ਤਾਜਾ ਖ਼ਬਰਾਂ


ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  4 minutes ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  27 minutes ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫ਼ੈਕਟਰੀ 'ਚ ਧਮਾਕਾ, ਇਕ ਹੋਰ ਦੀ ਮੌਤ
. . .  1 day ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਰੇਲ ਵਿਭਾਗ ਵਲੋਂ ਮਖੂ ਰੇਲਵੇ ਕਰਾਸਿੰਗ ਫਾਟਕ ਲਗਾਤਾਰ ਚਾਰ ਦਿਨ ਲਈ ਕੀਤਾ ਬੰਦ
. . .  1 day ago
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ: ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਤਰਨਤਾਰਨ

ਸਰਹੱਦੀ ਇਲਾਕੇ 'ਚ ਵਿਕ ਰਹੀਆਂ ਨਸ਼ੇ ਦੀਆਂ ਪੁੜੀਆਂ ਨੂੰ ਲੈ ਕੇ ਸਮਾਜ ਸੇਵੀ ਵਿਧਾਇਕ ਡਾ. ਸੋਹਲ ਕੋਲ ਪੱੁਜਾ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਪਿਛਲੇ ਕਈ ਸਾਲਾਂ ਤੋਂ ਨਸ਼ੇ ਦੀ ਜਕੜ ਵਿਚ ਆ ਚੁੱਕਿਆ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਅੱਜ ਵੀ ਨਸ਼ਿਆਂ ਦੀ ਵਿਕਰੀ ਤੋਂ ਮੁਕਤ ਨਹੀਂ ਹੋ ਸਕਿਆ, ਭਾਵੇਂ ਕਾਂਗਰਸ ਸਰਕਾਰ ਬਨਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੀ ਸੁੰਹ ਖਾਧੀ ਹੋਵੇ, ਭਾਵੇਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਨੂੰ ਕੁਝ ਦਿਨਾਂ ਵਿਚ ਖਤਮ ਕਰਨ ਦਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੋਵੇ, ਇਹ ਨਸ਼ਾ ਲਗਾਤਾਰ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ੇ ਦਾ ਦੈਂਤ ਨੌਜਵਾਨਾਂ ਨੂੰ ਰੋਜਾਨਾਂ ਨਿਗਲ ਰਿਹਾ ਹੈ | ਸਰਹੱਦੀ ਇਲਾਕੇ ਵਿਚ ਵਿਕ ਰਹੇ ਨਸ਼ਿਆਂ ਸੰਬੰਧੀ ਇਕ ਸਮਾਜ ਸੇਵੀ ਗੁਰਮੀਤ ਸਿੰਘ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਕੋਲ ਹੈਰੋਇਨ ਦੀਆਂ ਪੁੜੀਆ ਲੈ ਕੇ ਉਸ ਸਮੇਂ ਪਹੁੰਚ ਗਿਆ ਜਦ ਵਿਧਾਇਕ ਡਾ. ਸੋਹਲ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ | ਸਮਾਜ ਸੇਵੀ ਗੁਰਮੀਤ ਸਿੰਘ ਨੇ ਦੋਸ਼ ਲਗਾਏ ਹਨ ਕਿ ਅੱਜ ਵੀ ਸਰਹੱਦੀ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਨੂੰ ਰੋਕਣ ਵਿਚ ਕੋਈ ਵੀ ਹਿੰਮਤ ਨਹੀਂ ਦਿਖਾ ਰਿਹਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਆਸ ਸੀ ਕਿ ਨਵੀਂ ਸਰਕਾਰ ਨਸ਼ੇ ਦੇ ਕੋਹੜ ਨੂੰ ਖਤਮ ਕਰੇਗੀ, ਪਰ 5 ਮਹੀਨੇ ਬੀਤਣ ਦੇ ਬਾਵਯੂਦ ਵੀ ਨਸ਼ੇ ਦੇ ਕਾਰੋਬਾਰ ਪਹਿਲਾਂ ਨਾਲੋਂ ਵੀ ਵਧ-ਚੜ੍ਹ ਕੇ ਚੱਲ ਰਹੇ ਹਨ | ਉਨ੍ਹਾਂ ਨੇ ਅੱਜ ਚਿੱਟੇ ਦੀ ਪੁੜੀ ਖਰੀਦ ਕੇ ਵਿਧਾਇਕ ਡਾ. ਸੋਹਲ ਨੂੰ ਦਿੱਤੀ ਹੈ ਤੇ ਇਸ ਸਮੱਸਿਆ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ ਹੈ | ਜੇਕਰ ਹੁਣ ਵੀ ਕੋਈ ਕਾਰਵਾਈ ਨਾ ਹੋਈ ਤਾਂ ਉਹ ਇਲਾਕੇ ਵਿਚ ਵਿਕ ਰਹੀਆਂ ਚਿੱਟੇ ਦੀਆਂ ਪੁੜੀਆਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਜਾਣਗੇ | ਇਸ ਸੰਬੰਧ ਵਿਚ ਉਹ ਨਸ਼ੇ ਦੀ ਵਿਕਰੀ ਦੀਆਂ ਵੀਡੀਓ ਬਣਾ ਕੇ ਪੁਲਿਸ ਨੂੰ ਦੇ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਹੋ ਰਹੀ | ਇਸ ਸੰਬੰਧ ਵਿਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਦੇ ਰਾਜ ਭਾਗ ਦੌਰਾਨ ਨਸ਼ੇ ਦਾ ਵੱਡੇ ਪੱਧਰ 'ਤੇ ਧੰਦਾ ਸ਼ੁਰੂ ਹੋਇਆ ਸੀ | 'ਆਪ' ਸਰਕਾਰ ਵਲੋਂ ਆਪਣੇ ਕੀਤੇ ਵਾਅਦਿਆਂ ਵਿਚ ਨਸ਼ੇ ਨੂੰ ਖਤਮ ਕਰਨ ਦੇ ਮੁੱਦੇ ਨੂੰ ਸਭ ਤੋਂ ਮੋਹਰੀ ਰੱਖਿਆ ਸੀ, ਉਹ ਉਸ ਉੱਪਰ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਵਿਅਕਤੀ ਨੇ ਚਿੱਟੇ ਦੀ ਪੁੜੀ ਖਰੀਦ ਕੇ ਉਨ੍ਹਾਂ ਨੂੰ ਦਿਖਾਇਆ ਹੈ ਤੇ ਉਨ੍ਹਾਂ ਨੂੰ ਕੁਝ ਹੋਰ ਸ਼ਿਕਾਇਤਾਂ ਨੂੰ ਵੀ ਮਿਲੀਆ ਹਨ ਕਿ ਇਲਾਕੇ ਵਿਚ ਨਸ਼ਾ ਵਿਕ ਰਿਹਾ ਹੈ | ਇਸ ਤੋਂ ਲੱਗਦਾ ਹੈ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਕੰਟਰੋਲ ਕਰਨ ਵਿਚ ਘੱਟ ਕੰਮ ਹੋ ਰਿਹਾ ਹੈ, ਇਸ ਸੰਬੰਧੀ ਪੁਲਿਸ ਪ੍ਰਸ਼ਾਸਨ ਸਿੱਧੇ ਤੌਰ 'ਤੇ ਜਿੰਮੇਵਾਰ ਹੈ | ਉਨ੍ਹਾਂ ਪਹਿਲਾਂ ਵੀ ਇਸ ਮਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆਂਦਾ ਸੀ, ਜਿਨ੍ਹਾਂ ਨੇ ਤਰਨ ਤਾਰਨ ਦੇ ਐੱਸ.ਐੱਸ.ਪੀ. ਨੂੰ ਨਸ਼ੇ ਨੂੰ ਖਤਮ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਸਨ | ਉਨ੍ਹਾਂ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਗੁਜਾਰੀ ਸੰਬੰਧੀ ਉਹ ਦੁਬਾਰਾ ਮੁੱਖ ਮੰਤਰੀ ਨੂੰ ਮਿਲਣਗੇ ਤੇ ਨਸ਼ੇ ਨੂੰ ਖਤਮ ਕਰਨ ਲਈ ਕਿਸੇ ਕਿਸਮ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਪ੍ਰਸਾਸਨ ਨੂੰ ਹਦਾਇਤ ਕੀਤੀ ਕਿ ਨਸ਼ੇ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਨਹੀਂ ਤਾਂ ਮਾਨ ਸਰਕਾਰ ਇਸ ਖਿਲਾਫ਼ ਸਖਤ ਕਦਮ ਚੁੱਕੇਗੀ | ਦੂਸਰੇ ਪਾਸੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਉਕਤ ਵਿਅਕਤੀ ਵਲੋਂ ਵੀਡੀਓ ਭੇਜੀ ਗਈ ਸੀ, ਜਿਸ ਸੰਬੰਧ ਵਿਚ ਕਾਰਵਾਈ ਕੀਤੀ ਗਈ ਹੈ ਤੇ ਹੁਣ ਇਹ ਵਿਅਕਤੀ ਆਪਣੀਆਂ ਨਿੱਜੀ ਕਿੜਾਂ ਕੱਢਣ ਲਈ ਪੁਲਿਸ ਨੂੰ ਝੂਠੀਆਂ ਸ਼ਿਕਾਇਤਾਂ ਦੇ ਕੇ ਗੁੰਮਰਾਹ ਕਰ ਰਿਹਾ ਹੈ, ਇਸ ਸੰਬੰਧ ਵਿਚ ਮਿਲੀਆ ਸ਼ਿਕਾਇਤਾਂ 'ਤੇ ਕਈ ਉੱਚ ਅਧਿਕਾਰੀਆਂ ਵਲੋਂ ਜਾਂਚ ਕੀਤੀ ਗਈ ਹੈ ਤੇ ਇਹ ਸ਼ਿਕਾਇਤਾਂ ਝੂਠੀਆਂ ਪਾਈਆਂ ਗਈਆਂ ਹਨ ਅਤੇ ਇਸ ਸੰਬੰਧੀ ਥਾਣੇ ਵਿਚ ਰਿਪੋਰਟਾਂ ਵੀ ਦਰਜ ਕੀਤੀਆਂ ਗਈਆਂ ਹਨ |

ਖੇਮਕਰਨ ਵਿਖੇ ਜਨਮ ਅਸ਼ਟਮੀ ਦੀ ਖੁਸ਼ੀ 'ਚ ਸ਼ੋਭਾ ਯਾਤਰਾ

ਖੇਮਕਰਨ, 18 ਅਗਸਤ (ਰਾਕੇਸ਼ ਬਿੱਲਾ)-ਸਨਾਤਨ ਧਰਮ ਸਭਾ ਖੇਮਕਰਨ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਹੜੀ ਸਥਾਨਿਕ ਮੰਦਰ ਦੇਵੀ ਦੁਵਾਰਾ ਤੋਂ ਸ਼ੁਰੂ ਹੋ ਕੇ ਸਾਰੇ ਸ਼ਹਿਰ ਦੀ ਪ੍ਰਕਰਮਾ ਕਰਕੇ ਵਾਪਸ ਮੰਦਰ ਜਾ ਕੇ ਸਮਾਪਤ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 17 ਸਾਲਾ ਨੌਜਵਾਨ ਦੀ ਮੌਤ

ਪੱਟੀ 18 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਪਾਲ ਸਿੰਘ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੀਮਾ ਵਾਸੀ ਕੁਰਵਿੰਦਰ ਸਿੰਘ ਚੀਮਾ ਪ੍ਰਧਾਨ ਡੀ.ਸੀ. ਦਫ਼ਤਰ ਯੂਨੀਅਨ ਤਰਨ ਤਾਰਨ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦਾ ਬੇਟਾ ਨਿਮਰਤ ਸਿੰਘ ਦਿਉਲ (17) ...

ਪੂਰੀ ਖ਼ਬਰ »

ਡੀ.ਸੀ. ਕਰਮਚਾਰੀ ਯੂਨੀਅਨ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਧਰਨਾ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਦਫ਼ਤਰ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਵਲੋਂ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਕਲੈਰੀਕਲ ਕਾਮਿਆਂ ਦੀਆਂ ਕੀਤੀਆਂ ਬਦਲੀਆਂ ਅਤੇ ਤਾਇਨਾਤੀਆਂ ਅਨੁਸਾਰ ਸੀਟਾਂ ਦਾ ਕੰਮ ਨਾ ...

ਪੂਰੀ ਖ਼ਬਰ »

ਕੈਦੀ ਤੋਂ ਮੋਬਾਈਲ ਬਰਾਮਦ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਇਕ ਕੈਦੀ ਪਾਸੋਂ ਮੋਬਾਈਲ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਦਿਵਿਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)- ਦਿਵਿਯ ਜਯੋਤੀ ਜਾਗਰਤੀ ਸੰਸਥਾਨ ਵਲੋਂ ਆਸ਼ਰਮ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ਯਾ ਸਾਧਵੀ ਸੋਮਿਆ ਭਾਰਤੀ ਨੇ ਭਗਵਾਨ ਸ੍ਰੀ ਕਿ੍ਸ਼ਨ ਦੇ ਅਵਤਾਰ ਲੈਣ ਦੇ ਸਬੰਧ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ 'ਚ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਵਿੱਦਿਅਕ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਕਿ੍ਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਕਿ੍ਸ਼ਨ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ | ਇਸ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਪੱਟੀ ਵਲੋਂ ਟਰਾਂਸਪੋਰਟ ਮੰਤਰੀ ਭੁੱਲਰ ਨੂੰ ਮੰਗ ਪੱਤਰ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਰੈਵਨਿਊ ਪਟਵਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਤੇ ਪੱਟੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਪਟਵਾਰੀਆਂ ਵਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਰਿਵਾਲਵਰ, ਕਾਰਤੂਸ ਤੇ ਕਾਰ ਸਮੇਤ ਦੋ ਕਾਬੂ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਿਟੀ ਪੁਲਿਸ ਨੇ ਨਾਕੇਬੰਦੀ ਦੌਰਾਨ 2 ਵਿਅਕਤੀਆਂ ਨੂੰ 900 ਨਸ਼ੀਲੀਆਂ ਗੋਲੀਆਂ, 1 ਰਿਵਾਲਵਰ 32 ਬੋਰ, 5 ਜ਼ਿੰਦਾ ਕਾਰਤੂਸ 32 ਬੋਰ, 1 ਸਕਾਰਪੀਓ ਕਾਰ ਸਮੇਤ ਕਾਬੂ ਕੀਤਾ ਹੈ | ਇਸ ਮੌਕੇ ਡੀ. ਐੱਸ. ਪੀ. ਪੱਟੀ ...

ਪੂਰੀ ਖ਼ਬਰ »

ਧਫੜੀ ਰੋਗ ਨਾਲ ਮਰ ਰਹੀਆਂ ਗਾਵਾਂ ਦੇ ਮਾਲਕਾਂ ਨੂੰ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਭਰੋਵਾਲ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਮੁਆਵਜੇ ਦੇਵੇ, ਕਿਉਕਿ ਪੰਜਾਬ ਸਰਕਾਰ ਲੰਪੀ ਸਕਿਨ ਬਿਮਾਰੀ ਨੂੰ ਨਜਿੱਠਣ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਮਨਾਈ ਕਿ੍ਸ਼ਨ ਜਨਮ ਅਸ਼ਟਮੀ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)- ਮਮਤਾ ਨਿਕੇਤਨ ਤਰਨ ਤਾਰਨ ਵਿਖੇ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਗਈ | ਛੋਟੇ-ਛੋਟੇ ਬੱਚੇ ਸ੍ਰ੍ਰੀ ਕਿ੍ਸ਼ਨ ਅਤੇ ਰਾਧਾ ਦੀ ਪੁਸ਼ਾਕ ਵਿਚ ਹਾਜ਼ਰ ਹੋਏ ਅਤੇ ਉਨ੍ਹਾਂ ਦੁਆਰਾ ਆਪਣੀ ਕਲਾ ਦਾ ਅਦਭੁੱਤ ਪ੍ਰਦਰਸ਼ਨ ਕੀਤਾ ਗਿਆ | ਪੰਜਵੀਂ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਦਾ ਇੰਤਕਾਲ ਕਰਵਾਉਣ 'ਤੇ ਤਹਿਸੀਲਦਾਰ ਸਮੇਤ 6 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਧੋਖੇ ਨਾਲ ਜ਼ਮੀਨ ਦੀ ਇੰਤਕਾਲ ਆਪਣੇ ਨਾਂਅ ਕਰਵਾਉਣ ਦੇ ਦੋਸ਼ ਹੇਠ ਤਹਿਸੀਲਦਾਰ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਤਰਨਤਾਰਨ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ 'ਚ ਜਨਮ ਅਸ਼ਟਮੀ ਮਨਾਈ

ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)- ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜਨਮ ਅਸ਼ਟਮੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਭਜਨ ਗਾਏ, ਕਿ੍ਸ਼ਨ ਭਗਵਾਨ ਦੀਆਂ ਮੂਰਤੀਆਂ ਦੀ ਪੂਜਾ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਪਾੜਨ ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਮਾਮਲਾ ਦਰਜ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਥਾਣਾ ਪੱਟੀ ਸਿਟੀ ਪੁਲਿਸ ਨੇ ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਅਤੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ 2 ਵਿਅਕਤੀਆਂ ਅਤੇ 1 ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮੌਕੇ ਏ. ਐੱਸ. ਆਈ ਚਰਨਜੀਤ ...

ਪੂਰੀ ਖ਼ਬਰ »

ਪ੍ਰੇਮਿਕਾ ਤੋਂ ਪ੍ਰੇਸ਼ਾਨ ਪ੍ਰੇਮੀ ਵਲੋਂ ਖ਼ੁਦਕੁਸ਼ੀ, ਕੇਸ ਦਰਜ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਪੁਲਿਸ ਥਾਣਾ ਗੋਇੰਦਵਾਲ ਸਾਹਿਬ ਆਉਂਦੀ ਪੁਲਿਸ ਚੌਕੀ ਫਤਿਆਬਾਦ ਪੁਲਿਸ ਨੇ ਇਕ ਪ੍ਰੇਮਿਕਾ ਵਲੋਂ ਪ੍ਰੇਮੀ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਪ੍ਰੇਮੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੇ ਦੋਸ਼ ਹੇਠ ਔਰਤ ਖਿਲਾਫ਼ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਪਿੰਡ ਵੇਈਾਪੁਈਾ ਵਿਖੇ ਸਸਤੇ ਭਾਅ ਦੀ ਕਣਕ 'ਚ ਘਪਲੇਬਾਜ਼ੀ ਸਾਹਮਣੇ ਆਈ

ਫਤਿਆਬਾਦ, 18 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡ ਵੇਈਪੂਈਾ ਦੇ ਵਸਨੀਕ ਗਰੀਬ ਪਰਿਵਾਰਾਂ ਨੂੰ ਸਰਕਾਰ ਵਲੋਂ ਮਿਲਣ ਵਾਲੀ ਸਸਤੇ ਭਾਅ ਦੀ ਕਣਕ ਵਿਚ ਕਥਿਤ ਹੇਰਾ-ਫੇਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੇ ਵਿਰੁੱਧ ਪਿੰਡ ਵਾਸੀਆਂ ਨੇ ਪਿੰਡ ਦੇ ਡੀਪੂ ਹੋਲਡਰਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸੁਰ ਸਿੰਘ ਦਾ ਸੈਕਟਰੀ ਸਤਬੀਰ ਸਿੰਘ ਭਿ੍ਸ਼ਟਾਚਾਰ ਦੇ ਦੇਸ਼ਾਂ ਹੇਠ ਮੁਅੱਤਲ

ਸੁਰ ਸਿੰਘ, 18 ਅਗਸਤ (ਧਰਮਜੀਤ ਸਿੰਘ)- ਸਥਾਨਕ ਬਹੁਮੰਤਵੀ ਸਹਿਕਾਰੀ ਸਭਾ ਦੇ ਸੈਕਟਰੀ ਸਤਬੀਰ ਸਿੰਘ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਰਜਿਸਟਰਾਰ ਜਸਪਰਜੀਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਮੁਅੱਤਲ ਕੀਤਾ ਗਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪੱਟੀ, 18 ਅਗਸਤ (ਖਹਿਰਾ, ਕਾਲੇਕੇ)- ਥਾਣਾ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਕੈਰੋਂ ਵਲੋਂ 9 ਬੋਤਲਾਂ (6750) ਮਿਲੀਲੀਟਰ) ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਮੌਕੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕੈਰੋਂ ਵਿਖੇ ਗਸ਼ਤ ...

ਪੂਰੀ ਖ਼ਬਰ »

ਰੇਸ਼ਮ ਸਿੰਘ ਘੁਰਕਵਿੰਡ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਚੁਣੇ

ਸ਼ਾਹਬਾਜ਼ਪੁਰ, 18 ਅਗਸਤ (ਪਰਦੀਪ ਬੇਗੇਪੁਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦਾ ਡੈਲੀਗੇਟ ਇਜਲਾਸ ਮਾਣੋਚਾਲ੍ਹ ਗੁਰਦੁਆਰਾ ਬਾਬਾ ਜੋਗੀ ਪੀਰ ਦੇ ਸਥਾਨ 'ਤੇ ਹੋਇਆ, ਜਿਸ ਵਿਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦਾ ਇਲਾਕਾ ਡੈਲੀਗੇਟ ਇਜਲਾਸ

ਝਬਾਲ, 18 ਅਗਸਤ (ਸੁਖਦੇਵ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਇਲਾਕਾ ਗੰਡੀਵਿੰਡ ਤੇ ਝਬਾਲ ਦਾ ਡੈਲੀਗੇਟ ਇਜਲਾਸ ਸਥਾਨਕ ਮਾਈ ਭਾਗੋ ਲਾਇਬ੍ਰੇਰੀ ਝਬਾਲ ਵਿਖੇ ਮਨਜੀਤ ਸਿੰਘ ਢੰਡ, ਸੁਰਿੰਦਰ ਸਿੰਘ ਬਿੱਲਾ ਤੇ ਰਾਜਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦੀ ...

ਪੂਰੀ ਖ਼ਬਰ »

ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਦੀਆਂ ਤਿਆਰੀਆਂ ਸ਼ੁਰੂ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ, ਜਿਸ ਦਾ ਉਦੇਸ਼ ਪੰਜਾਬ ਦੇ ਹਰ ਇਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਅਧੀਨ ਜ਼ਿਲ੍ਹਾ ਤਰਨ ਤਾਰਨ ਅੰਦਰ ਵੀ ਬਲਾਕ ਪੱਧਰੀ ਖੇਡ ਮੁਕਾਬਲੇ ...

ਪੂਰੀ ਖ਼ਬਰ »

ਘੁਟਾਲਿਆਂ 'ਚ ਸ਼ਾਮਿਲ ਵਿਅਕਤੀਆਂ ਨੂੰ ਬਖਸ਼ਿਆ ਨਾ ਜਾਵੇ-ਅਕਾਲੀ ਆਗੂ

ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਵੇਈਪੂਈਾ ਮੈਂਬਰ ਅੰਤਿ੍ੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਮਨਦੀਪ ਸਿੰਘ ਭਰੋਵਾਲ ਸੀਨੀਅਰ ਅਕਾਲੀ ਆਗੂ, ...

ਪੂਰੀ ਖ਼ਬਰ »

ਭਾਸ਼ਨ ਮੁਕਾਬਲੇ 'ਚ ਲਾਲੂਘੁੰਮਣ ਦੀ ਹਰਮਨਜੋਤ ਕੌਰ ਜੇਤੂ

ਤਰਨ ਤਾਰਨ, 18 ਅਗਸਤ (ਇਕਬਾਲ ਸਿੰਘ ਸੋਢੀ)- ਕਲਪਨਾ ਚਾਵਲਾ ਪ੍ਰਗਤੀਸ਼ੀਲ ਸੁਸਾਇਟੀ ਤਰਨਤਾਰਨ ਵਲੋਂ ਜਨਤਾ ਪੈਲੇਸ ਵਿਚ ਭਾਸ਼ਣ ਮੁਕਾਬਲੇ ਵਿਚ ਪਿੰਡ ਲਾਲੂਘੁੰਮਣ ਦੀ ਸਰਕਾਰੀ ਹਾਈ ਸਕੂਲ ਲਾਲੂਘੁੰਮਣ ਦੀ 9ਵੀਂ ਕਲਾਸ ਦੀ ਵਿਦਿਆਰਥਣ ਹਰਮਨਜੋਤ ਕੌਰ ਜੇਤੂ ਰਹੀ | ...

ਪੂਰੀ ਖ਼ਬਰ »

7ਵੀਂ ਕਿਓ ਰਿਨ ਇੰਡੀਪੈਂਡੈਂਸ ਕਰਾਟੇ ਚੈਂਪੀਅਨਸ਼ਿਪ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)- ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਜਿੱਥੇ ਵਿੱਦਿਆ ਦੇ ਖੇਤਰ ਵਿਚ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰ ਰਹੀ ਹੈ | 15 ਅਗਸਤ ਨੂੰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲਾਕ ਵਲਟੋਹਾ ਵਲੋਂ ਮੰਗਾਂ ਲਾਗੂ ਕਰਨ ਦੀ ਮੰਗ

ਖੇਮਕਰਨ, 18 ਅਗਸਤ (ਰਾਕੇਸ਼ ਬਿੱਲਾ)- ਪੰਜਾਬ ਨੰਬਰਦਾਰ ਯੂਨੀਅਨ ਬਲਾਕ ਵਲਟੋਹਾ ਅਧੀਨ ਪੈਂਦੇ ਸਮੂਹ ਨੰਬਰਦਾਰਾਂ ਦੀ ਇਕੱਤਰਤਾ ਸਬ ਤਹਿਸੀਲ ਖੇਮਕਰਨ ਦਫ਼ਤਰ ਵਿਖੇ ਹੋਈ, ਜਿਸ ਵਿਚ ਫ਼ੈਸਲਾ ਕੀਤਾ ਕਿ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਗੁ: ਚੋਹਲਾ ਸਾਹਿਬ ਦੀ 7 ਮੈਂਬਰੀ ਕਮੇਟੀ ਵਲੋਂ ਘਪਲਿਆਂ ਦੀ ਜਾਂਚ ਸ਼ੁਰੂ

ਚੋਹਲਾ ਸਾਹਿਬ, 18 ਅਗਸਤ (ਬਲਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਜਗਜੀਤ ਸਿੰਘ ਚੋਹਲਾ ਖੁਰਦ, ਸਤਨਾਮ ਸਿੰਘ ਕਰਮੂੰਵਾਲਾ, ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰਾ ਨੇ ਸਾਂਝੇ ਬਿਆਨ ਵਿਚ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਦੋ ਗਰੁੱਪਾਂ 'ਚ ਹੋਈ ਲੜਾਈ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨੌਜਵਾਨਾਂ ਦੇ 2 ਗਰੁੱਪਾਂ ਵਿਚ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਇਕ ਰਾਹਗੀਰ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ ਵਿਚ 2 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਕੇਸ ਦਰਜ

ਤਰਨ ਤਾਰਨ, 18 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੇ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ ਕੱਲ੍ਹ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਕੈਬਨਿਟ ਮੰਤਰੀ ਟਰਾਂਸਪੋਰਟ ਵਿਭਾਗ ਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਲਾਲਜੀਤ ਸਿੰਘ ਭੁੱਲਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ...

ਪੂਰੀ ਖ਼ਬਰ »

ਧਫੜੀ ਰੋਗ ਕਾਰਨ ਮਰੇ ਪਸ਼ੂਆਂ ਨੂੰ ਦਬਾਉਣ ਲਈ ਪੰਚਾਇਤ ਵਿਭਾਗ ਕਰੇਗਾ ਕੰਮ-ਡੀ.ਸੀ.

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਲੰਪੀ ਸਕਿਨ ਦੀ ਬਿਮਾਰੀ ਨਾਲ ਜੇਕਰ ਕਿਸੇ ਕਿਸਾਨ ਦਾ ਪਸ਼ੂ ਮਰ ਜਾਂਦਾ ਹੈ ਅਤੇ ਇਸ ਹਾਲਤ ਵਿਚ ਉਹ ਆਪਣੀ ਪੰਚਾਇਤ, ਪੰਚਾਇਤ ਸਕੱਤਰ ਜਾਂ ਬੀ.ਡੀ.ਪੀ.ਓ. ਨਾਲ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਖਾਲੜਾ ਵਿਖੇ ਟੈਸਟ ਨਾ ਹੋਣ ਕਾਰਨ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ

ਖਾਲੜਾ, 18 ਅਗਸਤ (ਜੱਜਪਾਲ ਸਿੰਘ ਜੱਜ)- ਕਸਬਾ ਖਾਲੜਾ ਵਿਖੇ 15 ਅਗਸਤ ਨੂੰ ਸ਼ੁਰੂ ਹੋਏ ਆਮ ਆਦਮੀ ਕਲੀਨਿਕ 'ਚੋਂ ਦਵਾਈ ਲੈਣ ਲਈ ਜਿੱਥੇ ਲੋਕਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਉੱਥੇ ਸਰਕਾਰ ਵਲੋਂ ਕੀਤੇ ਵਾਅਦਿਆਂ ਅਨੁਸਾਰ ਮਰੀਜ਼ਾਂ ਦੇ ਟੈਸਟ ਨਾ ਹੋਣ ਕਾਰਨ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੰਬੰਧੀ ਕਾਮਰੇਡਾਂ ਵਲੋਂ ਬੀ.ਡੀ.ਪੀ.ਓ. ਪੱਟੀ ਨੂੰ ਮੰਗ ਪੱਤਰ

ਪੱਟੀ, 18 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਆਰ.ਐੱਮ.ਪੀ.ਆਈ. ਦੇ ਆਗੂ ਕਾਮਰੇਡ ਧਰਮ ਸਿੰਘ ਪੱਟੀ ਤੇ ਹਰਭਜਨ ਸਿੰਘ ਚੂਸਲੇਵੜ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਨੂੰ ਮੰਗ ਪੱਤਰ ਦੇਣ ਮੌਕੇ ਮੰਗ ਕੀਤੀ ਕਿ ਪਿੰਡਾਂ ਦੇ ਮੁਹਤਬਰਾਂ ਪਾਸੋਂ ਮਨਰੇਗਾ ਜੌਬ ...

ਪੂਰੀ ਖ਼ਬਰ »

'ਆਪ' ਸਰਕਾਰ ਬਣਾ ਕੇ ਹਰ ਨਾਗਰਿਕ ਪਛਤਾ ਰਿਹੈ-ਅਰੋੜਾ

ਤਰਨ ਤਾਰਨ, 18 ਅਗਸਤ (ਹਰਿੰਦਰ ਸਿੰਘ)- ਪਿਛਲੇ 75 ਸਾਲਾਂ ਤੋਂ ਰਿਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਲੋਕਾਂ ਨੇ ਆਪਣੀ ਸੋਚ ਨੂੰ ਬਦਲ ਕੇ 'ਆਪ' ਦੀ ਪੰਜਾਬ 'ਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ, ਪਰ ਇਸ ਦੇ ਉਲਟ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਕੇ ਇਹ ਵੀਂ ਪਿਛਲੀਆਂ ਸਰਕਾਰਾਂ ...

ਪੂਰੀ ਖ਼ਬਰ »

ਫੌਜੀ ਦੁੱਲਾ ਸਿੰਘ ਮਨਿਹਾਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਭਿੱਖੀਵਿੰਡ, 18 ਅਗਸਤ (ਬੌਬੀ)- ਅਮਰਨਾਥ ਵਿਖੇ ਡਿਊਟੀ ਖਤਮ ਕਰਨ ਉਪਰੰਤ ਵਾਪਸੀ ਮੌਕੇ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਪਹਿਲਗਾਮ ਵਿਖੇ ਬੱਸ ਖੱਡ 'ਚ ਡਿੱਗ ਕੇ ਸੜਕ ਹਾਦਸੇ 'ਚ ਸ਼ਹੀਦ ਹੋਣ ਵਾਲੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX