ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਦੁਕਾਨਦਾਰ ਤੇ ਟਿੱਪਰ ਯੂਨੀਅਨ ਵਲੋਂ ਰੋਸ ਰੈਲੀ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਉਸਾਰੀ ਨਾਲ ਸਬੰਧਿਤ ਕਿਰਤੀਆਂ, ਰੇਤਾ, ਬੱਜਰੀ ਵਿਕਰੇਤਾ, ਟਿੱਪਰ ਗੱਡੀਆਂ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ | ਉਪਰੰਤ ਮੰਗਾਂ ਨੰੂ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਰੈਲੀ ਨੰੂ ਸੰਬੋਧਨ ਕਰਦਿਆਂ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ, ਗੁਰਮੀਤ ਰਾਜ ਪਾਹੜਾ, ਜੋਗਿੰਦਰਪਾਲ ਘੁਰਾਲਾ, ਅਕਸ਼ੇ ਕੁਮਾਰ ਤੇ ਵਿਸ਼ਾਲ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਰੇਤਾ, ਬੱਜਰੀ ਤੇ ਹੋਰ ਉਸਾਰੀ ਸਮਗਰੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਲੱਖਾਂ ਮਜ਼ਦੂਰ ਵਿਹਲੇ ਹੋ ਗਏ ਹਨ ਅਤੇ ਕੰਮ ਨਾ ਮਿਲਣ ਕਾਰਨ ਬਹੁਤ ਸਾਰੇ ਕਿਰਤੀ ਮਾਨਸਿਕ ਰੋਗੀ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰੇਤ ਮਾਫ਼ੀਆ ਨੰੂ ਨਕੇਲ ਪਾਉਣ ਤੇ ਲੋਕਾਂ ਨੰੂ ਸਸਤੇ ਭਾਅ ਉਸਾਰੀ ਸਮਗਰੀ ਮੁਹੱਈਆ ਕਰਵਾਉਣ ਦਾ ਵਾਅਦਾ ਵਫ਼ਾ ਨਹੀਂ ਕਰ ਸਕੀ | ਇਸ ਮੌਕੇ ਆਗੂਆਂ ਵਲੋਂ ਸ਼ਹਿਰ ਅੰਦਰ ਮਾਰਚ ਕੱਢਦੇ ਹੋਏ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਆਗੂਆਂ ਨੇ ਮੰਗ ਕਰਦਿਆਂ ਉਸਾਰੀ ਖੇਤਰ 'ਚ ਕੰਮ ਕਰਦੇ ਕਿਰਤੀਆਂ ਨੰੂ ਘੱਟੋ ਘੱਟ 10 ਹਜ਼ਾਰ ਪ੍ਰਤੀ ਕਿਰਤੀ ਰਾਹਤ ਪੈਕੇਜ ਜਾਰੀ ਕਰਨ, ਉਸਾਰੀ ਖੇਤਰ ਦਾ ਸਮਾਨ ਸਪਲਾਈ ਕਰਨ ਵਾਲੇ ਦੁਕਾਨਦਾਰ, ਟਰੈਕਟਰ-ਟਰਾਲੀ, ਰੇਹੜੀ ਤੇ ਹੋਰ ਸਪਲਾਈ ਸਾਧਨਾਂ ਦੇ ਮਾਲਕਾਂ ਨੰੂ ਇਸ ਰਾਹਤ ਖੇਤਰ 'ਚ ਸ਼ਾਮਿਲ ਕਰਨ, ਰੇਤਾ ਬੱਜਰੀ ਦੀ ਢੋਆ ਢੁਆਈ ਕਰਨ ਵਾਲੇ ਟਰੈਕਟਰ-ਟਰਾਲੀ, ਰੇਹੜੀ, ਟਿੱਪਰ ਤੇ ਹੋਰ ਸਪਲਾਈ ਸਾਧਨਾਂ ਦੇ ਮਾਲਕਾਂ 'ਤੇ ਕੀਤੇ ਨਜਾਇਜ਼ ਪਰਚੇ ਰੱਦ ਕਰਨ ਤੇ ਜ਼ਬਤ ਕੀਤੇ ਸਾਧਨ ਵਾਪਸ ਕਰਨ, ਰੇਤ-ਬੱਜਰੀ ਦੀ ਮਾਈਨਿੰਗ ਸਬੰਧੀ ਠੋਸ ਨੀਤੀ ਬਣਾ ਕੇ ਇਸ ਦਾ ਸਮੁੱਚਾ ਪ੍ਰਬੰਧ ਸਰਕਾਰ ਵਲੋਂ ਆਪਣੇ ਹੱਥ ਵਿਚ ਲੈਣ, ਕਿਰਤੀ ਭਲਾਈ ਬੋਰਡ ਵਲੋਂ ਵੱਖ ਵੱਖ ਮੀਟਿੰਗਾਂ ਵਿਚ ਪਾਸ ਕੀਤੀਆਂ ਸਕੀਮਾਂ ਦੇ ਰਹਿੰਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ |

ਅਨਾਜ ਮੰਡੀ ਮਜ਼ਦੂਰ ਯੂਨੀਅਨ ਵਲੋਂ ਅੱਜ ਬੰਦ ਰੱਖੀਆਂ ਜਾਣਗੀਆਂ ਸੂਬੇ ਦੀਆਂ ਅਨਾਜ ਮੰਡੀਆਂ

ਬਟਾਲਾ, 21 ਸਤੰਬਰ (ਹਰਦੇਵ ਸਿੰਘ ਸੰਧੂ)- ਅਨਾਜ ਮੰਡੀ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅੱਜ 22 ਸਤੰਬਰ ਨੂੰ ਪੰਜਾਬ ਭਰ 'ਚ ਅਨਾਜ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ | ਦਾਣਾ ਮੰਡੀ ਬਟਾਲਾ ਦੇ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਲੋਕ ਚੰਦ ਸਾਬਕਾ ਕੌਂਸਲਰ ...

ਪੂਰੀ ਖ਼ਬਰ »

ਤਰੱਕੀਆਂ ਨਾ ਕਰਨ ਦੇ ਰੋਸ ਵਜੋਂ ਡੀ.ਈ.ਓ. (ਐਲੀ:) ਦਾ ਫੂਕਿਆ ਪੁਤਲਾ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ (ਐਲੀ:) ਗੁਰਦਾਸਪੁਰ ਦੇ ਬਾਹਰ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹਾ ਕਨਵੀਨਰ ਕੁਲਦੀਪ ਪੁਰੋਵਾਲ, ਸੁਖਰਾਜ ਸਿੰਘ ਕਾਹਲੋਂ, ਰਜਨੀ ਪ੍ਰਕਾਸ਼ ਦੀ ਸਾਂਝੀ ਪ੍ਰਧਾਨਗੀ ...

ਪੂਰੀ ਖ਼ਬਰ »

ਡੀਪੂ ਹੋਲਡਰ ਐਸੋਸੀਏਸ਼ਨ ਵਲੋਂ ਫੂਡ ਸਪਲਾਈ ਦੇ ਜ਼ਿਲ੍ਹਾ ਕੰਟਰੋਲਰ ਨੰੂ ਮੰਗ ਪੱਤਰ

ਗੁਰਦਾਸਪੁਰ, 21 ਸਤੰਬਰ (ਗੁਰਪ੍ਰਤਾਪ ਸਿੰਘ)- ਅੱਜ ਡੀਪੂ ਹੋਲਡਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਫੂਡ ਸਪਲਾਈ ਦੇ ਜ਼ਿਲ੍ਹਾ ਕੰਟਰੋਲਰ ਦੇ ਦਫ਼ਤਰ ਪਹੁੰਚ ਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਜਿਸ ਵਿਚ ਪਹਿਲਾਂ ਉਨ੍ਹਾਂ ਵਲੋਂ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਪਟਵਾਰਖ਼ਾਨੇ ਦੀ ਘਾਟ ਕਾਰਨ ਲੋਕਾਂ ਦੀ ਖੱਜਲ ਖ਼ੁਆਰੀ ਬਾਦਸਤੂਰ ਜਾਰੀ

ਪੁਰਾਣਾ ਸ਼ਾਲਾ, 21 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)- ਬੇਸ਼ੱਕ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਅਕਸਰ ਹੀ ਵੱਡੇ ਵਾਅਦੇ ਕੀਤੇ ਜਾਂਦੇ ਹਨ | ਪਰ ਸਥਾਨਕ ਕਸਬਾ ਕਰੀਬ 80 ਪਿੰਡਾਂ ਦਾ ਕੇਂਦਰ ਬਿੰਦੂ ਹੋਣ ਦੇ ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ 4 ਵਿਦਿਆਰਥੀਆਂ ਦੀ ਹੋਈ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

ਬਟਾਲਾ, 21 ਸਤੰਬਰ (ਕਾਹਲੋਂ)- ਬੀਤੇ ਦਿਨਾਂ ਤੋਂ ਸਰਕਾਰੀ ਕਾਲਜ ਦੇ ਸ਼ਹੀਦ ਕਰਨਲ ਨਵਦੀਪ ਸਿੰਘ ਸਟੇਡੀਅਮ ਵਿਚ ਕਰਵਾਏ ਜਾ ਰਹੇ 'ਖੇਡਾਂ ਵਤਨ ਪੰਜਾਬ ਦੀਆਂ' ਸੰਬੰਧੀ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਇਲਾਕੇ ਦੀ ਸਿਰਮੌਰ ਸੰਸਥਾ ਬਾਬਾ ਆਇਆ ਸਿੰਘ ਰਿਆੜਕੀ ...

ਪੂਰੀ ਖ਼ਬਰ »

ਗੁਰਦਾਸਪੁਰ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਗੁਰਦਾਸਪੁਰ, 21 ਸਤੰਬਰ (ਮੰਨੂ ਬੱਬੇਹਾਲੀ)- ਸਥਾਨਕ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਜਿਸ ਕਾਰਨ ਲੋਕ ਆਏ ਦਿਨ ਹਾਦਸਿਆਂ ਦਾ ਸ਼ਿਕਾਰ ਹੋ ਕੇ ਜਾਨੀ ਨੁਕਸਾਨ ਕਰਵਾ ਰਹੇ ਹਨ | ਇਸ ਸਬੰਧੀ ਕੁਝ ਦੁਕਾਨਦਾਰਾਂ ਨੇ ਦੱਸਿਆ ਕਿ ਸਵੇਰੇ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਘਣੀਏ ਕੇ ਬਾਂਗਰ 'ਚ ਮਨੋਰੰਜਨ ਸਮਾਗਮ ਕਰਵਾਇਆ

ਅਲੀਵਾਲ, 21 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)- ਸੰਤ ਫਰਾਂਸਿਸ ਸੀਨੀਅਰ ਸੈਕੰਡਰੀ ਸਕੂਲ ਘਣੀਏ ਕੇ ਬਾਂਗਰ ਵਿਚ ਬੀਤੇ ਦਿਨ ਸਕੂਲ ਪਿ੍ੰਸੀਪਲ ਸਿਸਟਰ ਇਲਾਇਸ ਤੇ ਸਕੂਲ ਡਾਇਰੈਕਟਰ ਫਾਦਰ ਜੋਸ਼ ਮੈਕਿਉਨਲ ਦੀ ਯੋਗ ਅਗਵਾਈ ਵਿਚ ਛੋਟੇ ਬੱਚਿਆਂ ਦੇ ਮਨੋਰੰਜਨ ਲਈ ਨਰਸਰੀ ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਨੇ 4 ਸਕੂਲੀ ਬੱਸਾਂ ਦੇ ਕੱਟੇ ਚਲਾਨ

ਕਿਲਾ ਲਾਲ ਸਿੰਘ, 21 ਸਤੰਬਰ (ਬਲਬੀਰ ਸਿੰਘ)- ਅੱਜ ਟਰੈਫਿਕ ਇੰਚਾਰਜ ਬਟਾਲਾ ਹਰਜੀਤ ਸਿੰਘ ਅਤੇ ਉਨ੍ਹਾਂ ਨਾਲ ਟਰੈਫਿਕ ਪੁਲਿਸ ਸਟਾਫ ਵਲੋਂ ਕਿਲ੍ਹਾ ਲਾਲ ਸਿੰਘ ਤੇ ਇਸ ਦੇ ਨਜ਼ਦੀਕੀ ਸਕੂਲਾਂ 'ਚ ਜਾ ਸਕੂਲੀ ਬੱਸਾਂ ਦੀ ਜਾਂਚ ਕੀਤੀ ਜਿਸ ਦੌਰਾਨ ਚਾਰ ਸਕੂਲੀ ਬੱਸਾਂ ...

ਪੂਰੀ ਖ਼ਬਰ »

ਡਿਊਟੀ ਦੌਰਾਨ ਫੌਜੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਦੋਰਾਂਗਲਾ, 21 ਸਤੰਬਰ (ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਵਜ਼ੀਰਪੁਰ ਜੱਟਾਂ ਦਾ ਵਾਸੀ ਅਮਰਪਾਲ ਸਿੰਘ (22) ਜਿਸ ਦੀ ਡਿਊਟੀ ਦੌਰਾਨ ਭੇਦਭਰੀ ਹਾਲਤ 'ਚ ਮੌਤ ਹੋ ਗਈ | ਉਹ ਤੇਜਪੁਰ ਅਸਾਮ 'ਚ ਤਾਇਨਾਤ ਸੀ | ਅੱਜ ਉਸ ਦੀ ਮਿ੍ਤਕ ਦੇਹ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਆਰਮੀ ਭਰਤੀ 'ਚ ਮੈਡੀਕਲ ਫਿੱਟ ਹੋਏ ਨੌਜਵਾਨਾਂ ਦੇ ਪੇਪਰ ਦੀ ਮੁਫ਼ਤ ਤਿਆਰੀ ਲਈ ਡੇਰਾ ਬਾਬਾ ਨਾਨਕ ਵਿਖੇ ਕੈਂਪ ਸ਼ੁਰੂ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਜਿਨ੍ਹਾਂ ਨੌਜਵਾਨਾਂ ਨੇ ਤਿੱਬੜੀ ਛਾਉਣੀ ਵਿਖੇ ਆਰਮੀ ਦੀ ਭਰਤੀ ਵਿਚ ਭਾਗ ਲਿਆ ਹੈ ਤੇ ਜੋ ਮੈਡੀਕਲ ਫਿੱਟ ਜੋ ਚੁੱਕੇ ਹਨ, ਉਨ੍ਹਾਂ ਯੁਵਕਾਂ ਦੀਆਂ ਮੁਫ਼ਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦੀ ਬਾਸਕਿਟਬਾਲ ਟੀਮ ਨੇ ਸੋਨ ਤਗਮਾ ਹਾਸਲ ਕੀਤਾ

ਬਟਾਲਾ, 21 ਸਤੰਬਰ (ਕਾਹਲੋਂ)- ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦੀ ਪੰਜਾਬ ਸਰਕਾਰ ਵਲੋਂ ਕਰਵਾਏ 'ਪੰਜਾਬ ਖੇਡ ਮੇਲਾ' ਵਿਚ ਬਾਸਕਿਟਬਾਲ ਦੀ ਟੀਮ ਨੇ ਸੋਨ ਤਗਮਾ ਹਾਸਲ ਕੀਤਾ | ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਦੱਸਿਆ ਕਿ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ...

ਪੂਰੀ ਖ਼ਬਰ »

ਖੇਡਾਂ ਵਿਚ ਜਿੱਤ ਕੇ ਆਉਣ ਵਾਲੇ ਖਿਡਾਰੀਆਂ ਦਾ ਸਨਮਾਨ

ਬਟਾਲਾ, 21 ਸਤੰਬਰ (ਕਾਹਲੋਂ)- ਜ਼ੋਨ ਪੱਧਰ 'ਤੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਪਹਿਲੇ ਸਥਾਨ 'ਤੇ ਰਹੀ ਸਰਕਾਰੀ ਹਾਈ ਸਕੂਲ ਤਲਵੰਡੀ ਭਰਥ ਦੀ ਅੰਡਰ-17 ਲੜਕਿਆਂ ਦੀ ਕਬੱਡੀ ਟੀਮ ਦੇ ਖਿਡਾਰੀਆਂ ਤੇ ਅਥਲੈਟਿਕਸ ਦੇ ਖਿਡਾਰੀਆਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ਨੂੰ ਸਰਹੱਦੀ ਚੌਕੀਆਂ ਨੇੜੇ ਪਖਾਨੇ ਬਣਾ ਕੇ ਦੇਣ ਦੀ ਕੀਤੀ ਹਦਾਇਤ

ਗੁਰਦਾਸਪੁਰ, 21 ਸਤੰਬਰ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ-ਪਾਕਿ ਸਰਹੱਦ 'ਤੇ ਬਣੀਆਂ ਸੁਰੱਖਿਆ ਚੌਕੀਆਂ ਦੇ ਨਜ਼ਦੀਕ ਪਖਾਨੇ ਬਣਾਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਸਰਹੱਦ ਦੀ ਰਾਖੀ ਲਈ ਤਾਇਨਾਤ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਬਿਆਸ ਸਹੋਦਿਆ ਵਲੋਂ ਸੇਂਟ ਕਬੀਰ ਪਬਲਿਕ ਸਕੂਲ ਦੇ ਦੋ ਹੋਣਹਾਰ ਅਧਿਆਪਕ ਸਨਮਾਨਿਤ

ਬਟਾਲਾ, 21 ਸਤੰਬਰ (ਕਾਹਲੋਂ)- ਅਧਿਆਪਕ ਇਕ ਰਾਹਗੀਰ ਦੀ ਤਰ੍ਹਾਂ ਵਿਦਿਆਰਥੀਆਂ ਨੂੰ ਜੀਵਨ ਰਸਤੇ ਦਿਖਾਉਂਦੇ ਹਨ | ਇਸੇ ਵਿਸ਼ੇ ਨੂੰ ਮੁੱਖ ਰੱਖਦਿਆਂ ਸੀ.ਬੀ.ਐੱਸ.ਈ. ਬਿਆਸ ਸਹੋਦਿਆ ਗਰੁੱਪ ਵਲੋਂ ਵੱਖ-ਵੱਖ ਸਕੂਲ ਦੇ ਹੋਣਹਾਰ, ਪ੍ਰਤਿਭਾਸ਼ਾਲੀ, ਸੂਝਵਾਨ ਤੇ ਜ਼ਿੰਮੇਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਖੇਡਾਂ ਵਤਨ ਪੰਜਾਬ ਦੀਆਂ ਦਾ ਹਰਚੋਵਾਲ ਵਿਖੇ ਹੋਇਆ ਆਗਾਜ਼

ਹਰਚੋਵਾਲ, 21 ਸਤੰਬਰ (ਭਾਮ/ਢਿੱਲੋਂ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਖੇਡਾਂ ਵਤਨ ਪੰਜਾਬ ਦੀਆਂ ਦਾ ਆਗਾਜ਼ ਹਰਚੋਵਾਲ ਵਿਖੇ ਕਰਵਾਇਆ ਗਿਆ | 2 ਰੋਜ਼ਾ ਇਸ ਖੇਡ ਮੇਲੇ ਦੇ ਪਹਿਲੇ ਦਿਨ ਪਾਵਰ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ 'ਚ ਚੋਰੀ ਕਰਨ ਵਾਲਿਆਂ ਨੂੰ ਜਲਦ ਫੜਨ ਦੀ ਮੰਗ

ਵਡਾਲਾ ਬਾਂਗਰ, 21 ਸਤੰਬਰ (ਮਨਪ੍ਰੀਤ ਸਿੰਘ ਘੁੰਮਣ)- ਅੱਜ ਸਥਾਨਕ ਕਸਬੇ ਦੀ ਸਮੂਹ ਸੰਗਤ ਵਲੋਂ ਪਿੰਡ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਿੰਡ ਦੇ ਮੁਹਤਬਰਾਂ ਨੇ ਇਕੱਤਰ ਹੋ ਕੇ ਕੁਝ ਦਿਨ ਪਹਿਲਾਂ ਹੋਈ ਗੁਰਦੁਆਰਾ ਸਾਹਿਬ ਵਿਚ ਚੋਰੀ ਦੀ ਘਟਨਾ ਤੋਂ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ ਦੀ ਤਨਵੀਰ ਕੌਰ ਨੇ ਜਿੱਤੀ ਵਾਦ-ਵਿਵਾਦ ਪ੍ਰਤੀਯੋਗਤਾ

ਪੰਜਗਰਾਈਆਂ, 21 ਸਤੰਬਰ (ਬਲਵਿੰਦਰ ਸਿੰਘ)- ਸਥਾਨਕ ਜਲੰਧਰ ਰੋਡ ਸਥਿਤ ਦਾ ਮਿਲੇਨੀਅਮ ਸਕੂਲ ਬਟਾਲਾ ਦੀ ਵਿਦਿਆਰਥਣ ਤਨਵੀਰ ਕੌਰ ਨੇ ਅਨਟੇਬ ਕੈਂਪਸ ਦੁਆਰਾ ਵਾਦ-ਵਿਵਾਦ ਪ੍ਰਤੀਯੋਗਤਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਧਾਨ ਸ੍ਰੀ ਵਰੁਣ ਖੋਸਲਾ, ਡਾਇਰੈਕਟਰ ...

ਪੂਰੀ ਖ਼ਬਰ »

ਕਰਮਚਾਰੀ ਦਲ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਮੰਡਲ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 21 ਸਤੰਬਰ (ਐੱਮ.ਐੱਸ. ਫੁੱਲ)- ਕਰਮਚਾਰੀ ਦਲ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਮੰਡਲ ਬਟਾਲਾ ਦੀ ਵਿਸ਼ੇਸ਼ ਮੀਟਿੰਗ ਫਤਹਿਗੜ੍ਹ ਚੂੜੀਆਂ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਬਟਾਲਾ ਦਫ਼ਤਰ ਦੇ ਮੁਲਾਜ਼ਮਾਂ ਦੇ ਕੰਮਾਂ ਕਾਰਾਂ ਬਾਰੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਾਰਕੀਟ ਕਮੇਟੀ ਨੂੰ ਸੌਂਪਿਆ ਮੰਗ ਪੱਤਰ

ਫਤਹਿਗੜ੍ਹ ਚੂੜੀਆਂ, 21 ਸਤੰਬਰ (ਹਰਜਿੰਦਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਫਤਹਿਗੜ੍ਹ ਚੂੜੀਆਂ 'ਚ ਇਕਾਈ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਵਿਚ ਫ਼ਸਲਾਂ 'ਤੇ ਲਗਾਈਆਂ ਬੇਲੋੜੀਆਂ ਸ਼ਰਤਾਂ ਹਟਾਉਣ ਲਈ ਮੁੱਖ ਮੰਤਰੀ ਦੇ ਨਾਂਅ 'ਤੇ ਮਾਰਕੀਟ ...

ਪੂਰੀ ਖ਼ਬਰ »

ਐੱਸ.ਡੀ.ਓ. ਪ੍ਰਵੇਸ਼ ਸੋਨੀ ਤੇ ਟੀ.ਐੱਸ.ਯੂ. ਦੇ ਆਗੂਆਂ ਵਲੋਂ ਸਤਨਾਮ ਸਿੰਘ ਜੇ.ਈ. ਦਾ ਸਵਾਗਤ

ਫ਼ਤਹਿਗੜ੍ਹ ਚੂੜੀਆਂ, 21 ਸਤੰਬਰ (ਐਮ.ਐਸ. ਫੁੱਲ)- ਇੱਥੇ ਪਾਵਰਕਾਮ ਦਫ਼ਤਰ ਵਿਖੇ ਫ਼ਤਹਿਗੜ੍ਹ ਚੂੜੀਆਂ ਸਿਟੀ ਅਤੇ ਰੇਲਵੇ ਰੋਡ ਫੀਡਰਾਂ ਦਾ ਚਾਰਜ ਸੰਭਾਲਣ 'ਤੇ ਸਤਨਾਮ ਸਿੰਘ ਜੇ.ਈ. ਦਾ ਐੱਸ.ਡੀ.ਓ. ਪ੍ਰਵੇਸ਼ ਸੋਨੀ ਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਮੰਡਲ ਕਾਦੀਆਂ ਦੇ ਅਧੀਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇੰਪਲਾਈਜ਼ ਫ਼ੈੱਡਰੇਸ਼ਨ ਦੀ ਹੋਈ ਮੀਟਿੰਗ

ਕਾਦੀਆਂ, 21 ਸਤੰਬਰ (ਪ੍ਰਦੀਪ ਸਿੰਘ ਬੇਦੀ)- ਮੰਡਲ ਕਾਦੀਆਂ ਦੇ ਅਧੀਨ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਇੰਪਲਾਈਜ਼ ਫੈਡਰੇਸ਼ਨ ਦੀ ਮਹੀਨਾਵਾਰ ਮੀਟਿੰਗ ਸਰਵਨ ਸਿੰਘ ਡੱਲਾ ਸੀਨੀਅਰ ਸਰਕਲ ਆਗੂ ਤੇ ਬਲਜਿੰਦਰ ਸਿੰਘ ਬਾਜਵਾ ਤੁਗਲਵਾਲ ਪ੍ਰਧਾਨ ਮੰਡਲ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਮੀਰਪੁਰ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ

ਪੰਜਗਰਾਈਆਂ, 21 ਸਤੰਬਰ (ਬਲਵਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਦੇ ਪਿ੍ੰਸੀਪਲ ਜਰਨੈਲ ਸਿੰਘ ਕਾਹਲੋਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਥੋਕ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰ ਕੇ ਵੱਡੀ ਮਾਤਰਾ 'ਚ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ

ਫ਼ਤਹਿਗੜ੍ਹ ਚੂੜੀਆਂ, 21 ਸਤੰਬਰ (ਐਮ.ਐਸ. ਫੁੱਲ, ਹਰਜਿੰਦਰ ਸਿੰਘ ਖਹਿਰਾ)- ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਜਤਿੰਦਰ ਮਹਾਜਨ ਦੀ ਦੇਖ-ਰੇਖ ਹੇਠ ਸ਼ਹਿਰ ਵਿਚ ਥੋਕ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਪਲਾਸਟਿਕ ਦੇ ਲਿਫ਼ਾਫ਼ੇ ਵੱਡੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨੰਦਾ ਜੀ ਦੇ ਅਸਥਾਨ 'ਤੇ ਕਬੱਡੀ ਟੂਰਨਾਮੈਂਟ ਤੇ ਜੋੜ ਮੇਲਾ 24-25 ਨੂੰ

ਬਟਾਲਾ, 21 ਸਤੰਬਰ (ਕਾਹਲੋਂ)- ਪਿੰਡ ਔਲਖ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸੁਸ਼ੋਭਿਤ ਗੁਰਦੁਆਰਾ ਬਾਬਾ ਨੰਦਾ ਦੇ ਤਪ ਅਸਥਾਨ 'ਤੇ ਬਾਬਾ ਨੰਦਾ ਦੀ ਨਿੱਘੀ ਯਾਦ ਵਿਚ ਸਰਬੱਤ ਦੇ ਭਲੇ ਲਈ 28ਵਾਂ ਸਾਲਾਨਾ ਜੋੜ ਮੇਲਾ ਪਿੰਡ ਔਲਖ ਦੀ ...

ਪੂਰੀ ਖ਼ਬਰ »

ਆਰੀਆ ਗਰਲਜ਼ ਸਕੂਲ ਦੀ ਵਿਦਿਆਰਥਣ ਪਲਕ ਸ਼ਰਮਾ ਨੇ ਕਰਾਟੇ 'ਚ ਜਿੱਤਿਆ ਚਾਂਦੀ ਦਾ ਤਗਮਾ

ਪਠਾਨਕੋਟ, 21 ਸਤੰਬਰ (ਸੰਧੂ)- ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਮਧੂ ਸਲਾਰੀਆ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੌਮੀ ਪੱਧਰ 'ਤੇ ਰੋਹਤਕ ਵਿਖੇ ਕਰਵਾਏ ਗਏ ਕਰਾਟੇ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਣ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਕਰੀਅਰ ਸਬੰਧੀ ਸਮਾਗਮ

ਬਟਾਲਾ, 21 ਸਤੰਬਰ (ਕਾਹਲੋਂ)- ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਮੰਜ਼ੁਲਾ ਉੱਪਲ ਤੇ ਵਿਭਾਗ ਮੁਖੀ ਪ੍ਰੋ. ਸੰਜੀਵ ਕੌਸ਼ਲ ਦੀ ਅਗਵਾਈ ਵਿਚ ਕਾਲਜ ਦੇ ਕੰਪਿਊਟਰ ਸਾਇੰਸ ਤੇ ਆਈ.ਟੀ.ਆਈ. ਵਿਭਾਗ ਵਲੋਂ ਕੈਰੀਅਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਨੇ 'ਖੇਡਾਂ ਵਤਨ ਦੀਆਂ-2022' ਵਿਚ ਮੱਲਾਂ ਮਾਰੀਆਂ

ਬਟਾਲਾ, 21 ਸਤੰਬਰ (ਕਾਹਲੋਂ)- ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ-2022' ਦੇ ਸਿਰਲੇਖ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਜ਼ਿਲ੍ਹੇ ਭਰ ਦੀਆਂ ਵੱਖ-ਵੱਖ ਸਕੂਲਾਂ ਤੋਂ ਟੀਮਾਂ ਨੇ ਹਿੱਸਾ ਲਿਆ | ਇਸ ਵਾਰ ...

ਪੂਰੀ ਖ਼ਬਰ »

ਪੰਜਾਬ ਬਾਜ਼ੀਗਰ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ ਅੱਚਲ ਸਾਹਿਬ 'ਚ ਹੋਵੇਗੀ : ਧਰਮਸੋਤ

ਬਟਾਲਾ, 21 ਸਤੰਬਰ (ਕਾਹਲੋਂ)-ਪੰਜਾਬ ਬਾਜੀਗਰ ਫਰੰਟ ਗੁਰਦਾਸਪੁਰ ਦੀ ਸੂਬਾ ਪੱਧਰੀ ਮੀਟਿੰਗ ਅੱਚਲ ਸਾਹਿਬ 'ਚ 23 ਸਤੰਬਰ ਸਵੇਰੇ 10:30 ਵਜੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ, ਕਰਮ ਸਿੰਘ ਥਿੰਦ ਧਾਰੀਵਾਲ, ਜੋਗਾ ਸਿੰਘ ਬੋਹੜੀ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਸਰਕਾਰੀ ਸਮਾਰਟ ਸਕੂਲ ਛੀਨਾ ਬੇਟ ਦੀ ਬੱਲੇ ਬੱਲੇ

ਪੁਰਾਣਾ ਸ਼ਾਲਾ, 21 ਸਤੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਸ਼ਹੀਦ ਸੂਬੇਦਾਰ ਨਿਰਮਲ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨਾ ਬੇਟ ਦੀ ਬੱਲੇ ਬੱਲੇ ਰਹੀ ਹੈ | ਪਿ੍ੰਸੀਪਲ ਰਾਜਵਿੰਦਰ ਕੌਰ, ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੇ ਦਫ਼ਤਰ ਸਾਹਮਣੇ ਧਰਨਾ

ਗੁਰਦਾਸਪੁਰ, 21 ਸਤੰਬਰ (ਮੰਨੂ ਬੱਬੇਹਾਲੀ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਸਟੇਟ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦੀ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਤੇ ਚੋਣ 30 ਨੂੰ

ਵਡਾਲਾ ਗ੍ਰੰਥੀਆਂ, 21 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਤੇ ਚੋਣ 30 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਹੋਵੇਗੀ ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲ ਬਾਅਦ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਪਿੰਡਾਂ ਤੇ ਕਸਬਿਆਂ ਦੇ ਲੋਕ

ਅਸ਼ੋਕ ਸ਼ਰਮਾ ਪੁਰਾਣਾ ਸ਼ਾਲਾ, 21 ਸਤੰਬਰ-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਬੇਟ ਤੇ ਪੰਡੋਰੀ ਮਹੰਤਾਂ ਅਧੀਨ ਪੈਂਦੇ ਪਿੰਡਾਂ ਦੇ ਲੋਕ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਅਦ ਵੀ ਬਹੁਤ ਸਾਰੀਆਂ ਬੁਨਿਆਦੀ ਸਹੂਲਤਾਂ ਤੋ ਅਜੇ ਵੀ ਸੱਖਣੇ ਹਨ | ਇਸ ਪਾਸੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX