ਤਾਜਾ ਖ਼ਬਰਾਂ


ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  21 minutes ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  19 minutes ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  49 minutes ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  56 minutes ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 1 hour ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  29 minutes ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 2 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਹੁਸ਼ਿਆਰਪੁਰ / ਮੁਕੇਰੀਆਂ

ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਡਾਇਰੈਕਟਰਾਂ ਦੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਲਿਮ:, ਹੁਸ਼ਿਆਰਪੁਰ' ਦੇ 9 ਡਾਇਰੈਕਟਰਾਂ ਦੀ ਚੋਣ ਸਬੰਧੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਜਿੱਥੇ ਸੰਭਾਵੀ ਉਮੀਦਵਾਰਾਂ ਵਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਉੱਥੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਡਾਇਰੈਕਟਰ ਬਣਨ ਲਈ ਪਾਰਟੀ ਪੱਧਰ 'ਤੇ ਜੋੜ-ਤੋੜ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ | ਇਸੇ ਤਹਿਤ ਅੱਜ ਸਵੇਰੇ ਡਾਇਰੈਕਟਰਾਂ ਦੀ ਚੋਣ ਲਈ 9 ਵਜੇ ਨਾਮਜ਼ਦਗੀਆਂ ਦਾਖਲ ਕਰਨ ਦਾ ਸਮਾਂ ਤੈਅ ਕੀਤਾ ਗਿਆ ਸੀ, ਪ੍ਰੰਤੂ 12 ਵਜੇ ਤੱਕ ਕੋਈ ਵੀ ਨਾਮਜ਼ਦਗੀ ਪੱਤਰ ਲੈਣ ਲਈ ਨਹੀਂ ਪਹੁੰਚਿਆ, ਜਿਸ ਨੂੰ ਲੈ ਕੇ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ ਉਮੀਦਵਾਰਾਂ ਵਲੋਂ ਮੌਜੂਦਾ ਸਰਕਾਰ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਚੋਣਾਂ 'ਚ ਧਾਂਦਲੀਆਂ ਕਰਨਾ ਚਾਹੁੰਦੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਸਤਵਿੰਦਰਪਾਲ ਸਿੰਘ ਰਾਮਦਾਸਪੁਰ, ਪਰਮਿੰਦਰ ਸਿੰਘ ਪੰਨੂੰ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਨੂੰ ਪਤਾ ਲੱਗਿਆ ਕਿ ਚੋਣ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀ ਦਫ਼ਤਰ 'ਚ ਬੈਠੇ ਹੋਏ ਹਨ ਅਤੇ ਉਨ੍ਹਾਂ ਵਲੋਂ ਜਾਣਬੱੁਝ ਕੇ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਤੋਂ ਧਰਨਾ ਲਗਵਾਇਆ ਗਿਆ ਹੈ, ਜਿਸ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰ ਰੋਹ 'ਚ ਆ ਕੇ ਉਕਤ ਆਗੂਆਂ ਦੀ ਅਗਵਾਈ 'ਚ ਧੱਕੇ ਨਾਲ ਰਿਟਰਨਿੰਗ ਅਫ਼ਸਰ ਦੇ ਕਮਰੇ 'ਚ ਦਾਖਲ ਹੋ ਗਏ, ਜਿੱਥੇ ਹੋਰ ਵੀ ਅਧਿਕਾਰੀ ਬੈਠੇ ਹੋਏ ਸਨ | ਜਿੱਥੇ ਦੋਵਾਂ ਧਿਰਾਂ 'ਚ ਹੋਈ ਬਹਿਸ ਤੋਂ ਬਾਅਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਹੋ ਸਕੇ | ਇਸ ਮੌਕੇ ਸਤਵਿੰਦਰਪਾਲ ਸਿੰਘ ਰਾਮਦਾਸਪੁਰ ਨੇ ਕਿਹਾ ਕਿ ਸਥਾਨਕ ਮੰਤਰੀ ਅਤੇ ਵਿਧਾਇਕ ਜਾਣਬੁੱਝ ਕੇ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਨਹੀਂ ਹੋਣ ਦੇਣਾ ਚਾਹੁੰਦੇ ਸਨ | ਇਸ ਮੌਕੇ ਰਿਟਰਨਿੰਗ ਅਫ਼ਸਰ ਭੁਪਿੰਦਰ ਸਿੰਘ ਡੀ.ਆਰ. ਅੰਮਿ੍ਤਸਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਸਵੇਰੇ 8:30 ਵਜੇ ਦਫ਼ਤਰ ਪਹੁੰਚ ਗਏ ਸਨ, ਪ੍ਰੰਤੂ ਬੈਂਕ ਦੇ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਦੇ ਚੱਲਦਿਆਂ ਉਨ੍ਹਾਂ ਨੂੰ ਦਫ਼ਤਰ ਦੇ ਅੰਦਰ ਹੀ ਰੋਕ ਦਿੱਤਾ ਗਿਆ | ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਤੇ ਏ.ਆਰ. ਨੂੰ ਵੀ ਸੂਚਿਤ ਕੀਤਾ | ਜ਼ਿਕਰਯੋਗ ਹੈ ਕਿ 29 ਅਗਸਤ ਨੂੰ ਹੋਣ ਵਾਲੀ ਉਕਤ (ਬਾਕੀ ਸਫਾ 7 'ਤੇ)

ਜਲੌਰ 'ਚ ਵਾਪਰੀ ਘਟਨਾ ਵਿਰੁੱਧ ਰਾਜਸਥਾਨ ਸਰਕਾਰ ਤੇ ਹੈੱਡਮਾਸਟਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)-ਰਾਜਸਥਾਨ ਦੇ ਜਲੌਰ ਵਿਖੇ ਸਕੂਲ ਦੇ ਹੈੱਡਮਾਸਟਰ ਵਲੋਂ ਆਪਣੇ ਲਈ ਅਲੱਗ ਰੱਖੇ ਪਾਣੀ ਦੀ ਮਟਕੇ 'ਚੋਂ ਪਾਣੀ ਪੀਣ ਦੀ ਸਜ਼ਾ ਅੱਠ ਸਾਲ ਦੇ ਇਕ ਮਾਸੂਮ ਦਲਿਤ ਬੱਚੇ ਦੀ ਕੁੱਟਮਾਰ ਤੋਂ ਬਾਅਦ ਹੋਈ ਦਰਦਨਾਕ ਮੌਤ ਦੇ ਵਿਰੋਧ 'ਚ ...

ਪੂਰੀ ਖ਼ਬਰ »

ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੋਂ ਬਾਅਦ ਅਕਾਲੀ ਦਲ ਮੁੜ ਸਰਗਰਮੀ ਨਾਲ ਸੁਰਜੀਤ ਹੋਵੇਗਾ-ਵਡਾਲਾ

ਲੈਸਟਰ (ਇੰਗਲੈਂਡ), 18 ਅਗਸਤ (ਸੁਖਜਿੰਦਰ ਸਿੰਘ ਢੱਡੇ)-ਯੂ.ਕੇ. ਫੇਰੀ 'ਤੇ ਆਏ ਸੀਨੀਅਰ ਅਕਾਲੀ ਆਗੂ ਅਤੇ ਅਕਾਲੀ ਦਲ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਲਈ ਬਣੀ ਝੂੰਦਾ ਕਮੇਟੀ ਦੇ ਮੈਂਬਰ ਅਤੇ ਨਕੋਦਰ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ 'ਅਜੀਤ' ...

ਪੂਰੀ ਖ਼ਬਰ »

ਵਿਧਾਇਕ ਰਾਜਾ ਵਲੋਂ ਨਗਰ ਕੌਂਸਲ ਟਾਂਡਾ ਵਿਖੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਮੀਟਿੰਗ

ਟਾਂਡਾ ਉੜਮੁੜ, 18 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਨਗਰ ਕੌਂਸਲ ਟਾਂਡਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸ਼ਹਿਰ ਵਾਸੀਆਂ ਨਾਲ ਇਕ ਮੀਟਿੰਗ ਕੀਤੀ | ਇਸ ਮੌਕੇ ਲਾਇਨਜ਼ ਕਲੱਬ ਗੌਰਵ ਟਾਂਡਾ ਦੇ ਪ੍ਰਧਾਨ ਸੁਧੀਰ ਬਾਵਾ ਅਤੇ ਪ੍ਰੇਮ ਜੈਨ ਨੇ ਵਿਧਾਇਕ ਰਾਜਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਕੇਸ਼ਵ ਗਾਂਧੀ ਉਰਫ਼ ਕ੍ਰਿਸ਼ਨਾ ਵਾਸੀ ਘੰਟਾ ਘਰ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਸੰਬੰਧੀ 2 ਟਰੈਕਟਰ ਟਰਾਲੀਆਂ ਕਾਬੂ

ਨਸਰਾਲਾ, 18 ਅਗਸਤ (ਸਤਵੰਤ ਸਿੰਘ ਥਿਆੜਾ)- ਥਾਣਾ ਬੁਲੋਵਾਲ ਅਧੀਨ ਆਉਂਦੀ ਪੁਲਿਸ ਚੌਂਕੀ ਨਸਰਾਲਾ ਦੇ ਮੁਲਾਜਮਾਂ ਨੇ ਨਾਜਾਇਜ਼ ਮਾਇਨਿੰਗ 'ਚ ਦੋ ਟਰੈਕਟਰ ਟਰਾਲੀਆਂ ਨੂੰ ਫ਼ੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਦ ਕਿ ਉਨ੍ਹਾਂ ਦੇ ਚਾਲਕ ਤੇ ਚਾਲਕ ਮੌਕੇ ਤੇ ਫ਼ਰਾਰ ਹੋ ਗਏ ...

ਪੂਰੀ ਖ਼ਬਰ »

ਹਲਕਾ ਹੁਸ਼ਿਆਰਪੁਰ ਦੀਆਂ ਸਮੱਸਿਆਵਾਂ ਸਬੰਧੀ ਸਾਂਪਲਾ ਵਲੋਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)- ਸਾਬਕਾ ਕੇਂਦਰੀ ਰਾਜ ਮੰਤਰੀ ਤੇ ਐੱਸ.ਸੀ. ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਹੁਸ਼ਿਆਰਪੁਰ ਦੀਆਂ ਸਮੱਸਿਆਵਾਂ ਤੋਂ ਜਾਣੂ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਖੇਤਰ 'ਚ ਦਿੱਤੇ ਯੋਗਦਾਨ ਲਈ ਪ੍ਰੋ. ਬਹਾਦਰ ਸਿੰਘ ਸੁਨੇਤ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)- ਸਮਾਜ ਸੇਵਾ ਦੇ ਖੇਤਰ 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਪ੍ਰੋ. ਬਹਾਦਰ ਸਿੰਘ ਸੁਨੇਤ ਨੂੰ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ¢ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ 'ਚ ਜਨਮ ਅਸ਼ਟਮੀ ਸਬੰਧੀ ਸਮਾਗਮ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸਕੂਲ ਕਮੇਟੀ ਪ੍ਰਧਾਨ ਡਾ: ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕੰਢੀ ਨਹਿਰ ਦੇ ਮੋਰਚਾ ਦੀ ਸਫਲਤਾ 'ਤੇ ਸ਼ੁਕਰਾਨਾ ਸਮਾਗਮ

ਗੜ੍ਹਦੀਵਾਲਾ, 18 ਅਗਸਤ (ਚੱਗਰ)-ਪਿੰਡ ਮਸਤੀਵਾਲ ਵਿਖੇ ਕੰਢੀ ਨਹਿਰ ਦੇ ਸਬੰਧ 'ਚ ਲੰਮਾ ਸਮਾ ਚੱਲੇ ਸੰਘਰਸ਼ ਦੀ ਸਫਲਤਾ ਤੇ ਗੁਰੂ ਸਾਹਿਬ ਦੇ ਧੰਨਵਾਦ ਹਿੱਤ ਗੁਰਦੁਆਰਾ ਸਾਹਿਬ ਪਿੰਡ ਮਸਤੀਵਾਲ ਵਿਖੇ ਵਿਸ਼ੇਸ਼ ਸ਼ੁਕਰਾਨਾ ਦਿਵਸ ਕਰਵਾਇਆ ਗਿਆ, ਜਿਸ ਦੌਰਾਨ ਇਸ ਸੰਘਰਸ਼ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸ਼ਚੀਅਨ ਦਲਿਤ ਫ਼ਰੰਟ ਦੀ ਮੀਟਿੰਗ ਅੱਜ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)- ਆਲ ਇੰਡੀਆ ਕ੍ਰਿਸ਼ਚੀਅਨ ਦਲਿਤ ਫ਼ਰੰਟ ਦੀ ਮੀਟਿੰਗ ਅੱਜ ਮੁਕੇਰੀਆਂ ਵਿਖੇ ਹੋ ਰਹੀ ਹੈ | ਮੀਟਿੰਗ ਨੂੰ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਸਾਬਕਾ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਸ੍ਰੀ ਮੁਨੱਵਰ ਮਸੀਹ ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਮਾਹਿਲਪੁਰ ਹਸਪਤਾਲ 'ਚ ਟਰੂਨੈੱਟ ਮਸ਼ੀਨ ਰਾਹੀ ਟੀ.ਬੀ. ਦੀ ਜਾਂਚ ਸੁਵਿਧਾ ਸ਼ੁਰੂ

ਮਾਹਿਲਪੁਰ, 18 ਅਗਸਤ (ਰਜਿੰਦਰ ਸਿੰਘ)-ਸਿਵਲ ਸਰਜਨ ਡਾ. ਅਮਰਜੀਤ ਸਿੰਘ ਦਿਸ਼ਾ-ਨਿਰਦੇਸ਼ ਅਨੁਸਾਰ ਸੀ.ਐਚ.ਸੀ. ਮਾਹਿਲਪੁਰ ਦੀ ਐਨ.ਟੀ.ਈ.ਪੀ. ਲੈਬ 'ਚ ਟਰੂਨੈੱਟ ਮਸ਼ੀਨ ਲਗਾਈ ਗਈ | ਇਸ ਮੌਕੇ ਐਸ.ਐਮ.ਓ. ਡਾ. ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ ਦਿਨੋ ਦਿਨ ਵੱਧ ਰਹੀ ਟੀ.ਬੀ. ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਗਤ ਸਿੰਘ ਸਭਾ ਵਲੋਂ ਕਾਲਰਾ ਵਿਖੇ ਧਾਰਮਿਕ ਸਮਾਗਮ

ਗੜ੍ਹਦੀਵਾਲਾ, 18 ਅਗਸਤ (ਚੱਗਰ)-ਰਾਮਦਾਸੀਆ ਸਿੱਖ ਬਰਾਦਰੀ ਤੇ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਕਾਲਰਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ, ਜਿਸ ਦੌਰਾਨ ਰੱਖੇ ਗਏ ਸਹਿਜ ਪਾਠ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 23 ਨੂੰ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ 23 ਅਗਸਤ ਨੂੰ ਸਵੇਰੇ 10.30 ਵਜੇ ਤੋਂ 1 ਵਜੇ ਤੱਕ ਮੌਨਸਰ ਮੰਦਰ ਹਾਲ ਨਜ਼ਦੀਕ ਹਾਜੀਪੁਰ, ਬੱਸ ਸਟੈਂਡ, ਮੁਕੇਰੀਆਂ ਵਿਖੇ ਹੋਵੇਗੀ | ਇਸ ਪ੍ਰਤੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ, 4 ਨਾਮਜ਼ਦ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਤ ਨਗਰ ਦੇ ਵਾਸੀ ਯੋਗੇਸ਼ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਸਮਾਗਮ ਆਰੰਭ- ਸਤਨਾਮ ਸਿੰਘ ਧਨੋਆ

ਐਮਾ ਮਾਂਗਟ, 18 ਅਗਸਤ (ਗੁਰਾਇਆ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦਿਹਾਤੀ ਮੁਕੇਰੀਆਂ ਪੰਜਾਬ (ਰਜਿ) ਵਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਸਮਾਗਮਾਂ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹ ਕੇ ਇੱਕ ਹੋਰ ਗਾਰੰਟੀ ਪੂਰੀ ਕੀਤੀ - ਭੱਟੀਆਂ ਜੱਟਾਂ

ਐਮਾਂ ਮਾਂਗਟ, 18 ਅਗਸਤ (ਗੁਰਾਇਆ)- ਸੁਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਚੋਣਾਂ ਦੌਰਾਨ ਲੋਕਾਂ ਵਲੋਂ ਦਿੱਤੀ ਗਈ ਇੱਕ ਹੋਰ ਗਰੰਟੀ ਨੂੰ ਪੂਰਾ ਕੀਤਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਦੇ ਨੇੜੇ ਮੁਫ਼ਤ ਇਲਾਜ ਦਾ ਭਰਪੂਰ ਲਾਭ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)- ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਭਾਰਤ ਦੇ ਧਾਰਮਿਕ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਅੱਜ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ | ਇਸ ਤਿਉਹਾਰ ਤਹਿਤ ਕਿੰਡਰਗਾਰਟਨ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀ ਸ੍ਰੀ ...

ਪੂਰੀ ਖ਼ਬਰ »

ਅਤਿ ਆਧੁਨਿਕ ਤਰੀਕੇ ਨਾਲ ਵਾਸਲ ਗਰੁੱਪ ਵਲੋਂ ਤਿਆਰ ਕੀਤੀਆਂ ਮਸ਼ੀਨੀ ਇੱਟਾਂ ਲੋਕਾਂ ਲਈ ਵਰਦਾਨ ਸਾਬਤ- ਵਾਸਲ

ਦਸੂਹਾ, 18 ਅਗਸਤ (ਭੁੱਲਰ, ਚੰਦਨ)- ਅਤਿ ਆਧੁਨਿਕ ਤਰੀਕੇ ਨਾਲ ਵਾਸਲ ਗਰੁੱਪ ਵਲੋਂ ਤਿਆਰ ਕੀਤੀਆਂ ਜਾ ਰਹੀਆਂ ਮਸ਼ੀਨੀ ਇੱਟਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ | ਇਸ ਸਬੰਧੀ ਸ੍ਰੀ ਸੰਜੀਵ ਕੁਮਾਰ ਵਾਸਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਸੱਜਣਾ ਤੇ ਖੇਪੜਾਂ 'ਚ ਲੜੀਵਾਰ ਸਮਾਗਮ ਕਰਵਾਏ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 15 ਅਕਤੂਬਰ ਨੂੰ ਸਥਾਨਕ ਰੌਸ਼ਨ ਗਰਾਊਾਡ ...

ਪੂਰੀ ਖ਼ਬਰ »

ਹਰਜੀਤ ਸਿੰਘ ਵਿਰਕ ਨਮਿਤ ਸ਼ਰਧਾਂਜਲੀ ਸਮਾਗਮ

ਅੱਡਾ ਸਰਾਂ, 18 ਅਗਸਤ (ਹਰਜਿੰਦਰ ਸਿੰਘ ਮਸੀਤੀ)- ਵੇਟ ਲਿਫਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਵਿਰਕ ਤੇ ਕਰਮਜੀਤ ਸਿੰਘ ਵਿਰਕ ਦੇ ਭਰਾ ਸਾਬਕਾ ਸਰਪੰਚ ਹਰਜੀਤ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਸਕਰਾਲਾ ਵਿਖੇ ਹੋਇਆ | ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਜਨਮ ਅਸ਼ਟਮੀ ਮਨਾਈ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਫੈਂਸੀ ...

ਪੂਰੀ ਖ਼ਬਰ »

ਪਿੰਡ ਕਾਲੂਚਾਂਗ ਵਾਸੀਆਂ ਗੁਜਰਾਤ ਦੀ ਭਾਜਪਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਪਿੰਡ ਕਾਲੂਚਾਂਗ ਵਿਖੇ ਪਿੰਡ ਵਾਸੀਆਂ ਵਲੋਂ ਬਿਲਕਸ ਬਾਨੋ ਦੇ ਜਬਰ ਜਨਾਹ ਤੇ ਉਸ ਦੇ 14 ਪਰਿਵਾਰ ਮੈਂਬਰਾਂ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਗੁਜਰਾਤ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦ ਕਰਨ ਵਿਰੁੱਧ ਜ਼ਬਰਦਸਤ ਰੋਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਚਾਰਜ ਸੰਭਾਲਿਆ

ਗੜ੍ਹਸ਼ੰਕਰ, 18 ਅਗਸਤ (ਧਾਲੀਵਾਲ)-ਇੱਥੇ ਉਪ ਮੰਡਲ ਮੈਜਿਸਟ੍ਰੇਟ ਪ੍ਰੀਤਇੰਦਰ ਸਿੰਘ ਬੈਂਸ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਉਹ ਗੁਰੂ ਹਰਸਹਾਏ ਤੋਂ ਇੱਥੇ ਤਬਦੀਲ ਹੋ ਕੇ ਆਏ ਸਨ | ਚਾਰਜ ਸੰਭਾਲਣ ਸਮੇਂ ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਵਿਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਮਿਆਣੀ, 18 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਦੇ ਚੇਅਰਮੈਨ ਡਾ. ਲਖਮੀਰ ਸਿੰਘ ਤੇ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਵਿੱਚ ਪ੍ਰੀ ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ | ਵਾਈਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਬੈਠਕ ਹੋਈ

ਦਸੂਹਾ, 18 ਅਗਸਤ (ਕੌਸ਼ਲ)- ਪੈਨਸ਼ਨਰ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ./ਟੀ.ਸੀ.ਐਲ. ਮੰਡਲ ਦਸੂਹਾ ਦੀ ਮਹੀਨਾਵਾਰ ਮੀਟਿੰਗ ਸਾਥੀ ਹਰਿ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਬਾਬਾ ਸ਼ਾਂਤੀ ਗਿਰ ਲੰਗਰ ਹਾਲ ਦਸੂਹਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਸਾਥੀਆਂ ਵਲੋਂ ਆਪਣੇ ਵਿਚਾਰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪੁਰਾਣਾ ਭੰਗਾਲਾ ਵਿਖੇ ਜਨਮ ਅਸ਼ਟਮੀ ਮਨਾਈ

ਭੰਗਾਲਾ, 18 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪੁਰਾਣਾ ਭੰਗਾਲਾ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਦੇਖ ...

ਪੂਰੀ ਖ਼ਬਰ »

ਦਸੂਹਾ ਦੇ ਪਿੰਡ ਓਡਰਾ ਵਿਖੇ ਵਿਧਾਇਕ ਘੁੰਮਣ ਨੇ ਸੁਣੀਆਂ ਪਿੰਡ ਵਾਸੀ ਦੀਆਂ ਮੁਸ਼ਕਿਲਾਂ

ਦਸੂਹਾ, 18 ਅਗਸਤ (ਕੌਸ਼ਲ)- ਦਸੂਹਾ ਦੇ ਪਿੰਡ ਓਡਰਾ ਵਿਖੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੋਟਰਾਂ ਦਾ ਧੰਨਵਾਦ ਕਰਨ ਵਾਸਤੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਵਾਸਤੇ ਪਿੰਡ ਦੇ ਵਿਚ ਹਾਜ਼ਰ ਹੋਏ ਜਿੱਥੇ ਸਮੂਹ ਪਿੰਡ ਵਾਸੀ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨਾ ਬਣਾਇਆ ਜਾਵੇ ਯਕੀਨੀ - ਡੀ. ਸੀ.

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ...

ਪੂਰੀ ਖ਼ਬਰ »

ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ | 2011 ਬੈਚ ਦੇ ਲੋਕ ਸੰਪਰਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)- ਭਾਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਮੰਗ ਪੱਤਰ ਹਰਦੇਵ ਸਿੰਘ ਜਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਦਿੱਤਾ ਗਿਆ | ਉਨ੍ਹਾਂ ਦੀ ਗੈਰਹਾਜਰੀ 'ਚ ਇਹ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਅਮਿਤ ...

ਪੂਰੀ ਖ਼ਬਰ »

ਕੌਂਸਲਰ ਵਿਨੋਦ ਕੁਮਾਰ ਲਾਡੀ ਵਲੋਂ ਵਾਲਮੀਕਿ ਕਮੇਟੀ ਸ਼ਮਸ਼ਾਨਘਾਟ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)- ਕੌਂਸਲਰ ਵਿਨੋਦ ਕੁਮਾਰ ਲਾਡੀ ਨੇ ਆਪਣੇ ਕਰ ਕਮਲਾਂ ਨਾਲ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਵਾਲਮੀਕਿ ਮੰਦਿਰ ਕਮੇਟੀ ਸ਼ਮਸ਼ਾਨਘਾਟ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਵਿਨੋਦ ਕੁਮਾਰ ...

ਪੂਰੀ ਖ਼ਬਰ »

ਮਜੀਠੀਆ ਦੇ ਆਉਣ ਨਾਲ ਅਕਾਲੀ ਦਲ ਵਿਚ ਨਵਾਂ ਜੋਸ਼ ਭਰਿਆ - ਬਿਕਰਮਜੀਤ ਸਿੰਘ ਚੱਕ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਸ. ਬਿਕਰਮ ਸਿੰਘ ਮਜੀਠੀਆ ਦੇ ਆਉਣ ਨਾਲ ਅਕਾਲੀ ਦਲ ਦੇ ਵਰਕਰਾਂ ਵਿਚ ਇੱਕ ਨਵਾਂ ਜੋਸ਼ ਭਰਿਆ ਹੈ | ਇਹ ਪ੍ਰਗਟਾਵਾ ਬਿਕਰਮਜੀਤ ਸਿੰਘ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਮਨਾਈ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਮੁਕੇਰੀਆਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜੇ.ਐਸ. ਮਿਨਹਾਸ ਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਜੰਗਲਾਤ ਕਾਮਿਆਂ ਵਲੋਂ ਕੰਮ ਬੰਦ ਰੱਖ ਕੇ ਰੋਸ ਧਰਨਾ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਹੁਸ਼ਿਆਰਪੁਰ ਇਕਾਈ ਦੀ ਅਗਵਾਈ 'ਚ ਵਣ ਰੇਂਜ ਦਫ਼ਤਰ ਹੁਸ਼ਿਆਰਪੁਰ ਵਿਖੇ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਵਲੋਂ ਪਿਛਲੇ 7-8 ਮਹੀਨਿਆਂ ਤੋਂ ਤਨਖ਼ਾਹਾਂ ਨਾ ...

ਪੂਰੀ ਖ਼ਬਰ »

ਜਲੌਰ ਵਿਖੇ ਵਾਪਰੀ ਦੁਖਦਾਈ ਘਟਨਾ ਦੇ ਵਿਰੋਧ 'ਚ ਰਾਜਸਥਾਨ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)- ਰਾਜਸਥਾਨ ਦੇ ਜਲੌਰ ਵਿਖੇ ਸਕੂਲ ਦੇ ਹੈੱਡਮਾਸਟਰ ਵਲੋਂ ਆਪਣੇ ਲਈ ਅਲੱਗ ਰੱਖੀ ਪਾਣੀ ਦੀ ਮਟਕੀ ਤੋਂ ਪਾਣੀ ਪੀਣ ਦੀ ਸਜ਼ਾ ਅੱਠ ਸਾਲ ਦੇ ਇੱਕ ਮਾਸੂਮ ਦਲਿਤ ਬੱਚੇ ਦੀ ਕੁੱਟਮਾਰ ਤੋਂ ਬਾਅਦ ਹੋਈ ਦਰਦਨਾਕ ਮੌਤ ਦੇ ਵਿਰੋਧ 'ਚ ...

ਪੂਰੀ ਖ਼ਬਰ »

ਸੀ.ਜੇ.ਐਮ. ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਹੁਕਮਾਂ 'ਤੇ ਅਮਰਜੋਤ ਭੱਟੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਗੜ੍ਹਸ਼ੰਕਰ, 18 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਨੌਜਵਾਨ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇੰਸਪੈਕਟਰ ਕਰਨੈਲ ਸਿੰਘ ਐੱਸ.ਐੱਚ.ਓ. ਗੜ੍ਹਸ਼ੰਕਰ ਨੇ ਦੱਸਿਆ ਕਿ ਨਸ਼ੇ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਏ.ਐੱਸ.ਆਈ. ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਮੁਹੱਲਾ ਨਿਹਾਲਪੁਰ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਦਾ ਉਦਘਾਟਨ

ਦਸੂਹਾ, 18 ਅਗਸਤ (ਭੁੱਲਰ)- ਦਸੂਹਾ ਦੇ ਮੁਹੱਲਾ ਨਿਹਾਲਪੁਰ ਦੇ ਵਾਰਡ ਨੰਬਰ 8 ਵਿਚ ਸਵ. ਮਾਤਾ ਗੁਰਬਚਨ ਕੌਰ ਅਤੇ ਸਵ. ਇੰਦਰ ਸਿੰਘ ਦੀ ਯਾਦ ਵਿਚ ਸਮੂਹ ਸ਼ਾਹੀ ਪਰਿਵਾਰ ਵਲੋਂ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਮੁਹੱਲੇ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ | ਇਹ ...

ਪੂਰੀ ਖ਼ਬਰ »

ਬੁੱਲ੍ਹੋਵਾਲ 'ਚ ਖ਼ੂਨਦਾਨ ਕੈਂਪ ਅੱਜ

ਬੁੱਲੋ੍ਹਵਾਲ, 18 ਅਗਸਤ (ਲੁਗਾਣਾ)-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਅਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ 19 ਅਗਸਤ ਦਿਨ ਸ਼ੁੱਕਰਵਾਰ ਨੂੰ ਸਟਾਰ ਸਟੂਡੀਓ ਬੁੱਲ੍ਹੋਵਾਲ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਕੋਈ ਵੀ ਵਿਅਕਤੀ ਖ਼ੂਨਦਾਨ ਕਰਨ ਲਈ ...

ਪੂਰੀ ਖ਼ਬਰ »

ਜੀ.ਓ.ਜੀ.ਟੀਮ ਨੇ ਬੂਟੇੇ ਲਗਾਏ

ਬੁੱਲੋ੍ਹਵਾਲ, 18 ਅਗਸਤ (ਲੁਗਾਣਾ)-ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਨੂੰ ਹਰਿਆ-ਭਰਿਆ ਤੇ ਤੰਦਰੁਸਤ ਬਣਾਉਣ ਲਈ ਜੀ.ਓ.ਜੀ. ਟੀਮ ਮੁਖੀ ਕਰਨਲ ਮਲੂਕ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਲਸਟਰ-2 ਦੇ ਇੰਚਾਰਜ ਕੈਪਟਨ ਦਿਲਬਾਗ ਸਿੰਘ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 47 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42143, ਜਦਕਿ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 1412 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਤੇ 25,500 ਦੀ ਡਰੱਗ ਮਨੀ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 18 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਐੱਸ.ਐੱਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਅਤੇ ਡੀ.ਐੱਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਦੀ ਸੁਪਰਵੀਜ਼ਨ ਹੇਠ ਵਧਦੇ ਜੁਰਮਾਂ ਅਤੇ ਨਸ਼ੇ ਨਾਲ ਨਜਿੱਠਣ ਲਈ ਚਲਾਈ ਮੁਹਿੰਮ ਤਹਿਤ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਜਿੰਪਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਕੱਢੀ ਗਈ ਸ਼ੋਭਾ ਯਾਤਰਾ 'ਚ ਹਿੱਸਾ ਲੈ ਕੇ ਲਿਆ ਆਸ਼ੀਰਵਾਦ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ੍ਰੀ ਸ਼ਿਵਰਾਤਰੀ ਤੇ ਉਤਸਵ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਕੱਢੀ ਗਈ ਸ਼ੋਭਾ ਯਾਤਰਾ 'ਚ ਹਿੱਸਾ ਲੈਂਦੇ ਹੋਏ ਭਗਵਾਨ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਮਨਾਈ ਜਨਮ ਅਸ਼ਟਮੀ

ਚੱਬੇਵਾਲ, 18 ਅਗਸਤ (ਪਰਮਜੀਤ ਨੌਰੰਗਾਬਾਦੀ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ¢ ਪਿ੍ੰਸੀਪਲ ਜੀ ਮਾਰੀਆ ਜਾਨ ਦੇ ਦਿਸ਼ਾ-ਨਿਰਦੇਸ਼ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮਹਾਂਉਤਸਵ ਨੂੰ ਕ੍ਰਿਸ਼ਨ ਰੰਗ 'ਚ ਰੰਗ ...

ਪੂਰੀ ਖ਼ਬਰ »

ਫਗਵਾੜਾ ਖੰਡ ਮਿੱਲ ਹਰ ਹਾਲ 'ਚ ਚਲਾਈ ਜਾਵੇਗੀ-ਧਾਲੀਵਾਲ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਲ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ | ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਬਾਰੇ ਪਿੰਡ ਦੇ ਲੋਕਾਂ ਨੂੰ ਡਾ. ਜਸਪਾਲ ਸਿੰਘ ਨੇ ਦਿੱਤੀ ਜਾਣਕਾਰੀ

ਦਸੂਹਾ, 18 ਅਗਸਤ (ਕੌਸ਼ਲ)- ਪਸ਼ੂਆਂ ਵਿਚ ਆਈ ਲੰਪੀ ਸਕਿਨ ਬਿਮਾਰੀ ਸਬੰਧੀ ਵੈਟਰਨਰੀ ਡਾਕਟਰ ਜਸਪਾਲ ਸਿੰਘ ਵਲੋਂ ਦਸੂਹਾ ਦੇ ਪਿੰਡ ਪੰਨਵਾਂ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਵੀਰ ਅਤੇ ਪਸ਼ੂ ਪਾਲਕ ਹਾਜ਼ਰ ਹੋਏ | ਇਸ ਮੌਕੇ ਡਾ. ਜਸਪਾਲ ...

ਪੂਰੀ ਖ਼ਬਰ »

ਸ਼ੂਗਰਕੇਨ ਕੰਟਰੋਲ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ ਹੋਣ 'ਤੇ ਕਿਸਾਨ ਜਥੇਬੰਦੀਆਂ ਵਲੋਂ ਸ਼ੇਰ ਪ੍ਰਤਾਪ ਸਿੰਘ ਚੀਮਾ ਦਾ ਸਨਮਾਨ

ਦਸੂਹਾ, 18 ਅਗਸਤ (ਕੌਸ਼ਲ)- ਸ਼ੂਗਰਕੇਨ ਕੰਟਰੋਲ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ ਹੋਣ 'ਤੇ ਸ਼ੇਰ ਪ੍ਰਤਾਪ ਸਿੰਘ ਚੀਮਾ ਦਾ ਆਜ਼ਾਦ ਕਿਸਾਨ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਿਸਾਨ ਕਮੇਟੀਆਂ ਦੇ ਆਗੂਆਂ ਨੇ ਕਿਹਾ ਕਿ ਸ਼ੇਰ ਪ੍ਰਤਾਪ ਸਿੰਘ ਚੀਮਾ ...

ਪੂਰੀ ਖ਼ਬਰ »

ਰਜਿੰਦਰਾ ਅਕੈਡਮੀ ਵਿਚ ਸੰਤ ਸਰਬਜੀਤ ਸਿੰਘ ਹਰੀਵਾਲ ਲੁਹਾਰ ਦੀ ਅਗਵਾਈ ਹੇਠ ਬੂਟੇ ਲਗਾਏ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)- ਅੱਜ ਸੰਤ ਸਰਬਜੀਤ ਸਿੰਘ ਮਹਿੰਦੀਪੁਰ ਵਾਲਿਆਂ ਨੇ ਰਜਿੰਦਰਾ ਅਕੈਡਮੀ ਮੁਕੇਰੀਆਂ ਵਿਖੇ ਬੂਟੇ ਲਗਾਏ | ਇਸ ਮੌਕੇ ਸੰਤ ਸਰਬਜੀਤ ਸਿੰਘ ਨੇ ਕਿਹਾ ਕਿ ਰੁੱਖ ਸਾਨੂੰ ਬਹੁਤ ਸਾਰੇ ਲਾਭ ਦਿੰਦੇ ਹਨ | ਰੁੱਖ ਲਗਾਉਣ ਦਾ ਇੱਕ ਮੁੱਖ ਫ਼ਾਇਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX