ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  about 2 hours ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  about 3 hours ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  about 3 hours ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  about 3 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  about 4 hours ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  about 5 hours ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  about 6 hours ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  about 6 hours ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 9 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 9 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 11 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 11 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 12 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 12 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 13 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 13 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 13 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 14 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 14 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 14 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 14 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 14 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 15 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 15 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਮਾਨਸਾ

ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮਾਨਸਾ, 19 ਅਗਸਤ (ਰਾਵਿੰਦਰ ਸਿੰਘ ਰਵੀ)-ਸਥਾਨਕ ਸ਼ਹਿਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਸਨਾਤਨ ਧਰਮ ਸਭਾ ਮਾਨਸਾ ਵਲੋਂ ਲਕਸ਼ਮੀ ਨਰਾਇਣ ਮੰਦਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਜੀ ਦੀਆਂ ਸੁੰਦਰ ਝਾਕੀਆਂ ਸਜਾਈਆਂ ਗਈਆਂ। ਡੀ. ਪੀ. ਕੌਸ਼ਿਕ ਐਂਡ ਪਾਰਟੀ ਰਿਸ਼ੀਕੇਸ਼ ਵਾਲਿਆਂ ਵਲੋਂ ਰਾਮ-ਲੀਲ੍ਹਾ ਦਾ ਮੰਚਨ ਕੀਤਾ ਗਿਆ ਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਗੁਣਗਾਨ ਕੀਤਾ ਗਿਆ। ਇਸੇ ਤਰ੍ਹਾਂ ਗੀਤਾ ਭਵਨ, ਜੈ ਮਾਂ ਸ਼ਾਰਦਾ ਮੰਦਰ, ਸ੍ਰੀ ਸ਼ਿਵ ਤ੍ਰਿਵੇਣੀ ਮੰਦਰ ਪਾਰਕ ਰੋਡ ਵਿਖੇ ਵੀ ਜਨਮ ਅਸ਼ਟਮੀ ਮਨਾਈ ਗਈ, ਜਿਥੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆ। ਇਸ ਮੌਕੇ ਤਰਸੇਮ ਚੰਦ ਪੱਪੂ, ਪ੍ਰਸ਼ੋਤਮ ਬਾਂਸਲ, ਚਿਮਨ ਲਾਲ ਜਿੰਦਲ, ਰਾਜੇਸ਼ ਕੁਮਾਰ ਰਿੰਕੂ, ਡਾ: ਸੁਨੀਲ ਬਾਂਸਲ, ਸੁਰਿੰਦਰ ਲਾਲੀ, ਰਜਿੰਦਰ ਕੁਮਾਰ ਫੱਤਾ ਆਦਿ ਹਾਜ਼ਰ ਸਨ।
ਡੀ. ਏ. ਵੀ. ਸਕੂਲ ਵਿਖੇ ਜਨਮ ਅਸ਼ਟਮੀ ਮਨਾਈ
ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਰਾਧਾ, ਕ੍ਰਿਸ਼ਨ ਜੀ ਦੀਆਂ ਪੌਸ਼ਾਕਾਂ 'ਚ ਸੁੰਦਰ ਨ੍ਰਿਤ ਪੇਸ਼ ਕੀਤਾ। ਪ੍ਰਿੰਸੀਪਲ ਵਿਨੋਦ ਰਾਣਾ ਨੇ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਦੇ ਪ੍ਰਤੀ ਜਾਗਰੂਕ ਕਰਨਾ ਹੈ।
ਬੁਢਲਾਡਾ ਖੇਤਰ 'ਚ ਮਨਾਈ ਜਨਮ ਅਸ਼ਟਮੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸਥਾਨਕ ਸ਼ਹਿਰ ਦੇ ਮੰਦਰਾਂ 'ਚ ਵੀ ਭਾਰੀ ਰੌਣਕਾਂ ਦੇਖਣ ਨੂੰ ਮਿਲੀਆਂ ਤੇ ਲੋਕਾਂ ਨੇ ਸਵੇਰ ਸਮੇਂ ਤੋ ਹੀ ਮੰਦਰਾਂ 'ਚ ਪੂਜਾ ਅਰਚਨਾ ਕੀਤੀ ਅਤੇ ਇਕ-ਦੂਜੇ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਭਾਰਤ ਵਿਕਾਸ ਪ੍ਰੀਸ਼ਦ ਨੇ ਤੁਲਸੀ ਦੇ ਬੂਟੇ ਵੰਡੇ
ਭਾਰਤ ਵਿਕਾਸ ਪ੍ਰੀਸ਼ਦ ਅਤੇ ਸੇਵਾ ਭਾਰਤੀ ਬੁਢਲਾਡਾ ਵਲੋਂ ਤੁਲਸੀ ਦੇ ਬੂਟੇ ਵੰਡੇ ਗਏ। ਸੰਸਥਾ ਦੇ ਆਗੂ ਸ਼ਿਵ ਕਾਂਸਲ, ਐਡਵੋਕੇਟ ਜੈਨੀ ਕਾਠ ਤੇ ਜਤਿੰਦਰ ਗੋਇਲ ਐਡਵੋਕੇਟ ਨੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਰੋਜ਼ਾਨਾ ਤੁਲਸੀ ਦਾ ਸੇਵਨ ਕਰਨ ਨਾਲ ਅਨੇਕਾਂ ਬਿਮਾਰੀਆਂ ਦੂਰ ਹੁੰਦੀਆਂ ਹਨ ਤੇ ਇਹ ਬੂਟੇ ਵਾਤਾਵਰਨ ਨੂੰ ਸ਼ੁੱਧ ਰੱਖਣ 'ਚ ਸਹਾਈ ਹੁੰਦੇ ਹਨ। ਸੰਸਥਾਵਾਂ ਵਲੋਂ ਅੱਖਾਂ ਦੀ ਦਵਾਈ ਵੀ ਮੁਫ਼ਤ ਵੰਡੀ ਗਈ। ਇਸ ਮੌਕੇ ਪ੍ਰਿੰਸੀਪਲ ਵਿਜੈ ਕੁਮਾਰ, ਮਾ: ਕ੍ਰਿਸ਼ਨ ਕੁਮਾਰ, ਰਘੂਨਾਥ ਸਿੰਗਲਾ, ਅਸ਼ੋਕ ਕੁਮਾਰ ਤਨੇਜਾ, ਰਾਜੇਸ਼ ਕੁਮਾਰ, ਸੰਸਥਾਵਾਂ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ 'ਚ ਪ੍ਰੋਗਰਾਮ ਕਰਵਾਇਆ
ਡਾਇਟ ਅਹਿਮਦਪੁਰ ਦੇ ਸਿੱਖਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਡੀ. ਐਲ. ਐਡ. ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਨਾਲ ਸੰਬੰਧਿਤ ਸੰਗੀਤ ਤੇ ਉਨ੍ਹਾਂ ਦੇ ਫ਼ਲਸਫ਼ੇ 'ਤੇ ਵਿਚਾਰ-ਚਰਚਾ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਬੂਟਾ ਸਿੰਘ ਸੇਖੋਂ ਪ੍ਰਿੰਸੀਪਲ ਡਾਇਟ ਅਹਿਮਦਪੁਰ ਨੇ ਕੀਤੀ। ਇਸ ਮੌਕੇ ਸਟਾਫ਼ ਦੇ ਗਿਆਨਦੀਪ ਸਿੰਘ ਲੈਕਚਰਾਰ, ਸਰੋਜ ਰਾਣੀ, ਸਤਨਾਮ ਸਿੰਘ ਡੀ. ਪੀ. ਈ., ਬਲਤੇਜ ਸਿੰਘ ਤੇ ਅਮਰੀਕ ਸਿੰਘ, ਗੁਰਸ਼ਿੰਦਰ ਸਿੰਘ, ਸਤੀਸ਼ ਗੋਇਲ ਆਦਿ ਮੌਜੂਦ ਸਨ। (ਬਾਕੀ ਸਫ਼ਾ 7 'ਤੇ)
ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ
ਲਾਲਾ ਅਰਜਨ ਦਾਸ ਮੈਮੋਰੀਅਲ ਡੀ. ਏ. ਵੀ. ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਕੂਲ ਦੇ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਦੀ ਵੇਸ ਭੂਸ਼ਾ 'ਚ ਪੇਸ਼ ਝਾਕੀਆਂ, ਗਨੇਸ਼ ਵੰਦਨਾ, ਡਾਂਡੀਆ, ਸਮੂਹਿਕ ਗਾਣ, ਮਟਕੀ ਤੋੜਨ ਤੇ ਗਿੱਧੇ-ਭੰਗੜੇ ਸਮੇਤ ਹੋਰ ਲੋਕ ਨਾਚਾਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਅਟੱਲ ਬਿਹਾਰੀ, ਰਾਮ ਸ਼ਰਨ, ਸੁਭਾਸ਼ ਸ਼ਰਮਾ, ਸਕੂਲ ਪ੍ਰਿੰਸੀਪਲ ਰਾਜਨ ਖੁਰਾਨਾ, ਪ੍ਰਾਇਮਰੀ ਵਿਭਾਗ ਦੇ ਮੁਖੀ ਮੈਡਮ ਦਿਲਪ੍ਰੀਤ ਖੁਰਾਨਾ, ਕੋਆਰਡੀਨੇਟਰ ਵੀਰੇਨ ਠਾਕੁਰ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ।
ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ-ਸ੍ਰੀ ਕ੍ਰਿਸ਼ਨਾ ਮੰਦਰ ਗਊਸ਼ਾਲਾ ਕਮੇਟੀ ਵਲੋਂ ਜਨਮ ਅਸ਼ਟਮੀ ਮੌਕੇ ਭਾਗਵਤ ਕਥਾ ਦਾ ਆਯੋਜਨ ਕੀਤਾ ਗਿਆ। ਕਥਾ ਵਾਚਕ ਸ੍ਰੀ ਸ਼ਾਸ਼ਤਰੀ ਯੌਗੇਸ਼ਵਰ ਰਤਲਾਮ ਧਾਮ ਵਾਲਿਆਂ ਨੇ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਬਾਰੇ ਵਿਸਥਾਰ ਪੂਰਵਕ ਦੱਸਿਆ। ਸ੍ਰੀ ਕ੍ਰਿਸ਼ਨ ਦੀ ਝਾਕੀ ਨਾਲ ਸ਼ੋਭਾ ਯਾਤਰਾ ਵੀ ਕੱਢੀ ਗਈ। ਸ਼ਹਿਰ ਦੇ ਮੁੱਖ ਕ੍ਰਿਸ਼ਨਾ ਮੰਦਰ ਸਮੇਤ ਸ੍ਰੀ ਗੀਤਾ ਭਵਨ, ਦੁਰਗਾ ਮੰਦਰ ਤੇ ਸੰਤੋਸ਼ੀ ਮਾਤਾ ਮੰਦਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਾਰੇ ਮੰਦਰਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ।
ਬਰੇਟਾ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਰੇਟਾ, (ਪ.ਪ.)-ਸਥਾਨਕ ਸ਼ਹਿਰ ਅੰਦਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਮੰਦਰਾਂ 'ਚ ਮੱਥਾ ਟੇਕਣ ਵਾਲਿਆਂ ਦੀ ਭੀੜ ਲੱਗੀ ਰਹੀ। ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਨਾਲ ਮੱਥਾ ਟੇਕਿਆ ਗਿਆ। ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਇਤਿਹਾਸ ਨਾਲ ਸੰਬੰਧਿਤ ਸੁੰਦਰ ਝਾਕੀਆਂ ਦਾ ਅਯੋਜਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਨੇੜਲੇ ਪਿੰਡਾਂ 'ਚ ਵੀ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰੰਗ-ਬਿਰੰਗੇ ਪਹਿਰਾਵਿਆਂ 'ਚ ਬੱਚਿਆਂ ਨੇ ਰਾਧਾ-ਕ੍ਰਿਸ਼ਨ ਦੀਆਂ ਝਾਕੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਮੀਨੂੰ ਗਰਗ ਨੇ ਇਸ ਤਿਉਹਾਰ ਦੇ ਮਹੱਤਵ ਬਾਰੇ ਬੱਚਿਆਂ ਨੂੰ ਦੱਸਿਆ। ਇਸ ਮੌਕੇ ਬੱਚਿਆਂ ਨੇ ਦਹੀ-ਹਾਂਡੀ ਦਾ ਵੀ ਆਨੰਦ ਲਿਆ। ਬੱਚਿਆਂ ਨੇ ਫੈਂਸੀ ਡਰੈਸ ਪ੍ਰਤੀਯੋਗਤਾ 'ਚ ਵੀ ਹਿੱਸਾ ਲਿਆ ਤੇ ਜਨਮ ਅਸ਼ਟਮੀ ਦੀ ਝਾਕੀ ਵੀ ਸਜਾਈ। ਸਕੂਲ ਚੇਅਰਮੈਨ ਵਿਨੋਦ ਖੁਰਾਣਾ ਨੇ ਇਸ ਮੌਕੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਕ੍ਰਿਸ਼ਨ ਦੇ ਜੀਵਨ ਤੋਂ ਸਦਾ ਹੀ ਕੁਝ ਸਿੱਖਦੇ ਰਹਿਣਾ ਚਾਹੀਦਾ ਹੈ। ਸਕੂਲ ਕੋਆਰਡੀਨੇਟਰ ਬੇਅੰਤ ਕੌਰ ਨੇ ਵੀ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਕ੍ਰਿਸ਼ਨ ਜੀ ਦੇ ਜੀਵਨ ਤੋਂ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਬਿਨ੍ਹਾਂ ਕਿਸੇ ਫ਼ਲ ਦੀ ਚਿੰਤਾ ਕਰੇ ਇਮਾਨਦਾਰੀ ਦੇ ਨਾਲ ਆਪਣਾ ਕੰਮ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਟਾਫ਼ ਮੈਂਬਰ ਪਰਵਿੰਦਰ ਕੌਰ, ਸੁਨੀਤਾ ਰਾਣੀ, ਰਣਵੀਰ ਕੌਰ, ਮਨਦੀਪ ਕੌਰ, ਨਿਰਮਲ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਕੋਮਲ, ਸ਼ਾਲੂ ਗਰਗ, ਪਰਮਜੀਤ ਕੌਰ, ਕੁਲਦੀਪ ਕੌਰ, ਮੋਨਿਕਾ, ਬਿੰਦਰਪਾਲ ਕੌਰ, ਕਿਰਨ ਕੁਮਾਰੀ, ਸੰਦੀਪ ਕੌਰ, ਸਤਨਾਮ ਸਿੰਘ ਤੇ ਇੰਦਰਜੀਤ ਸਿੰਘ ਮੌਜੂਦ ਸਨ।
ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਚਾਉਕੇ, (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸੰਸਥਾ ਦੇ ਚੇਅਰਮੈਨ ਡਾ. ਮੁਕੇਸ ਸਿੰਗਲਾ, ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ, ਜਰਨਲ ਸਕੱਤਰ ਇੰਜ. ਹਿਤੇਸ਼ ਸਿੰਗਲਾ ਦੇ ਦਿਸ਼ਾ- ਨਿਰਦੇਸ਼ਾਂ ਤੇ ਪ੍ਰਿੰਸੀਪਲ (ਇੰਚਾਰਜ) ਪੱਲਵੀ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਇਸ ਮੌਕੇ ਸ੍ਰੀ ਕ੍ਰਿਸ਼ਨ ਜੀ ਦੇ ਪਹਿਰਾਵੇ 'ਚ ਸਜੇ ਬੱਚਿਆਂ ਨੇ ਧਾਰਮਿਕ ਕੋਰੀਓਗ੍ਰਾਫੀ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਤੇ ਸਮੁੱਚਾ ਮਾਹੌਲ ਰਾਧਾ-ਕ੍ਰਿਸ਼ਨ ਦੇ ਰੰਗਾਂ 'ਚ ਰੰਗਿਆ ਗਿਆ। ਪ੍ਰਿੰਸੀਪਲ ਪੱਲਵੀ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਧਰਮਾਂ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦੇਣਾ ਹੈ। ਕਾਲਜ ਦੇ ਪਬਲਿਕ ਰਿਲੇਸ਼ਨ ਅਫਸਰ ਜਸਪਾਲ ਸਿੰਘ ਸਿੱਧੂ ਤੇ ਕਾਲਜ ਦੇ ਸਹਾਇਕ ਪ੍ਰੋ. ਸੀਪ ਰਾਣੀ ਨੇ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਬੱਚਿਆਂ ਨੂੰ ਆਪਣੇ ਧਰਮ ਬਾਰੇ ਜਾਣਕਾਰੀ ਮਿਲਦੀ ਹੈ। ਅੰਤ 'ਚ ਕਾਲਜ ਪ੍ਰਿੰਸੀਪਲ ਡਾ. ਬਲਜੀਤ ਕੌਰ ਨੇ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਵਿਦਿਆਰਥੀਆਂ ਤੇ ਸਟਾਫ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਸੰਸਥਾ ਦਾ ਸਮੂਹ ਸਟਾਫ ਹਾਜ਼ਰ ਸੀ।
ਬਠਿੰਡਾ 'ਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ
ਬਠਿੰਡਾ, (ਵੀਰਪਾਲ ਸਿੰਘ)-ਬਠਿੰਡਾ ਦੇ ਵੱਖ-ਵੱਖ ਮੰਦਰਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ਹਿਰ ਦੇ ਹਿੰਦੂ ਮਤ ਪਰਿਵਾਰ ਵਲੋਂ ਆਪਣੇ ਛੋਟੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਰੂਪੀ ਬਸਤਰ ਪਹਿਨਾ ਕੇ ਖ਼ੁਸ਼ੀਆਂ ਨਾਲ ਤਿਆਰ ਕੀਤਾ ਗਿਆ। ਆਪਣੇ ਘਰਾਂ 'ਚ ਕ੍ਰਿਸ਼ਨ ਭਗਵਾਨ ਦੇ ਪਸੰਦੀ ਦੇ ਪਕਵਾਨ ਤਿਆਰ ਕਰਕੇ ਛੋਟੇ ਬੱਚਿਆਂ ਨੂੰ ਖ਼ੁਸ਼ ਕੀਤਾ ਗਿਆ। ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਮੰਦਰਾਂ ਨੂੰ ਫੁੱਲ ਤੇ ਲੜੀਆਂ ਨਾਲ ਸਜਾ ਬਹੁਤ ਸੁੰਦਰ ਰੂਪ ਦਿੱਤਾ ਗਿਆ। ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਵਲੋਂ ਸ਼ਹਿਰ ਦੇ ਮੰਦਰ 'ਚ ਹਾਜ਼ਰੀ ਲਗਵਾ ਸ੍ਰੀ ਕ੍ਰਿਸ਼ਨ ਭਗਵਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਜਨਮ ਅਸ਼ਟਮੀ ਮੌਕੇ 'ਤੇ ਸ਼ਹਿਰ ਦੇ ਵੱਖ-ਵੱਖ ਪਾਰਟੀਆਂ ਦੇ ਰਾਜਨੀਤਕ ਤੇ ਸਮਾਜਿਕ ਆਗੂਆਂ ਵਲੋਂ ਹਾਜ਼ਰੀ ਲਗਾ ਕੇ ਭਗਵਾਨ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਬੱਲਮ ਸਿੰਘ ਫਫੜੇ ਭਾਕਿਯੂ (ਸਿੱਧੂਪੁਰ) 'ਚ ਹੋਏ ਸ਼ਾਮਿਲ

ਮਾਨਸਾ, 19 ਅਗਸਤ (ਸੱਭਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਬਲਾਕ ਭੀਖੀ ਦੇ ਆਗੂ ਬੱਲਮ ਸਿੰਘ ਫਫੜੇ ਭਾਈਕੇ ਕਿਸਾਨ ਜਥੇਬੰਦੀ ਉਗਰਾਹਾਂ ਛੱਡ ਭਾਕਿਯੂ (ਸਿੱਧੂਪੁਰ) 'ਚ ਸ਼ਾਮਿਲ ਹੋ ਗਏ | ਸਿੱਧੂਪੁਰ ਦੇ ...

ਪੂਰੀ ਖ਼ਬਰ »

ਨਾਟਕਕਾਰ ਪ੍ਰੋ. ਔਲਖ ਨੇ ਆਪਣੇ ਨਾਟਕਾਂ ਰਾਹੀਂ ਲੋਕ ਪੀੜਾ ਨੂੰ ਪੇਸ਼ ਕੀਤਾ-ਸੁਖਦਰਸ਼ਨ ਨੱਤ

ਮਾਨਸਾ, 19 ਅਗਸਤ (ਰਾਵਿੰਦਰ ਸਿੰਘ ਰਵੀ)-ਸ਼੍ਰੋਮਣੀ ਨਾਟਕਕਾਰ ਪ੍ਰੋ. ਅਜਮੇਰ ਔਲਖ ਨੇ ਆਪਣੇ ਅਨੁਭਵਾਂ ਤੇ ਨਿੱਜੀ ਤਜ਼ਰਬਿਆਂ ਨੂੰ ਆਧਾਰ ਬਣਾ ਕੇ ਆਪਣੇ ਨਾਟਕਾਂ 'ਚ ਹਮੇਸ਼ਾ ਲੋਕਾਈ ਦੇ ਦਰਦ ਨੂੰ ਪੇਸ਼ ਕੀਤਾ ਹੈ | ਇਹ ਪ੍ਰਗਟਾਵਾ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਰੈਲੀ

ਬਰੇਟਾ, 19 ਅਗਸਤ (ਜੀਵਨ ਸ਼ਰਮਾ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਨਸਾ ਵਿਖੇ ਮੰਗਾਂ ਨੂੰ ਲੈ ਕੇ ਲਗਾਏ ਧਰਨੇ ਦੇ ਸੰਬੰਧ 'ਚ ਪਿੰਡ ਦਿਆਲਪੁਰਾ ਵਿਖੇ ਮਜ਼ਦੂਰ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਨੇ ਕਿਹਾ ਕਿ ਮਜ਼ਦੂਰਾਂ ...

ਪੂਰੀ ਖ਼ਬਰ »

ਸੁਵਿਧਾ ਕੈਂਪਾਂ 'ਚ 153 ਲਾਭਪਾਤਰੀਆਂ ਨੇ ਫਾਰਮ ਭਰੇ

ਮਾਨਸਾ, 19 ਅਗਸਤ (ਸੱਭਿ. ਪ੍ਰਤੀ.)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਪ੍ਰਦਾਨ ਕਰਨ ਦੇ ਮੰਤਵ ਨਾਲ ਤਹਿਸੀਲ ਪੱਧਰ 'ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ਜ਼ਿਲ੍ਹਾ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮਜ਼ਦੂਰਾਂ ਵਲੋਂ ਏ. ਡੀ. ਸੀ. ਦਫ਼ਤਰ ਨੇੜੇ ਧਰਨਾ ਜਾਰੀ

ਮਾਨਸਾ, 19 ਅਗਸਤ (ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਧਰਨਾ 16ਵੇਂ ਦਿਨ ਵੀ ਜਾਰੀ ਰਿਹਾ | ਆਇਸਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

'ਪਰਲ' ਕੰਪਨੀ ਦੀਆਂ ਜਾਇਦਾਦਾਂ ਦੀ ਜਾਂਚ ਕਰਾਉਣ ਦੇ ਮੁੱਖ ਮੰਤਰੀ ਦੇ ਬਿਆਨ ਨਾਲ ਆਪਣੀਆਂ ਅਮਾਨਤਾਂ ਦੀ ਵਾਪਸੀ ਲਈ ਆਸਮੰਦ ਹੋਏ ਪੀੜਤ

ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ)-ਮੁੱਖ ਮੰਤਰੀ ਪੰਜਾਬ ਵਲੋਂ ਬੀਤੇ ਦਿਨੀਂ ਕੀਤੇ ਇਕ ਟਵੀਟ ਰਾਹੀਂ 'ਪਰਲ' ਕੰਪਨੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ਬਾਰੇ ਆਈਆਂ ਖ਼ਬਰਾਂ ਤੋਂ ਬਾਅਦ ਪਰਲ ਪੀੜਤਾਂ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਇਸ ਐਲਾਨ ਤੋਂ ...

ਪੂਰੀ ਖ਼ਬਰ »

75 ਸਾਲਾ ਬਜ਼ੁਰਗ ਨੇ ਨਕਲੀ ਦੁੱਧ ਖ਼ਿਲਾਫ਼ ਜਾਗਰੂਕ ਮੁਹਿੰਮ ਛੇੜੀ

ਸਰਦੂਲਗੜ੍ਹ, 19 ਅਗਸਤ (ਜੀ. ਐਮ. ਅਰੋੜਾ)-ਨੇੜਲੇ ਪਿੰਡ ਆਹਲੂਪੁਰ ਵਾਸੀ ਸਮਾਜ ਸੇਵੀ ਬਲਵੀਰ ਸਿੰਘ ਉਰਫ਼ ਬਾਗ਼ੀ ਨੇ ਸਿੰਥੈਟਿਕ ਪਦਾਰਥਾਂ ਰਾਹੀਂ ਤਿਆਰ ਕੀਤੇ ਜਾ ਰਹੇ ਨਕਲੀ ਦੁੱਧ ਤੇ ਪਨੀਰ ਪ੍ਰਤੀ ਜਾਗਰੂਕ ਮੁਹਿੰਮ ਛੇੜੀ ਹੈ | ਇਸ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਮਾਨਖੇੜਾ ਦੇ ਸੋਲਰ ਪਲਾਂਟ 'ਚ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਸਰਦੂਲਗੜ੍ਹ, 19 ਅਗਸਤ (ਅਰੋੜਾ)-ਪਿੰਡ ਮਾਨਖੇੜਾ ਦੇ ਵਸਨੀਕ ਨਾਲ ਲੱਗਦੇ ਸੋਲਰ ਪਲਾਂਟ ਤੋਂ ਦੁਖੀ ਹਨ | ਸ਼ਰਨਜੀਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਬਲਕਰਨ ਸਿੰਘ, ਬੋਹੜ ਸਿੰਘ ਆਦਿ ਨੇ ਦੱਸਿਆ ਕਿ ਸੋਲਰ ਪਲਾਟ ਮਾਨਖੇੜਾ ਦੀ ਆਬਾਦੀ ਦੀ ਹੱਦ ਨਾਲ ਲੱਗਦਾ ਹੈ, ਜਿਸ 'ਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਚਕੇਰੀਆਂ ਵਿਖੇ ਇਕੱਤਰਤਾ

ਮਾਨਸਾ, 19 ਅਗਸਤ (ਰਵੀ)-ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਭਾਰਤ ਦੇ 22 ਅਗਸਤ ਨੂੰ ਜੰਤਰ ਮੰਤਰ ਦਿੱਲੀ ਦੇ ਧਰਨੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਚਕੇਰੀਆਂ ਵਿਖੇ ਇਕੱਤਰਤਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ...

ਪੂਰੀ ਖ਼ਬਰ »

ਵਿੱਤੀ ਸਾਖ਼ਰਤਾ ਤੇ ਖੂਨਦਾਨ ਕੈਂਪ ਲਗਾਇਆ

ਜੋਗਾ, 19 ਅਗਸਤ (ਮਨਜੀਤ ਸਿੰਘ ਘੜੈਲੀ)-ਪੰਜਾਬ ਗ੍ਰਾਮੀਣ ਬੈਂਕ ਉੱਭਾ ਵਲੋਂ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਪਿੰਡ ਉੱਭਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ...

ਪੂਰੀ ਖ਼ਬਰ »

ਪਿੰਡ ਚਕੇਰੀਆਂ ਵਿਖੇ ਭਾਕਿਯੂ (ਉਗਰਾਹਾਂ) ਦੀ ਇਕੱਤਰਤਾ

ਮਾਨਸਾ, 19 ਅਗਸਤ (ਰਵੀ)-ਪਿੰਡ ਚਕੇਰੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕੱਤਰਤਾ ਹੋਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਐਕਟ ਦੁਬਾਰਾ ਲਿਆ ਕਿ ਬਿਜਲੀ ਬੋਰਡ ਨੂੰ ਕੰਪਨੀਆਂ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX