ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪ੍ਰਦਰਸ਼ਨ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਪਸ਼ੂ ਪਾਲਨ ਵਿਭਾਗ ਦੇ ਡਾਇਰੈਕਟਰ ਤੇ ਅਫ਼ਸਰਸ਼ਾਹੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਿਭਾਗ 'ਚ ਆਈ.ਏ.ਐੱਸ. ਅਫ਼ਸਰ ਨੂੰ ਡਾਇਰੈਕਟਰ ਲਗਾਇਆ ਜਾਵੇ | ਇਸ ਮੌਕੇ ਆਗੂਆਂ ਨੇ ਕਿਹਾ ਕਿ 582 ਵੈਟਰਨਰੀ ਇੰਸਪੈਕਟਰਾਂ ਦੀਆਂ ਅਸਾਮੀਆਂ ਨੂੰ ਪਸ਼ੂ ਪਾਲਨ ਵਿਭਾਗ ਵਾਪਸ ਲਵੇ | ਸੀਨੀਅਰ ਵੈਟਰਨਰੀ ਇੰਸਪੈਕਟਰ ਦਾ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ, ਵੈਟਰਨਰੀ ਇੰਸਪੈਕਟਰਾਂ ਦੀ ਰਜਿਸਟਰੇਸ਼ਨ ਕੀਤੀ ਜਾਵੇ ਤੇ ਡਿਪਲੋਮਾ ਤਿੰਨ ਸਾਲ ਲਈ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ 2007 ਵਿਚ ਵਿਭਾਗ ਦੇ ਕਰੀਬ 582 ਪਸ਼ੂ ਹਸਪਤਾਲਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਵਿਚ ਮਰਜ਼ ਕਰ ਦਿੱਤਾ ਸੀ, ਵੈਟਰਨਰੀ ਅਫ਼ਸਰਾਂ ਨੇ ਇਨ੍ਹਾਂ ਹਸਪਤਾਲਾਂ ਵਿਚ ਕੁਰੱਪਸ਼ਨ ਕਰਦੇ ਹੋਏ ਅਯੋਗ ਕਰਮਚਾਰੀ ਰੱਖ ਲਏ ਤੇ ਇਹ ਕਰਮਚਾਰੀ ਲੰਬੇ ਸਮੇਂ ਤੋਂ ਕੰਮ ਦਾ ਬਾਈਕਾਟ ਕਰ ਰਹੇ ਹਨ, ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਜਗ੍ਹਾ ਵੈਟਰਨਰੀ ਇੰਸਪੈਕਟਰਾਂ ਨੂੰ ਇਨ੍ਹਾਂ ਦਾ ਕੰਮ ਕਰਨ ਦੇ ਹੁਕਮ ਜਾਰੀ ਹੋ ਰਹੇ ਹਨ | ਜਦੋਂਕਿ ਇਨ੍ਹਾਂ ਹਸਪਤਾਲਾਂ ਵਿਚ ਇਕ ਵੈਟਰਨਰੀ ਅਫ਼ਸਰ, ਇਕ ਸਰਵਿਸ ਪ੍ਰੋਵਾਈਡਰ ਤੇ ਇਕ ਦਰਜਾ ਚਾਰ ਕਰਮਚਾਰੀ ਹਨ | ਇਨ੍ਹਾਂ 'ਤੇ ਵਿਭਾਗ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਨੇ ਫ਼ੈਸਲਾ ਲਿਆ ਹੈ ਕਿ 2 ਅਕਤੂਬਰ ਨੂੰ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਚੰਡੀਗੜ੍ਹ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ, ਸੁਰਿੰਦਰ ਕੁਮਾਰ, ਸਕੱਤਰ ਵਿਜੈ ਕੰਬੋਜ, ਹਰਮੀਤ ਸਿੰਘ, ਸੋਮ ਨਾਥ, ਦਿਲਦੀਪ ਸਿੰਘ, ਸਤਪਾਲ ਸਿੰਘ, ਸੁਨੀਲ ਕੁਮਾਰ, ਸੁਰਿੰਦਰ ਗੰਜੂਆਣਾ, ਅੰਮਿ੍ਤਪਾਲ, ਸੁਖਜਿੰਦਰ ਸਿੰਘ, ਅਮਨਦੀਪ, ਰਾਜਨ, ਕੈਲਾਸ਼ ਬਹਾਦਰ, ਰਾਜ ਕੁਮਾਰ, ਭੀਮ ਸੈਨ, ਬਲਵਿੰਦਰ ਸਿੰਘ, ਕੋਰ ਸਿੰਘ, ਗੁਰਾਇਆ ਸਿੰਘ ਆਦਿ ਵਲੋਂ ਵੀ ਸਰਕਾਰ ਤੋਂ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ |

ਮਨਿਸਟਰੀਅਲ ਸਟਾਫ਼ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਰੈਲੀ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਅਮਰਜੀਤ ਚਾਵਲਾ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਸੁਖਦੇਵ ਚੰਦ ਦੀ ਅਗਵਾਈ ਹੇਠ ਕਲੈਰੀਕਲ ਕਾਮਿਆਂ ਵਲੋਂ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਗਲੀ ਬਣਾਉਣ ਦੀ ਮੰਗ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਵਾਰਡ ਨੰਬਰ 2 ਤਹਿਤ ਆਉਂਦੀ ਬਸਤੀ ਹਜ਼ੂਰ ਸਿੰਘ ਵਿਖੇ ਮੰਦਰ ਤਖ਼ਤ ਵਾਲੀ ਗਲੀ ਬਣਾਉਣ ਦੀ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਨਰਿੰਦਰ ਮੈਣੀ ਬੰਟੂ ਨੇ ਦੱਸਿਆ ਕਿ ਕਰੀਬ 2 ਸਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਕੀਤੀ ਵਿਉਂਤਬੰਦੀ

ਫ਼ਾਜ਼ਿਲਕਾ 21 ਸਤੰਬਰ (ਅਮਰਜੀਤ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਜ਼ਿਲੇ੍ਹ 'ਚ ਡੇਂਗੂ ਦੇ ਪਸਾਰ ਨੂੰ ਰੋਕਣ ਲਈ ...

ਪੂਰੀ ਖ਼ਬਰ »

ਟੈਕਸੀ ਸਟੈਂਡ ਯੂਨੀਅਨ ਵਲੋਂ ਗੈਰ-ਕਾਨੂੰਨੀ ਢੰਗ ਨਾਲ ਸਵਾਰੀਆਂ ਚੁੱਕਦਿਆਂ ਗੱਡੀਆਂ 'ਤੇ ਨੱਥ ਪਾਉਣ ਦੀ ਮੰਗ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਟੈਕਸੀ ਸਟੈਂਡ ਯੂਨੀਅਨ ਨੇ ਗੈਰ-ਕਾਨੂੰਨੀ ਢੰਗ ਨਾਲ ਸਵਾਰੀਆਂ ਨੂੰ ਲਿਜਾ ਰਹੀਆਂ ਹੋਰਨਾਂ ਗੱਡੀਆਂ 'ਤੇ ਰੋਸ ਪ੍ਰਗਟਾਉਂਦਿਆਂ ਸਰਕਾਰ ਪ੍ਰਤੀ ਵੀ ਸ਼ਿਕਵਾ ਜ਼ਾਹਿਰ ਕੀਤਾ ਹੈ | ਟੈਕਸੀ ਯੂਨੀਅਨ ਦੇ ਪ੍ਰਧਾਨ ਤਿਰਲੋਕ ...

ਪੂਰੀ ਖ਼ਬਰ »

ਕਿਸਾਨ ਇਕਾਈ ਦਾ ਗਠਨ

ਮੰਡੀ ਲਾਧੂਕਾ, 21 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਸੈਦੋ ਕੇ ਹਿਠਾੜ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਦੀ ਨਵੀਂ ਬਣਾਈ ਗਈ ਕਮੇਟੀ ਦਾ ਪ੍ਰਧਾਨ ਸੇਵਾਮੁਕਤ ਪਿੰ੍ਰਸੀਪਲ ਜਗੀਰ ਸਿੰਘ ਨੂੰ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਚੰਦ ...

ਪੂਰੀ ਖ਼ਬਰ »

ਅਬੋਹਰ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ

ਅਬੋਹਰ, 21 ਸਤੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਅਬੋਹਰ ਪੁਲਿਸ ਵਲੋਂ ਸ਼ਹਿਰ 'ਚ ਗੈਰ ਸਮਾਜਿਕ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਨਹਿਰੂ ਪਾਰਕ ਦੇ ਬਾਹਰ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀ ਨੇ ਸਰੀਰਕ ਸਿੱਖਿਆ ਅਧਿਆਪਕ 'ਤੇ ਲਗਾਏ ਕੁੱਟਮਾਰ ਦੇ ਦੋਸ਼

ਅਬੋਹਰ, 21 ਸਤੰਬਰ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੇ 11ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਸਰੀਰਕ ਸਿੱਖਿਆ ਅਧਿਆਪਕ 'ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ, ਵਿਦਿਆਰਥੀ ਨੂੰ ਉਸ ਦੇ ਮਾਪਿਆਂ ਵਲੋਂ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

646 ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਕਰਨਗੇ ਗੁਪਤ ਐਕਸ਼ਨ

ਮੰਡੀ ਲਾਧੂਕਾ, 21 ਸਤੰਬਰ (ਮਨਪ੍ਰੀਤ ਸਿੰਘ ਸੈਣੀ)-646 ਪੀ ਟੀ ਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸਟੇਟ ਕਮੇਟੀ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਆਗੂ ਗੁਰਲਾਭ ਭੋਲਾ ਨੇ ਦੱਸਿਆ ਕਿ ਸਰਕਾਰ 646 ਪੀ ਟੀ ਆਈ ਨਾਲ ਧੋਖਾ ਕਰ ਰਹੀ ਹੈ, ਕਿਉਂਕਿ ਸੱਤਾ 'ਚ ਆਉਣ ਤੋਂ ...

ਪੂਰੀ ਖ਼ਬਰ »

ਹੁਣ ਜਲਾਲਾਬਾਦ ਇਲਾਕੇ 'ਚ ਟਰਾਂਸਫ਼ਾਰਮਰ ਚੋਰਾਂ ਦਾ ਕਹਿਰ ਜਾਰੀ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਇਲਾਕੇ 'ਚ ਚੋਰੀਆਂ ਦਾ ਸਿਲਸਿਲਾ ਹੁਣ ਰੁਕਦਾ ਨਜ਼ਰ ਨਹੀਂ ਆ ਰਿਹਾ | ਦੋਪਹੀਆ ਵਾਹਨਾਂ ਤੋਂ ਬਾਅਦ ਖੇਤਾਂ ਵਿਚ ਮੋਟਰਾਂ ਦੀਆਂ ਤਾਰਾ ਉੱਤਰਨ ਲੱਗੀਆਂ ਹਨ ਤੇ ਹੁਣ ਤਾਰਾਂ ਤੋਂ ਬਾਅਦ ਚੋਰਾਂ ਵਲੋਂ ਟਰਾਂਸਫ਼ਾਰਮਰਾਂ ਨੰੂ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਏ ਜਾਣ ਦੀ ਨਿਖੇਧੀ

ਮੰਡੀ ਲਾਧੂਕਾ, 21 ਸਤੰਬਰ (ਰਾਕੇਸ਼ ਛਾਬੜਾ)-ਜਨਰਲ ਵੈੱਲਫੇਅਰ ਸੁਸਾਇਟੀ ਨੇ ਜਨਰਲ ਭਲਾਈ ਬੋਰਡ ਦਾ ਚੇਅਰਮੈਨ ਨਾ ਲਗਾਏ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਸੁਸਾਇਟੀ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਵਧਾਵਨ ਨੀਟਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰ ਪੱਕਾ ਕਰਨ ਦੀ ਮੰਗ ਨੂੰ ਲੈ ਕੇ 25 ਨੂੰ ਦੇਣਗੇ ਧਰਨਾ

ਫ਼ਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ 2006 ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਨੇ ਪੱਕੇ ਨਾ ਕੀਤੇ ਜਾਣ ਨੂੰ ਲੈ ਕੇ ਇਕ ਮੀਟਿੰਗ ਕੀਤੀ | ਜਿਸ ਵਿਚ ਉਨ੍ਹਾਂ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਅਬੋਹਰ ਦੇ ਪਾਵਰ ਲਿਫਟਰਾਂ ਨੇ 9 ਸੋਨ ਤਗਮੇ ਜਿੱਤ ਕੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡ ਮੰਤਰੀ ਮੀਤ ਸਿੰਘ ਹੇਅਰ ਵਲੋਂ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਵੱਖ-ਵੱਖ ਗਤੀਵਿਧੀਆਂ ਜਾਰੀ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦਾ ਮੁੱਖ ਕੰਮ 18 ਸਾਲ ਤੋਂ ਘੱਟ ਦੇ ਬੇਸਹਾਰਾ, ਯਤੀਮ, ਅਣਗੌਲੇ ਬੱਚੇ ਤੇ ਹਰ ਉਹ ਬੱਚਾ ਜਿਸ ਨੂੰ ਸੁਰੱਖਿਆ ਤੇ ਸੰਭਾਲ ਦੀ ਲੋੜ ਹੈ ਤੇ ਵੱਖ- ਵੱਖ ਕਾਨੂੰਨਾਂ ਤਹਿਤ ਮਿਲੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਅੰਗਹੀਣ, ਵਿਧਵਾ ਤੇ ਬਜ਼ੁਰਗ ਲੋੜਵੰਦ ਅਗਸਤ ਮਹੀਨੇ ਦੀ ਪੈਨਸ਼ਨ ਨਾ ਮਿਲਣ ਕਰਕੇ ਪ੍ਰੇਸ਼ਾਨ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਸਮਾਜ ਵਿਚ ਰਹਿ ਰਹੇ ਲੋੜਵੰਦ ਬਜ਼ੁਰਗਾਂ, ਵਿਧਵਾਵਾਂ ਤੇ ਅੰਗਹੀਣਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਤੇ ਇਨ੍ਹਾਂ ਲਈ ਮਹੀਨਾਵਾਰ ਪੈਨਸ਼ਨ ਦਿੱਤੀ ਜਾਂਦੀ ਹੈ | ਪਿਛਲੀਆਂ ਸਰਕਾਰਾਂ ਵੇਲੇ 1500 ਰੁਪਏ ...

ਪੂਰੀ ਖ਼ਬਰ »

ਸੋਨੇ ਤੇ ਚਾਂਦੀ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮੰਡੀ ਲਾਧੂਕਾ, 21 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਕੱਲ੍ਹ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਹੋਏ ਸਰਕਾਰੀ ਸਕੂਲੀ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿਚੋਂ ਹਰਮਨਜੋਤ ਸਿੰਘ ਪਿੰਡ ਖੁੰਡ ਵਾਲਾ ਸੈਣੀਆਂ, ਰੋਹਨਪ੍ਰੀਤ ਸਿੰਘ ਖੁੰਡ ਵਾਲਾ ...

ਪੂਰੀ ਖ਼ਬਰ »

ਪਰਸਵਾਰਥ ਸਭਾ ਵਲੋਂ ਮੈਡੀਕਲ ਕੈਂਪ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)- ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿਖੇ ਚੱਲ ਰਹੀ ਡਿਸਪੈਂਸਰੀ 'ਚ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ 'ਚ ਓਮ ਪ੍ਰਕਾਸ਼ ਨੇ ਮਰੀਜ਼ਾਂ ਦੀ ਜਾਂਚ ਕੀਤੀ | ਇਸ ਮੌਕੇ ਪਰਸਵਾਰਥ ਸਭਾ ਦੇ ਅਹੁਦੇਦਾਰ ਵਿਜੇ ਬਾਘਲਾ, ਗੁਰਚਰਨ ...

ਪੂਰੀ ਖ਼ਬਰ »

ਅਬੋਹਰ ਜੂਡੋ ਕੋਚਿੰਗ ਸੈਂਟਰ ਦੇ ਖਿਡਾਰੀਆਂ ਨੇ ਕਈ ਮੈਡਲ ਜਿੱਤੇ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜੂਡੋ ਦੇ ਜ਼ਿਲ੍ਹਾ ਪੱਧਰੀ ਮੈਚ ਕਰਵਾਏ ਗਏ ਜਿਸ ਵਿਚ ਜ਼ਿਲ੍ਹੇ ਭਰ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਅਬੋਹਰ ਜੂਡੋ ...

ਪੂਰੀ ਖ਼ਬਰ »

ਸੱਟਾਂ ਮਾਰਨ ਵਾਲਿਆਂ ਖ਼ਿਲਾਫ ਮਾਮਲਾ ਦਰਜ

ਮੰਡੀ ਅਰਨੀਵਾਲਾ, 21 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਦੇ ਭਰਾ ਨੂੰ ਸੱਟਾਂ ਮਾਰਨ ਵਾਲਿਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਬਲੈਕਮੇਲ ਕਰਨ ਦੇ ਦੋਸ਼ ਵਿਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਵਿਚੋਂ 4 ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਤਨਾਮ ਚੰਦ ਪੁੱਤਰ ਮੁਨਸ਼ੀ ਰਾਮ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਸਿਲੰਡਰ ਸਮੇਤ ਕਾਬੂ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਨੇ ਸਿਲੰਡਰ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੇਲ ਹੈੱਕ ਕਰਕੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਅਬੋਹਰ, 21 ਸਤੰਬਰ (ਵਿਵੇਕ ਹੂੜੀਆ)-ਅਬੋਹਰ ਥਾਣਾ ਸਦਰ ਪੁਲਿਸ ਨੇ ਇਕ ਨੌਜਵਾਨ ਦੀ ਜੀਮੇਲ ਆਈ.ਡੀ. ਹੈੱਕ ਕਰਕੇ ਉਸ ਦੇ ਨੰਬਰ ਚੋਰੀ ਕਰਕੇ ਅਪਸ਼ਬਦ ਬੋਲਣ ਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਅੰਗਹੀਣ, ਵਿਧਵਾ ਤੇ ਬਜ਼ੁਰਗ ਲੋੜਵੰਦ ਅਗਸਤ ਮਹੀਨੇ ਦੀ ਪੈਨਸ਼ਨ ਨਾ ਮਿਲਣ ਕਰਕੇ ਪ੍ਰੇਸ਼ਾਨ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਸਮਾਜ ਵਿਚ ਰਹਿ ਰਹੇ ਲੋੜਵੰਦ ਬਜ਼ੁਰਗਾਂ, ਵਿਧਵਾਵਾਂ ਤੇ ਅੰਗਹੀਣਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਤੇ ਇਨ੍ਹਾਂ ਲਈ ਮਹੀਨਾਵਾਰ ਪੈਨਸ਼ਨ ਦਿੱਤੀ ਜਾਂਦੀ ਹੈ | ਪਿਛਲੀਆਂ ਸਰਕਾਰਾਂ ਵੇਲੇ 1500 ਰੁਪਏ ...

ਪੂਰੀ ਖ਼ਬਰ »

ਬਾਲਾ ਜੀ ਰਾਮ ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਦੀ ਸ਼ੁਰੂਆਤ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਸ੍ਰੀ ਬਾਲਾ ਜੀ ਰਾਮ ਲੀਲ੍ਹਾ ਕਮੇਟੀ ਵਲੋਂ 26ਵੀਂ ਰਾਮ ਲੀਲਾ ਦੀ ਸ਼ੁਰੂਆਤ ਕਰਵਾਈ ਗਈ | ਜਿਸ ਦੀ ਪਹਿਲੀ ਨਾਈਟ ਦੀ ਸ਼ੁਰੂਆਤ ਉੱਘੇ ਉਦਯੋਗਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਪ੍ਰੇਮ ਕੁਮਾਰ ਵਲੇਚਾ ਨੇ ਜੋਤ ਜਗਾ ਕੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਟਹਿਲ ਸਿੰਘ ਤੇ ਸਕੱਤਰ ਸੁਰਿੰਦਰਜੀਤ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 22 ਸਤੰਬਰ ਨੂੰ ਯੂਨੀਅਨ ਵਲੋਂ ਚੰਡੀਗੜ੍ਹ 'ਚ ਦਿੱਤੇ ਜਾ ਰਹੇ ਸੂਬਾ ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਸਕੂਲ ਨੂੰ ਰਾਸ਼ੀ ਭੇਟ

ਬੱਲੂਆਣਾ, 21 ਸਤੰਬਰ (ਜਸਮੇਲ ਸਿੰਘ ਢਿੱਲੋਂ)- ਪਿੰਡ ਕੇਰਾ ਖੇੜਾ ਦੇ ਪੰਚਾਇਤ ਮੈਂਬਰ ਮੁਨਸ਼ੀ ਰਾਮ ਨੇ ਆਪਣੀ ਮਾਤਾ ਸ਼੍ਰੀਮਤੀ ਪਾਨਾ ਦੇਵੀ ਸਹਿਤ ਸਕੂਲ ਪੁੱਜ ਕੇ ਆਪਣੇ ਪਿਤਾ ਦੀ ਬਰਸੀ ਮੌਕੇ ਸਕੂਲ ਨੂੰ ਸਹਿਯੋਗ ਰਾਸ਼ੀ ਭੇਟ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਪਿਤਾ ਦੀ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੇ ਦੇ 40 ਹਜ਼ਾਰ ਰੁਪਏ ਚੋਰੀ

ਕੁੱਲਗੜ੍ਹੀ, 21 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀ ਦੇ 40 ਹਜ਼ਾਰ ਰੁਪਏ ਚੋਰੀ ਹੋਣ ਦੀ ਘਟਨਾ ਵਾਪਰੀ ਹੈ | ਥਾਣਾ ਕੁੱਲਗੜ੍ਹੀ ਦੇ ਏ.ਐੱਸ.ਆਈ ਅਮਰ ਸਿੰਘ ਨੂੰ ਮੁੱਦਈ ਜਿਉਣ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭੰਬਾ ਲੰਡਾ ਵਲੋਂ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਤਹਿਤ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਾਕੇਸ਼ ਧੂੜੀਆ ਤੇ ਮੰਡਲ ਭਾਜਪਾ ਇੰਚਾਰਜ ...

ਪੂਰੀ ਖ਼ਬਰ »

ਗੁਲਾਬੀ ਸੰੁਡੀ ਤੋਂ ਬਚਾਅ ਲਈ ਕੰਪਨੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਅਬੋਹਰ, 21 ਸਤੰਬਰ (ਵਿਵੇਕ ਹੂੜੀਆ)-ਨੇੜਲੇ ਪਿੰਡ ਆਲਮਗੜ੍ਹ ਵਿਖੇ ਮਹਿਕ ਮੋਨਸੈਂਟੋ ਕੰਪਨੀ ਵਲੋਂ ਕਿਸਾਨਾਂ ਨੂੰ ਨਰਮੇ ਦੀ ਗੁਲਾਬੀ ਸੰੁਡੀ ਬਾਰੇ ਜਾਣਕਾਰੀ ਦੇਣ ਲਈ ਕਿਸਾਨ ਬਲਦੇਵ ਸਿੰਘ ਦੇ ਖੇਤ 'ਚ ਬੈਠਕ ਕੀਤੀ | ਇਸ ਮੌਕੇ ਕੰਪਨੀ ਦੇ ਪੰਜਾਬ ਇੰਚਾਰਜ ਸ਼ਿਵ ਪਾਲ ...

ਪੂਰੀ ਖ਼ਬਰ »

ਸਵੱਛਤਾ ਚੰਗੀ ਜੀਵਨ ਸ਼ੈਲੀ ਦਾ ਮੂਲ ਮੰਤਰ-ਟੱਕਰ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਦੇਸ਼ ਦੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਭਾਜਪਾ ਵਲੋਂ ਮਨਾਏ ਜਾ ਰਹੇ ਸੇਵਾ ਹਫ਼ਤੇ ਦੇ ਤਹਿਤ ਭਾਜਪਾ ਉੱਤਰ ਮੰਡਲ ਦੇ ਅਧਿਕਾਰੀਆਂ ਵਲੋਂ ਸਥਾਨਕ ਘੰਟਾ ਘਰ ਚੌਕ ਨੇੜੇ ਸਫ਼ਾਈ ਮੁਹਿੰਮ ਚਲਾਈ ਗਈ | ਭਾਜਪਾ ਉੱਤਰ ਮੰਡਲ ਦੇ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਮੰਡੀ ਲਾਧੂਕਾ, 21 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਬਹਿਕ ਹਸਤਾ ਉਤਾੜ ਨੁਰਸਮੰਦ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਟੂਰਨਾਮੈਂਟ ਵਿਚ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ 18 ਟੀਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਅਨਾਥ ਆਸ਼ਰਮ ਪੁੱਜੇ ਜ਼ਿਲ੍ਹਾ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ

ਅਬੋਹਰ, 21 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਆਲਮਗੜ੍ਹ ਵਿਖੇ ਚਲ ਰਹੇ ਮਾਤਰ ਛਾਇਆ ਅਨਾਥ ਆਸ਼ਰਮ ਵਿਖੇ ਪੁੱਜੇ ਜ਼ਿਲ੍ਹਾ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵਲੋਂ ਬੱਚਿਆਂ ਨਾਲ ਕਾਫ਼ੀ ਸਮਾਂ ਬਤੀਤ ਕੀਤਾ ਤੇ ਉਨ੍ਹਾਂ ਨਾਲ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟੈ੍ਰਫਿਕ ਪੁਲਿਸ ਨੇ ਬਿਨਾਂ ਨੰਬਰੀ ਵਾਹਨ ਕੀਤੇ ਜ਼ਬਤ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਟ੍ਰੈਫਿਕ ਪੁਲਿਸ ਵਲੋਂ ਲੋਕਾਂ ਨੂੰ ਟੈ੍ਰਫਿਕ ਦਾ ਪਾਠ ਪੜ੍ਹਾਉਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਜਾ ਰਹੀ ਹੈ | ਜਿਸ ਦੇ ਤਹਿਤ ਕਈ ਵਾਹਨਾਂ ਦੇ ਚਲਾਨ ਕੱਟੇ ਗਏ ਤੇ ਕਈਆਂ ਨੂੰ ਚਿਤਾਵਨੀ ਦੇ ਕੇ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ 'ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਏਾਜਲਸ ਵਰਲਡ ਸਕੂਲ 'ਚ ਵਿਸ਼ਵ ਸ਼ਾਂਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਨੇ ਹੈਂਡ ਪੇਂਟਿੰਗ ਰਾਹੀਂ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੱਤਾ | ਅਧਿਆਪਕਾਂ ਨੇ ਬੱਚਿਆਂ ਨੂੰ ਇਸ ਦਿਨ ਨੂੰ ਮਨਾਉਣ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੀ ਪਿ੍ੰਸੀਪਲ ਸਟੇਟ ਅਵਾਰਡ ਨਾਲ ਸਨਮਾਨਿਤ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਰਿਤੂ ਭੂਸਰੀ ਨੂੰ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਸਨਮਾਨ ਮਾਨਵ ਕਲਿਆਣ ਪਰਿਸ਼ਦ ਵਲੋਂ ਆਯੋਜਿਤ ਸੂਬਾ ਪੱਧਰੀ ...

ਪੂਰੀ ਖ਼ਬਰ »

ਸਕੂਲ 'ਚ ਬੱਚਿਆਂ ਦਾ ਜਨਮ ਦਿਨ ਮਨਾਇਆ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਬਰ 1 ਅੰਦਰ ਸ਼੍ਰੀਮਤੀ ਰੇਖਾ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਦਾ ਜਨਮ ਦਿਨ ਮਨਾਉਣ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ | ਇਸ ਮਹੀਨੇ ਦੇ ਜਨਮ ਵਾਲੇ ਬੱਚਿਆਂ ਦਾ ਜਨਮ ਦਿਨ ਸਕੂਲ ਅੰਦਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਰੈੱਡ ਰਿਬਨ ਕਲੱਬ ਨੇ ਕਰਵਾਏ ਕੁਇਜ਼ ਮੁਕਾਬਲੇ

ਫ਼ਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)-ਸਰਕਾਰੀ ਐਮ.ਆਰ.ਕਾਲਜ ਵਿਖੇ ਰੈੱਡ ਰਿਬਨ ਕਲੱਬ ਵਲੋਂ ਕੁਇਜ਼ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਜਾਣਕਾਰੀ ਦਿੰਦਿਆਂ ਪ੍ਰੋ. ਰਾਮ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX