ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  0 minutes ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  31 minutes ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  36 minutes ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  42 minutes ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  38 minutes ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 1 hour ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 1 hour ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 1 hour ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 1 hour ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 2 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 3 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 4 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 4 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 5 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 5 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 5 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 6 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 7 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਮੋਗਾ

ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਚੋਣ 'ਚ ਅਕਾਲੀ ਦਲ ਨੇ ਮਾਰੀ ਬਾਜ਼ੀ

ਠੱਠੀ ਭਾਈ, 18 ਅਗਸਤ (ਜਗਰੂਪ ਸਿੰਘ ਮਠਾੜੂ)-ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਤੇ ਪਿੰਡ ਮੌੜ ਨੌਂ ਆਬਾਦ ਦੀ ਪ੍ਰਬੰਧਕ ਕਮੇਟੀ ਦੇ ਚੁਣੇ ਜਾਣ ਵਾਲੇ 11 ਮੈਂਬਰਾਂ 'ਚੋਂ ਪਿੰਡ ਮੌੜ ਨੌਂ ਆਬਾਦ ਵਾਸੀਆਂ ਨੇ ਆਪਣੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਪਿੰਡ ਮੌੜ ਨੌਂ ਆਬਾਦ 'ਚੋਂ ਚੁਣੇ ਜਾਣ ਵਾਲੇ ਤਿੰਨ ਮੈਂਬਰਾਂ ਦੇਵੀ ਦਿਆਲ ਸ਼ਰਮਾ, ਸਾਬਕਾ ਪੰਚ ਗੁਰਜੀਤ ਸਿੰਘ ਭੋਲਾ ਅਤੇ ਸਾਬਕਾ ਪੰਚ ਜਗਸੀਰ ਸਿੰਘ ਜੱਗਾ ਨੂੰ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਚੁਣ ਲਿਆ ਜਦ ਕਿ ਠੱਠੀ ਭਾਈ ਦੇ 8 ਮੈਂਬਰਾਂ ਦੀ ਹੋਣ ਵਾਲੀ ਚੋਣ ਲਈ 12 ਉਮੀਦਵਾਰ ਚੋਣ ਵਿਚ ਨਿੱਤਰੇ | ਨਾਮਜ਼ਦਗੀ ਦਾਖ਼ਲ ਕਰਨ ਵਾਲੇ 12 ਮੈਂਬਰਾਂ ਵਿਚੋਂ 5 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ, 2 ਉਮੀਦਵਾਰ ਕਾਂਗਰਸ ਪਾਰਟੀ ਤੇ 5 ਉਮੀਦਵਾਰ ਆਮ ਆਦਮੀ ਪਾਰਟੀ ਵਲੋਂ ਚੋਣ ਲੜੇ | ਬੇਹੱਦ ਰੋਚਕ ਰਹੀ ਇਨ੍ਹਾਂ ਚੋਣ ਮੁਕਾਬਲਿਆਂ ਵਿਚ ਕਿਸਾਨ ਯੂਨੀਅਨ ਦੇ ਸਮਰਥਨ ਨਾਲ ਚੋਣ ਮੈਦਾਨ ਵਿਚ ਨਿੱਤਰੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਲਖਵੀਰ ਕੌਰ 39 ਵੋਟਾਂ ਲੈ ਕੇ 'ਆਪ' ਦੀ ਇੱਜ਼ਤ ਬਚਾਈ | ਕਾਂਗਰਸ ਪਾਰਟੀ ਵਲੋਂ ਸਰਪੰਚ ਰਾਮ ਸਿੰਘ ਲੋਧੀ ਠੱਠੀ ਭਾਈ ਵਲੋਂ ਮੈਦਾਨ ਵਿਚ ਉਤਾਰੇ ਗਏ 2 ਉਮੀਦਵਾਰਾਂ 'ਚੋਂ ਡਾ. ਗੁਰਮੀਤ ਸਿੰਘ ਸਭ ਤੋਂ ਵੱਧ 42 ਵੋਟਾਂ ਤੇ ਕੌਰ ਸਿੰਘ 36 ਵੋਟਾਂ ਨਾਲ ਜੇਤੂ ਰਹੇ | ਜਦ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਚੋਣ ਵਿਚ ਉਤਾਰੇ ਗਏ ਭਾਈ ਬਘੇਲ ਸਿੰਘ ਖੋਖਰ 41 ਵੋਟਾਂ, ਅਮਰਜੀਤ ਕੌਰ ਪਤਨੀ ਸੁਖਮੰਦਰ ਸਿੰਘ 41 ਵੋਟਾਂ, ਚਾਨਣ ਸਿੰਘ ਚੀਮਾ 40 ਵੋਟਾਂ, ਬਲਦੇਵ ਸਿੰਘ 32 ਵੋਟਾਂ ਅਤੇ ਗੁਰਮੀਤ ਕੌਰ ਪਤਨੀ ਗੁਰਮੇਲ ਸਿੰਘ ਕਿੰਗਰਾ ਨੇ 31 ਵੋਟਾਂ ਲੈ ਕੇ ਜਿੱਤ ਦਰਜ ਕਰਦਿਆਂ ਇਸ ਚੋਣ ਵਿਚ ਬਾਜ਼ੀ ਮਾਰੀ | ਚੋਣਾਂ ਹਾਰਨ ਵਾਲੇ ਇਕਬਾਲ ਸਿੰਘ ਪੁੱਤਰ ਅਜਮੇਰ ਸਿੰਘ ਨੂੰ 28, ਗੁਰਦੀਪ ਸਿੰਘ ਪੁੱਤਰ ਡਾ. ਨਰੈਣ ਸਿੰਘ ਨੂੰ 24, ਬਲਜਿੰਦਰ ਸਿੰਘ ਬਿੰਦਾ ਪੁੱਤਰ ਮਲਕੀਤ ਸਿੰਘ ਵਿਰਦੀ ਨੂੰ 22 ਅਤੇ ਮਨਦੀਪ ਕੌਰ ਪਤਨੀ ਗੁਰਨਾਮ ਸਿੰਘ ਨੂੰ ਸਿਰਫ਼ 1 ਵੋਟ ਹੀ ਪੈ ਸਕੀ | ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਥੇ ਪੁੱਜੇ ਡੀ.ਐੱਸ.ਪੀ. ਬਾਘਾ ਪੁਰਾਣਾ ਜਸਜੋਤ ਸਿੰਘ, ਥਾਣਾ ਸਮਾਲਸਰ ਦੇ ਮੁਖੀ ਇੰਸਪੈਕਟਰ ਜਗਤਾਰ ਸਿੰਘ, ਇੰਸਪੈਕਟਰ ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਚੌਕੀ ਇੰਚਾਰਜ ਨੱਥੂਵਾਲਾ, ਏ.ਐੱਸ.ਆਈ. ਸੁਰਜੀਤ ਸਿੰਘ ਮਾੜੀ, ਏ.ਐੱਸ.ਆਈ. ਸਤਨਾਮ ਕੌਰ, ਏ.ਐੱਸ.ਆਈ. ਰਾਜਵਿੰਦਰ ਕੌਰ, ਏ.ਐੱਸ.ਆਈ. ਜਸਵੀਰ ਸਿੰਘ ਸਪੈਸ਼ਲ ਬਰਾਂਚ ਮੋਗਾ ਦੀ ਅਗਵਾਈ 'ਚ ਪੁੱਜੀ ਵੱਡੀ ਗਿਣਤੀ 'ਚ ਪੁਲਿਸ ਪਾਰਟੀ ਦੀ ਨਿਗਰਾਨੀ ਹੇਠ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਨ ਵਿਚ ਸਫਲਤਾ ਹਾਸਲ ਹੋਈ | ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਆਰ.ਓ. ਇੰਸਪੈਕਟਰ ਰਾਜਵਿੰਦਰ ਸਿੰਘ, ਏ.ਆਰ.ਓ. ਇੰਸਪੈਕਟਰ ਸੁਰਿੰਦਰ ਸਿੰਘ, ਸੈਕਟਰੀ ਗੋਪਾਲ ਸਿੰਘ ਸੁਖਾਨੰਦ, ਜੁਗਰਾਜ ਸਿੰਘ ਸੇਲਜ਼ਮੈਨ ਅਤੇ ਕੰਪਿਊਟਰ ਅਪਰੇਟਰ ਜਗਤਾਰ ਸਿੰਘ ਬੰਬੀਹਾ ਭਾਈ ਨੇ ਪਾਰਦਰਸ਼ਤਾ ਨਾਲ ਚੋਣ ਪ੍ਰਕਿਰਿਆ 'ਚ ਡਿਊਟੀ ਨਿਭਾਈ | ਇਸ ਚੋਣ ਪ੍ਰਕਿਰਿਆ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵੱਡੀ ਜਿੱਤ ਮੌਕੇ ਪੁੱਜੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਯੂਥ ਪ੍ਰਧਾਨ ਪ੍ਰੀਤਮ ਸਿੰਘ ਬੋਹੜ ਚੀਮਾ, ਪੰਚ ਜਗਦੇਵ ਸਿੰਘ ਰਾਜੂ, ਹਰਜੀਤ ਸਿੰਘ ਕਾਲਾ ਭਾਈ, ਪੰਚ ਭਾਈ ਗੁਰਬਖ਼ਸ਼ ਸਿੰਘ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ, ਅਕਾਲੀ ਆਗੂ ਸੱਤਪਾਲ ਸਿੰਘ ਕਿੰਗਰਾ, ਪੰਚ ਸੁਖਵੰਤ ਸਿੰਘ ਕਿੰਗਰਾ, ਭਾਈ ਸ਼ਮਸ਼ੇਰ ਸਿੰਘ ਖੋਖਰ, ਗਿਆਨੀ ਗੁਰਮੇਲ ਸਿੰਘ ਕਿੰਗਰਾ, ਜਗਵਿੰਦਰ ਕੁਮਾਰ ਪੰਪ ਵਾਲੇ, ਜਥੇਦਾਰ ਬੂਟਾ ਸਿੰਘ ਖ਼ਾਲਸਾ ਮੌੜ, ਲਛਮਣ ਸਿੰਘ ਸੈਕਟਰੀ, ਗੁਰਚਰਨ ਸਿੰਘ ਕਲਿਆਣ, ਕੇਵਲ ਸਿੰਘ ਭਲੂਰੀਆ, ਮੰਦਰ ਸਿੰਘ ਮੀਰਾਬ, ਰਾਜਪਾਲ ਚੀਮਾ, ਜਗਦੇਵ ਸਿੰਘ ਮਾਨ, ਬਲਵਿੰਦਰ ਸਿੰਘ ਕਿੰਗਰਾ, ਸੀਰਾ ਮਾਨ, ਸਾਬਕਾ ਸਰਪੰਚ ਸੁਖਦੀਪ ਕੌਰ, ਅਰਸ਼ ਮਾਨ, ਅਮਰ ਸਿੰਘ ਹਲਵਾਈ, ਰਾਜੂ ਪ੍ਰਧਾਨ ਆਦਿ ਅਕਾਲੀ ਵਰਕਰਾਂ ਦੀ ਹਾਜ਼ਰੀ ਵਿਚ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ |
ਇਸ ਮੌਕੇ ਕਾਂਗਰਸ ਪਾਰਟੀ ਅਤੇ ਕਿਸਾਨ ਯੂਨੀਅਨ ਦੇ ਸਮਰਥਨ ਨਾਲ ਜੇਤੂ ਰਹੇ ਉਮੀਦਵਾਰ ਨੂੰ ਰਾਮ ਸਿੰਘ ਲੋਧੀ ਸਰਪੰਚ ਠੱਠੀ ਭਾਈ, ਹਰਵਿੰਦਰ ਸਿੰਘ ਰੀਟਾ, ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਗੁਰਤੇਜ ਸਿੰਘ ਕਿੰਗਰਾ ਆਦਿ ਆਗੂਆਂ ਨੇ ਵੀ ਵਧਾਈ ਦਿੱਤੀ |

ਇਲੈਕਟ੍ਰੀਸ਼ੀਅਨ ਦੀ ਦੁਕਾਨ 'ਚ ਚੋਰਾਂ ਨੇ ਲੱਖਾਂ ਰੁਪਏ ਦਾ ਕੀਤਾ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 18 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬੀਤੀ ਰਾਤ ਪਿੰਡ ਪੱਤੋ ਹੀਰਾ ਸਿੰਘ ਵਿਖੇ ਇਕ ਇਲੈਕਟ੍ਰੀਸ਼ੀਅਨ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਪੱਤੋ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਨਾਲ ਸੰਬੰਧਿਤ ਹਦਾਇਤਾਂ ਜਾਰੀ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਮੋਗਾ ਵਿਚ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ...

ਪੂਰੀ ਖ਼ਬਰ »

ਮੋਗਾ 'ਚ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 18 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ 20 ਅਗਸਤ ਦਿਨ ਸ਼ਨਿਚਰਵਾਰ ...

ਪੂਰੀ ਖ਼ਬਰ »

ਸਕੂਲਾਂ 'ਚ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਸੇਕਰਡ ਹਾਰਟ ਸਕੂਲ 'ਚ ਜਨਮ ਅਸ਼ਟਮੀ ਮਨਾਈ ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਸੇਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾ ਵਿਚ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਸ੍ਰੀ ਕਿ੍ਸ਼ਨ, ਸੁਦਾਮਾ ਤੇ ਰਾਧਾ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮੰਦਰ ਵਲੋਂ ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਰਥ ਯਾਤਰਾ ਕੱਢੀ

ਬਾਘਾ ਪੁਰਾਣਾ, 18 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਸ੍ਰੀ ਸ਼ਿਵ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਹਰ ਮਹਾਦੇਵ ਕਾਵੜ ਸੰਘ, ਸ੍ਰੀ ਰਾਮ ਲੀਲ੍ਹਾ ਉਤਸਵ ਕਮੇਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 19 ਅਗਸਤ ਨੂੰ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਏ.ਬੀ.ਸੀ. ਮਾਨਟੈਂਸਰੀ 'ਚ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ. ਬੀ. ਸੀ. ਮਾਨਟੈਂਸਰੀ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਐੱਸ. ਐੱਫ. ਸੀ. ਸਕੂਲ 'ਚ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਪਰਮਜੀਤ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਸੰਸਥਾ ਐੱਸ.ਐੱਫ.ਸੀ. ਪਬਲਿਕ ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੱਚਿਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਤੇ ਐੱਮ.ਡੀ. ਮੈਡਮ ਸ਼ੀਨਮ ਜਿੰਦਲ ...

ਪੂਰੀ ਖ਼ਬਰ »

ਏਾਜਲ ਹਾਰਟ ਸਕੂਲ 'ਚ ਜਨਮ ਅਸ਼ਟਮੀ ਮਨਾਈ

ਧਰਮਕੋਟ, 18 ਅਗਸਤ (ਪਰਮਜੀਤ ਸਿੰਘ)-ਏਾਜਲ ਹਾਰਟ ਕਾਨਵੈਂਟ ਸਕੂਲ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਛੋਟੇ-ਛੋਟੇ ਬੱਚੇ ਭਗਵਾਨ ਸ੍ਰੀ ਕਿ੍ਸ਼ਨ ਅਤੇ ਰਾਧਾ ਦਾ ਰੂਪ ਧਾਰਨ ਕਰ ਕੇ ਆਏ | ਸਮਾਗਮ ਲਈ ਸਕੂਲ ਨੂੰ ਵਧੀਆ ਢੰਗ ਨਾਲ ਸਜਾਇਆ ਗਿਆ ਤੇ ਜਨਮ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਅਮੋਲਕ ਸਿੰਘ ਕਲਸੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਮ ਅਸ਼ਟਮੀ ਦਾ ਤਿਉਹਾਰ ਬੱਚਿਆਂ ਵਲੋਂ ਮਨਾਇਆ ਗਿਆ, ਜਿਸ ਵਿਚ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀ ਬਹੁਤ ਹੀ ਸੁੰਦਰ ਰਾਧਾ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 18 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਵਿੱਦਿਅਕ ਸੰਸਥਾਵਾਂ ਸਰਬ-ਧਰਮ ਦੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੀਆਂ ਹਨ | ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਇਸ ਤਿਉਹਾਰ ਨੂੰ ਸਕੂਲ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਕੋਟ ਈਸੇ ਖਾਂ, 18 ਅਗਸਤ (ਨਿਰਮਲ ਸਿੰਘ ਕਾਲੜਾ)-ਡੀ. ਏ. ਵੀ. ਕੇ. ਆਰ. ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਚ ਬੱਚਿਆਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਤੀਸਰੀ ਜਮਾਤ ਤੱਕ ਬੱਚਿਆਂ ਨੇ ਭਾਗ ਲਿਆ | ਬੱਚੇ ਰਾਧਾ ਕਿ੍ਸ਼ਨ ਦੀਆਂ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ- ਬਾਂਸਲ

ਬਾਘਾ ਪੁਰਾਣਾ, 18 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਵੱਖ-ਵੱਖ ਤਰ੍ਹਾਂ ਦੀਆਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਮਲਵੀਰ ਕੌਰ, ਨਵਪ੍ਰੀਤ ਕੌਰ, ਸੁਖਵੀਰ ਕੌਰ, ਕਰਮਜੀਤ ਕੌਰ ਵਲੋਂ ਛੋਟੇ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਤੇ ਰਾਧਾ ਦੇ ਕਿਰਦਾਰ ਪੇਸ਼ ਕਰਵਾਏ ਗਏ ਤੇ ਸਕੂਲ ਦੀ ...

ਪੂਰੀ ਖ਼ਬਰ »

ਦਲਿਤ ਸਮਾਜ ਨੂੰ ਬਰਾਬਰ ਦਾ ਅਧਿਕਾਰ ਦਿਵਾਉਣ ਲਈ ਵਿਜੈ ਸਾਂਪਲਾ ਸਮਾਜ ਨਾਲ ਖੜੇ੍ਹ ਹਨ- ਘੋਲੀਆ

ਮੋਗਾ, 18 ਅਗਸਤ (ਅਸ਼ੋਕ ਬਾਂਸਲ)-ਭਾਰਤ ਸਰਕਾਰ ਦੇ ਚੇਅਰਮੈਨ ਵਿਜੈ ਸਾਂਪਲਾ ਆਪਣੀ ਜ਼ਿੰਮੇਵਾਰੀ ਬਹੁਤ ਚੰਗੀ ਤਰਾ ਨਿਭਾ ਰਹੇ ਹਨ | ਵਿਜੈ ਸਾਂਪਲਾ ਪਹਿਲਾ ਵੀ ਹਮੇਸ਼ਾ ਦਲਿਤ ਸਮਾਜ ਦੇ ਹਿਤ ਵਿਚ ਖੜਦੇ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੰਪੀ ਸਕਿਨ ਸੰਕਰਮਣ ਨੂੰ ਰੋਕਣ ਲਈ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵਲੋਂ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੁਝ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਰੋਸ ਧਰਨਾ

ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਮੋਗਾ ਮੂਹਰੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਵਲੋਂ ਪੁਨਰਗਠਨ ਦੇ ਨਾਂਅ ਹੇਠ ਪਿਛਲੇ ਦਿਨੀਂ ਮਾਲ ...

ਪੂਰੀ ਖ਼ਬਰ »

ਧੋਖਾਧੜੀ ਦਾ ਸ਼ਿਕਾਰ ਕਿਸਾਨ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ

• ਅਕਾਲੀ ਸਰਕਾਰ ਤੋਂ ਲੈ ਕੇ ਹੁਣ ਤੱਕ ਨਹੀਂ ਮਿਲਿਆ ਕੋਈ ਇਨਸਾਫ਼ ਮੋਗਾ, 18 ਅਗਸਤ (ਗੁਰਤੇਜ ਸਿੰਘ)-ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਮਹਿਰੋਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦਾ ਧੋਖਾਧੜੀ ਦਾ ਸ਼ਿਕਾਰ ਹੋਇਆ ਕਿਸਾਨ ਬਲਜਿੰਦਰ ਸਿੰਘ ਉਰਫ਼ ਮੰਗੂ ...

ਪੂਰੀ ਖ਼ਬਰ »

ਦੋਸਤ ਵਲੋਂ ਜ਼ਬਰਦਸਤੀ ਕਰਨ ਤੇ ਜ਼ਖ਼ਮੀ ਹੋਈ ਲੜਕੀ ਅਜੇ ਵੀ ਬੇਹੋਸ਼ੀ ਦੀ ਹਾਲਤ ਵਿਚ

• ਖੇਡ ਸਟੇਡੀਅਮ 'ਚ ਪ੍ਰੈਕਟਿਸ ਕਰ ਰਹੀ ਲੜਕੀ ਨਾਲ ਵਾਪਰਿਆ ਸੀ ਹਾਦਸਾ • ਬੇਹੋਸ਼ੀ ਦੀ ਹਾਲਤ 'ਚੋਂ ਬਾਹਰ ਨਿਕਲਣ ਤੇ ਹੀ ਮਾਮਲੇ ਦੀ ਅਸਲ ਪਰਤ ਆਏਗੀ ਸਾਹਮਣੇ-ਥਾਣਾ ਮੁਖੀ ਮੋਗਾ, 18 ਅਗਸਤ (ਗੁਰਤੇਜ ਸਿੰਘ)-ਬੀਤੀ 12 ਅਗਸਤ ਨੂੰ ਸਥਾਨਕ ਸ਼ਹਿਰ ਦੇ ਗੋਧੇਵਾਲਾ ਵਿਚ ਬਣੇ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਵਿਚ ਸੰਸਥਾ ਵਿਦੇਸ਼ ਜਾਣ ਦੇ ਚਾਹਵਾਨ ਬੱਚਿਆਂ ਲਈ ਲਗਾਤਾਰ ਵਰਦਾਨ ਸਾਬਤ ਹੋ ਰਹੀ ਹੈ ਤੇ ਬੱਚਿਆਂ ਦੇ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਦੀ ਮੀਟਿੰਗ ਹੋਈ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰਦੁਆਰਾ ਤੰਬੂਮਾਲ ਸਾਹਿਬ ਵਿਖੇ ਮੋਗਾ ਹਲਕੇ ਦੇ ਸਮੂਹ 'ਆਪ' ਵਲੰਟੀਅਰਾਂ ਦੀਂ ਮੀਟਿੰਗ ਹੋਈ, ਜਿਸ ਵਿਚ ਹਲਕੇ ਦੇ ਸਾਰੇ ਪਿੰਡਾਂ ਦੇ 'ਆਪ' ਵਲੰਟੀਅਰ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਆਪੋ ਆਪਣੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਸਨਮਾਨਿਤ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਮਾਨਟੈਂਸਰੀ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਾਨਟੈਂਸਰੀ ਸਕੂਲ ਤੋਂ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਕਿਸ਼ਨਪੁਰਾ ਕਲਾਂ, 18 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਪੀਰ ਬਾਬਾ ਕੁਰੱਖਾ ਵਾਲਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਬਾਬਾ ਹਰਿੰਦਰਪਾਲ ਕਾਲਾ ਵਲੋਂ ਪ੍ਰਵਾਸੀ ਭਾਰਤੀ, ਗਰਾਮ ...

ਪੂਰੀ ਖ਼ਬਰ »

ਪਿੰਡ ਮਧੇਕੇ ਵਿਖੇ ਕਿਸਾਨ ਦੀਆਂ 8 ਬੱਕਰੀਆਂ ਦੀ ਮੌਤ

ਨਿਹਾਲ ਸਿੰਘ ਵਾਲਾ, 18 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਵਿਖੇ ਇਕ ਕਿਸਾਨ ਦੀਆਂ 8 ਬੱਕਰੀਆਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 18 ਅਗਸਤ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਰਜਿ. (ਕਾਦੀਆਂ) ਜ਼ਿਲ੍ਹਾ ਮੋਗਾ ਵਲੋਂ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਗੁਲਜ਼ਾਰ ਸਿੰਘ ਘੱਲ ਕਲਾਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 18 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਟਾਫ਼ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ ਟਾਟਾ ਮੋਟਰਜ਼ ਨੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਟਾਟਾ ਮੋਟਰਜ਼ ਵਲੋਂ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤੀਸਰੀ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਮੁਕਾਬਲੇ ਕਰਵਾਏ ਗਏ ਤੇ ਇਸ ਮੁਕਾਬਲੇ ਦਾ ਨਤੀਜਾ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਵਲੋਂ ਮੀਟਿੰਗ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਰਾਜਪੂਤ ਭਲਾਈ ਸੰਸਥਾ ਰਜਿ: ਮੋਗਾ ਦੀ ਮੀਟਿੰਗ ਤੇਜਪਾਲ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਕੁਲਦੀਪ ਸਿੰਘ ਕੋਮਲ ਨੇ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਹੱਡੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸਮਾਧ ਭਾਈ ਦੀ ਚੋਣ ਸਬੰਧੀ ਹੋਈ ਮੀਟਿੰਗ

ਸਮਾਧ ਭਾਈ, 18 ਅਗਸਤ (ਜਗਰੂਪ ਸਿੰਘ ਸਰੋਆ)-ਲੰਬੇ ਸਮੇਂ ਤੋਂ ਸਿਆਸੀ ਆਗੂਆਂ ਦੀ ਖਿੱਚੋਤਾਣ ਕਰ ਕੇ ਲਟਕਾਈਆਂ 2019 ਵਿਚ ਹੋਣ ਵਾਲੀਆਂ ਸਹਿਕਾਰੀ ਸਭਾ ਦੀਆਂ ਚੋਣਾਂ ਨੂੰ ਅਖੀਰ ਨਵੀਂ ਸਰਕਾਰ ਵਲੋਂ ਪ੍ਰਵਾਨਗੀ ਦਿੱਤੇ ਜਾਣ 'ਤੇ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX