ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  about 3 hours ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  about 3 hours ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  about 4 hours ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  about 5 hours ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  about 6 hours ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  about 6 hours ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 9 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 10 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 11 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 11 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 12 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 13 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 13 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 13 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 13 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 14 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 14 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 14 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 14 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 15 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 15 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 15 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਰੂਪਨਗਰ

ਪਿੰਡ ਭੰਗਾਲਾ ਵਿਖੇ ਨਗਰ ਖੇੜੇ 'ਤੇ ਰਾਤ ਸਮੇਂ ਮੱਥਾ ਟੇਕਣ ਨੂੰ ਲੈ ਕੇ ਮਹੌਲ ਗਰਮਾਇਆ

ਪੁਰਖਾਲੀ, 19 ਅਗਸਤ (ਬੰਟੀ)-ਬੀਤੀ ਰਾਤ ਪਿੰਡ ਭੰਗਾਲਾ ਵਿਖੇ ਨਗਰ ਖੇੜੇ ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਮੱਥਾ ਟੇਕਣ ਨੂੰ ਲੈ ਕੇ ਪਿੰਡ ਦਾ ਮਹੌਲ ਖ਼ਰਾਬ ਹੋ ਗਿਆ | ਜਿਸ ਨੂੰ ਲੈ ਕੇ ਮਾਮਲਾ ਐਨਾ ਵੱਧ ਗਿਆ ਕਿ ਪਿੰਡ ਵਾਸੀਆਂ ਨੇ ਦੇਰ ਰਾਤ ਮੱਥਾ ਟੇਕਣ ਆਏ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਇਨ੍ਹਾਂ ਦੀ ਛਿੱਤਰ ਪਰੇਡ ਵੀ ਕੀਤੀ | ਜਾਣਕਾਰੀ ਅਨੁਸਾਰ ਭੰਗਾਲਾ ਅਤੇ ਇਸ ਦੇ ਨੇੜਲੇ ਪਿੰਡਾਂ 'ਚ ਬੀਤੇ ਕੁੱਝ ਦਿਨਾਂ ਤੋਂ ਇਹ ਰੌਲਾ ਪੈ ਰਿਹਾ ਸੀ ਕੁੱਝ ਲੋਕਾਂ ਅਤੇ ਇੱਕ ਔਰਤ ਵਲੋਂ ਰਾਤ ਸਮੇਂ ਸਿਵੇ ਜਗਾਏ ਜਾ ਰਹੇ ਹਨ ਅਤੇ ਟੂਣੇ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਲੋਕਾਂ ਵਲੋਂ ਪਿੰਡਾਂ ਚ ਆਪਣੇ ਤੌਰ ਤੇ ਨਿਗਰਾਨੀ ਵਧਾਈ ਹੋਈ ਸੀ | ਪਿੰਡ ਭੰਗਾਲਾ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਇੱਕ ਪਰਿਵਾਰ ਨਾਲ ਸੰਬੰਧਿਤ ਵਿਅਕਤੀ ਪਟਿਆਲਾ ਨੇੜਲੇ ਪਿੰਡਾਂ ਦੇ 7-8 ਨੌਜਵਾਨਾਂ ਨੂੰ ਨਾਲ ਲੈ ਕੇ ਰਾਤ ਕਰੀਬ ਦਸ-ਸਾਢੇ ਦਸ ਵਜੇ ਪਿੰਡ ਦੇ ਨਗਰ ਖੇੜੇ ਤੇ ਮੱਥਾ ਟੇਕਣ ਲਈ ਆ ਗਏ | ਉਨ੍ਹਾਂ ਦੱਸਿਆ ਕਿ ਰਾਤ ਸਮੇਂ ਮੱਥਾ ਟੇਕਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਗਿਆ ਅਤੇ ਸ਼ੱਕ ਦੇ ਆਧਾਰ 'ਤੇ ਪਿੰਡ ਵਾਸੀਆਂ ਨੇ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਤੇ ਬਾਅਦ 'ਚ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਭੈਅ 'ਚ ਸਨ ਕੋਈ ਗਰੋਹ ਇਲਾਕੇ ਚ ਸਿਵੇ ਜਗਾ ਰਿਹਾ ਹੈ ਅਤੇ ਜਾਦੂ ਟੂਣੇ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦੇਰ ਰਾਤ ਸਮੇਂ ਨਗਰ ਖੇੜੇ ਤੇ ਮੱਥਾ ਟੇਕ ਰਹੇ ਸਨ ਜਦ ਕਿ ਮੱਥਾ ਦਿਨ ਸਮੇਂ ਜਾਂ ਸ਼ਾਮ ਢਲਦੇ ਸਾਰ ਹੀ ਟੇਕਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ੱਕ ਚ ਇਨ੍ਹਾਂ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਰੂਪਨਗਰ ਦੇ ਡੀ. ਐਸ. ਪੀ. ਤਰਲੋਚਨ ਸਿੰਘ ਅਤੇ ਐਸ. ਐਚ. ਓ. ਥਾਣਾ ਸਦਰ ਰੂਪਨਗਰ ਰੋਹਿਤ ਸ਼ਰਮਾ ਵੀ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਲੋਕ ਰਾਤ ਸਮੇਂ ਨਗਰ ਖੇੜੇ ਤੇ ਮੱਥਾ ਟੇਕਦੇ ਹਨ ਜਿਸ ਦਾ ਪਿੰਡ ਵਾਸੀ ਵਿਰੋਧ ਕਰਦੇ ਹਨ | ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਲੋਕਾਂ ਨੇ ਆਪਣੀ ਗ਼ਲਤੀ ਮੰਨ ਲਈ ਹੈ | ਅੱਗੇ ਤੋਂ ਅਜਿਹਾ ਨਾ ਕਰਨ ਦੀ ਤੋਬਾ ਵੀ ਕੀਤੀ ਹੈ | ਇਸ ਮੌਕੇ ਚੌਕੀ ਇੰਚਾਰਜ ਗੁਰਨਾਮ ਸਿੰਘ ਨੇ ਕਿਹਾ ਕਿ ਫਿਰ ਵੀ ਜੇਕਰ ਪਿੰਡ ਵਾਸੀ ਕਹਿਣਗੇ ਤਾਂ ਇਸ ਬਾਰੇ ਜੋ ਬਣਦੀ ਕਾਰਵਾਈ ਕੀਤੀ ਜਾਵੇਗੀ | ਉੱਧਰ ਮੱਥਾ ਟੇਕਣ ਵਾਲੇ ਪਿੰਡ ਦੇ ਨੌਜਵਾਨ ਗੁਰਿੰਦਰ ਸਿੰਘ ਅਤੇ ਪੁਸ਼ਵਿੰਦਰ ਸਿੰਘ ਨੇ ਕਿਹਾ ਕਿ ਉਹ ਗੁੱਗੇ ਪੀਰ ਦਾ ਝੰਡਾ ਸਜਾ ਕੇ ਬਾਗੜ ਜਾਣ ਲਈ ਨਗਰ ਖੇੜੇ ਤੇ ਮੱਥਾ ਟੇਕਣ ਆਏ ਸਨ ਜਦ ਕਿ ਉਨ੍ਹਾਂ ਅੰਦਰ ਹੋਰ ਕੋਈ ਗ਼ਲਤ ਭਾਵਨਾ ਨਹੀਂ ਸੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ ਭੰਗਾਲਾ, ਜਥੇਦਾਰ ਸ਼ੇਰ ਸਿੰਘ ਝਾਂਡੀਆਂ, ਜਥੇਦਾਰ ਅਜੈਬ ਸਿੰਘ ਸਰਾੜੀ, ਜਸਵੰਤ ਸਿੰਘ ਫ਼ਤਹਿਪੁਰ, ਸ਼ਿੰਗਾਰਾ ਸਿੰਘ ਭੋਲੋਂ ਅਤੇ ਇਲਾਕੇ ਦੇ ਹੋਰ ਲੋਕ ਵੀ ਹਾਜ਼ਰ ਸਨ |

ਚਾਰ ਸਾਲਾਂ ਤੋਂ ਬੰਧੂਆ ਮਜ਼ਦੂਰ ਬਣਾ ਕੇ ਰੱਖੇ ਨੌਜਵਾਨ ਨੂੰ ਗੁੱਜਰਾਂ ਦੀ ਕੈਦ ਤੋਂ ਛਡਾਇਆ

ਬੇਲਾ, 19 ਅਗਸਤ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜੰਡ ਸਾਹਿਬ ਦੇ ਸਮਾਜ ਸੇਵੀ ਨੌਜਵਾਨ ਤਾਰਾ ਚੰਦ ਜਿੱਥੇ ਕਿ ਇਲਾਕੇ ਵਿੱਚ ਚਿੱਟਾ ਵੇਚਣ ਵਾਲੇ ਕਈ ਨਸ਼ਾ ਤਸਕਰਾਂ ਨੂੰ ਕੈਦ ਕਰਵਾ ਚੁੱਕਾ ਹੈ ਉੱਥੇ ਹੀ ਬੰਧੂਆ ਮਜ਼ਦੂਰਾਂ ਦੀ ਤਰ੍ਹਾਂ ਮੱਝਾਂ ਚਰਾਉਣ, ਗੋਹਾ ਚੁੱਕਣ ...

ਪੂਰੀ ਖ਼ਬਰ »

ਪਿੰਡ ਕਾਈਨੌਰ ਵਿਖੇ ਸ਼ੈਲਰ 'ਚੋਂ ਲੱਖਾਂ ਦਾ ਸਾਮਾਨ ਚੋਰੀ, ਮਾਮਲਾ ਦਰਜ

ਮੋਰਿੰਡਾ, 19 ਅਗਸਤ (ਕੰਗ)-ਪਿੰਡ ਕਾਈਨੌਰ ਵਿਖੇ ਸਥਿਤ ਇੱਕ ਸ਼ੈਲਰ ਵਿਚੋਂ ਚੋਰਾਂ ਨੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸਦਰ ਪੁਲਿਸ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰ. 1 (ਅਰਾਂਈਵਾੜਾ) ਦੀ ਨਹੀਂ ਲੈ ਰਿਹਾ ਕੋਈ ਸਾਰ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਗੜੀ ਸਾਹਿਬ ਨੇੜਲੇ 1 ਨੰਬਰ ਵਾਰਡ ਦੀ ਦਸ਼ਾ ਅੱਜ ਵੀ ਪਿੰਡ ਦੀਆਂ ਗਲੀਆਂ ਵਾਂਗ ਹੈ ਜਦਕਿ ਸ੍ਰੀ ਚਮਕੌਰ ਸਾਹਿਬ ਨੂੰ ਨਗਰ ਪੰਚਾਇਤ ਬਣਿਆ ਕਰੀਬ 12-13 ਸਾਲ ਤੇ ਸ੍ਰੀ ਚੰਨੀ ਦੇ ਮੁੱਖ ...

ਪੂਰੀ ਖ਼ਬਰ »

ਕਲਵਾਂ ਗਊਸ਼ਾਲਾ 'ਚ ਅੱਧੀ ਦਰਜਨ ਗਊਆਂ ਦੀ ਹੋਈ ਭੇਦਭਰੀ ਹਾਲਤ 'ਚ ਮੌਤ

ਨੂਰਪੁਰ ਬੇਦੀ, 19 ਅਗਸਤ (ਪ.ਪ. ਰਾਹੀਂ)-ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਪਿੰਡ ਕਲਵਾ ਦੀ ਗਊਸ਼ਾਲਾ ਵਿਚ ਕਰੀਬ ਅੱਧੀ ਦਰਜਨ ਗਊਆਂ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਹ ਮਾਮਲਾ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਸਾਹਮਣੇ ਆਇਆ ...

ਪੂਰੀ ਖ਼ਬਰ »

ਨਸ਼ੇ ਦੀ ਸੌਦਾਗਰ ਔਰਤ ਗੜ੍ਹਸ਼ੰਕਰ ਤੋਂ ਗਿ੍ਫ਼ਤਾਰ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਬੀਤੇ ਦਿਨ ਹਰੋਲੀ ਥਾਣੇ (ਜ਼ਿਲ੍ਹਾ ਊਨਾ) ਦੇ ਅਧੀਨ ਪੈਂਦੇ ਪਿੰਡ ਦੁਲੈਹੜ ਤੋਂ ਪੁਲਿਸ ਦੁਆਰਾ ਚਿੱਟੇ ਸਮੇਤ ਪਕੜੇ 2 ਯੁਵਕਾਂ ਦੀ ਕੀਤੀ ਪੁੱਛਗਿੱਛ ਅਤੇ ਨਿਸ਼ਾਨਦੇਹੀ ਤੋਂ ਬਾਅਦ ਡੀ. ਐਸ. ਪੀ. ਹਰੋਲੀ ਅਨਿਲ ਪਟਿਆਲ ਨੇ ਐਸ. ਪੀ. ਊਨਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਪੁਰਖਾਲੀ, 19 ਅਗਸਤ (ਬੰਟੀ)-ਇੱਥੋਂ ਨੇੜਲੇ ਪਿੰਡ ਮੀਆਂਪੁਰ ਦਾ ਨੌਜਵਾਨ (25) ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ | ਜਿਸ ਬਾਰੇ ਅਜੇ ਤੱਕ ਕੋਈ ਉੱਘ ਸੁੱਘ ਨਹੀਂ ਸੀ ਨਿਕਲੀ | ਉਸ ਦੀ ਲਾਸ਼ ਓਇੰਦ ਝਾਲ ਤੋਂ ਪ੍ਰਾਪਤ ਹੋ ਗਈ ਹੈ | ਇਸ ਸਬੰਧੀ ਲੜਕੇ ਦੇ ਪਿਤਾ ਪ੍ਰੇਮ ਪਾਲ ...

ਪੂਰੀ ਖ਼ਬਰ »

ਧਾਂਦਲੀਆਂ ਦੀ ਜਾਂਚ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਕਰ ਰਹੇ ਹਨ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਝੂਠਾ ਪ੍ਰਚਾਰ-'ਆਪ' ਆਗੂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਰਕਾਰ ਦੀ ਇਮਾਨਦਾਰੀ ਦੀ ਕਾਰਗੁਜ਼ਾਰੀ ਨਾਲ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਘਪਲੇਬਾਜ਼ੀਆਂ ਜੱਗ ਜਾਹਿਰ ਹੋਣ ਤੋਂ ਡਰਦੇ ਕੁੱਝ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮੁਹਾਲੀ ਧਰਨੇ ਸੰਬੰਧੀ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਲਾਮਬੰਦ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਜ/ਸ ਪਰਮਿੰਦਰ ਸਿੰਘ ਚਲਾਕੀ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਜਥੇਬਾੰਧੀ ਦੇ ਆਗੂਆਂ ਨੇ ਨੇੜਲੇ ਪਿੰਡ ਰੁੜਕੀ ਹੀਰਾਂ, ਪਿੱਪਲਮਾਜਰਾ, ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਮੋਰਿੰਡਾ, 19 ਅਗਸਤ (ਕੰਗ)-ਮੋਰਿੰਡਾ ਪੁਲਿਸ ਵਲੋਂ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਸ਼ਹਿਰੀ ਦੇ ਐੱਸ.ਐੱਚ.ਓ. ਹਰਕੀਰਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਵੀਰ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਚੂਹੜਮਾਜਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਨੇੜਲੇ ਪਿੰਡ ਚੂਹੜਮਾਜਰਾ ਵਿਖੇ ਖੋਲ੍ਹੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਹਿਲੇ ਆਮ ਆਦਮੀ ਕਲੀਨਿਕ ਵਿਚ ਅੱਜ ਪਹਿਲੇ ਦਿਨ 44 ਮਰੀਜ਼ ਕਲੀਨਿਕ ਵਿਚ ਪੁੱਜੇ ਜਿਨ੍ਹਾਂ ਨੂੰ ਦਵਾਈਆਂ ਵੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੰਬਰਦਾਰ ਯੂਨੀਅਨ ਤਹਿਸੀਲ ਅਨੰਦਪੁਰ ਸਾਹਿਬ ਨੇ ਅੱਜ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਮੰਗਾਂ ਨੂੰ ਲੈ ਕੇ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਸੰਤੋਖਗੜ੍ਹ, 19 ਅਗਸਤ (ਮਲਕੀਅਤ ਸਿੰਘ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ (ਊਨਾ) ਦੇ ਅਧਿਆਪਕਾਂ, ਵਿਦਿਆਰਥੀਆਂ, ਸਕੂਲ ਕਮੇਟੀ ਦੇ ਪ੍ਰਬੰਧਕਾਂ ਨੇ ਮਿਲਕੇ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਕੌਮੀ ਤਿਰੰਗਾ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਓ-ਹਰਜੋਤ ਸਿੰਘ ਬੈਂਸ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਹੈ, ਕਿਉਂਕਿ ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ ਤੇ ਖੇਡ ਮੈਦਾਨ ਵਿਚ ਲੱਗੀਆਂ ਰੌਣਕਾਂ ਸਾਡੇ ਸੂਬੇ ਦੇ ...

ਪੂਰੀ ਖ਼ਬਰ »

ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਪੰਜੋਲਾ ਵਿਖੇ ਕਬੱਡੀ ਕੱਪ ਅੱਜ

ਪੁਰਖਾਲੀ, 19 ਅਗਸਤ (ਬੰਟੀ)-ਪਿੰਡ ਪੰਜੋਲਾ ਵਿਖੇ ਗੁੱਗਾ ਨੌਮੀ ਮੇਲੇ ਨੂੰ ਸਮਰਪਿਤ ਕਬੱਡੀ ਕੱਪ 20 ਅਗਸਤ ਦਿਨ ਸਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਇੱਕ ਪਿੰਡ ਓਪਨ, ਕਬੱਡੀ 62 ਕਿੱਲੋ੍ਹ ਅਤੇ ਹੋਰ ਰੋਚਕ ਮੁਕਾਬਲੇ ...

ਪੂਰੀ ਖ਼ਬਰ »

ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਬਣਨ 'ਤੇ ਲੱਡੂ ਵੰਡੇ

ਘਨੌਲੀ, 19 ਅਗਸਤ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਭਾਜਪਾ ਯੁਵਾ ਮੋਰਚਾ ਘਨੌਲੀ ਵਲੋਂ ਯੁਵਾ ਮੋਰਚਾ ਵਲੋਂ ਭਾਰਤੀ ਜਨਤਾ ਪਾਰਟੀ ਵਲੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਕਮੇਟੀ ਅਤੇ ਕੇਂਦਰੀ ਚੋਣ ਕਮੇਟੀ ਦਾ ਮੈਂਬਰ ...

ਪੂਰੀ ਖ਼ਬਰ »

ਅਵਸਥਾ ਹਰਬਲ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਅਵਸਥਾ ਹਰਬਲ ਪ੍ਰਾਈਵੇਟ ਲਿਮਿਟਡ ਵਲੋਂ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

18ਵੀਂ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਦਾ ਸਨਮਾਨ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-18ਵੀਂ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2022-23 ਮਿਤੀ 15 ਜੁਲਾਈ 2022 ਤੋਂ 17 ਜੁਲਾਈ 2022 ਨੂੰ ਨਵਾਂਸ਼ਹਿਰ ਵਿਖੇ ਹੋਈ ਸੀ, ਜਿਸ 'ਚ ਰੋਪੜ ਜ਼ਿਲ੍ਹੇ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਵੱਖੋ-ਵੱਖਰੇ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਅਤੇ ਹੋਰ ਕੰਮਾਂ ਲਈ ਆ ਰਹੀਆਂ ...

ਪੂਰੀ ਖ਼ਬਰ »

ਵੋਕੇਸ਼ਨਲ ਕੇਡਰ ਦੇ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਇਕੱਤਰਤਾ

ਮੋਰਿੰਡਾ, 19 ਅਗਸਤ (ਕੰਗ)-ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਅਤੇ ਸੀਨੀਅਰ ਵੋਕੇਸ਼ਨਲ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਵੋਕੇਸ਼ਨਲ ਸਟਾਫ਼ ਦੀਆਂ ਮੰਗਾਂ ਨੂੰ ਲੈ ਕੇ ਇਕੱਤਰਤਾ ਕੀਤੀ ਅਤੇ ਫ਼ੈਸਲਾ ਕੀਤਾ ਗਿਆ ਕਿ 5 ਸਤੰਬਰ ਨੂੰ ਅਧਿਆਪਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ 'ਚ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਭਾਈ ਮੰਗਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਰੁਜ਼ਗਾਰ ਕੈਂਪ, 9 ਉਮੀਦਵਾਰਾਂ ਦੀ ਚੋਣ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-ਹਫ਼ਤਾਵਾਰੀ ਰੁਜ਼ਗਾਰ ਕੈਂਪ 'ਚ ਅੱਜ ਦੋ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਕੈਂਪ ਵਿਚ ਸੱਤਿਆ ਮਾਈਕਰੋ ਕੈਪੀਟਲ ਲਿਮਟਿਡ ਦੇ ਨਿਯੋਜਕਾਂ ਵਲੋਂ ਫ਼ੀਲਡ ਸਟਾਫ਼ (ਬੈਂਕਿੰਗ ਅਤੇ ਫਾਈਨਾਂਸ) ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬੀਡੀਪੀਓ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੀ ਅਚਨਚੇਤ ਚੈਕਿੰਗ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ. ਵੀ ...

ਪੂਰੀ ਖ਼ਬਰ »

ਕੋਈ ਵੀ ਅਧਿਆਪਕ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਕਿ੍ਸ਼ਣ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਦੌਰਾਨ ਇੱਕ ਵਿਸ਼ਾਲ ਅਤੇ ਅਲੌਕਿਕ ਸ਼ੋਭਾ ਯਾਤਰਾ ਸਥਾਨਕ ਸਨਾਤਨ ਧਰਮ ਸਭਾ ਮੰਦਿਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਨੂੰ ਕੀਤਾ ਯਾਦ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਦਿ ਅੰਬੇਡਕਰ ਸਮਾਜ ਅਤੇ ਆਦਿ ਧਰਮ ਸਮਾਜ ਦੇ ਪ੍ਰਧਾਨ ਰਾਜ ਘਈ ਦੇ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ...

ਪੂਰੀ ਖ਼ਬਰ »

ਲਾਲਪੁਰਾ ਦੇ ਭਾਜਪਾ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਬਣਨ 'ਤੇ ਵੰਡੇ ਲੱਡੂ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰੀ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਸਮਿਤੀ ਦਾ ਮੈਂਬਰ ਬਣਨ 'ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਾਲਪੁਰ ਵਿਖੇ ਪਿੰਡ ਵਾਸੀਆਂ ਵਲੋਂ ਲੱਡੂ ਵੰਡੇ ਗਏ ਅਤੇ ...

ਪੂਰੀ ਖ਼ਬਰ »

7ਵੇਂ ਖ਼ੂਨਦਾਨ ਕੈਂਪ ਦੌਰਾਨ 51 ਯੂਨਿਟ ਖ਼ੂਨ ਇਕੱਤਰ

ਭਰਤਗੜ੍ਹ, 19 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡ ਵਾਸੀ ਬ੍ਰਹਮ ਗਿ. ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਸਥਾਨਕ ਹੰਸਾਲੀਸਰ ਨਿਰਮਲ ਆਸ਼ਰਮ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਰਜਿ.) ਭਰਤਗੜ੍ਹ ...

ਪੂਰੀ ਖ਼ਬਰ »

ਗ਼ੈਰ-ਕਾਨੰੂਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਜੋਤ ਸਿੰਘ ਬੈਂਸ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਸਿੱਖਿਆ ਅਤੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਸ ਵਿਚ ਚਾਹੇ ਕੋਈ ਵੀ ਸ਼ਾਮਿਲ ਹੋਵੇ ਕਿਸੀ ਨੂੰ ਬਖ਼ਸ਼ਿਆ ਨਹੀਂ ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਜੋੜ ਮੇਲਾ-ਸੱਭਿਆਚਾਰਕ ਸਮਾਗਮ 'ਚ ਰਵਿੰਦਰ ਗਰੇਵਾਲ ਤੇ ਪੰਮਾ ਡੂਮੇਵਾਲ ਸਮੇਤ ਹੋਰਨਾਂ ਕਲਾਕਾਰਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੇ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਦਿਨ ਭਰ ਚੱਲੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਆਪਣੇ ਫਨ ਦਾ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗੀਤਾ ਨਾਲ ਸਮੁੱਚੀ ਮਾਨਵਤਾ ਨੂੰ ਧਰਮ ਤੇ ਕਰਮ ਦਾ ਗਿਆਨ ਮਿਲਿਆ-ਹਰਜੋਤ ਸਿੰਘ ਬੈਂਸ

ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਕਿ੍ਸ਼ਨ ਨੇ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਧਰਮ ਤੇ ਸਚਾਈ ਦੇ ਮਾਰਗ 'ਤੇ ਚੱਲਣ ਦਾ ਸੁਨੇਹਾ ਸਮੁੱਚੀ ਲੋਕਾਈ ਨੂੰ ਦਿੱਤਾ ਹੈ | ਭਾਗਵਤ ਗੀਤਾ ਵਿਚ ਵੀ ਧਰਮ ਤੇ ਕਰਮ ਦੀ ਵਿਆਖਿਆ ਕੀਤੀ ਗਈ ਹੈ ਜਿਸ ਤੋਂ ਸਮੁੱਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX