ਤਾਜਾ ਖ਼ਬਰਾਂ


ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  16 minutes ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  25 minutes ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 1 hour ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 1 hour ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਫਿਰੋਜ਼ਪੁਰ

ਜੀ.ਐਮ ਗੰਗਲ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲਵੇ ਸੈਕਸ਼ਨ ਦੀ ਸੁਰੱਖਿਆ ਨਾਲ ਸੰਬੰਧਿਤ ਵਿੰਡੋ ਟਰੇਲਿੰਗ ਦਾ ਨਿਰੀਖਣ

ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਲ ਵਲੋਂ ਬੀਤੇ ਦਿਨ ਫ਼ਿਰੋਜ਼ਪੁਰ ਡਵੀਜ਼ਨ ਦੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲਵੇ ਸੈਕਸ਼ਨ ਦਾ ਵਿੰਡੋ ਟਰੇਲਿੰਗ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਡਾ: ਸੀਮਾ ਸ਼ਰਮਾ ਅਤੇ ਡਵੀਜ਼ਨ ਦੇ ਹੋਰ ਅਧਿਕਾਰੀਆਂ ਨਾਲ ਹੈੱਡ ਕੁਆਰਟਰ ਅਫ਼ਸਰਾਂ, ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੇ ਨਿਰੀਖਣ ਦੌਰਾਨ ਯਾਤਰੀਆਂ ਦੀਆਂ ਸਹੂਲਤਾਂ, ਰੂਟ 'ਤੇ ਪੈਂਦੇ ਸਟੇਸ਼ਨਾਂ ਦੀ ਸਫ਼ਾਈ ਅਤੇ ਮਾਲ ਸ਼ੈੱਡ, ਹੋਰ ਪ੍ਰਬੰਧਾਂ ਖ਼ਾਸ ਕਰਕੇ ਪੁਲਾਂ ਦੇ ਹੇਠਾਂ, ਰੂਟ ਦੇ ਲੈਵਲ ਕਰਾਸਿੰਗ ਗੇਟਾਂ ਦੀ ਹਾਲਤ ਅਤੇ ਮਾਨਸੂਨ ਦੇ ਸਬੰਧ ਵਿਚ ਕੀਤੀਆਂ ਗਈਆਂ ਤਿਆਰੀਆਂ ਆਦਿ ਦਾ ਨਿਰੀਖਣ ਕੀਤਾ | ਜਨਰਲ ਮੈਨੇਜਰ ਉੱਤਰੀ ਰੇਲਵੇ ਨੇ ਆਪਣੇ ਦੌਰੇ ਦੀ ਸ਼ੁਰੂਆਤ ਕਰਦੇ ਹੋਏ ਫ਼ਿਰੋਜ਼ਪੁਰ ਕੈਂਟ ਸਟੇਸ਼ਨ 'ਤੇ ਮੁਸਾਫ਼ਰਾਂ ਦੀਆਂ ਸਹੂਲਤਾਂ ਦੇ ਨਾਲ-ਨਾਲ ਸਾਫ਼-ਸਫ਼ਾਈ, ਲੋਕੋ ਲਾਬੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਪਿੱਛੋਂ ਉਨ੍ਹਾਂ ਪੁਰਾਣੇ ਡੀ.ਆਰ.ਐਮ ਦਫ਼ਤਰ ਦਾ ਦੌਰਾ ਕੀਤਾ ਤੇ ਕਿਹਾ ਕਿ ਬਿਲਡਿੰਗ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ, ਜਿਸ ਕਰਕੇ ਇਸ ਨੂੰ ਵਿਰਾਸਤੀ ਬਣਾਉਣਾ ਬਹੁਤ ਮੁਸ਼ਕਿਲ ਹੈ | ਇਸ ਪਿੱਛੋਂ ਉਨ੍ਹਾਂ ਫ਼ਿਰੋਜ਼ਪੁਰ ਸਿਟੀ, ਝੋਕ ਟਹਿਲ ਸਿੰਘ ਸਟੇਸ਼ਨਾਂ ਵਿਚਕਾਰ ਸਥਿਤ ਅੰਡਰ ਬਿ੍ਜ ਨੰਬਰ ਸੀ-20, ਗੁਰੂਹਰਸਹਾਏ ਅਤੇ ਜਲਾਲਾਬਾਦ ਸਟੇਸ਼ਨਾਂ ਵਿਚਕਾਰ ਸਥਿਤ ਅੰਡਰ ਬਿ੍ਜ ਨੰਬਰ ਸੀ-52 ਦਾ ਨਿਰੀਖਣ ਕੀਤਾ | ਜਨਰਲ ਮੈਨੇਜਰ ਨੇ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੱਦੇਨਜ਼ਰ ਅੰਡਰ ਬਿ੍ਜ ਤੋਂ ਪਾਣੀ ਭਰਨ ਦੀ ਸੂਰਤ ਵਿਚ ਪਾਣੀ ਦੀ ਨਿਕਾਸੀ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣ | ਇਸ ਦੌਰਾਨ ਜਨਰਲ ਮੈਨੇਜਰ ਨੇ ਸਥਾਨਕ ਲੋਕਾਂ ਤੋਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਰੇਲਵੇ ਸੰਬੰਧੀ ਸਮੱਸਿਆਵਾਂ ਦੀ ਜਾਣਕਾਰੀ ਹਾਸਲ ਕੀਤੀ ਤੇ ਭਰੋਸਾ ਦਿਵਾਇਆ ਕਿ ਜਲਦ ਹੱਲ ਕੀਤਾ ਜਾਵੇਗਾ | ਜੀ.ਐਮ ਆਸ਼ੂਤੋਸ਼ ਗੰਗਲ ਨੇ ਜਲਾਲਾਬਾਦ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਯਾਤਰੀ ਸਹੂਲਤਾਂ, ਵੇਟਿੰਗ ਰੂਮ, ਪਲੇਟ ਫਾਰਮ, ਬੁਕਿੰਗ ਦਫ਼ਤਰ, ਸਫ਼ਾਈ, ਸਰਕੂਲੇਟਿੰਗ ਏਰੀਆ ਅਤੇ ਐਫ.ਓ.ਬੀ. ਆਦਿ ਦਾ ਦੌਰਾ ਕਰਨ ਪਿੱਛੋਂ ਜਨਰਲ ਮੈਨੇਜਰ ਨੇ ਫ਼ਾਜ਼ਿਲਕਾ ਰੇਲਵੇ ਸਟੇਸ਼ਨ 'ਤੇ ਯਾਤਰੀ ਸੁਵਿਧਾਵਾਂ ਜਿਵੇਂ ਵੇਟਿੰਗ ਰੂਮ, ਐਫ.ਓ.ਬੀ., ਸਰਕੂਲੇਟਿੰਗ ਏਰੀਆ ਆਦਿ ਦਾ ਵਿਸਥਾਰ ਪੂਰਵਕ ਨਿਰੀਖਣ ਕੀਤਾ | ਇੱਥੇ ਕਈ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ
ਅੰਗਰੇਜ਼ਾਂ ਵਲੋਂ ਬਣਾਈ ਗਈ ਪੁਰਾਣੀ ਡੀ.ਆਰ.ਐਮ ਦਫ਼ਤਰ ਦੀ ਇਮਾਰਤ ਨੂੰ ਵਿਰਾਸਤ ਵਿਚ ਤਬਦੀਲ ਕਰਨ ਨੂੰ ਲੈ ਕੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਲ ਨੇ ਫ਼ਿਰੋਜ਼ਪੁਰ ਡਵੀਜ਼ਨ ਦੀ ਆਪਣੀ ਫੇਰੀ ਦੌਰਾਨ ਸਭ ਤੋਂ ਪਹਿਲਾਂ ਪੁਰਾਣੇ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ 'ਚ ਰੱਖੇ ਸਾਮਾਨ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਇਮਾਰਤ ਵਿਚ ਵਿਰਾਸਤ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਇਮਾਰਤ ਪੂਰੀ ਤਰ੍ਹਾਂ ਖਸਤਾ ਹੋ ਚੁੱਕੀ ਹੈ, ਜਿਸ ਕਾਰਨ ਇਸ ਨੂੰ ਵਿਰਾਸਤ ਵਿਚ ਤਬਦੀਲ ਕਰਨਾ ਮੁਸ਼ਕਿਲ ਹੈ | ਇਸ ਤੋਂ ਸਾਬਤ ਹੁੰਦਾ ਹੈ ਕਿ ਰੇਲਵੇ ਪ੍ਰਸ਼ਾਸਨ ਇਮਾਰਤ ਨੂੰ ਵਿਰਾਸਤੀ ਇਮਾਰਤ ਵਿਚ ਤਬਦੀਲ ਕਰਨ ਵਿਚ ਦਿਲਚਸਪੀ ਨਹੀਂ ਲੈ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ 136 ਸਾਲ ਪੁਰਾਣਾ ਡੀ.ਆਰ.ਐਮ ਦਫ਼ਤਰ ਅੰਗਰੇਜ਼ਾਂ ਨੇ ਬਣਾਇਆ ਸੀ, ਜਿਸ ਵਿਚ ਕਈ ਅਜਿਹੀਆਂ ਵਸਤੂਆਂ ਅੱਜ ਵੀ ਇੱਥੇ ਮੌਜੂਦ ਹਨ, ਜੋ ਰੇਲਵੇ ਦੀ ਵਿਰਾਸਤ ਬਾਰੇ ਦੱਸਦੀਆਂ ਹਨ, ਜਦੋਂ ਵਿਭਾਗ ਤੋਂ ਇਸ ਨੂੰ ਤੋੜਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਤਾਂ ਸਥਾਨਕ ਸਮਾਜ ਸੇਵੀ ਸੰਸਥਾਵਾਂ ਨੇ ਇਕਜੁੱਟ ਹੋ ਕੇ ਇਸ ਨੂੰ ਵਿਰਾਸਤ ਵਿਚ ਬਦਲਣ ਲਈ ਡੀ.ਆਰ.ਐਮ ਨੂੰ ਮੰਗ ਪੱਤਰ ਵੀ ਦਿੱਤਾ ਸੀ |

ਇੰਸਟਾਗ੍ਰਾਮ ਅਤੇ ਫ਼ੋਨ ਰਾਹੀਂ ਧਮਕੀਆਂ ਦੇ ਕੇ ਫਿਰੌਤੀਆਂ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ/ਤਲਵੰਡੀ ਭਾਈ, 18 ਅਗਸਤ (ਤਪਿੰਦਰ ਸਿੰਘ, ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਪੰਜਾਬ ਪੁਲਿਸ ਨੇ ਇੰਸਟਾਗ੍ਰਾਮ ਅਤੇ ਫ਼ੋਨ ਰਾਹੀਂ ਧਮਕੀਆਂ ਦੇ ਕੇ ਲੋਕਾਂ ਤੋਂ ਫਿਰੌਤੀਆਂ ਮੰਗਣ ਵਾਲੇ 2 ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ | ਅੱਜ ਇੱਥੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚਮੜੀ ਰੋਗ ਕਾਰਨ ਮਰੇ ਪਸ਼ੂਆਂ ਦਾ ਤੁਰੰਤ ਮੁਆਵਜ਼ਾ ਦੇਵੇ ਅਤੇ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕਰੇ-ਕਿਸਾਨ ਆਗੂ

ਖੋਸਾ ਦਲ ਸਿੰਘ,18 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਨਜ਼ਦੀਕੀ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਪ੍ਰਧਾਨ ਚਮਕੌਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਮਨਾਈ ਜਨਮ ਅਸ਼ਟਮੀ

ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਦਿਨ ਪ੍ਰੀ-ਨਰਸਰੀ ਤੋਂ ਲੈ ਕੇ ਜਮਾਤ ਕੇ.ਜੀ. ਦੇ ਵਿਦਿਆਰਥੀ ਭਗਵਾਨ ਸ੍ਰੀ ਕਿ੍ਸ਼ਨ ਅਤੇ ਰਾਧਾ ਦੀ ...

ਪੂਰੀ ਖ਼ਬਰ »

30 ਅਗਸਤ ਤੋਂ 5 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਹੋਣਗੇ ਖੇਡ ਮੁਕਾਬਲੇ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਨੌਜਵਾਨਾਂ ਤੇ ਵਡੇਰੀ ਉਮਰ ਦੇ ਨਾਗਰਿਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਖੇਡ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਪੰਜਾਬ ਖੇਡ ਮੇਲਾ 2022 ਦੌਰਾਨ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ 'ਤੇ ਖੇਡ ਮੁਕਾਬਲੇ ...

ਪੂਰੀ ਖ਼ਬਰ »

ਜਥੇ. ਮਲਸੀਆਂ ਨੇ ਗੁਰਦੁਆਰਾ ਸਾਹਿਬ 'ਚ ਲੋੜੀਂਦਾ ਸਾਮਾਨ ਵੰਡਿਆ

ਫ਼ਿਰੋਜ਼ਪੁਰ, 19 ਅਗਸਤ (ਜਸਵਿੰਦਰ ਸਿੰਘ ਸੰਧੂ)-ਜਥੇਦਾਰ ਪ੍ਰੀਤਮ ਸਿੰਘ ਮਲਸੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਵੱਖ-ਵੱਖ ਪਿੰਡਾਂ 'ਚ ਸਥਿਤ ਗੁਰਦੁਆਰਾ ਸਾਹਿਬ ਨੂੰ ਚੰਦੋਆ ਸਾਹਿਬ, ਬਰਤਨ, ਦਰੀਆਂ ਆਦਿ ਸਾਮਾਨ ਵੰਡਿਆ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 10 ਹੋਰ ਮਾਮਲੇ

ਫ਼ਿਰੋਜ਼ਪੁਰ, 18 ਅਗਸਤ (ਜਸਵਿੰਦਰ ਸਿੰਘ ਸੰਧੂ)-ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 10 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਮੋਨੀਟਰਿੰਗ ਕਮੇਟੀ ਵਲੋਂ ਪਿੰਡ ਮਹੀਆਂ ਵਾਲਾ ਅਤੇ ਸ਼ਰਾਬ ਫ਼ੈਕਟਰੀ ਦਾ ਦੌਰਾ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਇਲਾਕੇ ਦੇ ਜ਼ਮੀਨਦੋਜ਼ ਪਾਣੀ ਅਤੇ ਆਬੋ-ਹਵਾ ਤੋਂ ਇਲਾਵਾ ਮਿੱਟੀ ਨੂੰ ਪ੍ਰਦੂਸ਼ਣ ਕਰਨ ਦਾ ਦੋਸ਼ ਲਗਾ ਕੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਅਤੇ ਵੱਖ-ਵੱਖ ਕਿਸਾਨ ਅਤੇ ਵਾਤਾਵਰਨ ਪ੍ਰੇਮੀਆਂ ਜਥੇਬੰਦੀਆਂ ਵਲੋਂ ਪਿੰਡ ...

ਪੂਰੀ ਖ਼ਬਰ »

ਡੀ.ਸੀ.ਐਮ. ਗਰੱੁਪ ਨੇ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਫ਼ਿਰੋਜ਼ਪੁਰ, 18 ਅਗਸਤ (ਜਸਵਿੰਦਰ ਸਿੰਘ ਸੰਧੂ)-ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਡੀ.ਸੀ.ਐਮ. ਗਰੁੱਪ ਆਫ਼ ਸਕੂਲ ਨੇ ਸ਼ਰਧਾ ਨਾਲ ਮਨਾਇਆ | ਦਾਸ ਐਂਡ ਬ੍ਰਾਊਨ ਵਰਲਡ ਸਕੂਲ ਅਤੇ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਭਗਵਾਨ ਕਿ੍ਸ਼ਨ ਦਾ ਪੰਘੂੜਾ ਸਜਾਇਆ ਗਿਆ | ਰਸਮੀ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ

ਫ਼ਿਰੋਜ਼ਸ਼ਾਹ, 18 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਘੱਲ ਖ਼ੁਰਦ ਮੈਡਮ ਰਿਚਿਕਾ ਨੰਦਾ ਦੀ ਅਗਵਾਈ ਹੇਠ ਬਲਾਕ ਘੱਲ ਖ਼ੁਰਦ ਦੇ ਆਂਗਣਵਾੜੀ ਸੈਂਟਰਾਂ ਵਿਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ, ਜਿਸ ਵਿਚ 1 ਸਾਲ ਤੋਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਫ਼ਰੀਦਕੋਟ ਮੁੱਖ ਮਾਰਗ 'ਤੇ ਲੱਗਣ ਵਾਲੀ ਸ਼ਰਾਬ ਫੈਕਟਰੀ ਦਾ ਪੰਚਾਇਤਾਂ ਵਲੋਂ ਭਾਰੀ ਵਿਰੋਧ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਉਦਯੋਗਿਕ ਘਰਾਣਾ ਪੈਟਰੋਫਲੈਕਸ ਐਗਰੋ ਪ੍ਰਾਈਵੇਟ ਲਿਮਟਿਡ ਵਲੋਂ ਫ਼ਿਰੋਜ਼ਪੁਰ-ਫ਼ਰੀਦਕੋਟ ਮੁੱਖ ਮਾਰਗ 'ਤੇ ਲਗਾਈ ਜਾ ਰਹੀ ਸ਼ਰਾਬ ਦੀ ਫੈਕਟਰੀ ਦਾ 21 ਪਿੰਡਾਂ ਦੀਆਂ ਪੰਚਾਇਤਾਂ ਵਲੋਂ ਵਿਰੋਧ ਕਰਦਿਆਂ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲਵੇ ਹੈੱਡ-ਕੁਆਰਟਰ ਤੋਂ ਉੱਚ ਅਧਿਕਾਰੀਆਂ ਵਲੋਂ ਰੇਲਵੇ ਲਾਈਨ ਦਾ ਦੌਰਾ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲਵੇ ਲਾਈਨ 'ਤੇ ਪਿਛਲੇ ਸਾਲਾਂ ਤੋਂ ਰੇਲਵੇ ਫਾਟਕਾਂ 'ਤੇ ਰੇਲਵੇ ਵਿਭਾਗ ਨੇ ਅੰਡਰ ਬਿ੍ਜ ਬਣਾ ਦਿੱਤੇ ਗਏ ਸਨ, ਪਰ ਬਹੁਤੀ ਥਾਈਾ ਇਨ੍ਹਾਂ ਰੇਲਵੇ ਦੇ ਅੰਡਰ ਬਿ੍ਜ ਪੁਲਾਂ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪਾਸ ਕੀਤੇ ਕੰਮਾਂ ਨੂੰ ਸਿਰੇ ਲਾਵੇਗੀ 'ਆਪ' ਸਰਕਾਰ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਪੰਜਾਬ ਅੰਦਰ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਚੋਣਾਂ ਸਮੇਂ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਬ ਡਵੀਜ਼ਨ ...

ਪੂਰੀ ਖ਼ਬਰ »

ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀ ਤਰਸੇਮ ਸਿੰਘ ਯੋਧਾ ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਬੰਦ ਹਵਾਲਾਤੀ ਦੀ ਪਿੱਠ 'ਤੇ ਗੈਂਗਸਟਰ ਸ਼ਬਦ ਲਿਖਣ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਨੇ ਇਸ ਬੰਦੀ ਵਲੋਂ ਹੋਰ ਬੰਦੀਆਂ ਨਾਲ ਮਿਲ ਕੇ ਜੇਲ੍ਹ ਪ੍ਰਸ਼ਾਸਨ ਅਤੇ ਜੇਲ੍ਹ ਵਿਭਾਗ ...

ਪੂਰੀ ਖ਼ਬਰ »

ਐਂਮਬਰੋਜੀਅਲ ਸਕੂਲ ਜ਼ੀਰਾ ਦੀਆਂ ਲੜਕੀਆਂ ਨੂੰ ਜ਼ੋਨਲ ਫੁੱਟਬਾਲ ਮੁਕਾਬਲੇ 'ਚ ਸਿਲਵਰ ਮੈਡਲ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਗੋਬਿੰਦ ਇੰਟਰਨੈਸ਼ਨਲ ਸਕੂਲ ਭਦੌੜ ਵਿਖੇ ਕਰਵਾਏ ਗਏ ਆਈ.ਸੀ.ਐੱਸ.ਈ ਜ਼ੋਨਲ ਖੇਡਾਂ ਦੇ ਤਹਿਤ ਮੋਗਾ ਜ਼ੋਨ ਦੇ ਫੁੱਟਬਾਲ ਮੁਕਾਬਲੇ ਵਿਚ ਐਂਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੀ ਅੰਡਰ-14 ਟੀਮ ਲੜਕੀਆਂ ਨੇ ਸਿਲਵਰ ...

ਪੂਰੀ ਖ਼ਬਰ »

ਸਕੂਲ 'ਚ ਲੱਗੇ ਸੀ. ਸੀ. ਟੀ. ਵੀ ਕੈਮਰੇ ਚੋਰੀ

ਗੁਰੂਹਰਸਹਾਏ, 18 ਅਗਸਤ (ਹਰਚਰਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਈਸਾ ਪੰਜ ਗਰਾਈਾ ਵਿਚ ਲੱਗੇ ਹੋਏ ਕੈਮਰੇ ਚੋਰਾਂ ਵਲੋਂ ਬੀਤੀ ਰਾਤ ਚੋਰੀ ਕਰ ਲਏ ਗਏ ਹਨ | ਸਕੂਲ ਮੁਖੀ ਨੇ ਦੱਸਿਆ ਕਿ ਇਸ ਤੋਂ ਕੁਝ ਮਹੀਨੇ ਪਹਿਲਾਂ ਚੋਰਾਂ ਵਲੋਂ ਸਕੂਲ ਵਿਚ ਲੱਗੀ ਹੋਈ ਐਲ.ਈ.ਡੀ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਡੀ.ਸੀ. ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਅੰਦਰ ਪਸ਼ੂਆਂ ਵਿਚ ਵੱਡੇ ਪੱਧਰ 'ਤੇ ਫੈਲ ਰਹੀ ਲੰਪੀ ਸਕਿਨ ਦੀ ਭਿਆਨਕ ਬਿਮਾਰੀ ਕਾਰਨ ਕਿਸਾਨ ਵਰਗ ਬਾਹਰੀ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ, ਪਰ ਪਸ਼ੂ ਪਾਲਣ ਵਿਭਾਗ ਵਲੋਂ ਕਿਸਾਨ ਵਰਗ ਦੀ ਬਿਲਕੁਲ ਵੀ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਜ਼ਿਲ੍ਹਾ ਹੈੱਡਕੁਆਰਟਰ ਮੂਹਰੇ ਧਰਨਾ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)- ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਹੈੱਡ ਕੁਆਰਟਰ ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਮੁੱਚੇ ਪਟਵਾਰੀਆਂ ਅਤੇ ...

ਪੂਰੀ ਖ਼ਬਰ »

ਪੰਜਾਬ ਰਾਜ ਅਥਲੈਟਿਕਸ ਚੈਂਪੀਅਨਸ਼ਿਪ ਲਈ ਫ਼ਿਰੋਜ਼ਪੁਰ ਦੇ ਖਿਡਾਰੀਆਂ ਦੀ ਚੋਣ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ 20 ਤੇ 21 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣ ਜਾ ਰਹੀ 97ਵੀਂ ਪੰਜਾਬ ਰਾਜ ਅਥਲੈਟਿਕਸ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਵਿਚ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

-ਮਾਮਲਾ ਪਿਛਲੇ ਦਿਨੀਂ ਕਾਂਗਰਸੀ ਕੌਂਸਲਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਦਾ- ਕਾਂਗਰਸੀ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਪਣੀ ਬੇਟੀ ਨੂੰ ਸਵੇਰ ਸਮੇਂ ਸਕੂਲ ਛੱਡਣ ਗਏ ਵਾਰਡ ਨੰਬਰ-16 ਜ਼ੀਰਾ ਦੇ ਕੌਂਸਲਰ ਗੁਰਭਗਤ ਸਿੰਘ ਗੋਰਾ ਗਿੱਲ ਨੇ ਦੋਸ਼ ਲਗਾਇਆ ਸੀ ਕਿ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਕੋਸ਼ਿਸ਼ ਕਰਦਿਆਂ ਬਾਜ਼ਾਰ ਅੰਦਰ ਉਸ ...

ਪੂਰੀ ਖ਼ਬਰ »

ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡ ਯੂਨੀਅਨ ਦੀ ਮੀਟਿੰਗ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਦਾਣਾ ਮੰਡੀ ਜ਼ੀਰਾ ਵਿਖੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡ ਯੂਨੀਅਨ ਜ਼ੀਰਾ ਦੇ ਦੁਕਾਨਦਾਰਾਂ ਦੀ ਮੀਟਿੰਗ ਪ੍ਰਧਾਨ ਹਾਕਮ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੁਕਾਨਦਾਰਾਂ ਦੀਆਂ ਮੰਗਾਂ ਅਤੇ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ ਜਨਮ ਅਸ਼ਟਮੀ ਮਨਾਈ

ਜ਼ੀਰਾ, 18 ਅਗਸਤ (ਮਨਜੀਤ ਸਿੰਘ ਢਿੱਲੋਂ)-ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਸੰਬੰਧੀ ਸਕੂਲ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪਿ੍ੰਸੀਪਲ ਅਵਿਨਾਸ਼ ਸਿੰਘ ...

ਪੂਰੀ ਖ਼ਬਰ »

ਆਰ. ਐੱਸ. ਡੀ. ਕਾਲਜ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਿਰੋਜ਼ਪੁਰ, 18 ਅਗਸਤ (ਤਪਿੰਦਰ ਸਿੰਘ)-ਆਰ.ਐੱਸ.ਡੀ. ਕਾਲਜ ਦੇ ਵੂਮੈਨ ਸੈੱਲ ਅਤੇ ਰੈੱਡ ਰੀਬਨ ਕਲੱਬ ਵਲੋਂ ਮੇਲਾ ਤੀਆਂ ਦਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਪੋ੍ਰ: ਨਰਿੰਦਰਜੀਤ ਵਲੋਂ ਸੱਭਿਆਚਾਰਕ ਗੀਤ ਨਾਲ ਕੀਤੀ ਗਈ | ਇਸ ਮੌਕੇ ਡਾ: ਮਨਜੀਤ ਕੌਰ ਵਲੋਂ ਤੀਆਂ ਦੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਨੂੰ ਸਮਰਪਿਤ ਵਜੀਦਪੁਰ 'ਚ ਕੱਢੀ ਸ਼ੋਭਾ ਯਾਤਰਾ

ਫ਼ਿਰੋਜ਼ਪੁਰ, 18 ਅਗਸਤ (ਜਸਵਿੰਦਰ ਸਿੰਘ ਸੰਧੂ)-ਸ੍ਰੀ ਕਿ੍ਸ਼ਨ ਭਗਵਾਨ ਦੀ ਜਨਮ ਅਸ਼ਟਮੀ ਨੂੰ ਦੁਰਗਾ ਮਾਤਾ ਮੰਦਿਰ ਵਜੀਦਪੁਰ ਵਿਖੇ ਮਨਾਇਆ ਜਾ ਰਿਹਾ ਹੈ | ਸ਼ਰਧਾਲੂਆ ਵਲੋਂ ਪਿੰਡ ਵਿਚ ਸ਼ੋਭਾ ਯਾਤਰਾ ਕੱਢੀ ਗਈ, ਜੋ ਦੁਰਗਾ ਮਾਤਾ ਮੰਦਰ ਤੋਂ ਸ਼ੁਰੂ ਕਰਕੇ ਸਾਰੇ ਪਿੰਡ ...

ਪੂਰੀ ਖ਼ਬਰ »

ਸਵਰਨਕਾਰ ਸੰਘ ਨੇ ਲਗਾਇਆ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 18 ਅਗਸਤ (ਜਸਵਿੰਦਰ ਸਿੰਘ ਸੰਧੂ)- ਸੁਨਿਆਰਿਆ ਦੀ ਭਲਾਈ ਲਈ ਯਤਨਸ਼ੀਲ ਸਵਰਨਕਾਰ ਸੰਘ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸੁਨਿਆਰਿਆ ਨੂੰ ਕਾਰੋਬਾਰ ਚਲਾਉਣ ਸਮੇਂ ਆਉਂਦੀਆਂ ਸਮੱਸਿਆਵਾਂ ਨੂੰ ਬਾਖ਼ੂਬੀ ਉਠਾਉਂਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਯੂਥ ਫ਼ੈਸਟੀਵਲ ਸਬੰਧੀ ਮੀਟਿੰਗ

ਤਲਵੰਡੀ ਭਾਈ, 18 ਅਗਸਤ (ਰਵਿੰਦਰ ਸਿੰਘ ਬਜਾਜ)-ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦੇ ਜ਼ੋਨਲ ਯੁਵਕ ਮੇਲੇ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX