ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  about 1 hour ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 3 hours ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 3 hours ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 3 hours ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 3 hours ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 4 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 4 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 4 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 4 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 4 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 5 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 5 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 5 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 6 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 6 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 6 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 7 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 7 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 7 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਜਮਹੂਰੀਅਤ ਬਹਾਲੀ ਲਈ 24 ਸਤੰਬਰ ਨੂੰ ਰਾਜਪਾਲ ਭਵਨ ਤੱਕ ਕੀਤੀ ਜਾਏਗੀ ਪੈਦਲ ਰੋਸ ਰੈਲੀ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਪਹਿਲੀ ਲੋਕਤੰਤਰਿਕ ਸਿਰਮੌਰ ਸੰਸਥਾ ਹੈ, ਜੋ ਸਿੱਖਾਂ ਦੀਆਂ ਕੁਰਬਾਨੀਆਂ ਤੋਂ ਬਾਅਦ 1925 ਵਿਚ ਹੋਂਦ 'ਚ ਆਈ ਸੀ, ਪਰ ਕੇਂਦਰੀ ਹੁਕਮਰਾਨਾਂ ਦੀ ਸੌੜੀ ਸੋਚ ਸਦਕਾ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਨਹੀਂ ਹੋ ਸਕੀਆਂ | ਜਿਸ ਦੇ ਰੋਸ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਪ੍ਰਧਾਨ ਪੰਥਕ ਅਕਾਲੀ ਲਹਿਰ ਦੀ ਅਗਵਾਈ ਹੇਠ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਰਾਜਪਾਲ ਭਵਨ ਚੰਡੀਗੜ੍ਹ ਤੱਕ ਪੈਦਲ ਮਾਰਚ ਕੀਤਾ ਜਾਵੇਗਾ | ਉਪਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਅਤੇ ਜਮਹੂਰੀਅਤ ਬਹਾਲੀ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਮੈਂਬਰ ਵਿਰੋਧੀ ਅੰਤਿੰ੍ਰਗ ਕਮੇਟੀ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਵਿਸ਼ਾਲ ਰੋਸ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨੋਂ ਹਲਕਿਆਂ 'ਚੋਂ ਵੱਡੀ ਪੱਧਰ 'ਤੇ ਸੰਗਤਾਂ ਆਪੋ-ਆਪਣੇ ਵਾਹਨਾਂ ਰਾਹੀਂ ਰਵਾਨਾ ਹੋਣਗੀਆਂ | ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲਈ ਇਕ ਦਿਨ ਵੀ ਦੇਰੀ ਨਹੀਂ ਕੀਤੀ ਜਾਂਦੀ, ਪਰ ਕੇਂਦਰ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ ਹੈ, ਜਿਸ ਕਰਕੇ ਸਿੱਖ ਪੰਥ 'ਚ ਰੋਸ ਦੀ ਲਹਿਰ ਹੈ | ਇਸੇ ਦੇਰੀ ਕਾਰਨ ਸੰਸਥਾ ਵਿਚ ਦਿਨ ਪ੍ਰਤੀ ਦਿਨ ਨਿਘਾਰ ਆ ਰਿਹਾ ਹੈ ਅਤੇ ਸਿੱਖਾਂ ਵਿਚ ਸੰਸਥਾ ਪ੍ਰਤੀ ਸ਼ੰਕੇ ਪੈਦਾ ਹੋ ਰਹੇ ਹਨ, ਕਿਉਂਕਿ ਇਹ ਸੰਸਥਾ ਖ਼ਾਲਸਾਈ ਵਿਰਾਸਤ ਨੂੰ ਕਾਇਮ ਰੱਖਣ ਅਤੇ ਗੁਰਮਤਿ ਪ੍ਰਚਾਰ ਰੂਹਾਨੀਅਤ ਦੇ ਕੇਂਦਰ ਗੁਰੂਘਰ ਦੀ ਸੰਭਾਲ ਲਈ ਬਣਾਈ ਗਈ ਸੀ | ਉਨ੍ਹਾਂ ਕਿਹਾ ਪੰਥਕ ਅਕਾਲੀ ਲਹਿਰ ਨਿਰੋਲ ਧਾਰਮਿਕ ਜਥੇਬੰਦੀ ਹੈ ਜਿਸ ਨੇ ਸਿਆਸਤ ਤੋਂ ਨਿਖੇੜਾ ਕਰਕੇ ਗੁਰੂਘਰ ਦੀ ਸੇਵਾ ਨੂੰ ਸਮਰਪਿਤ ਹੋ ਕੇ ਸਿੱਖਾਂ ਤੋਂ ਗੁਰੂਘਰ ਮਿਸ਼ਨ ਲਈ ਸਹਿਯੋਗ ਮੰਗਿਆ ਹੈ | ਭਾਈ ਰੰਧਾਵਾ ਨੇ ਸਮੂਹ ਪੰਥ ਦਰਦੀਆਂ, ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਹਿਬਜ਼ਾਦਿਆਂ ਵਲੋਂ ਕਾਇਮ ਕੀਤੇ ਸਿਧਾਂਤਾਂ ਦੀ ਵਿਰਾਸਤ ਨੂੰ ਬਚਾਉਣ ਅਤੇ ਗੁਰੂ ਘਰਾਂ ਦੀ ਚੜ੍ਹਦੀ ਕਲਾ ਲਈ ਵਧ ਚੜ੍ਹ ਕੇ ਰੋਸ ਰੈਲੀ ਵਿਚ ਸ਼ਮੂਲੀਅਤ ਕਰਕੇ ਆਪਣੇ ਕੌਮ ਦੇ ਅਹਿਮ ਮਸਲੇ ਲਈ ਸੁੱਤੀਆਂ ਸਰਕਾਰਾਂ ਨੂੰ ਜਗਾਉਣ 'ਚ ਆਪਣਾ ਯੋਗਦਾਨ ਪਾਉਣ | ਇਸ ਤੋਂ ਪਹਿਲਾਂ ਪੰਥਕ ਅਕਾਲੀ ਲਹਿਰ ਦੀ ਮੀਟਿੰਗ ਦੌਰਾਨ ਰੋਸ ਰੈਲੀ ਵਿਚ ਵੱਡੇ ਪੱਧਰ 'ਤੇ ਸੰਗਤਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਮੀਟਿੰਗ ਵਿਚ ਦਰਸ਼ਨ ਸਿੰਘ ਚੀਮਾ ਅਮਲੋਹ, ਅਮਰੀਕ ਸਿੰਘ ਰੋਮੀ, ਨਿਰਮਲ ਸਿੰਘ ਸੀੜ੍ਹਾ, ਗਿਆਨੀ ਸਿਮਰਜੋਤ ਸਿੰਘ ਭੜੀ, ਹਰਦੇਵ ਸਿੰਘ ਭਮਾਰਸੀ, ਹਰਜੀਤ ਸਿੰਘ ਜੀਤਾ ਕੁਮਾਰਸੀ, ਮੋਹਨ ਸਿੰਘ ਭਮਾਰਸੀ, ਜਥੇਦਾਰ ਰਤਨ ਸਿੰਘ ਪ੍ਰਧਾਨ ਗੁਰੂਘਰ ਪ੍ਰਬੰਧ ਸੁਧਾਰ ਲਹਿਰ, ਰਾਜਿੰਦਰ ਸਿੰਘ ਸੋਢੀ, ਮਲਕੀਤ ਸਿੰਘ ਜੱਲ੍ਹਾ, ਪ੍ਰੇਮ ਸਿੰਘ ਖ਼ਾਲਸਾ, ਅਵਤਾਰ ਸਿੰਘ ਖਨਿਆਣ, ਰਾਜਿੰਦਰ ਸਿੰਘ ਸਿੰਧਵਾਂ, ਕੁਲਵੰਤ ਸਿੰਘ ਕੁਮਾਰਸੀ, ਰਣਧੀਰ ਸਿੰਘ ਜੱਲ੍ਹਾ, ਭਰਪੂਰ ਸਿੰਘ ਅਤਾਪੁਰ, ਸਵਰਨ ਸਿੰਘ ਭੁੱਲਰ ਵੀ ਸ਼ਾਮਿਲ ਸਨ |
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਮਿਲਣ ਪਿੱਛੇ ਸ਼ੋ੍ਰਮਣੀ ਅਕਾਲੀ ਦਲ ਜ਼ਿੰਮੇਵਾਰ-ਭਾਈ ਰੰਧਾਵਾ
ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਵਿਰੋਧੀ ਧਿਰ ਵਲੋਂ ਅੰਤਿੰ੍ਰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਦੇ ਲਈ ਸਿੱਧੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ 'ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਉੱਥੇ ਕੋਈ ਆਗੂ ਪੈਦਾ ਨਹੀਂ ਹੋਣ ਦਿੱਤਾ ਅਤੇ ਨਾ ਹੀ ਉੱਥੋਂ ਦੇ ਸਿੱਖਾਂ ਨੂੰ ਬਣਦੀ ਨੁਮਾਇੰਦਗੀ ਹੀ ਦਿੱਤੀ ਗਈ ਹੈ, ਜਿਸ ਦਾ ਸਿੱਟਾ ਅੱਜ ਸਾਨੂੰ ਭੁਗਤਣਾ ਪਾ ਰਿਹਾ ਹੈ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਭਾਈ ਰੰਧਾਵਾ ਨੇ ਕਿਹਾ ਕਿ ਸਰਵ ਪ੍ਰਵਾਨਿਤ ਜਥੇਦਾਰ ਦੇ ਸਿਧਾਂਤ ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਸਮੁੱਚੇ ਵਿਸ਼ਵ ਵਿਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਜਥੇਬੰਦੀਆਂ, ਟਕਸਾਲਾਂ ਅਤੇ ਪੰਥਕ ਧਿਰਾਂ ਦੀ ਇਕ ਵੱਖਰੀ ਕਮੇਟੀ ਹੋਣੀ ਚਾਹੀਦੀ ਹੈ ਜੋ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਹੀ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ ਕਰੇ ਨਾ ਕਿ ਇਕੱਲੀ ਸ਼੍ਰੋਮਣੀ ਕਮੇਟੀ, ਇਸੇ ਕਰਕੇ ਉਹ ਆਲ ਇੰਡੀਆ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਦੀ ਮੰਗ ਕਰਦੇ ਆ ਰਹੇ ਹਨ | ਇਕ ਕੇਂਦਰੀ ਕਮੇਟੀ ਹੋਵੇਗੀ ਅਤੇ ਉਸ ਦੇ ਅਧੀਨ ਹੀ ਵੱਖ-ਵੱਖ ਸੂਬਿਆਂ 'ਚ ਇਤਿਹਾਸਿਕ ਗੁਰਧਾਮਾਂ ਦੀ ਸੇਵਾ ਸੰਭਾਲ ਲਈ ਉੱਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਕੰਮ ਕਰਨਗੀਆਂ | ਜਿਸ ਨਾਲ ਸਿੱਖ ਕੌਮ 'ਚ ਗੁਰਦੁਆਰਾ ਪ੍ਰਬੰਧਾਂ ਨੂੰ ਲੈ ਕੇ ਨਾ ਕੇਵਲ ਮਤਭੇਦ ਖ਼ਤਮ ਹੋਣਗੇ ਸਗੋਂ ਸੁਚੱਜੇ ਤਰੀਕੇ ਨਾਲ ਗੁਰੂਘਰਾਂ ਦੇ ਪ੍ਰਬੰਧ ਵੀ ਚਲਾਏ ਜਾ ਸਕਣਗੇ |

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ, ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ 5 ਲੱਖ 40 ਹਜਾਰ ਰੁਪਏ ਦੀ ਕਥਿਤ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਬਦਲੇ ਲਗਾਇਆ ਪੁਲਿਸ ਜ਼ਿਲ੍ਹਾ ਖੰਨਾ ਦਾ ਆਬਜ਼ਰਵਰ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਜ਼ਿਲ੍ਹਾ ਆਬਜ਼ਰਵਰਾਂ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ ਨਾਲ ਜਿੱਥੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ...

ਪੂਰੀ ਖ਼ਬਰ »

ਭਾਜਪਾ ਵਲੋਂ 'ਆਪ' ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਇਆ ਜਾਣਾ ਮੰਦਭਾਗਾ-ਗੁਰਵਿੰਦਰ ਢਿੱਲੋਂ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 22 ਸਤੰਬਰ ਨੂੰ 'ਅਪ੍ਰੇਸ਼ਨ ਲੋਟਸ' ਦੇ ਖ਼ਿਲਾਫ਼ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਵਲੋਂ ਰੱਦ ਕਰਨਾ ਅਤਿ ਮੰਦਭਾਗਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਕਰ ਰਹੀ ਹੈ ਪੂਰਾ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਸਰਕਾਰ ਵਲੋਂ ਕਿਸੇ ਵੀ ਕੁਦਰਤੀ ਕਰੋਪੀ ਆਉਣ ਸਮੇਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਹਰ ਪਿੰਡ, ਹਰ ਵਾਰਡ 'ਚ ਪੂਰੀ ਸ਼ਿੱਦਤ ਨਾਲ ਚਲਾਇਆ ਜਾਵੇ ਸਵੱਛ ਭਾਰਤ ਮਿਸ਼ਨ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਸਵੱਛ ਭਾਰਤ ਮਿਸ਼ਨ ਨੂੰ ਹਰ ਪਿੰਡ ਹਰ ਵਾਰਡ ਵਿਚ ਪੂਰੀ ਸ਼ਿੱਦਤ ਨਾਲ ਚਲਾਇਆ ਜਾਵੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਇਹ ਹਦਾਇਤਾਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ...

ਪੂਰੀ ਖ਼ਬਰ »

ਬਿਮਾਰੀ ਦੀ ਮਾਰ ਹੇਠ ਆਈ ਫ਼ਸਲ ਦਾ ਕਿਸਾਨਾਂ ਨੂੰ ਮਿਲੇ ਮੁਆਵਜ਼ਾ-ਦਰਸ਼ਨ ਬੱਬੀ

ਅਮਲੋਹ, 21 ਸਤੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਕਿਸਾਨ ਆਗੂ ਦਰਸ਼ਨ ਸਿੰਘ ਬੱਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਵਲੋਂ ਆਪਣੇ ਪੁੱਤਾਂ ਵਾਂਗ ਪਾਲੀ ਗਈ ਝੋਨੇ ਦੀ ਫ਼ਸਲ ਵਾਇਰਸ ਕਾਰਨ ਸੁੱਕਣ ਲੱਗੀ ਹੈ, ਜਿਸ ਨਾਲ ਕਿਸਾਨਾਂ ਨੂੰ ਘਾਟਾ ...

ਪੂਰੀ ਖ਼ਬਰ »

ਪਿੰਡ ਢੋਲੇਵਾਲ ਵਿਖੇ ਚਾਈਨਾ ਵਾਇਰਸ ਕਾਰਨ ਕਿਸਾਨ ਦੀ ਚਾਰ ਏਕੜ ਫ਼ਸਲ ਬਰਬਾਦ

ਭੜੀ, 21 ਸਤੰਬਰ (ਭਰਪੂਰ ਸਿੰਘ ਹਵਾਰਾ)-ਪਿੰਡ ਢੋਲੇਵਾਲ ਦੇ ਕਿਸਾਨ ਕਰਮ ਸਿੰਘ ਪੁੱਤਰ ਫਕੀਰ ਸਿੰਘ ਦੀ ਲਗਪਗ ਚਾਰ ਏਕੜ ਝੋਨੇ ਦੀ ਫ਼ਸਲ ਐਤਕੀਂ ਨਵੀਂ ਆਈ ਬਿਮਾਰੀ ਚਾਈਨਾ ਵਾਇਰਸ ਦੀ ਲਪੇਟ ਵਿਚ ਆ ਗਈ ਹੈ | ਕਰਮ ਸਿੰਘ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਪਾਸ ਚਾਰ ਕਿੱਲੇ ...

ਪੂਰੀ ਖ਼ਬਰ »

ਅਮਲੋਹ ਪੁਲਿਸ ਨੇ 2 ਕੁਇੰਟਲ 50 ਕਿੱਲੋ ਭੁੱਕੀ ਕੀਤੀ ਬਰਾਮਦ, ਇਕ ਕਾਬੂ-ਦੂਜਾ ਫ਼ਰਾਰ

ਅਮਲੋਹ, 21 ਸਤੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਥਾਣਾ ਅਮਲੋਹ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਦੋ ਕਾਰਾਂ ਵਿਚੋਂ 2.50 ਕੁਇੰਟਲ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਦੋਂਕਿ ਇਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ 'ਰੈਂਡੇਜ਼ਵਸ 2022-23' ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਕਾਲਜ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਦੀ ਅਗਵਾਈ ਹੇਠ ਬੀ.ਏ. ਆਨਰਜ਼ ਭਾਗ-ਪਹਿਲਾ, ਐਮ.ਏ. ਅੰਗਰੇਜ਼ੀ ਭਾਗ-ਪਹਿਲਾ ਅਤੇ ਬੀ.ਏ. ਭਾਗ-ਪਹਿਲਾ ਦੇ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਨੇ ਪੰਚਾਇਤ ਰਾਜ ਦੀ ਬਹਾਲੀ ਤੇ ਪੰਚਾਇਤੀ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਸਰਪੰਚ ਯੂਨੀਅਨ ਆਫ਼ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਪੰਚਾਇਤ ਰਾਜ ਦੀ ਬਹਾਲੀ ਅਤੇ ਪੰਚਾਇਤਾਂ ਦੀਆਂ ਮੰਗਾਂ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ...

ਪੂਰੀ ਖ਼ਬਰ »

ਪੰਜਾਬ ਬਾਜ਼ੀਗਰ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ ਅੱਚਲ ਸਾਹਿਬ 'ਚ ਹੋਵੇਗੀ : ਧਰਮਸੋਤ

ਬਟਾਲਾ, 21 ਸਤੰਬਰ (ਕਾਹਲੋਂ)-ਪੰਜਾਬ ਬਾਜੀਗਰ ਫਰੰਟ ਗੁਰਦਾਸਪੁਰ ਦੀ ਸੂਬਾ ਪੱਧਰੀ ਮੀਟਿੰਗ ਅੱਚਲ ਸਾਹਿਬ 'ਚ 23 ਸਤੰਬਰ ਸਵੇਰੇ 10:30 ਵਜੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ, ਕਰਮ ਸਿੰਘ ਥਿੰਦ ਧਾਰੀਵਾਲ, ਜੋਗਾ ਸਿੰਘ ਬੋਹੜੀ ...

ਪੂਰੀ ਖ਼ਬਰ »

ਪਿੰਡ ਭਾਂਬਰੀ ਵਿਖੇ 'ਪਰਾਲੀ ਨਾ ਸਾੜਨ ਬਾਰੇ' ਕਿਸਾਨ ਜਾਗਰੂਕਤਾ ਕੈਂਪ

ਖਮਾਣੋਂ, 21 ਸਤੰਬਰ (ਜੋਗਿੰਦਰ ਪਾਲ)-ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਬਲਾਕ ਖਮਾਣੋਂ ਦੇ ਪਿੰਡ ਭਾਂਬਰੀ ਵਿਖੇ ਪਰਾਲੀ ਨਾ ਸਾੜਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਪਰਲੀਨ ਕੌਰ ਕਾਲੇਕਾ ਐੱਸ.ਡੀ.ਐੱਮ ਖਮਾਣੋਂ ਤੇ ਮੁੱਖ ...

ਪੂਰੀ ਖ਼ਬਰ »

ਅਧਿਆਪਕਾ ਬਲਜੀਤ ਕੌਰ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਲੈਣਗੇ ਹਿੱਸਾ

ਖਮਾਣੋਂ, 21 ਸਤੰਬਰ (ਮਨਮੋਹਨ ਸਿੰਘ ਕਲੇਰ)-ਸਰਕਾਰੀ ਐਲੀਮੈਂਟਰੀ ਸਕੂਲ ਮੰਡੇਰਾਂ ਦੇ ਅਧਿਆਪਕਾ ਬਲਜੀਤ ਕੌਰ ਜਿਨ੍ਹਾਂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ 100 ਮੀਟਰ ਦੌੜ ਅਤੇ ਡਿਸਕਸ ਥਰੋਅ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਹੁਣ ਰਾਜ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਲਖਣਪੁਰ ਸਕੂਲ ਦਾ ਕੀਤਾ ਗਿਆ ਸਾਲਾਨਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਲਖਣਪੁਰ ਦਾ ਸਾਲਾਨਾ ਨਿਰੀਖਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ

ਬਸੀ ਪਠਾਣਾਂ, 21 ਸਤੰਬਰ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਦੀ ਅਗਵਾਈ ਹੇਠ ਹੋਈ | ਜਿਸ 'ਚ ਹਾਜ਼ਰ ਕਿਸਾਨ ਆਗੂਆਂ ਕਰਨੈਲ ਸਿੰਘ ਡਡਿਆਣਾ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ, ਪਰਚਾ ਦਰਜ

ਸੰਘੋਲ, 21 ਸਤੰਬਰ (ਪਰਮਵੀਰ ਸਿੰਘ ਧਨੋਆ)-ਚੌਂਕੀ ਪੁਲਿਸ ਸੰਘੋਲ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸੰਘੋਲ-ਲੋਹਾਰਮਾਜਰਾ ਸੜਕ 'ਤੇ ਰੇਲਵੇ ਪੁਲ ਨੇੜੇ ਨਾਕਾਬੰਦੀ ਦੌਰਾਨ ਜਦੋਂ ਸ਼ੱਕੀ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਟ੍ਰੈਫ਼ਿਕ ਇੰਚਾਰਜ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੁਆਰਾ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਾਸ ਕਰਕੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲੇ ਚਾਲਕਾਂ ਦੇ ਸਰਹਿੰਦ ਵਿਖੇ ਸਖ਼ਤੀ ਨਾਲ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਵਿਦਿਆਰਥੀਆਂ ਨੂੰ ਕਰਵਾਇਆ ਉਦਯੋਗਿਕ ਦੌਰਾ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਐਮ.ਬੀ.ਏ. ਦੇ ਵਿਦਿਆਰਥੀਆਂ ਲਈ ਸਟਾਰ ਇੰਪੈਕਟ ਪ੍ਰਾਈਵੇਟ ਲਿਮਟਿਡ ਮਲੇਰਕੋਟਲਾ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ, ਜਿਸ ਵਿਚ 58 ...

ਪੂਰੀ ਖ਼ਬਰ »

ਪਾਇਨ ਗਰੋਵ ਕਾਲਜ 'ਚ 'ਇਸਤਰੀ ਸਿਹਤ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਬਸੀ ਪਠਾਣਾਂ, 21 ਸਤੰਬਰ (ਰਵਿੰਦਰ ਮੌਦਗਿਲ)-ਪਾਇਨ ਗਰੋਵ ਗਰੁੱਪ ਆਫ਼ ਇੰਸਟੀਚਿਊਟਸ, ਬਸੀ ਪਠਾਣਾਂ ਦੇ ਪ੍ਰਬੰਧਕਾਂ ਵਲੋਂ ਇਸਤਰੀ ਸਿਹਤ ਵਿਸ਼ੇ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਫਿਉਨਿਕਸ ਕਲੱਬ ਵਲੋਂ ਹੈੱਡ ਜਸਮੀਤ ਕੌਰ ਤੇ ਨਿਤੀਸ਼ ਮਿੱਤਲ ਉਚੇਚੇ ...

ਪੂਰੀ ਖ਼ਬਰ »

ਮਾਨਗੜ੍ਹ ਦੇ ਕਬੱਡੀ ਕੱਪ ਦਾ ਵਿਧਾਇਕ ਗੈਰੀ ਬੜਿੰਗ ਨੇ ਪੋਸਟਰ ਕੀਤਾ ਜਾਰੀ

ਅਮਲੋਹ, 21 ਸਤੰਬਰ (ਕੇਵਲ ਸਿੰਘ)-ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਮਾਨਗੜ੍ਹ ਵਿਖੇ 2 ਅਕਤੂਬਰ ਨੂੰ ਜੈ ਬਾਬਾ ਮਸਤ ਰਾਮ ਵੈੱਲਫੇਅਰ ਸਪੋਰਟਸ ਕਲੱਬ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹੋਣ ਵਾਲੇ 8ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੋਝੇ ਹੱਥਕੰਡੇ ਵਰਤ ਰਹੇ ਹਨ ਸਿੱਖਾਂ ਦੇ ਵਿਰੋਧੀ-ਰਾਜੂ ਖੰਨਾ

ਅਮਲੋਹ, 21 ਸਤੰਬਰ (ਕੇਵਲ ਸਿੰਘ)-ਮਾਣਯੋਗ ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਪਾਈਆਂ ਪਟੀਸ਼ਨਾਂ ਨੂੰ ਰੱਦ ਕਰਨ, ਕਮੇਟੀ ਨੂੰ ਮਾਨਤਾ ਦੇਣ ਅਤੇ 2014 'ਚ ਬਣਾਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਠੀਕ ਠਹਿਰਾਉਣ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਅਧੀਨ ਮਮਤਾ ਦਿਵਸ ਗਤੀਵਿਧੀਆਂ ਜਾਰੀ

ਬਸੀ ਪਠਾਣਾਂ, 21 ਸਤੰਬਰ (ਚੰਨਪ੍ਰੀਤ ਪਨੇਸਰ)-ਬਸੀ ਪਠਾਣਾਂ ਅਧੀਨ ਪੈਂਦੇ ਪਿੰਡ ਨੰਦਪੁਰ ਕਲੌੜ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ 'ਚ ਮੁੱਢਲਾ ਸਿਹਤ ...

ਪੂਰੀ ਖ਼ਬਰ »

ਭਾਜਪਾ ਆਗੂ ਜੀਵਨ ਗੁਪਤਾ ਬਾਬਾ ਬੁੱਧ ਦਾਸ ਦੇ ਦਰਬਾਰ 'ਚ ਨਤਮਸਤਕ ਹੋਏ

ਬਸੀ ਪਠਾਣਾਂ, 21 ਸਤੰਬਰ (ਰਵਿੰਦਰ ਮੌਦਗਿਲ)-ਹਜ਼ਾਰਾਂ ਲੋਕਾਂ ਦੀ ਆਸਥਾ ਦੇ ਕੇਂਦਰ ਸਥਾਨਕ ਡੇਰਾ ਬਾਬਾ ਬੁੱਧ ਦਾਸ ਵਿਖੇ ਭਾਜਪਾ ਆਗੂ ਜਰਨਲ ਸਕੱਤਰ ਜੀਵਨ ਗੁਪਤਾ ਨੇ ਵੀ ਨਤਮਸਤਕ ਹੋ ਕੇ ਹਾਜ਼ਰੀ ਲਗਾਈ | ਉਨ੍ਹਾਂ ਬਾਬਾ ਜੀ ਦੇ ਦਰਬਾਰ 'ਚ ਸਰਬੱਤ ਦੇ ਭਲੇ ਲਈ ਦੁਆ ਵੀ ...

ਪੂਰੀ ਖ਼ਬਰ »

ਵਣ ਵਿਭਾਗ ਦੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਤਨਖ਼ਾਹ ਜਾਰੀ ਹੋਣ ਤੋਂ ਬਾਅਦ ਧਰਨਾ ਕੀਤਾ ਮੁਲਤਵੀ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜੰਗਲਾਤ, ਜੰਗਲੀ ਜੀਵ ਤੇ ਜੰਗਲਾਤ ਨਿਗਮ ਪਟਿਆਲਾ ਵਿਚਲੇ ਡੇਲੀਵੇਜਿਜ਼ ਚੌਥਾ ਦਰਜਾ ਕਰਮਚਾਰੀਆਂ ਨੇ ਆਪਣੀਆਂ ਤਨਖ਼ਾਹਾਂ ਜਾਰੀ ਕਰਵਾਉਣ ਤੇ ਹੋਰ ਮੰਗਾਂ ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਕਿਤੇ ਖ਼ੁਸ਼ੀ ਕਿਤੇ ਗ਼ਮ ਵਾਲਾ ਮਾਹੌਲ ਬਣਿਆ

ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ)-ਬੀਤੇ ਕਈ ਦਿਨਾਂ ਤੋਂ ਮੌਸਮ ਭੱਠ ਵਾਂਗ ਤਪ ਰਿਹਾ ਸੀ ਅਤੇ ਬਹੁਤ ਜ਼ਿਆਦਾ ਗਰਮੀ ਪੈ ਰਹੀ ਸੀ | ਪਰ ਸ਼ਾਮ ਵਕਤ ਅਚਾਨਕ ਹੀ ਅਸਮਾਨ 'ਤੇ ਬੱਦਲਾਂ ਨੇ ਕਬਜ਼ਾ ਕਰ ਲਿਆ ਅਤੇ ਬਹੁਤ ਹੀ ਜ਼ੋਰਦਾਰ ਬਾਰਿਸ਼ ਸ਼ੁਰੂ ਹੋ ਗਈ | ਇਸ ਬਾਰਸ਼ ਦਾ ਜਿੱਥੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਠਾਕੁਰ ਸਿੰਘ ਨੇ 20 ਅਗਸਤ ਨੂੰ ਵਿੱਤ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਵਿਧਾਇਕ ਗੈਰੀ ਬੜਿੰਗ ਨੂੰ ਦਿੱਤਾ ਮੰਗ ਪੱਤਰ

ਅਮਲੋਹ, 21 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ | ਉਨ੍ਹਾਂ ਮੰਗ ਪੱਤਰ ਵਿਚ ਲਿਖਿਆ ਕਿ ਅਮਲੋਹ ...

ਪੂਰੀ ਖ਼ਬਰ »

ਰਾਣਵਾਂ ਬਹੁਸੰਮਤੀ ਖੇਤੀਬਾੜੀ ਸਹਿਕਾਰੀ ਸਭਾ ਦੇ ਨਵੇਂ ਚੁਣੇ ਅਹੁਦੇਦਾਰਾਂ ਦੀ ਹੋਈ ਸਰਬਸੰਮਤੀ ਨਾਲ ਚੋਣ

ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)-ਦੀ ਰਾਣਵਾਂ ਬਹੁਸੰਮਤੀ ਖੇਤੀਬਾੜੀ ਸਹਿਕਾਰੀ ਸਭਾ ਦੇ ਸਰਬਸੰਮਤੀ ਨਾਲ ਨਵੇਂ ਚੁਣੇ ਗਏ ਕਮੇਟੀ ਮੈਂਬਰਾਂ 'ਚ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਰੌਜਰ ਸ਼ਰਮਾ ਨਿਰੀਖਕ ਦੀ ਨਿਗਰਾਨੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਸ਼ਰਾਧ ਪੱਖ 'ਚ ਕੀਤੇ ਪਵਿੱਤਰ ਸੁੰਦਰਕਾਂਡ ਦੇ ਪਾਠ ਦਾ ਫਲ ਪੂਰਵਜਾਂ ਨੂੰ ਮਿਲਦਾ ਹੈ-ਪੰਡਿਤ ਮਿਸ਼ਰਾ

ਮੰਡੀ ਗੋਬਿੰਦਗੜ੍ਹ, 21 ਸਤੰਬਰ (ਮੁਕੇਸ਼ ਘਈ)-ਸ੍ਰੀ ਸੰੁਦਰਕਾਂਡ ਸੇਵਾ ਮੰਡਲ ਮੰਡੀ ਗੋਬਿੰਦਗੜ੍ਹ ਵਲੋਂ ਸਿੱਧਪੀਠ ਪੀਪਲ ਵਾਲੇ ਸ੍ਰੀ ਹਨੂਮਾਨ ਮੰਦਿਰ ਵਿਚ ਸੰਪੂਰਨ ਸੁੰਦਰਕਾਂਡ ਜੀ ਦੇ ਪਵਿੱਤਰ ਪਾਠ ਕੀਤੇ ਗਏ | ਜਿਸ ਵਿਚ ਸ੍ਰੀ ਬਾਵਾ ਲਾਲ ਦਿਆਲ ਮੰਦਿਰ ਦੇ ਪੰਡਿਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਅਤੇ ਜਗਦੀਪ ਸਿੰਘ ਚੀਮਾ ਦਾ ਖਮਾਣੋਂ ਵਿਖੇ ਵਿਸ਼ੇਸ਼ ਸਨਮਾਨ ਅੱਜ

ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦਾ ਸ਼੍ਰੋਮਣੀ ਅਕਾਲੀ ਦਲ ਸਬ-ਡਿਵੀਜ਼ਨ ਖਮਾਣੋਂ ਦੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਅਮਲੋਹ ਹਾਕੀ ਟੀਮਾਂ ਦੀ ਹੋਈ ਹੂੰਝਾ ਫੇਰ ਜਿੱਤ

ਅਮਲੋਹ, 21 ਸਤੰਬਰ (ਕੇਵਲ ਸਿੰਘ)-ਜ਼ਿਲ੍ਹਾ ਪੱਧਰ 'ਤੇ ਹੋਈਆਂ ਖੇਡਾਂ ਵਤਨ ਪੰਜਾਬ ਦੇ ਮੁਕਾਬਲਿਆਂ ਵਿਚ ਅਮਲੋਹ ਦੇ ਲੜਕਿਆਂ ਨੇ 14, 17, 21 ਅਤੇ 21 ਤੋਂ 40 ਸਾਲ ਦੀ ਉਮਰ ਦੇ ਹਾਕੀ ਦੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਹੂੰਝਾ ਫੇਰ ਜਿੱਤ ਦਰਜ ਕਰਨ ਤੇ ਜਿੱਥੇ ਅਮਲੋਹ ਵਿਚ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਸੰਘੋਲ ਨੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਏ

ਸੰਘੋਲ, 21 ਸਤੰਬਰ (ਗੁਰਨਾਮ ਸਿੰਘ ਚੀਨਾ)-ਸੰਘੋਲ ਦੀ ਦੁਕਾਨਦਾਰ ਯੂਨੀਅਨ ਨੇ ਇਲਾਕੇ ਦੀ ਸੁੱਖਸ਼ਾਂਤੀ ਅਤੇ ਦੁਕਾਨਦਾਰ ਭਰਾਵਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ | ਇਸ ਮੌਕੇ ਅਰਦਾਸ ਉਪਰੰਤ ਸਮੂਹ ਦੁਕਾਨਦਾਰਾਂ ਦੀ ਇਕੱਤਰਤਾ ਮੌਕੇ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਅਧਿਆਪਕਾਂ ਨੂੰ ਮਾਨਸਿਕ ਸਿਹਤ ਜਾਗਰੂਕ ਮੁਹਿੰਮ ਤਹਿਤ ਦਿੱਤੀ ਗਈ ਸਿਖਲਾਈ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੀ ਅਗਵਾਈ 'ਚ ਬੱਚਤ ਭਵਨ ਵਿਖੇ ਵੱਖੋ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ

ਜਖਵਾਲੀ, 21 ਸਤੰਬਰ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਸਹਾਇਕ ਥਾਣੇਦਾਰ ਹੰਸ ਰਾਜ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX