ਤਾਜਾ ਖ਼ਬਰਾਂ


ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  1 minute ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਂਡ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  12 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  17 minutes ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  28 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  33 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  37 minutes ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  40 minutes ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  54 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  59 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  about 1 hour ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  about 1 hour ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 1 hour ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  17 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  about 1 hour ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 2 hours ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਪਟਿਆਲਾ /ਫ਼ਤਹਿਗੜ੍ਹ ਸਾਹਿਬ

ਪੋਲੋ ਗਰਾਊਾਡ ਦੀ ਅਪਗ੍ਰੇਡੇਸ਼ਨ ਲਈ 30 ਲੱਖ ਰੁਪਏ ਦਾ ਟੈਂਡਰ ਜਾਰੀ- ਮੀਤ ਹੇਅਰ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡਾਂ ਨੂੰ ਨਵੀਂ ਦਿਸ਼ਾ ਦੇਣ ਲਈ 29 ਅਗਸਤ ਤੋਂ ਕਰਵਾਇਆ ਜਾਣ ਵਾਲਾ ਇਤਿਹਾਸਕ 'ਪੰਜਾਬ ਖੇਡ ਮੇਲਾ' ਰਾਜ ਅੰਦਰ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰੇਗਾ | ਇਹ ਗੱਲ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਥੀਮ ਤਹਿਤ ਕਰਵਾਏ ਜਾਣ ਵਾਲੇ 'ਪੰਜਾਬ ਖੇਡ ਮੇਲੇ' ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਤੇ ਅਧਿਕਾਰੀਆਂ ਨਾਲ ਬੈਠਕ ਕਰਨ ਪੁੱਜੇ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ | ਆਪਣੀ ਇਸ ਫੇਰੀ ਦੌਰਾਨ ਪਟਿਆਲਵੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਦੇ ਨਵੀਨੀਕਰਨ ਲਈ 30 ਲੱਖ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ | ਉਚੇਚੇ ਪਹੁੰਚੇ ਵਿਧਾਇਕਾ ਨੇ ਇਸ ਖੇਡ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫ਼ੈਸਲਾ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਚੰਗੇ ਨਾਗਰਿਕ ਬਣਾਉਣ 'ਚ ਸਹਾਈ ਹੋਵੇਗਾ | ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਰਾਜ ਵਿਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਖੇਡ ਨੀਤੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ | ਮੰਤਰੀ ਹੇਅਰ ਮੁਤਾਬਿਕ ਲੰਘੇ ਕਈ ਸਾਲਾਂ ਬਾਅਦ ਪਹਿਲੀ ਵਾਰ ਖਿਡਾਰੀਆਂ ਦੇ ਸਾਜ਼ੋ-ਸਾਮਾਨ ਲਈ ਫ਼ੰਡ ਜਾਰੀ ਕੀਤੇ ਹਨ ਜਦਕਿ ਖੇਡ ਬਜਟ 'ਚ 56 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਚਾਹਵਾਨ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ 'ਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਸਮੇਤ ਪੰਜਾਬ ਖੇਡ ਮੇਲੇ ਦੇ ਸਾਰੇ ਪ੍ਰਬੰਧ ਅਗੇਤੇ ਮੁਕੰਮਲ ਕਰਨ | ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੂੰ ਆਦੇਸ਼ ਦਿੱਤੇ ਕਿ ਉਹ ਬਾਕੀ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਕਰ ਕੇ ਇਸ ਖੇਡ ਮੇਲੇ ਦੀ ਸਫਲਤਾ ਲਈ ਪੂਰੀ ਤਨਦੇਹੀ ਨਾਲ ਜੁੱਟ ਜਾਣ | ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਹੋਣ ਵਾਲਾ ਬਲਾਕ ਤੋਂ ਸੂਬਾ ਪੱਧਰ ਤੱਕ ਦੇ ਇਸ ਮੇਲੇ 'ਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ www.punjabkhedmela2022.in ਪੋਰਟਲ 'ਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ | ਇਸ ਖੇਡ ਮੇਲੇ ਦੀ ਆਨਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ | ਮੀਟਿੰਗ 'ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਲਾਲ ਘਨੌਰ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਵੱਡੀ ਗਿਣਤੀ ਮੌਜੂਦਾ ਤੇ ਵੈਟਰਨ ਖਿਡਾਰੀ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਨ.ਆਈ.ਐੱਸ. ਦੇ ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ ਆਰ.ਐੱਸ. ਬਿਸ਼ਨੋਈ, ਐੱਸ.ਪੀ. ਵਜ਼ੀਰ ਸਿੰਘ ਖਹਿਰਾ, ਸਮੂਹ ਐੱਸ.ਡੀ.ਐਮਜ਼, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਐਨ.ਐੱਸ. ਸੰਧੂ, ਪੰਜਾਬੀ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਗੁਰਦੀਪ ਕੌਰ ਰੰਧਾਵਾ ਸਮੇਤ ਦੇਸ਼ ਦਾ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ 'ਚ ਨਾਂਅ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀ ਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |

ਪਟਵਾਰੀਆਂ ਦੀਆਂ ਅਸਾਮੀਆਂ ਵਧਾਉਣ ਦੀ ਮੰਗ ਨੂੰ ਲੈ ਕੇ ਲਾਇਆ ਧਰਨਾ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਮਾਲ ਵਿਭਾਗ 'ਚ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਨ ਤਹਿਤ ਘਟਾਈਆਂ ਅਸਾਮੀਆਂ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਅਤੇ ਅਸਾਮੀਆਂ ਵਧਾਉਣ ਦੀ ਮੰਗ ਨੂੰ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸੂਬਾ ਪੱਧਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਨੇ ਫੂਕਿਆ ਉਪ-ਕੁਲਪਤੀ ਪ੍ਰੋ: ਅਰਵਿੰਦ ਦਾ ਪੁਤਲਾ

ਪਟਿਆਲਾ, 18 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਅਧਿਆਪਕਾਂ ਦੀਆਂ ਮੰਗਾਂ ਅਤੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੇ ਤਾਨਾਸ਼ਾਹੀ ਵਿਵਹਾਰ ਨੂੰ ਲੈ ਮਿਥੇ ਗਏ ਧਰਨੇ ਦੌਰਾਨ ਮੰਗਾਂ ਨਾ ...

ਪੂਰੀ ਖ਼ਬਰ »

ਬਿਜਲੀ ਸ਼ਿਕਾਇਤ ਕੇਂਦਰ ਦੀ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਦੋਸ਼

ਰਾਜਪੁਰਾ, 18 ਅਗਸਤ (ਜੀ.ਪੀ. ਸਿੰਘ)- ਸਥਾਨਕ ਗਗਨ ਚੌਕ ਨੇੜੇ ਪਿਛਲੇ 60 ਸਾਲਾਂ ਤੋਂ ਬਿਜਲੀ ਨਿਗਮ ਦੇ ਚੱਲ ਰਹੇ ਸ਼ਿਕਾਇਤ ਕੇਂਦਰ ਦੀ ਸਰਕਾਰੀ ਜ਼ਮੀਨ ਵਿਚੋਂ ਇਕ ਵਿਅਕਤੀ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀ ਨੀਯਤ ਨਾਲ ਦਰਵਾਜ਼ਾ ਕੱਢ ਲਿਆ ਗਿਆ ਹੈ | ਇਸ ਸਬੰਧੀ ਸੰਘਰਸ਼ ...

ਪੂਰੀ ਖ਼ਬਰ »

ਸੰਤ ਇੰਦਰ ਦਾਸ ਗਰੁੱਪ ਆਫ਼ ਇੰਸਟੀਚਿਊਸ਼ਨਚ ਮਨਾਇਆ ਆਜ਼ਾਦੀ ਦਿਵਸ

ਭਾਦਸੋਂ, 18 ਅਗਸਤ (ਗੁਰਬਖਸ਼ ਸਿੰਘ ਵੜੈਚ)- ਸੰਤ ਇੰਦਰ ਦਾਸ ਗਰੁੱਪ ਆਫ ਇੰਸਟੀਚਿਊਸ਼ਨ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਰੁੱਪ ਦੇ ਡਾਇਰੈਕਟਰ ਗੁਰਚਰਨ ਦਾਸ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਦੇ ਸੰਬੰਧ 'ਚ ਸ਼ੋਭਾ ਯਾਤਰਾ ਕੱਢੀ

ਰਾਜਪੁਰਾ, 18 ਅਗਸਤ (ਰਣਜੀਤ ਸਿੰਘ)-ਅੱਜ ਇੱਥੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸੰਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸੰਗਤ ਟਰੈਕਟਰਾਂ ਟਰਾਲੀਆਂ, ਕਾਰਾਂ, ਜੀਪਾਂ, ਮੋਟਰਸਾਈਕਲਾਂ 'ਤੇ ਵੱਡੀ ਗਿਣਤੀ 'ਚ ਹਾਜ਼ਰ ਸੀ | ਜਾਣਕਾਰੀ ਮੁਤਾਬਿਕ ਅੱਜ ਵਿਸ਼ਵ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਚਹਿਲ ਕਾਲਜ 'ਚ ਕੀਤਾ ਹਰਜਿੰਦਰ ਕੌਰ ਦਾ ਸਨਮਾਨ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ) - ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ 'ਚ ਐਮ.ਪੀ.ਐਡ. ਭਾਗ ਦੂਜਾ ਦੀ ਵਿਦਿਆਰਥਣ ਹਰਜਿੰਦਰ ਕੌਰ ਦਾ ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)- ਅੱਜ ਇਥੇ ਪਟਿਆਲਾ ਬੱਸ ਸਟੈਂਡ ਵਿਖੇ ਪੀ.ਆਰ.ਟੀ.ਸੀ. ਵਿਚ ਕੰਮ ਕਰਦੀਆਂ ਛੇ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਭਰਵਾਂ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਪ੍ਰਤੀ ਰੋਸ ਭਰਪੂਰ ਰੈਲੀ ...

ਪੂਰੀ ਖ਼ਬਰ »

30 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ ਪ੍ਰਾਪਤ 367 ਕੋਵਿਡ ਰਿਪੋਰਟਾਂ ਵਿਚੋਂ 30 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ 'ਚੋਂ 20 ਪਟਿਆਲਾ ਸ਼ਹਿਰ, 1 ਨਾਭਾ, 2 ਰਾਜਪੁਰਾ, 2 ਭਾਦਸੋਂ, 1 ਕਾਲੋਮਾਜਰਾ, 2 ...

ਪੂਰੀ ਖ਼ਬਰ »

ਤਿੰਨ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਕਲਿਆਣ ਲਾਗੇ ਇਕ ਵਿਅਕਤੀ ਤੋਂ ਤਿੰਨ ਕਿੱਲੋ ਅਫ਼ੀਮ ਐਂਟੀ ਨਾਰਕੋਟਿਕ ਸੈੱਲ ਨੇ ਬਰਾਮਦ ਕੀਤੀ ਹੈ | ਮੁਲਜ਼ਮ ਦੀ ਪਹਿਚਾਣ ਕਿਸ਼ੋਰੀ ਪਾਸਵਾਨ ਵਾਸੀ ਬਿਹਾਰ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸੁਖਵਿੰਦਰ ...

ਪੂਰੀ ਖ਼ਬਰ »

ਹਸਪਤਾਲ ਬਾਹਰ ਖੜ੍ਹੀ ਸਕੂਟਰੀ ਚੋਰੀ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)- ਸਥਾਨਕ ਬੁੱਢਾ ਦਲ ਕੰਪਲੈਕਸ ਦੇ ਸਾਹਮਣੇ ਇਕ ਹਸਪਤਾਲ ਦੇ ਬਾਹਰ ਖੜ੍ਹੀ ਸਕੂਟਰੀ ਕੋਈ ਚੋਰੀ ਕਰ ਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਲਖਵਿੰਦਰ ਰਾਮ ਵਾਸੀ ਪਟਿਆਲਾ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਸੀ ਜਿਸ ਆਧਾਰ 'ਤੇ ...

ਪੂਰੀ ਖ਼ਬਰ »

ਧੋਖਾਧੜੀ ਨਾਲ ਜ਼ਮੀਨ ਨਾਂਅ ਕਰਵਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)- ਮਹਿਕਮੇ ਤੇ ਗਵਾਹਾਂ ਨਾਲ ਸਾਜ਼ਬਾਜ਼ ਕਰ ਕੇ ਔਰਤ ਨੂੰ ਨਕਲੀ ਮਾਤਾ ਬਣਾ ਕੇ ਸਬ-ਰਜਿਸਟਰਾਰ ਦੇ ਦਫ਼ਤਰ ਪੇਸ਼ ਕਰ ਕੇ ਜ਼ਮੀਨ ਆਪਣੇ ਨਾਂਅ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਤੇਜਿੰਦਰ ਕੌਰ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

ਸ੍ਰੀ ਭੂਤਨਾਥ ਮੰਦਰ ਵਿਚ ਧਾਰਮਿਕ ਸਮਾਗਮ ਅੱਜ

ਪਟਿਆਲਾ, 18 ਅਗਸਤ (ਅ.ਸ. ਆਹਲੂਵਾਲੀਆ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਸਨੌਰੀ ਅੱਡਾ ਸਥਿਤ ਪ੍ਰਾਚੀਨ ਸ੍ਰੀ ਭੂਤਨਾਥ ਮੰਦਰ ਵਿਚ ਧਾਰਮਿਕ ਸਮਾਗਮ 19 ਅਗਸਤ ਨੂੰ ਧਾਰਮਿਕ ਸਮਾਗਮ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਖੰਨਾ ਦੀ ਅਗਵਾਈ 'ਚ ਕੀਤਾ ...

ਪੂਰੀ ਖ਼ਬਰ »

ਫ਼ਰਜ਼ੀ ਕਾਗ਼ਜ਼ ਬਣਾ ਕੇ ਗਾਹਕਾਂ ਨੂੰ ਧੋਖੇ ਨਾਲ ਕਾਰਾਂ ਵੇਚਣ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਅਜਿਹੇ 3 ਵਿਅਕਤੀਆਂ ਨੂੰ ਮਾਰੂਤੀ ਸਜ਼ੂਕੀ ਕੰਪਨੀ ਦੀਆਂ 40 ਕਾਰਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਜਿਨ੍ਹਾਂ 'ਤੇ ਮਾਰੂਤੀ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਤੇ ਡਾ: ਬੀ.ਆਰ. ਅੰਬੇਡਕਰ ਯੂਨੀਵਰਸਿਟੀ ਵਿਚਾਲੇ ਸਮਝੌਤਾ ਹੋਇਆ ਸਹੀਬੱਧ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)- ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਤੇ ਡਾ. ਬੀ.ਆਰ ਅੰਬੇਡਕਰ ਯੂਨੀਵਰਸਿਟੀ ਦਿੱਲੀ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ ਹੈ, ਜਿਸ 'ਤੇ ਦੋਵਾਂ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਹਸਤਾਖਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਹੋਈ

ਪਿਹੋਵਾ, 18 ਅਗਸਤ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਦੇਹ ਸ਼ਾਮਲਾਟ ਤੇ ਜੁਮਲਾ ਮਲਕਣ ਦੀ ਜ਼ਮੀਨ ਨੂੰ ਤੋੜਨ ਦੇ ਹੁਕਮਾਂ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਹੋਈ

ਪਿਹੋਵਾ, 18 ਅਗਸਤ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਦੇਹ ਸ਼ਾਮਲਾਟ ਤੇ ਜੁਮਲਾ ਮਲਕਣ ਦੀ ਜ਼ਮੀਨ ਨੂੰ ਤੋੜਨ ਦੇ ਹੁਕਮਾਂ ਨੂੰ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਨਾਟਕ ਖੇਡਿਆ

ਦੇਵੀਗੜ੍ਹ, 18 ਅਗਸਤ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਐਹਰੂ ਕਲਾਂ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵੱਲੋਂ ਸੁਤੰਤਰਤਾ ਦਿਵਸ ਸੰਬੰਧੀ ਭਾਸ਼ਣ ਅਤੇ ਕਵਿਤਾਵਾਂ ...

ਪੂਰੀ ਖ਼ਬਰ »

ਨੈਬ ਭਾਨਰੀ ਨੂੰ ਬਲਾਕ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਡਕਾਲਾ, 18 ਅਗਸਤ (ਪਰਗਟ ਸਿੰਘ ਬਲਬੇੜਾ)- ਪੰਜਾਬ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਨੈਬ ਸਿੰਘ ਭਾਨਰੀ ਦਾ ਬਲਾਕ ਪਸਿਆਣਾ ਦਾ ਪ੍ਰਧਾਨ ਬਣਨ 'ਤੇ ਯੂਥ ਆਗੂ ਗੁਰਵਿੰਦਰ ਸਿੰਘ ਦੁੱਧੜ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗਿਆਨ ...

ਪੂਰੀ ਖ਼ਬਰ »

ਦੂਰ ਡਿਊਟੀ ਕਰਦੇ ਅਧਿਆਪਕਾਂ ਨੂੰ ਆਪਣੇ ਜ਼ਿਲਿ੍ਹਆਂ 'ਚ ਬਦਲਣ ਦੀ ਮੰਗ

ਨਾਭਾ, 18 ਅਗਸਤ (ਕਰਮਜੀਤ ਸਿੰਘ)- ਜਿਹੜੇ ਅਧਿਆਪਕ ਆਪਣੇ ਪਿਤਰੀ ਜ਼ਿਲ੍ਹੇ ਤੋਂ ਬਾਹਰ ਦੂਰ ਡਿਊਟੀ ਕਰ ਰਹੇ ਹਨ | ਉਨ੍ਹਾਂ ਅਧਿਆਪਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਦਸੰਬਰ 2020 ਵਿਚ ਆਰਟ ਐਂਡ ਕਰਾਫਟ ਟੀਚਰਜ਼ ਦੀਆਂ ਪ੍ਰਮੋਸ਼ਨਾਂ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਕੌਂਸਲ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕਰਨ ਦੀ ਅਪੀਲ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)- ਸਿੱਖ ਬੁੱਧੀਜੀਵੀ ਕੌਂਸਲ ਦੇ ਕੋਰ ਕਮੇਟੀ ਮੈਂਬਰਾਂ ਜਿਨ੍ਹਾਂ ਵਿਚ ਪ੍ਰੋ. ਬਲਦੇਵ ਸਿੰਘ ਬੱਲੂਆਣਾ (ਪ੍ਰਧਾਨ), ਗੁਰਦੀਪ ਸਿੰਘ ਵਾਲੀਆ ਸਕੱਤਰ, ਇੰਜ. ਦਮਨਪ੍ਰੀਤ ਸਿੰਘ, ਪ੍ਰੋ. ਹਿੰਮਤ ਸਿੰਘ, ਡਾ. ਮਨਜੀਤ ਸਿੰਘ ਢਿੱਲੋਂ, ਮੇਜਰ ...

ਪੂਰੀ ਖ਼ਬਰ »

34 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਸੇਵਾਮੁਕਤ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਆਪਣੀ 34 ਸਾਲਾਂ ਦੀ ਸ਼ਾਨਦਾਰ ਸੇਵਾ ਉਪਰੰਤ ਅੱਜ ਸੇਵਾਮੁਕਤ ਹੋ ਗਏ | ਉਨ੍ਹਾਂ ਨੂੰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਕਾਲਰ ਫੀਲਡਜ ਪਬਲਿਕ ਸਕੂਲ 'ਚ ਮਨਾਇਆ ਜਨਮ-ਅਸ਼ਟਮੀ ਦਾ ਤਿਉਹਾਰ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)- ਮਹੱਤਵਪੂਰਨ ਦਿਹਾੜਿਆਂ ਨੂੰ ਮਨਾਉਣ ਦੀ ਮਹੱਤਤਾ ਨੂੰ ਵਧਾਉਣ ਲਈ ਸਕਾਲਰ ਫੀਲਡਜ ਪਬਲਿਕ ਸਕੂਲ ਪਟਿਆਲਾ ਵਿਖੇ ਭਗਵਾਨ ਕਿ੍ਸ਼ਨ ਦੇ ਜਨਮ ਦਿਨ ਭਾਵ ਜਨਮ ਅਸ਼ਟਮੀ ਨੂੰ ਮਨਾਉਣ ਲਈ ਇਕ ਸਮਾਗਮ ਕਰਵਾਇਆ ਗਿਆ | ਸਕੂਲ ਵਿਚ ਇਸ ...

ਪੂਰੀ ਖ਼ਬਰ »

ਉਪ-ਮੰਡਲ ਮੈਜਿਸਟ੍ਰੇਟ ਨੇ ਪਾਤੜਾਂ ਇਲਾਕੇ ਦੇ ਪੱਤਰਕਾਰਾਂ ਨਾਲ ਕੀਤੀ ਬੈਠਕ

ਪਾਤੜਾਂ, 18 ਅਗਸਤ (ਪੱਤਰ ਪ੍ਰੇਰਕ)- ਪ੍ਰਸ਼ਾਸਨ ਤੇ ਪ੍ਰੈੱਸ ਨਾਲ ਤਾਲਮੇਲ ਬਣਾਏ ਜਾਣ ਦੇ ਮਕਸਦ ਨਾਲ ਉੱਪ ਮੰਡਲ ਮੈਜਿਸਟ੍ਰੇਟ ਪਾਤੜਾਂ ਨਵਦੀਪ ਕੁਮਾਰ ਨੇ ਪਾਤੜਾਂ ਇਲਾਕੇ ਦੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਤੇ ਇਸ ਦੌਰਾਨ ਉਨ੍ਹਾਂ ਇਲਾਕੇ ਦੇ ਪੱਤਰਕਾਰਾਂ ਵਲੋਂ ...

ਪੂਰੀ ਖ਼ਬਰ »

ਢਾਈ 100 ਗਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਰਾਜਪੁਰਾ, 18 ਅਗਸਤ (ਰਣਜੀਤ ਸਿੰਘ)- ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਕੁਲਦੀਪ ਸਿੰਘ ਨੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸਟੈਨੋਗ੍ਰਾਫ਼ੀ ਕੋਰਸ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਅਰਜ਼ੀਆਂ ਦੀ ਮੰਗ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾਮੁਕਤ) ਨੇ ਦੱਸਿਆ ਕਿ ਇਲਾਕੇ ਦੇ ਯੋਗ ਸਿੱਖਿਆਰਥੀਆਂ ਲਈ ਸੈਸ਼ਨ 2022-23 ਲਈ ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ¢ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 'ਮੋਰਚਾ ਗੁਰੂ ਕਾ ਬਾਗ਼' ਤੇ 'ਸ਼ਹੀਦੀ ਸਾਕਾ ਪੰਜਾ ਸਾਹਿਬ' ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਸ਼ੁਰੂ : ਪ੍ਰੋ: ਬਡੂੰਗਰ

ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 'ਮੋਰਚਾ ਗੁਰੂ ਕਾ ਬਾਗ਼' ਤੇ 'ਸ਼ਹੀਦੀ ਸਾਕਾ ਪੰਜਾ ਸਾਹਿਬ' ਦੇ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ, ਹਰਿਆਣਾ ਤੇ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ 7 ਸੈਮੀਨਾਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਹੁਣ ਤੱਕ ਡੇਂਗੂ ਦੇ 17 ਕੇਸ ਹੋਏ ਰਿਪੋਰਟ

ਪਟਿਆਲਾ, 18 ਅਗਸਤ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਪਟਿਆਲਾ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗਾਂ ਵਲੋਂ ਲਗਾਤਾਰ ਉਪਰਾਲੇ ਜਾਰੀ ਹਨ ਜਿੱਥੇ ਸਿਹਤ ਵਿਭਾਗ ਵਲੋਂ ਹਰੇਕ ਸ਼ੁੱਕਰਵਾਰ ਨੂੰ ਖ਼ੁਸ਼ਕ ਦਿਵਸ ਤਹਿਤ ਸਿਹਤ ਟੀਮਾਂ ਘਰ ਘਰ ਜਾ ਕੇ ...

ਪੂਰੀ ਖ਼ਬਰ »

ਲੰਪੀ ਸਕਿਨ ਦੀ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਨੂੰ ਠੇਕਾ ਸਮਾਪਤ ਹੋਣ ਕਾਰਨ ਨਹੀਂ ਚੁੱਕ ਰਿਹਾ ਕੋਈ- ਕੁੰਦਨ ਗੋਗੀਆ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)- ਪਿਛਲੇ ਕੁਝ ਦੇਰ ਤੋਂ ਪੰਜਾਬ ਵਿਚ ਲੰਪੀ ਸਕਿਨ ਨਾਮ ਦੀ ਬਿਮਾਰੀ ਨੇ ਪੈਰ ਪਸਾਰੇ ਹੋਏ ਹਨ | ਇਸ ਬਿਮਾਰੀ ਨੂੰ ਲੈ ਕੇ ਪੰਜਾਬ ਭਰ ਵਿਚ ਹਾਹਾਕਾਰ ਦਾ ਮਾਹੌਲ ਹੈ | ਪੰਜਾਬ ਵਿਚ ਹਜ਼ਾਰਾਂ ਪਸ਼ੂ ਇਸ ਬਿਮਾਰੀ ਦੀ ਭੇਟ ਚੜ੍ਹ ਚੁੱਕੇ ...

ਪੂਰੀ ਖ਼ਬਰ »

ਲੰਪੀ ਸਕਿਨ ਦੀ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਨੂੰ ਠੇਕਾ ਸਮਾਪਤ ਹੋਣ ਕਾਰਨ ਨਹੀਂ ਚੁੱਕ ਰਿਹਾ ਕੋਈ- ਕੁੰਦਨ ਗੋਗੀਆ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)- ਪਿਛਲੇ ਕੁਝ ਦੇਰ ਤੋਂ ਪੰਜਾਬ ਵਿਚ ਲੰਪੀ ਸਕਿਨ ਨਾਮ ਦੀ ਬਿਮਾਰੀ ਨੇ ਪੈਰ ਪਸਾਰੇ ਹੋਏ ਹਨ | ਇਸ ਬਿਮਾਰੀ ਨੂੰ ਲੈ ਕੇ ਪੰਜਾਬ ਭਰ ਵਿਚ ਹਾਹਾਕਾਰ ਦਾ ਮਾਹੌਲ ਹੈ | ਪੰਜਾਬ ਵਿਚ ਹਜ਼ਾਰਾਂ ਪਸ਼ੂ ਇਸ ਬਿਮਾਰੀ ਦੀ ਭੇਟ ਚੜ੍ਹ ਚੁੱਕੇ ...

ਪੂਰੀ ਖ਼ਬਰ »

ਪਿੰਡ ਕੌਲੀ ਵਿਖੇ ਸਟੇਡੀਅਮ ਬਣਵਾਉਣ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਫੌਜਾ ਸਿੰਘ ਨੂੰ ਮਿਲੇ ਪਿੰਡ ਵਾਸੀ

ਬਹਾਦਰਗੜ੍ਹ, 18 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਪਿੰਡ ਤਸੌਲੀ ਦੇ ਕਿਸਾਨ ਆਗੂ ਹਰਦੀਪ ਸਿੰਘ ਨੰਬਰਦਾਰ ਤੇ ਬਲਰਾਜ ਸਿੰਘ ਕੌਲੀ ਕੈਬਨਿਟ ਮੰਤਰੀ ਫੌਜਾ ਸਿੰਘ ਨੂੰ ਮਿਲੇ ਅਤੇ ਆਪਣੇ ਪਿੰਡ ਦੀਆਂ ਸਮੱਸਿਆਵਾਂ ਸੰਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ | ਹਰਦੀਪ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਲੋਂ ਸੂਲਰ 'ਚ ਸੜਕ ਦਾ ਉਦਘਾਟਨ

ਪਟਿਆਲਾ, 18 ਅਗਸਤ (ਗੁਰਵਿੰਦਰ ਸਿੰਘ ਔਲਖ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜੇਮਾਜਰਾ ਵਲੋਂ ਅੱਜ ਸੂਲਰ ਦੀ ਗਿਆਨ ਕਾਲੋਨੀ ਵਿਖੇ 2500 ਫੁੱਟ ਲੰਬੀ ਸੜਕ ਦਾ ਉਦਘਾਟਨ ਕੀਤਾ ਗਿਆ | ਚੇਤਨ ਸਿੰਘ ਜੌੜੇਮਾਜਰਾ ਵਲੋਂ ਇਥੋਂ ਦੀਆਂ ਗਲੀਆਂ ਦੇ ਵਿਕਾਸ ਲਈ 14 ...

ਪੂਰੀ ਖ਼ਬਰ »

ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਸਨਮਾਨਿਤ

ਨਾਭਾ, 18 ਅਗਸਤ (ਕਰਮਜੀਤ ਸਿੰਘ)- ਰਾਸ਼ਟਰਮੰਡਲ ਖੇਡਾਂ ਵਿਚ ਆਪਣੀ ਮਿਹਨਤ ਸਦਕਾ ਮੱਲਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਨੂੰ ਭਾਈ ਕਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ 'ਚ ਕਰਵਾਏ ਇਕ ਸਮਾਗਮ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX