ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਗਰਾਓਂ

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਰੁਕੀ ਤਨਖ਼ਾਹ ਜਾਰੀ

 ਜਗਰਾਉਂ, 21 ਸਤੰਬਰ (ਜੋਗਿੰਦਰ ਸਿੰਘ)-ਵਣ ਵਿਭਾਗ ਪੰਜਾਬ ਦੀ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਪਿਛਲੇ ਲਗਭਗ 6 ਮਹੀਨੇ ਤੋਂ ਤਨਖਾਹ ਰੁਕੀ ਹੋਈ ਸੀ, ਜਿਸ ਕਾਰਨ ਕਾਮਿਆਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਮੁਲਾਜ਼ਮ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਗਾਕੇ ਬੈਠੇ 'ਪੰਜਾਬ ਸਰਕਾਰ ਮੁਰਦਾਬਾਦ' ਦੇ ਨਾਅਰੇ ਲਗਾ ਰਹੇ ਸਨ ਤੇ ਅੱਜ ਇਹ ਮਾਮਲਾ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਯਤਨ ਕਰਦਿਆਂ ਜਦੋਂ ਰੁਕੀ ਤਨਖ਼ਾਹ ਜਾਰੀ ਕਰਵਾ ਦਿੱਤੀ ਤਾਂ ਸੰਘਰਸ਼ਕਾਰੀਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਮੁਲਾਜ਼ਮਾਂ ਦੇ ਇਕੱਠ 'ਚੋਂ 'ਬੀਬੀ ਮਾਣੂੰਕੇ ਜ਼ਿੰਦਾਬਾਦ' ਤੇ 'ਪੰਜਾਬ ਸਰਕਾਰ ਜ਼ਿੰਦਾਬਾਦ' ਦੇ ਨਾਅਰੇ ਗੂੰਜਣੇ ਸ਼ੁਰੂ ਹੋ ਗਏ। ਹੋਇਆ ਇੰਝ ਕਿ ਬੀਬੀ ਮਾਣੂੰਕੇ ਵਲੋਂ ਵਣ ਵਿਭਾਗ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਸਮੱਸਿਆ ਜਾਣਨ ਤੋਂ ਬਾਅਦ ਵਣ ਅਫ਼ਸਰ ਅਜੀਤ ਸਿੰਘ ਨਾਲ ਗੱਲ ਕੀਤੀ ਤੇ ਇਸ ਤੋਂ ਬਾਅਦ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਤੁਰੰਤ ਮੁਲਾਜ਼ਮਾਂ ਦੇ ਖਾਤਿਆਂ 'ਚ ਤਨਖ਼ਾਹ ਪਵਾ ਦਿੱਤੀ ਤੇ ਮੌਕੇ 'ਤੇ ਹੀ ਜਦੋਂ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਹੋਣ ਦਾ ਫ਼ੋਨਾਂ 'ਤੇ ਸੁਨੇਹਾ ਆਇਆ ਤਾਂ ਇਕਦਮ ਮੁਲਾਜ਼ਮਾਂ ਦੇ ਰੋਹ ਦਾ ਰੁਖ ਜਿੱਤ ਤੇ ਖੁਸ਼ੀ ਦੇ ਮਾਹੌਲ 'ਚ ਬਦਲ ਗਿਆ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਮਸਲੇ ਹੱਲ ਕਰਨ ਲਈ ਹਮੇਸ਼ਾਂ ਯਤਨਸ਼ੀਲ ਹੈ, ਪੰਜਾਬ ਅੰਦਰ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਵਣ ਵਿਭਾਗ ਦੇ ਮੁਲਾਜ਼ਮਾਂ ਦੀ ਤਨਖਾਹ ਰੁਕੀ ਹੋਈ ਸੀ, ਜੋ ਕਿ ਉਨ੍ਹਾਂ ਵਲੋਂ ਯਤਨ ਕਰਨ 'ਤੇ ਮਹਿਕਮੇ ਵਲੋਂ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀਆਂ ਮੰਗਾਂ ਉੱਪਰ ਵੀ ਵਿਚਾਰ-ਚਰਚਾ ਕਰਕੇ ਮਹਿਕਮੇ ਪਾਸੋਂ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰ ਕਰ ਰਹੀ ਹੈ ਅਤੇ ਵਣ ਵਿਭਾਗ ਦੇ ਕਾਮਿਆਂ ਦਾ ਵੀ ਡਾਟਾ ਇਕੱਤਰ ਕਰਕੇ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਉਹ ਖੁਦ ਇਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਇਸ ਲਈ ਉਹ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਲਈ ਪਹਿਲ ਦੇ ਅਧਾਰ 'ਤੇ ਯਤਨ ਕਰਦੇ ਰਹਿਣਗੇ। ਇਸ ਮੌਕੇ ਵਣ ਰੇਂਜ ਅਫਸਰ ਜਗਰਾਉਂ ਅਜੀਤ ਸਿੰਘ, 'ਆਪ' ਆਗੂ ਅਮਰਦੀਪ ਸਿੰਘ ਟੂਰੇ, ਜੰਗਲਾਤ ਵਰਕਰ ਯੂਨੀਅਨ ਜਗਰਾਉਂ ਦੇ ਪ੍ਰਧਾਨ ਸੁਰਜੀਤ ਸਿੰਘ, ਲਛਮਣ ਸਿੰਘ, ਅਜਮੇਰ ਸਿੰਘ, ਲਖਵੀਰ ਸਿੰਘ, ਭਗਵੰਤ ਸਿੰਘ, ਪ੍ਰੀਤਮ ਸਿੰਘ, ਜਗਤਾਰ ਸਿੰਘ ਅਤੇ ਵੱਡੀ ਗਿਣਤੀ ਵਿਚ ਵਣ ਵਿਭਾਗ ਜਗਰਾਉਂ ਦੇ ਕਾਮੇ ਵੀ ਹਾਜ਼ਰ ਸਨ।

ਜਾਅਲੀ ਆਰ.ਸੀਆਂ ਬਣਾਉਣ ਵਾਲੇ 3 ਮੈਂਬਰੀ ਗਰੋਹ ਦਾ ਪਰਦਾਫਾਸ

ਜਗਰਾਉਂ, 21 ਸਤੰਬਰ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਪੈਂਦੇ ਸੀ.ਆਈ.ਏ. ਸਟਾਫ਼ ਜਗਰਾਉਂ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਗੱਡੀਆਂ ਦੀਆਂ ਜਾਅਲੀ ਆਰ.ਸੀਆਂ ਤੇ ਲਾਇਸੰਸ ਬਣਾਉਣ ਵਾਲੇ ਇਕ ਤਿੰਨ ਮੈਂਬਰੀ ਗਰੋਹ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ ਕਲਾਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਰਾਏਕੋਟ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ 1925 ਐਕਟ ਦੀ ਮੂਲ ਭਾਵਨਾ ਨਾਲ ਖਿਲਵਾੜ-ਜਥੇਦਾਰ ਤਲਵੰਡੀ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਪ੍ਰਬੰਧਕ ਕਮੇਟੀ 1925 ਦੇ ਐਕਟ ਤਹਿਤ ਹੋਂਦ ਵਿਚ ਆਈ ਇਕ ਸੰਵਿਧਾਨਿਕ ਸੰਸਥਾ ਹੈ, ਜਿਸ ਦੀ ਚੋਣ ਵੀ ਭਾਰਤੀ ਸੰਵਿਧਾਨ ਦੇ ਕਾਨੂੰਨ ਅਨੁਸਾਰ ਭਾਰਤ ਸਰਕਾਰ ਹੀ ਕਰਾਉਂਦੀ ਹੈ, ਇਸ ਦੀ ਕਾਨੂੰਨੀ ਵੈਧਿਤਾ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 2 ਵਿਅਕਤੀ ਕਾਬੂ

ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਧਾਰਾ 13 ਏ, 3, 67 ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮੁਖ਼ਤਿਆਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਇਤਬਾਰ ਸਿੰਘ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਰਾਏਕੋਟ, 21 ਸਤੰਬਰ (ਸੁਸ਼ੀਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੀਆਂ ਗਈਆਂ ਤਰੱਕੀਆਂ ਤਹਿਤ ਸੀ.ਐੱਚ.ਟੀ ਇਤਬਾਰ ਸਿੰਘ ਨੂੰ ਤਰੱਕੀ ਦੇ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਣਾ ਕੇ ਉਨ੍ਹਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਏਕੋਟ ਵਜੋਂ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਨੇ ਅਹਿਮਦਗੜ੍ਹ ਥਾਣੇ ਦਾ ਚਾਰਜ ਸੰਭਾਲਿਆ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਥਾਣਾ ਸਿਟੀ ਅਹਿਮਦਗੜ੍ਹ ਵਿਖੇ ਨਵੇਂ ਤਾਇਨਾਤ ਕੀਤੇ ਗਏ ਐੱਸ. ਐੱਚ. ਓ. ਸਤਵਿੰਦਰ ਸਿੰਘ ਬਾਜਵਾ ਨੇ ਅੱਜ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਸਨੀਕ ਨੂੰ ਥਾਣੇ ਵਿੱਚ ਇੰਨਸਾਫ ਮਿਲੇਗਾ ਅਤੇ ਇਲਾਕੇ ਦੇ ਮਾੜੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਟਰੱਕ ਡਰਾਈਵਰ ਤੋਂ ਨਕਦੀ ਤੇ ਮੋਬਾਈਲ ਖੋਹਿਆ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਖੰਨਾ ਜੀ. ਟੀ. ਰੋਡ 'ਤੇ ਇਕ ਖੜ੍ਹੇ ਟਰੱਕ ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਟਰੱਕ ਦੇ ਡਰਾਈਵਰ ਬਨਵਾਰੀ ਲਾਲ ਅਨੁਸਾਰ 3 ਸਵਾਰ ਮੋਟਰਸਾਈਕਲ ਨਾਮਾਲੂਮ ਲੁਟੇਰਿਆਂ ਨੇ ਉਸ ਕੋਲੋਂ ਨਕਦੀ ਅਤੇ ਮੋਬਾਈਲ ...

ਪੂਰੀ ਖ਼ਬਰ »

ਦੋਰਾਹਾ ਭਾਜਪਾ ਵਪਾਰ ਮੰਡਲ ਦੇ ਪ੍ਰਧਾਨ ਬਣੇ ਮਨਦੀਪ ਸੀਟੂ

ਦੋਰਾਹਾ, 21 ਸਤੰਬਰ (ਜਸਵੀਰ ਝੱਜ)-ਮੰਡਲ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਬੀ. ਜੇ. ਪੀ. ਮੰਡਲ ਦੋਰਾਹਾ ਦੀ ਮੀਟਿੰਗ ਹੋਈ | ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਤੇ ਐਮ. ਐੱਸ. ਐਮ. ਈ. ਭਾਰਤ ਸਰਕਾਰ ਦੇ ਡਾਇਰੈਕਟਰ ਰਕੇਸ਼ ਗੁਪਤਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਜੈ ਸੂਦ, ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਪੀੜਤ ਅੱਜ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਡੇਂਗੂ ਬੁਖ਼ਾਰ ਤੋਂ ਪੀੜਤ ਅੱਜ ਹੋਰ 7 ਮਰੀਜ਼ ਸਾਹਮਣੇ ਆਉਣ ਪਿੱਛੋਂ ਡੇਂਗੂ ਪੀੜਤਾਂ ਦੀ ਗਿਣਤੀ ਦਾ ਅੰਕੜਾ 94 ਹੋ ਗਿਆ ਹੈ, ਜਿਨ੍ਹਾਂ ਵਿਚੋਂ 61 ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਨੌਜਵਾਨ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲਾਟਰੀ ਦੀ ਆੜ ਵਿਚ ਸੱਟੇਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਭਗੌੜਾ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਅਪਰਾਧਿਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ 'ਯੁਵਾ ਉਤਸਵ' 23 ਨੂੰ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) -ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਯੁਵਕ ਮਾਮਲੇ, ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸਤੀਸ਼ ਚੰਦਰ ਧਵਨ ਐਸ.ਸੀ.ਡੀ. ਸਰਕਾਰੀ ਕਾਲਜ਼ ਲੁਧਿਆਣਾ ਵਿਖੇ 23 ਸਤੰਬਰ 2022 ਨੂੰ 'ਯੁਵਾ ਉਤਸਵ' ਦਾ ਆਯੋਜਨ ...

ਪੂਰੀ ਖ਼ਬਰ »

ਪਿੰਡ ਜੱਸੜ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਡੇਹਲੋਂ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇੰਨ ਸੀਟੂ-ਸੀ. ਆਰ. ਐਮ. ਸਕੀਮ ਅਧੀਨ ਪਿੰਡ ਜੱਸੜ ਬਲਾਕ ਡੇਹਲੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਸਮੇਂ ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਐਤੀਆਣਾ ਵਿਖੇ ਸਨਮਾਨ ਸਮਾਗਮ

ਗੁਰੂਸਰ ਸੁਧਾਰ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਐਤੀਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਦੇਸ਼ ਦੀ ਨਾਮੀ ਬੀਮਾ ਕੰਪਨੀ ਐੱਲ.ਆਈ.ਸੀ. ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਆਪਣੀ-ਆਪਣੀ ਕਲਾਸ 'ਚੋਂ ...

ਪੂਰੀ ਖ਼ਬਰ »

-ਖੇਡਾਂ ਵਤਨ ਪੰਜਾਬ ਦੀਆਂ-2022-

ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ 'ਚ ਸ:ਸ:ਸ: ਸਕੂਲ ਜਲਾਲਦੀਵਾਲ ਦੀਆਂ ਖਿਡਾਰਨਾਂ ਨੇ ਬਾਜ਼ੀ ਮਾਰੀ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਸੂਬੇ ਭਰ 'ਚ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮੋਰਕਰੀਮਾਂ ਵਿਖੇ ਪਿੰਡ ਇਕਾਈ ਦਾ ਗਠਨ

ਚੌਂਕੀਮਾਨ, 21 ਸਤੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਵਲੋਂ ਯੂਨੀਅਨ ਦਾ ਵਿਸਥਾਰ ਕਰਦਿਆਂ ਪਿੰਡ ਮੋਰਕਰੀਮਾਂ ਵਿਖੇ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਪਿੰਡ ਇਕਾਈ ਦਾ ਗਠਨ ...

ਪੂਰੀ ਖ਼ਬਰ »

ਮਧਰੇਪਨ ਬਿਮਾਰੀ ਬਾਰੇ ਕਿਸਾਨ ਨੂੰ ਪਤਾ ਚੱਲੇ ਤਾਂ ਖੇਤੀਬਾੜੀ ਵਿਭਾਗ ਨੂੰ ਸੂਚਿਤ ਕੀਤਾ ਜਾਵੇ-ਮੁੱਖ ਖੇਤੀਬਾੜੀ ਅਫ਼ਸਰ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਝੋਨੇ ਦੇ ਮਧਰੇਪਨ ਦੀ ਬਿਮਾਰੀ ਨੂੰ ਲੈ ਕੇ ਕਿਸਾਨਾਂ ਦੇ ਮਨਾਂ 'ਚ ਡਰ ਜਾਂ ਅਫਵਾਹਾਂ ਬਾਅਦ ਲੁਧਿਆਣਾ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਨਜੀਤ ਸਿੰਘ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਦੱਸਿਆ ਕਿ ਖੇਤੀਬਾੜੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ

ਜਗਰਾਉਂ, 21 ਸਤੰਬਰ (ਜੋਗਿੰਦਰ ਸਿੰਘ)-ਡੀ.ਏ.ਵੀ. ਕਾਲਜ ਜਗਰਾੳਾ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ | ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਪਿ੍ੰਸੀਪਲ ਡਾ: ਅਨੁਜ ਸ਼ਰਮਾ, ਸ੍ਰੀ ਵਿਕਾਸ ਮੈਂਦੀਰੱਤਾ, ਸ੍ਰੀ ਰਾਜ ਕੁਮਾਰ ਭੱਲਾ ਅਤੇ ਫੈਕਲਟੀ ਮੈਂਬਰਾਂ ਵਲੋਂ ਦੀਪ ਜਗਾ ਕੇ ਕੀਤੀ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਲਈ ਹਿੱਸੋਵਾਲ 'ਚ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਕੈਂਪ

ਗੁਰੂਸਰ ਸੁਧਾਰ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਦੇ ਆਦੇਸ਼ਾਂ 'ਤੇ ਡਿਪਟੀ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਏਕੋਟ ਜੋਧਵੀਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਹਿੱਸੋਵਾਲ ...

ਪੂਰੀ ਖ਼ਬਰ »

ਮਿਊਾਸਪਲ ਮੁਲਾਜ਼ਮ ਯੂਨੀਅਨ ਦੀ ਮੀਟਿੰਗ 24 ਨੂੰ

ਜਗਰਾਉਂ, 21 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੌਜੂਦਾ ਅਤੇ ਸੇਵਾ ਮੁਕਤ ਮਿਊਾਸਪਲ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਨ੍ਹਾਂ ਦੀ ਪ੍ਰਾਪਤੀ ਲਈ ਕੋਈ ਅਗਲੀ ਰਣਨੀਤੀ ਤਹਿ ਕਰਨ ਲਈ ਸੂਬਾ ਪੱਧਰੀ ਮੀਟਿੰਗ 24 ਸਤੰਬਰ 2022 ਨੂੰ ...

ਪੂਰੀ ਖ਼ਬਰ »

ਭਗਵੰਤ ਮਾਨ ਬਾਰੇ ਵਿਰੋਧੀਆਂ ਦਾ ਬਿਆਨ ਬੇਤੁਕਾ ਤੇ ਹਾਸੋਹੀਣਾ-ਰੱਤੋਵਾਲ

ਗੁਰੂਸਰ ਸੁਧਾਰ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਜਰਮਨੀ ਦੌਰੇ ਤੋਂ ਵਾਪਸ ਆਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬਾਰੇ ਏਅਰਲਾਈਨ ਵਲੋਂ ਜਹਾਜ਼ 'ਚੋਂ ਉਤਾਰੇ ਜਾਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਦਿੱਤੇ ਜਾ ਰਹੇ ਬਿਆਨ ਬੇਤੁਕੇ ਤੇ ...

ਪੂਰੀ ਖ਼ਬਰ »

ਕਰੱਸ਼ਰ ਮਸ਼ੀਨ ਨਾਲ ਸੜਕਾਂ ਤੇ ਹੋਰ ਥਾਵਾਂ 'ਤੇ ਪਏ ਟੋਇਆਂ ਨੂੰ ਭਰਿਆ ਜਾਵੇਗਾ-ਈ.ਓ. ਮਨੋਹਰ ਸਿੰਘ

ਜਗਰਾਉਂ, 21 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਵੱਛ ਭਾਰਤ ਮਿਸ਼ਨ ਅਤੇ ਨੈਸ਼ਨਲ ਗ੍ਰੀਨ ਟਿ੍ਬਊਨਲ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਜਗਰਾਉਂ ਵਲੋਂ ਸ਼ਹਿਰ ਅੰਦਰ ਕੰਸਟਰੱਕਸ਼ਨ ਐਂਡ ਡਿਮਾਲਿਸ਼ ਮੱਦ ਤਹਿਤ ਇਕੱਠੇ ਹੁੰਦੇ ਮਲਬੇ ਨੂੰ ਕਰੱਸ਼ਰ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਖੇਡਾਂ 'ਚ ਐੱਸ.ਜੀ.ਜੀ. ਸਕੂਲ ਦੇ ਵਿਦਿਆਰਥੀ ਰਹੇ ਮੋਹਰੀ

ਰਾਏਕੋਟ, 21 ਸਤੰਬਰ (ਸੁਸ਼ੀਲ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਕੂਲੀ ਵਿਦਿਆਰਥੀਆਂ ਦੇ ਕਲੱਸਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਐਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ (ਰਾਏਕੋਟ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਮਾਣ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਵਿਖੇ 'ਟੇਲੈਂਟ ਹੰਟ' ਅਤੇ 'ਫ਼ਰੈੱਸ਼ਰ ਪਾਰਟੀ' ਸਮਾਗਮ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਕਮਾਲਪੁਰਾ ਵਿਖੇ ਪਿ੍ੰਸੀਪਲ ਡਾ: ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿਚ 'ਟੇਲੈਂਟ ਹੰਟ' ਅਤੇ 'ਫ਼ਰੈੱਸ਼ਰ ਪਾਰਟੀ' ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »

ਬੀ.ਕੇ.ਯੂ. (ਸਿੱਧੂਪੁਰ) ਵਲੋਂ ਪਿੰਡ ਧਾਲੀਆਂ ਇਕਾਈ ਦਾ ਗਠਨ

ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਇਕਾਈ ਪਿੰਡ ਧਾਲੀਆਂ ਦੀ ਚੋਣ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਪਿੰਦਰ ਸਿੰਘ ਬੱਗਾ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਦੌਰਾਨ ਹਰਪ੍ਰੀਤ ਸਿੰਘ ਨੂੰ ਇਕਾਈ ਪਿੰਡ ਧਾਲੀਆ ਦਾ ...

ਪੂਰੀ ਖ਼ਬਰ »

ਪਿੰਡ ਆਂਡਲੂ 'ਚ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 21 ਸਤੰਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਇਸ ਲਈ ਖੇਤੀਬਾੜੀ ਵਿਭਾਗ ਵਲੋਂ ਵੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੈਂਪ ਲਗਾਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਬਾਜ਼ੀ ਮਾਰੀ

ਹੰਬੜਾਂ, 21 ਸਤੰਬਰ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਦੇ ਵਿਦਿਆਰਥੀਆਂ ਵਲੋਂ ਸਿੱਧਵਾਂ ਬੇਟ ਬਲਾਕ-2 ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਦਿਆਂ ਬਲਾਕ 'ਚੋਂ ਬਾਜ਼ੀ ਮਾਰੀ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX