ਤਾਜਾ ਖ਼ਬਰਾਂ


ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  4 minutes ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਸਮਾਗਮ ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਅਤੇ ਭੈਣ ਵੀ ਹੋਏ ਸ਼ਾਮਿਲ
. . .  10 minutes ago
ਸੰਗਰੂਰ 7 ਅਕਤੁਬਰ(ਧੀਰਜ ਪਸ਼ੋਰੀਆ)-ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ...
ਦਿੱਲੀ ਦੀ ਆਬਕਾਰੀ ਨੀਤੀ ਸੰਬੰਧੀ ਈ.ਡੀ. ਵਲੋਂ ਲੁਧਿਆਣਾ ਵਿਖੇ ਛਾਪੇਮਾਰੀ
. . .  21 minutes ago
ਲੁਧਿਆਣਾ, 7 ਅਕਤੂਬਰ (ਪੁਨੀਤ ਬਾਵਾ)-ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਸੰਬੰਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਸਥਿਤ ਦਿੱਲੀ ਦੀ ਸ਼ਰਾਬ...
ਹੜਤਾਲ ਕਾਰਨ ਅੱਜ ਬੰਦ ਰਹੀ ਸੁਨਾਮ ਦੀ ਸਬਜ਼ੀ ਮੰਡੀ
. . .  23 minutes ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸੁਨਾਮ ਸਬਜ਼ੀ ਮੰਡੀ ’ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਨੂੰ ਲੈ ਕੇ ਪਿਕਅੱਪ ਮਾਲਕਾਂ-ਚਾਲਕਾਂ ਵਲੋਂ ਵਿੱਢੇ ਗਏ ਸੰਘਰਸ਼ ਦੇ ਸਮਰਥਨ ’ਚ ਨਿੱਤਰੇ ਸਥਾਨਕ...
ਅਣਅਧਿਕਾਰਤ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਚੱਲੀ ਨਗਰ ਨਿਗਮ ਦੀ ਡਿੱਚ
. . .  23 minutes ago
ਅੰਮ੍ਰਿਤਸਰ 7 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮ੍ਰਿਤਸਰ ਵਲੋਂ ਅਣਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਅੱਜ 5 ਅਣਅਧਿਕਾਰਤ ਕਾਲੋਨੀਆਂ 'ਚ ਬਣਾਈਆਂ ਗਈਆਂ ਸੜਕਾਂ ਅਤੇ ਹੋਰ ਕੀਤੀਆਂ ਗਈਆਂ...
ਵਿਆਹ ਦੇ ਬੰਧਨ 'ਚ ਬੱਝੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
. . .  54 minutes ago
ਪਟਿਆਲਾ (ਗੁਰਵਿੰਦਰ ਸਿੰਘ ਔਲਖ)-'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ 'ਚ ਸੰਪੰਨ...
ਡੈਨੀਅਲ ਸਮਿਥ ਬਣੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੀਂ ਨੇਤਾ
. . .  44 minutes ago
ਕੈਲਗਰੀ, 7 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੇਂ ਨੇਤਾ (ਲੀਡਰ) ਦੀ ਚੋਣ ਡੈਨੀਅਲ ਸਮਿਥ ਨੇ ਜਿੱਤੀ ਹੈ, ਜੋ ਕਿ ਹੁਣ ਅਲਬਰਟਾ ਦੇ ਨਵੇਂ ਪ੍ਰੀਮੀਅਰ ਵਜੋ ਸੁੰਹ...
ਈ.ਡੀ. ਵਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ
. . .  about 1 hour ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਈ.ਡੀ. ਦੀ ਛਾਪੇਮਾਰੀ ਜਾਰੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈ.ਡੀ. ਦੇ ਛਾਪੇਮਾਰੀ...
ਹਰਿਆਣਾ ਕਮੇਟੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦਾ ਰੋਸ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ
. . .  about 1 hour ago
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ 'ਚ ਆਏ ਅਦਾਲਤੀ ਫ਼ੈਸਲੇ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣ ਦੇ ਮਨੋਰਥ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ...
ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  about 2 hours ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  about 2 hours ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 3 hours ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 2 hours ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 4 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਫ਼ਤਹਿਗੜ੍ਹ ਸਾਹਿਬ

ਤੂੜੀ ਦੇ ਭਾਅ ਅਸਮਾਨੀਂ ਚੜ੍ਹੇ, ਪੰਜਾਬ ਦੇ ਕਈ ਸ਼ਹਿਰਾਂ 'ਚ ਰੇਟ ਹਜ਼ਾਰ ਤੋਂ ਉੱਪਰ

ਅਮਲੋਹ, 18 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)- ਪਹਿਲਾਂ ਸਿਰਫ਼ ਪਸ਼ੂਆਂ ਲਈ ਚਾਰੇ ਦੇ ਤੌਰ 'ਤੇ ਵਰਤੀ ਜਾਂਦੀ ਤੂੜੀ ਦੀ ਵਰਤੋਂ ਜਦੋਂ ਤੋਂ ਉਦਯੋਗਿਕ ਭੱਠੀਆਂ 'ਚ ਹੋਣ ਲੱਗ ਪਈ ਹੈ ਇਸ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ ਜਿਸ ਦਾ ਜਿੱਥੇ ਉਨ੍ਹਾਂ ਕਿਸਾਨਾਂ ਨੂੰ ਹੁਣ ਫ਼ਾਇਦਾ ਹੋ ਰਿਹਾ ਹੈ ਜਿਨ੍ਹਾਂ ਵਲੋਂ ਸੀਜ਼ਨ ਦੌਰਾਨ ਤੂੜੀ ਸਾਂਭ ਲਈ ਗਈ ਉੱਥੇ ਛੋਟੇ ਪਸ਼ੂ ਪਾਲਕਾਂ 'ਤੇ ਇਹ ਵੱਡੀ ਆਰਥਿਕ ਸੱਟ ਹੈ ਕਿਉਂਕਿ ਹੁਣ ਉਨ੍ਹਾਂ ਲਈ ਆਪਣੇ ਪਸ਼ੂਆਂ ਖ਼ਾਤਰ ਤੂੜੀ ਖ਼ਰੀਦਣਾ ਵੱਸੋਂ ਬਾਹਰ ਹੋ ਗਿਆ ਹੈ | ਵਰਨਣਯੋਗ ਹੈ ਕਿ ਇਸ ਵਾਰ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਅਪ੍ਰੈਲ ਮਹੀਨੇ 'ਚ ਵੀ ਤੂੜੀ ਦੇ ਭਾਅ 'ਚ ਕਾਫੀ ਤੇਜ਼ੀ ਸੀ ਪਰ ਹੁਣ ਪੰਜਾਬ ਦੇ ਕਈ ਸ਼ਹਿਰਾਂ 'ਚ ਤੂੜੀ ਦਾ ਰੇਟ ਹਜ਼ਾਰ ਰੁਪਏ ਤੋਂ ਉੱਪਰ ਚੱਲ ਰਿਹਾ ਹੈ, ਜਦੋਂ ਕਿ ਕਈ ਹੋਰ ਸੂਬਿਆਂ 'ਚ ਭਾਅ 1500 ਰੁਪਏ ਪ੍ਰਤੀ ਕੁਇੰਟਲ ਤੋਂ ਉੱਪਰ ਚੱਲਣ ਦੀਆਂ ਰਿਪੋਰਟਾਂ ਵੀ ਆ ਰਹੀਆਂ ਹਨ | ਭਾਅ ਵਿਚ ਆਈ ਤੇਜ਼ੀ ਦਾ ਮੁੱਖ ਕਾਰਨ ਭਾਵੇਂ ਤੂੜੀ ਦਾ ਬਾਲਣ ਦੇ ਤੌਰ 'ਤੇ ਭੱਠੀਆਂ 'ਚ ਵਰਤੇ ਜਾਣਾ ਹੈ ਪਰ ਤੂੜੀ ਦਾ ਵਪਾਰ ਕਰਨ ਵਾਲੇ ਠੇਕੇਦਾਰਾਂ ਨੇ ਇਸ ਦੇ ਹੋਰ ਵੀ ਕਈ ਕਾਰਨ ਦੱਸੇ | ਪਿੰਡ ਬੜੈਚਾਂ ਦੇ ਤੂੜੀ ਠੇਕੇਦਾਰ ਈਸ਼ਰ ਸਿੰਘ ਜੋ ਪਿਛਲੇ 30-35 ਸਾਲ ਤੋਂ ਪਿੰਡਾਂ 'ਚੋਂ ਤੂੜੀ ਖ਼ਰੀਦ ਕੇ ਸ਼ਹਿਰਾਂ ਦੇ ਡੇਅਰੀ ਫਾਰਮਾਂ ਨੂੰ ਸਪਲਾਈ ਕਰਦਾ ਆ ਰਿਹਾ, ਨੇ ਦੱਸਿਆ ਕਿ ਇਸ ਵਾਰ ਸਰਦੀਆਂ 'ਚ ਲਗਾਤਾਰ ਪਏ ਭਾਰੀ ਮੀਹਾਂ ਦੇ ਕਾਰਨ ਕਣਕ ਦੀ ਫ਼ਸਲ ਬਹੁਤ ਵੱਡੀ ਪੱਧਰ 'ਤੇ ਪ੍ਰਭਾਵਿਤ ਹੋਈ ਜਿਸ ਕਾਰਨ ਤੂੜੀ ਦਾ ਉਤਪਾਦਨ ਕਾਫੀ ਜ਼ਿਆਦਾ ਘੱਟ ਗਿਆ, ਪਰ ਇਸ ਦੀ ਵਰਤੋਂ ਵੱਧ ਗਈ ਕਿਉਂਕਿ ਸਰਦੀ 'ਚ ਪਸ਼ੂਆਂ ਲਈ ਉਗਾਇਆ ਗਿਆ ਹਰਾ ਚਾਰਾ ਵੀ ਬਰਸਾਤ ਦੀ ਭੇਟ ਚੜ੍ਹ ਗਿਆ | ਉਸ ਨੇ ਦੱਸਿਆ ਕਿ ਉਹ ਪਿਛਲੇ ਇਕ ਹਫ਼ਤੇ ਤੋਂ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਡੇਅਰੀ ਫਾਰਮਾਂ 'ਚ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਤੂੜੀ ਸਪਲਾਈ ਕਰ ਰਿਹਾ ਹੈ | ਤੂੜੀ ਦੇ ਇਕ ਵੱਡੇ ਅੰਤਰਰਾਜੀ ਵਪਾਰੀ ਸ਼ਿਰਾਜ਼ ਮੁਹੰਮਦ ਜੋ ਪੰਜਾਬ 'ਚੋਂ ਤੂੜੀ ਖ਼ਰੀਦ ਕੇ ਹਿਮਾਚਲ, ਉੱਤਰ ਪ੍ਰਦੇਸ਼ ਤੇ ਗੁਜਰਾਤ ਭੇਜਦਾ ਹੈ, ਨੇ ਦੱਸਿਆ ਕਿ ਗੁਜਰਾਤ ਤੇ ਰਾਜਸਥਾਨ 'ਚ ਵੀ ਤੂੜੀ ਦਾ ਉਤਪਾਦਨ ਪਿਛਲੇ ਸਾਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਘੱਟ ਹੋਇਆ ਹੈ, ਕਿਉਂਕਿ ਇਨ੍ਹਾਂ ਰਾਜਾਂ 'ਚ ਇਸ ਵਾਰ ਕਿਸਾਨਾਂ ਨੇ ਬਨਸਪਤੀ ਤੇਲਾਂ ਦੇ ਭਾਅ ਬਾਜ਼ਾਰ 'ਚ ਤੇਜ਼ੀ ਹੋਣ ਕਾਰਨ ਕਣਕ ਦੀ ਥਾਂ ਸਰੋਂ੍ਹ ਬੀਜਣ ਨੂੰ ਤਰਜੀਹ ਦਿੱਤੀ, ਜਿਸ ਨਾਲ ਤੂੜੀ ਦੇ ਉਤਪਾਦਨ ਨੂੰ ਸਿੱਧੇ ਤੌਰ 'ਤੇ ਸੱਟ ਵੱਜੀ | ਸ਼ਿਰਾਜ਼ ਨੇ ਦੱਸਿਆ ਕਿ ਸਰੋਂ੍ਹ ਦੇ ਭੱਥਰ ਦੀ ਵਰਤੋਂ ਹੁਣ ਇੱਟਾਂ ਦੇ ਭੱਠਿਆਂ 'ਚ ਹੋਣ ਲੱਗ ਪਈ ਹੈ ਅਤੇ ਇਸ ਦੇ ਨਾਲ ਹੀ ਕਈ ਜਗ੍ਹਾ ਤੂੜੀ ਦੀ ਵਰਤੋਂ ਵੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਇਨ੍ਹਾਂ ਦਿਨਾਂ 'ਚ ਕਈ ਸ਼ਹਿਰਾਂ 'ਚ ਭਾਅ 1500 ਰੁਪਏ ਪ੍ਰਤੀ ਕੁਇੰਟਲ 'ਤੇ ਪਹੁੰਚ ਗਿਆ ਹੈ |
ਕੋਲ਼ੇ 'ਚ ਤੇਜ਼ੀ ਨੇ ਤੂੜੀ ਦੇ ਭਾਅ ਨੂੰ ਮਾਰੀ ਸੱਟ : ਵੱਖੋ ਵੱਖ ਉਦਯੋਗਿਕ ਇਕਾਈਆਂ, ਇੱਟਾਂ ਦੇ ਭੱਠੇ, ਰੰਗਾਈ ਸਨਅਤ ਤੇ ਪਾਵਰ ਪਲਾਂਟਾਂ 'ਚ ਜਿੱਥੇ ਪਹਿਲਾਂ ਹੀਟ ਪੈਦਾ ਕਰਨ ਲਈ ਕੋਲ਼ੇ ਨੂੰ ਤਰਜੀਹ ਦਿੱਤੀ ਜਾਂਦੀ ਸੀ, ਹੁਣ ਤੂੜੀ ਤੇ ਚਾਵਲ ਦੇ ਛਿਲਕਾ ਦੀ ਬਹੁਤ ਵੱਡੇ ਪੱਧਰ 'ਤੇ ਵਰਤੋਂ ਹੋਣ ਲੱਗ ਪਈ ਹੈ ਜਿਸ ਦਾ ਮੁੱਖ ਕਾਰਨ ਕੋਲ਼ੇ ਦੇ ਭਾਅ 'ਚ ਹੋਇਆ ਅਥਾਹ ਵਾਧਾ ਹੈ | ਮੰਡੀ ਗੋਬਿੰਦਗੜ੍ਹ 'ਚ ਰੀਰੋਲਿੰਗ ਮਿੱਲ ਦੇ ਮਾਲਕ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਡੇਢ ਸਾਲ 'ਚ ਹੀ ਕੋਲ਼ੇ ਦਾ ਭਾਅ ਹਜ਼ਾਰ ਰੁਪਏ ਤੋਂ ਵੱਧ ਕੇ 2600 ਰੁਪਏ ਪ੍ਰਤੀ ਕੁਇੰਟਲ ਹੋ ਗਿਆ | ਕਈ ਵਾਰ ਭਾਅ ਇਸ ਤੋਂ ਵੀ ਉੱਪਰ ਚਲਾ ਜਾਂਦਾ ਹੈ ਜਿਸ ਕਾਰਨ ਕੋਲ਼ੇ ਦੇ ਬਦਲ 'ਚ ਸਨਅਤਕਾਰਾਂ ਵਲੋਂ ਤੂੜੀ ਤੇ ਚਾਵਲ ਦੇ ਛਿਲਕੇ ਨੂੰ ਤਰਜੀਹ ਦੇਣੀ ਸ਼ੁਰੂ ਕਰ ਦਿੱਤੀ ਹੈ ਜੋ ਸਸਤਾ ਪੈਂਦਾ ਹੈ |

ਐੱਸ.ਡੀ.ਐਮ. ਵਲੋਂ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਸੋਧਾਂ ਸੰਬੰਧੀ ਹਦਾਇਤਾਂ ਜਾਰੀ

ਬਸੀ ਪਠਾਣਾਂ, 18 ਅਗਸਤ (ਰਵਿੰਦਰ ਮੌਦਗਿਲ)- ਐੱਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਤਹਿਸੀਲ ਕੰਪਲੈਕਸ ਵਿਖੇ ਸਥਿਤ ਦਫ਼ਤਰ ਵਿਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਮੀਟਿੰਗ ਦੌਰਾਨ ਵੋਟਰਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਧਾਨ ਡਾ. ਸੰਦੀਪ ਸਿੰਘ ਪੰਜਾਬ ਸਰਕਾਰ ਵਲੋਂ ਸਨਮਾਨਿਤ

ਅਮਲੋਹ, 18 ਅਗਸਤ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਪੰਜਾਬ ਦੀ ਸਭ ਤੋਂ ਵਧੀਆ ਯੂਨੀਵਰਸਿਟੀਆਂ ਵਿਚੋਂ ਇਕ ਹੋਣ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਅਣਥੱਕ ਮਿਹਨਤ ਨੂੰ 'ਪ੍ਰਮਾਣ ਪੱਤਰ' ਦੇ ਕੇ ਸਨਮਾਨਿਤ ਕੀਤਾ | ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਗਤ ...

ਪੂਰੀ ਖ਼ਬਰ »

ਠੀਕਰੀਵਾਲ ਛਿੰਝ ਮੇਲੇ ਦੀ ਝੰਡੀ ਦੀ ਕੁਸ਼ਤੀ 'ਚ ਜੱਸਾ ਪੱਟੀ ਤੇ ਸਿਕੰਦਰ ਸੇਖ ਬਰਾਬਰ ਰਹੇ

ਖਮਾਣੋਂ, 18 ਅਗਸਤ (ਮਨਮੋਹਣ ਸਿੰਘ ਕਲੇਰ)- ਪਿੰਡ ਠੀਕਰੀਵਾਲ ਵਿਖੇ ਬਾਬਾ ਗੋਬਿੰਦਗਿਰ ਦੀ ਯਾਦ 'ਚ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 46ਵਾਂ ਕੁਸ਼ਤੀ ਦੰਗਲ ਸਰਕਾਰੀ ਸਕੂਲ ਠੀਕਰੀਵਾਲ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਪਸ਼ੂਆਂ ਦਾ ਮਰਨਾ ਲਗਾਤਾਰ ਜਾਰੀ

ਖਮਾਣੋਂ, 18 ਅਗਸਤ (ਮਨਮੋਹਨ ਸਿੰਘ ਕਲੇਰ)-ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਨਾਲ ਮਰਨਾ ਲਗਾਤਾਰ ਜਾਰੀ ਹੈ ਜਿਸ ਕਰਕੇ ਪਸ਼ੂ ਪਾਲਕ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਆਪਣੇ ਪਸ਼ੂਆਂ ਦਾ ਇਲਾਜ ਕਰਾ ਥੱਕ ਹੰਭ ਗਏ ਹਨ ਪਰ ਉਨ੍ਹਾਂ ਨੂੰ ਕੋਈ ਸਫਲਤਾ ਪੱਲੇ ਪੈਂਦੀ ਨਜ਼ਰ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਟੀਕਾਕਰਨ ਸਰਵੇਲੈਂਸ ਸੰਬੰਧੀ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਮਨਪ੍ਰੀਤ ਸਿੰਘ)- ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਟੀਕਾਕਰਨ ਦੇ ਸਮੂਹ ਨੋਡਲ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ 'ਤੇ ਜੀਪ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 18 ਅਗਸਤ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਜੀਪ ਡਰਾਈਵਰ ਜਿਸ ਵਲੋਂ ਲੋਹਾ ਸਕਰੈਪ ਲੱਦੀ ਹੋਈ ਜੀਪ ਰਸਤੇ ਵਿਚ ਖੜ੍ਹਾ ਕੇ ਆਵਾਜਾਈ 'ਚ ਵਿਘਨ ਪਾਇਆ ਜਾ ਰਿਹਾ ਸੀ, ਦੇ ਖ਼ਿਲਾਫ਼ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ...

ਪੂਰੀ ਖ਼ਬਰ »

ਦੇਸੀ ਕੱਟੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)- ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੇਸੀ ਕੱਟੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੁਖਬੀਰ ਸਿੰਘ ਡੀ.ਐੱਸ.ਪੀ. ਫ਼ਤਿਹਗੜ੍ਹ ਸਾਹਿਬ ਤੇ ਥਾਣਾ ਮੁਖੀ ਇੰਸਪੈਕਟਰ ਸੰਦੀਪ ਸਿੰਘ ਨੇ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

22 ਦੇ ਦਿੱਲੀ ਧਰਨੇ 'ਚ ਵੱਡੀ ਗਿਣਤੀ ਕਿਸਾਨ ਕਰਨਗੇ ਸ਼ਮੂਲੀਅਤ- ਸੌਂਟੀ, ਛੰਨਾ

ਅਮਲੋਹ, 18 ਅਗਸਤ (ਕੇਵਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਅਮਲੋਹ ਦੇ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਦੀ ਅਗਵਾਈ ਵਿਚ ਹੋਈ ਜਿਸ ਵਿਚ ਅਹਿਮ ਵਿਚਾਰ ਚਰਚਾ ਕੀਤੀਆਂ ਗਈਆਂ | ਪ੍ਰਧਾਨ ਗੁਰਦੇਵ ਸਿੰਘ ਸੌਂਟੀ ਤੇ ਆਗੂ ਪ੍ਰੇਮ ਸਿੰਘ ...

ਪੂਰੀ ਖ਼ਬਰ »

ਖਰੜ ਤੋਂ ਆ ਰਹੇ ਗੰਦੇ ਪਾਣੀ ਦੀ ਸਮੱਸਿਆ ਸੰਬੰਧੀ ਲੋਕਾਂ ਨੇ ਵਿਧਾਇਕ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 18 ਅਗਸਤ (ਰਵਿੰਦਰ ਮੌਦਗਿਲ)- ਖਰੜ ਖੇਤਰ ਤੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ 'ਚ ਆ ਰਹੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦੇ ਹੱਲ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਨਵੇਂ ਅਕਾਦਮਿਕ ਸੈਸ਼ਨ ਮੌਕੇ ਹਵਨ ਯੱਗ ਕਰਵਾਇਆ

ਮੰਡੀ ਗੋਬਿੰਦਗੜ੍ਹ, 18 ਅਗਸਤ (ਮੁਕੇਸ਼ ਘਈ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਨਵੇਂ ਅਕਾਦਮਿਕ ਸੈਸ਼ਨ 2022-23 ਦੇ ਉਦਘਾਟਨ ਮੌਕੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਕਾਲਜ ਦੇ ਵਿਹੜੇ ਵਿਚ ਹਵਨ ਯੱਗ ਕਰਵਾਇਆ ਗਿਆ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਮਿਹਨਤ ਸਦਕਾ ਪਾਰਟੀ ਮਜ਼ਬੂਤ ਹੋ ਕੇ ਉੱਭਰੇਗੀ- ਅਮਨ ਲਾਡਪੁਰ

ਅਮਲੋਹ, 18 ਅਗਸਤ (ਕੇਵਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ 'ਤੇ ਹਲਕਾ ਅਮਲੋਹ ਤੋਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਮਨ ਲਾਡਪੁਰ ਵਲੋਂ ਆਪਣੇ ਸਾਥੀਆਂ ਸਮੇਤ ਮੁਲਾਕਾਤ ਕੀਤੀ ਗਈ ਅਤੇ ਬਿਕਰਮ ਸਿੰਘ ...

ਪੂਰੀ ਖ਼ਬਰ »

ਜੀ.ਬੀ. ਰੀਅਲ ਅਸਟੇਟ ਨੇ ਕਿਸਾਨ ਨੂੰ ਟਰੈਕਟਰ ਤੇ ਜ਼ਮੀਨ ਦੇ ਕੇ ਸਨਮਾਨਿਆ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਮਨਪ੍ਰੀਤ ਸਿੰਘ)- ਜੀ.ਬੀ. ਰੀਅਲ ਅਸਟੇਟ ਵਲੋਂ ਚੰੁਨ੍ਹੀ ਦੇ ਨਜ਼ਦੀਕੀ ਪਿੰਡ ਚੰਡਿਆਲਾ ਦੇ ਅਗਾਂਹਵਧੂ ਕਿਸਾਨ ਨੂੰ 5 ਕਿੱਲੇ ਜ਼ਮੀਨ ਬਦਲੇ ਜੌਨ ਡੀਅਰ ਟਰੈਕਟਰ ਤੇ 40 ਕਿੱਲੇ ਦੇ ਕਰੀਬ ਖੇਵਟ ਦੇ ਕੇ ਸਨਮਾਨਿਆ ਗਿਆ,ਜੋ ਇਲਾਕੇ ਦੇ ਲੋਕਾਂ 'ਚ ...

ਪੂਰੀ ਖ਼ਬਰ »

ਅਕਾਲੀ ਦਲ ਦੇ ਯੂਥ ਆਗੂ ਰੂਪੀ ਵਿਰਕ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 18 ਅਗਸਤ (ਰਵਿੰਦਰ ਮੌਦਗਿਲ)- ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਰੂਪੀ ਵਿਰਕ ਨੇ ਵਰਕਰਾਂ ਨੂੰ ਨਾਲ ਲੈ ਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ | ਸ. ਰੂਪੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਫ਼ਰਜ਼ੀ ਕਾਗ਼ਜ਼ ਬਣਾ ਕੇ ਗਾਹਕਾਂ ਨੂੰ ਧੋਖੇ ਨਾਲ ਕਾਰਾਂ ਵੇਚਣ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਅਜਿਹੇ 3 ਵਿਅਕਤੀਆਂ ਨੂੰ ਮਾਰੂਤੀ ਸਜ਼ੂਕੀ ਕੰਪਨੀ ਦੀਆਂ 40 ਕਾਰਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਜਿਨ੍ਹਾਂ 'ਤੇ ਮਾਰੂਤੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 30 ਅਗਸਤ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਫ਼ਤਹਿਗੜ੍ਹ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਪਸ਼ੂਆਂ 'ਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ ਅੱਜ

ਅਮਲੋਹ, 18 ਅਗਸਤ (ਕੇਵਲ ਸਿੰਘ)-ਸ੍ਰੀ ਕਿ੍ਸ਼ਨਾ ਮੰਦਰ ਕਮੇਟੀ ਅਮਲੋਹ ਦੇ ਚੇਅਰਮੈਨ ਰਮੇਸ਼ ਕੁਮਾਰ ਗੁਪਤਾ ਤੇ ਪ੍ਰਧਾਨ ਦੀਪਕ ਗੋਇਲ ਨੇ ਦੱਸਿਆ ਕਿ ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ 19 ਅਗਸਤ ਨੂੰ ਕਿ੍ਸ਼ਨਾ ਮੰਦਰ ਠਾਕੁਰ ਦਵਾਰਾ ਅਮਲੋਹ ਵਿਖੇ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਰਾਜਸਥਾਨ 'ਚ ਬੱਚੇ ਦੀ ਹੱਤਿਆ ਕਰਨ ਦੀ ਵਾਪਰੀ ਘਟਨਾ ਦੀ ਕੀਤੀ ਨਿਖੇਧੀ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਕਾਰਜਕਾਰਨੀ ਦੀ ਹੰਗਾਮੀ ਮੀਟਿੰਗ ਅੱਜ ਬਾਰ ਰੂਮ 'ਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਰਾਜਸਥਾਨ ਦੇ ਜਲੌਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਲੱਗਦੀਆਂ ਸੜਕਾਂ ਚੌੜੀਆਂ ਕਰਨ ਦੇ ਹੁਕਮਾਂ ਦੇ ਫ਼ੈਸਲੇ ਦਾ ਸਵਾਗਤ

ਫਤਿਹਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)- ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਤਿਹਗੜ੍ਹ੍ਹ ਸਾਹਿਬ ਨਾਲ ਜੁੜਨ ਵਾਲੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਕੀਤੇ ਵਾਅਦੇ ਅਨੁਸਾਰ 8.17 ...

ਪੂਰੀ ਖ਼ਬਰ »

ਸੰਤ ਫਰੀਦ ਪਬਲਿਕ ਸਕੂਲ 'ਚ ਮਨਾਈ ਜਨਮ ਅਸ਼ਟਮੀ

ਮੰਡੀ ਗੋਬਿੰਦਗੜ੍ਹ, 18 ਅਗਸਤ (ਬਲਜਿੰਦਰ ਸਿੰਘ)- ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ 'ਚ ਸ੍ਰੀ ਕ੍ਰਿਸ਼ਨਾ ਜਨਮ ਅਸ਼ਟਮੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ ਜਿਸ 'ਚ ਛੋਟੇ-ਛੋਟੇ ਬੱਚੇ ਰਾਧਾ ਕ੍ਰਿਸ਼ਨ ਤੇ ਗੋਪੀਆਂ ਦੇ ਸਰੂਪ 'ਚ ਬਹੁਤ ਹੀ ਸੁੰਦਰ ਤੇ ਮਨ ਨੂੰ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)- ਸਰਵਹਿੱਤਕਾਰੀ ਵਿਦਿਆ ਮੰਦਰ ਖਮਾਣੋਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ ਤੇ ਕਿ੍ਸ਼ਨ ਜਨਮ ਅਸ਼ਟਮੀ ਨੂੰ ਮਨਾਉਣ ਲਈ ਸਕੂਲ ਦੇ ਪਿ੍ੰ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਸਾਰਾ ਪ੍ਰਬੰਧ ਅਧਿਆਪਕਾਂ ਦੁਆਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਤ ਹਰਨਾਮ ਸਿੰਘ ਪਬਲਿਕ ਸਕੂਲ 'ਚ ਮਨਾਇਆ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਬਸੀ ਪਠਾਣਾਂ, 18 ਅਗਸਤ (ਰਵਿੰਦਰ ਮੌਦਗਿਲ)- ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰਬੰਧਕਾਂ ਵਲੋਂ ਸਕੂਲ ਨੂੰ ਬਹੁਤ ਵਧੀਆ ਢੰਗ ਨਾਲ ਸਜਾਇਆ ਗਿਆ ਸੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਾਈਨ ਗਰੋਵ ਪਬਲਿਕ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਸੀ ਪਠਾਣਾਂ, 18 ਅਗਸਤ (ਰਵਿੰਦਰ ਮੌਦਗਿਲ)- ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਰਾਧਾ ਕਿ੍ਸ਼ਨ ਦੇ ਰੂਪ ਵਿਚ ਸਜੇ ਬੱਚੇ ਮਨ ਨੂੰ ਮੋਹ ਰਹੇ ਸਨ | ਵਿਦਿਆਰਥੀਆਂ ਨੇ ਮਟਕੀਆਂ ਥਾਲੀਆਂ ...

ਪੂਰੀ ਖ਼ਬਰ »

ਸੰਤ ਨਾਮਦੇਵ ਵਿਦਿਆਲਿਆ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਸੀ ਪਠਾਣਾ, 18 ਅਗਸਤ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)- ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਬਸੀ ਪਠਾਣਾਂ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਦਾ ਜਨਮ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਸੰਗੀਤਾ ਵਧਵਾ ਨੇ ਜੋਤ ਜਗਾ ਕੇ ...

ਪੂਰੀ ਖ਼ਬਰ »

ਪਸ਼ੂ ਪਾਲਕ ਗਊ ਮਰਨ ਦੀ ਸੂਚਨਾ ਤੁਰੰਤ ਸਬੰਧਿਤ ਹਸਪਤਾਲ 'ਚ ਦੇਣ- ਡੀ.ਸੀ.

ਬਸੀ ਪਠਾਣਾਂ, 18 ਅਗਸਤ (ਰਵਿੰਦਰ ਮੌਦਗਿਲ)- ਬਸੀ ਪਠਾਣਾਂ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਮਹਿਮੂਦਪੁਰ ਵਿਚ ਨੂੰ ਜਾਂਦੀ ਲਿੰਕ ਰੋਡ 'ਤੇ ਸਥਿਤ ਹੱਡਾ ਰੋੜੀ 'ਤੇ ਮਰੀਆਂ ਹੋਈਆਂ ਗਊਆਂ ਦੇ ਲੱਗੇ ਢੇਰ ਮਹਾਂਮਾਰੀ ਨੂੰ ਸੱਦਾ ਦੇ ਰਹੇ ਹਨ, ਦੌਰਾ ਕਰਨ 'ਤੇ ਦੇਖਣ 'ਚ ਆਇਆ ਕਿ 20 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX