ਤਾਜਾ ਖ਼ਬਰਾਂ


ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  10 minutes ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  8 minutes ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  38 minutes ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  45 minutes ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 1 hour ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  18 minutes ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 2 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਅੰਮ੍ਰਿਤਸਰ / ਦਿਹਾਤੀ

ਬਿਕਰਮ ਮਜੀਠੀਆ ਰਿਹਾਈ ਉਪਰੰਤ ਸ਼ੁਕਰਾਨੇ ਵਜੋਂ ਗੁਰਦੁਆਰਾ ਜਨਮ ਅਸਥਾਨ ਕੱਥੂਨੰਗਲ ਵਿਖੇ ਹੋਏ ਨਤਮਸਤਕ

ਕੱਥੂਨੰਗਲ, 18 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਰਾਹਤ ਦਿੰਦਿਆਂ ਜੋ ਜ਼ਮਾਨਤ ਮਿਲਣ 'ਤੇ ਉਨ੍ਹਾਂ ਵਲੋਂ ਆਪਣੀ ਪਤਨੀ ਹਲਕਾ ਵਿਧਾਇਕਾ ਮਜੀਠਾ ਗੁਨੀਵ ਕੌਰ ਮਜੀਠੀਆ ਦੀ ਅਗਵਾਈ ਵਿਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਬਿਕਰਮ ਮਜੀਠੀਆ ਦੀ ਹੋਈ ਰਿਹਾਈ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਰਦਾਸ ਬੇਨਤੀ ਕਰਨ ਉਪਰੰਤ ਉਨ੍ਹਾਂ ਨੇ ਹਲਕਾ ਮਜੀਠਾ ਦੇ ਵੱਡੀ ਤਦਾਦ 'ਚ ਇਕੱਤਰ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੇਸ ਮੇਰੇ ਉੱਪਰ ਪਿਛਲੀ ਕਾਂਗਰਸ ਸਰਕਾਰ ਵਲੋਂ ਘਟੀਆ ਸਿਆਸਤ ਦੀਆਂ ਚਾਲਾਂ ਚੱਲਦਿਆਂ ਸਿਆਸੀ ਕਿੜ ਕੱਢਣ ਲਈ ਕੀਤਾ ਗਿਆ | ਉਨ੍ਹਾਂ ਨੇ ਅੱਗੇ ਕਿਹਾ ਕਿ ਮੇਰਾ ਸਿਆਸੀ ਭਵਿੱਖ ਖਤਮ ਕਰਨ ਲਈ 2013 ਤੋਂ ਹੁਣ ਤੱਕ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪ੍ਰਮਾਤਮਾ ਦੀ ਕਿਰਪਾ ਨਾਲ ਹਰ ਜਗ੍ਹਾ ਦਾਸ ਦੀ ਜਿੱਤ ਹੋਈ ਹੈ | ਮਜੀਠੀਆ ਨੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੰਘਾਂ ਨਾਲ ਜੇਲ੍ਹ ਵਿਚ ਮੁਲਾਕਾਤ ਕਰਨ 'ਤੇ ਮੈਨੂੰ ਉਨ੍ਹਾਂ ਦੇ ਸੱਚੇ ਸੁੱਚੇ ਜੀਵਨ ਤੇ ਕਠਿਨਾਈਆਂ ਦਾ ਪਤਾ ਲੱਗਾ ਕਿ ਕਿਵੇਂ ਉਨ੍ਹਾਂ ਇੰਨਾਂ ਸਮਾਂ ਜੇਲ੍ਹ ਵਿਚ ਰਹਿਣ ਦੇ ਬਾਵਜੂਦ ਚੜ੍ਹਦੀ ਕਲਾ ਵਿਚ ਰਹਿ ਰਹੇ ਹਨ ਜਿਨ੍ਹਾਂ ਦੀ ਰਿਹਾਈ ਵਾਸਤੇ ਵੀ ਅਸੀਂ ਅਰਦਾਸ ਬੇਨਤੀ ਕਰਦੇ ਹਾਂ | ਅਖੀਰ ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਗ਼ੈਰ ਹਾਜ਼ਰੀ ਵਿਚ ਵੀ ਮੇਰੀ ਪਤਨੀ ਗੁਨੀਵ ਕੌਰ ਨੂੰ 26 ਹਜ਼ਾਰ ਵੋਟਾਂ ਦੀ ਲੀਡ ਨਾਲ ਜਿਤਾਇਆ | ਇਸ ਮੌਕੇ ਬਾਬਾ ਅਜੈਬ ਸਿੰਘ ਮੱਖਣਵਿੰਡੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ ਪ੍ਰਾਸ਼ਰ, ਕੁਲਵਿੰਦਰ ਸਿੰਘ ਧਾਰੀਵਾਲ, ਜੋਧ ਸਿੰਘ ਸਮਰਾ, ਅਮਰਜੀਤ ਸਿੰਘ ਬੰਡਾਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਵੇਲ ਸਿੰਘ ਅਲਕੜੇ, ਜਸਪਾਲ ਸਿੰਘ ਭੋਆ, ਪ੍ਰਭਪਾਲ ਸਿੰਘ ਝੰਡੇ, ਸਕੱਤਰ ਸਤਨਾਮ ਸਿੰਘ ਮਾਂਗਾ ਸਰਾਏ, ਮੈਨੇਜਰ ਜਸਪਾਲ ਸਿੰਘ ਢੱਡੇ, ਮੈਨੇਜਰ ਗੁਰਦੇਵ ਸਿੰਘ ਮਾਨ, ਪ੍ਰਭਪਾਲ ਸਿੰਘ ਝੰਡੇ, ਗੁਰਭੇਜ ਸਿੰਘ ਸੋਨਾ ਭੋਆ, ਜਤਿੰਦਰ ਸਿੰਘ ਤਲਵੰਡੀ ਦੌਸੰਧਾ ਸਿੰਘ, ਸਰਪੰਚ ਮਨਦੀਪ ਸਿੰਘ ਸਹਿਜਾਦਾ, ਸ਼ਰਨਬੀਰ ਸਿੰਘ ਰੂਪੋਵਾਲੀ, ਗੁਰਿੰਦਰਜੀਤ ਸਿੰਘ ਡਿੰਪਲ ਕੱਥੂਨੰਗਲ, ਜਗਵੰਤ ਸਿੰਘ ਦੁਧਾਲਾ, ਸਰਪੰਚ ਮਨਪ੍ਰੀਤ ਸਿੰਘ ਉੱਪਲ, ਸੁਖਦੀਪ ਸਿੰਘ ਦੀਪੀ , ਹੈਪੀ ਮਾਨ, ਸਰਪੰਚ ਰਾਮ ਸਿੰਘ ਅਬਦਾਲ, ਸਰਬਜੀਤ ਸਿੰਘ ਸੁਪਾਰੀਵਿੰਡ, ਮੱਖਣ ਸਿੰਘ ਹਰੀਆ, ਬਲਕਾਰ ਸਿੰਘ ਕੋਟਲਾ, ਹਰਜੀਤ ਸਿੰਘ ਭੋਆ, ਸਰੂਪ ਸਿੰਘ ਢੱਡੇ, ਸੀਪੂ ਪਹਿਲਵਾਨ ਚੌਗਾਵਾ, ਹਰਦੀਪ ਸਿੰਘ ਚੋਗਾਵਾਂ, ਸੁੱਖ ਟੈਲੀਕਾਮ, ਸੁਖਜੀਤ ਸਿੰਘ ਲੁੱਧੜ, ਸਵਿੰਦਰ ਸਿੰਘ ਭਾਗੂ, ਬਹਾਦਰ ਸਿੰਘ ਲੁੱਧੜ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਸ਼ਾਮਿਲ ਸਨ |

ਕਿਰਤੀ ਕਿਸਾਨ ਯੂਨੀਅਨ 28 ਨੂੰ ਦੇਵੇਗੀ ਪਸ਼ੂ ਪਾਲਣ ਮੰਤਰੀ ਦੇ ਘਰ ਅੱਗੇ ਧਰਨਾ

ਚੇਤਨਪੁਰਾ, 18 ਅਗਸਤ (ਮਹਾਂਬੀਰ ਸਿੰਘ ਗਿੱਲ)-ਲੰਪੀ ਸਕਿਨ ਦੀ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਦੇ ਮੁੱਦੇ 'ਤੇ ਕਿਰਤੀ ਕਿਸਾਨ ਯੂਨੀਅਨ 28 ਅਗਸਤ ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਧਰਨਾ ਦਿੱਤਾ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਮਨਰੇਗਾ ਵਿਭਾਗ ਖਿਲਾਫ ਨਾਅਰੇਬਾਜ਼ੀ

ਚਵਿੰਡਾ ਦੇਵੀ, 18 ਅਗਸਤ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਤੋਂ ਨਜ਼ਦੀਕੀ ਪੈਂਦੇ ਪਿੰਡ ਕੈਰੋਨੰਗਲ ਅਤੇ ਨਿੱਕਾ ਡਾਹਰੀਕੇ ਨਾਲ ਸੰਬੰਧਿਤ ਮਜ਼ਦੂਰਾਂ ਨੇ ਮਨਰੇਗਾ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਏ ਕਿ ਮਜ਼ਦੂਰਾਂ ਵਲੋਂ ਪਿਛਲੇ ਕਾਫੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਢਾਂਚੇ ਦੀਆਂ ਨੋਟਿਸ 'ਚ ਆਈਆਂ ਛੋਟੀਆਂ ਮੋਟੀਆਂ ਤਰੁੱਟੀਆਂ ਤੋਂ ਮੰਤਰੀ ਧਾਲੀਵਾਲ ਨੂੰ ਕਰਵਾਇਆ ਜਾਵੇਗਾ ਜਾਣੂੰ-ਸੋਹੀ, ਸਿੱਧੂ

ਅਜਨਾਲਾ, 18 ਅਗਸਤ (ਐਸ. ਪ੍ਰਸ਼ੋਤਮ)-ਇਥੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਹਲਕਾ ਪੱਧਰੀ ਦਫਤਰ ਵਿਖੇ ਮੁੱਖ ਦਫਤਰ ਇੰਚਾਰਜ ਗੁਰਜੰਟ ਸਿੰਘ ਸੋਹੀ ਤੇ ਓ.ਐੱਸ.ਡੀ. ਚਰਨਜੀਤ ਸਿੰਘ ਸਿੱਧੂ ਵਲੋਂ ਦਫਤਰ 'ਚ ਕੰਮਕਾਜ ਕਰਵਾਉਣ ਲਈ ਆਉਣ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਸਰਹੱਦੀ ਪਿੰਡ ਮੁਹਾਵਾ ਵਿਖੇ ਉੱਡਦਾ ਦਿੱਤਾ ਦਿਖਾਈ

ਅਟਾਰੀ, 18 ਅਗਸਤ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਵਾਹਗਾ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਵਲੋਂ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਬੀਓਪੀ ਮਹਾਵਾ ਵਿਖੇ ਗਸ਼ਤ ਦੌਰਾਨ ਹਵਾ ਵਿਚ ਉੱਡਦੇ ਡਰੋਨ ਦੇ ਸ਼ੂਕਣ ਦੀ ਆਵਾਜ਼ ਸੁਣ ਕੇ ਉਸ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਗਸ਼ਤ ਦੌਰਾਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ

ਲੋਪੋਕੇ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਅਧੀਨ ਆਉਂਦੀ ਪੁਲਿਸ ਚੌਕੀ ਕੱਕੜ ਵਲੋਂ ਗਸ਼ਤ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੱਕੜ ਚੌਕੀ ਦੇ ...

ਪੂਰੀ ਖ਼ਬਰ »

ਅਟਾਰੀ ਸਰਹੱਦ ਪਹੁੰਚੇ ਉਲੰਪੀਅਨ ਸ਼ੂਟਰ ਪਲੇਅਰ ਸ਼ਾਮਾ ਰੇਸ਼ ਜੰਗ

ਅਟਾਰੀ, 18 ਅਗਸਤ (ਗੁਰਦੀਪ ਸਿੰਘ ਅਟਾਰੀ)-ਉਲੰਪੀਅਨ ਸ਼ੂਟਰ ਪਲੇਅਰ ਸ੍ਰੀ ਸ਼ਾਮਾ ਰੇਸ਼ ਜੰਗ ਨੇ ਭਾਰਤ- ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ | ਸਰਹੱਦ 'ਤੇ 'ਭਾਰਤ ਮਾਤਾ ਦੀ ਜੈ ਅਤੇ ਹਿੰਦੁਸਤਾਨ ...

ਪੂਰੀ ਖ਼ਬਰ »

ਓਠੀਆਂ ਸੜਕ ਬਣਨ ਦਾ ਆਪ ਦੇ ਆਗੂ ਮਿਆਦੀਆਂ ਨੇ ਜਾਇਜ਼ਾ ਲਿਆ

ਓਠੀਆਂ, 18 ਅਗਸਤ (ਗੁਰਵਿੰਦਰ ਸਿੰਘ ਛੀਨਾ)-ਕਸਬਾ ਓਠੀਆਂ ਦੇ ਚੋਗਾਵਾਂ ਰੋਡ 'ਤੇ ਪਿਛਲੇ 10 ਸਾਲ ਤੋਂ ਸੜਕ ਨਾ ਬਨਣ ਕਾਰਨ ਦੁਕਾਨਦਾਰਾਂ ਦਾ ਬਹੁਤ ਮੰਦਾ ਹਾਲ ਹੋ ਰਿਹਾ | ਜਿਸ ਨੂੰ ਪਿਛਲੇ ਦਿਨੀਂ 'ਆਪ' ਦੀ ਸਰਕਾਰ ਵਲੋਂ ਬਨਾਉਣ ਦਾ ਕੰਮ ਸ਼ੁਰੂ ਕਰਵਾਇਆ ਸੀ | ਸੜਕ ਦੇ ਕੰਮ ਦਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੀਆਂ ਔਰਤਾਂ ਦੀ ਮਾਰ ਕੁਟਾਈ ਲਈ ਕਾਰਵਾਈ ਨਾ ਹੋਣ 'ਤੇ ਰੋਸ ਧਰਨਾ

ਜੰਡਿਆਲਾ ਗੁਰੂ, 18 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਪਿੰਡ ਬਾਲੀਆਂ ਮੰਝਪੁਰ ਵਿਖੇ ਇਕ ਜ਼ਿਮੀਂਦਾਰ ਵਲੋਂ ਖੇਤਾਂ ਵਿਚ ਪੈਰ ਪੈ ਜਾਣ ਕਾਰਨ ਤਿੰਨ ਅਨੁਸੂਚਿਤ ਜਾਤੀ ਨਾਲ ਸੰਬੰਧਤ ਔਰਤਾਂ ਦੀ ਮਾਰ ਕੁਟਾਈ ਕਰਨ 'ਤੇ ਇਕ ਹਫਤਾ ਬੀਤਣ 'ਤੇ ਵੀ ਪੁਲਿਸ ਵਲੋਂ ...

ਪੂਰੀ ਖ਼ਬਰ »

ਮਜੀਠੀਆ ਦੇ ਸਵਾਗਤ ਸਮੇਂ ਵਰਕਰਾਂ ਨੇ ਸ਼ਾਮਿਲ ਹੋ ਕੇ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹੋਣ ਦਾ ਸਬੂਤ ਦਿੱਤਾ-ਰਣੀਕੇ

ਜੇਠੂਵਾਲ, 18 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਲੋਕਾਂ ਵਲੋਂ ਵੱਡੀ ਗਿਣਤੀ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਸਮੇਂ ਸ਼ਾਮਲ ਹੋ ਕੇ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹੋਣ ਦਾ ਸਬੂਤ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਦੇ ਜਨਮ ਦਿਹਾੜੇ ਸੰਬੰਧੀ ਤਲਵੰਡੀ ਖੁੰਮਣ 'ਚ ਹੋਈ ਮੀਟਿੰਗ

ਜੈਂਤੀਪੁਰ, 18 ਅਗਸਤ (ਭੁਪਿੰਦਰ ਸਿੰਘ ਗਿੱਲ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 361ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ਪਿੰਡ ਤਲਵੰਡੀ ਖੁੰਮਣ ਵਿਖੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਦੀ ਅਗਵਾਈ 'ਚ ਸੰਗਤਾਂ ਨਾਲ ਮੀਟਿੰਗ ਹੋਈ | ਇਹ ਨਗਰ ਕੀਰਤਨ ਪਿੰਡ ਅਬਦਾਲ ਤੋਂ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਹਿਬ ਭਿੰਡੀ ਔਲਖ 'ਚ ਸਾਲਾਨਾ ਮੇਲਾ ਅੱਜ ਤੋਂ

ਓਠੀਆਂ, 18 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਭਿੰਡੀ ਔਲਖ ਗੁਰਦੁਆਰਾ ਦਮਦਮਾ ਸਾਹਿਬ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਯਾਦ 'ਚ ਗੁਰੂ ਕੇ ਬਾਗ ਵਾਲੇ ਸੱਚ ਖੰਡ ਵਾਸੀ ਬਾਬਾ ਹਜਾਰਾ ਸਿੰਘ ਅਤੇ ਬਾਬਾ ਲੱਖਾ ਸਿੰਘ ਗੁਰੂ ਕੇ ਬਾਗ ...

ਪੂਰੀ ਖ਼ਬਰ »

ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਵਲੋਂ ਧਰਨਾ 22 ਨੂੰ -ਪ੍ਰਦੀਪ ਕੁਮਾਰ ਬੰਟਾ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਪੰਜਾਬ ਵਲੋਂ ਲਏ ਫ਼ੈਸਲੇ ਅਨੁਸਾਰ ਡੀਲਰਾਂ ਦੀਆਂ ਮੰਗਾਂ ਮਨਵਾਉਣ ਲਈ 22 ਅਗਸਤ ਨੂੰ ਪੰਜਾਬ ਭਰ ਦੇ ਡੀਲਰ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਮੁਹਾਲੀ ਸਥਿਤ ਦਫਤਰ ...

ਪੂਰੀ ਖ਼ਬਰ »

ਪਿੰਡ ਸੁਲਤਾਨਵਿੰਡ ਵਿਕਾਸ ਪੱਖੋਂ ਅਧੂਰਾ, ਰੱਬ ਜਾਣੇ ਕਦੋਂ ਹੋਊ ਸਰਕਾਰਾਂ ਦਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ

ਗੁਰਨਾਮ ਸਿੰਘ ਬੁੱਟਰ ਸੁਲਤਾਨਵਿੰਡ, 18 ਅਗਸਤ -ਅੰਮਿ੍ਤਸਰ ਸ਼ਹਿਰ ਦੇ ਸਭ ਤੋਂ ਨੇੜਲੇ ਪਿੰਡ ਸੁਲਤਾਨਵਿੰਡ ਦੀ ਮੇਨ ਸੜਕ ਜੋ ਕਿ ਦੋਬੁਰਜੀ ਪਿੰਡ ਨੂੰ ਸ਼ਹਿਰ ਨਾਲ ਜੋੜਦੀ ਹੈ ਜਿਥੇ ਕਿ ਹਮੇਸ਼ਾਂ ਆਵਾਜਾਈ ਬਣੀ ਰਹਿੰਦੀ ਹੈ ਪ੍ਰੰਤੂ ਪਿਛਲੇ ਕਈ ਸਾਲਾਂ ਤੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ 24 ਘੰਟਿਆਂ 'ਚ ਬੇਅਦਬੀ ਕਾਂਡ ਨੂੰ ਸੁਲਝਾਉਣ ਤੇ ਪੀੜਤਾਂ ਨੂੰ ਇਨਸਾਫ ਦੇਣ ਦੀ ਗਾਰੰਟੀ ਪੂਰੀ ਕਰਨ 'ਚ ਫੇਲ੍ਹ ਰਹੀ-ਬੋਨੀ

ਅਜਨਾਲਾ, 18 ਅਗਸਤ (ਐੱਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸੂਬਾ ਭਗਵੰਤ ਮਾਨ ਸਰਕਾਰ ਨੂੰ 24 ਘੰਟਿਆਂ 'ਚ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਤੋਂ ਪ੍ਰਭਾਵਿਤ ਸਿੱਖ ...

ਪੂਰੀ ਖ਼ਬਰ »

2000 ਤੋਂ ਵਧੇਰੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ਾਂ 'ਚ ਆਪਣੀ ਉੱਚ ਸਿੱਖਿਆ ਹਾਸਲ ਕਰ ਰਹੇ-ਸਿੱਧੂ, ਗੁਜ਼ਰਪੁਰਾ, ਬੁੱਟਰ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਸਾਈਾ ਮੰਦਰ ਰੋਡ ਤੇ ਬੀ.ਡੀ.ਐੱਸ. ਐਜੂਕੇਸ਼ਨਲ ਗਰੁੱਪ ਦੇ ਪ੍ਰਬੰਧ ਹੇਠ ਚੱਲ ਰਹੀ ਆਕਸਫੋਰਡ ਆਇਲੈੱਟਸ ਅਕੈਡਮੀ ਦੀ ਸਤਵੀਂ ਵਰ੍ਹੇਗੰਢ ਪ੍ਰਬੰਧਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਮਨਾਈ ...

ਪੂਰੀ ਖ਼ਬਰ »

ਪਿੰਡ ਜਮਾਲਪੁਰ ਵਿਖੇ ਬਾਬਾ ਜੋਗੀ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ ਅੱਜ

ਬਾਬਾ ਬਕਾਲਾ ਸਾਹਿਬ, 18 ਅਗਸਤ (ਰਾਜਨ)-ਗੁ: ਬਾਬਾ ਜੋਗੀ ਪੀਰ ਜਮਾਲਪੁਰ ਵਿਖੇ ਬਾਬਾ ਜੋਗੀ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 19 ਅਗਸਤ ਨੂੰ ਪੰਚਾਇਤ, ਪ੍ਰਬੰਧਕ ਕਮੇਟੀ, ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ, ਮਹਿਲਾ ਮੰਡਲ, ਗ੍ਰਾਮ ਸਭਾ, ਨੌਜਵਾਨ ਸਭਾ, ਅਤੇ ਸਾਧ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 18 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਸ: ਮਨਜੀਤ ਸਿੰਘ ਮੰਨਾ ਦੇ ਗ੍ਰਹਿ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਅੰਮਿ੍ਤਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਖਾਸਾ, 18 ਅਗਸਤ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬੀਤੇ ਦਿਨੀਂ ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਮੁਤਾਬਿਕ ਮਿ੍ਤਕ ਵਿਦਿਆਰਥੀ ਦਾ ਨਾਮ ਅਰਮਾਨਦੀਪ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ 2 ਨੂੰ

ਮਜੀਠਾ, 18 ਅਗਸਤ (ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ 'ਕਿਸਾਨੀ, ਜਵਾਨੀ ਅਤੇ ਪੌਣ ਪਾਣੀ ਬਚਾਈਏ ਆਓ ਰੰਗਲਾ ਪੰਜਾਬ ਬਣਾਈਏ' ਦੇ ਉਦੇਸ਼ ਨਾਲ 2 ਸਤੰਬਰ ਸ਼ੁੱਕਰਵਾਰ ਨੂੰ ਕਿਸਾਨ ਮੇਲਾ ...

ਪੂਰੀ ਖ਼ਬਰ »

ਪਿੰਡ ਚਵਿੰਡਾਂ ਕਲਾਂ 'ਚ ਦਰਜਨਾਂ ਗਰੀਬ ਪਰਿਵਾਰਾਂ ਨੂੰ ਕਣਕ ਨਾ ਮਿਲਣ 'ਤੇ ਕੀਤੀ ਨਾਅਰੇਬਾਜ਼ੀ

ਚੋਗਾਵਾਂ, 18 ਅਗਸਤ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਚਵਿੰਡਾ ਕਲਾਂ 'ਚ ਗਰੀਬ ਪਰਿਵਾਰਾਂ ਨੂੰ ਕੇਂਦਰ ਸਰਕਾਰ ਵਲੋਂ ਆਈ 6 ਮਹੀਨਿਆਂ ਦੀ ਮੁਫ਼ਤ ਵੰਡੇ ਜਾਣ ਵਾਲੀ ਕਣਕ ਨੂੰ ਡੀਪੂ ਹੋਲਡਰ ਵਲੋਂ ਨਾ ਵੰਡੇ ਜਾਣ 'ਤੇ ਲੋਕਾਂ ਉਸ ਡੀਪੂ ਹੋਲਡਰ ਤੇ ਆਪ ...

ਪੂਰੀ ਖ਼ਬਰ »

ਦਰਿਆ ਰਾਵੀ 'ਤੇ ਬਣੇ ਪੁੱਲ ਨੂੰ ਜਾਂਦੀ ਸੜਕ ਮੁਰੰਮਤ ਕਰਨ ਲਈ ਸੈਨਾ ਤੇ ਡਰੇਨਜ ਵਿਭਾਗ ਜੁੱਟਿਆ

ਗੱਗੋਮਾਹਲ, 18 ਅਗਸਤ (ਬਲਵਿੰਦਰ ਸਿੰਘ ਸੰਧੂ)-ਦਰਿਆ ਰਾਵੀ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਬਣੇ ਸਥਾਈ ਪੁੱਲ ਨੂੰ ਜਾਂਦੀ ਸੜਕ ਵਿਚ ਪਏ ਪਾੜ ਕਾਰਨ ਦਰਿਆ ਪਾਰ ਦਾ ਸੰਪਰਕ ਟੁੱਟ ਚੁੱਕਾ ਸੀ, ਜਿਸ ਕਾਰਨ ਇਸ ਖੇਤਰ ਵਿਚ ਵੱਸਦੇ ਨਾਗਰਿਕਾਂ, ਖੇਤੀ ਕਰਨ ਵਾਲੇ ਕਿਸਾਨਾਂ ਤੇ ...

ਪੂਰੀ ਖ਼ਬਰ »

ਓਠੀਆਂ ਵਿਖੇ ਖੇਤੀਬਾੜੀ ਮਹਿਕਮੇ ਵਲੋਂ ਬਾਸਮਤੀ ਦੀ ਪੈਦਾਵਰ ਸੰਬੰਧੀ ਕੈਂਪ

ਓਠੀਆਂ, 18 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਰਕਾਰ ਦੀ ਹਦਾਇਤਾਂ 'ਤੇ ਅੰਮਿ੍ਤਸਰ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫਸਰ ਜੇਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਬਲਾਕ ਹਰਸ਼ਾ ਛੀਨਾ ਖੇਤੀਬਾੜੀ ਅਫਸਰ ਅਮਰਜੀਤ ਸਿੰਘ ਬੱਲ ਦੀ ਅਗਵਾਈ ਹੇਠ ਓਠੀਆਂ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਤੇ ਅਜਨਾਲਾ ਸ਼ਹਿਰ ਦੇ ਕੌਂਸਲਰਾਂ ਵਲੋਂ ਵਾਟਰ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਐੱਸ.ਡੀ.ਓ. ਰਵਿੰਦਰ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੰਥ ਪ੍ਰਕਾਸ਼ ਗ੍ਰੰਥ ਦੀ ਕਥਾ ਦੀ ਸਮਾਪਤੀ ਮੌਕੇ ਵਿਸ਼ਾਲ ਸਮਾਗਮ

ਬਾਬਾ ਬਕਾਲਾ ਸਾਹਿਬ, 18 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁ: ਬਾਬਾ ਬਕਾਲਾ ਸਾਹਿਬ (ਪਾਤਸ਼ਾਹੀ ਨੌਵੀਂ) ਵਿਖੇ ਪਿਛਲੇ ਸਮੇਂ ਤੋਂ ਚੱਲ ਰਹੇ ਪ੍ਰਾਚੀਨ ਪੰਥ ਪ੍ਰਕਾਸ਼ ਰਚਿਤ ਭਾਈ ਰਤਨ ਸਿੰਘ ਭੰਗੂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX