ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਫ਼ਤਹਿਗੜ੍ਹ ਸਾਹਿਬ

ਐਸ.ਸੀ. ਕਮਿਸ਼ਨ ਭਾਰਤ ਦੇ ਹੁਕਮਾਂ ਅਨੁਸਾਰ ਕਬਜ਼ਾ ਦਿਵਾਉਣ ਗਏ ਅਧਿਕਾਰੀਆਂ ਨੂੰ ਲੋਕਾਂ ਨੇ ਬੇਰੰਗ ਮੋੜਿਆ

-ਮਾਮਲਾ ਬਾਬਾ ਸੁਲੱਖਣ ਨਾਥ ਡੇਰਾ ਹੁਸੈਨਪੁਰਾ ਦੇ ਕਬਜ਼ੇ ਦਾ-
ਜਖਵਾਲੀ, 19 ਅਗਸਤ (ਨਿਰਭੈ ਸਿੰਘ)-ਡੇਰਾ ਬਾਬਾ ਸੁਲੱਖਣ ਨਾਥ ਪਿੰਡ ਹੁਸੈਨਪੁਰਾ ਬਧੌਛੀ ਕਲਾਂ ਵਿਖੇ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਨਵੀਂ ਦਿੱਲੀ ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਐਸ.ਡੀ.ਐਮ., ਤਹਿਸੀਲਦਾਰ ਅਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਭਾਰੀ ਪੁਲਿਸ ਬਲ ਨਾਲ ਲੈ ਕੇ ਨਾਹਰ ਨਾਥ ਚੇਲਾ ਮਹੰਤ ਵਿਕਰਮ ਨਾਥ ਨੂੰ ਕਬਜਾ ਦਿਵਾਉਣ ਲਈ ਡੇਰਾ ਸਿੱਧ ਬਾਬਾ ਸੁਲੱਖਣ ਨਾਥ ਹੁਸੈਨਪੁਰਾ-ਬਧੌਛੀ ਕਲਾਂ ਵਿਖੇ ਪਹੁੰਚੇ ਪ੍ਰੰਤੂ ਉੱਥੇ ਲੋਕਾਂ ਦਾ ਭਾਰੀ ਇਕੱਠ ਹੋਣ ਕਾਰਨ ਪ੍ਰਸ਼ਾਸਨ ਨੂੰ ਕਬਜਾ ਦਿਵਾਏ ਬਗੈਰ ਬੇਰੰਗ ਵਾਪਸ ਪਰਤਣਾ ਪਿਆ | ਡੀ.ਐਸ.ਪੀ. ਸੁਖਬੀਰ ਸਿੰਘ ਦੀ ਅਗਵਾਈ ਵਿਚ ਪੁਲਿਸ ਬਲ ਵਲੋਂ ਡੇਰੇ ਦੇ ਆਲੇ-ਦੁਆਲੇ ਅਤੇ ਡੇਰੇ ਨੂੰ ਜਾਣ ਵਾਲੀਆਂ ਸੜਕਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ | ਉਨ੍ਹਾਂ ਨਾਲ ਇਕ ਫਾਇਰ ਬਿ੍ਗੇਡ ਦੀ ਗੱਡੀ, 2 ਐਂਬੂਲੈਂਸ ਵੀ ਸਨ, ਕਾਨੰੂਗੋ ਮੋਹਨ ਸਿੰਘ ਵੀ ਪ੍ਰਸ਼ਾਸਨ ਦੇ ਨਾਲ ਸੀ |
ਦੂਜੇ ਪਾਸੇ ਡੇਰੇ ਦੇ ਸ਼ਰਧਾਲੂ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਕੈਪਟਨ ਅਵਤਾਰ ਸਿੰਘ, ਸੰਦੀਪ ਸਿੰਘ ਬਧੌਛੀ, ਅਵਤਾਰ ਸਿੰਘ ਸਾਬਕਾ ਸਰਪੰਚ ਪਿੰਡ ਹੁਸੈਨਪੁਰਾ, ਜਗਦੀਪ ਸਿੰਘ ਹੁਸੈਨਪੁਰਾ, ਪਰਮਜੀਤ ਸਿੰਘ ਪੰਚ ਬਧੌਛੀ, ਕਰਨੈਲ ਸਿੰਘ, ਲਖਵੀਰ ਸਿੰਘ, ਰਣਜੀਤ ਸਿੰਘ, ਮਾਸਟਰ ਕਰਮਜੀਤ ਸਿੰਘ, ਮਨਜੀਤ ਸਿੰਘ ਪੰਚ ਬਧੌਛੀ, ਜਗਤਾਰ ਸਿੰਘ, ਭਾਗ ਸਿੰਘ ਨੇ ਕਿਹਾ ਕਿ ਅਸੀਂ ਮਾਨਯੋਗ ਰਾਸ਼ਟਰੀ ਕਮਿਸ਼ਨ ਦੇ ਹੁਕਮਾਂ ਦਾ ਸਤਿਕਾਰ ਕਰਦੇ ਹਾਂ ਪ੍ਰੰਤੂ ਸਾਡੀ ਮੰਗ ਹੈ ਕਿ ਭੇਖੀ ਸਾਧਾਂ ਵਲੋਂ ਨਿਯੁਕਤ ਕੀਤੇ ਗਏ ਮਹੰਤ ਨੂੰ ਹੀ ਡੇਰੇ ਦਾ ਉੱਤਰਾਧਿਕਾਰੀ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਇਸ ਡੇਰੇ ਦਾ ਸਾਬਕਾ ਮਹੰਤ ਵਿਕਰਮ ਨਾਥ ਜਿਸ ਨੂੰ ਪੁਲਿਸ ਵਲੋਂ 15 ਕਿੱਲੋ ਅਫ਼ੀਮ ਸਮੇਤ ਕਾਬੂ ਕੀਤੇ ਗਿਆ ਸੀ, ਜੋ ਹੁਣ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ | ਉਨ੍ਹਾਂ ਕਿਹਾ ਕਿ 84 ਪਿੰਡਾਂ ਦੇ ਲੋਕਾਂ ਨੇ ਇਕ ਕਮੇਟੀ ਵੀ ਬਣਾਈ ਹੈ | ਆਲ ਇੰਡੀਆ ਦੀ ਨਾਥ ਭੇਖ ਜਮਾਤ ਨੇ ਲੋਕਾਂ ਦੀ ਬੇਨਤੀ ਨੂੰ ਪ੍ਰਵਾਨ ਕਰਕੇ ਆਲ ਇੰਡੀਆ ਸੰਪਰਦਾਇ ਜਮਾਤ ਦੇ ਮੁਖੀ ਕਿਸ਼ਨ ਨਾਥ ਨੇ ਕਰੀਬ 100 ਸਾਧਾਂ ਨੂੰ ਨਾਲ ਲੈ ਕੇ ਬੀਤੀ 20 ਮਈ 2018 ਨੂੰ ਇਸ ਡੇਰੇ ਵਿਚ ਨਵੇਂ ਮਹੰਤ ਵਿਕਾਸ ਨਾਥ ਦੀ ਨਿਯੁਕਤੀ ਕੀਤੀ ਸੀ | ਇਸ ਨਿਯੁਕਤੀ ਦਾ ਰਿਕਾਰਡ ਪ੍ਰਸ਼ਾਸਨ ਨੂੰ ਵੀ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਡੇਰੇ ਨੂੰ ਧਾਰਮਿਕ ਮਰਿਆਦਾ ਅਨੁਸਾਰ ਚਲਾਉਣਾ ਚਾਹੁੰਦੇ ਹਨ |
ਕੀ ਕਹਿੰਦੇ ਹਨ ਮਹੰਤ ਬਾਬਾ ਬਿਕਰਮ ਨਾਥ : ਮਹੰਤ ਬਾਬਾ ਬਿਕਰਮ ਨਾਥ ਨੇ ਕਿਹਾ ਕਿ ਉਹ ਡੇਰਾ ਬਾਬਾ ਸੁਲੱਖਣ ਨਾਥ ਹੁਸੈਨਪੁਰਾ-ਬਧੌਛੀ ਕਲਾਂ ਵਿਚ ਬਚਪਨ ਤੋਂ ਹੀ ਸੇਵਾ ਕਰਦੇ ਆ ਰਹੇ ਹਨ ਅਤੇ ਮਾਰਚ 2018 ਨੂੰ ਉਸ ਨੰੂ ਪੁਲਿਸ ਨੇ ਇਕ ਮਾਮਲੇ ਵਿਚ ਗਿ੍ਫ਼ਤਾਰ ਕਰ ਲਿਆ ਸੀ, ਜਿਸ ਉਪਰੰਤ ਉਨ੍ਹਾਂ ਦਾ ਚੇਲਾ ਮਹੰਤ ਨਾਹਰ ਨਾਥ ਡੇਰਾ ਹੁਸੈਨਪੁਰਾ ਵਿਖੇ ਸੇਵਾ ਕਰਨ ਲੱਗ ਪਿਆ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਡੇਰੇ ਵਿਖੇ ਕਿਸੇ ਹੋਰ ਮਹੰਤ ਨੂੰ ਬਿਠਾ ਦਿੱਤਾ ਸੀ | ਉਸ ਤੋਂ ਬਆਦ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪ੍ਰਸ਼ਾਸਨ ਨੇ ਉਸ ਨੰੂ ਉਸ ਸਮੇਂ ਕਬਜਾ ਦਿਵਾ ਦਿੱਤਾ ਸੀ ਪਰ ਕੁਝ ਘੰਟੇ ਬਾਅਦ ਹੀ ਉਸ ਨੰੂ ਝੂਠੇ ਮਾਮਲੇ ਵਿਚ ਫਸਾਉਣ ਸਬੰਧੀ ਕਹਿ ਕੇ ਉਸ ਤੋਂ ਕਬਜਾ ਛੁਡਵਾ ਲਿਆ ਸੀ | ਉਨ੍ਹਾਂ ਕਿਹਾ ਕਿ ਹੁਣ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਆਯੋਗ ਨਵੀਂ ਦਿੱਲੀ ਦੇ ਹੁਕਮਾਂ ਦੇ ਬਾਵਜੂਦ ਵੀ ਪ੍ਰਸ਼ਾਸਨ ਨੇ ਕਬਜਾ ਨਹੀ ਦਿਵਾਇਆ |
ਇਸ ਸਬੰਧੀ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਅਤੇ ਤਹਿਸੀਲਦਾਰ ਬਾਦਲਦੀਨ ਨਾਲ ਗੱਲ ਕਰਨ ਤੇ ਉਨ੍ਹਾਂ ਕਿਹਾ ਕਿ ਅੱਜ ਉਹ ਡੇਰਾ ਬਾਬਾ ਸੁਲੱਖਣ ਨਾਥ ਹੁਸੈਨਪੁਰਾ-ਬਧੌਛੀ ਕਲਾਂ ਵਿਖੇ ਨਾਹਰ ਨਾਥ ਨੂੰ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਆਯੋਗ ਨਵੀਂ ਦਿੱਲੀ ਦੇ ਹੁਕਮਾਂ 'ਤੇ ਕਬਜਾ ਦਿਵਾਉਣ ਗਏ ਸਨ ਪਰ ਮੌਕੇ 'ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਅਤੇ ਲੋਕਾਂ ਦੀ ਮੰਗ ਸੀ ਕਿ ਉਹ ਯੋਗੀ ਵਿਕਾਸ ਨਾਥ ਨੂੰ ਹੀ ਡੇਰੇ ਵਿਚ ਰੱਖਣਾ ਚਾਹੁੰਦੇ ਹਨ | ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ, ਉਹ ਇਸ ਦੀ ਰਿਪੋਰਟ ਵੱਡੇ ਅਧਿਕਾਰੀਆਂ ਨੂੰ ਭੇਜਣਗੇ | ਅਧਿਕਾਰੀਆਂ ਦੇ ਅਗਲੇ ਹੁਕਮਾਂ ਦੇ ਅਨੁਸਾਰ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਕਿਸਾਨਾਂ ਨੂੰ ਜ਼ਮੀਨਾਂ ਦਾ ਯੋਗ ਭੱਤਾ ਨਾ ਦਿੱਤਾ ਤਾਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਸੜਕ ਨਹੀਂ ਨਿਕਲਣ ਦਿੱਤੀ ਜਾਵੇਗੀ-ਰਾਜੂ ਖੰਨਾ

ਅਮਲੋਹ, 19 ਅਗਸਤ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅੰਦਰ ਹਾਈਵੇ ਬਣਾਉਣ ਲਈ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਕਿਸਾਨਾਂ ਦੇ ਖੇਤਾਂ ਵਿਚ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਮੰਦਰਾਂ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ, ਮਨਪ੍ਰੀਤ ਸਿੰਘ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅੱਜ ਫ਼ਤਹਿਗੜ੍ਹ ਸਾਹਿਬ, ਸਰਹਿੰਦ ਸ਼ਹਿਰ ਅਤੇ ਸਰਹਿੰਦ ਮੰਡੀ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

8 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਅਮਲੋਹ, 19 ਅਗਸਤ (ਕੇਵਲ ਸਿੰਘ)-ਸਥਾਨਕ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਅੱਠ ਕਿੱਲੋ ਭੁੱਕੀ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਇਹ ਵਿਅਕਤੀ ਸਕੂਟਰੀ ਉੱਪਰ ਖੰਨਾ ਸਾਈਡ ਤੋਂ ਅਮਲੋਹ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਬਸੀ ਪਠਾਣਾਂ, 19 ਅਗਸਤ (ਰਵਿੰਦਰ ਮੌਦਗਿਲ)-ਦੁੱਧ ਉਤਪਾਦਕਾਂ ਨੇ ਮਿਲਕਫੈੱਡ ਵਲੋਂ ਦੁੱਧ ਦੇ ਭਾਅ ਵਿਚ ਕੀਤੇ 2 ਰੁਪਏ ਦੇ ਵਾਧੇ ਨੂੰ ਰੱਦ ਕਰਦੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਰਨਲ ...

ਪੂਰੀ ਖ਼ਬਰ »

ਭਾਮੀਆਂ-ਦੁੱਲਵਾਂ ਸੜਕ 'ਤੇ ਖੁੱਲੇ੍ਹ ਠੇਕੇ ਦੇ ਵਿਰੋਧ 'ਚ ਪਿੰਡ ਵਾਸੀਆਂ ਲਗਾਇਆ ਪੱਕਾ ਧਰਨਾ

ਭੜੀ, 19 ਅਗਸਤ (ਭਰਪੂਰ ਸਿੰਘ ਹਵਾਰਾ)-ਪਿੰਡ ਭਾਮੀਆਂ ਤੋਂ ਦੁੱਲਵਾਂ ਦੇ ਵਿਚਕਾਰ ਜਾਂਦੀ ਿਲੰਕ ਸੜਕ ਨਾਲ ਖੋਖਾ ਰੱਖ ਕੇ ਖੋਲ੍ਹੇ ਸ਼ਰਾਬ ਦੇ ਠੇਕੇ ਦਾ ਪਿੰਡ ਦੁੱਲਵਾਂ ਅਤੇ ਭਾਮੀਆਂ ਦੇ ਨਿਵਾਸੀ ਪਿਛਲੇ ਤਿੰਨ ਦਿਨਾਂ ਤੋਂ ਵਿਰੋਧ ਕਰ ਰਹੇ ਹਨ, ਪਿੰਡ ਵਾਸੀਆਂ ਨੇ ਕਈ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦਾ ਪ੍ਰਕੋਪ ਜਾਰੀ, ਕਿਸੇ ਦਵਾਈ ਦਾ ਨਹੀਂ ਹੋ ਰਿਹਾ ਅਸਰ

ਸੰਘੋਲ/ਭੜੀ, 19 ਅਗਸਤ (ਗੁਰਨਾਮ ਸਿੰਘ ਚੀਨਾ, ਭਰਪੂਰ ਸਿੰਘ ਹਵਾਰਾ)-ਪਿੰਡ ਹਵਾਰਾ ਕਲਾਂ ਵਿਖੇ ਲੰਪੀ ਸਕਿਨ ਰੋਗ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਪਸ਼ੂਆਂ ਦੇ ਮਰਨ ਦੀ ਖ਼ਬਰ ਹੈ | ਪਿੰਡ ਦੇ ਵਸਨੀਕ ਜਸਪਾਲ ਸਿੰਘ ਭੰਗੂ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਦੇਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਸੰਘੋਲ, 19 ਅਗਸਤ (ਪਰਮਵੀਰ ਧਨੋਆ)-ਪੁਲਿਸ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਘੋਲ ਨੇੜੇ ਜਦੋਂ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 14 ਨਵੇਂ ਕੋੋਰੋਨਾ ਪੀੜਤਾਂ ਦੀ ਪਛਾਣ ਹੋਈ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ 14 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਣ ਨਾਲ ਪੀੜਤਾਂ ਦੀ ਗਿਣਤੀ 45 ਹੋ ਗਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਟੋਏ ਪੁੱਟ ਕੇ ਲੋਹਾ ਨਗਰੀ ਦਾ ਸੁੰਦਰੀਕਰਨ ਕੀਤਾ ਗਿਆ-ਭਾਜਪਾ

ਮੰਡੀ ਗੋਬਿੰਦਗੜ੍ਹ, 19 ਅਗਸਤ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਸਰਵਿਸ ਰੋਡ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਟੋਏ ਪੁੱਟ ਕੇ ਸ਼ਹਿਰ ਦੇ ਲੋਕਾਂ ਨੂੰ ਟ੍ਰੈਫ਼ਿਕ ਸਮੱਸਿਆਵਾਂ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਵੱਲ ਧੱਕਿਆ ਜਾ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਫ਼ੈਕਟਰੀ ਮਾਲਕ ਖ਼ਿਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਪੱਤਰ ਪ੍ਰੇਰਕ)-ਸਰਹਿੰਦ ਪੁਲਿਸ ਵਲੋਂ ਸਥਾਨਕ ਇਕ ਇੰਡਸਟਰੀ ਦੇ ਮਾਲਕ ਖ਼ਿਲਾਫ਼ ਸਿਲਾਈ ਮਸ਼ੀਨਾਂ 'ਚ ਇਸਤੇਮਾਲ ਹੋਣ ਵਾਲੀ ਡੱਬੀ 'ਤੇ ਊਸ਼ਾ ਕੰਪਨੀ ਦਾ ਮਾਅਰਕਾ ਲਗਾ ਨਕਲੀ ਮਾਲ ਤਿਆਰ ਕਰਕੇ ਵੱਖ-ਵੱਖ ਸ਼ਹਿਰਾਂ ਵਿਚ ਵੇਚਣ ਦੇ ਦੋਸ਼ਾਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਪਸ਼ੂਆਂ ਦੀ ਮੌਤ ਹੋਣ 'ਤੇ ਪਸ਼ੂ ਪਾਲਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ-ਚੀਮਾ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਅਕਾਲੀ ਜਥਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਪੰਜਾਬ ਸਰਕਾਰ ਪਾਸੋਂ ਲੰਪੀ ਸਕਿਨ ਬਿਮਾਰੀ ਕਾਰਨ ਇਲਾਕੇ ਵਿਚ ਪਸ਼ੂਆਂ ਦੀ ਹੋ ਰਹੀ ਮੌਤ ਦੇ ਮਾਮਲੇ ਸਬੰਧੀ ਪਸ਼ੂ ਪਾਲਕਾਂ ਨੂੰ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ 'ਚ ਮਨਾਈ ਜਨਮ ਅਸ਼ਟਮੀ

ਖਮਾਣੋਂ, 19 ਅਗਸਤ (ਜੋਗਿੰਦਰ ਪਾਲ)-ਪ੍ਰਾਚੀਨ ਸ਼ਿਵ ਮੰਦਰ ਵਾਰਡ ਨੰ. 4 ਵਿਖੇ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸੁਨੀਲ ਕਾਲੜਾ ਨੇ ਦੱਸਿਆ ਕਿ 17 ਅਗਸਤ ਤੋਂ ਆਰੰਭ ਸ੍ਰੀ ...

ਪੂਰੀ ਖ਼ਬਰ »

ਟੂਰਨਾਮੈਂਟ 'ਚ ਖੇੜੀ ਨੌਧ ਸਿੰਘ ਫੁੱਟਬਾਲ ਟੀਮ ਰਹੀ ਜੇਤੂ

ਖਮਾਣੋਂ, 19 ਅਗਸਤ (ਪੱਤਰ ਪ੍ਰੇਰਕ)-ਖੇੜੀ ਨੌਧ ਸਿੰਘ ਦੀ ਅੰਡਰ 18 ਫੁੱਟਬਾਲ ਟੀਮ ਨੇ ਪਿੰਡ ਵਿਚ ਕਰਵਾਏ ਗਏ ਟੂਰਨਾਮੈਂਟ ਦੌਰਾਨ ਫਾਈਨਲ ਮੁਕਾਬਲਾ ਜਿੱਤ ਕੇ ਇਨਾਮੀ ਰਾਸ਼ੀ ਅਤੇ ਕੱਪ 'ਤੇ ਕਬਜ਼ਾ ਕੀਤਾ ਹੈ | ਜਾਣਕਾਰੀ ਦਿੰਦਿਆਂ ਸੋਨੂੰ ਖੇੜੀ ਅਤੇ ਹਰਜੀਤ ਸਿੰਘ ਰਾਜੂ ਨੇ ...

ਪੂਰੀ ਖ਼ਬਰ »

ਜੀ.ਪੀ.ਸੀ ਦਾ ਨਵਾਂ ਅਕਾਦਮਿਕ ਸੈਸ਼ਨ ਅੰਮਿ੍ਤ ਹਵਨ ਨਾਲ ਆਰੰਭ

ਮੰਡੀ ਗੋਬਿੰਦਗੜ੍ਹ, 19 ਅਗਸਤ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ (2022-23) ਦੀ ਸ਼ੁਰੂਆਤ ਅਕਾਦਮਿਕ, ਖੇਡਾਂ ਤੇ ਸੱਭਿਆਚਾਰਕ ਵਰਗੇ ਸਾਰੇ ਖੇਤਰਾਂ 'ਚ ਵਿਦਿਆਰਥੀਆਂ ਦੀ ਸਫ਼ਲਤਾ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਅੰਮਿ੍ਤ ਹਵਨ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਦੀ ਮਹੀਨਾਵਾਰ ਇਕੱਤਰਤਾ ਹੋਈ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਰਹਿਨੁਮਾਈ ਹੇਠ ਹੋਈ | ਜਿਸ ਦੌਰਾਨ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਸੰਗਤਾਂ ਮੰਦਰ 'ਚ ਹੋਈਆਂ ਨਤਮਸਤਕ

ਅਮਲੋਹ, 19 ਅਗਸਤ (ਕੇਵਲ ਸਿੰਘ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਹਿਰ 'ਚ ਸ਼ਰਧਾ ਨਾਲ ਮਨਾਇਆ ਗਿਆ ਅਤੇ ਸੰਗਤਾਂ ਸਵਖਤੇ ਹੀ ਸ੍ਰੀ ਕਿ੍ਸ਼ਨਾ ਮੰਦਿਰ ਠਾਕੁਰ ਦਵਾਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ, ਮੰਦਿਰ ਕਮੇਟੀ ਵਲੋਂ ਚੰਗੇ ਪ੍ਰਬੰਧ ਕੀਤੇ ਗਏ ਸਨ, ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਇਆ ਭਗਵਾਨ ਸ੍ਰੀ ਕਿ੍ਸ਼ਨ ਦਾ ਜਨਮ ਉਤਸਵ

ਬਸੀ ਪਠਾਣਾਂ, 19 ਅਗਸਤ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸ਼ਹਿਰ 'ਚ ਭਗਤਾਂ ਵਲੋਂ ਭਗਵਾਨ ਕਿ੍ਸ਼ਨ ਦਾ ਜਨਮ ਉਤਸਵ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ ਤੇ ਮੰਦਰਾਂ ਨੂੰ ਖੂਬਸੂਰਤ ਅੰਦਾਜ਼ 'ਚ ਸਜਾਇਆ ਗਿਆ ਤੇ ਭਗਵਾਨ ਕਿ੍ਸ਼ਨ ਦੇ ਦਰਬਾਰ 'ਚ ਮੱਥਾ ਟੇਕਣ ਲਈ ...

ਪੂਰੀ ਖ਼ਬਰ »

ਬਾਗੀ ਸੁਰਾਂ ਅਲਾਪਣ ਵਾਲਿਆਂ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਜ਼ਰੂਰੀ- ਕੈਪਟਨ ਬਾਜਵਾ

ਅਮਲੋਹ, 19 ਅਗਸਤ (ਕੇਵਲ ਸਿੰਘ)-ਪਾਰਟੀ ਭਾਵੇਂ ਕੋਈ ਵੀ ਹੋਵੇ ਉਸ ਦੀ ਸਫਲਤਾ ਆਪਣੇ ਸੰਵਿਧਾਨਿਕ ਢਾਂਚੇ ਅਨੁਸਾਰ ਆਚਰਣ ਕਰਨ ਤੇ ਹੀ ਨਿਰਭਰ ਕਰਦੀ ਹੈ | ਸ਼ੋ੍ਰਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਦੀ ਪੜਚੋਲ ਅਤੇ ਛਾਣਬੀਣ ਕਰਨ ਦੀ ਲੋੜ ਹੈ ਨਾ ਕੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਵੱਖ-ਵੱਖ ਕੋਰਸਾਂ 'ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 'ਚ ਕਾਲਜ ਪਿ੍ੰਸੀਪਲ ਡਾ. ਜਤਿੰਦਰ ਸਿੰਘ ਨੇ ...

ਪੂਰੀ ਖ਼ਬਰ »

ਐਸ.ਐਨ.ਏ.ਐਸ. ਸਕੂਲ (ਆਰੀਆ) 'ਚ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਮੰਡੀ ਗੋਬਿੰਦਗੜ੍ਹ, 19 ਅਗਸਤ (ਬਲਜਿੰਦਰ ਸਿੰਘ)-ਸਥਾਨਕ ਐਸ.ਐਨ.ਏ.ਐਸ. ਸੀਨੀਅਰ ਸੈਕੰਡਰੀ ਸਕੂਲ (ਆਰੀਆ) ਵਿਖੇ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਿ੍ਸ਼ਨ, ਰਾਧਾ ਅਤੇ ਗੋਪੀਆਂ ਦੇ ਰੂਪ 'ਚ ਸਜੇ ਸਕੂਲੀ ਬੱਚੇ ਹਰੇਕ ਦੇ ਮਨ ਨੂੰ ਮੋਹ ...

ਪੂਰੀ ਖ਼ਬਰ »

ਬਰਸੀ ਸਮਾਗਮ ਦੌਰਾਨ ਸੇਵਾਦਾਰਾਂ ਦਾ ਸਨਮਾਨ

ਬਸੀ ਪਠਾਣਾਂ, 19 ਅਗਸਤ (ਰਵਿੰਦਰ ਮੌਦਗਿਲ)-ਸਥਾਨਕ ਡੇਰਾ ਬਾਬਾ ਬੁੱਧ ਦਾਸ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੇਵਾਦਾਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਮਹੰਤ ਡਾ. ਆਫ਼ਤਾਬ ਨੇ ਦੱਸਿਆ ਕਿ ਅੱਜ 100 ਦੇ ਕਰੀਬ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਬਰਸੀ ਸਮਾਗਮ ਦੌਰਾਨ ਸੇਵਾਦਾਰਾਂ ਦਾ ਸਨਮਾਨ

ਬਸੀ ਪਠਾਣਾਂ, 19 ਅਗਸਤ (ਰਵਿੰਦਰ ਮੌਦਗਿਲ)-ਸਥਾਨਕ ਡੇਰਾ ਬਾਬਾ ਬੁੱਧ ਦਾਸ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੇਵਾਦਾਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਮਹੰਤ ਡਾ. ਆਫ਼ਤਾਬ ਨੇ ਦੱਸਿਆ ਕਿ ਅੱਜ 100 ਦੇ ਕਰੀਬ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ ਦੌਰਾਨ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ ਰਹੀ ਵਿਦਿਆਰਥਣ ਦਾ ਸਨਮਾਨ

ਸੰਘੋਲ, 19 ਅਗਸਤ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ ਖੰਟ ਦੀ 5ਵੀਂ ਜਮਾਤ ਦੀ ਵਿਦਿਆਰਥਣ ਕਿਰਨਵੀਰ ਕੌਰ ਨੇ ਸਿੱਖਿਆ ਵਿਭਾਗ ਵਲੋਂ ਪਿਛਲੇ ਦਿਨੀਂ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਰਵਾਏ ਗਏ ਭਾਸ਼ਣ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਭਰ ...

ਪੂਰੀ ਖ਼ਬਰ »

'ਕਿਸਾਨਾਂ ਲਈ ਖ਼ੁਸ਼ਬੂਦਾਰ ਫ਼ਸਲ' ਵਿਸ਼ੇ 'ਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਸੀ.ਐਸ.ਆਈ.ਆਰ., ਆਰੋਮਾ ਮਿਸ਼ਨ, ਫੇਜ਼-2 ਤਹਿਤ 'ਕਿਸਾਨਾਂ ਲਈ ਖ਼ੁਸ਼ਬੂਦਾਰ ਫ਼ਸਲ' ਵਿਸ਼ੇ 'ਤੇ ਇਕ ਰੋਜ਼ਾ ਜਾਗਰੂਕਤਾ ਅਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਐਸ.ਡੀ. ਮਾਡਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 19 ਅਗਸਤ (ਮੁਕੇਸ਼ ਘਈ)- ਐਸ.ਡੀ. ਮਾਡਲ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰਾਧਾ-ਕਿ੍ਸ਼ਨ ਦੀਆਂ ਝਾਕੀਆਂ ਪੇਸ਼ ਕੀਤੀਆਂ | ਜਨਮ ਅਸ਼ਟਮੀ ਦੇ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਹੈਬਤਪੁਰ ਵਿਖੇ ਲਗਾਏ ਵੱਖ-ਵੱਖ ਤਰ੍ਹਾਂ ਦੇ ਬੂਟੇ

ਅਮਲੋਹ, 19 ਅਗਸਤ (ਕੇਵਲ ਸਿੰਘ)- ਨਜ਼ਦੀਕ ਪਿੰਡ ਹੈਬਤਪੁਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਸਾਬਕਾ ਪ੍ਰਧਾਨ ਜਗਵਿੰਦਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪਿੰਡ ਦੇ ਚੌਗਿਰਦੇ 'ਚ ਲਗਾਏ ਬੂਟੇ

ਅਮਲੋਹ, 19 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)- ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਤੇ ਸੱਭਿਆਚਾਰਕ ਕਲੱਬ ਕਪੂਰਗੜ੍ਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ (ਖੇਡਾਂ ਤੇ ਯੁਵਾ ਮਾਮਲੇ ਭਾਰਤ ਸਰਕਾਰ) ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਕਲੱਬ ਪ੍ਰਧਾਨ ਤੀਰਥ ...

ਪੂਰੀ ਖ਼ਬਰ »

ਗ੍ਰੀਨ ਫ਼ੀਲਡ ਸਕੂਲ 'ਚ ਜਨਮ ਅਸ਼ਟਮੀ ਮਨਾਈ

ਫ਼ਤਹਿਗੜ੍ਹ ਸਾਹਿਬ, 19 ਅਗਸਤ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਛੋਟੇ ਬੱਚਿਆਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪਿੰ੍ਰਸੀਪਲ ਵਿਕਾਸ ਸ਼ਰਮਾ ਦੀ ਅਗਵਾਈ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕ੍ਰਿਸ਼ਨ ਤੇ ਰਾਧਾ ਬਣ ...

ਪੂਰੀ ਖ਼ਬਰ »

ਰਣਵੀਰ ਸ਼ਰਮਾ ਨੇ ਸ਼ਾਟਪੁੱਟ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਮੰਡੀ ਗੋਬਿੰਦਗੜ੍ਹ, 19 ਅਗਸਤ (ਬਲਜਿੰਦਰ ਸਿੰਘ)-ਆਈ.ਏ.ਐਲ. ਅਥਲੈਟਿਕ ਫਾਊਾਡੇਸ਼ਨ ਵਲੋਂ 'ਪ੍ਰਤਿਭਾ ਖੋਜ' ਦੇ ਸਲੋਗਨ ਹੇਠ ਪੋਲੋ ਗਰਾਊਾਡ ਪਟਿਆਲਾ ਵਿਖੇ ਕਰਵਾਈ ਜਾ ਰਹੀ ਪਹਿਲੀ ਸਟੇਟ ਪੱਧਰੀ ਮੀਟ ਦੌਰਾਨ ਓ.ਪੀ. ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ਦੇ ਹੋਣਹਾਰ ...

ਪੂਰੀ ਖ਼ਬਰ »

ਮਾਨਗੜ੍ਹ ਵਿਖੇ ਸਾਂਝਾ ਜਲ ਤਲਾਬ ਬਣਾਉਣ ਦੇ ਕੰਮ ਦੀ ਹੋਈ ਸ਼ੁਰੂਆਤ

ਅਮਲੋਹ, 19 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ ਵਿਖੇ ਸਾਂਝਾ ਜਲ ਤਲਾਬ ਬਣਾਉਣ ਦਾ ਨੀਂਹ ਪੱਥਰ ਸ਼ਮਸ਼ੇਰ ਸਿੰਘ ਸਾਬਕਾ ਫ਼ੌਜੀ ਵਲੋਂ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਰਣਧੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX