ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਗਰ ਨਿਗਮ ਨੇ ਡੱਡੂਮਾਜਰਾ ਲੈਂਡਫਿਲ ਸਾਈਟ 'ਤੇ ਲੀਗੇਸੀ ਵੇਸਟ ਬਾਇਓ ਮਾਈਨਿੰਗ ਲਈ ਫਰਮ ਨੂੰ ਐਲ. ਓ. ਆਈ. ਕੀਤਾ ਜਾਰੀ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਡੱਡੂਮਾਜਰਾ ਤੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਨਗਰ ਨਿਗਮ ਚੰਡੀਗੜ੍ਹ ਨੇ ਲੈਂਡਫਿਲ ਸਾਈਟ 'ਤੇ ਲੀਗੇਸੀ ਕੂੜਾ ਡੰਪ ਦੀ ਬਾਇਓ ਮਾਈਨਿੰਗ ਕਰਨ ਲਈ ਅੱਜ ਏਜੰਸੀ ਨੂੰ ਇਰਾਦਾ ਪੱਤਰ ਜਾਰੀ ਕੀਤਾ ਹੈ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਏਜੰਸੀ ਨੂੰ ਇਸ ਹਫਤੇ ਦੇ ਅੰਦਰ ਪਰਫਾਰਮੈਂਸ ਬੈਂਕ ਗਾਰੰਟੀ ਜਮ੍ਹਾ ਕਰਵਾਉਣ ਲਈ ਐਲ. ਓ. ਆਈ. ਜਾਰੀ ਕਰ ਦਿੱਤਾ ਗਿਆ ਹੈ ਤੇ ਬਾਇਓ ਮਾਈਨਿੰਗ ਦਾ ਕੰਮ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਏਜੰਸੀ ਨੇ ਭਰੋਸਾ ਦਿੱਤਾ ਹੈ ਕਿ ਉਹ 1-11/2 ਸਾਲਾਂ ਦੇ ਅੰਦਰ ਕੂੜੇ ਨੂੰ ਪ੍ਰੋਸੈਸ ਕਰ ਲਵੇਗੀ | ਇਸ ਨਾਲ ਨਾ ਸਿਰਫ਼ ਬਦਬੂ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵੀ ਰੁਕ ਜਾਣਗੀਆਂ | ਇਹ ਯਕੀਨੀ ਤੌਰ 'ਤੇ ਸਥਾਨਕ ਨਿਵਾਸੀਆਂ ਲਈ ਵੱਡੀ ਰਾਹਤ ਵਜੋਂ ਆਵੇਗਾ, ਕਿਉਂਕਿ ਉਨ੍ਹਾਂ ਦੀ ਮੰਗ ਅਗਲੇ 1.5 ਸਾਲਾਂ ਵਿਚ ਪੂਰੀ ਹੋ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਡੱਡੂਮਾਜਰਾ ਕਾਲੋਨੀ 'ਚ 45 ਏਕੜ ਰਕਬੇ 'ਚ ਫੈਲੀ ਇਕ ਡੰਪਿੰਗ ਸਾਈਟ ਹੈ, ਜਿਸ 'ਚ ਕ੍ਰਮਵਾਰ 16 ਏਕੜ ਤੇ 8 ਏਕੜ ਜ਼ਮੀਨ 'ਚ 5 ਲੱਖ ਮੀਟਿ੍ਕ ਟਨ ਤੇ 8 ਲੱਖ ਮੀਟਿ੍ਕ ਟਨ ਕੂੜੇ ਦੇ ਦੋ ਡੰਪ ਹਨ | ਕੂੜੇ ਦੇ ਇਨ੍ਹਾਂ ਡੰਪਾਂ ਕਾਰਨ ਡੱਡੂਮਾਜਰਾ ਕਾਲੋਨੀ ਨੇੜਲੇ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੂੜੇ 'ਚੋਂ ਨਿਕਲਦੀ ਬਦਬੂ ਨੇ ਸ਼ਹਿਰ ਵਾਸੀਆਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਾਡ 'ਚੋਂ ਨਿਕਲਣ ਵਾਲੀ ਮੀਥੇਨ ਗੈਸ ਕਾਰਨ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਵਸਨੀਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ | ਇਲਾਕਾ ਕੌਂਸਲਰ ਤੇ ਇਲਾਕਾ ਨਿਵਾਸੀਆਂ ਨੇ ਹਮੇਸ਼ਾ ਹੀ ਕੂੜੇ ਦੇ ਪਹਾੜ ਨੂੰ ਹਟਾਉਣ ਦੇ ਜਲਦੀ ਹੱਲ ਦੀ ਮੰਗ ਕੀਤੀ ਹੈ, ਕਿਉਂਕਿ ਇਹ ਉਨ੍ਹਾਂ ਦੀ ਸਿਹਤ ਲਈ ਵੱਡਾ ਖਤਰਾ ਹੈ | ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ 5 ਲੱਖ ਮੀਟਿ੍ਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਬਾਇਓ ਮਾਈਨਿੰਗ ਦਾ ਕੰਮ ਲਗਪਗ ਪੂਰਾ ਕਰ ਲਿਆ ਹੈ ਤੇ ਇਹ ਕੰਮ 31 ਦਸੰਬਰ, 2022 ਤੱਕ ਪੂਰਾ ਕਰ ਲਿਆ ਜਾਵੇਗਾ | ਇਸ ਨਾਲ ਲਗਪਗ 16 ਏਕੜ ਜ਼ਮੀਨ ਨੂੰ ਮੁੜ ਪ੍ਰਾਪਤ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਨਗਰ ਨਿਗਮ ਚੰਡੀਗੜ੍ਹ ਨੇ 8 ਏਕੜ 'ਚ ਪਏ 8 ਲੱਖ ਮੀਟਿ੍ਕ ਟਨ ਕੂੜੇ ਦੀ ਬਾਇਓ ਮਾਈਨਿੰਗ ਲਈ ਟੈਂਡਰ ਵੀ ਮੰਗੇ ਹਨ ਤੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪਹਿਲਾਂ ਹੀ ਕੂੜੇ ਦੀ ਛੇਤੀ ਬਾਇਓ-ਮਾਈਨਿੰਗ ਦੇ ਨਿਰਦੇਸ਼ ਦਿੱਤੇ ਸਨ | ਇਸ ਲਈ 72.50 ਕਰੋੜ ਰੁਪਏ ਦੀ ਇਕ ਡੀ. ਪੀ. ਆਰ. ਤਿਆਰ ਕੀਤੀ ਗਈ ਸੀ ਤੇ ਮਾਰਚ 2022 ਵਿਚ 2.0 ਦੇ ਤਹਿਤ ਪ੍ਰਵਾਨਗੀ ਦਿੱਤੀ ਗਈ ਸੀ ਅਤੇ ਜੂਨ 2022 'ਚ ਟੈਂਡਰ ਜਾਰੀ ਕੀਤਾ ਗਿਆ ਸੀ | ਕਮਿਸ਼ਨਰ ਨੇ ਕਿਹਾ ਕਿ ਟੈਂਡਰ ਸਫਲ ਰਿਹਾ ਅਤੇ ਏਜੰਸੀ ਨੂੰ 67.95 ਕਰੋੜ ਦਾ ਐਵਾਰਡ ਦਿੱਤਾ ਗਿਆ |

ਵਿੱਤ ਵਿਭਾਗ ਵਲੋਂ ਕੌਮੀ ਸ਼ਹਿਰੀ, ਪੇਂਡੂ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਜਾਰੀ ਕਰਨ ਨੂੰ ਪ੍ਰਵਾਨਗੀ-ਚੀਮਾ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੌਮੀ ਪੇਂਡੂ ਸਿਹਤ ਮਿਸ਼ਨ ਤੇ ਕੌਮੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 81 ਨਵੇਂ ਮਾਮਲੇ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 81 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 84 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 517 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ 4, 7, 8, 10, 11, 15, 16, 18, 20, 23, 24, 27, 30, 33, 34, 35, 36, ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 365 ਨਵੇਂ ਮਾਮਲੇ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਦੇ 365 ਮਾਮਲੇ ਸਾਹਮਣੇ ਆਏ ਅਤੇ 345 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਅੰਮਿ੍ਤਸਰ, ਜਲੰਧਰ ਤੇ ਹੁਸ਼ਿਆਰਪੁਰ 'ਚੋਂ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਆਏ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਵਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫ਼ੈਕਟਰੀਆਂ, ਹੋਟਲਾਂ/ਢਾਬੇ ਆਦਿ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਵਿੱਤ ਮੰਤਰੀ ਚੀਮਾ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ | ਇਹ ਮੀਟਿੰਗ ਅੱਜ ਪਹਿਲਾਂ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ | ਆਪਣੇ ਵਧਾਈ ਸੰਦੇਸ਼ 'ਚ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਮਾਜਿਕ ਤੰਦਾਂ ਦੀ ...

ਪੂਰੀ ਖ਼ਬਰ »

ਦੀ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਤੇ ਪਟਵਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਹੈਡਕੁਆਰਟਰ 'ਤੇ ਧਰਨਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਲਏ ਫ਼ੈਸਲੇ ਮੁਤਾਬਕ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਤੇ ਦੀ ਰਵੀਨਿਊ ਪਟਵਾਰ ਯੂਨੀਅਨ ਦੀ ...

ਪੂਰੀ ਖ਼ਬਰ »

ਟਾਈਟਲਰ ਟੀ-ਸ਼ਰਟ ਵਿਵਾਦ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਦੇ ਹੁਕਮਾਂ 'ਤੇ ਕਾਂਗਰਸੀ ਵਰਕਰਾਂ ਵਲੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਮੀਤ ਹੇਅਰ ਵਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਉਹ 89 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਦਿਹਾਂਤ ਕੋਲਕਾਤਾ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਈ. ਟੀ. ਟੀ-6635 ਵਾਲੇ ਅਧਿਆਪਕਾਂ ਨੂੰ ਸੌਂਪੇ ਸਟੇਸ਼ਨ ਅਲਾਟਮੈਂਟ ਪੱਤਰ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਨਵ-ਨਿਯੁਕਤ 6635 ਈ. ਟੀ. ਟੀ. ਅਧਿਆਪਕਾਂ 'ਚੋਂ 12 ਨੂੰ ਸੰਕੇਤਕ ਤੌਰ 'ਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕੀਤੇ | ਇਸ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਦੀ ਸੁਰੱਖਿਆ ਵਧਾਉਣ ਦੇ ਆਦੇਸ਼

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਗੈਂਗਸਟਰਾਂ ਵਲੋਂ ਮਾਰੇ ਗਏ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਦੀ ਸੁਰੱਖਿਆ 'ਚ ਆਧੁਨਿਕ ਹਥਿਆਰਾਂ ਨਾਲ ਲੈਸ ਚਾਰ ਸੁਰੱਖਿਆ ਕਰਮਚਾਰੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਮੇਅਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ, 18 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਮੇਅਰ ਸਰਬਜੀਤ ਕੌਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਤੇ ਡਿਪਟੀ ਮੇਅਰ ਅਨੂਪ ਗੁਪਤਾ ਵੀ ਮੌਜੂਦ ...

ਪੂਰੀ ਖ਼ਬਰ »

ਸਮੈਕ ਤੇ ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 18 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸਮੈਕ ਤੇ ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਨੀਮਾਜਰਾ ਦੇ ਰਹਿਣ ਵਾਲੇ ਭੂਰਾ ਉਰਫ਼ ਵਕਾਰ ਅਹਿਮਦ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਲਈ ਸਰਕਾਰ ਵਚਨਬੱਧ-ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਨਿਰਮਾਤਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੀਗਲ ਮੈਟਰੋਲੋਜੀ ਵਿਭਾਗ ਦੇ ਅਮਲੇ ਵਲੋਂ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਗਾਂ ਦੀ ਮੌਤ

ਜ਼ੀਰਕਪੁਰ, 18 ਅਗਸਤ (ਹੈਪੀ ਪੰਡਵਾਲਾ)-ਪੰਚਕੂਲਾ ਬੈਰੀਅਰ ਨੇੜੇ ਇਕ ਪੋਰਸ਼ ਕਾਰ ਦੀ ਟੱਕਰ ਨਾਲ ਗਾਂ ਦੀ ਮੌਤ ਹੋ ਗਈ | ਕਾਰ ਦੇ ਏਅਰ ਬੈਗ ਖੁੱਲ੍ਹਣ ਕਾਰਨ ਡਰਾਈਵਰ ਦਾ ਬਚਾਅ ਹੋ ਗਿਆ, ਪਰ ਮਹਿੰਗੇ ਭਾਅ ਦੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਹਾਦਸੇ ਤੋਂ ਬਾਅਦ ਗਊ ਰੱਖਿਆ ...

ਪੂਰੀ ਖ਼ਬਰ »

ਰਾਜਪਾਲ ਵਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਮੈਂ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ੍ਰੀ ਕਿ੍ਸ਼ਨ ਜੈਅੰਤੀ ਦੇ ਸ਼ੁਭ ਮੌਕੇ ਦਿਲੋਂ ਵਧਾਈ ਦਿੰਦਾ ਹਾਂ | ...

ਪੂਰੀ ਖ਼ਬਰ »

ਪੈਦਲ ਜਾ ਰਹੇ ਨੌਜਵਾਨ ਕੋਲੋਂ 800 ਗ੍ਰਾਮ ਅਫ਼ੀਮ ਬਰਾਮਦ

ਡੇਰਾਬੱਸੀ, 18 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਬੱਸ ਅੱਡੇ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਪੈਦਲ ਜਾ ਰਹੇ ਨੌਜਵਾਨ ਕੋਲੋਂ 800 ਗ੍ਰਾਮ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮੁਲਜ਼ਮ ਬੀਰ ਪਾਲ (22) ਪੁੱਤਰ ਪਰਮੇਸ਼ਵਰੀ ਵਾਸੀ ...

ਪੂਰੀ ਖ਼ਬਰ »

ਬੜੌਦੀ ਟੋਲ-ਪਲਾਜ਼ਾ 'ਤੇ ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਜਰੀ, 18 ਅਗਸਤ (ਧੀਮਾਨ)-ਪਿੰਡ ਬੜੌਦੀ ਟੋਲ-ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਸਮੇਤ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਖ਼ਿਲਾਫ਼ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ...

ਪੂਰੀ ਖ਼ਬਰ »

ਕਾਰ ਖੋਹਣ ਦੇ ਮਾਮਲੇ 'ਚ ਇਨਾਮੀ ਮੁਲਜ਼ਮ ਬੂਟਾ ਸਿੰਘ ਨੂੰ ਰਾਜਸਥਾਨ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਪੰਚਕੂਲਾ, 18 ਅਗਸਤ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਸਾਲ 2017 'ਚ ਬੰਦੂਕ ਦੇ ਜ਼ੋਰ 'ਤੇ ਕਾਰ ਖੋਹਣ ਅਤੇ ਕਾਰ ਦੇ ਮਾਲਕ ਨੂੰ ਦਰੱਖ਼ਤ ਨਾਲ ਬੰਨ੍ਹਣ ਦੇ ਮਾਮਲੇ 'ਚ ਅਤਿ ਲੋੜੀਂਦੇ ਮੁਲਜ਼ਮ ਬੂਟਾ ਸਿੰਘ, ਜਿਸ 'ਤੇ 25 ਹਜ਼ਾਰ ਰੁ. ਦਾ ਇਨਾਮ ਰੱਖਿਆ ਹੋਇਆ ਹੈ, ਨੂੰ ...

ਪੂਰੀ ਖ਼ਬਰ »

ਸਹੌੜਾਂ ਦੇ ਵਸਨੀਕ ਨੇ ਵੈਟਰਨਰੀ ਡਾਕਟਰ ਖ਼ਿਲਾਫ਼ ਸ਼ਿਕਾਇਤ ਦੇ ਕੇ ਪਸ਼ੂਆਂ ਦਾ ਇਲਾਜ ਨਾ ਕਰਨ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪਿੰਡ ਸਹੌੜਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਵਲੋਂ ਪਿੰਡ ਦੀ ਵੈਟਰਨਰੀ ਡਾਕਟਰ 'ਤੇ ਉਸ ਦੇ ਪਸ਼ੂਆਂ ਦਾ ਇਲਾਜ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਕੁਰਾਲੀ, 18 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 75ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਏ. ਕੇ. ਕੌਸ਼ਲ ਦੀ ਅਗਵਾਈ ਤੇ ਪਿ੍ੰਸੀਪਲ ਪੀ. ਸੈਂਗਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਜ਼ਖ਼ਮੀ ਨੌਜਵਾਨ ਦੀ ਪੀ. ਜੀ. ਆਈ. 'ਚ ਜ਼ੇਰੇ ਇਲਾਜ ਮੌਤ

ਡੇਰਾਬੱਸੀ, 18 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਅੰਬਾਲਾ ਚੰਡੀਗੜ੍ਹ ਹਾਈਵੇਅ 'ਤੇ ਹੋਟਲ ਪਾਰਸ ਨੇੜੇ ਪਿਛਲੇ ਦਿਨੀਂ ਸੜਕ ਪਾਰ ਕਰ ਰਹੇ ਟਰੱਕ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਪੀ. ਜੀ. ਆਈ. 'ਚ ਜ਼ੇਰੇ ਇਲਾਜ ਮੌਤ ਹੋ ਗਈ, ਜਿਸ ਦੀ ਪਛਾਣ ਧਰਮਪਾਲ (27) ਪੁੱਤਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ ਦੇਸੂਮਾਜਰਾ ਤੇ ਸਤਾਬਗੜ੍ਹ ਸਕੂਲਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਤੇ ਸਰਕਾਰੀ ਐਲੀਮੈਂਟਰੀ ਸਕੂਲ ਸਤਾਬਗੜ੍ਹ ਦੀਆਂ ਸਮੱਸਿਆਵਾਂ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ...

ਪੂਰੀ ਖ਼ਬਰ »

ਸੈਕਟਰ-77 'ਚ ਚੋਰੀਆਂ ਨੂੰ ਲੈ ਕੇ ਵੈੱਲਫੇਅਰ ਐਸੋਸੀਏਸ਼ਨ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਦਖ਼ਲ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-77 'ਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਲਗਾਤਾਰ ਵਾਰਦਾਤਾਂ ਵਾਪਰ ਰਹੀਆਂ ਹਨ | ਇਸ ਸੰਬੰਧੀ ਸੈਕਟਰ-77 ਦੀ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਤੇ ਜਰਨਲ ...

ਪੂਰੀ ਖ਼ਬਰ »

ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 'ਸਵੈ-ਪੂਰਨ ਬੁਨਿਆਦੀ ਢਾਂਚਾ ਪਿੰਡ' ਵਿਸ਼ੇ 'ਤੇ ਕਰਵਾਈ ਜਾ ਰਹੀ ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ...

ਪੂਰੀ ਖ਼ਬਰ »

ਮਰਨ ਉਪਰੰਤ ਲੜਕੀ ਵਲੋਂ ਅੱਖਾਂ ਦਾਨ

ਖਰੜ, 18 ਅਗਸਤ (ਜੰਡਪੁਰੀ)-ਮੌਤ ਮਗਰੋਂ ਅੱਖਾਂ ਦਾਨ ਕਰਨ ਪ੍ਰਤੀ ਜਾਗਰੂਕ ਪਰਿਵਾਰ ਵਲੋਂ ਬੀਤੇ ਦਿਨੀਂ ਇਕ ਵਾਰੀ ਫਿਰ ਅੱਖਾਂ ਦਾਨ ਕਰਵਾਈਆਂ ਗਈਆਂ | ਇਹ ਜਾਣਕਾਰੀ ਦਿੰਦੇ ਹੋਏ ਰੋਟਰੀ ਕਲੱਬ ਦੇ ਪ੍ਰਧਾਨ ਨਿਤਿਨ ਗਰਗ ਤੇ ਸਕੱਤਰ ਅਮਨਦੀਪ ਗਰਗ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

15 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲਾਂ ਦੀ ਕੈਦ

ਐੱਸ. ਏ. ਐੱਸ. ਨਗਰ, 18 ਅਗਸਤ (ਜਸਬੀਰ ਸਿੰਘ ਜੱਸੀ)-15 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਲੋਂ ਸਰਕਾਰੀ ਧਿਰ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਦਾਰ ਸਿੰਘ ਵਾਸੀ ਫੇਜ਼-6 ਮੁਹਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਟੈਕਸਟ ਐਂਟਰੀ ਬੰਦ ਕੀਤੇ ਜਾਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜੂਨ 2022 ਤੋਂ ਰਜਿਸਟਰੀਆਂ ਦੀ ਟੈਕਸਟ ਐਂਟਰੀ ਬੰਦ ਕੀਤੇ ਜਾਣ ਕਾਰਨ ਲੋਕਾਂ ਨੂੰ ਖੱਜਲ੍ਹ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਭ ਤੋਂ ਪਹਿਲਾਂ ਟੈਕਸਟ ਐਂਟਰੀ ਨੂੰ ਸਮਝਣ 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਰਾਖਵੇਂਕਰਨ ਦੇ ਅਨੁਪਾਤ ਸੰਬੰਧੀ 21 ਨੂੰ ਹੋਵੇਗੀ ਜਨਤਕ ਸੁਣਵਾਈ-ਡੀ. ਸੀ.

ਪੰਚਕੂਲਾ, 18 ਅਗਸਤ (ਕਪਿਲ)-ਪੰਚਾਇਤੀ ਰਾਜ ਸੰਸਥਾਵਾਂ 'ਚ ਪੱਛੜੀਆਂ ਸ਼੍ਰੇਣੀਆਂ ਲਈ ਲੋੜੀਂਦੇ ਰਾਖਵੇਂਕਰਨ ਦੇ ਅਨੁਪਾਤ ਦੇ ਮੁੱਦਿਆਂ ਦੇ ਸੰਬੰਧ 'ਚ ਦਰਸ਼ਨ ਸਿੰਘ (ਸੇਵਾ-ਮੁਕਤ) ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਪ੍ਰਧਾਨਗੀ ਹੇਠ 21 ਅਗਸਤ ਨੂੰ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਵਸੀਕਾ ਰਜਿਸਟਰਡ ਕਰਨ ਤੋਂ ਪਹਿਲਾਂ ਸਾਰੇ ਦਸਤਾਵੇਜ਼ ਚੰਗੀ ਤਰ੍ਹਾਂ ਚੈੱਕ ਕੀਤੇ ਜਾਣ-ਅਮਰਜੀਤ ਸਿੰਘ

ਖਰੜ, 18 ਅਗਸਤ (ਗੁਰਮੁੱਖ ਸਿੰਘ ਮਾਨ)-ਸਬ ਰਜਿਸਟਰਾਰ ਖਰੜ ਦੇ ਦਫ਼ਤਰ 'ਚ ਮਾਲ ਵਿਭਾਗ ਨਾਲ ਵਸੀਕੇ ਰਜਿਸਟਰਡ ਹੋਣ ਲਈ ਪੇਸ਼ ਹੁੰਦੇ ਹਨ ਉਨ੍ਹਾਂ ਨੂੰ ਲਿਖਣ ਤੋਂ ਪਹਿਲਾਂ ਚੰਗੀ ਤਰ੍ਹਾਂ ਘੋਖ ਕੇ ਅਤੇ ਸਾਰੇ ਕਾਗਜ਼ਾਤ ਚੈੱਕ ਕਰਨ ਉਪਰੰਤ ਹੀ ਲਿਖੇ ਜਾਣ ਤਾਂ ਕਿ ਵਸੀਕਾ ...

ਪੂਰੀ ਖ਼ਬਰ »

18 ਸਾਲਾਂ ਤੋਂ ਚੱਲ ਰਹੇ 120 ਕਰੋੜ ਦੀ ਜ਼ਮੀਨ ਦੇ ਕੇਸ ਦਾ ਨੈਸ਼ਨਲ ਲੋਕ ਅਦਾਲਤ 'ਚ ਹੋਇਆ ਨਿਪਟਾਰਾ

ਐੱਸ. ਏ. ਐੱਸ. ਨਗਰ, 18 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਲਗਾਈ ਨੈਸ਼ਨਲ ਲੋਕ ਅਦਾਲਤ 'ਚ ਪਿਛਲੇ ਬਹੁਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਕੇਸਾਂ ਦਾ ਨਿਪਟਾਰਾ ਹੋਇਆ ਹੈ | ਇਸੇ ਲੜੀ ਤਹਿਤ ਇਕ ਕੇਸ ਜੋ ਕਿ ਜ਼ੀਰਕਪੁਰ ਦੀ ਜਾਇਦਾਦ ਨੂੰ ਲੈ ਕੇ ਸਮਾਜ ਸੇਵੀ ਆਲਮਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX