ਤਾਜਾ ਖ਼ਬਰਾਂ


ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  57 minutes ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  about 1 hour ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  about 1 hour ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  about 1 hour ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 2 hours ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 2 hours ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 2 hours ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  about 2 hours ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 3 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 3 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 2 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 3 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 4 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 4 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 6 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 7 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 6 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 6 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 6 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਬਰਨਾਲਾ

ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਤਰਜੀਹ-ਜੈ ਕਿ੍ਸ਼ਨ ਸਿੰਘ ਰੌੜੀ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਵਿਸ਼ਵ ਫੋਟੋਗ੍ਰਾਫ਼ੀ ਦਿਵਸ ਸਬੰਧੀ ਸਥਾਨਕ ਪਾਮ ਪਲਾਸਿਕ ਵਿਖੇ ਦੋ ਦਿਨਾਂ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪਹਿਲੇ ਦਿਨੇ ਅੱਜ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਰੌੜੀ ਨੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਫੋਟੋਗ੍ਰਾਫੀ ਦੇ ਉਪਕਰਨਾਂ ਉੱਤੇ ਲੱਗੇ ਜੀਐੱਸਟੀ ਸਬੰਧੀ ਉਠਾਈਆਂ ਮੰਗਾਂ ਬਾਰੇ ਕਿਹਾ ਕਿ ਉਹ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਯਤਨ ਕਰਨਗੇ ਅਤੇ ਨਾਲ ਹੀ ਉਨ੍ਹਾਂ ਜਲੰਧਰ 'ਚ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਦੇ ਨਵੀਨੀਕਰਨ ਲਈ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਫ਼ੋਟੋਗਰਾਫੀ ਬੜਾ ਹੀ ਸ਼ਾਨਦਾਰ ਕਿੱਤਾ ਹੈ, ਜਿਸ ਨਾਲ ਯਾਦਾਂ ਪਰੋ ਕੇ ਰੱਖੀਆਂ ਜਾਂਦੀਆਂ ਹਨ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਲਈ ਤਰਜੀਹੀ ਖੇਤਰ ਹਨ, ਜਿਨ੍ਹਾਂ ਨੂੰ ਹੁਲਾਰਾ ਦੇਣ ਲਈ ਸਿਰਤੋੜ ਕੰਮ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਲੜੀਵਾਰ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਨਵਰਾਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਦੇ ਖ਼ਾਤਮੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਨਾ ਸਿਰਫ਼ ਪਾਲਤੂ ਜਾਨਵਰਾਂ ਬਲਕਿ ਆਵਾਰਾ ਪਸ਼ੂਆਂ ਅਤੇ ਗਊਸ਼ਾਲਾਵਾਂ 'ਚ ਪਸ਼ੂਆਂ ਦਾ ਵੀ ਇਲਾਜ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ, ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ, ਉਪ-ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ ਵਲੋਂ ਡਿਪਟੀ ਸਪੀਕਰ ਦਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਰਣਧੀਰ ਸਿੰਘ ਫੱਗੂਵਾਲਾ, ਆਲ ਇੰਡੀਆ ਦੇ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰ, ਜਨਰਲ ਸਕੱਤਰ ਮੰਗਤ ਸਿੰਘ ਹਾਂਡਾ, ਕੈਸ਼ੀਅਰ ਵਰਿੰਕਰ ਗੋਇਲ, ਬਰਨਾਲਾ ਦੇ ਪ੍ਰਧਾਨ ਜਗਰਾਜ ਸਿੰਘ ਪੰਡੋਰੀ ਵਲੋਂ ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਆਰ. ਕੇ. ਪਰਦੀਪ, ਪਰਮਜੀਤ ਸਿੰਘ ਸਿਬੀਆ, ਜੁਝਾਰ ਸਿੰਘ, ਯਾਦਵਿੰਦਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ ਬੰਗਾ, ਫਤਿਹਜੀਤ ਸਿੰਘ, ਭੁਪਿੰਦਰ ਸਿੰਘ ਜਲਾਲਾਬਾਦ, ਕੁਲਵੰਤ ਸਿੰਘ ਸੰਗਰੂਰ, ਰਾਜਿੰਦਰ ਬਾਂਸਲ ਰਿੰਪੀ, ਨਿਰਮਲ ਸਿੰਘ ਪੰਡੋਰੀ, ਹੇਮੰਤ ਕੁਮਾਰ, ਰਣਜੀਤ ਸਿੰਘ ਅਨਮੋਲ, ਮੱਖਣ ਸਿੰਘ ਸੰਧੂ, ਸੈਂਡੀ ਸੰਦੀਪ, ਰਾਜੂ, ਵਿੱਕੀ, ਬੌਬੀ, ਅਮਨਦੀਪ ਆਦਿ ਅਹੁਦੇਦਾਰ ਹਾਜ਼ਰ ਸਨ |

ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਕਤਲ, ਮਾਮਲਾ ਦਰਜ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਾਡੇ ਸਮਾਜ ਵਿਚ ਮਾਮੇ ਭਾਣਜੇ ਦਾ ਰਿਸ਼ਤਾ ਇਕ ਅਹਿਮ ਰਿਸ਼ਤਾ ਮੰਨਿਆ ਜਾਂਦਾ ਹੈ ਪ੍ਰੰਤੂ ਇਨ੍ਹਾਂ ਰਿਸ਼ਤਿਆਂ ਦੀ ਕੜਕੜਾਹਟ ਉਸ ਸਮੇਂ ਖ਼ੂਨੀ ਰੂਪ 'ਚ ਬਦਲ ਗਈ ਜਦੋਂ ਇਕ ਭਾਣਜੇ ਨੇ ਆਪਣੇ ਸਾਥੀਆਂ ਸਮੇਤ ਆਪਣੇ ਹੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 18 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਵਿੰਦਰ ਕੌਰ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਮਾਤਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀ ਬੱਸ ਘੇਰ ਕੇ ਡਰਾਈਵਰ 'ਤੇ ਹਮਲਾ ਕਰਨ ਵਾਲੇ 5 ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 18 ਅਗਸਤ (ਰਾਜ ਪਨੇਸਰ)-ਬੀਤੇ ਦਿਨ ਛੋਟੇ ਬੱਚਿਆਂ ਦੀ ਬੱਸ ਨੂੰ ਘੇਰ ਕੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਬੱਸ ਡਰਾਈਵਰ 'ਤੇ ਹਮਲਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇੱਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਬਰਨਾਲਾ, 18 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਚੋਰੀ ਕਰ ਕੇ ਮੋਟਰਸਾਈਕਲ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

'ਮੁਹਾਂਦਰਾ' ਦੇ ਸੰਪਾਦਕ ਡਾ. ਜੋਗਿੰਦਰ ਸਿੰਘ ਨਿਰਾਲਾ ਨੂੰ ਪੰਜਵਾਂ ਫ਼ੱਕਰਸਰ ਪੁਰਸਕਾਰ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਫ਼ੱਕਰਸਰ ਬੋਰਡ ਦੀ ਕਨਵੀਨਰ ਪ੍ਰੋ: ਸਿਮਰਜੀਤ ਕੌਰ ਬਰਾੜ 'ਸਿਮੀ' ਅਤੇ ਕੋ-ਕਨਵੀਨਰ ਸ਼੍ਰੋਮਣੀ ਪੰਜਾਬੀ ਪੱਤਰਕਾਰ ਕੰਵਰਜੀਤ ਭੱਠਲ ਨੇ ਸਾਲ 2022 ਦਾ ਪੰਜਵਾਂ ਪਿ੍ੰ. ਸੁਰਿੰਦਰਪਾਲ ਸਿੰਘ ਬਰਾੜ ਸਾਹਿਤ ਸੰਪਾਦਕ ਪੁਰਸਕਾਰ ਪੰਜਾਬੀ ਦੇ ...

ਪੂਰੀ ਖ਼ਬਰ »

1 ਜਨਵਰੀ 2023 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਮੀਟਿੰਗ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ/ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ ਦੀ ਪ੍ਰਧਾਨਗੀ ਹੇਠ ਇੱਥੇ ਮੀਟਿੰਗ ਹਾਲ ਵਿਖੇ ...

ਪੂਰੀ ਖ਼ਬਰ »

ਹਰਜੀਤ ਸਿੰਘ ਖੇੜੀ ਦੀ ਕਾਵਿ ਪੁਸਤਕ 'ਆਖ਼ਰੀ ਸੱਚ' ਲੋਕ ਅਰਪਣ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ (ਰਜਿ:) ਬਰਨਾਲਾ ਵਲੋਂ ਜ਼ਿਲ੍ਹਾ ਕੰਪਲੈਕਸ ਵਿਖੇ ਐਸ.ਡੀ.ਐਮ. ਬਰਨਾਲਾ ਗੋਪਾਲ ਸਿੰਘ ਅਤੇ ਸਮੱੁਚੇ ਪ੍ਰਧਾਨਗੀ ਮੰਡਲ ਵਲੋਂ ਲੇਖਕ ਹਰਜੀਤ ਸਿੰਘ ਖੇੜੀ ਦੀ ਪਲੇਠੀ ਕਾਵਿ ਪੁਸਤਕ 'ਆਖ਼ਰੀ ਸੱਚ' ਲੋਕ ਅਰਪਣ ਕੀਤੀ ਗਈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਿਮਾਰ ਪਸ਼ੂਆਂ ਦੇ ਇਲਾਜ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਰਾਹੀਂ ਬਿਮਾਰ ਪਸ਼ੂਆਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਦੇ ਸਬੰਧ ਵਿਚ ਮੰਗ-ਪੱਤਰ ...

ਪੂਰੀ ਖ਼ਬਰ »

ਘਰਾਂ ਨਜ਼ਦੀਕ ਪੰਚਾਇਤੀ ਜਗ੍ਹਾ 'ਚ ਮਰੇ ਪਸ਼ੂ ਸੁੱਟਣ ਖ਼ਿਲਾਫ਼ ਰੋਸ ਪ੍ਰਦਰਸ਼ਨ, ਦੋਵਾਂ ਧਿਰਾਂ ਨੇ ਦਿੱਤੀਆਂ ਦਰਖ਼ਾਸਤਾਂ

ਰੂੜੇਕੇ ਕਲਾਂ, 18 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋਂ ਕਲਾਂ ਵਿਖੇ ਮਰੇ ਪਸ਼ੂ ਇਕ ਪੰਚਾਇਤੀ ਜਗ੍ਹਾ 'ਚ ਸੁੱਟਣ ਨੂੰ ਲੈ ਕੇ ਦੋ ਧਿਰਾਂ 'ਚ ਪੈਦਾ ਹੋਇਆ ਤਕਰਾਰ ਵਧਦਾ ਜਾ ਰਿਹਾ ਹੈ | ਰਿਹਾਇਸ਼ੀ ਘਰਾਂ, ਬਿਜਲੀ ਗਰਿੱਡ, ਕਿਸਾਨਾਂ ਦੇ ਖੇਤਾਂ ਨਜ਼ਦੀਕ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਭੁੱਲਰ ਨੇ ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਧਨੌਲਾ, 18 ਅਗਸਤ (ਚੰਗਾਲ)-ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਵਜੋਂ ਕੁਲਵਿੰਦਰ ਸਿੰਘ ਭੁੱਲਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੈਨੂੰ ਮਾਰਕੀਟ ਕਮੇਟੀ ਧਨੌਲਾ ਤੋਂ ਇਲਾਵਾ ਮਾਰਕੀਟ ਕਮੇਟੀ ਭਦੌੜ ਦਾ ...

ਪੂਰੀ ਖ਼ਬਰ »

ਪਿੰਡ ਉੱਗੋਕੇ ਦੀ ਪੰਚਾਇਤ ਨੇ ਹੱਡਾ ਰੋੜੀ 'ਚ ਪਏ ਪਸ਼ੂਆਂ ਨੂੰ ਦਫ਼ਨਾਇਆ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਉਗੋਕੇ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਪੀੜਤ ਗੋਕਾ ਨਸਲ ਦੇ ਪਸ਼ੂਆਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ | ਜਿਸ ਕਾਰਨ ਹੱਡਾ ਰੋੜੀ ਵਿਚ ਮੁਰਦਾ ਪਸ਼ੂ ਸੁੱਟਣ ਲਈ ਵੀ ਥਾਂ ਨਹੀਂ ਬਚੀ | ਇਹ ਜਾਣਕਾਰੀ ਦਿੰਦਿਆਂ ਸਰਪੰਚ ਸੁਰਜੀਤ ਕੌਰ ...

ਪੂਰੀ ਖ਼ਬਰ »

ਸ਼ਿਉਰਵੇਅ ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਸਟੱਡੀ ਵੀਜ਼ਾ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸਿਉਰਵੇਅ ਇੰਮੀਗੇ੍ਰਸ਼ਨ ਕੰਪਨੀ ਵਲੋਂ ਕੈਨੇਡਾ ਦੇ ਲਗਾਤਾਰ ਵੀਜ਼ੇ ਲਗਵਾ ਕੇ ਨੌਜਵਾਨਾਂ ਦੇ ਕੈਨੇਡਾ ਜਾਣ ਦੇ ਸੁਪਨੇ ਪੂਰੇ ਕੀਤੇ ਜਾ ਰਹੇ ਹਨ | ਜਿਸ ਦੀ ਕੜ੍ਹੀ ਤਹਿਤ ਕੰਪਨੀ ...

ਪੂਰੀ ਖ਼ਬਰ »

ਸੁਨਾਮ ਪੁਲਿਸ ਵਲੋਂ ਬਲੈਕਮੇਲਿੰਗ ਕਰਨ ਦੇ ਦੋਸ਼ 'ਚ ਦੋ ਅਖੌਤੀ ਪੱਤਰਕਾਰ ਕਾਬੂ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਭੁੱਲਰ, ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੋਕਤੰਤਰ ਦੇ ਚੌਥੇ ਸਤੰਭ ਨੂੰ ਬਦਨਾਮ ਕਰਨ, ਬਲੈਕਮੇਲਿੰਗ ਕਰਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਸਥਾਨਕ ਸ਼ਹਿਰ ਦੇ ਦੋ ਅਖੌਤੀ ਪੱਤਰਕਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਬਰਨਾਲਾ, 18 ਅਗਸਤ (ਨਰਿੰਦਰ ਅਰੋੜਾ)-ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ-ਨਾਲ ਡੇਂਗੂ, ਮਲੇਰੀਆ ਤੋਂ ਬਚਾਅ ਲਈ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ | ਜਿਹੜੇ ਖੇਤਰਾਂ 'ਚ ਪਿਛਲੇ ਡੇਂਗੂ, ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਨੇ ਲਗਵਾਇਆ ਵਰਕ ਪਰਮਿਟ ਵੀਜ਼ਾ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਪੰਜਾਬ ਦੀ ਪ੍ਰਸਿੱਧ ਇੰਮੀਗ੍ਰੇਸ਼ਨ ਕੰਪਨੀ ਸੀ.ਐਸ. ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸੇ ਕੜ੍ਹੀ ਤਹਿਤ ਕੰਪਨੀ ਵਲੋਂ ਇਕ ਹੋਰ ਵਰਕ ਪਰਮਿਟ ਵੀਜ਼ਾ ਲਗਵਾ ਕੇ ਵੀਜ਼ੇ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਲੋਕਾਂ ਵਲੋਂ ਪਿੰਡ ਦੇ ਕੁਝ ਪੰਚਾਂ, 'ਆਪ' ਆਗੂਆਂ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਜਿੱਥੇ ਪਸ਼ੂ ਪਾਲਕ ਲੰਪੀ ਸਕਿੰਨ ਬਿਮਾਰੀ ਤੋਂ ਪੀੜਤ ਪਸ਼ੂਆਂ ਕਾਰਨ ਦੁਖੀ ਹਨ, ਉੱਥੇ ਮਿ੍ਤਕ ਪਸ਼ੂਆਂ ਦੇ ਦੱਬਣ ਨੂੰ ਲੈ ਕੇ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਿਚ ਤਣਾਅ ਦਾ ਮਾਹੌਲ ਬਣਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਕਾ. ਪ੍ਰੀਤਮ ਸਿੰਘ ਦਰਦੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 18 ਅਗਸਤ (ਪੱਤਰ ਪ੍ਰੇਰਕ)-'ਅਜੀਤ' ਦੇ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਪੱਤਰਕਾਰ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਲੋਕ ਘੋਲ਼ਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਰੋੜੀ ਦੇ ਮਹਿਲ ਕਲਾਂ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਮਹਿਲ ਕਲਾਂ, 18 ਅਗਸਤ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ ਦਾ ਅੱਜ ਮਹਿਲ ਕਲਾਂ ਪੁੱਜਣ 'ਤੇ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ. ਗਮਦੂਰ ਸਿੰਘ ਚਹਿਲ ਦੀ ਅਗਵਾਈ ਹੇਠ ਪੰਜਾਬ ਪੁਲਿਸ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਪ੍ਰਚਾਰ ਮੰਡਲ ਵਲੋਂ ਪ੍ਰਭਾਤ ਫੇਰੀ ਅੱਜ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਸ੍ਰੀ ਸਿਆਮ ਪ੍ਰਚਾਰ ਮੰਡਲ ਵਲੋਂ ਕਿ੍ਸ਼ਨ ਜਨਮ ਅਸ਼ਟਮੀ ਅਤੇ ਰਾਧਾ ਅਸ਼ਟਮੀ ਮਨਾਉਣ ਸਬੰਧੀ ਮੰਡਲ ਪ੍ਰਧਾਨ ਰਾਜਿੰਦਰ ਬਾਂਸਲ (ਰਿੰਕੂ) ਦੀ ਅਗਵਾਈ 'ਚ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਮੰਡਲ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਆਮ ਆਦਮੀ ਪਾਰਟੀ ਵਲੋਂ ਪੈਨਸ਼ਨ ਕੈਂਪ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਆਮ ਆਦਮੀ ਪਾਰਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੈਨਸ਼ਨ ਕੈਂਪ ਲਾਇਆ ਗਿਆ | ਸਰਪੰਚ ਸੁਰਜੀਤ ਕੌਰ ਦੇ ਪੁੱਤਰ ਪ੍ਰਗਟ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਆਂਗਣਵਾੜੀ ਵਿਭਾਗ ਦੇ ਸਮੂਹ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਦੀਵਾਨਾ ਦੇ ਯੁਵਕ ਸੇਵਾਵਾਂ ਕਲੱਬ ਵਲੋਂ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਕਬੱਡੀ ਕੋਚਿੰਗ ਕੈਂਪ ਸ਼ੁਰੂ

ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਸਮਾਜ ਸੇਵੀ ਸੰਸਥਾ ਯੁਵਕ ਸੇਵਾਵਾਂ ਕਲੱਬ ਵਲੋਂ ਪਿੰਡ ਦੇ ਸਮਾਜ ਸੇਵੀ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਜਿੱਥੇ ਸਦਕਾ ਜਿੱਥੇ ਦੀਵਾਨਾ ਦੇ ਸਮਾਜਿਕ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾ ਰਿਹਾ ਹੈ, ਉੱਥੇ ਹੁਣ ...

ਪੂਰੀ ਖ਼ਬਰ »

ਸ਼ਹੀਦ ਬਿ੍ਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦਾ ਸ਼ਹੀਦੀ ਦਿਹਾੜਾ 21 ਨੂੰ

ਧਨੌਲਾ, 18 ਅਗਸਤ (ਜਤਿੰਦਰ ਸਿੰਘ ਧਨੌਲਾ)-ਸ਼ਹੀਦ ਬਿ੍ਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦਾ ਸ਼ਹੀਦੀ ਦਿਹਾੜਾ 21 ਅਗਸਤ ਨੂੰ ਗੁਰਦੁਆਰਾ ਤਪਿਆਣਾ ਸਾਹਿਬ ਪਿੰਡ ਦਾਨਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਸ਼ਹੀਦ ਬਿ੍ਗੇਡੀਅਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਰੀਬਨ ਕਲੱਬ ਨੋਡਲ ਅਫ਼ਸਰਾਂ ਦੀ ਹੋਈ ਮੀਟਿੰਗ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਅਧੀਨ ਸਮੂਹ ਜ਼ਿਲ੍ਹੇ ਅੰਦਰ ਚੱਲਦੇ ਆ ਰਹੇ ਰੈਡ ਰੀਬਨ ਕਲੱਬ ਨੋਡਲ ਅਫ਼ਸਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖ ਸ: ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਵਿਖੇ ਸਾਂਝੇ ਤਲਾਬ ਦੀ ਉਸਾਰੀ ਦਾ ਕੰਮ ਸ਼ੁਰੂ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਜਗਜੀਤਪੁਰਾ ਵਲੋਂ ਸਰਪੰਚ ਗੁਰਮੀਤ ਕੌਰ ਦੀ ਅਗਵਾਈ ਵਿਚ ਸਾਂਝੇ ਤਲਾਬ ਦੀ ਸਥਾਪਨਾ ਦਾ ਕੰਮ ਨਰੇਗਾ ਸਕੀਮ ਤਹਿਤ ਸ਼ੁਰੂ ਕੀਤਾ ਗਿਆ | ਸਰਪੰਚ ਗੁਰਮੀਤ ਕੌਰ ਦੇ ਪਤੀ ਗੁਰਦੀਪ ਸਿੰਘ ਨੇ ਦੱਸਿਆ ਕਿ ਆਜ਼ਾਦੀ ਦੇ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰੇਸ਼ਮ ਕੌਰ ਤੇ ਉਨ੍ਹਾਂ ਦੀ ਬੇਟੀ ਮਨਸੁਖਪ੍ਰੀਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਦਾ ਜ਼ਿਲ੍ਹਾ ਚੋਣ ਇਜਲਾਸ ਸਮਾਪਤ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਇਕਾਈ ਬਰਨਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਚੋਣ ਇਜਲਾਸ ਸੰਪੰਨ ਹੋਇਆ | ਇਸ ਮੌਕੇ ਸੇਵਾ ਮੁਕਤ ਹੋ ਚੁੱਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਨੂੰ ...

ਪੂਰੀ ਖ਼ਬਰ »

ਦੂਜੀ ਜ਼ਿਲ੍ਹਾ ਓਪਨ ਅਥਲੈਟਿਕਸ ਮੀਟ ਅੰਡਰ-18 ਕਰਵਾਈ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਦੂਜੀ ਜ਼ਿਲ੍ਹਾ ਓਪਨ ਅਥਲੈਟਿਕਸ ਮੀਟ ਅੰਡਰ-18 ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਜਰਨਲ ਸੈਕਟਰੀ ਡਾ: ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਬਰਨਾਲਾ ਨੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਬਾਡੀ ਦੇ ਆਦੇਸ਼ ਮੁਤਾਬਿਕ ਜ਼ਿਲ੍ਹਾ ਪੱਧਰੀ ਰੋਸ ਧਰਨਾ ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ ਦਿ ਰੈਵੀਨਿਊ ਪਟਵਾਰ ਯੂਨੀਅਨ ਬਰਨਾਲਾ ਦੀ ਅਗਵਾਈ ਹੇਠ ਦਿੱਤਾ ਗਿਆ | ਸ੍ਰੀ ਇਕਬਾਲ ਸਿੰਘ ਨੇ ਕਿਹਾ ਕਿ ਅੱਜ ਦੇ ਧਰਨੇ ਦਾ ...

ਪੂਰੀ ਖ਼ਬਰ »

ਲੰਪੀ ਸਕਿਨ ਨਾਲ ਮਰੇ ਪਸ਼ੂਆਂ ਦੇ ਨਿਪਟਾਰੇ ਤੇ ਟੀਕਾਕਰਨ ਸਬੰਧੀ ਪੰਜਾਬ ਸਰਕਾਰ ਨੂੰ ਹਾਈਕੋਰਟ ਦੇ ਆਦੇਸ਼

ਰੂੜੇਕੇ ਕਲਾਂ, 18 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਸ਼ੂਆਂ 'ਚ ਫੈਲੀ ਛੂਤ ਦੀ ਬਿਮਾਰੀ ਲੰਪੀ ਸਕਿੰਨ ਕਾਰਨ ਹਜ਼ਾਰਾਂ ਦੀ ਗਿਣਤੀ 'ਚ ਮਰ ਰਹੇ ਪਸ਼ੂਆਂ ਦੀਆਂ ਮਿ੍ਤਕ ਦੇਹਾਂ ਪੰਜਾਬ ਦੀਆਂ ਜਨਤਕ ਥਾਵਾਂ, ਹੱਡਾ ਰੋੜੀਆਂ, ਕਈ ਮਾਰਗਾਂ ਦੇ ਕਿਨਾਰਿਆਂ 'ਤੇ ਗਲਣ-ਸੜ੍ਹਨ ਕਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX