ਤਾਜਾ ਖ਼ਬਰਾਂ


ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  24 minutes ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  31 minutes ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  45 minutes ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 2 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 2 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 2 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 2 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 4 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 4 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 4 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 5 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 6 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਖੇਡ ਮੇਲਾ-2022 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਖੇਡ ਮੇਲਾ-2022 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਆਖਿਆ ਕਿ 2 ਮਹੀਨੇ ਚੱਲਣ ਵਾਲੇ ਇਸ ਖੇਡ ਕੁੰਭ ਵਿਚ 5 ਲੱਖ ਦੇ ਕਰੀਬ ਖਿਡਾਰੀਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ | ਇਹ ਖੇਡ ਮੇਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 29 ਅਗਸਤ ਨੂੰ ਜਲੰਧਰ ਵਿਖੇ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਆਨਲਾਈਨ ਐਂਟਰੀ ਦਾ ਮਕਸਦ ਪੰਜਾਬ 'ਚੋਂ ਖਿਡਾਰੀਆਂ ਦਾ ਡਾਟਾ ਤਿਆਰ ਕਰਕੇ, ਉਨ੍ਹਾਂ ਨੂੰ ਭਵਿੱਖ ਦੇ ਚੈਂਪੀਅਨਾਂ ਵਜੋਂ ਤਿਆਰ ਕਰਨਾ ਹੋਵੇਗਾ | ਇਨ੍ਹਾਂ ਖੇਡਾਂ ਦੇ ਨਾਲ ਹੀ ਪੰਜਾਬ ਦੇ ਸਮੂਹ ਪਿੰਡਾਂ 'ਚ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਵੀ ਸਾਡਾ ਉਦੇਸ਼ ਹੈ ਜਿਸ ਨਾਲ ਅਸੀਂ ਆਪਣੀ ਨੌਜਵਾਨ ਤੇ ਪੁੰਗਰਦੀ ਪਨੀਰੀ ਨੂੰ ਨਸ਼ਿਆਂ ਦੇ ਵਹਾਅ 'ਚੋਂ ਬਾਹਰ ਕੱਢ ਸਕਦੇ ਹਾਂ | ਉਨ੍ਹਾਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਸਮੇਤ ਐਮ.ਐਲ.ਏ ਸੰਤੋਸ਼ ਕਟਾਰੀਆ, ਡਾ. ਨਛੱਤਰ ਪਾਲ ਤੇ ਜ਼ਿਲ੍ਹੇ ਦੇ ਸੀਨੀਅਰ 'ਆਪ' ਆਗੂਆਂ ਲਲਿਤ ਮੋਹਨ ਪਾਠਕ ਤੇ ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐੱਸ.ਪੀ. ਅਤੇ ਉੱਘੀ ਫੁੱਟਬਾਲਰ ਗੁਰਮੀਤ ਕੌਰ, ਦੀਪਕ ਬਾਲੀ ਤੇ ਹੋਰ ਅਧਿਕਾਰੀਆਂ ਨਾਲ ਇਨ੍ਹਾਂ ਖੇਡਾਂ 'ਚ 14 ਸਾਲ ਤੋਂ ਲੈ ਕੇ 50 ਸਾਲ ਤੋਂ ਉੱਪਰ ਤੱਕ ਦੀ ਉਮਰ ਦੇ ਹਰੇਕ ਖਿਡਾਰੀ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਚਾਰ ਕੀਤਾ | ਖੇਡ ਤੇ ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਆਨਲਾਈਨ ਐਂਟਰੀ ਜੋ ਕਿ ਵੈੱਬਸਾਈਟ 2022. ਰਾਹੀਂ ਕੀਤੀ ਜਾ ਸਕਦੀ ਹੈ, ਦੁਆਰਾ ਅਸੀਂ ਪੰਜਾਬ 'ਚੋਂ 5 ਲੱਖ ਦੇ ਕਰੀਬ ਉੱਭਰਦੇ ਤੇ ਦੂਸਰੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਦੀ ਆਸ ਰੱਖਦੇ ਹਾਂ | ਜ਼ਿਲ੍ਹਾ ਖੇਡ ਦਫ਼ਤਰਾਂ ਵਿਚ ਆਫ਼ਲਾਈਨ ਐਂਟਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਇਸ ਤੋਂ ਵੀ ਅੱਗੇ ਇਨ੍ਹਾਂ ਖੇਡਾਂ ਦੌਰਾਨ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਆਪੋ-ਆਪਣੇ ਸਮੇਂ 'ਚ ਖੇਡਾਂ 'ਚ ਮੱਲ੍ਹਾਂ ਮਾਰ ਚੁੱਕੇ ਸਾਬਕਾ ਖਿਡਾਰੀਆਂ ਦੀ ਸ਼ਮੂਲੀਅਤ ਕਰਵਾ ਕੇ, ਉਨ੍ਹਾਂ ਨੂੰ ਨਵੀਂ ਖੇਡ ਪਨੀਰੀ ਦਾ ਪ੍ਰੇਰਨਾਸ੍ਰੋਤ ਬਣਾਇਆ ਜਾਵੇਗਾ | ਉਨ੍ਹਾਂ ਆਖਿਆ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਪੰਜਾਬ ਵਿਚ 6 ਸਾਲ ਤੱਕ ਖੇਡਾਂ ਦਾ ਸਮਾਨ ਖ਼ਰੀਦਣ ਲਈ ਕੋਈ ਬਜਟ ਹੀ ਨਹੀਂ ਰੱਖਿਆ ਗਿਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਬਜਟ ਵਿਚ ਹੀ ਖੇਡਾਂ ਤੇ ਯੁਵਕ ਸੇਵਾਵਾਂ 'ਚ 52 ਫ਼ੀਸਦੀ ਵਾਧਾ ਕਰ ਦਿੱਤਾ ਹੈ | ਉਨ੍ਹਾਂ ਆਖਿਆ ਕਿ ਰਾਜ ਦੇ ਸਮੂਹ ਪਿੰਡਾਂ 'ਚ ਖੇਲ੍ਹੋਂ ਇੰਡੀਆ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਮਨਰੇਗਾ ਤਹਿਤ ਖੇਡ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਨੇ ਜ਼ਿਲ੍ਹੇ 'ਚ ਹੋਣ ਵਾਲੇ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਵੱਧ ਤੋਂ ਵੱਧ ਲੋਕਾਂ ਤੇ ਖਿਡਾਰੀਆਂ ਦੀ ਸ਼ਮੂਲੀਅਤ ਲਈ ਖੇਡ ਗਰਾਊਾਡਾਂ, ਪੰਚਾਇਤਾਂ, ਸਕੂਲਾਂ ਆਦਿ ਮਾਧਿਅਮਾਂ ਰਾਹੀਂ ਖਿਡਾਰੀਆਂ ਤੱਕ ਪਹੁੰਚ ਕਰਨ ਲਈ ਕਿਹਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐੱਸ.ਡੀ.ਐਮ. ਨਵਾਂਸ਼ਹਿਰ ਡਾ. ਬਲਜਿੰਦਰ ਢਿੱਲੋਂ, ਡਾ. ਗੁਰਲੀਨ ਸਿੱਧੂ ਪੀ.ਸੀ.ਐੱਸ. (ਸਿਖਲਾਈ ਅਧੀਨ), ਡੀ.ਡੀ.ਪੀ.ਓ. ਦਵਿੰਦਰ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ, ਜਨਰਲ ਮੈਨੇਜਰ ਰੋਡਵੇਜ਼ ਜਸਵੀਰ ਸਿੰਘ, ਜ਼ਿਲ੍ਹਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ ਵੰਦਨਾ ਲਾਓ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ, ਆਪ ਆਗੂ ਬਲਬੀਰ ਸਿੰਘ ਕਰਨਾਣਾ ਤੇ ਇੰਦਰਜੀਤ ਮਾਨ ਅਤੇ ਜ਼ਿਲ੍ਹੇ ਦੇ ਖੇਡ ਕੋਚ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਕਾਹਮਾ 'ਚ ਹੋਮਗਾਰਡ ਔਰਤ ਵਲੋਂ ਖੁਦਕੁਸ਼ੀ

ਬੰਗਾ, 18 ਅਗਸਤ ( ਜਸਬੀਰ ਸਿੰਘ ਨੂਰਪੁਰ)-ਪਿੰਡ ਕਾਹਮਾ ਵਿਖੇ ਪੰਜਾਬ ਹੋਮਗਾਰਡ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਮੁਤਾਬਿਕ ਮਨਪ੍ਰੀਤ ਕੌਰ ਨਾਮੀ ਮਹਿਲਾ ਜੋ ਕਿ ਕੁੱਝ ਸਮਾਂ ਪਹਿਲਾਂ ਹੀ ਆਪਣੇ ਪਿਤਾ ਦੀ ਹੋਈ ਮੌਤ ਉਪੰਰਤ ਉਨ੍ਹਾਂ ਦੇ ਸਥਾਨ 'ਤੇ ...

ਪੂਰੀ ਖ਼ਬਰ »

ਬੀਬੀ ਚਰਨਜੀਤ ਕੌਰ ਨੇ ਵੀ ਸੀ. ਪੀ. ਆਈ. (ਐਮ.) ਨੂੰ ਕਿਹਾ ਅਲਵਿਦਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸੀ.ਪੀ.ਆਈ. (ਐਮ.) ਦੀ ਜ਼ਿਲ੍ਹਾ ਕਮੇਟੀ ਮੈਂਬਰ ਬੀਬੀ ਚਰਨਜੀਤ ਕੌਰ ਨਵਾਂਸ਼ਹਿਰ ਨੇ ਸੀ.ਪੀ.ਆਈ.(ਐਮ.) ਨੂੰ ਅਲਵਿਦਾ ਕਹਿ ਦਿੱਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਮੇਟੀ ਦੇ 3-4 ਆਗੂ ਆਪਣੀ ਮਨਮਰਜ਼ੀ ਕਰਦੇ ...

ਪੂਰੀ ਖ਼ਬਰ »

ਪਿੰਡ ਤਾਜੋਵਾਲ ਤੋਂ ਅਣਪਛਾਤੇ ਨੌਜਵਾਨ ਮਿਲੀ ਲਾਸ਼

ਰਾਹੋਂ, 18 ਅਗਸਤ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਤਾਜੋਵਾਲ ਤੋਂ ਲੱਗ-ਪਗ 30 ਸਾਲਾਂ ਇਕ ਨੌਜਵਾਨ ਦੀ ਲਾਸ਼ ਮਿਲੀ | ਪਿੰਡ ਤਾਜੋਵਾਲ ਵਾਸੀ ਮੱਘਰ ਸਿੰਘ ਪੁੱਤਰ ਕਸ਼ਮੀਰਾ ਸਿੰਘ ਨੇ ਦੱਸਿਆ ਕਿ ਇਕ ਕਰੀਬ 30 ਸਾਲਾਂ ਪ੍ਰਵਾਸੀ ਨੌਜਵਾਨ ਅਜੇ ਦੋ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਬੰਗਾ ਤਹਿਸੀਲ 'ਚ ਅਸ਼ਟਾਮਫਰੋਸ਼ਾਂ ਤੇ ਵਸੀਕਾ ਨਵੀਸਾਂ ਦੀਆਂ ਦੁਕਾਨਾਂ 'ਤੇ ਚੋਰੀ-ਚੌਕੀਦਾਰ ਰਿਹਾ ਸੁੱਤਾ

ਬੰਗਾ, 18 ਅਗਸਤ (ਜਸਬੀਰ ਸਿੰਘ ਨੂਰਪੁਰ)- ਬੰਗਾ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਅਸ਼ਟਾਮਫਰੋਸ਼ਾਂ ਅਤੇ ਵਸੀਕਾਂ ਨਵੀਸਾਂ ਦੀਆਂ ਦੁਕਾਨਾਂ 'ਤੇ ਚੋਰੀ ਹੋ ਗਈ | ਚੋਰਾਂ ਵਲੋਂ ਵੱਖ-ਵੱਖ ਕੈਬਿਨਾਂ 'ਚ ਲੱਗੇ ਪੱਖਿਆਂ ਤੇ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਇਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਸੰਯੁਕਤ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਵਲੋਂ ਪਸ਼ੂਆਂ ਵਿਚ ਫੈਲ ਰਹੀ ਧੱਫੜੀ ਰੋਗ ਨੂੰ ਰੋਕਣ ਵਿਚ ਅਸਫਲ ਰਹਿਣ ਤੇ ਸਨਅਤੀ ਪ੍ਰਦੂਸ਼ਣ ਨੂੰ ਰੋਕਣ ਲਈ ਕੋਈ ਠੋਸ ਬੰਦੋਬਸਤ ਨਾ ਕਰਨ ਦੇ ਰੋਸ ਵਜੋਂ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ...

ਪੂਰੀ ਖ਼ਬਰ »

ਧਫੜੀ ਰੋਗ ਦੀ ਰੋਕਥਾਮ ਲਈ ਜੰਗੀ ਪੱਧਰ 'ਤੇ ਉਪਰਾਲੇ ਕਰਨ ਦੀ ਮੰਗ

ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਅੱਜ ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਧੱਫੜੀ ਰੋਗ ਦੀ ਬਿਮਾਰੀ ਦੀ ਰੋਕਥਾਮ ਲਈ ਜੰਗੀ ਪੱਧਰ 'ਤੇ ਉਪਰਾਲੇ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਸਪਾ ਵਲੋਂ 'ਆਪ' ਸਰਕਾਰ ਵਿਰੁੱਧ ਧਰਨਾ 22 ਨੂੰ - ਪ੍ਰਵੀਨ ਬੰਗਾ

ਬੰਗਾ, 18 ਅਗਸਤ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਸੂਬਾ ਪੱਧਰੀ ਅੰਦੋਲਨ ਦੇ ਤਹਿਤ ਬਦਲਾਅ ਦੇ ਨਾਮ 'ਤੇ ਬਣੀ 'ਆਪ' ਸਰਕਾਰ ਵਲੋਂ ਰਿਜ਼ਰਵੇਸ਼ਨ ਖ਼ਤਮ ਕਰਨ ਦੇ ਵਿਰੋਧ ਵਿਚ 22 ਅਗਸਤ ਨੂੰ ਨਵਾਂਸ਼ਹਿਰ 'ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਡਾ. ਅੰਬੇਡਕਰ ਪੁਸਤਕ ਮੁਕਾਬਲੇ ਦਾ ਪ੍ਰਬੰਧਕਾਂ ਵਲੋਂ ਬੈਨਰ ਜਾਰੀ

ਸੰਧਵਾਂ, 18 ਅਗਸਤ (ਪ੍ਰੇਮੀ ਸੰਧਵਾਂ)- ਪ੍ਰਬੁੱਧ ਭਾਰਤ ਫਾੳਾੂਡੇਸ਼ਨ ਪੰਜਾਬ ਵਲੋਂ 28 ਅਗਸਤ ਦਿਨ ਐਤਵਾਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਤਿੰਨ ਸੌ ਤੋਂ ਵੱਧ ਸੈਂਟਰਾਂ ਵਿਚ ਕਰਵਾਏ ਜਾ ਰਹੇ ਡਾ. ਅੰਬੇਡਕਰ ਪੁਸਤਕ ਮੁਕਾਬਲੇ ਦਾ ਉੱਘੇ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਦੇ ਮੁੱਖ ਗੇਟ 'ਤੇ ਪਲਵਿੰਦਰ ਸਿੰਘ ਸੂਦ ਜ਼ਿਲ੍ਹਾ ਪ੍ਰਧਾਨ ਦੀ ...

ਪੂਰੀ ਖ਼ਬਰ »

ਐੱਸ.ਡੀ.ਓ. ਰਘਵਿੰਦਰਪਾਲ ਸਿੰਘ ਦੀ ਮਾਤਾ ਦਾ ਦਿਹਾਂਤ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਬੀ.ਐਸ.ਐਨ.ਐਲ. ਦੇ ਸੇਵਾ ਮੁਕਤ ਐੱਸ.ਡੀ.ਓ. ਰਘਵਿੰਦਰਪਾਲ ਸਿੰਘ ਦੇ ਮਾਤਾ ਸ੍ਰੀਮਤੀ ਰਾਮ ਪਿਆਰੀ (79) ਪਤਨੀ ਗੁਰਮੀਤ ਰਾਮ ਦਾ ਦੇਹਾਂਤ ਹੋ ਗਿਆ | ਉਹ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ | ਅੱਜ ਉਨ੍ਹਾਂ ਦੇ ਪਿੰਡ ਮਜਾਰਾ ...

ਪੂਰੀ ਖ਼ਬਰ »

ਜੈਨਪੁਰ ਵਿਖੇ ਡੇਂਗੂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ

ਮਜਾਰੀ/ਸਾਹਿਬਾ, 18 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਜੈਨਪੁਰ ਵਿਖੇ ਡੇਂਗੂ ਦੇ ਬਚਾਅ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਂ ਦੇ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਵਿਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਉੜਾਪੜ/ਲਸਾੜਾ, 18 ਅਗਸਤ (ਲਖਵੀਰ ਸਿੰਘ ਖੁਰਦ)- ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਨਰਸਰੀ ਵਿੰਗ ਦੇ ਨੰਨੇ ਮੰਨੇ ਬੱਚੇ ਰਾਧਾ ਕਿ੍ਸ਼ਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਗਰਭਵਤੀ ਔਰਤਾਂ ਲਈ ਜਣੇਪਾ ਕਰਵਾਉਣ ਦੀ ਸਾਰੀਆਂ ਸੁਵਿਧਾਵਾਂ ਉਪਲਬਧ- ਐੱਸ.ਐਮ.ਓ. ਡਾ. ਰਵਿੰਦਰ ਸਿੰਘ

ਮੁਕੰਦਪੁਰ, 18 ਅਗਸਤ (ਅਮਰੀਕ ਸਿੰਘ ਢੀਂਡਸਾ)- ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਗਰਭਵਤੀ ਔਰਤਾਂ ਦੇ ਜਣੇਪੇ ਦੀਆਂ ਸਾਰੀਆਂ ਸੁਵਿਧਾਵਾਂ ਉਪਲਬਧ ਹਨ | ਇਸ ਸਬੰਧੀ ਐੱਸ.ਐਮ.ਓ. ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਸੁਰੱਖਿਅਤ ਤੇ ਗੁਣਵੱਤਾ ਪੂਰਨ ਜੱਚਾ-ਬੱਚਾ ਸਿਹਤ ...

ਪੂਰੀ ਖ਼ਬਰ »

ਬਜ਼ੁਰਗ ਮਾਤਾ ਪ੍ਰਕਾਸ਼ ਕੌਰ ਲਾਪਤਾ

ਪੱਲੀ ਝਿੱਕੀ, 18 ਅਗਸਤ (ਕੁਲਦੀਪ ਸਿੰਘ ਪਾਬਲਾ)- ਪਿੰਡ ਬਲਾਸਪੁਰ ਡਾਕਖ਼ਾਨਾ ਨੰਗਲ ਸ਼ਹੀਦਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੀ ਮਾਤਾ ਪ੍ਰਕਾਸ਼ ਕੌਰ ਉਮਰ ਸੌ ਸਾਲ ਸਿਹਤ ਪੱਖੋਂ ਤੰਦਰੁਸਤ 13-8-2022 ਤੋਂ ਘਰ ਤੋਂ ਕਿਸੇ ਨੂੰ ਦੱਸਣ ਤੋਂ ਬਗ਼ੈਰ ਬਾਹਰ ਘੁੰਮਣ ਚਲੇ ਗਏ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਛਿੰਝ ਮੇਲਾ ਭਲਕੇ

ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਗੁੱਗਾ ਮਾੜੀ ਮੰਦਰ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਉਂਸੀਪਲ ਕੌਂਸਲ ਬਲਾਚੌਰ ਦੇ ਵਾਰਡ ਨੰਬਰ 14/15 ਮਹਿੰਦੀਪੁਰ ਵਿਖੇ ਛਿੰਝ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਵਿਖੇ ਸਾਲਾਨਾ ਸੰਤ ਸਮਾਗਮ ਕੱਲ੍ਹ ਤੋਂ

ਭੱਦੀ, 18 ਅਗਸਤ (ਨਰੇਸ਼ ਧੌਲ)- ਬ੍ਰਹਮ ਨਿਵਾਸ ਆਸ਼ਰਮ ਨਵਾਂ ਪਿੰਡ ਟੱਪਰੀਆਂ ਵਿਖੇ ਸਾਲਾਨਾ ਸੰਤ ਸਮਾਗਮ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 20 ਅਗਸਤ ਤੋਂ ਸ਼ਰਧਾਪੂਰਵਕ ...

ਪੂਰੀ ਖ਼ਬਰ »

ਪਿੰਡ ਖਾਨਖਾਨਾ ਦੇ ਵਸਨੀਕ ਬਿਜਲੀ ਸਪਲਾਈ ਨਾ ਮਿਲਣ ਕਾਰਨ ਦੁਖੀ

ਬੰਗਾ, 18 ਅਗਸਤ (ਜਸਬੀਰ ਸਿੰਘ ਨੂਰਪੁਰ)- ਪਿੰਡ ਖਾਨਖਾਨਾ ਦੇ ਵਾਸੀ ਪੱਕੀ ਬੀਹੀ ਤੇ ਪੱਟੀ ਚੌਧਰੀਆਂ, ਸਰਪੰਚ ਮੁਹੱਲਾ ਦੇ ਵਾਸੀ ਬਿਜਲੀ ਸਪਲਾਈ ਠੀਕ ਢੰਗ ਨਾਲ ਨਾ ਆਉਣ ਕਾਰਨ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਕਈ ਵਾਰ ਉੱਚ ਅਧਿਕਾਰੀਆਂ ਨੂੰ ਸੂਚਿਤ ਵੀ ...

ਪੂਰੀ ਖ਼ਬਰ »

ਫੂਲਨ ਦੇਵੀ ਦਾ 59ਵਾਂ ਜਨਮ ਦਿਨ ਮਨਾਇਆ

ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਸਾਹਿਬ ਕਾਂਸ਼ੀ ਰਾਮ ਸਮਾਜ ਭਲਾਈ ਸੁਸਾਇਟੀ ਵਲੋਂ ਬਹੁਜਨ ਸਮਾਜ ਦੀ ਸ਼ੇਰਨੀ ਫੂਲਨ ਦੇਵੀ ਦਾ 59ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੇ ਸਰਕਾਰੀ ਸਕੂਲ ਦੇ 200 ਬੱਚਿਆਂ ਨੂੰ ਐਨ.ਆਰ.ਆਈ. ਸਤਪਾਲ, ਬੰਗੜ ਦੇ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਦੇਰ ਰਾਤ ਤੱਕ ਚੱਲਿਆ ਸਮਾਗਮ

ਪੋਜੇਵਾਲ ਸਰਾਂ, 18 ਅਗਸਤ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਸਾਲਾਨਾ ਜੋੜ ਮੇਲੇ 'ਤੇ ਦੇਰ ਰਾਤ ਤੱਕ ਚੱਲੇ ਸੰਤ ਸਮਾਗਮ ਦੌਰਾਨ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ ਅਤੇ ਸੰਤ ਬਾਬਾ ਰਣਜੀਤ ਸਿੰਘ ਗੁੱਜਰ ਪੁਰ ਵਾਲਿਆਂ ਨੇ ਸਮੂਹ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਵਿਚੋਂ ਅਨੀਮੀਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਟੀਚਾ- ਸਿਵਲ ਸਰਜਨ ਡਾ. ਦਵਿੰਦਰ ਢਾਂਡਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਵਿਚੋਂ ਅਨੀਮੀਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ 10-19 ਸਾਲ ਤੱਕ ਦੀਆਂ ਕੁੜੀਆਂ ਦੀ ਐਚ.ਬੀ. ਟੈਸਟਿੰਗ ਵੱਡੇ ਪੱਧਰ 'ਤੇ ਚੱਲ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੈਸ਼ਨ ਜੱਜ ਬਾਜਵਾ ਵਲੋਂ ਪਿੰਡਾਂ ਵਿਚ ਸੈਮੀਨਾਰ ਲਗਾਉਣ ਲਈ ਜਾਗਰੂਕਤਾ ਵੈਨ ਰਵਾਨਾ

ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ...

ਪੂਰੀ ਖ਼ਬਰ »

ਐਮ.ਆਰ. ਸਿਟੀ ਸਕੂਲ ਬਲਾਚੌਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਬਲਾਚੌਰ, 18 ਅਗਸਤ (ਸ਼ਾਮ ਸੁੰਦਰ ਮੀਲੂ)- ਐਮ.ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿਖੇ ਸਮੂਹ ਸਟਾਫ਼ ਤੇ ਸਕੂਲੀ ਵਿਦਿਆਰਥੀਆ ਵਲੋਂ ਮੈਨੇਜਿੰਗ ਡਾਇਰੈਕਟਰ ਰਾਮ ਜੀ ਦਾਸ ਭੂੰਬਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲ ਪਿ੍ੰਸੀਪਲ ਰਿਤੂ ਬੱਤਰਾ ਦੀ ਅਗਵਾਈ ਹੇਠ ਭਗਵਾਨ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਮੌਕੇ ਮੂਰਤੀ ਸਥਾਪਨਾ ਅੱਜ

ਸੜੋਆ, 18 ਅਗਸਤ (ਨਾਨੋਵਾਲੀਆ)- ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਵਨਿਰਮਾਣ ਹੋਏ ਸ੍ਰੀ ਕਿ੍ਸ਼ਨ ਮੰਦਰ ਸੜੋਆ ਵਿਖੇ ਮੰਦਰ ਪ੍ਰਬੰਧਕ ਕਮੇਟੀ ਸੜੋਆ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਤੇ ਮੂਰਤੀ ਸਥਾਪਨਾ 19 ਅਗਸਤ ਨੂੰ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸੰਜੇ ...

ਪੂਰੀ ਖ਼ਬਰ »

ਪਿੰਡ ਖੰਡੂਪੁਰ ਵਿਖੇ ਸਾਲਾਨਾ ਛਿੰਝ ਮੇਲਾ 25 ਨੂੰ

ਭੱਦੀ, 18 ਅਗਸਤ (ਨਰੇਸ਼ ਧੌਲ)- ਗੁੱਗਾ ਜਾਹਿਰ ਪੀਰ ਨੂੰ ਸਮਰਪਿਤ ਨਾਮਵਰ ਛਿੰਝ ਮੇਲਾ ਪਿੰਡ ਖੰਡੂਪੁਰ 25 ਅਗਸਤ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਸਰਪੰਚ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜੇਤੂ ਪਹਿਲਵਾਨਾਂ ਨੂੰ ਬੁਲਟ ਮੋਟਰਸਾਈਕਲ, ਸਪਲੈਂਡਰ, ਸੋਨੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪੁਰਾਣਾ ਭੰਗਾਲਾ ਵਿਖੇ ਜਨਮ ਅਸ਼ਟਮੀ ਮਨਾਈ

ਭੰਗਾਲਾ, 18 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪੁਰਾਣਾ ਭੰਗਾਲਾ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਦੇਖ ...

ਪੂਰੀ ਖ਼ਬਰ »

ਨਾਨੋਵਾਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ ਅੱਜ

ਭੱਦੀ, 18 ਅਗਸਤ (ਨਰੇਸ਼ ਧੌਲ)- ਪ੍ਰਾਚੀਨ ਰਾਧਾ, ਕਿ੍ਸ਼ਨ, ਸ਼ਿਵ ਮੰਦਿਰ ਪਿੰਡ ਨਾਨੋਵਾਲ ਕੰਢੀ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸਾਲਾਨਾ ਸਮਾਗਮ 19 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਦੱਸਿਆ ਕਿ ਸਵੇਰ ਵੇਲੇ ਸ੍ਰੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਮਨਾਈ ਜਨਮ ਅਸ਼ਟਮੀ

ਚੱਬੇਵਾਲ, 18 ਅਗਸਤ (ਪਰਮਜੀਤ ਨੌਰੰਗਾਬਾਦੀ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ¢ ਪਿ੍ੰਸੀਪਲ ਜੀ ਮਾਰੀਆ ਜਾਨ ਦੇ ਦਿਸ਼ਾ-ਨਿਰਦੇਸ਼ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮਹਾਂਉਤਸਵ ਨੂੰ ਕ੍ਰਿਸ਼ਨ ਰੰਗ 'ਚ ਰੰਗ ...

ਪੂਰੀ ਖ਼ਬਰ »

ਮਾਲੇਵਾਲ ਪ੍ਰਾਇਮਰੀ ਸਕੂਲ ਵਿਖੇ ਜਨਮ ਅਸ਼ਟਮੀ ਸੰਬੰਧੀ ਸਮਾਗਮ

ਪੋਜੇਵਾਲ ਸਰਾਂ, 17 ਅਗਸਤ (ਨਵਾਂਗਰਾਈਾ)- ਸਰਕਾਰੀ ਪ੍ਰਾਇਮਰੀ ਸਕੂਲ ਮਾਲੇਵਾਲ ਵਿਖੇ ਅੱਜ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਅੱਜ ਸਕੂਲ ਦੇ ਬੱਚਿਆਂ ਨੇ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਵੱਖ-ਵੱਖ ਤਰਾਂ ਦੀਆਂ ਝਲਕੀਆਂ ਕੱਢੀਆਂ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਯੂਨਿਟਾਂ ਮੁਆਫ਼ ਕਰਨ ਸੰਬੰਧੀ ਪੰਜਾਬ ਸਰਕਾਰ ਕਰ ਰਹੀ ਹੈ ਲੋਕਾਂ ਨਾਲ ਕੋਝਾ ਮਜ਼ਾਕ-ਅਜੈ ਮੰਗੂਪੁਰ

ਭੱਦੀ, 18 ਅਗਸਤ (ਨਰੇਸ਼ ਧੌਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕਰਨ ਸਬੰਧੀ ਬਹੁ-ਗਿਣਤੀ ਪੰਜਾਬ ਵਾਸੀਆਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਸਮਾਜ ਸੇਵੀ ਚੌਧਰੀ ਅਜੈ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦੀ ਸਰਵਿਸ ਲੇਨ ਨੇ ਧਾਰਿਆ ਛੱਪੜ ਦਾ ਰੂਪ-ਕਿਸੇ ਸਮੇਂ ਵੀ ਵਾਪਰ ਸਕਦੈ ਹਾਦਸਾ

ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਫਗਵਾੜਾ-ਰੋਪੜ ਨੈਸ਼ਨਲ ਹਾਈਵੇਅ (ਚਾਰ ਮਾਰਗੀ) 344-ਏ ਸੜਕ ਨਾਲ ਸੰਬਧਤ ਪੁਲ ਕੰਗਣਾ ਤੋਂ ਇਕ ਪੈਟਰੋਲ ਪੰਪ ਤੱਕ ਦੀ ਸਰਵਿਸ ਲੇਨ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ ਤੇ ਇਸ ਥਾਂ 'ਤੇ ਕਿਸੇ ਸਮੇਂ ਵੀ ਅਣਹੋਣੀ ਵਾਪਰ ਸਕਦੀ ...

ਪੂਰੀ ਖ਼ਬਰ »

ਫਗਵਾੜਾ ਖੰਡ ਮਿੱਲ ਹਰ ਹਾਲ 'ਚ ਚਲਾਈ ਜਾਵੇਗੀ-ਧਾਲੀਵਾਲ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਲ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ | ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ...

ਪੂਰੀ ਖ਼ਬਰ »

ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੋਂ ਬਾਅਦ ਅਕਾਲੀ ਦਲ ਮੁੜ ਸਰਗਰਮੀ ਨਾਲ ਸੁਰਜੀਤ ਹੋਵੇਗਾ-ਵਡਾਲਾ

ਲੈਸਟਰ (ਇੰਗਲੈਂਡ), 18 ਅਗਸਤ (ਸੁਖਜਿੰਦਰ ਸਿੰਘ ਢੱਡੇ)-ਯੂ.ਕੇ. ਫੇਰੀ 'ਤੇ ਆਏ ਸੀਨੀਅਰ ਅਕਾਲੀ ਆਗੂ ਅਤੇ ਅਕਾਲੀ ਦਲ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਲਈ ਬਣੀ ਝੂੰਦਾ ਕਮੇਟੀ ਦੇ ਮੈਂਬਰ ਅਤੇ ਨਕੋਦਰ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ 'ਅਜੀਤ' ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਸਾਂਝਾ ਜਲ ਤਲਾਬ ਮੁਹਿੰਮ ਦਾ ਆਗਾਜ਼

ਭੱਦੀ, 18 ਅਗਸਤ (ਨਰੇਸ਼ ਧੌਲ)- ਭਾਰਤ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਵਿਭਾਗ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਮਨਰੇਗਾ ਸਕੀਮ ਵਿਚ ਸ਼ਹੀਦ ਭਗਤ ਸਿੰਘ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ 'ਵਿਕਾਸ' ਅਮਰਦੀਪ ਸਿੰਘ ਬੈਂਸ ...

ਪੂਰੀ ਖ਼ਬਰ »

ਬਾਲੋਂ 'ਚ ਛਿੰਝ ਮੇਲਾ ਅੱਜ-ਤਿਆਰੀਆਂ ਮੁਕੰਮਲ

ਸੰਧਵਾਂ, 18 ਅਗਸਤ (ਪ੍ਰੇਮੀ ਸੰਧਵਾਂ)- ਪਿੰਡ ਬਾਲੋਂ ਵਿਖੇ ਗੱੁਗਾ ਜਾਹਿਰ ਪੀਰ ਦੀ ਯਾਦ 'ਚ ਤੇ ਮਾਲ ਡੰਗਰ ਦੀ ਸੁੱਖ ਵਾਸਤੇ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਐਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ 19 ਅਗਸਤ ਦਿਨ ਸ਼ੁੱਕਰਵਾਰ ਨੂੰ ਸਾਲਾਨਾ ...

ਪੂਰੀ ਖ਼ਬਰ »

ਅਮਰ ਨਾਥ ਸੂੰਢ ਨੂੰ ਸ਼ਰਧਾ ਦੇ ਫੱੁਲ ਭੇਟ

ਸੰਧਵਾਂ, 18 ਅਗਸਤ (ਪ੍ਰੇਮੀ ਸੰਧਵਾਂ)- ਸੇਵਾ ਮੁਕਤ ਡੀ.ਐੱਸ.ਪੀ. ਮਰਹੂਮ ਅਮਰ ਨਾਥ ਸੂੰਢ ਦੀ ਬਰਸੀ ਮੌਕੇ ਸਧਾਰਨ ਸ਼ਰਧਾਂਜਲੀ ਸਮਾਗਮ ਰਾਜ ਕੁਮਾਰ ਬਾਂਸਲ ਸੂੰਢ ਦੀ ਅਗਵਾਈ 'ਚ ਕਰਵਾਇਆ, ਜਿਸ 'ਚ ਉੱਘੇ ਸਮਾਜ ਸੇਵੀ ਇੰਸਪੈਕਟਰ ਗੁਰਮੀਤ ਸਿੰਘ ਬੈਂਸ ਮਕਸੂਦਪੁਰ, ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX