ਤਾਜਾ ਖ਼ਬਰਾਂ


ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  3 minutes ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  38 minutes ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  56 minutes ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  about 1 hour ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 2 hours ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 2 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 4 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 4 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 4 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 5 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 4 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 6 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 6 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 6 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 7 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 8 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 8 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਖੰਨਾ / ਸਮਰਾਲਾ

ਇਲਾਕੇ 'ਚੇ ਮੱਝਾਂ ਚੋਰੀ ਦੀਆਂ ਵਾਰਦਾਤਾਂ ਰੋਕਣ ਲਈ ਥਾਣਾ ਡੇਹਲੋਂ ਦੇ ਗੇਟ ਅੱਗੇ ਧਰਨਾ

ਡੇਹਲੋਂ, 18 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਥਾਣਾ ਡੇਹਲੋਂ ਅੱਗੇ ਅੱਜ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਵਲੋਂ ਸਾਬਕਾ ਵਿਧਾਇਕ ਤਰਸੇਮ ਜੋਧਾਂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ¢ ਇਸ ਸਮੇਂ ਬਲਾਕ ਦਫ਼ਤਰ ਡੇਹਲੋਂ ਵਿਖੇ ਇਕੱਤਰ ਲੋਕਾਂ ਵਲੋਂ ਬਾਜ਼ਾਰ ਵਿੱਚ ਨਾਅਰੇ ਮਾਰਦੇ ਹੋਏ ਥਾਣਾ ਡੇਹਲੋਂ ਪਹੰੁਚ ਕੇ ਇਲਾਕੇ ਵਿਚ ਹੋ ਰਹੀਆ ਡਕੈਤੀਆਂ ਅਤੇ ਚੋਰੀ ਦੀਆਂ ਵਾਰਦਾਤਾਂ ਖਿਲਾਫ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਤਰਸੇਮ ਜੋਧਾਂ ਸਾਬਕਾ ਵਿਧਾਇਕ ਨੇ ਕਿਹਾ ਕਿ ਡਾਕੂ, ਚੋਰ, ਲੁਟੇਰੇ ਪੰਜਾਬ ਭਰ ਵਿੱਚ ਹਜ਼ਾਰਾਂ ਮੱਝਾਂ ਪਿਛਲੇ ਸਮੇਂ ਵਿੱਚ ਡਾਕਿਆਂ ਅਤੇ ਚੋਰੀਆਂ ਰਾਹੀਂ ਕਿਸਾਨਾਂ ਮਜ਼ਦੂਰਾਂ ਦਾ ਲੱਖਾਂ ਦਾ ਪਸ਼ੂਧੰਨ ਲੈ ਗਏ ਹਨ | ਇਸੇ ਤਰ੍ਹਾਂ ਖੇਤਾਂ ਅਤੇ ਘਰਾਂ ਤੋਂ ਖੜੇ ਟਰੈਕਟਰਾਂ ਦੀਆਂ ਹਜ਼ਾਰਾਂ ਬੈਟਰੀਆਂ, ਸੈਂਕੜੇ ਟਰਾਂਸਫ਼ਾਰਮਰ, ਮੋਟਰਸਾਈਕਲ, ਮੋਬਾਈਲ ਫ਼ੋਨ, ਸੋਨਾ ਚਾਂਦੀ ਅਤੇ ਨਗਦੀ ਚੋਰੀ ਕੀਤੀਆਂ ਜਾ ਰਹੀਆਂ ਹਨ | ਸਾਬਕਾ ਵਿਧਾਇਕ ਜੋਧਾਂ ਕਿਹਾ ਕਿ ਇਹਨਾਂ ਸਾਰੀਆਂ ਘਟਨਾਵਾਂ, ਚੋਰੀਆਂ ਅਤੇ ਡਾਕਿਆਂ ਦੀ ਨਾ ਤਾਂ ਕੋਈ ਸੁਣਵਾਈ ਹੁੰਦੀ ਹੈ, ਜਦਕਿ ਜੇ ਕੋਈ ਦਰਖਾਸਤ ਲਿਖੀਂ ਵੀ ਜਾਵੇ ਤਾਂ ਪੁਲਿਸ ਵਲੋਂ ਕੋਈ ਵੀ ਕਾਰਵਾਈ ਅਤੇ ਗਿ੍ਫ਼ਤਾਰੀ ਨਹੀਂ ਕੀਤੀ ਜਾਂਦੀ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪਰਮਜੀਤ ਸਿੰਘ ਪੰਮਾ ਵਾਸੀ ਜੱਸੋਵਾਲ ਦੀਆਂ ਤਿੰਨ ਮੱਝਾਂ, ਆਤਮਾ ਸਿੰਘ ਜੜਤੌਲੀ ਦੀਆਂ ਦੋ, ਗੁਰਪ੍ਰੀਤ ਸਿੰਘ ਵਾਸੀ ਕਿਲ੍ਹਾ ਰਾਏਪੁਰ ਦੀਆਂ 4, ਫ਼ੌਜੀ ਲਾਭ ਸਿੰਘ ਜੜਤੌਲੀ ਦੀਆਂ ਦੋ ਮੱਝਾਂ, ਦਰਸ਼ਨ ਸਿੰਘ ਜੜਤੌਲੀ ਦੀਆਂ ਤਿੰਨ ਮੱਝਾਂ, ਚਰਨਜੀਤ ਸਿੰਘ ਬੂਲ ਦੀਆਂ 4 ਮੱਝਾਂ, ਸ਼ਰਨਜੀਤ ਸਿੰਘ ਸਰਨਾ ਕਿਲਾ ਰਾਏਪੁਰ ਦੀਆਂ 6 ਮੱਝਾਂ ਦੀ ਰਿਪੋਰਟ ਲਿਖ ਕੇ ਕਾਰਵਾਈ ਕੀਤੀ ਜਾਵੇ¢ ਇਸੇ ਤਰ੍ਹਾਂ ਦੁਲੇਅ ਅਤੇ ਸ਼ਰੀਂਹ ਤੋਂ ਡਕੈਤੀ ਅਤੇ ਚੋਰੀ ਕੀਤੀਆਂ ਮੱਝਾਂ ਦੀ ਨਾ ਤਾਂ ਰਿਪੋਰਟ ਹੀ ਨਹੀਂ ਲਿਖੀ ਗਈ, ਜੇਕਰ ਕੋਈ ਐਫ. ਆਈ. ਆਰ. ਦਰਜ ਹੋਈ ਹੈ ਤਾਂ ਉਸ ਕੇਸ ਵਿੱਚ ਨਾ ਤਾਂ ਕੋਈ ਗਿ੍ਫ਼ਤਾਰੀ ਕੀਤੀ ਹੈ ਅਤੇ ਨਾ ਹੀ ਕੋਈ ਬਰਾਮਦਗੀ ਕੀਤੀ ਹੈ¢ਇਸ ਸਮੇਂ ਪ੍ਰਦਰਸ਼ਨਕਾਰੀਆਂ ਦੋਸ਼ ਲਗਾਉਂਦਿਆਂ ਕਿਹਾ ਕਿ ਮੱਝਾਂ ਦੀ ਚੋਰੀ ਮਾਮਲੇ ਵਿੱਚ ਬੀਤੇ ਦਿਨੀਂ ਜਦੋਂ ਇਲਾਕੇ ਦਾ ਵਫ਼ਦ ਸਾਬਕਾ ਵਿਧਾਇਕ ਤਰਸੇਮ ਜੋਧਾਂ ਦੀ ਅਗਵਾਈ ਹੇਠ ਥਾਣਾ ਮੁਖੀ ਡੇਹਲੋਂ ਨੂੰ ਮਿਲਣ ਲਈ ਗਿਆ ਤਾਂ ਥਾਣਾ ਮੁਖੀ ਗੈਰ ਹਾਜ਼ਰੀ ਵਿੱਚ ਪੁਲਿਸ ਮੁਲਾਜ਼ਮਾਂ ਵਲੋਂ ਵਫਦ ਨਾਲ ਮਾੜਾ ਵਰਤਾਓ ਕੀਤਾ ਗਿਆ ਸੀ, ਜਿਸ ਕਾਰਨ ਰੋਸ ਧਰਨਾ ਦਿੱਤਾ ਗਿਆ ਹੈ¢ਇਸ ਸਮੇਂ ਕਿਸਾਨ ਮਜ਼ਦੂਰ ਲੋਕ ਅੰਦੋਲਨ ਦੇ ਆਗੂਆਂ ਸੁਮਿੰਦਰ ਸਿੰਘ ਲੌਂਗੋਵਾਲ, ਚਰਨਜੀਤ ਸਿੰਘ ਹਿਮਾਂਯੂੰਪੁਰਾ, ਪ੍ਰਕਾਸ਼ ਸਿੰਘ ਹਿੱਸੋਵਾਲ, ਸਿੰਦਰ ਸਿੰਘ ਜਵੱਦੀ, ਰਣਜੀਤ ਸਿੰਘ ਸਾਇਆਂ, ਅਮਰਜੀਤ ਸਿੰਘ ਹਿਮਾਂਯੂੰਪੁਰਾ, ਬੂਟਾ ਸਿੰਘ ਕਿਲਾ ਰਾਏਪੁਰ, ਹਰਦੇਵ ਸਿੰਘ ਸੁਨੇਤ, ਆਸਾ ਵਰਕਰਜ ਯੂਨੀਅਨ ਦੀ ਆਗੂ ਸਰਬਜੀਤ ਕੌਰ ਅਕਾਲਗੜ੍ਹ, ਮੋਹਨਜੀਤ ਸਿੰਘ ਰਾਏਪੁਰ, ਕਰਨੈਲ ਸਿੰਘ ਕਾਲਖ਼, ਪਰਮਿੰਦਰ ਕੁਮਾਰ, ਲਖਵਿੰਦਰ ਸਿੰਘ ਰੱਬੋ, ਸਰਦਾਰ ਅਲੀ ਅਤੇ ਵਿਨੋਦ ਘਣਗਸ ਹਾਜ਼ਰ ਸਨ¢ਇਸ ਸਮੇਂ ਥਾਣਾ ਮੁਖੀ ਡੇਹਲੋਂ ਇੰਸਪੈਕਟਰ ਪਰਮਦੀਪ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਦਿਆਂ ਮਾਮਲੇ ਨੂੰ ਸੁਲਝਾਉਂਦਿਆਂ ਜਿੱਥੇ ਤੁਰੰਤ ਧਰਨਾ ਖ਼ਤਮ ਕਰਵਾਇਆ, ਉਸਦੇ ਨਾਲ ਹੀ ਲੋਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣ ਦਾ ਭਰੋਸਾ ਦਿੱਤਾ ਅਤੇ ਥਾਣਾ ਡੇਹਲੋਂ ਆਉਣ ਵਾਲੇ ਮੋਹਤਵਰ ਲੋਕਾਂ ਦਾ ਸਨਮਾਨ ਬਹਾਲ ਹੋਣ ਦੀ ਹਾਮੀ ਭਰੀ ¢

16 ਦਿਨਾਂ ਤੋਂ ਗ਼ਾਇਬ ਨੌਜਵਾਨ ਦੀ ਸੂਏ 'ਚੋਂ ਲਾਸ਼ ਬਰਾਮਦ

ਖੰਨਾ, 18 ਅਗਸਤ (ਮਨਜੀਤ ਸਿੰਘ ਧੀਮਾਨ)-ਕਰੀਬ 16 ਦਿਨਾਂ ਤੋਂ ਭੇਦਭਰੇ ਹਾਲਾਤਾਂ ਵਿਚ ਘਰ ਤੋਂ ਗ਼ਾਇਬ ਹੋਏ ਨੌਜਵਾਨ ਦੀ ਨਜ਼ਦੀਕੀ ਪਿੰਡ ਬਡਲਾ ਕੋਲ ਸੂਏ ਵਿਚੋਂ ਸੜੀ ਗਲੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਦੀ ਪਹਿਚਾਣ ਵਿਸ਼ਾਲ ਕੁਮਾਰ ਵਾਸੀ ਨਿਊ ਨਰੋਤਮ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮਲੌਦ, 18 ਅਗਸਤ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਚ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੇ ਹੀ ਉਤਸ਼ਾਹਪੂਰਨ ਅਤੇ ਭਗਤੀ ਭਾਵਨਾ ਨਾਲ ਮਨਾਈ ਗਈ | ਸਾਰਾ ਸਕੂਲ ਸ੍ਰੀ ਕ੍ਰਿਸ਼ਨ ਜੀ ਨਾਲ ਸੰਬੰਧਿਤ ਚਿੰਨ੍ਹਾਂ ਮਟਕੀ, ...

ਪੂਰੀ ਖ਼ਬਰ »

ਸ੍ਰੀ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਸਥਾਨਕ ਹਿੰਦੀ ਪੁੱਤਰੀ ਪਾਠਸ਼ਾਲਾ ਵਿਚ ਸ਼੍ਰੀ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਬਾਲ ਗੋਪਾਲ, ਗਵਾਲੇ, ਰਾਧਾ ਕ੍ਰਿਸ਼ਨ. ਬਲਰਾਮ, ਸੁਦਾਮਾ ਦੇ ਪਹਿਰਾਵੇ ਪਹਿਨ ਕੇ ...

ਪੂਰੀ ਖ਼ਬਰ »

ਮਾਨ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਨੇ ਰਵਾਇਤੀ ਪਾਰਟੀਆਂ ਨੂੰ ਬਣਾਂ ਬਣਾ ਕੇ ਰੱਖ ਦਿੱਤੈ-ਖੀਰਨੀਆ

ਬੀਜਾ, 18 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਪੰਜਾਬ ਭਰ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪਹਿਲੇ ਪੜਾਅ ਦੌਰਾਨ 75 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ | ਇਹ ਪੰਜਾਬ ਸਰਕਾਰ ਦਾ ਬਹੁਤ ਵੱਡਾ ਸ਼ਲਾਘਾਯੋਗ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਦੇਸ਼ ਦੀ ਵੰਡ ਸਮੇਂ ਮਾਰੇ ਗਏ ਪੰਜਾਬੀਆਂ ਦੀ ਯਾਦ 'ਚ ਅਰਦਾਸ ਸਮਾਗਮ

ਬੀਜਾ, 18 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸਮੁੱਚੇ ਸਟਾਫ਼ ਤੇ ਸੰਗਤਾਂ ਵਲੋਂ 1947 ਦੇਸ਼ ਦੀ ਵੰਡ ਸਮੇਂ ਮਾਰੇ ਗਏ 10 ਲੱਖ ਪੰਜਾਬੀਆਂ ...

ਪੂਰੀ ਖ਼ਬਰ »

ਖੰਨਾ 'ਚ ਲੁਟੇਰਿਆਂ ਤੇ ਝਪਟਮਾਰਾਂ ਦੇ ਹੌਸਲੇ ਬੁਲੰਦ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਆਏ ਦਿਨ ਹੀ ਲੁੱਟਖੋਹ ਦੀਆਂ ਵਾਰਦਾਤਾਂ ਦੀ ਖ਼ਬਰ ਮਿਲ ਰਹੀ ਹੈ | ਕੱਲ੍ਹ ਵੀ 11-12 ਵਜੇ ਦੇ ਕਰੀਬ ਜਰਗ ਚੌਕ, ਜੀ. ਟੀ. ਰੋਡ 'ਤੇ ਯੂਥ ਅਕਾਲੀ ਨੇਤਾ ਹਰਪ੍ਰੀਤ ਸੋਹਲ ਦੇ ਮਾਤਾ ਕਮਲਜੀਤ ਕੌਰ ਤੋਂ ਅਣਪਛਾਤੇ ਲੁਟੇਰੇ ਪਰਸ ਤੇ ...

ਪੂਰੀ ਖ਼ਬਰ »

ਐੱਸ. ਡੀ. ਐਮ. ਖੰਨਾ ਨੇ ਅੱਗ ਬੁਝਾਊ ਦਸਤੇ ਨੂੰ ਕੀਤਾ ਸਨਮਾਨਿਤ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਂਸਲ ਦੇ ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਵਲੋਂ ਨਿਭਾਈ ਸ਼ਾਨਦਾਰ ਸੇਵਾ ਬਦਲੇ ਖੰਨਾ ਦੇ ਐਸ. ਡੀ. ਐਮ. ਮਨਜੀਤ ਕੌਰ ਨੇ ਫਾਇਰ ਬਿ੍ਗੇਡ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕੀਤਾ | ਉਨ੍ਹਾਂ ਦਾ ਇਹ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸ਼ਾਨਦਾਰ ਮਾਰਚ ਪਾਸਟ ਕਰਨ 'ਤੇ ਐਨ. ਸੀ. ਸੀ. ਕੈਡਿਟ ਸਨਮਾਨਿਤ

ਪਾਇਲ, 18 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)- ਕਮਾਂਡਿੰਗ ਅਫ਼ਸਰ ਕਰਨਲ ਕੇ. ਐੱਸ. ਕੁੰਡਲ ਅਤੇ ਸੂਬੇਦਾਰ ਮੇਜਰ ਜਸਵੀਰ ਸਿੰਘ ਦੀ ਯੋਗ ਅਗਵਾਈ ਵਿਚ ਸੁਤੰਤਰਤਾ ਦਿਵਸ ਸਮਾਰੋਹ 'ਤੇ ਪਾਇਲ ਵਿਖੇ 19 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਦੇ ਵੱਖ ਵੱਖ ਸਕੂਲਾਂ, ਕਾਲਜਾਂ ...

ਪੂਰੀ ਖ਼ਬਰ »

ਰਾਮਪੁਰ ਸਭਾ ਦੇ ਸਾਹਿਤਕਾਰ ਤੇ ਸਾਹਿਤ ਪ੍ਰੇਮੀਆਂ ਨੇ ਸਭਾ ਦਾ ਸਥਾਪਨਾ ਦਿਵਸ ਮਨਾਇਆ

ਦੋਰਾਹਾ, 18 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਅਗਸਤ ਮਹੀਨੇ ਦੀ ਇਕੱਤਰਤਾ ਲਾਇਬ੍ਰੇਰੀ ਹਾਲ ਪਿੰਡ ਰਾਮਪੁਰ ਵਿਖੇ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ਸਭਾ ਦੇ 70ਵੇਂ ਸਥਾਪਨਾ ਦਿਵਸ 'ਤੇ ਲੱਡੂ ਵੰਡ ਕੇ ...

ਪੂਰੀ ਖ਼ਬਰ »

ਮਾਸਟਰ ਨਵਜੋਤ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਮਲੌਦ/ਪਾਇਲ, 18 ਅਗਸਤ (ਦਿਲਬਾਗ ਸਿੰਘ ਚਾਪੜਾ/ਨਿਜ਼ਾਮਪੁਰ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਗਏ ਤਹਿਸੀਲ ਪੱਧਰੀ ਪ੍ਰੋਗਰਾਮ ਦੌਰਾਨ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲਰ ਵਲੋਂ ਸਟੇਟ ਐਵਾਰਡੀ ਨਵਜੋਤ ਸ਼ਰਮਾ ਸ. ਸ. ਮਾਸਟਰ ਸਰਕਾਰੀ ਮਿਡਲ ...

ਪੂਰੀ ਖ਼ਬਰ »

ਰੇਲਗੱਡੀ ਵਿਚੋਂ ਡਿਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਖੰਨਾ, 18 ਅਗਸਤ (ਮਨਜੀਤ ਸਿੰਘ ਧੀਮਾਨ)-ਬੀਤੇ ਦਿਨ ਰੇਲਵੇ ਸਟੇਸ਼ਨ ਦੋਰਾਹਾ ਦੇ ਨਜ਼ਦੀਕ ਕਿਸੇ ਚੱਲਦੀ ਰੇਲਗੱਡੀ ਵਿਚੋਂ ਡਿਗ ਜਾਣ ਕਾਰਨ ਇਕ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ¢ ਜੀ.ਆਰ.ਪੀ ਚੌਂਕੀ ਦੋਰਾਹਾ ਦੇ ਇੰਚਾਰਜ ਏ.ਐੱਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਸੀਂ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਾਂ ਬੇਹੱਦ ਖ਼ੁਸ਼-ਟਿੱਪਰ ਐਸੋਸੀਏਸ਼ਨ

ਸਾਹਨੇਵਾਲ, 18 ਅਗਸਤ (ਅਮਰਜੀਤ ਸਿੰਘ ਮੰਗਲੀ)-ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਗਈ ਮਾਈਨਿੰਗ ਨੀਤੀ ਤੋਂ ਪੰਜਾਬ ਵਾਸੀ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ¢ ਇਸ ਸੰਬੰਧ ਵਿਚ ਸੋਮਾਸਰ ਟਿੱਪਰ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਨੱਤ ਅਤੇ ਹੋਰ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਕੁੱਟਮਾਰ ਦੀ ਘਟਨਾ ਸੰਬੰਧੀ ਇਕੱਤਰ ਹੋ ਕੇ ਪਿੰਡ ਵਾਸੀਆਂ ਕੀਤੀ ਇਨਸਾਫ਼ ਦੀ ਮੰਗ

ਮਲੌਦ, 18 ਅਗਸਤ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੇ ਪਿੰਡ ਸਿਹੌੜਾ ਵਿਖੇ ਸ਼ਹੀਦਗੜ ਪਬਲਿਕ ਸਕੂਲ ਦੇ ਸਾਬਕਾ ਡਾਇਰੈਕਟਰ ਅਜੀਤ ਸਿੰਘ ਨਾਲ ਨਵੀ ਬਣੀ ਕਮੇਟੀ ਦੇ ਮੈਂਬਰ ਸਾਬਕਾ ਸਰਪੰਚ ਤੇ 'ਆਪ' ਆਗੂ ਅਮਰਜੀਤ ਸਿੰਘ ਵਲੋਂ ਕੁੱਟਮਾਰ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਨਾ ਮਨਾਇਆ

ਸਾਹਨੇਵਾਲ, 18 ਅਗਸਤ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਜਨਮ ਅਸ਼ਟਮੀ ਦੇ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ¢ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ ਮੁੰਨੇ ਵਿਦਿਆਰਥੀ ਸ਼੍ਰੀ ਕਿ੍ਸ਼ਨ ਜੀ ਅਤੇ ਰਾਧਾ ...

ਪੂਰੀ ਖ਼ਬਰ »

ਰਿਆਤ ਬੈਡਮਿੰਟਨ ਅਕੈਡਮੀ 'ਚ ਪਹਿਲਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਸਮਰਾਲਾ, 18 ਅਗਸਤ (ਕੁਲਵਿੰਦਰ ਸਿੰਘ)-ਰਿਆਤ ਬੈਡਮਿੰਟਨ ਅਕੈਡਮੀ ਸਮਰਾਲਾ ਵਿਚ ਪੁਰਸ਼ਾਂ ਦੇ ਪਹਿਲੇ ਡਬਲ ਮੁਕਾਬਲੇ ਦਾ ਪਹਿਲਾ ਵੈਟਰਨ ਸਮਰਾਲਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਹ ਟੂਰਨਾਮੈਂਟ ਗੁਰਮੁਖ ਸਿੰਘ, ਅਜੈਪਾਲ ਸਿੰਘ, ਉਪਕਾਰ ਸਿੰਘ ਗਰੇਵਾਲ, ਕਪਿਲ ...

ਪੂਰੀ ਖ਼ਬਰ »

ਬੀ. ਕੇ. ਯੂ. ਸਿੱਧੂਪੁਰ ਨੇ ਪਿੰਡ ਪੱਧਰ 'ਤੇ ਜਥੇਬੰਦੀ ਨੂੰ ਕੀਤਾ ਮਜ਼ਬੂਤ

ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਬਲਾਕ ਪ੍ਰਧਾਨ ਸੁਪਿੰਦਰ ਸਿੰਘ ਦੀ ਅਗਵਾਈ ਹੇਠ ਅਹੁਦੇਦਾਰਾਂ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਦੇ ਵਾਰਿਸਾਂ ਨੂੰ ਪ੍ਰਧਾਨ ਕੁੰਦਰਾ ਨੇ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ)-ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਸੁਰਿੰਦਰ ਕੁੰਦਰਾ ਵਲੋਂ ਆਜ਼ਾਦੀ ਦੇ 75ਵੇਂ ਦਿਹਾੜੇ 'ਤੇ ਦੇਸ਼ ਨੂੰ ਆਜ਼ਾਦ ਕਰਾਉਣ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਤੰਤਰਤਾ ਸੈਨਾਨੀ ਸਵ.ਜਥੇਦਾਰ ਕੇਹਰ ਸਿੰਘ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਲਹਿਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਡੇਹਲੋਂ, 18 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਬੱਚਿਆਂ ਵਲੋਂ ਸ੍ਰੀ ਕਿ੍ਸ਼ਨ ਤੇ ਰਾਧਾ ਜੀ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਰਾਮਪੁਰ ਵਿਖੇ ਆਜ਼ਾਦੀ ਦਿਹਾੜੇ ਸਮੇਂ ਇਨਾਮ ਵੰਡ ਸਮਾਰੋਹ ਕਰਵਾਇਆ

ਦੋਰਾਹਾ, 18 ਅਗਸਤ (ਮਨਜੀਤ ਸਿੰਘ ਗਿੱਲ)-ਨਨਕਾਣਾ ਸਾਹਿਬ ਪਬਲਿਕ ਸੀ. ਸੈਕੰ. ਸਕੂਲ ਰਾਮਪੁਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਸਮਾਗਮ ਦੌਰਾਨ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਤਿਰੰਗਾ ਲਹਿਰਾਇਆ ਤੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰ ਕੇ ਖੰਨਾ ਦੀਆਂ ਅਣ-ਅਧਿਕਾਰਤ ਕਾਲੋਨੀਆਂ ਤੇ ਬਿਨਾਂ ਐਨ. ਓ. ਸੀ. ਦੇ ਰਜਿਸਟਰੀ ਨਾ ਕਰਨ ਦੇ ਮਾਮਲੇ ਮੁੱਖ ਮੰਤਰੀ ਦੇ ਦਰਬਾਰ ਵਿਚ ਪੁੱਜੇ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਥੱਲੜੇ ਪੱਧਰ ਦੇ ਅਧਿਕਾਰੀ ਟਿੱਚ ਜਾਣਦੇ ਹਨ | ਜਿਹੜੇ ਵੀ ਕਾਨੰੂਨ ਬਣਾਏ ਜਾਂਦੇ ਹਨ, ਉਹ ਕੇਵਲ ਗ਼ਰੀਬਾਂ ਅਤੇ ਕਮਜ਼ੋਰਾਂ 'ਤੇ ਲਾਗੂ ਕੀਤੇ ਜਾਂਦੇ ਹਨ | ਸਿਆਸੀ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀ ਨੂੰ ਮਾਰਨ ਵਾਲੇ ਅਧਿਆਪਕ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ-ਘੁਡਾਣੀ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਸੀਨੀਅਰ ਅਕਾਲੀ ਲੀਡਰ ਮਾ. ਕਿਰਪਾਲ ਸਿੰਘ ਘੁਡਾਣੀ ਨੇ ਰਾਜਸਥਾਨ ਦੇ ਇਕ ਸਕੂਲ ਵਿਚ ਦਲਿਤ ਵਿਦਿਆਰਥੀ ਦੀ ਇਸ ਲਈ ਕੁੱਟ ਕੁੱਟ ਕੇ ਮਾਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਕਿ ਉਸ ਨੇ ਆਪਣੀ ਪਿਆਸ ਬੁਝਾਉਣ ਲਈ ਸਕੂਲ ਦੇ ...

ਪੂਰੀ ਖ਼ਬਰ »

ਅਸਾਮੀਆਂ 'ਚ ਵਾਧਾ ਕਰਨ ਦੀ ਮੰਗ

ਈਸੜੂ, 18 ਅਗਸਤ (ਬਲਵਿੰਦਰ ਸਿੰਘ)-ਸੇਵਾ ਮੁਕਤ ਲੈਕਚਰਾਰ ਜੰਗ ਸਿੰਘ ਫੈਜਗੜ ਨੇ ਈਸੜੂ ਵਿਖੇ ਗੱਲਬਾਤ ਕਰਦਿਆਂ ਕਿਹਾ ਪੰਜਾਬ ਦਾ ਸਿੱਖਿਆ ਵਿਭਾਗ ਮਾਸਟਰ ਕੇਡਰ ਸਮਾਜਿਕ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਲਈ ਵਿਸ਼ੇ ਵਾਰ ਇਮਤਿਹਾਨ ਲੈਣ ਜਾ ਰਿਹਾ ਹੈ ¢ ਉਪਰੋਕਤ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਵਲੋਂ ਸ਼ਹੀਦ ਭੁਪਿੰਦਰ ਸਿੰਘ ਤੇ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ

ਈਸੜੂ, 18 ਅਗਸਤ (ਬਲਵਿੰਦਰ ਸਿੰਘ)-ਕੌਮੀ ਕਿਸਾਨ ਯੂਨੀਅਨ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਦੀ ਅਗਵਾਈ ਵਿੱਚ ਕਿਸਾਨੀ ਸੰਘਰਸ਼ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਅਤੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ¢ ਇਸ ...

ਪੂਰੀ ਖ਼ਬਰ »

4 ਜ਼ੋਨਾਂ 'ਚ ਜਿੱਤ ਨੇ ਪਾਰਟੀ ਦੀ ਮਜ਼ਬੂਤੀ ਦਾ ਮੁੱਢ ਬੰਨਿ੍ਹਆ-ਡਾ. ਬੀਜਾ/ਹਰਜੀਵਨ ਗਿੱਲ

ਮਲੌਦ, 18 ਅਗਸਤ (ਸਹਾਰਨ ਮਾਜਰਾ)-ਪੀ. ਏ. ਡੀ. ਬੀ. ਮਲੌਦ ਦੇ ਕੁੱਲ 9 ਜ਼ੋਨਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਈ 4 ਜ਼ੋਨਾਂ ਵਿੱਚ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਸਾਂਝੀ ਕਰਦਿਆਂ ਮਲੌਦ ਵਿਖੇ ਹਲਕਾ ਪਾਇਲ ਤੋਂ ਸਾਂਝੇ ਉਮੀਦਵਾਰ ਵਜੋਂ ਵਿਧਾਨ ਸਭਾ ਦੀ ਚੋਣ ਲੜੇ ਅਤੇ ...

ਪੂਰੀ ਖ਼ਬਰ »

ਡਾਇਰੈਕਟਰ ਕਿਸ਼ਨਪੁਰਾ ਦਾ ਮੂੰਹ ਮਿੱਠਾ ਕਰਵਾਇਆ

ਮਲੌਦ, 18 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਅੱਜ ਲੈਂਡ ਮਾਰਟਗੇਜ ਬੈਂਕ ਮਲੌਦ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਜੇਤੂ ਡਾਇਰੈਕਟਰ ਮੁਕੰਦ ਸਿੰਘ ...

ਪੂਰੀ ਖ਼ਬਰ »

ਰੇਰੂ ਸਾਹਿਬ ਗੁਰਦੁਆਰਾ 'ਚ ਖ਼ੂਨਦਾਨ ਕੈਂਪ ਲਗਾਇਆ

ਸਾਹਨੇਵਾਲ, 18 ਅਗਸਤ (ਅਮਰਜੀਤ ਸਿੰਘ ਮੰਗਲੀ)-ਦਸਵੇਂ ਪਾਤਸ਼ਾਹ ਦੀ ਚਰਨ ਛੋਹ ਧਰਤੀ ਗੁਰਦੁਆਰਾ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਪ੍ਰਦਾਇਕ ਕਾਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਕਾਰਸੇਵਾ ਵਾਲੇ ਬਾਬਾ ਮੇਜਰ ...

ਪੂਰੀ ਖ਼ਬਰ »

ਬੀ. ਪੀ. ਈ. ਓ. ਖੰਨਾ ਅਵਤਾਰ ਸਿੰਘ ਦਾ ਸਨਮਾਨ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਖੰਨਾ) ਅਵਤਾਰ ਸਿੰਘ ਦਾ ਸਰਕਾਰੀ ਪ੍ਰਾਇਮਰੀ ਸਕੂਲ ਸਲੌਦੀ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ¢ ਇਸ ਸਮੇਂ ...

ਪੂਰੀ ਖ਼ਬਰ »

ਹਰ ਘਰ ਜਲ ਉਤਸਵ ਤੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ

ਬੀਜਾ, 18 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਹਰਬੰਸਪੁਰ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਖੰਨਾ ਵਲੋਂ ਹਰ ਘਰ ਜਲ ਉਤਸਵ ਅਤੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਵਿਭਾਗੀ ਕਰਮਚਾਰੀ ਜਸਵੀਰ ਕੌਰ ਤੇ ਹੋਰਾਂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX