ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  about 3 hours ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  about 3 hours ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  about 3 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  about 4 hours ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  about 5 hours ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  about 5 hours ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 9 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 9 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 10 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 11 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 12 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 12 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 minute ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 12 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 13 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 13 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 13 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 14 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 14 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 14 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 14 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 14 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਪੰਜਾਬ / ਜਨਰਲ

ਫਿਟਨੈੱਸ ਸਰਟੀਫਿਕੇਟ ਘੁਟਾਲੇ 'ਚ ਸੰਗਰੂਰ ਦੇ ਆਰ.ਟੀ.ਏ. ਤੇ ਐਮ.ਵੀ.ਆਈ. ਸਣੇ 6 ਖ਼ਿਲਾਫ਼ ਮੁਕੱਦਮਾ ਦਰਜ

ਸੰਗਰੂਰ, 19 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਰ.ਟੀ.ਏ. ਦਫਤਰ ਸੰਗਰੂਰ ਵਿਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਾਰੇ ਚੱਲ ਰਹੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸੰਗਰੂਰ ਦੇ ਆਰ.ਟੀ.ਏ., ਐਮ.ਵੀ.ਆਈ., 2 ਦਫਤਰ ਕਲਰਕਾਂ ਅਤੇ 2 ਵਿਚੋਲਿਆਂ ਸਣੇ ਕੁਝ ਪ੍ਰਾਈਵੇਟ ਏਜੰਟਾਂ ਵਿਰੁੱਧ ਮਾਮਲਾ ਦਰਜ ਕਰ ਕੇ ਤਿੰਨ ਵਿਅਕਤੀਆਂ ਨੰੂ ਆਰ.ਟੀ.ਏ. ਦਫਤਰ ਵਿਚੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸੰਬੰਧਤ ਕਈ ਦਸਤਾਵੇਜਾਂ ਸਣੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਦਫਤਰ ਵਿਚ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ਉੱਤੇ ਫਿਜੀਕਲ ਵੈਰੀਫਿਕੇਸ਼ਨ ਕੀਤੇ ਬਿਨਾਂ ਹੀ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ ਹਜ਼ਾਰਾਂ ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ | ਇਸ ਮਾਮਲੇ ਸੰਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ਉੱਤੇ ਵਿਜੀਲੈਂਸ ਟੀਮ ਨੇ ਐਮ.ਵੀ.ਆਈ. ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਦੌਰਾਨ ਇਸ ਘੁਟਾਲੇ ਦੀਆਂ ਪਰਤਾਂ ਖੁੱਲੀਆਂ ਅਤੇ ਵਿਜੀਲੈਂਸ ਵਲੋਂ ਮੌਕੇ ਉੱਤੇ ਧਰਮਿੰਦਰਪਾਲ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਅਪਰੇਟਰ ਜਗਸੀਰ ਸਿੰਘ ਨੰੂ ਗਿ੍ਫਤਾਰ ਕਰਦਿਆਂ ਦਫਤਰ ਵਿਚੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸੰਬੰਧਤ ਕਈ ਦਸਤਾਵੇਜ਼ ਵੀ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਆਰ.ਟੀ.ਏ. ਸੰਗਰੂਰ ਰਵਿੰਦਰ ਸਿੰਘ ਗਿੱਲ, ਐਮ.ਵੀ.ਆਈ. ਮਹਿੰਦਰਪਾਲ ਸਿੰਘ, ਕਲਰਕ ਗੁਰਚਰਨ ਸਿੰਘ, ਡਾਟਾ ਐਂਟਰੀ ਅਪਰੇਟਰ ਜਗਸੀਰ ਸਿੰਘ ਅਤੇ 2 ਵਿਚੋਲਿਆਂ ਧਰਮਿੰਦਰਪਾਲ ਬੰਟੀ ਅਤੇ ਸੁਖਵਿੰਦਰ ਸੁਖੀ ਵਿਰੁੱਧ ਵਿਜੀਲੈਂਸ ਬਿਊਰੋ ਪਟਿਆਲਾ ਥਾਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਇਸ ਦਫਤਰ ਵਿਚ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2500 ਤੋਂ ਵੱਧ ਵਾਹਨਾਂ ਨੰੂ ਫਿਟਨਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ | ਉਨ੍ਹਾਂ ਦੱਸਿਆ ਕਿ ਇਸ ਦਫਤਰ ਵਿਚ ਹਰ ਮਹੀਨੇ ਲਗਭਗ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿਚ ਜਾ ਸਕਦਾ ਹੈ | ਗਿ੍ਫਤਾਰ ਕੀਤੇ ਤਿੰਨਾਂ ਵਿਅਕਤੀਆਂ ਨੰੂ ਸੰਗਰੂਰ ਵਿਖੇ ਜੱਜ ਰਮਿੰਦਰ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵਲੋਂ ਇਨ੍ਹਾਂ ਤਿੰਨਾਂ ਵਿਅਕਤੀਆਂ ਨੰੂ ਇਕ ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |

5 ਕਿਸਾਨ ਜਥੇਬੰਦੀਆਂ ਵਲੋਂ ਪਾਣੀਆਂ ਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵੱਡਾ ਸੰਘਰਸ਼ ਆਰੰਭਿਆ ਜਾਵੇਗਾ- ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - 'ਪੰਜਾਬ ਦੇ ਪਾਣੀ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ 5 ਕਿਸਾਨ ਜਥੇਬੰਦੀਆਂ ਵੱਡਾ ਅੰਦੋਲਨ ਖੜ੍ਹਾ ਕਰਨ ਜਾ ਰਹੀਆਂ ਹਨ' ਇਹ ਗੱਲ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਸਖ਼ਤ ਸੁਰੱਖਿਆ ਲਈ ਮਾਸਟਰ ਪਲਾਨ ਦੀਆਂ ਤਿਆਰੀਆਂ ਸ਼ੁਰੂ

ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਪੰਜਾਬ ਫੇਰੀ ਦੌਰਾਨ ਕਿਸੇ ਕਿਸਮ ਦੀ ਸੁਰੱਖਿਆ 'ਚ ਖਾਮੀ ਨਾ ਰਹੇ, ਇਸ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮਾਸਟਰ ਪਲਾਨ ਤਿਆਰ ਕੀਤਾ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਾਲਮੀਕਿ ਭਾਈਚਾਰੇ ਦੀਆਂ ਪ੍ਰਮੁੱਖ ਮੰਗਾਂ ਪ੍ਰਵਾਨ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਅੱਜ ...

ਪੂਰੀ ਖ਼ਬਰ »

ਕਹੀ ਮਾਰ ਕੇ ਪਤਨੀ ਦਾ ਕਤਲ ਖੁਦ ਵੀ ਲਿਆ ਫ਼ਾਹਾ

ਸਾਦਿਕ, 19 ਅਗਸਤ (ਆਰ.ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)- ਪਿੰਡ ਬੁੱਟਰ ਵਿਖੇ ਇਕ ਵਿਅਕਤੀ ਵਲੋਂ ਕਹੀ ਮਾਰ ਕੇ ਆਪਣੀ ਪਤਨੀ ਨੂੰ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ | ਥਾਣਾ ਸਾਦਿਕ ਵਿਖੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਰਸ਼ਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ...

ਪੂਰੀ ਖ਼ਬਰ »

ਲੁਧਿਆਣੇ ਤੋਂ ਅਗਵਾ ਬੱਚਾ ਬਠਿੰਡਾ ਤੋਂ ਬਰਾਮਦ-9 ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ 'ਚ ਬੀਤੇ ਦਿਨ ਤਿੰਨ ਮਹੀਨਿਆਂ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਔਰਤਾਂ ਸਮੇਤ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸੜਕਾਂ ਕਿਨਾਰੇ ਸਥਿਤ ਵਪਾਰਕ ਅਦਾਰਿਆਂ 'ਤੇ ਚੁੱਪ-ਚਪੀਤੇ ਲਗਾਇਆ ਨਵਾਂ ਕਰ

ਲੁਧਿਆਣਾ, 19 ਅਗਸਤ (ਪੁਨੀਤ ਬਾਵਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਅੰਦਰ ਸੜਕਾਂ ਦੇ ਕਿਨਾਰੇ 'ਤੇ ਸਥਿਤ ਸਾਰੀਆਂ ਵਪਾਰਕ ਥਾਵਾਂ ਤੋਂ ਕਰ ਵਸੂਲਣ ਦਾ ਫ਼ੈਸਲਾ ਕਰ ਲਿਆ ਹੈ | ਪੰਜਾਬ ਸਰਕਾਰ ਨੇ ਚੁੱਪ ਚਪੀਤੇ ਨਵਾਂ ਕਰ ਲਗਾ ਕੇ ਛੁੱਟੀ ਵਾਲੇ ਦਿਨ ...

ਪੂਰੀ ਖ਼ਬਰ »

ਲੁਧਿਆਣਾ ਦਾ ਨੌਜਵਾਨ ਹਿਰਾਸਤ 'ਚ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੰਮਿ੍ਤਸਰ ਦੇ ਸਬ ਇੰਸਪੈਕਟਰ ਦੀ ਕਾਰ ਹੇਠਾਂ ਬੰਬ ਲਗਾਉਣ ਦੇ ਮਾਮਲੇ ਵਿਚ ਪੁਲਿਸ ਵਲੋਂ ਲੁਧਿਆਣਾ ਦੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਫ਼ਤਿਹ ਵੀਰ ਸਿੰਘ ਅਤੇ ਹਰਪਾਲ ਸਿੰਘ ...

ਪੂਰੀ ਖ਼ਬਰ »

ਬੱਬਰ ਖ਼ਾਲਸਾ ਨਾਲ ਜੁੜੀਆਂ ਅੰਮਿ੍ਤਸਰ ਬੰਬ ਕਾਂਡ ਦੀਆਂ ਤਾਰਾਂ

ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)-ਖਾੜਕੂਵਾਦ ਵੇਲੇ ਚਰਚਿਤ ਰਹੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਾ ਕੇ ਉਡਾ ਦੇਣ ਦੀ ਕੋਸ਼ਿਸ ਦੇ ਮਾਮਲੇ 'ਚ ਗਿ੍ਫਤਾਰ ਕੀਤੇ ਦੋਵਾਂ ਨੌਜਵਾਨਾਂ ਦਾ ਸਬੰਧ ਖਾੜਕੂ ਜਥੇਬੰਦੀ ਬੱਬਰ ਖਾਲਸਾ ਨਾਲ ਜਾ ਜੁੜਿਆ ਹੈ, ...

ਪੂਰੀ ਖ਼ਬਰ »

ਕਾਰੋਬਾਰੀ ਦੇ ਮੁਲਾਜ਼ਮ ਕੋਲੋਂ ਸਾਢੇ 12 ਲੱਖ ਲੁੱਟੇ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਚੌਕ 'ਚ ਦੇਰ ਰਾਤ 12 ਵਜੇ ਜੁੱਤੀਆਂ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਦੇ ਵਰਕਰ ਤੋਂ ਚਾਰ ਲੁਟੇਰੇ ਸਾਢੇ 12 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਪਲੇਠੀ ਮੀਟਿੰਗ

ਚੰਡੀਗੜ੍ਹ, 19 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਦਲ ਦੇ ਭੰਗ ਕੀਤੇ ਢਾਂਚੇ ਦੌਰਾਨ ਬਣਾਈ ਪਾਰਟੀ ਦੀ ਜ਼ਾਬਤਾ ਕਮੇਟੀ ਦੀ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਪਾਰਟੀ ਮੁੱਖ ...

ਪੂਰੀ ਖ਼ਬਰ »

ਸੂਬਾ ਸਰਕਾਰ ਰਾਈਸ ਮਿੱਲਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਕਟਾਰੂਚੱਕ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਰਾਈਸ ਮਿੱਲਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੀਆਂ ਰਾਈਸ ਮਿੱਲਾਂ ਦੀ ਅੰਤਿਮ ਰਜਿਸਟ੍ਰੇਸ਼ਨ ਕਰਾਉਣ ਲਈ ਬਿਨੈ-ਪੱਤਰ ਜਮ੍ਹਾਂ ਕਰਨ ਦੀ ...

ਪੂਰੀ ਖ਼ਬਰ »

ਬੱਚਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਐਚ. ਐਫ. ਐਮ. ਨਾਂਅ ਦਾ ਚਮੜੀ ਦਾ ਵਾਇਰਸ

ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਬੱਚਿਆਂ ਵਿਚ ਐਚ.ਐਫ.ਐਮ. (ਟਮਾਟੋ ਫਲੂ) ਨਾਂਅ ਦਾ ਚਮੜੀ ਦਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ | ਇਸ ਵਾਇਰਸ ਕਾਰਨ ਬੱਚਿਆਂ ਦੇ ਹੱਥਾਂ, ਪੈਰਾਂ, ਮੂੰਹ ਅਤੇ ਚਮੜੀ 'ਤੇ ਛਾਲੇ ਬਣ ਰਹੇ ਹਨ, ਕੁਝ ਬੱਚਿਆਂ ਨੰੂ ਤੇਜ਼ ਬੁਖ਼ਾਰ ਹੋ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਧਰਮ ਨਿਰਪੱਖਤਾ ਦਾ ਪ੍ਰਤੱਖ ਪ੍ਰਮਾਣ ਹਨ ਸਿੱਖ ਰਾਜ ਦੇ ਸਿੱਕੇ

ਅੰਮਿ੍ਤਸਰ, 19 ਅਗਸਤ (ਸੁਰਿੰਦਰ ਕੋਛੜ)-ਸਿੱਖ ਰਾਜ ਵੇਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਜਾਰੀ ਕੀਤੇ ਜਾਂਦੇ ਰਹੇ ਸਿੱਕੇ ਅੱਜ ਵੀ ਉਨ੍ਹਾਂ ਦੀ ਧਰਮ ਨਿਰਪੱਖਤਾ ਦੀ ਗਵਾਹੀ ਦੇ ਰਹੇ ਹਨ | ਇਨ੍ਹਾਂ ਸਿੱਕਿਆਂ 'ਤੇ ਸ਼ਿਵ, ਰਾਮ, ਓਮ ਤੇ ਅਕਾਲ ਸਹਾਇ ਲਿਖਿਆ ਗਿਆ ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ ਸੰਗਤਾਂ ਨੂੰ ਮਨਵੀਰ ਸਿੰਘ ਯੂ.ਕੇ. ਨੂੰ ਮੂੰਹ ਨਾ ਲਾਉਣ ਦਾ ਆਦੇਸ਼ ਜਾਰੀ

ਅੰਮਿ੍ਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂ. ਕੇ. ਦੀ ਗੁਰਦੁਆਰਾ ਕਮੇਟੀ ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਬਰਮਿੰਘਮ ਵਲੋਂ ਮਿਲੀ ਸ਼ਿਕਾਇਤ ਤੋਂ ਬਾਅਦ ਪੰਜ ਮੈਂਬਰੀ ਸਬ ਕਮੇਟੀ ਤੋਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 303 ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਪੰਜਾਬ ਵਿਚ ਅੱਜ ਕੋਰੋਨਾ ਦੇ 303 ਮਾਮਲੇ ਸਾਹਮਣੇ ਆਏ | ਜਦ ਕਿ 256 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਜਲੰਧਰ ਅਤੇ ਮੋਗਾ ਵਿਚੋਂ ਇਕ-ਇਕ ਮਰੀਜ਼ ਦੀ ਮਹਾਂਮਾਰੀ ਨਾਲ ਮੌਤ ਹੋਣ ਦੀ ਖ਼ਬਰ ਹੈ | ਐਸ.ਏ.ਐਸ ਨਗਰ ਤੋਂ 63, ਜਲੰਧਰ ਤੋਂ 34, ਲੁਧਿਆਣਾ ...

ਪੂਰੀ ਖ਼ਬਰ »

ਬੰਦੀ ਦੀ ਪਿੱਠ 'ਤੇ ਗੈਂਗਸਟਰ ਲਿਖੇ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਵਲੋਂ ਸਖ਼ਤ ਨੋਟਿਸ

ਫ਼ਿਰੋਜ਼ਪੁਰ, 19 ਅਗਸਤ (ਰਾਕੇਸ਼ ਚਾਵਲਾ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਬੰਦੀ ਦੀ ਪਿੱਠ 'ਤੇ ਗਰਮ ਰਾਡ ਨਾਲ ਗੈਂਗਸਟਰ ਲਿਖਣ ਦੀ ਘਟਨਾ ਨੂੰ ਲੈ ਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਨੇ ਮਾਮਲੇ ਦਾ ਖ਼ੁਦ ਹੀ ਨੋਟਿਸ ਲੈਂਦੇ ਹੋਏ ...

ਪੂਰੀ ਖ਼ਬਰ »

ਅੰਮਿ੍ਤਮਈ ਸਮਾਗਮ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ

ਟਾਂਡਾ ਉੜਮੁੜ, 19 ਅਗਸਤ (ਦੀਪਕ ਬਹਿਲ)- ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਮਾਗਮ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ...

ਪੂਰੀ ਖ਼ਬਰ »

ਸਵਾਮੀ ਬ੍ਰਹਮਸਾਗਰ ਭੂਰੀ ਵਾਲਿਆਂ ਦੇ ਜਨਮ ਦਿਨ ਸੰਬੰਧੀ ਸਮਾਗਮ ਸਮਾਪਤ

ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)-ਆਸ਼ਰਮ ਭੂਰੀ ਵਾਲੇ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਭੂਰੀ ਵਾਲੇ ਭੇਖ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਜਾਰੀ 5 ਦਿਨਾ ਸਾਲਾਨਾ ਸਮਾਗਮਾਂ ਦੇ ਪਹਿਲੇ ਪੜਾਅ 'ਚ ਅੱਜ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਗਹਿਲੀ ਕਾਰਨ ਅਜੋਕੀ ਪੀੜ੍ਹੀ ਵਿਦੇਸ਼ੀ ਧਰਤੀ ਨੂੰ ਦੇਣ ਲੱਗੀ ਪਹਿਲ- ਡਾ. ਆਨੰਦ, ਡਾ. ਢਿੱਲੋਂ

ਜੇਠੂਵਾਲ, 19 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਮੌੂਦਾ ਹਾਲਾਤ 'ਚ ਕੋਈ ਵੀ ਅਜਿਹਾ ਘਰ ਨਹੀਂ ਬਚਿਆ, ਜਿਸ ਦਾ ਕੋਈ ਨਾ ਕੋਈ ਬੱਚਾ ਰੁਜ਼ਗਾਰ ਦੀ ਭਾਲ 'ਚ ਵਿਦੇਸ਼ ਵੱਲ ਰੁਖ ਨਾ ਕਰ ਰਿਹਾ ਹੋਵੇ | ਅੱਜ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜ ਤੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਹਵਾਈ ਉਡਾਣਾਂ ਮੁੜ ਸ਼ੁਰੂ ਕਰੇ ਕੇਂਦਰ ਸਰਕਾਰ- ਜਥੇ: ਬਲਬੀਰ ਸਿੰਘ

ਅੰਮਿ੍ਤਸਰ, 19 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਕੇਂਦਰੀ ਮੰਤਰੀ ਡਾ: ਵੀ. ਕੇ. ਸਿੰਘ ਨੂੰ ਪੱਤਰ ਲਿਖ ਕੇ ਅੰਮਿ੍ਤਸਰ, ...

ਪੂਰੀ ਖ਼ਬਰ »

ਸੂਚਨਾ ਤਕਨਾਲੋਜੀ ਦੇ ਵਿਸਥਾਰ ਨਾਲ ਹੀ ਸਾਈਬਰ ਕਰਾਈਮ 'ਚ ਵੀ ਹੋ ਰਿਹੈ ਵਾਧਾ

ਸੰਗਰੂਰ, 19 ਅਗਸਤ (ਧੀਰਜ ਪਸ਼ੌਰੀਆ)- ਸੂਚਨਾ ਤਕਨਾਲੋਜੀ ਦੇ ਵਿਸਥਾਰ ਦੇ ਨਾਲ ਹੀ ਸਾਈਬਰ ਕਰਾਈਮ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਨੌਂਸਰਬਾਜ ਅਜਿਹੇ ਜਾਲ ਬੁਣਦੇ ਹਨ ਕਿ ਭੋਲੇ ਭਾਲੇ ਤਾਂ ਕੀ ਪੜੇ੍ਹ ਲਿਖੇ ਲੋਕਾਂ ਨੂੰ ਵੀ ਆਪਣੀਆਂ ਗੱਲਾਂ ਵਿਚ ਫਸਾ ਕੇ ਲੱਖਾਂ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਪ੍ਰਬੰਧ ਮੁਕੰਮਲ- ਭਾਈ ਲੌਂਗੋਵਾਲ

ਲੌਂਗੋਵਾਲ, 19 ਅਗਸਤ (ਸ.ਸ.ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਸਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਸ ਸੰਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਫ਼ਸਲ ਬਰਬਾਦ ਹੋਣ ਕਾਰਨ ਕਿਸਾਨ ਨੇ ਪੀਤੀ ਕੀਟਨਾਸ਼ਕ ਦਵਾਈ

ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)- ਪਿੰਡ ਮਹਿਰਾਣਾ ਦੇ ਵਸਨੀਕ ਇਕ ਕਿਸਾਨ ਦੀ ਕੀਟਨਾਸ਼ਕ ਦਵਾਈ ਪੀਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਜਾਣਕਾਰੀ ਦਿੰਦਿਆਂ ਮਿ੍ਤਕ ਕਿਸਾਨ ਰਜਨੀਸ਼ ਪੁੱਤਰ ਵਿਜੇ ਪਾਲ ਦੇ ਮਾਮਾ ਜਗਦੀਸ਼ ਕੁਮਾਰ ਨੇ ਦੱਸਿਆ ਕਿ ਚਿੱਟੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਕੁੱਲਗੜ੍ਹੀ, 19 ਅਗਸਤ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਅਧੀਨ ਪਿੰਡ ਯਾਰੇ ਸ਼ਾਹ ਵਾਲਾ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ | ਇਸ ਸਬੰਧੀ ਸਵਿੰਦਰ ਸਿੰਘ ਖਾਰਾ ਨੇ ਦੱਸਿਆ ਉਸ ਦੇ ਭਰਾ ਬਚਿੱਤਰ ਸਿੰਘ ਦਾ ਇਕਲੌਤਾ ਪੁੱਤਰ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਲਈ ਪੰਜਾਬ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ ਖਜੂਰ ਦੀ ਖੇਤੀ

ਮੰਡੀ ਅਰਨੀਵਾਲਾ, 19 ਅਗਸਤ (ਨਿਸ਼ਾਨ ਸਿੰਘ ਮੋਹਲਾਂ)-ਰਾਜ ਅੰਦਰ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਮਿਆਰ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਵੱਧ ਪਾਣੀ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਤੇ ਘੱਟ ...

ਪੂਰੀ ਖ਼ਬਰ »

ਨਿਤਿਆਨੰਦ ਖ਼ਿਲਾਫ਼ ਕਰਨਾਟਕ 'ਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਬੈਂਗਲੁਰੂ, 19 ਅਗਸਤ (ਏਜੰਸੀ)-ਬੈਂਗਲੁਰੂ ਨਾਲ ਲੱਗਦੇ ਰਾਮਨਗਰਾ ਦੀ ਇਕ ਸ਼ੈਸ਼ਨ ਅਦਾਲਤ ਨੇ ਵਿਵਾਦਤ ਧਰਮ ਗੁਰੂ ਨਿਤਿਆਨੰਦ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ | ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਅਦਾਲਤ-3 ਵਲੋਂ ਨਿਤਿਆਨੰਦ ਖ਼ਿਲਾਫ਼ ਇਹ ਗੈਰ-ਜ਼ਮਾਨਤੀ ਵਾਰੰਟ 2010 ...

ਪੂਰੀ ਖ਼ਬਰ »

ਸਰਕਾਰ ਬਣਾਉਣ ਨਾਲੋਂ ਦੇਸ਼ ਦੇ ਨਿਰਮਾਣ ਲਈ ਸਖ਼ਤ ਮਿਹਨਤ ਦੀ ਲੋੜ-ਮੋਦੀ

ਪਣਜੀ (ਗੋਆ), 19 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ 'ਤੇ ਪਾਣੀ ਵਰਗੇ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਲਈ ਵਿਅੰਗ ਕੱਸਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਬਣਾਉਣ 'ਚ ਕੋਈ ਜ਼ਿਆਦਾ ਮਿਹਨਤ ਨਹੀਂ ਲੱਗਦੀ, ਪਰ ਦੇਸ਼ ਦੇ ਨਿਰਮਾਣ ਲਈ ...

ਪੂਰੀ ਖ਼ਬਰ »

ਹਵਾਲਾ ਰਾਹੀਂ ਅੱਤਵਾਦੀਆਂ ਤੱਕ ਪੈਸਾ ਪਹੁੰਚਾਉਣ ਵਾਲਾ ਗਿ੍ਫ਼ਤਾਰ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲਸ਼ਕਰ-ਏ-ਤਾਇਬਾ ਅਤੇ ਅਲ ਬਦਰ ਨੂੰ ਹਵਾਲਾ ਦੇ ਪੈਸੇ ਭੇਜਣ ਵਿਚ ਕਥਿਤ ਤੌਰ 'ਤੇ ਏਜੰਟ ਦੇ ਰੂਪ ਵਿਚ ਕੰਮ ਕਰਨ ਵਾਲੇ ਦਿੱਲੀ ਦੇ ਇਕ 48 ਸਾਲਾ ਕੱਪੜਾ ਵਪਾਰੀ ਨੂੰ ਇਥੋਂ ਗਿ੍ਫ਼ਤਾਰ ਕੀਤਾ ਗਿਆ | ...

ਪੂਰੀ ਖ਼ਬਰ »

ਕਸ਼ਮੀਰ 'ਚ ਗੁਰਮਤਿ ਸਿਖਲਾਈ ਕੈਂਪ ਆਰੰਭ

ਸ੍ਰੀਨਗਰ, 19 ਅਗਸਤ (ਮਨਜੀਤ ਸਿੰਘ)-ਸਿੱਖ ਨੌਜਵਾਨਾਂ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵਲੋਂ ਸਿੱਖ ਨੌਜਵਾਨ ਪੀੜ੍ਹੀ ਨੂੰ ਧਰਮ, ਵਿਰਸੇ ਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ...

ਪੂਰੀ ਖ਼ਬਰ »

ਕਸ਼ਮੀਰ 'ਚ ਦੋ ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 19 ਅਗਸਤ (ਏਜੰਸੀ)-ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿਚ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਪੁਲਿਸ ਨੇ ਦੱਸਿਆ ਕਿ ਇਹ ਅੱਤਵਾਦੀ ਆਮ ਨਾਗਰਿਕਾਂ ਵਾਂਗ ਵਿਚਰ ਰਹੇ ਸਨ | ਦੋਵਾਂ ਅੱਤਵਾਦੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਭਾਜਪਾ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਸੰਸਦੀ ਬੋਰਡ ਦਾ ਮੈਂਬਰ ਬਣਾ ਕੇ ਵਧਾਇਆ ਪੰਜਾਬ ਦਾ ਮਾਣ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਦਾ ਮੈਂਬਰ ਬਣਨ 'ਤੇ ਵਧਾਈ ਦੇਣ ਲਈ ਪੁੱਜੇ | ਸ਼ਰਮਾ ਤੇ ਹੋਰ ਆਗੂਆਂ ਨੇ ਇਕਬਾਲ ਸਿੰਘ ...

ਪੂਰੀ ਖ਼ਬਰ »

ਅਗਵਾ ਕੀਤੇ ਵਿਦਿਆਰਥੀ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ, ਪੀੜਤ ਨੂੰ ਸੁਰੱਖਿਅਤ ਬਚਾਇਆ

ਐੱਸ. ਏ. ਐੱਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ)- ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਹਨੀਟਰੈਪ ਕਰਕੇ ਅਗਵਾ ਕੀਤੇ ਖਰੜ ਦੇ ਇਕ ਨੌਜਵਾਨ ਨੂੰ ਮਹਿਜ 48 ਘੰਟਿਆਂ ਤੋਂ ਵੀ ਘੱਟ ਸਮੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX