ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਹੁਸ਼ਿਆਰਪੁਰ / ਮੁਕੇਰੀਆਂ

ਅੰਤਰਰਾਸ਼ਟਰੀ ਇਕੋਤਰੀ ਸਮਾਗਮ ਦੇ ਚਲਦਿਆਂ ਟਾਂਡਾ 'ਚ ਗੁਰਬਾਣੀ ਕੀਰਤਨ ਦੀ ਅੰਮਿ੍ਤਮਈ ਵਰਖਾ

ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)- ਇਕੋਤਰੀ ਸਮਾਗਮ ਦੇ ਚੱਲਦਿਆਂ ਟਾਂਡਾ ਸ਼ਹਿਰ ਅੰਦਰ ਇਸ ਸਮੇਂ ਗੁਰਮਤਿ ਪ੍ਰਚਾਰ ਅਤੇ ਗੁਰਬਾਣੀ ਕੀਰਤਨ ਦੀ ਅੰਮਿ੍ਤ ਧਾਰਾ ਵਹਿ ਰਹੀ ਹੈ ਤੇ ਸੰਤ ਬਾਬਾ ਗੁਰਦਿਆਲ ਸਿੰਘ ਹੀ ਰੋਜ਼ਾਨਾ ਸੰਗਤਾਂ ਨੂੰ ਇਲਾਹੀ ਕੀਰਤਨ ਦੁਆਰਾ ਨਿਹਾਲ ਕਰਦੇ ਹਨ | ਇਨ੍ਹਾਂ ਸਮਾਗਮਾਂ ਦੇ ਚੱਲਦਿਆਂ ਅੱਜ ਅੰਮਿ੍ਤ ਵੇਲੇ ਪੂਰਨ ਗੁਰਮਰਯਾਦਾ ਹੇਠ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਵਿੱਤਰ ਲੜੀ ਤਹਿਤ ਦੂਜੀ ਲੜੀ ਦੇ ਭੋਗ ਪਾਏ ਗਏ | ਭੋਗ ਸਮਾਗਮ ਮੌਕੇ ਅੰਮਿ੍ਤ ਵੇਲੇ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ ਜਿਸ ਦੌਰਾਨ ਬਾਬਾ ਗੁਰਦਿਆਲ ਸਿੰਘ ਹੂਰਾਂ ਨੇ ਅੱਜ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦੇ ਹੋਏ ਬਾਣੀ ਤੇ ਬਾਣੇ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਉਨ੍ਹਾਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਦੱਸਿਆ ਕਿ 9 ਅਕਤੂਬਰ ਤੱਕ ਨਿਰੰਤਰ ਚੱਲ ਰਹੇ ਇਹ ਇਕੋਤਰੀ ਸਮਾਗਮ ਸਤਿਗੁਰ ਦੇ ਸੰਦੇਸ਼ ਅਤੇ ਸਿੱਖੀ ਸਿਧਾਂਤਾਂ ਦੇ ਪ੍ਰਤੀਕ ਹਨ | ਇਸ ਮੌਕੇ ਉਨ੍ਹਾਂ ਪਹੁੰਚੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਸੰਤ ਬਾਬਾ ਜਗਦੀਪ ਸਿੰਘ ਪੁਲਪੁਖਤਾ, ਸੰਤ ਬਾਬਾ ਜਸਰਾਜ ਸਿੰਘ ਪ੍ਰੀਤਮਪੁਰਾ, ਸੰਤ ਬਾਬਾ ਭਰਪੂਰ ਸਿੰਘ ਸ਼ੇਖ਼ਾ ਜਲੂਰ, ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲੇ, ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਭਾਈ ਗੁਰਦੀਪ ਸਿੰਘ ਮੂੰਮ, ਭਾਈ ਅਰਜਨ ਸਿੰਘ, ਭਾਈ ਜ਼ੋਰਾਵਰ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਜੈਵਿਕ ਖਾਦ ਬਣਾਉਣ ਲਈ ਪ੍ਰਸ਼ਾਸਨ ਲੋੜੀਂਦਾ ਕੂੜਾ-ਕਰਕਟ ਮੁਫ਼ਤ ਮੁਹੱਈਆ ਕਰਵਾਏਗਾ-ਦਰਬਾਰਾ ਸਿੰਘ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵਲੋਂ ਸਿਟਰਸ ਅਸਟੇਟ ਭੂੰਗਾ ਵਿਖੇ 'ਜੈਵਿਕ ਖੇਤੀ ਦੇ ਲਾਭ' ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐਂਟੀ ਲਾਰਵਾ ਟੀਮ ਨੇ ਹੁਣ ਤੱਕ ਜ਼ਿਲ੍ਹੇ 'ਚ 30 ਚਲਾਨ ਕੱਟੇ -ਡਾ: ਅਮਰਜੀਤ ਸਿੰਘ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੂਣੀਆ ਤੋਂ ਬਚਾਅ ਲਈ ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਨਗਰ ਨਿਗਮ ਦੀ ਟੀਮ ਦੇ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚੋਂ ਪੰਨਵਾਂ ਸਕੂਲ ਦੇ ਬੱਚਿਆਂ ਨੇ ਗੋਲਡ ਮੈਡਲ ਜਿੱਤਿਆ

ਦਸੂਹਾ, 21 ਸਤੰਬਰ (ਭੁੱਲਰ)- ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਦੇ ਵਿਦਿਆਰਥੀਆਂ ਨੇ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਰਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਅੰਡਰ ...

ਪੂਰੀ ਖ਼ਬਰ »

ਰਾਮਲੀਲ੍ਹਾ ਦੌਰਾਨ ਅਸ਼ਲੀਲ ਗਾਣੇ ਚਲਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਰਾਮਲੀਲਾ ਦੌਰਾਨ ਅਸ਼ਲੀਲ ਗਾਣਿਆਂ ਨੂੰ ਚਲਾਉਣ ਅਤੇ ਅਸ਼ਲੀਲ ਗਾਣਿਆਂ 'ਤੇ ਗਲਤ ਨਾਚ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀੇ ...

ਪੂਰੀ ਖ਼ਬਰ »

ਭਗਵਾਨ ਸ਼ਿਵ ਕਥਾ ਦੇ ਆਖ਼ਰੀ ਦਿਨ ਵੀ ਸ਼ਰਧਾਲੂਆਂ ਨੇ ਵੱਡੀ ਗਿਣਤੀ 'ਚ ਭਰੀ ਹਾਜ਼ਰੀ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਮੋਨਸਰ ਮੰਦਿਰ ਗਰਾਊਾਡ ਮੁਕੇਰੀਆਂ ਵਿਖੇ ਪੰਜ ਰੋਜ਼ਾ ਭਗਵਾਨ ਸ਼ਿਵ ਕਥਾ ਦੇ ਆਖ਼ਰੀ ਦਿਨ ਪਰਮ ਪੂਜਨੀਕ ਗੁਰਦੇਵ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਦੇ ਚੇਲੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਪਿੰਡ ਮਿਰਜਾਪੁਰ ਜੰਡੇ ਤੇ ਬਿਰਧ ਆਸ਼ਰਮ ਵਿਖੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 32ਵਾਂ ਇੰਟਰਨੈਸ਼ਨਲ ਕੀਰਤਨ ਦਰਬਾਰ 15 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਸੰਬੰਧੀ ਗੁਰਮਤਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42392 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 460 ਸੈਂਪਲਾਂ ਦੀ ਪ੍ਰਾਪਤ ...

ਪੂਰੀ ਖ਼ਬਰ »

ਵਾਰਡ ਨੰਬਰ-36 'ਚ ਸੀਵਰੇਜ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਭਾਜਪਾ ਕਰੇਗੀ ਅੰਦੋਲਨ- ਸੂਦ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਨਗਰ ਨਿਗਮ ਦੇ ਮੇਅਰ ਬਦਲਾਖੋਰੀ ਦੀ ਭਾਵਨਾ ਛੱਡ ਕੇ ਹਰੇਕ ਵਾਰਡ ਦਾ ਵਿਕਾਸ ਕਰਵਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਕੀਤੀ ...

ਪੂਰੀ ਖ਼ਬਰ »

ਨੰਬਰਦਾਰਾਂ ਦਾ 5 ਮਹੀਨੇ ਦਾ ਮਾਣ ਭੱਤਾ ਜਾਰੀ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ) - ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਨੰਬਰਦਾਰਾਂ ਦਾ ਪਿਛਲੇ 5 ਮਹੀਨਿਆਂ ਦਾ ਮਾਣ ਭੱਤਾ ਮਾਲ ਵਿਭਾਗ ਵਲੋਂ ਜਾਰੀ ਕਰ ਦਿੱਤਾ ਗਿਆ ਹੈ | ਪੰਜਾਬ ਨੰਬਰਦਾਰਾ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਹਿੰਦਰ ਪਾਲ ਖਾਨਪੁਰੀ ਨੇ ਦੱਸਿਆ ਕਿ ਨੰਬਰਦਾਰ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਟੇਬਲ ਟੈਨਿਸ ਤੇ ਫੁੱਟਬਾਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਵੇਟ ਲਿਫਟਿੰਗ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਹੈ | ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵੇਟ ਲਿਫਟਿੰਗ ਦੇ ਅੰਡਰ-17 ਲੜਕਿਆਂ ਦੇ ...

ਪੂਰੀ ਖ਼ਬਰ »

ਕਾਨੂੰਗੋ ਸਰਕਲ ਹਾਜੀਪੁਰ 'ਚ ਗਿਰਦਾਵਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਹਾਜੀਪੁਰ, 21 ਸਤੰਬਰ (ਜੋਗਿੰਦਰ ਸਿੰਘ)- ਉਪ ਮੰਡਲ ਮੁਕੇਰੀਆਂ ਦੀ ਸਬ ਤਹਿਸੀਲ ਹਾਜੀਪੁਰ ਦੇ ਅੱਠ ਪਟਵਾਰ ਸਰਕਲਾਂ ਵਿਚ ਗਿਰਦਾਵਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਦਿਆਰਥੀਆਂ ਨੂੰ ਫਾਰਮਾਂ 'ਤੇ ਦਸਤਖ਼ਤ ਕਰਵਾਉਣ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ ਦਾ ਸ਼ੂਗਰ ਮਿੱਲ ਦੇ ਅੱਗੇ ਤੀਜੇ ਦਿਨ ਧਰਨਾ ਜਾਰੀ

ਐਮਾਂ ਮਾਂਗਟ, 21 ਸਤੰਬਰ (ਗੁਰਾਇਆ)- ਕਿਸਾਨਾਂ ਦੀ ਗੰਨੇ ਦੀ ਫ਼ਸਲ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਸਥਾਨਕ ਮਿੱਲ ਗੇਟ ਦੇ ਬਾਹਰ ਪਗੜੀ ਸੰਭਾਲ ਲਹਿਰ ਵਲੋਂ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਮਿੱਲ ਗੇਟ ਦੇ ਬਾਹਰ ਲਗਾਇਆ ਗਿਆ ਰੋਸ ...

ਪੂਰੀ ਖ਼ਬਰ »

ਡਾ: ਗੁਰਦੇਵ ਸਿੰਘ ਵਲੋਂ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਵੈਨ ਝੰਡੀ ਦਿਖਾ ਕੇ ਰਵਾਨਾ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਹੁਸ਼ਿਆਰਪੁਰ-2 ਵਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਵੈਨ ਨੂੰ ਖੇਤੀ ਭਵਨ ਹੁਸ਼ਿਆਰਪੁਰ ਤੋਂ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਜੀਓ.ਜੀ. ਸਕੀਮ ਬੰਦ ਕਰਨ ਨਾਲ ਜ਼ਿਲ੍ਹੇ ਦੇ 70 ਹਜ਼ਾਰ ਸਾਬਕਾ ਫੌਜੀਆਂ ਦੇ ਪਰਿਵਾਰਾਂ 'ਚ ਭਾਰੀ ਰੋਸ-ਕਰਨਲ ਮਲੂਕ ਸਿੰਘ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)- ਗਾਰਡੀਐਂਸ ਆਫ਼ ਗਵਰਨੈਂਸ (ਜੀਓ.ਜੀ) ਦੇ ਜ਼ਿਲ੍ਹਾ ਮੁਖੀ ਕਰਨਲ ਮਲੂਕ ਸਿੰਘ ਸਹਾਇਕ ਜ਼ਿਲ੍ਹਾ ਮੁਖੀ ਕਰਨੈਲ ਅਮਰਜੀਤ ਸਿੰਘ, ਤਹਿਸੀਲ ਮੁਖੀ ਕੈਪਟਨ ਲਖਵੀਰ ਸਿੰਘ ਅਤੇ ਗੜ੍ਹਸ਼ੰਕਰ ਟੀਮ ਵਲੋਂ ਜੀਓ. ਜੀ. ਸਕੀਮ ਨੂੰ ਬੰਦ ਕਰਨ ਦੇ ...

ਪੂਰੀ ਖ਼ਬਰ »

ਸੁਵਿਧਾ ਕੈਂਪਾਂ 'ਚ 199 ਲੋਕਾਂ ਦੇ ਬੁਢਾਪਾ ਤੇ ਹੋਰ ਪੈਨਸ਼ਨ ਸੰਬੰਧੀ ਭਰੇ ਫਾਰਮ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 14 ਅਕਤੂਬਰ ਨੂੰ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਲੋਂ 14 ਅਕਤੂਬਰ ਨੂੰ ਸ਼ਾਮ 3 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀਆਂ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੀ ਕਾਲ 'ਤੇ ਸੂਬਾ ਭਰ ਦੇ ਦਫਤਰਾਂ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਦਫਤਰਾਂ ਤੇ ਸਿਵਲ ਸਕੱਤਰੇਤ ਪੰਜਾਬ ਦੇ ਮੁਲਾਜਮਾਂ ਵਲੋਂ ਆਪਣੇ ਦਫਤਰਾਂ ਦੇ ਬਾਹਰ ...

ਪੂਰੀ ਖ਼ਬਰ »

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨੇ ਧਾਰਿਆ ਵਿਸ਼ਾਲ ਰੂਪ- ਟੰਡਨ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ ਦੇਸ਼ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਹਰੇਕ ਵਰਗ ਦਾ ਵਿਅਕਤੀ ਇਸ ਨਾਲ ਜੁੜ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜਨੀਸ਼ ਟੰਡਨ ਜਨਰਲ ...

ਪੂਰੀ ਖ਼ਬਰ »

ਮਾਲੀ ਦੀ ਕੁਸ਼ਤੀ 'ਚ ਜੇਤੂ ਰਣਵੀਰ ਸਿੰਘ ਨੂੰ ਕੀਤਾ ਸਨਮਾਨਿਤ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਸਵਾਮੀ ਦਵਾਰਕਾ ਨਾਥ ਸ਼ਾਸਤਰੀ ਸੀਨੀਅਰ ਸੈਕੰਡਰੀ ਸਕੂਲ ਧੌਲਾਖੇੜਾ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਇੰਦੋਰਾ ਵਿਖੇ ਕਰਵਾਏ ਗਏ ਕੁਸ਼ਤੀ ਦੇ ਮੁਕਾਬਲੇ ਵਿਚੋਂ ਪਹਿਲੇ ਨੰਬਰ 'ਤੇ ਆ ਕੇ ਮਾਲੀ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਟਾਂਡਾ ਪੁਲਿਸ ਵਲੋਂ ਕਾਬੂ

ਮਿਆਣੀ, 21 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਿਸ ਨੇ ਇਕ ਔਰਤ ਨੂੰ ਵੱਡੀ ਮਾਤਰਾ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਦੀ ਮਾਰ ਹੇਠ ਬੁੱਲ੍ਹੋਵਾਲ ਦਾ ਮੁੱਖ ਬਾਜ਼ਾਰ ਦੇ ਰਿਹਾ ਦੁਰਘਟਨਾਵਾਂ ਨੂੰ ਸੱਦਾ

• ਰਵਿੰਦਰਪਾਲ ਸਿੰਘ ਲੁਗਾਣਾ ਬੁੱਲ੍ਹੋਵਾਲ-ਹੁਸ਼ਿਆਰਪੁਰ-ਟਾਡਾਂ ਸੜ੍ਹਕ ਦੇ ਦੋਵਾਂ ਪਾਸੇ ਵਸਿਆ ਸਥਾਨਿਕ ਕਸਬਾ ਬੁੱਲ੍ਹੋਵਾਲ ਜੋ ਕਿ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦਾ ਮੁੱਖ ਬਾਜ਼ਾਰ ਹੈ | ਇਹ ਬਾਜ਼ਾਰ ਸੌੜਾ ਹੋਣ ਕਾਰਨ ਆਏ ਦਿਨੀ ਲੋਕੀਂ ਦੁਰਘਟਨਾਵਾਂ ਦਾ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਤਲਵਾੜਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ ਬੀ.ਡੀ.ਪੀ.ਓ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਤਲਵਾੜਾ, 21 ਸਤੰਬਰ (ਰਾਜੀਵ ਓਸ਼ੋ)-ਇੱਥੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਪੰਚਾਇਤ ਯੂਨੀਅਨ ਤਲਵਾੜਾ ਦੇ ਬੈਨਰ ਹੇਠਾਂ ਪੰਚਾਇਤੀ ਨੁੰਮਾਇਦਿਆਂ ਤੇ ਮਨਰੇਗਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਧਰਨਾ ਦਿੱਤਾ | ਉਪਰੰਤ ਬੀਡੀਪੀਓ ਤਲਵਾੜਾ ਰਾਹੀਂ ਮੁੱਖ ਮੰਤਰੀ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਸੈਕਟਰੀ ਮਾਰਕੀਟ ਕਮੇਟੀ ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸੈਕਟਰੀ ਮਾਰਕੀਟ ਕਮੇਟੀ ਮੁਕੇਰੀਆਂ ਨੂੰ ਸੌਪਿਆ | ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਝੋਨੇ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਵਿਖੇ ਮਨਾਇਆ ਆਈ.ਟੀ. ਦਿਵਸ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ) -ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਆਈ.ਟੀ. ਦਿਵਸ ਮਨਾਇਆ ਗਿਆ | ਇਸ ਵਿਸ਼ੇ 'ਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪੋ੍ਰਫੈਸਰ ਪੰਕਜ ਸਰੀਨ ਨੇ ਵਿਦਿਆਰਥੀਆਂ ਨੂੰ ਸੰਬੋਧਤ ਕੀਤਾ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਿਲਵਰ ਓਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜ਼ਪੁਰ ਦੇ ਖਿਡਾਰੀਆਂ ਨੇ ਰਾਜ ਸਰਕਾਰ ਵਲੋਂ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਆਪਣਾ ਬਾ -ਕਮਾਲ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ) 23 ਤੋਂ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਕੰਡਰੀ ਵਿਭਾਗ ਦੀਆਂ ਖੇਡਾਂ (ਲੜਕੇ) 23 ਤੋਂ 25 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਗਪੁਰ, ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਵਿਅਕਤੀ ਦੀ ਲਾਸ਼ ਬਰਾਮਦ

ਅੱਡਾ ਸਰਾਂ, 21 ਸਤੰਬਰ (ਮਸੀਤੀ)- ਪਿੰਡ ਬੈਂਚਾਂ ਵਾਸੀ ਵਿਅਕਤੀ ਦੀ ਲਾਸ਼ ਅੱਜ ਸੇਵੇਰੇ ਪਿੰਡ ਨਜ਼ਦੀਕ ਗੰਨੇ ਦੇ ਖੇਤ 'ਚੋਂ ਮਿਲੀ | ਭੇਦਭਰੀ ਹਾਲਤ 'ਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਦਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ | ਟਾਂਡਾ ਪੁਲਿਸ ਨੇ ਮਿ੍ਤਕ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਬੀਤੇ ਦਿਨੀਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਸਾਰਾਗੜ੍ਹੀ ਦਿਵਸ 'ਤੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਉਰਮਿਲ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਐਮ. ਐੱਸ. ਸੀ. (ਆਈ. ਟੀ.) ਸਮੈਸਟਰ ਦੂਜਾ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 21 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐੱਸ. ਸੀ. (ਆਈ. ਟੀ.) ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਜੰਗਲ ਮਹਿਤਾਬਪੁਰ 'ਚ ਗੈਰ-ਕਾਨੂੰਨੀ ਢੰਗ ਨਾਲ ਘੁੰਮਣ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਇਕ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਜੰਗਲ ਮਹਿਤਾਬਪੁਰ ਵਿਚ ਗੈਰ ਕਾਨੂੰਨੀ ਢੰਗ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿਚ 2 ਅਕਤੂਬਰ ਤੱਕ ਚੱਲੇਗੀ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ 'ਚ ਚੱਲ ਰਿਹਾ ਕੋਵਿਡ ਵੈਕਸੀਨੇਸ਼ਨ ਸੈਂਟਰ ਮਾਡਲ ਕੋਵਿਡ ਵੈਕਸੀਨੇਸ਼ਨ ਸੈਂਟਰ 'ਚ ਤਬਦੀਲ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਚੱਲ ਰਹੇ ਕੋਵਿਡ ਵੈਕਸੀਨੇਸ਼ਨ ਨੂੰ ਮਾਡਲ ਕੋਵਿਡ ਵੈਕਸੀਨੇਸ਼ਨ ਸੈਂਟਰ ਵਿਚ ਤਬਦੀਲ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਕੀਤੀ | ਇਸ ਸੈਂਟਰ ਵਿਚ ਵੇਟਿੰਗ, ...

ਪੂਰੀ ਖ਼ਬਰ »

25 ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 'ਆਪ' ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੇਗੀ

ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕਾਈ ਗੜ੍ਹਦੀਵਾਲਾ ਦੀ ਮੀਟਿੰਗ ਬਲਾਕ ਕਨਵੀਨਰ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਪਿ੍ੰਸ ਗੜ੍ਹਦੀਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬੁਲਾਰਿਆ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਕੇਡਰ ਵਲੋਂ ਡਾਇਰੈਕਟਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਧਰਨਾ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਨਾਲ ਕੀਤੇ ਜਾ ਰਹੇ ਪੱਖਪਾਤੀ ਰਵੱਈਏ ਵਿਰੁੱਧ ਡਾਇਰੈਕਟਰ ਪਸ਼ੂ ਪਾਲਣ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾਇਆ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਮਾਰਟ ਸਕੂਲ ਨਈ ਅਬਾਦੀ ਵਲੋਂ ਜਾਗਰੂਕਤਾ ਮਾਰਚ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਣ ਅਤੇ ਚੋਣਾਂ ਵਿਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਰਕਾਰੀ ਕੰਨਿਆ ਸਮਾਰਟ ਸਕੂਲ ਨਈ ਅਬਾਦੀ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਸੰਬੰਧੀ ਵਿਦਿਆਰਥਣਾਂ ਵਲੋਂ ਰੋਡ ਮਾਰਚ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ (ਸਕੂਲਜ਼) ਸ਼ੈਲੇਂਦਰ ਠਾਕੁਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆਂ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣਾਂ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਘਰ ਤੋਂ ਸਕੂਲ ਗਈਆਂ 2 ਵਿਦਿਆਰਥੀਆਂ ਲਾਪਤਾ ਹੋ ਗਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਰੂਪ ਨਗਰ ਦੀ ਵਾਸੀ ਇਕ ਔਰਤ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਅਤੇ ...

ਪੂਰੀ ਖ਼ਬਰ »

ਦੇਹਰੀਵਾਲ ਸਕੂਲ 'ਚ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ ਸਮਾਪਤ

ਅੱਡਾ ਸਰਾਂ, 21 ਸਤੰਬਰ (ਮਸੀਤੀ)-ਸਰਕਾਰੀ ਹਾਈ ਸਕੂਲ ਦੇਹਰੀਵਾਲ 'ਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ ਸਫਲਤਾਪੂਰਵਕ ਸਮਾਪਤ ਹੋ ਗਏ | ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਕੂਲ ਮੁਖੀ ਜਤਿੰਦਰਪਾਲ ਸਿੰਘ ਅਤੇ ...

ਪੂਰੀ ਖ਼ਬਰ »

ਡੇਰਾ ਬਾਬਾ ਬੰਨਾ ਰਾਮ ਤੋਂ 500 ਸ਼ਰਧਾਲੂਆਂ ਦਾ ਜਥਾ ਸ਼ੀਰ ਗੋਵਰਧਨਪੁਰ ਨੂੰ ਰਵਾਨਾ

ਦਸੂਹਾ, 21 ਸਤੰਬਰ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਤੋਂ ਸੰਤ ਬਾਬਾ ਜਸਪਾਲ ਸਿੰਘ ਓਡਰਾ ਗੱਦੀ ਨਸ਼ੀਨ ਡੇਰਾ ਬਾਬਾ ਬੰਨਾ ਰਾਮ ਓਡਰਾ ਦੀ ਅਗਵਾਈ ਹੇਠ ਸ਼ੀਰ ਗੋਵਰਧਨਪੁਰ ਕਾਂਸ਼ੀ ਨੂੰ ਜੈਕਾਰਿਆਂ ਦੀ ਗੂੰਜ ਵਿਚ 500 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ | ਇਹ ਜਥਾ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਵੇਟ ਲਿਫ਼ਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਵੇਟ ਲਿਫ਼ਟਿੰਗ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵੇਟ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਜ਼ਿਲ੍ਹਾ ਪੱਧਰ 'ਤੇ ਭਾਈ ਘਨ੍ਹੱਈਆ ਜੀ ਮਾਨਵ ਸੇਵਾ ਦਿਵਸ ਮਨਾਇਆ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਜੋਗੇਸ਼ ਦੀ ਅਗਵਾਈ ਹੇਠ ਪ੍ਰੋ. ਵਿਜੇ ਕੁਮਾਰ ਤੇ ਪ੍ਰੋ. ਰਣਜੀਤ ਕੁਮਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ 'ਤੇ ਭਾਈ ਘਨੱ੍ਹਈਆ ਜੀ ਮਾਨਵ ਸੇਵਾ ਦਿਵਸ ਮਨਾਇਆ ਗਿਆ | ਜ਼ਿਲ੍ਹਾ ਰੈਡ ਕਰਾਸ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਬੱਬਰ ਸ਼ਹੀਦ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ ਤੇ ਹੋਰ ਬੱਬਰ ਸ਼ਹੀਦਾਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਗੁਰੂ ਨਾਨਕ ਦਰਬਾਰ ਰਵਿਦਾਸ ਨਗਰ ਹੂਸ਼ਿਆਰਪੁਰ ਵਿਖੇ ਸ਼ਹੀਦੀ ਦਿਵਸ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਅਥਲੈਟਿਕ ਮੀਟ ਸ਼ੁਰੂ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਅੱਜ ਨਵੋਦਿਆ ਵਿਦਿਆਲਿਆਂ ਦੀ ਦੋ ਰੋਜ਼ਾ ਖੇਤਰੀ ਅਥਲੈਟਿਕ ਮੀਟ ਸ਼ੁਰੂ ਹੋ ਗਈ | ਅਥਲੈਟਿਕ ਮੀਟ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਬ੍ਰਾਂਚ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਐਸ. ਐਸ. ਪੀ. ਦਾ ਕੀਤਾ ਸਨਮਾਨ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ) - ਮੁਕੇਰੀਆਂ ਦੇ ਬਲਾਕ ਹਾਜੀਪੁਰ ਵਿਚ ਖੂੰਬਾਂ ਵਾਂਗ ਸ਼ਰਾਬ ਦੀਆਂ ਖੁੱਲ ਰਹੀਆਂ ਨਾਜਾਇਜ਼ ਬ੍ਰਾਂਚਾਂ ਖ਼ਿਲਾਫ਼ ਪਿਛਲੇ ਦਿਨੀਂ ਗੁਰੂ ਨਾਨਕ ਸੇਵਾ ਸੋਸਾਇਟੀ ਰਜਿ. ਗੇਰਾ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਹੋਏ ਖੇਡ ਮੁਕਾਬਲਿਆਂ 'ਚ ਵੱਖ-ਵੱਖ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਹੋਏ ਖੇਡ ਮੁਕਾਬਲਿਆਂ ਦੌਰਾਨ ਟੇਬਲ ਟੈਨਿਸ ਅੰਡਰ-14 ਲੜਕਿਆਂ ਦੇ ਵਿਅਕਤੀਗਤ ਮੁਕਾਬਲਿਆਂ ...

ਪੂਰੀ ਖ਼ਬਰ »

ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਧੀਨ ਵਿਦਿਆਰਥਣ ਨੂੰ ਸਕਾਲਰਸ਼ਿਪ ਰਾਸ਼ੀ ਭੇਟ

ਦਸੂਹਾ, 21 ਸਤੰਬਰ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਮੰਜੁਲਾ ਸੈਣੀ ਫ਼ੈਸ਼ਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ) -ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਏ. ਛੇਵੇਂ ਸਮੈਸਟਰ ਦੇ ਨਤੀਜੇ ਵਿਚ ...

ਪੂਰੀ ਖ਼ਬਰ »

ਮਧਰੇਪਨ ਦੀ ਬਿਮਾਰੀ ਕਾਰਨ ਕਿਸਾਨ ਨੇ ਝੋਨਾ ਵਾਹਿਆ

ਅੱਡਾ ਸਰਾਂ, 21 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਪਿੰਡ ਝਾਵਾਂ ਵਿਖੇ ਝੋਨੇ ਨੂੰ ਪਈ ਮਧਰੇਪਨ ਦੀ ਬੀਮਾਰੀ ਤੋਂ ਪ੍ਰੇਸ਼ਾਨ ਹੋਏ ਕਿਸਾਨ ਸੋਨਮਦੀਪ ਸਿੰਘ ਪੁੱਤਰ ਬਲਜੀਤ ਸਿੰਘ ਨੇ ਕਰੀਬ ਸਾਢੇ ਤਿੰਨ ਏਕੜ ਝੋਨੇ ਦੀ ਫਸਲ ਵਾਹ ਦਿੱਤੀ | ਇਸ ਮੌਕੇ ਕਿਸਾਨ ਕਰਮਜੀਤ ਝਾਵਰ ਤੇ ...

ਪੂਰੀ ਖ਼ਬਰ »

ਰਜਵਾਲ ਸਕੂਲ ਦੇ ਅਧਿਆਪਕ ਅਨਿਲ ਬੰਟੀ ਤੇ ਅਧਿਆਪਕਾ ਸਤਵਿੰਦਰ ਕੌਰ ਅੱਵਲ

ਰਾਮਗੜ੍ਹ ਸੀਕਰੀ, 21 ਸਤੰਬਰ (ਕਟੋਚ)- ਅਧਿਆਪਕ ਉਤਸਵ ਪ੍ਰੋਗਰਾਮ ਅਧੀਨ ਬਲਾਕ ਤਲਵਾੜਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵੱਖ-ਵੱਖ ਵਿਸ਼ਿਆਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬੀਤੇ ਦਿਨ ਸਰਕਾਰੀ ਪਲਾਹੜ ਸਕੂਲ ਵਿਖੇ ਬੀ. ਐਨ. ਓ. ਵੀਨਾ ਬੱਧਣ ਦੀ ਦੇਖ ਰੇਖ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਡੀ.ਏ. ਵੀ. ਕਾਲਜ ਹੁਸ਼ਿਆਰਪੁਰ ਦਾ ਐਮ.ਐਸ.ਸੀ. (ਆਈ.ਟੀ.) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਇਸ ...

ਪੂਰੀ ਖ਼ਬਰ »

ਦਸੂਹਾ ਵਿਖੇ ਪੋਸ਼ਣ ਮਾਹ ਤਹਿਤ ਜਾਗਰੂਕਤਾ ਕੈਂਪ ਲਗਾਇਆ

ਦਸੂਹਾ, 21 ਸਤੰਬਰ (ਭੁੱਲਰ)- ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ (ਚੰਡੀਗੜ੍ਹ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਸੀ.ਡੀ.ਪੀ.ਓ. ਦਸੂਹਾ ਵਲੋਂ ਪੋਸ਼ਣ ਮਾਹ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀ.ਡੀ.ਪੀ.ਓ. ਦਸੂਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦਾ ਪ੍ਰਬੰਧ ਕਰੇ-ਕੁੱਲ ਹਿੰਦ ਕਿਸਾਨ ਸਭਾ

ਹਾਜੀਪੁਰ, 21 ਸਤੰਬਰ (ਜੋਗਿੰਦਰ ਸਿੰਘ)- ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਆਸ਼ਾ ਨੰਦ ਨੇ ਪੈ੍ਰੱਸ ਨੂੰ ਜਾਰੀ ਕੀਤੇ ਗਏ ਬਿਆਨ ਵਿਚ ਕਿਹਾ ਕਿ ਆਏ ਦਿਨ ਆਵਾਰਾ ਪਸ਼ੂਆਂ ਕਾਰਨ ਦੁਰਘਟਨਾਵਾਂ ਹੋ ਰਹੀਆਂ ਹਨ ਤੇ ਸੜਕੀ ਹਾਦਸਿਆਂ 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਬੂਟੇ ਲਗਾਏ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਹਰਿਆਲੀ ਮਿਸ਼ਨ ਤਹਿਤ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਤੇ ਪਿ੍ੰ: ਊਸ਼ਾ ਪਰਮਾਰ ਨੇ ਦੱਸਿਆ ਕਿ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਓਜ਼ੋਨ ਦਿਵਸ ਮਨਾਇਆ

ਦਸੂਹਾ, 21 ਸਤੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਿਗਿਆਨ ਵਿਸ਼ੇ ਦੇ ਅਧਿਆਪਕ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਵਿਸ਼ਵ ਓਜੋਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਵਿਦਿਆਰਥਣ ਉਰਵਸ਼ੀ ਵਲੋਂ ਓਜੋਨ ਦਿਵਸ ਨਾਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਅੰਡਰ 17 ਲੜਕੇ ਕਬੱਡੀ ਦੀ ਟੀਮ ਜੇਤੂ

ਦਸੂਹਾ, 21 ਸਤੰਬਰ (ਭੁੱਲਰ)- ਪਿ੍ੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਪੰਜਾਬ ਸਰਕਾਰ ਦੇ ਉੱਦਮ ਸਦਕਾ 'ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਵਿਚ' ਭਾਗ ਲਿਆ ਤੇ ਜ਼ਿਲ੍ਹਾ ਪੱਧਰ ਵਿਚ ਅੰਡਰ 17 ਲੜਕੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵਲੋਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ

ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਵਲੋਂ ਉਨ੍ਹਾਂ ਨਾਲ ਹਰ ਵਾਰ ਧੋਖਾ ਹੋਇਆ ਹੈ | ਹੁਣ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬਹੁਤ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ ਜ਼ੋਨ ਦੋਆਬਾ ਦੀ ਮੀਟਿੰਗ

ਨਸਰਾਲਾ, 21 ਸਤੰਬਰ (ਸਤਵੰਤ ਸਿੰਘ ਥਿਆੜਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ੋੋਨ ਦੁਆਬਾ ਵਲੋਂ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਜਿਲ੍ਹਾ ਸਕੱਤਰ ਸਰਬਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੱਕ ਮੀਟਿੰਗ ਗੁਰਦੁਆਰਾ ਟਾਹਲੀ ਸਾਹਿਬ ਰੰਧਾਵਾ ...

ਪੂਰੀ ਖ਼ਬਰ »

ਆਬਜ਼ਰਵਰ ਨਿਯੁਕਤ ਕਰਨ 'ਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਸਨਮਾਨ

ਮਾਹਿਲਪੁਰ, 21 ਸਤੰਬਰ (ਰਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਾਈ ਕਮਾਂਡ ਵਲੋਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਮਾਹਿਲਪੁਰ ਸਮੇਤ ਆਸ-ਪਾਸ ਇਲਾਕੇ ਦੇ ਸਮੂਹ ਆਗੂ ਤੇ ਵਰਕਰਾਂ ਸਮੇਤ ਪ੍ਰਮੁੱਖ ...

ਪੂਰੀ ਖ਼ਬਰ »

ਜ਼ੋਨ ਟਾਂਡਾ ਦੀ ਸਰਬਸੰਮਤੀ ਨਾਲ ਚੋਣ

ਮਿਆਣੀ, 21 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਟਾਂਡਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦ ਧਾਮ ਬਿਆਸ ਪੁਲ ਨੇੜੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਦੇਨੋਵਾਲ ਕਲਾਂ ਸਕੂਲ 'ਚ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ) -ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇਨੋਵਾਲ ਕਲਾਂ ਵਿਖੇ ਸਕੂਲ ਬੱਚਿਆਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਪ੍ਰਤੀ ਸੁਚੇਤ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਅੱਜ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ) - ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮੀਟਿੰਗ 22 ਸਤੰਬਰ ਦਿਨ ਵੀਰਵਾਰ ਨੂੰ 10.30 ਵਜੇ ਮੌਨਸਰ ਮੰਦਰ ਹਾਲ ਹਾਜੀਪੁਰ ਰੋਡ ਵਿਖੇ ਹੋਵੇਗੀ | ਇਹ ਜਾਣਕਾਰੀ ਮਾਸਟਰ ਸੁਰਿੰਦਰ ਕੁਮਾਰ ਪ੍ਰਧਾਨ, ਜਨਰਲ ਸਕੱਤਰ ...

ਪੂਰੀ ਖ਼ਬਰ »

ਔਰਤਾਂ ਤੇ ਬੱਚੀਆਂ ਦੀ ਸੁਰੱਖਿਆ 'ਚ ਮਦਦਗਾਰ ਸਾਬਤ ਹੋ ਰਿਹੈ 'ਸਖੀ ਵਨ ਸਟਾਪ ਸੈਂਟਰ'- ਸੰਦੀਪ ਹੰਸ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਵਿਚ ਸਖੀ ਵਨ ਸਟਾਪ ਸੈਂਟਰ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ ਅਤੇ ਇਸ ਸੈਂਟਰ ਰਾਹੀਂ ਔਰਤਾਂ ਤੇ ...

ਪੂਰੀ ਖ਼ਬਰ »

ਭਾਈ ਕਨ੍ਹਈਆ ਜੀ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ

ਦਸੂਹਾ, 21 ਸਤੰਬਰ (ਭੁੱਲਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿੰ੍ਰਸੀਪਲ ਅਨੀਤਾ ਪਾਲ ਦੀ ਅਗਵਾਈ ਹੇਠ ਭਾਈ ਕਨ੍ਹਈਆ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੰਡ ਪੰਧੇਰ ਹਸਪਤਾਲ ਦੇ ਐੱਸ. ਐਮ. ਓ. ਡਾ. ਐੱਸ. ਪੀ. ਸਿੰਘ ਮੁੱਖ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਭਾਈ ਘਨੱਈਆ ਦਾ ਜਨਮ ਦਿਹਾੜਾ ਮਨਾਇਆ

ਅੱਡਾ ਸਰਾਂ, 21 ਸਤੰਬਰ (ਮਸੀਤੀ)- ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ 'ਚ ਭਾਈ ਘੱਨ੍ਹਈਆ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਪ੍ਰਵਾਸੀ ਭਾਰਤੀ ਦਾਨੀ ਜਵਾਹਰ ਸਿੰਘ ਪੱਡਾ ਵੱਲੋਂ ਚਲਾਏ ਜਾ ਰਹੇ ਇਸ ਬਿਰਧ ਆਸ਼ਰਮ 'ਚ ਹੋਏ ਇਸ ਸਮਾਗਮ ਦੌਰਾਨ ਸੰਚਾਲਕ ਸਾਬਕਾ ਸਰਪੰਚ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ 'ਚ 'ਈ-ਵੇਸਟ ਤੋਂ ਸਰਵੋਤਮ ਈ-ਵਿਸਟਾ' ਵਿਸ਼ੇ 'ਤੇ ਮੁਕਾਬਲਾ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰ: ਪ੍ਰਸ਼ਾਂਤ ਸੇਠੀ ਦੀ ਰਹਿਨੁਮਾਈ ਹੇਠ ਕੰਪਿਊਟਰ ਵਿਭਾਗ ਵਲੋਂ 'ਈ-ਵੇਸਟ ਤੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸਕੂਲ ਲਈ ਪੱਖੇ ਤੇ ਐੱਲ. ਈ. ਡੀ. ਟਿਊਬ ਸੈੱਟ ਭੇਟ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਲਾਇਨਜ਼ ਕਲੱਬ ਹੁਸ਼ਿਆਰਪੁਰ ਵਲੋਂ ਵਿਸ਼ਵਕਰਮਾ ਜਨਮ ਦਿਵਸ ਸਰਕਾਰੀ ਐਲੀਮੈਂਟਰੀ ਸਕੂਲ ਥੱਥਲ ਵਿਖੇ ਮਨਾਇਆ ਗਿਆ | ਇਸ ਮੌਕੇ ਕਲੱਬ ਵਲੋਂ ਬੱਚਿਆਂ ਨੂੰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ ਤੇ ਸਕੂਲ ਲਈ 4 ਪੱਖੇ ਤੇ 4 ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਐਮ. ਏ. ਹਿੰਦੀ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚੋਂ ਅੱਠਵਾਂ ਤੇ ਨੌਵਾਂ ਸਥਾਨ ਕੀਤਾ ਹਾਸਲ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ) - ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਲਗਨ ਅਤੇ ਮਿਹਨਤ ਸਦਕਾ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਦੀਆਂ ਖਿਡਾਰਨਾਂ ਵਲੋਂ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਡੀ.ਐਲ. ਆਨੰਦ ਰਿਟਾ: ਪਿ੍ੰਸੀਪਲ ਦੇ ਮਾਰਗ ਦਰਸ਼ਨ ਵਿਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦੀਆਂ ਖਿਡਾਰਨਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ 'ਚ ਕੰਮ ਕਰਦੇ ਅਧਿਕਾਰੀ ਸਨਮਾਨਿਤ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ: ਸੰਜੀਵ ਗੌਤਮ ਨੇ ਆਪਣੇ ਦਫ਼ਤਰ 'ਚ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਦਫ਼ਤਰ ਦੀ ਸਫਲਤਾ ਪਿੱਛੇ ਉੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX