ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਸ੍ਰੀ ਮੁਕਤਸਰ ਸਾਹਿਬ

ਡੇਂਗੂ ਦਾ ਚਲਾਨ ਕੱਟਣ ਗਏ ਸੈਨਟਰੀ ਇੰਸਪੈਕਟਰ ਦੀ ਦੁਕਾਨਦਾਰ ਵਲੋਂ ਕੁੱਟਮਾਰ

• ਰੋਸ ਵਜੋਂ ਸਫ਼ਾਈ ਸੇਵਕਾਂ ਨੇ ਦੁਕਾਨਦਾਰ ਦੇ ਘਰ ਦੇ ਮੂਹਰੇ ਲਗਾਏ ਕੂੜੇ ਦੇ ਢੇਰ
ਮਲੋਟ, 18 ਅਗਸਤ (ਪਾਟਿਲ)-ਮਲੋਟ ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਇਕ ਦੁਕਾਨਦਾਰ ਤੇ ਉਸਦੇ ਸਾਥੀਆਂ ਵਲੋਂ ਡੇਂਗੂ ਦਾ ਲਾਰਵਾ ਮਿਲਣ ਸਬੰਧੀ ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚਲਾਨ ਕੱਟਣ ਵਾਲੇ ਸੈਨਟਰੀ ਇੰਸਪੈਕਟਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਨਗਰ ਕੌਂਸਲ ਵਲੋਂ ਡਿਊਟੀ ਕਰ ਰਹੇ ਮੁਲਾਜ਼ਮ 'ਤੇ ਹਮਲਾ ਕਰਨ ਦੇ ਦੋਸ਼ ਦੀ ਸ਼ਿਕਾਇਤ ਥਾਣਾ ਸਿਟੀ ਮਲੋਟ ਨੂੰ ਭੇਜ ਦਿੱਤੀ ਗਈ ਹੈ | ਉੱਧਰ ਰੋਸ ਵਜੋਂ ਸਫ਼ਾਈ ਸੇਵਕਾਂ ਨੇ ਵੀ ਦੁਕਾਨਦਾਰ ਦੇ ਘਰ ਦੇ ਮੂਹਰੇ ਕੂੜੇ ਦੇ ਢੇਰ ਲਾ ਦਿੱਤੇ ਹਨ | ਕੁੱਟਮਾਰ ਤੇ ਹਮਲੇ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਸੈਨਟਰੀ ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਉਸਦੇ ਸਾਥੀ ਸੈਨਟਰੀ ਇੰਸਪੈਕਟਰ ਗੁਰਬਿੰਦਰ ਸਿੰਘ ਨੂੰ ਬਾਬਾ ਦੀਪ ਸਿੰਘ ਨਗਰ ਦੇ ਦੁਕਾਨਦਾਰ ਨੇ ਡੇਂਗੂ ਦੇ ਚਲਾਨ ਸਬੰਧੀ ਆਪਣੀ ਦੁਕਾਨ 'ਤੇ ਸੱਦਿਆ ਕਿ ਉਹ ਬੀਤੇ ਦਿਨ ਡੇਂਗੂ ਦੇ ਲਾਰਵੇ ਸਬੰਧੀ ਕੱਟੇ ਗਏ ਚਲਾਨ ਦੀ ਦਸਤਖਤ ਕੀਤੀ ਕਾਪੀ ਲੈ ਜਾਵੇ, ਪਰ ਸੈਨਟਰੀ ਇੰਸਪੈਕਟਰ ਗੁਰਬਿੰਦਰ ਸਿੰਘ ਦੇ ਉਸਦੀ ਦੁਕਾਨ 'ਤੇ ਪੁੱਜਣ ਸਮੇਂ ਦੁਕਾਨਦਾਰ ਤੇ ਉਸਦੇ ਸਾਥੀਆਂ ਵਲੋਂ ਹਮਲਾ ਕਰਕੇ ਕੁੱਟਮਾਰ ਕੀਤੀ ਗਈ | ਜ਼ਖਮੀ ਸੈਨਟਰੀ ਇੰਸਪੈਕਟਰ ਨੂੰ ਸਿਵਲ ਹਸਪਤਾਲ ਮਲੋਟ ਦਾਖ਼ਲ ਕਰਵਾਇਆ ਗਿਆ ਹੈ ਅਤੇ ਬਾਅਦ ਵਿਚ ਜਿਸਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ | ਰਾਜ ਕੁਮਾਰ ਸੈਨਟਰੀ ਇੰਸਪੈਕਟਰ ਨੇ ਦੱਸਿਆ ਕਿ ਗੁਰਬਿੰਦਰ ਸਿੰਘ ਵਲੋ ਕੁਝ ਦਿਨਾਂ ਪਹਿਲਾ ਬਾਬਾ ਦੀਪ ਸਿੰਘ ਨਗਰ ਵਿਚ ਸਥਿਤ ਇਕ ਘਰ ਵਿਚ ਸਥਿਤ ਦੁਕਾਨ ਤੇ ਡੇਂਗੂ ਦੇ ਲਾਰਵੇ ਦਾ ਚਲਾਨ ਕੀਤਾ ਗਿਆ ਸੀ ਤੇ ਅੱਜ ਉਕਤ ਘਰ ਦੇ ਮਾਲਕਾਂ ਵਲੋਂ ਉਸਨੂੰ ਬੁਲਾ ਕੇ ਉਸ ਨਾਲ ਕੁੱਟ ਮਾਰ ਕੀਤੀ ਗਈ, ਜਿਸ ਕਾਰਨ ਉਸਦੇ ਹੱਥ ਤੇ ਸਰੀਰ ਦੇ ਹੋਰ ਹਿੱਸਿਆ 'ਤੇ ਗੰਭੀਰ ਸੱਟਾਂ ਲੱਗੀਆਂ ਹਨ | ਇਸ ਘਟਨਾ ਤੋਂ ਬਾਅਦ ਰੋਸ ਵਿਚ ਆਏ ਸਫ਼ਾਈ ਸੇਵਕਾ ਵਲੋਂ ਉਕਤ ਦੁਕਾਨਦਾਰ ਦੇ ਘਰ ਦੇ ਬਾਹਰ ਕੂੜਾ ਸੁੱਟ ਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਸਬੰਧੀ ਕਾਰਜਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੈਨਟਰੀ ਇੰਸਪੈਕਟਰ ਦੀ ਹੋਈ ਕੁੱਟਮਾਰ ਤੇ ਹਮਲੇ ਸਬੰਧੀ ਥਾਣਾ ਸਿਟੀ ਮਲੋਟ ਪੁਲਿਸ ਪਾਸ ਸ਼ਿਕਾਇਤ ਕਰ ਦਿੱਤੀ ਗਈ ਹੈ ਤੇ ਪੁਲਿਸ ਨੇ ਗੁਰਬਿੰਦਰ ਸਿੰਘ ਦੇ ਬਿਆਨ ਕਲਮਬੱਧ ਕਰ ਲਏ ਹਨ | ਉਧਰ ਪੁਲਿਸ ਨੇ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਵਲੋਂ ਸਾਂਝੇ ਮਤੇ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਸ਼ੂ ਮੇਲਿਆਂ ਤੇ ਪਸ਼ੂ ਮੰਡੀਆਂ 'ਤੇ 30 ਸਤੰਬਰ ਤੱਕ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪਸ਼ੂ ਮੰਡੀਆਂ ਤੇ ਪਸ਼ੂ ਮੇਲਿਆਂ 'ਤੇ 30 ਸਤੰਬਰ 2022 ਤੱਕ ਪੂਰਨ ਪਾਬੰਦੀ ਲਾ ...

ਪੂਰੀ ਖ਼ਬਰ »

ਟਰੈਕਟਰ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਰੈਕਟਰ ਟਰਾਲਾ ਚੋਰੀ ਕਰਨ ਦੇ ਦੋਸ਼ 'ਚ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਕੋਵਿਡ-19 ਦੀ ਜਾਅਲੀ ਰਿਪੋਰਟ ਬਣਾਉਣ 'ਤੇ ਲਬਾਰਟਰੀ ਸੰਚਾਲਕ ਤੇ ਮਹਿਲਾ ਡਾਕਟਰ ਖ਼ਿਲਾਫ਼ ਮੁਕੱਦਮਾ ਦਰਜ

ਮੰਡੀ ਕਿੱਲਿਆਂਵਾਲੀ, 18 ਅਗਸਤ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮੌਕੇ ਕੋਵਿਡ-19 ਦੀ ਜਾਅਲੀ ਆਰ.ਟੀ.ਪੀ.ਸੀ.ਆਰ. ਰਿਪੋਰਟ ਬਣਾਉਣ ਦੇ ਦੋਸ਼ਾਂ ਤਹਿਤ ਮੰਡੀ ਕਿੱਲਿਆਂਵਾਲੀ ਦੀ ਸ਼ਿਵ ਲੈਬ ਦੇ ਸੰਚਾਲਕ ਸ਼ਿਵ ਭਗਵਾਨ ਤੇ ਡਾ. ਗੁਰਪ੍ਰੀਤ ਕੌਰ ਸੇਠੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਜ਼ਿਲੇ੍ਹ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਤੇ ...

ਪੂਰੀ ਖ਼ਬਰ »

ਹਵਨ ਯੱਗ ਨਾਲ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਐੱਮ. ਐੱਮ. ਡੀ ਡੀ. ਏ. ਵੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਸਮੇਂ ਨੀਰਜ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪੰਡਿਤ ਰਾਜਬਲੀ ਸ਼ਾਸਤਰੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 4 ਬਲਾਕਾਂ 'ਚ ਟੂਰਨਾਮੈਂਟ 1 ਤੋਂ- ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਹਰੇਕ ਉਮਰ ਵਰਗ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਖੇਡ ਮੇਲਾ-2022 ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਰਾਜ ਪੱਧਰੀ, ਜ਼ਿਲ੍ਹਾ ਪੱਧਰੀ ਤੇ ਬਲਾਕ ...

ਪੂਰੀ ਖ਼ਬਰ »

ਸਟੇਟ ਇੰਸਟੀਚਿਊਟ ਮਾਹੂਆਣਾ ਦੇ 9 ਐੱਨ. ਸੀ. ਸੀ. ਕੈਡਿਟਾਂ ਦੀ ਚੋਣ

ਲੰਬੀ, 18 ਅਗਸਤ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਦੇ 9 ਐੱਨ.ਸੀ.ਸੀ. ਕੈਡਿਟਾਂ ਦੀ ਚੋਣ ਰੋਪੜ ਵਿਖੇ ਮਿਤੀ 29 ਅਗਸਤ ਤੋਂ 5 ਸਤੰਬਰ 2022 ਤੱਕ ਲੱਗ ਰਹੇ ਡਾਇਰੈਕਟੋਰੇਟ ਨੇਬਲ ਟਰੇਨਿੰਗ ਕੈਂਪ-1 ਲਈ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰੀ ਪਲਾਟਾਂ ਦੇ ਇੰਤਕਾਲ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਪਲਾਟਾਂ ਦੇ ਖ਼ਰੀਦਦਾਰ ਜਾਇਦਾਦ ਦੇ ਇੰਤਕਾਲ ਨਾ ਹੋਣ ਕਾਰਨ ਪ੍ਰੇਸ਼ਾਨ ਹਨ | ਇਸ ਸਬੰਧੀ ਕਈ ਖ਼ਰੀਦਦਾਰਾਂ ਨੇ ਦੱਸਿਆ ਕਿ ਉਨ੍ਹਾਂ ਸ਼ਹਿਰ ਵਿਚ ਪਲਾਟ ਖ਼ਰੀਦੇ ਹਨ, ਪਰ 12 ਨੰਬਰ ਇੰਦਰਾਜ ਵਿਚ ਇੰਤਕਾਲ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੋਟ, 18 ਅਗਸਤ (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੰਡੀ ਬਰੀਵਾਲਾ, 18 ਅਗਸਤ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਿੰਡਰ-ਗਾਰਟਨ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਜੀ ਦੀ ਝਾਕੀ ਪੇਸ਼ ਕੀਤੀ | ਇਸ ਸਮੇਂ ਵਿਦਿਆਰਥੀਆਂ ਨੂੰ ਭਗਵਾਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸੀ. ਆਰ. ਐੱਮ. ਡੀ. ਏ. ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਹਰਪਾਲ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਛੋਟੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ...

ਪੂਰੀ ਖ਼ਬਰ »

ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਮੰਡੀ ਲੱਖੇਵਾਲੀ, 18 ਅਗਸਤ (ਮਿਲਖ ਰਾਜ)-ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਰੱਤਾ ਥੇਹੜ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਕਿ੍ਸ਼ਨ ਦੇ ਜੀਵਨ ਨਾਲ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ ਤੇ ਦਹੀਂ ਹਾਂਡੀ ...

ਪੂਰੀ ਖ਼ਬਰ »

ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 1470 ਰੁਪਏ ਸਣੇ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਏ.ਐੱਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਪਿਛਲੇ ਦਿਨ ਇਕ 14 ਸਾਲਾਂ ਲੜਕੀ ਦੀ ਮੌਤ ਵੀ ਹੋਈ ਹੈ | ਇਸ ਲਈ ਸਿਹਤ ਵਿਭਾਗ ਵਲੋਂ ਕੋਵਿਡ ਤੋਂ ਬਚਾਅ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ

ਮਲੋਟ, 18 ਅਗਸਤ (ਪਾਟਿਲ)-ਕੁੱਲ ਹਿੰਦ ਕਿਸਾਨ ਮਹਾਂਸਭਾ ਦੀ ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਮਲੋਟ ਦੇ ਬਠਿੰਡਾ ਚੌਂਕ ਬਾਈਪਾਸ ਸਥਿਤ ਇਕ ਹੋਟਲ ਵਿਚ ਸ਼ੁਰੂ ਹੋਈ | ਮੀਟਿੰਗ ਤੋਂ ਪਹਿਲਾਂ ਕੌਮੀ ਆਗੂਆਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਐੱਸ. ਐੱਮ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਚ ਨਵੀਂ ਆਈ ਐੱਸ.ਐੱਮ.ਓ. ਡਾ: ਭੁਪਿੰਦਰਜੀਤ ਕੌਰ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮੀਟਿੰਗ

ਦੋਦਾ, 18 ਅਗਸਤ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਇਕਾਈ ਪ੍ਰਧਾਨ ਗਗਨਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਗੂੜ੍ਹੀ ਸੰਘਰ ਦੇ ਕਿਸਾਨਾਂ ਨੇ ਮੀਟਿੰਗ ਕੀਤੀ ਤੇ 22 ਅਗਸਤ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਪ੍ਰਦੀਪ ਮਿੱਤਲ ਸਕੂਲ ਜ਼ੋਨਲ ਟੂਰਨਾਮੈਂਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ ਦੀ ਰਹਿਨੁਮਾਈ ਤੇ ਪ੍ਰਦੀਪ ਮਿੱਤਲ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਪਾਰਕ ਦੀ ਦੇਖ-ਰੇਖ ਹੇਠ ਸਰਕਾਰੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਮਲੋਟ, 18 ਅਗਸਤ (ਪਾਟਿਲ)-ਮ. ਪ. ਹੈਲਥ ਇੰਪਲਾਈਜ ਯੂਨੀਅਨ ਮੇਲ/ਫੀਮੇਲ ਦੀ ਮੀਟਿੰਗ ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਤੇ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਾ.ਰੰਜੂ ਸਿੰਗਲਾ ...

ਪੂਰੀ ਖ਼ਬਰ »

ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੀ ਲੋੜ- ਡਾ. ਕਾਲੜਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਦਿਨੋਂ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਰਕਾਰ ਤੇ ਲੋਕਾਂ ਨੂੰ ਗੰਭੀਰਤਾ ਨਾਲ ਯਤਨਸ਼ੀਲ ਹੋਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ਡਾ: ਬੀ. ਡੀ. ਕਾਲੜਾ ਮੰਡੀ ਅਰਨੀਵਾਲਾ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »

ਸ. ਚੰਦ ਸਿੰਘ ਨਮਿਤ ਅੰਤਿਮ ਅਰਦਾਸ 24 ਨੂੰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਚਾਰ ਸਕੱਤਰ ਰਾਜਵਿੰਦਰ ਸਿੰਘ ਜੰਡੂ ਤੇ ਗੁਰਵਿੰਦਰ ਸਿੰਘ ਜੰਡੂ ਦੇ ਪਿਤਾ ਚੰਦ ਸਿੰਘ ਜੰਡੂ ਸੇਵਾ ਮੁਕਤ ਕੰਡਕਟਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਦੀਨ ਦਿਆਲ ਆਈ ਡੋਨੇਸ਼ਨ ਸੁਸਾਇਟੀ ਦੇ 400ਵੇਂ ਨੇਤਰਦਾਨੀ ਬਣੇ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਦੀਨ ਦਿਆਲ (61 ਸਾਲ) ਪੁੱਤਰ ਸ਼ਾਮ ਲਾਲ ਵਾਸੀ ਘਾਨਲ ਕਲਾ ਜ਼ਿਲ੍ਹਾ ਸੰਗਰੂਰ ਆਈ ਡੋਨੇਸ਼ਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੇ 400ਵੇਂ ਨੇਤਰਦਾਨੀ ਬਣ ਗਏ ਹਨ | ਉਨ੍ਹਾਂ ਦੇ ਦੋਵੇਂ ਨੇਤਰ ਮੈਡੀਕਲ ਕਾਲਜ ਅੰਮਿ੍ਤਸਰ ...

ਪੂਰੀ ਖ਼ਬਰ »

ਮਲਕੀਤ ਸਿੰਘ ਕੰਗ ਦਾ ਅੰਗੀਠਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਬਲਬੀਰ ਸਿੰਘ ਕੰਗ ਰਿਟਾ: ਜੇ.ਈ. ਪਾਵਰਕਾਮ ਤੇ ਰਘਬੀਰ ਸਿੰਘ ਕੰਗ ਕਰਮਚਾਰੀ ਗੌਰਮਿੰਟ ਕਾਲਜ ਦੇ ਪਿਤਾ ਮਲਕੀਤ ਸਿੰਘ ਕੰਗ (89) ਰਿਟਾ: ਸੀਨੀਅਰ ਕਲਰਕ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਲੀਟਰ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੈੱਡ ਕਾਂਸਟੇਬਲ ਇਕਬਾਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਮੋਬਾਈਲ ਦੀ ਬੈਟਰੀ ਫਟਣ ਕਾਰਨ ਵਾਪਰਿਆ ਹਾਦਸਾ

• ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਹਰਮਹਿੰਦਰ ਪਾਲ)-ਬੀਤੀ ਦੇਰ ਰਾਤ ਮੋਬਾਈਲਾਂ ਦੀ ਦੁਕਾਨ ਵਿਚ ਮੋਬਾਈਲ ਦੀ ਬੈਟਰੀ ਫਟਣ ਕਾਰਨ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚ ਪਿਆ ਸਾਰਾ ਸਾਮਾਨ ਸੜ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਆਰਜ਼ੀ ਬਣੀ ਹੱਡਾ ਰੋੜੀ ਤੋਂ ਪ੍ਰੇਸ਼ਾਨ ਪਿੰਡ ਵਾਸੀ ਐੱਸ. ਡੀ. ਐੱਮ. ਨੂੰ ਮਿਲੇ

ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਹਲਕੇ ਦੇ ਪਿੰਡ ਮਧੀਰ ਦੀ ਹੱਡਾ ਰੋੜੀ ਦੇ ਮਸਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਐੱਸ. ਡੀ. ਐੱਮ. ਗਗਨਦੀਪ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਬਿਮਾਰੀ ਕਾਰਨ ਪਸ਼ੂ ਜ਼ਿਆਦਾ ਮਰ ਰਹੇ ਹਨ, ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਿਮਿਟ ਮਲੋਟ ਦੀਆਂ ਬੀ. ਸੀ. ਏ. ਦੀਆਂ ਸੀਟਾਂ ਵੱਧ ਕੇ 60 ਤੋਂ 120 ਹੋਈਆਂ

ਮਲੋਟ, 18 ਅਗਸਤ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਚ ਸੈਸ਼ਨ 2022-23 ਲਈ ਚੱਲ ਰਹੇ ਦਾਖ਼ਲਿਆਂ ਵਿਚ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਕਾਰਨ ਬੀ.ਸੀ.ਏ. ਕੋਰਸ ਦੀਆਂ 60 ਸੀਟਾਂ ਬਹੁਤ ਜਲਦੀ ਭਰ ਗਈਆਂ ਸਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX