ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  about 3 hours ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  about 3 hours ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  about 5 hours ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 5 hours ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  about 5 hours ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  about 6 hours ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  about 6 hours ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 9 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 10 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 11 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 12 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 12 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 13 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 13 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 13 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 14 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 14 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 14 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 14 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 15 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 15 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 15 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 15 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਬਰਨਾਲਾ

ਤਿੰਨ ਜ਼ਿਲਿ੍ਹਆਂ ਦੇ ਆਗੂਆਂ ਵਲੋਂ ਫ਼ੈਕਟਰੀ ਦੇ ਵਿਰੋਧ 'ਚ 9 ਮਹੀਨਿਆਂ ਤੋਂ ਚੱਲਦਾ ਸਿੱਧੂਪੁਰ ਦਾ ਰੋਸ ਧਰਨਾ ਸਮਾਪਤ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਖ਼ੁਰਦ ਤੋਂ ਬੱਲ੍ਹੋ ਨੂੰ ਜਾਂਦੀ ਸੜਕ 'ਤੇ ਦੋਨੋਂ ਪਿੰਡਾਂ ਦੀ ਹੱਦ 'ਤੇ ਲੱਗ ਰਹੀ ਰਤਨਯੋਤ ਫ਼ੈਕਟਰੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਆਗੂਆਂ ਦੀ ਅਗਵਾਈ ਵਿਚ ਪਿਛਲੇ ਨੌ ਮਹੀਨਿਆਂ ਤੋਂ ਜ਼ਿਲ੍ਹਾ ਬਰਨਾਲਾ, ਬਠਿੰਡਾ ਤੇ ਮਾਨਸਾ ਦੇ ਵਸਨੀਕਾਂ ਵਲੋਂ ਦਿਨ ਰਾਤ ਦਾ ਲਗਾਇਆ ਗਿਆ ਰੋਸ ਧਰਨਾ ਜ਼ਿਲ੍ਹਾ ਬਠਿੰਡਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਫ਼ੈਕਟਰੀ ਨਾ ਲਗਾਉਣ ਦਾ ਭਰੋਸਾ ਦੇਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸਮਾਪਤ ਕਰ ਦਿੱਤਾ ਗਿਆ | ਨੌ ਮਹੀਨਿਆਂ ਤੋਂ ਰੋਸ ਧਰਨੇ 'ਤੇ ਬੈਠੇ ਧਰਨਾਕਾਰੀਆਂ ਨੂੰ ਕਿਸਾਨ ਆਗੂਆਂ ਦੀ ਅਗਵਾਈ ਵਿਚ ਸ਼੍ਰੀ ਜੇ.ਇਲਨਚੇਲੀਅਨ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੇ ਵਿਸ਼ਵਾਸ ਦਿਵਾਇਆ ਕਿ ਰਤਨਜੋਤ ਫ਼ੈਕਟਰੀ ਨਾ ਲੱਗਣ ਦੀ ਮੰਗ ਨੂੰ ਲੈ ਕੇ ਆਪ ਜੀ ਨੇ ਰੋਸ ਧਰਨਾ ਲਗਾਇਆ ਹੋਇਆ ਹੈ | ਜ਼ਿਲ੍ਹਾ ਪ੍ਰਸ਼ਾਸਨ ਧਰਨਾਕਾਰੀਆਂ ਦੀ ਮੰਗ ਪ੍ਰਵਾਨ ਕਰਦਾ ਹੋਇਆ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਇਸ ਜਗ੍ਹਾ ਰਤਨਜੋਤ ਫ਼ੈਕਟਰੀ ਨਹੀਂ ਲਗਾਈ ਜਾਵੇਗੀ | ਧਰਨਾਕਾਰੀਆਂ ਦੀ ਮੰਗ ਪੂਰੀ ਹੋ ਗਈ ਹੈ ਧਰਨਾ ਸਮਾਪਤ ਕਰਨ ਦੀ ਅਪੀਲ ਕਰਦਾ ਹਾਂ | ਜ਼ਿਲ੍ਹੇ ਦੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਿਸ਼ਵਾਸ ਦਿਵਾਉਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਫ਼ੈਕਟਰੀ ਨਾ ਲੱਗਣ ਦਾ ਫ਼ੈਸਲਾ ਜ਼ਿਲ੍ਹਾ ਬਰਨਾਲਾ, ਬਠਿੰਡਾ ਤੇ ਮਾਨਸਾ ਦੇ ਲੋਕਾਂ ਦੀ ਅਗਵਾਈ 'ਚ ਲੜੇ ਗਏ ਤਿੱਖੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੈ | ਜਿਹੜੇ ਜਥੇਬੰਦੀ ਦੇ ਆਗੂਆਂ 'ਤੇ ਰੁਪਏ ਲੈ ਕੇ ਸੰਘਰਸ਼ ਵਾਪਸ ਲੈਣ ਦੇ ਝੂਠੇ ਦੋਸ਼ ਲਗਾਉਂਦੇ ਸਨ ਅੱਜ ਉਨ੍ਹਾਂ ਨੂੰ ਮੰੂਹ ਦੀ ਖਾਣੀ ਪਈ ਹੈ | ਇਮਾਨਦਾਰ ਤੇ ਬੇਦਾਗ਼ ਆਗੂਆਂ ਦੀ ਅਗਵਾਈ ਸਦਕਾ ਸੰਘਰਸ਼ ਦੀ ਜਿੱਤ ਹੋਈ ਹੈ | ਜ਼ਿਲ੍ਹੇ ਦੇ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਫ਼ੈਕਟਰੀ ਨਾ ਲਗਾਉਣ ਦੇ ਵਿਸ਼ਵਾਸ ਉਪਰੰਤ ਪਿਛਲੇ 9 ਮਹੀਨਿਆਂ ਤੋਂ ਲਗਾਤਾਰ ਦਿਨ ਰਾਤ ਚੱਲ ਰਿਹਾ ਰੋਸ ਧਰਨਾ ਅੱਜ ਸਮਾਪਤ ਕਰਕੇ ਐਲਾਨ ਕਰਦੇ ਹਾਂ ਕਿ ਭਵਿੱਖ ਵਿਚ ਜੇਕਰ ਵਾਅਦਾ ਖ਼ਿਲਾਫ਼ੀ ਕਰਦਿਆਂ ਇਲਾਕੇ ਦੇ ਲੋਕਾਂ ਦੀ ਸਹਿਮਤੀ ਦੇ ਖ਼ਿਲਾਫ਼ ਫ਼ੈਕਟਰੀ ਦੁਬਾਰਾ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕਰਾਂਗੇ ਜਿਸਦੀ ਜ਼ਿੰਮੇਵਾਰੀ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ | ਜਾਣਕਾਰੀ ਅਨੁਸਾਰ ਕਿ ਜ਼ਿਲ੍ਹਾ ਬਰਨਾਲਾ, ਬਠਿੰਡਾ ਤੇ ਮਾਨਸਾ ਤਿੰਨ ਜ਼ਿਲਿ੍ਹਆਂ ਦੀ ਹੱਦ 'ਤੇ ਪਿੰਡ ਰੂੜੇਕੇ ਖ਼ੁਰਦ ਤੋਂ ਬੱਲ੍ਹੋ ਰੋਡ 'ਤੇ ਰਤਨਜੋਤ ਨਾਮ ਦੀ ਫ਼ੈਕਟਰੀ ਲਗਾਈ ਜਾ ਰਹੀ ਸੀ | ਜਿਸਦੀ ਇਮਾਰਤ ਉਸਾਰੀ ਅਧੀਨ ਸੀ | ਤਿੰਨੇ ਜ਼ਿਲਿ੍ਹਆਂ ਨਾਲ ਸਬੰਧਿਤ ਵਿਅਕਤੀ ਫ਼ੈਕਟਰੀ ਲੱਗਣ ਦਾ ਪਿਛਲੇ 9 ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ | ਇਲਾਕੇ ਦੀਆਂ ਇਕਾਈਆਂ ਵਲੋਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਰਨਲ ਸਕੱਤਰ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਲੌਰ ਸਿੰਘ ਢਿੱਲਵਾ ਜ਼ਿਲ੍ਹਾ ਪ੍ਰਧਾਨ ਬਰਨਾਲਾ, ਲਖਵੀਰ ਸਿੰਘ ਅਕਲੀਆ ਜ਼ਿਲ੍ਹਾ ਪ੍ਰਧਾਨ ਮਾਨਸਾ ਤੋਂ ਇਲਾਵਾ ਦਰਜਨਾਂ ਆਗੂਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਧਰਨੇ ਨੂੰ ਉਕਤ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਜ਼ਿਲ੍ਹਾ ਬਰਨਾਲਾ, ਬਠਿੰਡਾ ਤੇ ਮਾਨਸਾ ਦੇ ਕਿਸਾਨ ਆਗੂ ਸਮਰਥਕ ਤੇ ਔਰਤਾਂ ਹਾਜ਼ਰ ਸਨ |

ਸਰਪੰਚ ਯੂਨੀਅਨ ਦਾ ਵਫ਼ਦ ਆਪਣੀਆਂ ਮੰਗਾਂ ਸੰਬੰਧੀ ਕੈਬਨਿਟ ਮੰਤਰੀਆਂ ਨੂੰ ਮਿਲਿਆ

ਬਰਨਾਲਾ, 19 ਅਗਸਤ (ਰਾਜ ਪਨੇਸਰ)-ਕਾਂਗਰਸ ਪਾਰਟੀ ਹਲਕਾ ਬਰਨਾਲਾ ਦੇ ਦਿਹਾਤੀ ਪ੍ਰਧਾਨ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ ਦੀ ਅਗਵਾਈ ਵਿਚ ਵੱਡਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

'ਆਪ' ਦੀ ਮਜ਼ਬੂਤ ਪਕੜ ਨੂੰ ਦੇਖ ਕੇ ਭਾਜਪਾ ਬੌਖਲਾਹਟ 'ਚ ਆਈ-ਗੁਰਮੀਤ ਸਿੰਘ ਮੀਤ ਹੇਅਰ

ਧਨੌਲਾ, 19 ਅਗਸਤ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੀ ਬਣ ਰਹੀ ਮਜ਼ਬੂਤ ਪਕੜ ਤੋਂ ਕੇਂਦਰ ਸਰਕਾਰ ਬੌਖਲਾਹਟ ਵਿਚ ਆ ਚੁੱਕੀ ਹੈ | ਜਿਸ ਕਰ ਕੇ ਹਰ ਇਕ ਨੇਤਾ ਨੂੰ ਦਬਾਉਣ ਲਈ ਸੀ.ਬੀ.ਆਈ. ਦੀਆਂ ਤਾਕਤਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਪ੍ਰੰਤੂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਐਗਰੋ ਇਨਪੁੱਟਸ ਡੀਲਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਜ਼ਰੂਰੀ ਮੀਟਿੰਗ ਗ਼ਜ਼ਲ ਹੋਟਲ ਵਿਚ ਪੰਜਾਬ ਦੇ ਮੁੱਖ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਗੋਕਲ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਮਿਤੀ 22 ...

ਪੂਰੀ ਖ਼ਬਰ »

ਪੱਖੋਂ ਕਲਾਂ ਹੱਡਾਰੋੜੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਨੇ ਲਗਾਏ ਰੋਸ ਧਰਨੇ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਾਰੀ ਚੁੱਪ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋਂ ਕਲਾਂ ਵਿਖੇ ਹੱਡਾਰੋੜੀ ਦਾ ਮਾਮਲਾ ਪਿਛਲੇ ਦਿਨਾਂ ਤੋਂ ਲੈ ਕੇ ਭਖਿਆ ਹੋਇਆ ਹੈ ਦੋਨੋਂ ਧਿਰਾਂ ਵਲੋਂ ਜ਼ਿਲ੍ਹੇ ਦੇ ਉੱਚ ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਕੋਲ ਲਿਖਤੀ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਰਿਜ਼ਨਲ ਤੈਰਾਕੀ ਚੈਪੀਅਨਸ਼ਿਪ ਕਰਵਾਈ

ਬਰਨਾਲਾ, 19 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰਿਜਨਲ ਤੈਰਾਕੀ ਚੈਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਲਗਭਗ ਛੇ ਜ਼ੋਨਲ ਹਰਿਆਣਾ, ਹੁਸਿਆਰਪੁਰ, ਐਨ. ਸੀ. ਆਰ. ਗੁੜਗਾਉਂ, ਮੋਗਾ, ਲੁਧਿਆਣਾ ਅਤੇ ਸ੍ਰੀ ਅੰਮਿ੍ਤਸਰ ਸਾਹਿਬ ਜ਼ੋਨ ਦੇ ...

ਪੂਰੀ ਖ਼ਬਰ »

-ਮਾਮਲਾ 328 ਸਰੂਪਾਂ ਦੇ ਇਨਸਾਫ਼ ਨਾ ਮਿਲਣ ਦਾ-

ਮੱੁਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਵਿਖੇ ਸਿੱਖ ਨੀਤੀ ਮਾਰਚ ਅੱਜ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਿੱਖ ਸਦਭਾਵਨਾ ਦਲ ਇਕਾਈ ਦੇ ਮੁੱਖ ਸੇਵਾਦਾਰ ਭਾਈ ਗੁਰਜੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 328 ਸਰੂਪਾਂ ਬਾਬਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਅੱਜ ਰਹੇਗੀ ਛੁੱਟੀ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ...

ਪੂਰੀ ਖ਼ਬਰ »

ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਦੀ ਮਾਤਾ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਆਗੂਆਂ ਨੇ ਲਵਾਈ ਹਾਜ਼ਰੀ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਪਿੰਡ ਬੀਹਲਾ ਨਾਲ ਸਬੰਧਤ ਸਮਾਜ ਸੇਵੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਦਵਿੰਦਰ ਸਿੰਘ ਬੀਹਲਾ ਦੀ ਮਾਤਾ ਬਲਦੇਵ ਕੌਰ ਪਤਨੀ ਸ: ਚੰਦ ਸਿੰਘ ਸਿੱਧੂ ਯੂ.ਐਸ.ਏ ਜਿਨ੍ਹਾਂ ਦਾ ਬਿਮਾਰੀ ਕਾਰਨ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ...

ਪੂਰੀ ਖ਼ਬਰ »

ਸਾਹਿਤ ਸਭਾ ਧੂਰੀ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲੇ

ਧੂਰੀ, 19 ਅਗਸਤ (ਲਖਵੀਰ ਸਿੰਘ ਧਾਂਦਰਾ)-ਸਾਹਿਤ ਸਭਾ ਧੂਰੀ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਹੋਈ | ਮੀਟਿੰਗ ਦੌਰਾਨ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਭਲਾਈ ਸੰਸਥਾ ਦੀ ਹੋਈ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਦੀ ਸੁਨਾਮ ਪੈਨਸ਼ਨਰਜ਼ ਭਲਾਈ ਸੰਸਥਾ ਸੁਨਾਮ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਦੇ ਸੰਗਰੂਰ ਦੌਰੇ ਨਾਲ ਭਾਜਪਾ ਨੂੰ ਮਿਲੇਗੀ ਮਜ਼ਬੂਤੀ-ਖੰਨਾ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਸਿਹਤ ਮੰਤਰੀ ਮਨਸੁੁੱਖ ਮਾਂਡਵੀਆ ਦੇ ਸੰਗਰੂਰ ਦੌਰੇ ਨਾਲ ਭਾਜਪਾ ਨੂੰ ਨਵੀਂ ਤਾਕਤ ਮਿਲੇਗੀ ਸੰਗਰੂਰ ਤੋਂ ਭਾਜਪਾ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰੀ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕ ਖ਼ੁਸ਼ਹਾਲੀ ਲਈ ਸਰਕਾਰ ਹਿੰਦ-ਪਾਕਿ ਰਿਸ਼ਤਿਆਂ ਨੂੰ ਕਰੇ ਗੂੜਾ-ਐਡ. ਨਮੋਲ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਭੁੱਲਰ, ਧਾਲੀਵਾਲ)-ਉੱਘੇ ਸਮਾਜ ਸੇਵੀ ਅਤੇ ਨੌਜਵਾਨ ਆਗੂ ਐਡ. ਮਨਪ੍ਰੀਤ ਸਿੰਘ ਨਮੋਲ ਨੇ ਜਿੱਥੇ 1947 ਦੀ ਵੰਡ ਦੌਰਾਨ ਹੋਈਆਂ ਮੌਤਾਂ ਨੂੰ ਯਾਦ ਕਰਦਿਆਂ ਚੜ੍ਹਦੇ ਪੰਜਾਬ ਦਾ ਵਾਸੀ ਹੋਣ ਦੇ ਨਾਤੇ ਉਸ ਵੇਲੇ ਪੰਜਾਬ ਦੇ ਲੋਕਾਂ ਵੱਲੋਂ ...

ਪੂਰੀ ਖ਼ਬਰ »

ਦਵਾਈਆਂ ਦੇ ਲੰਗਰ ਦੀ ਕੀਤੀ ਸ਼ੁਰੂਆਤ

ਮਸਤੂਆਣਾ ਸਾਹਿਬ, 19 ਅਗਸਤ (ਦਮਦਮੀ) - ਪਿੰਡ ਦੁੱਗਾਂ ਦੇ ਹੈਲਥ ਵੈਲਨੈਸ ਸੈਂਟਰ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀਆਂ ਚਾਰ ਪੱਤੀਆਂ ਵੱਲੋਂ ਦਵਾਈਆਂ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਸਪਾਲ ਸਿੰਘ ਰਤਨ ਹੈਲਥ ...

ਪੂਰੀ ਖ਼ਬਰ »

ਉਦਯੋਗਾਂ ਨੂੰ ਰਾਹਤ ਪੈਕੇਜ ਦੇਣ ਦੀ ਲੋੜ-ਜ਼ਖਮੀ

ਸੰਗਰੂਰ, 19 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਦੀ ਮੀਟਿੰਗ ਬਲਾਕ ਪ੍ਰਧਾਨ ਅਮਨ ਜ਼ਖਮੀ ਦੀ ਅਗਵਾਈ ਹੇਠ ਹੋਈ | ਸ੍ਰੀ ਜ਼ਖਮੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀਆਂ ਦੇ ਸਦਕਾ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਪਾਠ ਦੇ ਭੋਗ ਅੱਜ

ਲੌਂਗੋਵਾਲ, 19 ਅਗਸਤ (ਵਿਨੋਦ, ਖੰਨਾ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਦੇ ਸਬੰਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ | ...

ਪੂਰੀ ਖ਼ਬਰ »

ਬਾਬਾ ਇੰਦਰ ਦਾਸ ਜੀ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ 23 ਤੋਂ

ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਜੀ ਵਿਖੇ ਸ੍ਰੀ ਸ੍ਰੀ 108 ਸਿੱਧ ਬਾਬਾ ਇੰਦਰ ਦਾਸ ਜੀ ਦੀ 41ਵੀਂ ਬਰਸੀ ਸਬੰਧੀ 7 ਰੋਜ਼ਾ ਧਾਰਮਿਕ ਸਮਾਗਮ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਦੇਖ-ਰੇਖ ਹੇਠ ਕਰਵਾਏ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਨਵ-ਨਿਯੁਕਤ ਅਧਿਆਪਕਾਂ ਦੀ ਤਿੰਨ ਰੋਜ਼ਾ ਟਰੇਨਿੰਗ ਸ਼ੁਰੂ

ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਕਸਬਾ ਸ਼ਹਿਣਾ ਵਿਖੇ ਸ: ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਅਤੇ ਸ: ਕੁਲਦੀਪ ਸਿੰਘ ਭੁੱਲਰ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਟੇਟ ਟੇਬਲ ਟੈਨਿਸ ਮੁਕਾਬਲਿਆਂ 'ਚ ਬਰਨਾਲਾ ਦੀ ਖਿਡਾਰਨ ਗਾਰਗੀ ਨੇ ਤੀਜਾ ਸਥਾਨ ਕੀਤਾ ਹਾਸਲ

ਬਰਨਾਲਾ, 19 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਪੰਜਾਬ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਵਿਖੇ ਕਰਵਾਈ ਗਈ ਦੂਜੀ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਚੈਪੀਅਨਸ਼ਿਪ ਵਿਚ ਬਰਨਾਲਾ ਦੀ ਹੋਣਹਾਰ ਖਿਡਾਰਨ ਗਾਰਗੀ ਸ਼ਰਮਾ ਪੁੱਤਰੀ ...

ਪੂਰੀ ਖ਼ਬਰ »

ਸੀ.ਪੀ.ਆਈ. ਦੇ ਸੂਬਾ ਸਕੱਤਰ ਕਾ. ਬਰਾੜ ਨੇ ਮਰਹੂਮ ਕਾਮਰੇਡ ਦਰਦੀ ਦੇ ਛੋਟੇ ਭਰਾ ਪਰਮਜੀਤ ਗਾਂਧੀ ਨੂੰ ਪਾਰਟੀ ਦਾ ਲਾਲ ਝੰਡਾ ਸੌਂਪਿਆ

ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ | ਇਸ ਮੌਕੇ ਸੀ.ਪੀ.ਆਈ. ਦੇ ਉੱਘੇ ਆਗੂ ਕਾਮਰੇਡ ਪ੍ਰੀਤਮ ਦਰਦੀ ਦੇ ...

ਪੂਰੀ ਖ਼ਬਰ »

ਡੇਰਾ ਵੀਰਗਿਰ ਜੀ ਆਸ਼ਰਮ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ)-ਡੇਰਾ ਵੀਰਗਿਰ ਆਸ਼ਰਮ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਰਾਜਗਿਰੀ ਜੀ ਦੀ ਦੇਖ-ਰੇਖ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਤ ਰਾਜਗਿਰੀ ਜੀ ਮਹਾਰਾਜ ਨੇ ਸੰਗਤ ਨੂੰ ਪ੍ਰਵਚਨ ਕਰਦਿਆਂ ਪ੍ਰਭੂ ਸ੍ਰੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਯੂ.ਐਸ.ਏ. ਦੇ ਸਕੂਲ ਦੀਆਂ ਕਲਾਸਾਂ ਲਈ ਚੋਣ

ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਆਜ਼ਾਦ ਕਲੱਬ ਵਲੋਂ ਮੁਰਦਾ ਅਵਾਰਾ ਪਸ਼ੂਆਂ ਨੂੰ ਦੱਬਣ ਦਾ ਕੀਤਾ ਤਹੱਈਆ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੇ ਸਮਾਜ ਸੇਵੀ ਆਜ਼ਾਦ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਜਿੱਥੇ ਕੁਝ ਦਿਨ ਪਹਿਲਾਂ ਪਿੰਡ ਦੀ ਹੱਡਾ ਰੋੜੀ ਵਿਚ ਸੁੱਟੀਆਂ ਗਈਆਂ ਲੰਪੀ ਸਕਿੰਨ ਬਿਮਾਰੀ ਤੋਂ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਬਰਨਾਲਾ, 19 ਅਗਸਤ (ਅਸ਼ੋਕ ਭਾਰਤੀ)-ਆਰੀਆ ਸਮਾਜ ਬਰਨਾਲਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ | ਜਿਸ ਵਿਚ ਆਰੀਆ ਵਿੱਦਿਅਕ ਸੰਸਥਾਵਾਂ, ਆਰੀਆ ਮਹਿਲਾ ਕਾਲਜ, ਦਿਯਾਨੰਦ ਕੇਂਦਰੀ ਵਿਦਿਆ ਮੰਦਰ, ਗਾਂਧੀ ਆਰੀਆ ਸੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX