ਤਾਜਾ ਖ਼ਬਰਾਂ


ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  27 minutes ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 1 hour ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 1 hour ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 2 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 2 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 5 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 5 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 5 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 6 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 6 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 6 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 6 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 7 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 7 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 7 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 7 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 8 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 8 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 9 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਲੁਧਿਆਣਾ

ਲੁਟੇਰਾ-ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਹੁਲ ਕੁਮਾਰ ਪੁੱਤਰ ਸੁਨੀਲ ਕੁਮਾਰ ਵਾਸੀ ਕਰਤਾਰ ਨਗਰ ਅਤੇ ਅਰੁਣ ਕੁਮਾਰ ਪੁੱਤਰ ਰਜਿੰਦਰ ਸਿੰਘ ਵਾਸੀ ਕਰਤਾਰ ਨਗਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਰਾਹੁਲ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ, ਜਦਕਿ ਅਰੁਣ ਕੁਮਾਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਹੁਣ ਤੱਕ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਇਨ੍ਹਾਂ ਨੇ ਪਿਛਲੇ ਦਿਨੀਂ ਸੜਕ 'ਤੇ ਜਾ ਰਹੀ ਇਕ ਔਰਤ ਪਾਸੋਂ ਮੋਬਾਈਲ ਖੋਹ ਲਿਆ ਸੀ, ਜਿਸ 'ਤੇ ਔਰਤ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਖੋਹ ਦੀ ਇਹ ਵਾਰਦਾਤ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਸੀ, ਜਿਸ ਆਧਾਰ 'ਤੇ ਪੁਲਿਸ ਵਲੋਂ ਇਨ੍ਹਾਂ ਦੀ ਸ਼ਨਾਖ਼ਤ ਕੀਤੀ ਗਈ ਅਤੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਮੋਬਾਈਲ ਅਤੇ ਇਕ ਸਕੂਟਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਮਾਮਲਾ ਕੱਚੇ ਮੁਲਾਜ਼ਮਾਂ ਨੰੂ ਪੱਕੇ ਕਰਨ ਦਾ

ਕਮੇਟੀ ਨੇ ਚਾਰਾਂ ਜ਼ੋਨਾਂ ਦੇ ਸੀਵਰਮੈਨਾਂ ਦੀ ਸੂਚੀ ਕੀਤੀ ਫਾਈਨਲ

ਲੁਧਿਆਣਾ, 18 ਅਗਸਤ (ਭੁੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕੱਚੇ ਮੁਲਾਜ਼ਮਾਂ ਨੰੂ ਪੱਕੇ ਕਰਨ ਲਈ ਬਣਾਈ ਕਮੇਟੀ ਵਲੋਂ ਨਿਗਮ ਦੇ ਚਾਰਾਂ ਜ਼ੋਨਾਂ ਦੇ ਸੀਵਰਮੈਨਾਂ ਦੀ ਅੰਤਿਮ ਸੂਚੀ ਫਾਈਨਲ ਕਰ ਦਿੱਤੀ ਗਈ ਹੈ, ਉਥੇ ਹੀ ਕਮੇਟੀ ਵਲੋਂ ਜ਼ੋਨ-ਬੀ ਦੇ ...

ਪੂਰੀ ਖ਼ਬਰ »

ਬਹੁਪੱਖੀ ਹੁਨਰ ਵਿਕਾਸ ਕੇਂਦਰ ਵਿਖੇ ਪਲੇਸਮੈਂਟ ਕੈਂਪ ਦੌਰਾਨ 205 ਉਮੀਦਵਾਰਾਂ ਦੀ ਨੌਕਰੀ ਲਈ ਚੋਣ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਸਥਾਨਕ ਬਹੁਪੱਖੀ ਹੁਨਰ ਵਿਕਾਸ ਕੇਂਦਰ ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ 205 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ | ਕੈਂਪ ਵਿਚ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ...

ਪੂਰੀ ਖ਼ਬਰ »

ਬੁੱਢੇ ਨਾਲੇ ਵਿਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਨੰੂ ਨੋਟਿਸ ਜਾਰੀ

ਲੁਧਿਆਣਾ, 18 ਅਗਸਤ (ਭੁਪਿੰਦਰ ਸਿੰਘ ਬੈਂਸ/ਜੋਗਿੰਦਰ ਸਿੰਘ ਅਰੋੜਾ)-ਬੁੱਢੇ ਨਾਲੇ ਦੀ ਸਫਾਈ ਨੰੂ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਗੰਭੀਰ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ, ਜਿਸਦੇ ਸਿੱਟੇ ਵਜੋਂ ਨਿਗਮ ਪ੍ਰਸ਼ਾਸਨ ਵਲੋਂ ਬੁੱਢੇ ਨਾਲੇ ਵਿਚ ਗੋਹਾ ਸੁਟਣ ਵਾਲੇ ਡੇਅਰੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਡਾਕਟਰ ਲਾਪਤਾ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਕਲਾਂ ਤੋਂ ਸ਼ੱਕੀ ਹਾਲਾਤ ਵਿਚ ਇਕ ਡਾਕਟਰ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਲਾਪਤਾ ਹੋਏ ਡਾ. ਜਸਬੀਰ ਸਿੰਘ ਦੀ ਪਤਨੀ ਡਾ. ਪ੍ਰਭਜੋਤ ਕੌਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਭੁੱਕੀ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਬਹਾਦਰ ਅਲੀ ਵਾਸੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਦੇ ਘਪਲੇ ਦੀ ਜਾਂਚ ਕੀਤੀ ਜਾਵੇ-ਰਾਜੇਵਾਲ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਹਦਾਇਤ ਉੱਤੇ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਦੇਣ ਲਈ 1178 ਕਰੋੜ ਇਕ ਕਿਸ਼ਤ 'ਚ ਦਿੱਤੇ ਸਨ | ਇਨ੍ਹਾਂ ਮਸ਼ੀਨਾਂ ਦੀ ਵੰਡ ਸਮੇਂ ਖੇਤੀਬਾੜੀ ...

ਪੂਰੀ ਖ਼ਬਰ »

ਪੰਜਾਬ ਦੇ ਡੇਅਰੀ ਕਿਸਾਨਾਂ ਨੇ ਸਰਕਾਰ ਵਿਰੁੱਧ ਕੀਤਾ ਵਿਸ਼ਾਲ ਮਾਰਚ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਪੰਜਾਬ ਦੇ ਡੇਅਰੀ ਕਿਸਾਨਾਂ ਨਾਲ ਸਬੰਧਤ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਰਾਜ ਸਰਕਾਰ ਖਿਲਾਫ਼ ਲੁਧਿਆਣਾ 'ਚ ਵਿਸ਼ਾਲ ਮਾਰਚ ਕਰਨ ਉਪਰੰਤ ਡੀ.ਸੀ. ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਮੰਗ ਪੱਤਰ ...

ਪੂਰੀ ਖ਼ਬਰ »

ਅਰਦਾਸ ਦਿਵਸ ਨਾਲ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦੇ ਸੈਸ਼ਨ ਦੀ ਆਰੰਭਤਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਉਣ ਲਈ 'ਅਰਦਾਸ ਦਿਵਸ' ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੀ ਨਕਲੀ ਆਈ. ਡੀ. ਬਣਾ ਕੇ ਅਧਿਕਾਰੀਆਂ ਤੋਂ ਮੰਗੇ ਪੈਸੇ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ) -ਪੁਲਿਸ ਕਮਿਸ਼ਨਰ ਡਾ ਕੌਸਤੁਭ ਸ਼ਰਮਾ ਦੀ ਨਕਲੀ ਆਈਡੀ ਬਣਾ ਕੇ ਵ੍ਹੱਟਸਐਪ 'ਤੇ ਇਕ ਨੌਜਵਾਨ ਵੱਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋਆਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਸੱਦੇ 'ਤੇ ਅੱਜ ਸੂਬੇ ਭਰ ਵਿਚ ਸਾਰੇ ਜ਼ਿਲਿ੍ਹਆਂ ਦੇ ਡਿਪਟੀ ...

ਪੂਰੀ ਖ਼ਬਰ »

ਵਿਧਾਇਕਾ ਛੀਨਾ ਵਲੋਂ ਨਵੇਂ 11 ਕੇ. ਵੀ. ਫੀਡਰ ਦਾ ਉਦਘਾਟਨ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵਲੋਂ ਨਵੇਂ 11 ਕੇ.ਵੀ. ਫੀਡਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕਾ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 11 ਕੇ.ਵੀ. ...

ਪੂਰੀ ਖ਼ਬਰ »

ਭਗਵੰਤ ਮਾਨ ਨਾਲ ਖੰਗੂੜਾ ਨੇ ਕੀਤੀ ਸਿਆਸੀ ਚਰਚਾ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-ਆਪ ਦੇ ਸੀਨੀਅਰ ਆਗੂ ਜਗਪਾਲ ਸਿੰਘ ਖੰਗੂੜਾ ਅਤੇ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਅਜਾਦੀ ਦਿਵਸ ਮੌਕੇ ਲੁਧਿਆਣਾ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ 5 ਨੂੰ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਜੀ ਦੇ 528ਵੇਂ ਜਨਮ ਦਿਵਸ ਤੇ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਟੇਡੀ ਰੋਡ, ਸ਼ਿਮਲਾਪੁਰੀ ਵਿਖੇ ...

ਪੂਰੀ ਖ਼ਬਰ »

ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਪੰਥ ਪ੍ਰਸਿੱਧ ...

ਪੂਰੀ ਖ਼ਬਰ »

ਪਿੰਡ ਮਲਕਪੁਰ ਬੇਟ 'ਚ ਪਿਛਲੇ ਦਿਨਾਂ ਤੋਂ ਲੱਗੀਆਂ ਤੀਆਂ ਦਾ ਸਮਾਪਤੀ ਸਮਾਰੋਹ

ਹੰਬੜਾਂ, 18 ਅਗਸਤ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ ਦੀ ਖੇਡ ਗਰਾਉਂਡ'ਚ ਸਾਉਣ ਮਹੀਨੇ ਨੂੰ ਅਲਵਿਦਾ ਕਹਿੰਦਿਆਂ ਤੀਆਂ ਦੇ ਤਿਉਹਾਰ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਇਕੱਠੀਆਂ ਹੋਈਆਂ ਮੁਟਿਆਰਾਂ ਵੱਲੋਂ ਵੱਖੋ-ਵੱਖ ਬੋਲੀਆਂ ਪਾਉਂਦਿਆਂ ਦਿਲ ਪ੍ਰਚਾਵਾ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਦੀਆਂ ਹਾਊਸਿੰਗ ਬੋਰਡ ਕਾਲੋਨੀ ਵਿਚ ਚੋਰ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਪ੍ਰੀਤੀ ਸ਼ਰਮਾ ਦੀ ...

ਪੂਰੀ ਖ਼ਬਰ »

ਰੇਤ ਦੇ ਬੰਦ ਕੰਮ ਨੂੰ ਸ਼ੁਰੂ ਕਰਵਾਉਣ ਸੰਬੰਧੀ ਟਿੱਪਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਆਲ ਪੰਜਾਬ ਟਿੱਪਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਰੇਤੇ ਦੇ ਬੰਦ ਪਏ ਕੰਮ ਨੂੰ ਸ਼ੁਰੂ ਕਰਵਾਉਣ ਲਈ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਪ੍ਰਧਾਨ ਗਗਨਦੀਪ ਸਿੰਘ ਵਿਰਕ, ਜ਼ਿਲ੍ਹਾ ਪ੍ਰਧਾਨ ਮੁਹੰਮਦ ਇਲਿਆਸ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਡਿਪਟੀ ਮੇਅਰ ਤੇ ਸ਼ਿਮਲਾਪੁਰੀ ਨੇ ਓਪਨ ਜਿੰਮ ਦਾ ਕੀਤਾ ਉਦਘਾਟਨ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਪਿੰਡ ਲੁਹਾਰਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਪਾਰਕ ਵਿਖੇ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਓਪਨ ਜਿੰਮ ਦਾ ਉਦਘਾਟਨ ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ ਅਤੇ ਜਰਨੈਲ ...

ਪੂਰੀ ਖ਼ਬਰ »

ਮੌਰਨਿੰਗ ਵਾਲਕ ਕਲੱਬ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਮੌਰਨਿੰਗ ਵਾਲਕ ਕਲੱਬ, ਜੌਗਰ ਪਾਰਕ ਭਾਈ ਰਣਧੀਰ ਸਿੰਘ ਨਗਰ ਵਿਖੇ ਸਮੂਹ ਸੈਰਗਾਹ ਮੈਂਬਰਾਂ ਵਲੋਂ ਉੱਘੇ ਸਮਾਜ ਸੇਵਕ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੀਬੀਆਂ ਨੇ ਬੋਲੀਆਂ ਪਾ ਕੇ ...

ਪੂਰੀ ਖ਼ਬਰ »

ਦੇਸ਼ ਲਈ ਹਰ ਸਮੇਂ ਮਰ ਮਿੱਟਣ ਲਈ ਤਿਆਰ ਰਹੋ-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਲੋਂ ਪਾਵਰ ਕਾਲੋਨੀ ਸਰਾਭਾ ਨਗਰ ਮੇਨ ਗੇਟ ਤੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ 'ਚ 75ਵੇਂ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਇਆ | ਉਨ੍ਹਾਂ ਕਿਹਾ ਕਿ ਹਜ਼ਾਰਾਂ ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਲੁਧਿਆਣਾ ਦੇ ਸਮਰਾਲਾ ਚੌਂਕ ਵਿਖੇ ਨੌਜਵਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਨੌਜਵਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਨੂੰ ਅਪੀਲ ...

ਪੂਰੀ ਖ਼ਬਰ »

ਗੁਰੂ ਨਾਨਕ ਐਜੂਕੇਸ਼ਨ ਟਰੱਸਟ ਗੁੱਜਰਖਾਨ ਦੇ ਜਨਰਲ ਸਕੱਤਰ ਸਰਨਾ ਦੀ ਮਾਤਾ ਅੰਮਿ੍ਤ ਕੌਰ ਦਾ ਦਿਹਾਂਤ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਲੁ ਧਿਆਣਾ ਦੇ ਪ੍ਰਧਾਨ ਤੇ ਸਮਾਜਸੇਵੀ ਸਵ:ਸੰਤ ਸਿੰਘ ਗੁੱਜਰਖਾਨੀ ਦੀ ਨੂੰ ਹ, ਗੁਰੂ ਨਾਨਕ ਐਜੂਕੇਸ਼ਨ ਟਰੱਸਟ ਗੱੁਜਰਖਾਨ ਦੇ ਜਨਰਲ ਸਕੱਤਰ ਸਵ:ਪ੍ਰੋ:ਗੁਰਬੀਰ ਸਿੰਘ ਸਰਨਾ ਦੇ ਧਰਮਪਤਨੀ ਅਤੇ ਗੁਰੂ ਨਾਨਕ ...

ਪੂਰੀ ਖ਼ਬਰ »

ਐਸ. ਸੀ. ਸਮਾਜ ਦੀ ਵੱਡੀ ਆਬਾਦੀ ਭਾਰਤ 'ਚ ਗੁਲਾਮੀ ਵਾਲੀ ਜ਼ਿੰਦਗੀ ਜੀਅ ਰਹੀ ਹੈ-ਲਵ ਦ੍ਰਾਵਿੜ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਰਾਜਸਥਾਨ ਦੇ ਸ਼ਹਿਰ ਜਾਲੌਰ ਵਿਖੇ ਇਕ ਸਕੂਲ 'ਚ ਹੈਡ ਮਾਸਟਰ ਦੀ ਪੀਣ ਵਾਲੇ ਪਾਣੀ ਦੀ ਮਟਕੀ ਨੂੰ ਹੱਥ ਲਾਉਣ ਦੀ ਛੋਟੀ ਜਿਹੀ ਗਲਤੀ ਕਾਰਨ ਕੁੱਟਮਾਰ ਕੀਤੇ ਜਾਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋਏ ਦਲਿਤ ਵਿਦਿਆਰਥੀ ਦੀ ਮੌਤ ਹੋਣ ਜਾਣਾ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਯੂ. ਦਾ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਨੇ ਨਵੇਂ ਅਕਾਦਮਿਕ ਸੈਸ਼ਨ 2022-23 ਦੀ ਸ਼ੁਰੂਆਤ ਕੀਤੀ | ਸੰਗਰਾਂਦ ਦਾ ਤਿਉਹਾਰ ਸ੍ਰੀ ਜਪੁਜੀ ਸਾਹਿਬ ਜੀ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 37 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਜਿੱਤ ਹਾਸਲ ਕਰੇਗੀ-ਮੱਕੜ

ਲੁਧਿਆਣਾ, 18 ਅਗਸਤ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਲੋਕ ਸਭਾ ਹਲਕੇ ਦੇ ਇੰਚਾਰਜ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਵੀ ਜਿੱਤ ਹਾਸਲ ਕਰੇਗੀ | ਅੱਜ ਅਜੀਤ ਉਪ ਦਫ਼ਤਰ ਵਿਖੇ ਗੱਲਬਾਤ ...

ਪੂਰੀ ਖ਼ਬਰ »

ਲੰਪੀ ਚਮੜੀ ਰੋਗ ਦੀ ਰੋਕਥਾਮ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 18 ਅਗਸਤ(ਪੁਨੀਤ ਬਾਵਾ)-ਲੰਪੀ ਚਮੜੀ ਰੋਗ ਜਾਂ ਚਮੜੀ 'ਤੇ ਗੱਠਾਂ ਦੇ ਰੋਸ ਨਾਲ ਪੀੜਤ ਪਸ਼ੂਆਂ ਦਾ ਸਹੀ ਇਲਾਜ਼ ਕਰਨ ਤੇ ਜ਼ਮੀਨੀ ਪੱਧਰ 'ਤੇ ਬਿਮਾਰੀ ਨੂੰ ਕਾਬੂ ਪਾਉਣ ਲਈ ਉਪਰਾਲੇ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਡਿਪਟੀ ...

ਪੂਰੀ ਖ਼ਬਰ »

ਸੀਸੂ ਦੀ ਪਹਿਲੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿਚ ਅਹਿਮ ਵਿਚਾਰ-ਵਟਾਂਦਰਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੀ ਪਹਿਲੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੀਸੂ ਵਿਖੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੀਸੂ ਵਲੋਂ ਭਵਿੱਖ ਵਿਚ ਸਨਅਤਕਾਰਾਂ ...

ਪੂਰੀ ਖ਼ਬਰ »

ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਦੀ 2 ਰੋਜ਼ਾ ਫੋਟੋ ਪ੍ਰਦਰਸ਼ਨੀ ਅੱਜ ਤੋਂ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਵਿਸ਼ਵ ਫੋਟੋਗ੍ਰਾਫੀ ਦਿਵਸ 'ਤੇ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ 19 ਅਗਸਤ ਤੋਂ 20 ਅਗਸਤ ਤੱਕ ਭਾਰਤ ਨਗਰ ਚੌਕ ਲੁਧਿਆਣਾ ਨੇੜੇ ਡਾ. ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ ਪੰਜਾਬੀ ਭਵਨ ਵਿਖੇ 7ਵੀਂ ਦੋ ਰੋਜ਼ਾ ਫੋਟੋ ...

ਪੂਰੀ ਖ਼ਬਰ »

ਰੁਮਾਂਸ, ਐਕਸ਼ਨ ਤੇ ਕਾਮੇਡੀ ਦਾ ਸੁਮੇਲ ਫ਼ਿਲਮ 'ਬਾਈ ਜੀ ਕੁੱਟਣਗੇ' ਦੀ ਸਟਾਰਕਾਸਟ ਵਲੋਂ ਲੁਧਿਆਣਾ ਦਾ ਦੌਰਾ

ਲੁਧਿਆਣਾ, 18 ਅਗਸਤ (ਪੁਨੀਤ ਬਾਵਾ)-ਪੰਜਾਬੀ ਤੇ ਹਿੰਦੀ ਫ਼ਿਲਮਾਂ ਦੀ ਅਦਾਕਾਰਾ ਉਪਾਸਨਾ ਸਿੰਘ ਵਲੋਂ ਬਤੌਰ ਨਿਰਮਾਤਾ ਪਹਿਲੀ ਫ਼ਿਲਮ 'ਬਾਈ ਜੀ ਕੁੱਟਣਗੇ' ਬਣਾਈ ਗਈ ਹੈ | ਫ਼ਿਲਮ ਨਾਲ ਜਿੱਥੇ ਉਪਾਸਨਾ ਸਿੰਘ ਨੇ ਆਪਣੀ ਨਿਰਮਾਤਾ ਵਜੋਂ ਪਹਿਲੀ ਫ਼ਿਲਮ ਬਣਾਈ ਹੈ, ਉੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX