜ਼ਾਂ ਨੂੰ ਹੋ ਰਿਹਾ ਲਾਭ

ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 75 ਵੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ 75 ਮੁਹੱਲਾ ਕਲੀਨਿਕ ਸਮਰਪਿਤ ਕੀਤੇ ਗਏ ਹਨ, ਇਸੇ ਤਹਿਤ ਹੀ ਮੁੱਖ ...

ਪੂਰੀ ਖ਼ਬਰ »

ਗੁਰਬਾਣੀ ਸੰਬੰਧੀ ਕੈਂਪ ਲਗਾਇਆ

ਖਨੌਰੀ, 17 ਅਗਸਤ (ਰਮੇਸ਼ ਕੁਮਾਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪਿੰਡ ਸ਼ੇਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਚ ਗੁਰਬਾਣੀ ਸਬੰਧੀ 10 ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ 74 ਬੱਚਿਆਂ ਨੇ ਭਾਗ ਲਿਆ | ਗੁਰਬਾਣੀ ਦੀ ਟ੍ਰੇਨਿੰਗ ...

ਪੂਰੀ ਖ਼ਬਰ »

ਬੇ-ਘਰੇ ਮਜ਼ਦੂਰਾਂ ਨੇ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਭੁੱਲਰ, ਧਾਲੀਵਾਲ)-ਬੇਘਰੇ ਮਜ਼ਦੂਰਾਂ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਸੁਨਾਮ ਸ਼ਹਿਰ ਵਿਖੇ ਦੇਸ਼ ਦੇ ਆਜ਼ਾਦੀ ਦਿਹਾੜੇ ਉੱਤੇ 75 ਵੀਂ ਵਰ੍ਹੇਗੰਢ ਨੂੰ ਕਾਲੇ ਦਿਨ ਵਜੋਂ ਮਨਾਇਆ ਅਤੇ ਕਾਲੀਆਂ ...

ਪੂਰੀ ਖ਼ਬਰ »

ਪਿੰਡ ਖ਼ੁਰਦ ਦੇ ਸ਼ਹੀਦ ਹੌਲਦਾਰ ਮਨਜੀਤ ਸਿੰਘ ਨੂੰ ਸਰਧਾ ਦੇ ਫ਼ੁੱਲ ਭੇਟ

ਸੰਦੌੜ, 17 ਅਗਸਤ (ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਖ਼ੁਰਦ ਤੋਂ ਸੈਨਾ ਮੈਡਲ ਵਿਜੇਤਾ ਸ਼ਹੀਦ ਹੌਲਦਾਰ ਮਨਜੀਤ ਸਿੰਘ ਜੋ ਸੰਨ 2009 ਵਿਚ ਗਲੈਸੀਅਰ ਵਿਚ ਸ਼ਹੀਦ ਹੋ ਗਏ ਸਨ, ਨੂੰ 76ਵੇਂ ਆਜ਼ਾਦੀ ਦਿਵਸ ਮੌਕੇ ਮਲੇਰਕੋਟਲਾ ਵਿਧਾਇਕ ਵਲੋਂ ਸਰਧਾ ਦੇ ਫ਼ੁੱਲ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਦੁੱਖ ਸਾਂਝਾ

ਸ਼ੇਰਪੁਰ, 17 ਅਗਸਤ (ਦਰਸ਼ਨ ਸਿੰਘ ਖੇੜੀ)-ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਪਹਿਰੇਦਾਰੀ ਕਰਨ ਵਾਲੇ ਪਰਿਵਾਰ ਸਮਾਜ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਕੇ ਨਾਮਣਾ ਖੱਟਣ ਵਿਚ ਮੋਹਰੀ ਸਥਾਨ ਹਾਸਲ ਕਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਯੁਕਤ ਅਕਾਲੀ ਦਲ ਦੇ ...

ਪੂਰੀ ਖ਼ਬਰ »

ਹੇੜੀਕੇ ਪਿੰਡ 'ਚ 25 ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਦਿੱਤਾ ਸੰਘਰਸ਼ ਦਾ ਸੱਦਾ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਲੌਂਗੋਵਾਲ ਅਤੇ ਰਾਜ ਕੌਰ ਬਡਰੁੱਖਾਂ ਨੇ ਕਿਹਾ ਕਿ ਪਿੰਡ ਹੇੜੀਕੇ ਐਸ.ਸੀ. ਭਾਈਚਾਰੇ ਨੰੂ ਜ਼ਮੀਨ ਦਾ ਹੱਕ ਦਿਵਾਉਣ ਅਤੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨਾਂ ਦੀ ਡੰਮੀ ...

ਪੂਰੀ ਖ਼ਬਰ »

ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਸੰਗਰੂਰ, 16 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ਸ਼੍ਰੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਪੁਲਿਸ ਚੌਕੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹਿਰ 'ਚ ਹੋ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਵਿਰੋਧ ਵਿੱਚ ਰੇਹੜੀ-ਫੜ੍ਹੀ ਯੂਨੀਅਨ (ਸੀਟੂ) ਸੁਨਾਮ ਅਤੇ ਸੀ.ਪੀ.ਆਈ (ਐਮ) ਵੱਲੋਂ ਸਾਂਝੇ ਤੋਰ 'ਤੇ ਸਥਾਨਕ ਅਨਾਜ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 17 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਸ ਡੀ ਐਮ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ...

ਪੂਰੀ ਖ਼ਬਰ »

ਫੜ੍ਹੀ ਯੂਨੀਅਨ ਨੇ ਦਿੱਤਾ ਧਰਨਾ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ) -ਸੁਨਾਮ ਅੰਦਰ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਸਬਜ਼ੀ ਮੰਡੀ ਸੁਨਾਮ ਦੀ ਚੌਂਕੀ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਇਕੱਠੇ ਹੋਏ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੇ ਬਰਸੀ ਸਮਾਗਮ 'ਤੇ ਹਲਕਾ ਅਮਰਗੜ੍ਹ ਤੋਂ ਵੱਡੀ ਗਿਣਤੀ 'ਚ ਜਥੇ ਪੁੱਜਣਗੇ-ਝੂੰਦਾਂ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਾਲਾਨਾ ਬਰਸੀ 20 ਅਗਸਤ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਵੱਡੀ ਪੱਧਰ ਤੇ ਮਨਾਈ ਜਾ ਰਹੀ ਹੈ | ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਲੋਂ ...

ਪੂਰੀ ਖ਼ਬਰ »

22 ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਗੱਜਣਗੇ ਕਿਸਾਨ-ਰਣ ਸਿੰਘ ਚੱਠਾ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ)-ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖਿਲਾਫ ਆਪਣੀਆਂ ਅਧੂਰੀਆਂ ਪਈਆਂ ਮੰਗਾਂ ਲਾਗੂ ਕਰਵਾਉਣ ਲਈ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਵਿਸ਼ਾਲ ਧਰਨਾ ਦੇਣਗੇ ਕਿਸਾਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀ ਅੱਜ ਤੋਂ ਸਮੂਹਿਕ ਛੁੱਟੀ 'ਤੇ ਜਾ ਕੇ ਰਾਜ ਭਰ 'ਚ ਵਿੱਢਣਗੇ ਸੰਘਰਸ਼

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਖੁਰਾਕ ਸਿਵਲ ਸਪਲਾਈਜ਼ ਵਿਭਾਗ ਦੀ ਇੰਸਪੈਕਟਰੇਟ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਰਾਜੇਸ਼ ਬਾਂਸਲ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵਲੋਂ ਗਲਤ ਤੱਥਾਂ ਦੇ ਆਧਾਰ ਉੱਤੇ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਇੰਸਡਸਟਰੀਅਲ ਚੈਂਬਰ ਦੇ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਸੰਗਰੂਰ ਇੰਡਸਟਰੀਅਲ ਚੈਂਬਰ ਵਿਚ ਇਕ ਸੁਵਿਧਾ ਕੇਂਦਰ ਜੋ ਆਪਣੇ ਆਪ ਵਿਚ ਪੰਜਾਬ ਦਾ ਪਹਿਲਾਂ ਸੁਵਿਧਾ ਕੇਂਦਰ ਹੈ ਜਿਥੇ ਉਦਯੋਗਪਤੀਆਂ ਨੂੰ ਕਾਫੀ ਸਹੂਲਤਾਂ ਮਿਲਣਗੀਆਂ ਦਾ ਉਦਘਾਟਨ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਬੱਸ ਅੱਡੇ ਦੇ ਬਾਹਰਵਾਰ ਰਿਕਸ਼ਾ ਚਾਲਕਾਂ ਤੇ ਈ ਰਿਕਸ਼ਾ ਚਾਲਕਾਂ 'ਚ ਹੋਈ ਹਿੰਸਕ ਝੜਪ

ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੱਸ ਸਟੈਂਡ ਸੰਗਰੂਰ ਦੇ ਬਾਹਰਵਾਰ ਅੱਜ ਉਸ ਵੇਲੇ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਜਦ ਈ. ਰਿਕਸ਼ਾ (ਬੈਂਟਰੀ ਵਾਲਾ ਰਿਕਸ਼ੇ) ਅਤੇ ਸਾਇਕਲ ਰਿਕਸ਼ਾ ਚਾਲਕਾਂ ਦੀ ਸਵਾਰੀਆਂ ਨੂੰ ਲੈ ਕੇ ਹੋਈ ਬਹਿਸ ਹਿੰਸਕ ਝੜਪ ...

ਪੂਰੀ ਖ਼ਬਰ »

ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਅਕਾਲੀ ਕੌਂਸਲਰਾਂ ਵਲੋਂ ਕਾਰਜ ਸਾਧਕ ਅਫ਼ਸਰ ਨਾਲ ਮੁਲਾਕਾਤ

ਅਮਰਗੜ੍ਹ, 17 ਅਗਸਤ (ਜਤਿੰਦਰ ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਦੇ ਮੌਜੂਦਾ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀ ਕੌਂਸਲਰਾਂ ਵਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ | ਅੱਜ ਵਿਰੋਧੀ ਧਿਰ ਦੇ ਕੌਂਸਲਰ ...

ਪੂਰੀ ਖ਼ਬਰ »

ਰੁਦਰਾ ਸੰਗਰੂਰ ਨੇ ਲਗਵਾਇਆ ਕੈਨੇਡਾ ਰਿਫਿਊਜ਼ਲ ਦਾ ਆਸਟੇ੍ਰਲੀਆ ਦਾ ਵੀਜ਼ਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਰੁਦਰਾ ਆਇਲਟਸ ਤੇ ਇਮੀਗੇ੍ਰਸ਼ਨ ਸੰਗਰੂਰ ਵੱਲੋਂ ਲਗਵਾਏ ਜਾ ਰਹੇ ਸਫ਼ਲਤਮ ਵੀਜ਼ਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅੱਜ ਵੀ ਰੁਦਰਾ ਸੰਗਰੂਰ ਵੱਲੋਂ ਆਸਟੇ੍ਰਲੀਆ ਦੇ ਦੋ ਵੀਜ਼ੇ ਲਗਵਾ ਕੇ ਦਿੱਤੇ ਹਨ ਇਨ੍ਹਾਂ ਵਿਚੋਂ ...

ਪੂਰੀ ਖ਼ਬਰ »

ਸੰਗਰੂਰ/ਮਲੇਰਕੋਟਲਾ 'ਚ ਅਜ਼ਾਦੀ ਦਿਹਾੜਾ ਮਨਾਇਆ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਐਮ ਐਂਡ ਐਮ ਸਕੂਲ ਨਾਗਰੀ, ਸੰਗਰੂਰ, ਪੰਜਾਬ ਵਿਖੇ 75ਵਾਂ ਅਜਾਦੀ ਦਿਵਸ ਦਿਵਸ ਮਨਾਇਆ ਗਿਆ | ਬੱਚਿਆਂ ਵਿੱਚ ਲੱਡੂ ਵੰਡੇ ਗਏ | ਇਸ ਮੌਕੇ 'ਤੇ ਪਿ੍ੰਸੀਪਲ ਰਮਨਦੀਪ ਕੌਰ, ਮੈਡਮ ਗੁਰਵਿੰਦਰ ਕੌਰ, ਮੈਡਮ ਜਸਮੀਤ ਕੌਰ, ਸਮੂਹ ਸਟਾਫ ਅਤੇ ...

ਪੂਰੀ ਖ਼ਬਰ »

ਮੱਛੀ ਪਾਲਕ ਕਿਸਾਨਾਂ ਨੇ ਕੈਬਨਿਟ ਮੰਤਰੀ ਭੁੱਲਰ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਮੱਛੀ ਪਾਲਕ ਕਿਸਾਨਾਂ ਨੇ ਸੰਗਰੂਰ ਵਿਖੇ ਆਪਣੀਆਂ ਮੁਸ਼ਕਲਾਂ ਨੰੂ ਲੈ ਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੰੂ ਮੰਗ ਪੱਤਰ ਦਿੱਤਾ | ਵਫਦ ਦੀ ਅਗਵਾਈ ਕਰ ਰਹੇ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੇ ਸੱਦੇ 'ਤੇ ਵੱਡੀ ਗਿਣਤੀ ਕਿਸਾਨਾਂ ਨੇ ਲਖੀਮਪੁਰਖੀਰੀ ਜਾਣ ਦੀ ਤਿਆਰੀ ਵਿੱਢੀ

ਮਲੇਰਕੋਟਲਾ, 17 ਅਗਸਤ (ਪਰਮਜੀਤ ਸਿੰਘ ਕੁਠਾਲਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਨ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਪੰਜਾਬ ਇਨ ਲਾਇਨ ਹਾਕੀ ਟੀਮ ਦੀ ਕਪਤਾਨ ਅਰਸ਼ਪ੍ਰੀਤ ਕੌਰ ਸਮੇਤ ਤਿੰਨ ਖਿਡਾਰਨਾਂ ਸਨਮਾਨਿਤ

ਸੰਗਰੂਰ, (ਧੀਰਜ ਪਸ਼ੌਰੀਆ)-ਪੁਲਿਸ ਲਾਇਨ ਸਟੇਡੀਅਮ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬ ਇਨ ਲਾਇਨ ਹਾਕੀ ਟੀਮ ਦੀ ਕਪਤਾਨ ਪਿੰਡ ਮੰਗਵਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX