ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ 'ਤੇ ਹੋਰਡਿੰਗ, ਫਲੈਕਸ ਬੋਰਡ, ਬੈਨਰ ਆਦਿ ਲਾਉਣ ਲਈ 'ਦਾ ਪੰਜਾਬ ਮਿਊਾਸਪਲ ਆਊਟਡੋਰ ਐਡਵਰਟਾਈਜ਼ਮੈਂਟ ਪਾਲਿਸੀ-2018' ਬਣਾਈ ਗਈ ਸੀ ਤਾਂ ਜੋ ਇਸ ਪਾਲਿਸੀ ਨਾਲ ਜਿੱਥੇ ਥਾਂ-ਥਾਂ 'ਤੇ ਲੱਗੇ ਇਸ਼ਤਿਹਾਰਾਂ ਕਾਰਨ ਵਾਪਰਦੇ ਸੜਕ ਹਾਦਸਿਆਂ ਉੱਪਰ ਠੱਲ੍ਹ ਪੈ ਸਕੇ ਉੱਥੇ ਸਰਕਾਰ ਦੇ ਰੈਵੀਨਿਊ ਵਿਚ ਵੀ ਵਾਧਾ ਹੋ ਸਕੇ | ਪਰ ਇਸ ਪਾਲਿਸੀ ਦੀਆਂ ਸ਼ਹਿਰ ਬਰਨਾਲਾ ਵਿਚ ਸ਼ਰ੍ਹੇਆਮ ਧੱਜੀਆਂ ਉੱਡ ਰਹੀਆਂ ਹਨ ਕਿਉਂਕਿ ਸ਼ਹਿਰ ਵਿਚ ਕੋਈ ਵੀ ਐਸਾ ਕੋਨਾ ਨਹੀਂ ਜਿੱਥੇ ਦੁਕਾਨਾਂ ਅਤੇ ਹੋਰ ਪ੍ਰਾਈਵੇਟ ਬਿਲਡਿੰਗਾਂ ਉੱਪਰ ਵੱਡੇ-ਵੱਡੇ ਫਲੈਕਸ ਬੋਰਡ ਅਤੇ ਹੋਰਡਿੰਗ ਨਾ ਲੱਗੇ ਹੋਣ | ਇਸੇ ਤਰ੍ਹਾਂ ਨੈਸ਼ਨਲ ਹਾਈਵੇ ਜਿੱਥੇ ਕੋਈ ਵੀ ਐਡਵਰਟਾਈਜ਼ਮੈਂਟ ਕਰਨ ਦੀ ਪਾਬੰਦੀ ਹੈ ਦੇ ਕੋਨਿਆਂ 'ਤੇ ਖੇਤਾਂ ਵਿਚ ਵੱਡੇ-ਵੱਡੇ ਫਲੈਕਸ ਬੋਰਡ ਲੱਗੇ ਹੋਏ ਹਨ | ਪਰ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਸ਼ਹਿਰ ਵਿਚ ਹੋਰਡਿੰਗਾਂ ਅਤੇ ਫੈਲਕਸਾਂ ਬੋਰਡ ਦੀ ਵੱਡੀ ਭਰਮਾਰ ਹੋਣ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪਤਾ ਨਹੀਂ ਕਿਉਂ ਇਹ ਨਜ਼ਰੀਂ ਨਹੀਂ ਪੈ ਰਹੇ | ਇਸ ਪ੍ਰਤੀ ਪ੍ਰਸ਼ਾਸਨ ਵਲੋਂ ਅੱਖਾਂ ਬੰਦ ਕਰਨ ਕਾਰਨ ਨਾ ਕੇਵਲ ਸਰਕਾਰ ਦੀ ਇਸ ਪਾਲਿਸੀ ਦੀ ਉਲੰਘਣਾ ਹੋ ਰਹੀ ਹੈ ਬਲਕਿ ਸਰਕਾਰ ਨੂੰ ਆਰਥਿਕ ਪੱਖੋਂ ਤੋਂ ਵੀ ਮੋਟਾ ਚੂਨਾ ਲੱਗ ਰਿਹਾ ਹੈ | ਦੱਸਣਯੋਗ ਹੈ ਕਿ ਇਸ ਪਾਲਿਸੀ ਅਨੁਸਾਰ ਇੱਕ ਐਡਵਰਟਾਈਜਮੈਂਟ ਰੈਗੂਲੇਟਰੀ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹਨ | ਇਸ ਕਮੇਟੀ ਵਲੋਂ ਸ਼ਹਿਰ ਵਿਚ ਲਗਨ ਵਾਲੇ ਹੋਰਡਿੰਗਾਂ, ਫਲੈਕਸ ਬੋਰਡਾਂ ਅਤੇ ਹੋਰ ਬੈਨਰਾਂ ਲਈ ਥਾਵਾਂ ਨਿਰਧਾਰਿਤ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਥਾਵਾਂ 'ਤੇ ਲੱਗਣ ਵਾਲੇ ਬੋਰਡਾਂ ਸਬੰਧੀ ਕਿਰਾਇਆ ਅਤੇ ਟੈਕਸ ਲਿਆ ਜਾਂਦਾ ਹੈ | ਕਮੇਟੀ ਵਲੋਂ ਨਿਰਧਾਰਿਤ ਥਾਵਾਂ ਤੋਂ ਇਲਾਵਾ ਹੋਰ ਕਿਤੇ ਵੀ ਹੋਰਡਿੰਗ ਅਤੇ ਫਲੈਕਸ ਬੋਰਡ ਆਦਿ ਨਹੀਂ ਲਗਾਇਆ ਜਾ ਸਕਦਾ | ਜਿੱਥੋਂ ਤੱਕ ਪ੍ਰਾਈਵੇਟ ਬਿਲਡਿੰਗਾਂ ਅਤੇ ਹੋਰ ਥਾਵਾਂ ਦੀ ਗੱਲ ਹੈ ਵਿਖੇ ਹੋਰਡਿੰਗ ਅਤੇ ਫਲੈਕਸ ਲਾਉਣ ਲਈ ਸਬੰਧਤ ਮਾਲਕ ਵਲੋਂ ਕਮੇਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ | ਜੇਕਰ ਬਿਨਾਂ ਮਨਜ਼ੂਰੀ ਤੋਂ ਐਡਵਰਟਾਈਜਮੈਂਟ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਨਾ ਕੇਵਲ ਜੁਰਮਾਨਾ ਲੱਗ ਸਕਦਾ ਹੈ ਬਲਕਿ ਹੋਰ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਜ਼ਿਲ੍ਹਾ ਬਰਨਾਲਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਇੱਕ ਕਲੱਸਟਰ ਬਣਾ ਕੇ ਐਡਵਰਟਾਈਜਮੈਂਟ ਲਈ ਠੇਕਾ ਦਿੱਤੇ ਜਾਣ ਸਬੰਧੀ ਪਿਛਲੇ ਸਾਲਾਂ ਦੌਰਾਨ ਟੈਂਡਰ ਵੀ ਕਾਲ ਕੀਤੇ ਗਏ ਸਨ ਜਿਸ ਦੀ ਰਾਖਵੀਂ ਕੀਮਤ ਲਗਭਗ 1.70 ਕਰੋੜ ਰੁਪਏ ਸਾਲ ਰੱਖੀ ਗਈ ਸੀ | ਭਾਵੇਂਕਿ ਇਹ ਟੈਂਡਰ ਸਿਰੇ ਨਹੀਂ ਚੜ੍ਹ ਸਕਿਆ ਪਰ ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਰਕਾਰ ਨੂੰ ਇਸ ਪਾਲਿਸੀ ਤੋਂ ਕਿੰਨਾ ਰੈਵੀਨਿਊ ਇਕੱਠਾ ਹੋ ਸਕਦਾ ਹੈ | ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਐਡਵਰਟਾਈਜਮੈਂਟ ਪਾਲਿਸੀ ਦੀਆਂ ਉੱਡ ਰਹੀਆਂ ਧੱਜੀਆਂ ਨੂੰ ਨਾ ਰੋਕਿਆ ਗਿਆ ਤਾਂ ਸ਼ਹਿਰ ਬਰਨਾਲਾ ਵਿਚ ਹਰ ਪਾਸੇ ਬੋਰਡ ਹੀ ਬੋਰਡ ਨਜ਼ਰ ਆਉਣਗੇ ਅਤੇ ਇਨ੍ਹਾਂ ਬੋਰਡਾਂ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੋ ਸਕਦਾ ਹੈ |
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਸੈਂਕੜੇ ਅਧਿਆਪਕਾਂ ਨੇ ਡੀ.ਸੀ. ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਧਰਨਾ ...
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੈਬਨਿਟ ਮੰਤਰੀ ਗਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਵੈ ਸੇਵੀ ਸੰਸਥਾ ਵਲੋਂ ਲੰਪੀ ਸਕਿੰਨ ਡਸੀਜ ਨਾਲ ਪ੍ਰਭਾਵਿਤ ਜਾਨਵਰਾਂ ਦੇ ਇਲਾਜ ਸਬੰਧੀ ...
ਬਰਨਾਲਾ, 17 ਅਗਸਤ (ਨਰਿੰਦਰ ਅਰੋੜਾ)-ਸ਼ਹਿਰ ਬਰਨਾਲਾ ਵਿਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹਾਂ ਅਤੇ ਹਮਲੇ ਦੀਆਂ ਵਾਰਦਾਤਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ ਉਥੇ ਸ਼ਹਿਰ ਵਾਸੀਆਂ ਵਿਚ ਅਜਿਹੀਆਂ ਘਟਨਾਵਾਂ ...
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਹੰਡਿਆਇਆ ਵਿਖੇ ਸਟੈਂਡਰਡ ਚੌਕ ਤੋਂ ਤਪਾ ਮੰਡੀ ਵੱਲ ਗੱਡੀ ਨੰ: ਪੀ.ਬੀ. 10 ਡੀ.ਕੇ. 4906 ਜਾ ਰਹੀ ਸੀ ਜਿਸ ਨੂੰ ਪਿੱਛੇ ਆ ਰਹੇ ਮੋਟਰਸਾਈਕਲ ਨੰ: ਪੀ.ਬੀ. 19 ਈ ...
ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਸੰਦਾਂ 'ਤੇ ਗਰੁੱਪ ਬਣਾ ਕੇ ਦਿੱਤੀ ਜਾਣ ਵਾਲੀ ਸਬਸਿਡੀ ਬੰਦ ਕੀਤੇ ਜਾਣ 'ਤੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਕਿਸਾਨ ...
ਧਨੌਲਾ, 17 ਅਗਸਤ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਧਨੌਲਾ ਪੁਲਿਸ ਨੇ ਜੀਵਨ ਕੁਮਾਰ ਪੁੱਤਰ ਪੂਰਨ ਚੰਦ ਦੇ ਬਿਆਨਾਂ ਦੇ ਆਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਦਰਸ਼ਨ ਸਿੰਘ ਪੁੱਤਰ ਬਲਜੀਤ ਸਿੰਘ ਜਸਪ੍ਰੀਤ ਸਿੰਘ ਪੁੱਤਰ ਨਾਜਰ ਸਿੰਘ ਬਰਿਖ਼ਲਾਫ਼ ਧਾਰਾ 457, 380 ਤਹਿਤ ...
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ ਅਤੇ ਸਮਾਗਮ ਵਿਚ ਮੁੱਖ ਮਹਿਮਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਵੱਖ-ਵੱਖ ਖੇਤਰਾਂ ...
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 110 ਲੀਟਰ ਲਾਹਣ ਅਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਜੀਤ ਸਿੰਘ ...
ਭਦੌੜ, 17 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਿੰਡ ਨੈਣੇਵਾਲ ਵਿਖੇ ਗ਼ਰੀਬ ਪਰਿਵਾਰ ਦੇ ਰੈਣ ਬਸੇਰੇ 'ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਤੋਂ ਦੁਖੀ ਹੋਕੇ ਲਾਚਾਰ ਗ਼ਰੀਬ ਪਤੀ ਪਤਨੀ ਨੂੰ ਜਦ ਕਿਸੇ ਪਾਸੇ ਤੋਂ ਇਨਸਾਫ਼ ਮਿਲਦਾ ਨਜ਼ਰ ਨਾ ਆਇਆ ਤਾਂ ਦੋਵੇਂ ਪਤੀ ਪਤਨੀ ...
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸਰਕਾਰੀ ਆਈ.ਟੀ.ਆਈ. ਬਰਨਾਲਾ (ਲੜਕੇ ਅਤੇ ਲੜਕੀਆਂ) ਦੇ ਗੈਸਟ ਫੈਕਲਟੀ ਇੰਸਟਰੱਕਟਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਗਗਨਦੀਪ ਕੌਰ, ਮੀਨਾਕਸ਼ੀ ਰਾਣੀ, ਕੁਲਵੰਤ ਸਿੰਘ, ਬਿਮਲਾ ਦੇਵੀ, ਝਕਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਨਵਨੀਤ ...
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਇਲਾਕੇ 'ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ, ਅਜਿਹੀਆਂ ਹੀ ਚੋਰੀ ਦੀਆਂ ਦੋ ਅਲੱਗ ਅਲੱਗ ਘਟਨਾਵਾਂ ਉਸ ਸਮੇਂ ਵਾਪਰੀਆਂ ...
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਕਰਵਾਇਆ ਜਾ ਰਿਹਾ ਹੈ¢ ਇਹ ਖੇਡ ਮੇਲਾ ਦੋ ਮਹੀਨਿਆਂ ਦਾ ਹੋਵੇਗਾ, ਜਿਸ ਵਿਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਕਈ ਖੇਡ ਮੁਕਾਬਲੇ ਕਰਵਾਏ ...
ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ 18 ਅਗਸਤ ਨੂੰ ਸਵੇਰੇ 11 ਵਜੇ ਮਹਿਲ ਕਲਾਂ ਵਿਖੇ ਆਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਆਮ ਆਦਮੀ ਕੁਲਵੰਤ ਸਿੰਘ ਪੰਡੋਰੀ ਨੇ ...
ਟੱਲੇਵਾਲ, 17 ਅਗਸਤ (ਸੋਨੀ ਚੀਮਾ)-ਪਿੰਡ ਬੀਹਲਾ ਨਾਲ ਸਬੰਧਤ ਸਮਾਜ ਸੇਵੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਦਵਿੰਦਰ ਸਿੰਘ ਬੀਹਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਬਲਦੇਵ ਕੌਰ ਪਤਨੀ ਸ: ਚੰਦ ਸਿੰਘ ਸਿੱਧੂ ਯੂ.ਐਸ.ਏ ਬਿਮਾਰੀ ਕਾਰਨ ...
ਬਰਨਾਲਾ, 17 ਅਗਸਤ (ਨਰਿੰਦਰ ਅਰੋੜਾ)-ਸਟੇਟ ਹੈਲਥ ਏਜੰਸੀ ਪੰਜਾਬ ਵਲੋਂ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਵਧੀਆਂ ਸੇਵਾਵਾਂ ਦੇਣ ਵਾਲੇ ਅਤੇ ਜ਼ਿਲੇ੍ਹ ਅੰਦਰ ਸਭ ਤੋਂ ਵੱਧ ਇਲਾਜ ਕਰਨ ਵਾਲੇ ਹਸਪਤਾਲਾਂ ਨੂੰ ਅਤੇ ਸਿਵਲ ...
ਧਨੌਲਾ, 17 ਅਗਸਤ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਗਰ ਕੌਂਸਲ ਧਨੌਲਾ ਵਿਖੇ ਪੈਨਸ਼ਨ ਕੈਂਪ ਆਯੋਜਿਤ ਕੀਤਾ ਗਿਆ | ਨਗਰ ਕੌਂਸਲ ਦੀ ਪ੍ਰਧਾਨ ਦੇ ਸਪੁੱਤਰ ਹਰਦੀਪ ਸਿੰਘ ਸੋਢੀ ਨੇ ਜਾਣਕਾਰੀ ...
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਹਾਇਕ ਉਪਕਰਨ ਅਤੇ ਬਨਾਉਟੀ ਅੰਗ ਮੁਹੱਈਆ ਕਰਾਉਣ ਲਈ ਅਲਿਮਕੋ ਵਲੋਂ 27 ਅਤੇ 29 ਅਗਸਤ ਨੂੰ ਵਿਸ਼ੇਸ਼ ਕੈਂਪ ਲਾਏ ਜਾਣਗੇ | ...
ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਗਹਿਲ)-ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੀਆਂ ਵੱਖ-ਵੱਖ ਸੜਕਾਂ ਦੇ ਵਿਰੋਧ ਵਿਚ ਆਏ ਕਿਸਾਨ ਆਗੂਆਂ ਵਲੋਂ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਨਿਰਮਾਣ ਲਈ ਜ਼ਮੀਨ ਐਕਵਾਇਰ ਕਰਨ ...
ਬਰਨਾਲਾ, 17 ਅਗਸਤ (ਰਾਜ ਪਨੇਸਰ)-25 ਏਕੜ ਬਰਨਾਲਾ ਵਿਖੇ ਹਲਕਾ ਇੰਚਾਰਜ ਮਨੀਸ਼ ਬਾਂਸਲ ਦੀ ਰਿਹਾਇਸ਼ ਵਿਖੇ ਯੂਥ ਕਾਂਗਰਸ ਤੇ ਸਹਿ ਕੋਆਰਡੀਨੇਟਰ ਸ਼ਾਂਤਨੂੰ ਚੌਹਾਨ ਬਰਨਾਲਾ ਦੀ ਅਗਵਾਈ ਵਿਚ ਮੀਟਿੰਗ ਹੋਈ | ਮੀਟਿੰਗ ਦੌਰਾਨ ਯੂਥ ਕਾਂਗਰਸ ਪੰਜਾਬ ਦੇ ਜ਼ਿਲਿ੍ਹਆਂ ਦੇ ...
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਲੰਪੀ ਸਕਿੰਨ ਬਿਮਾਰੀ ਸਬੰਧੀ ਘਰ-ਘਰ ਜਾ ਕੇ ਗੋਟ ਪੋਕਸ ਦੀ ਵੈਕਸੀਨ ਕੀਤੀ ਗਈ | ਇਸ ਸਬੰਧੀ ਪਸ਼ੂ ਸਿਵਲ ਹਸਪਤਾਲ ਹੰਡਿਆਇਆ ਦੀ ਵੀ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਡਾ: ...
ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਗਹਿਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਵਿਖੇ 72 ਘੰਟਿਆਂ ਲਈ 18 ਅਗਸਤ ਤੋਂ ਸ਼ੁਰੂ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਲਈ ਬਲਾਕ ਮਹਿਲ ਕਲਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ...
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਸਥਾਨਕ ਐਸ.ਐਨ.ਆਰੀਆ. ਹਾਈ ਸਕੂਲ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਕਹਾਣੀਕਾਰ ਭੂਰਾ ਸਿੰਘ ਕਲੇਰ ਦੀ ਯਾਦ 'ਚ ਰੂਬਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਉੱਘੇ ਕਾਰੋਬਾਰੀ ਅਤੇ ਆਰੀਆ ਸਕੂਲ ਦੇ ਸੀਨੀਅਰ ਮੀਤ ...
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਵਲੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਬੁਢਾਪਾ ਪੈਨਸ਼ਨ ...
ਸ਼ਹਿਣਾ/ਟੱਲੇਵਾਲ, 17 ਅਗਸਤ (ਸੁਰੇਸ਼ ਗੋਗੀ, ਸੋਨੀ ਚੀਮਾ)-ਪਿੰਡ ਚੀਮਾ ਨੇੜੇ ਬਾਲਾ ਜੀ ਗੁਦਾਮਾਂ ਤੋਂ ਉੱਡਦੀ ਸੁਸਰੀ ਕਾਰਨ ਪਿੰਡ ਚੀਮਾ ਤੇ ਕੋਠੇ ਜਵੰਧਾ ਵਾਸੀਆਂ ਵਲੋਂ ਦੋਵੇਂ ਪੰਚਾਇਤਾਂ ਦੀ ਅਗਵਾਈ ਵਿਚ ਨਾਅਰੇਬਾਜ਼ੀ ਕੀਤੀ ਗਈ | ਸਰਪੰਚ ਇੰਦਰਜੀਤ ਸਿੰਘ ਜਵੰਧਾ, ...
ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੱਸ ਸਟੈਂਡ ਸੰਗਰੂਰ ਦੇ ਬਾਹਰਵਾਰ ਅੱਜ ਉਸ ਵੇਲੇ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਜਦ ਈ. ਰਿਕਸ਼ਾ (ਬੈਂਟਰੀ ਵਾਲਾ ਰਿਕਸ਼ੇ) ਅਤੇ ਸਾਇਕਲ ਰਿਕਸ਼ਾ ਚਾਲਕਾਂ ਦੀ ਸਵਾਰੀਆਂ ਨੂੰ ਲੈ ਕੇ ਹੋਈ ਬਹਿਸ ਹਿੰਸਕ ਝੜਪ ...
ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ)-ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖਿਲਾਫ ਆਪਣੀਆਂ ਅਧੂਰੀਆਂ ਪਈਆਂ ਮੰਗਾਂ ਲਾਗੂ ਕਰਵਾਉਣ ਲਈ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਵਿਸ਼ਾਲ ਧਰਨਾ ਦੇਣਗੇ ਕਿਸਾਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਭਵਾਨੀਗੜ੍ਹ, 17 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਸ ਡੀ ਐਮ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ...
ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਰੁਦਰਾ ਆਇਲਟਸ ਤੇ ਇਮੀਗੇ੍ਰਸ਼ਨ ਸੰਗਰੂਰ ਵੱਲੋਂ ਲਗਵਾਏ ਜਾ ਰਹੇ ਸਫ਼ਲਤਮ ਵੀਜ਼ਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅੱਜ ਵੀ ਰੁਦਰਾ ਸੰਗਰੂਰ ਵੱਲੋਂ ਆਸਟੇ੍ਰਲੀਆ ਦੇ ਦੋ ਵੀਜ਼ੇ ਲਗਵਾ ਕੇ ਦਿੱਤੇ ਹਨ ਇਨ੍ਹਾਂ ਵਿਚੋਂ ...
ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ) -ਸੁਨਾਮ ਅੰਦਰ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਸਬਜ਼ੀ ਮੰਡੀ ਸੁਨਾਮ ਦੀ ਚੌਂਕੀ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਇਕੱਠੇ ਹੋਏ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ...
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਨੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਭਾਰਤ ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਵਿਚ ਸੈਸ਼ਨ 2002-23 ਵਿਚ ਪੜ੍ਹ ਰਹੇ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਤੋਂ ...
ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ 'ਚ ਪਿਛਲੇ ਸਮੇਂ ਤੋਂ ਲੈ ਕੇ ਸਰਗਰਮ ਠੱਗਾਂ ਦੇ ਗਰੋਹ ਵਲੋਂ ਪੰਜਾਬ ਵਾਸੀਆਂ ਨੂੰ 25 ਲੱਖ ਰੁਪਏ ਦੀ ਲਾਟਰੀ ਨਿਕਲਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਇਕੱਤਰ ਕੀਤੀ ...
ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਟੋਲ-ਪਲਾਜ਼ਿਆਂ 'ਤੇ ਪੰਜਾਬ ਵਾਸੀਆਂ ਦੀ ਜ਼ਬਰਦਸਤੀ ਹੋ ਰਹੀ ਆਰਥਿਕ ਲੁੱਟ ਅਤੇ ਸ਼ਰ੍ਹੇਆਮ ਰਾਹਗੀਰਾਂ ਨਾਲ ਟੋਲ ਪਲਾਜਿਆਂ ਵਾਲਿਆਂ ਦੇ ਰੱਖੇ ਵਿਅਕਤੀਆਂ ਵਲੋਂ ਕੀਤੀ ਜਾਂਦੀ ਗੁੰਡਾਗਰਦੀ ਰੋਕਣ ਦੀ ...
ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਪੁਲਾੜਾ ਰੋਡ ਨਜ਼ਦੀਕ ਬਿਜਲੀ ਗਰਿੱਡ ਪੱਖੋ ਕਲਾਂ ਵਿਖੇ ਮਿ੍ਤਕ ਪਸ਼ੂ ਇਕ ਜਗ੍ਹਾ ਸੁੱਟਣ ਨੂੰ ਲੈ ਕੇ ਅੱਜ ਦੋ ਧਿਰਾਂ ਆਪਸ 'ਚ ਆਹਮੋ-ਸਾਹਮਣੇ ਹੋ ਗਈਆਂ | ਉਕਤ ਮਾਮਲੇ ਸਬੰਧੀ ਪਿੰਡ ਪੱਖੋ ...
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਨਿਰਦੋਸ਼ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਵਾਉਣ, ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਡਲ ਬਰਖ਼ਾਸਤ ...
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸ਼ਾਂਤੀ ਹਾਲ ਹੰਡਿਆਇਆ ਵਿਖੇ ਪੈਨਸ਼ਨ ਸਬੰਧੀ ਕੈਂਪ ਲਗਾਇਆ ਗਿਆ | ਜਿਸ ਵਿਚ ਬੁਢਾਪਾ, ਵਿਧਵਾ, ਅੰਗਹੀਣ, ਆਸਰਿਤਾਂ ਨੂੰ ਪੈਨਸ਼ਨ ...
ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਪੱਖੋ ਕਲਾਂ ਵਿਖੇ ਬਿਮਾਰੀ ਨਾਲ ਕਰੀਬ 35 ਗਊਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਗਊਸ਼ਾਲਾ ਦੇ ਮੁੱਖ ...
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਦੇ ਬਰਨਾਲਾ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹੇ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਬਰਨਾਲਾ ਵਲੋਂ ਦਫ਼ਤਰ ...
ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਬਾਬਾ ਸੰਗਦਾਸ ਦੀ ਸਮਾਧ ਪਿੰਡ ਰੂੜੇਕੇ ਕਲਾਂ ਵਿਖੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਸਲਾਹਕਾਰ ਸੇਵਾ ਕੇਂਦਰ ਵਲੋਂ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਦੌਰਾਨ ਪੀ.ਏ.ਯੂ. ਦਫ਼ਤਰ ...
ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਉੱਦਮ ਸਦਕਾ ਪਿੰਡ ਦੀਪਗੜ੍ਹ ਨੰੂ ਐਮ.ਪੀ. ਲੈਡ ਸਕੀਮ ਤਹਿਤ ਡੇਢ ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਜਿਸ ਤੋਂ 45 ਸਟਰੀਟ ਐਲ.ਈ .ਡੀ ਲਾਈਟਾਂ ਵੱਖ ਵੱਖ ਸਥਾਨਾਂ ...
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਵਲੋਂ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ 19 ਅਗਸਤ ਨੂੰ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਸ਼ਿਵ ਕੁਮਾਰ ਸਿੰਗਲਾ ਨੇ ...
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ:) ਅਤੇ ਸੂਰਿਆਵੰਸ਼ੀ ਖੱਤਰੀ ਸਭਾ (ਰਜਿ:) ਬਰਨਾਲਾ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ: ਜਸਵੀਰ ਕੌਰ ਭੋਤਨਾ ਨੇ ਸ਼ਹੀਦ ਮਦਨ ਲਾਲ ਢੀਂਗਰਾ ...
ਟੱਲੇਵਾਲ, 17 ਅਗਸਤ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਸੰਗਠਨ ਸਕੱਤਰ ਸੁਖਪਾਲ ਸਿੰਘ ਜੱਸੜ੍ਹ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਜੱਸੜ੍ਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX