ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਲੁਧਿਆਣਾ

ਸ਼ਹਿਰ 'ਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ

ਚੋਰੀ, ਲੁੱਟ-ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ 'ਚ ਹੋਇਆ ਵਾਧਾ
ਪਰਮਿੰਦਰ ਸਿੰਘ ਆਹੂਜਾ
ਲੁਧਿਆਣਾ, 21 ਸਤੰਬਰ-ਸਨਅਤੀ ਸ਼ਹਿਰ ਲੁਧਿਆਣਾ 'ਚ ਦਿਨ-ਬ-ਦਿਨ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਜਿੱਥੇ ਆਮ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ | ਇਸ ਸੰਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਤੋਂ ਕਈ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਵਿਚ ਲੁੱਟ-ਖੋਹ, ਚੋਰੀ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ | ਸ਼ਾਇਦ ਹੀ ਕੋਈ ਦਿਨ ਅਜਿਹਾ ਹੋਵੇ, ਜਿਸ ਦਿਨ ਸ਼ਹਿਰ ਵਿਚ ਚੋਰੀ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ਲੁਟੇਰਿਆਂ ਅਤੇ ਚੋਰਾਂ ਵਲੋਂ ਅੰਜਾਮ ਨਾ ਦਿੱਤਾ ਗਿਆ ਹੋਵੇ | ਸ਼ਹਿਰ ਦੇ ਪਾਸ਼ ਇਲਾਕੇ ਅੱਜ-ਕੱਲ੍ਹ ਚੋਰਾਂ ਦੇ ਖ਼ਾਸ ਨਿਸ਼ਾਨੇ 'ਤੇ ਹਨ ਅਤੇ ਇੱਥੇ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ | ਪਿਛਲੇ ਦਿਨੀਂ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਰਿਹਾਇਸ਼ ਨੇੜੇ ਚੋਰਾਂ ਵਲੋਂ 6 ਘਰਾਂ ਵਿਚ ਧਾਵਾ ਬੋਲਿਆ ਅਤੇ ਇੱਥੋਂ ਨਕਦੀ ਤੇ ਮੋਬਾਈਲ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਕਾਰੋਬਾਰੀ ਇਲਾਕੇ ਮਾਲ ਰੋਡ 'ਤੇ ਵੀ ਬੀਤੇ ਦਿਨ ਚੋਰਾਂ ਵਲੋਂ ਮੋਬਾਈਲ ਸ਼ੋਅਰੂਮ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ | ਇਸ ਤੋਂ ਇਲਾਵਾ ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਵੀ ਵਾਧਾ ਹੋਇਆ ਹੈ ਅਤੇ ਆਏ ਦਿਨ ਲੁਟੇਰੇ ਰਾਹ ਜਾਂਦੇ ਲੋਕਾਂ ਪਾਸੋਂ ਮੋਬਾਈਲ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਂਦੇ ਹਨ | ਸ਼ਹਿਰ ਦੇ ਹੋਰ ਇਲਾਕਿਆਂ 'ਚ ਘਰਾਂ ਵਿਚ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਆਮ ਗੱਲ ਹੋ ਗਈ ਹੈ | ਚੋਰੀ ਦੀਆਂ ਮਾਮੂਲੀ ਘਟਨਾਵਾਂ ਵਿਚ ਲੋਕ ਰਿਪੋਰਟ ਦਰਜ ਕਰਵਾਉਣ ਤੋਂ ਵੀ ਹੁਣ ਗੁਰੇਜ਼ ਕਰ ਰਹੇ ਹਨ ਕਿਉਂਕਿ ਪੁਲਿਸ ਵਲੋਂ ਚੋਰੀ ਦੇ ਮਾਮਲਿਆਂ ਵਿਚ ਰਿਪੋਰਟ ਦਰਜ ਕਰਨ ਵਿਚ ਵੀ ਆਨਾਕਾਨੀ ਕੀਤੀ ਜਾਂਦੀ ਹੈ ਅਤੇ ਸ਼ਿਕਾਇਤਕਰਤਾ ਨੂੰ ਖੱਜਲ-ਖ਼ੁਆਰ ਕੀਤਾ ਜਾਂਦਾ ਹੈ | ਹਾਲਾਂਕਿ ਉੱਚ ਅਧਿਕਾਰੀਆਂ ਵਲੋਂ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਵਾਰਦਾਤ ਹੋਣ ਦੀ ਸੂਰਤ ਵਿਚ ਤੁਰੰਤ ਮੁੱਢਲੀ ਰਿਪੋਰਟ ਦਰਜ ਕਰਨ ਦੇ ਹੁਕਮ ਦਿੱਤੇ ਹਨ, ਪਰ ਹੇਠਲੇ ਪੱਧਰ 'ਤੇੇ ਅਧਿਕਾਰੀਆਂ ਵਲੋਂ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ ਜਾ ਰਹੀ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਤੋਂ ਇਲਾਵਾ ਸ਼ਹਿਰ ਵਿਚ ਗੁੰਡਾਗਰਦੀ ਅਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਤਾਂ ਆਮ ਜਿਹੀ ਗੱਲ ਹੋ ਗਈ ਹੈ | ਪਿਛਲੇ ਕੁੱਝ ਦਿਨਾਂ ਤੋਂ ਗੈਂਗਸਟਰਾਂ ਵਿਚਾਲੇ ਹੋ ਰਹੀਆਂ ਲੜਾਈਆਂ ਦੌਰਾਨ ਗੋਲੀ ਚੱਲਣ ਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ, ਪਰ ਪੁਲਿਸ ਵਲੋਂ ਇਨ੍ਹਾਂ ਮਾਮਲਿਆਂ 'ਚ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ | ਪੁਲਿਸ ਦੀ ਕਾਰਵਾਈ ਸਿਰਫ਼ ਕੇਸ ਦਰਜ ਕਰਨ ਤੱਕ ਹੀ ਸੀਮਤ ਰਹਿ ਗਈ ਹੈ | ਸ਼ਹਿਰ ਵਿਚ ਗੁੰਡਾਗਰਦੀ ਦੀਆਂ ਘਟਨਾਵਾਂ ਵਿਚ ਵੀ ਵਾਧਾ ਹੋ ਰਿਹਾ ਹੈ | ਪਿਛਲੇ ਇਕ ਮਹੀਨੇ ਤੋਂ ਵਾਹਨ ਚੋਰੀ ਦੀਆਂ ਘਟਨਾਵਾਂ ਵੀ ਲਗਾਤਾਰ ਵਧ ਰਹੀਆਂ ਹਨ ਖ਼ਾਸ ਕਰਕੇ ਅਦਾਲਤੀ ਕੰਪਲੈਕਸ, ਪਾਰਕਾਂ ਦੇ ਬਾਹਰੋਂ ਵਾਹਨ ਚੋਰੀ ਤੋਂ ਇਲਾਵਾ ਹੁਣ ਤਾਂ ਚੋਰ ਘਰਾਂ ਦੇ ਬਾਹਰ ਖੜ੍ਹੇ ਵੀ ਵਾਹਨ ਚੋਰੀ ਕਰਨ ਲੱਗ ਪਏ ਹਨ | ਪੁਲਿਸ ਵਲੋਂ ਕੁੱਝ ਅਜਿਹੀਆਂ ਥਾਵਾਂ 'ਤੇ ਸਾਦਾ ਕੱਪੜਿਆਂ 'ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ, ਪਰ ਉਸ ਦਾ ਕੋਈ ਖ਼ਾਸ ਫ਼ਾਇਦਾ ਹੁੰਦਾ ਦਿੱਖ ਨਹੀਂ ਰਿਹਾ ਹੈ ਅਤੇ ਇਨ੍ਹਾਂ ਵਾਰਦਾਤਾਂ ਨੂੰ ਪੁਲਿਸ ਲਗਾਮ ਲਗਾਉਣ ਵਿਚ ਅਸਫਲ ਰਹੀ ਹੈ |

ਨਸ਼ਾ ਤਸਕਰੀ ਨੂੰ ਲੈ ਕੇ ਲੋਕਾਂ ਨੇ ਕੱਢਿਆ ਰੋਸ ਮਾਰਚ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਅੱਜ ਜਵਾਹਰ ਨਗਰ ਦੇ ਰਹਿਣ ਵਾਲੇ ਲੋਕਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਤੇ ਪੁਲਿਸ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਹਲਕਾ ਵਿਧਾਇਕ ਉੱਪਰ ...

ਪੂਰੀ ਖ਼ਬਰ »

-ਸੱਸ ਤੇ ਜਵਾਈ ਦੇ ਕਤਲ ਦਾ ਮਾਮਲਾ-

ਮਿ੍ਤਕਾਂ ਦੇ ਵਾਰਸਾਂ ਨੇ ਡਾਕਟਰਾਂ 'ਤੇ ਇਲਾਜ 'ਚ ਅਣਗਹਿਲੀ ਵਰਤਣ ਦੇ ਦੋਸ਼ ਲਗਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਤਜੋਤ ਨਗਰ 'ਚ ਬੀਤੇ ਦਿਨ ਸੱਸ ਤੇ ਜਵਾਈ ਨੂੰ ਕਤਲ ਕਰਨ ਦੇ ਮਾਮਲੇ ਵਿਚ ਡਾਕਟਰਾਂ ਵਲੋਂ ਕਥਿਤ ਤੌਰ 'ਤੇ ਇਲਾਜ ਵਿਚ ਵਰਤੀ ਅਣਗਹਿਲੀ ਦੇ ਦੋਸ਼ ਲਗਾ ਕੇ ਮਿ੍ਤਕਾਂ ਦੇ ਪਰਿਵਾਰਾਂ ਵਲੋਂ ਅੱਜ ਸਿਵਲ ਹਸਪਤਾਲ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ 'ਚ 11 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪਿੰਡ ਕਾਸਾਬਾਦ ਵਿਚ ਨਾਜਾਇਜ਼ ਮਾਈਨਿੰਗ ਕਰ ਰਹੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜ਼ਿਲ੍ਹਾ ਮਾਈਨਿੰਗ ਅਫ਼ਸਰ ਰਾਕੇਸ਼ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਢੰਡਾਰੀ ਕਲਾਂ, 21 ਸਤੰਬਰ (ਪਰਮਜੀਤ ਸਿੰਘ ਮਠਾੜੂ)-ਜੀ. ਆਰ. ਪੀ. ਢੰਡਾਰੀ ਕਲਾਂ ਰੇਲਵੇ ਸਟੇਸ਼ਨ 'ਤੇ ਤਾਇਨਾਤ ਏ. ਐਸ. ਆਈ. ਕਿਰਪਾਲ ਸਿੰਘ ਨੇ ਦੱਸਿਆ ਕਿ ਟਰੇਨ ਨੰ. 15655 ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਇਹ ਵਿਅਕਤੀ ਸਿਰ ਤੋਂ ਮੋਨਾ ਅਤੇ ਕਲੀਨਸ਼ੇਵ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਨਵਾਂ ਦਾਖਲਾ ਪ੍ਰਾਪਤ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਸੈਸ਼ਨ 2022-23 ਦੌਰਾਨ ਬੀ-ਟੈੱਕ ਦੀਆਂ ਅਲੱਗ-ਅਲੱਗ ਬਰਾਂਚਾਂ 'ਚ ਨਵਾਂ ਦਾਖਲਾ ਪ੍ਰਾਪਤ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਜੈਨਕੋ ਰਾਅ-2022 ਕਰਵਾਇਆ ਗਿਆ | ਪ੍ਰੋਗਰਾਮ ਵਿਚ 600 ਤੋਂ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਦੇ ਤਾਨਾਸ਼ਾਹੀ ਖ਼ਿਲਾਫ਼ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਰੋਸ ਧਰਨਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪਸ਼ੂ ਪਾਲਣ ਵਿਭਾਗ ਦੀ ਉੱਚ ਅਫ਼ਸਰਸ਼ਾਹੀ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਖ਼ਿਲਾਫ਼ ਅਪਣਾਏ ਜਾ ਰਹੇ ਤਾਨਾਸ਼ਾਹੀ ਰਵੱਈਏ ਦੇ ਵਿਰੋਧ ਵਜੋਂ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਲੁਧਿਆਣਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਫੁੱਲਾਂਵਾਲ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਵੰਡ ਖੇਤਰ ਦੇ ਨਿੱਜੀਕਰਨ ਦੇ ਵਿਰੁੱਧ, ਪੰਜਾਬ ਸਰਕਾਰ ਵਲੋਂ ਸਮਾਰਟ ਮੀਟਰ ਲਾਉਣ ਦੇ ਵਿਰੁੱਧ, ਮੁਲਾਜ਼ਮਾਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਕਿ ਸਕੂਲ ਦੇ ਵਿਧਿਆਰਥੀਆਂ ਨੇ ਸੈਂਟਰ ਪੱਧਰ ਦੇ ਮੁਕਾਬਲਿਆਂ 'ਚ ਜਿੱਤ ਹਾਸਲ ਕੀਤੀ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਸੈਂਟਰ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ਐਨ.ਸੀ.ਸੀ. ਕੈਡਿਟਾਂ ਦੀ ਭਰਤੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਲੁਧਿਆਣਾ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਅੱਜ ਕਾਲਜ ਕੈਂਪਸ 'ਚ ਐਨ.ਸੀ.ਸੀ. ਕੈਡਿਟਸ ਦਾਖਲਾ ਸੈਸ਼ਨ ਕਰਵਾਇਆ ਗਿਆ | ਸੈਸ਼ਨ ਦਾ ਸੰਚਾਲਨ 3 ਪੰਜਾਬ ਗਰਲਜ਼ ਬੀ.ਐਨ.ਐਨ.ਸੀ.ਸੀ. ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਪਸ਼ੂ ਮੇਲੇ ਦੌਰਾਨ 3 ਅਗਾਂਹਵਧੂ ਕਿਸਾਨਾਂ ਦਾ ਮੁੱਖ ਮੰਤਰੀ ਪੁਰਸਕਾਰ ਨਾਲ ਹੋਵੇਗਾ ਸਨਮਾਨ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵਲੋਂ 23 ਤੇ 24 ਸਤੰਬਰ ਨੂੰ ਪਸ਼ੂ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਸ਼ੂ ਪਾਲਣ ਕਿੱਤਿਆਂ ਵਿਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ 3 ਅਗਾਂਹਵਧੂ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਵਿੱਤ ਮੰਤਰੀ ਨਾਲ ਮੀਟਿੰਗ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਪੰਜਾਬ-ਯੂ.ਟੀ. ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ | ਸਾਂਝਾ ਫ਼ਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਜਰਮਨਜੀਤ ਸਿੰਘ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ, ਪ੍ਰੇਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਲੋਂ ਸਾਬਣ ਕਾਰਖ਼ਾਨੇ ਦਾ ਉਦਯੋਗਿਕ ਦੌਰਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਕੈਮਿਸਟਰੀ ਵਿਭਾਗ ਖ਼ਾਲਸਾ ਕਾਲਜ (ਲੜਕੀਆਂ) ਸਿਵਲ ਲਾਈਨਜ਼ ਲੁਧਿਆਣਾ ਦੇ ਬੀ.ਐਸ.ਸੀ. ਦੀਆਂ ਵਿਦਿਆਰਥਣਾਂ ਵਲੋਂ ਰਾਜ ਸਾਬਣ ਕਾਰਖ਼ਾਨਾ ਲੁਧਿਆਣਾ ਦਾ ਉਦਯੋਗਿਕ ਦੌਰਾ ਕੀਤਾ ਗਿਆ | ਵਿਦਿਆਰਥੀਆਂ ਦੇ ਨਾਲ ਤਿੰਨ ਫੈਕਲਟੀ ਮੈਂਬਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਹੌਲਦਾਰ ਗੁਰਨਾਮ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ...

ਪੂਰੀ ਖ਼ਬਰ »

ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਭਾਜਪਾ ਜੋੜ-ਤੋੜ ਦੀ ਰਾਜਨੀਤੀ ਕਰਨ ਦੀ ਸੋਚ ਰੱਖਦੀ ਹੈ-ਬਾਵਾ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ. ਕਾਂਗਰਸ ਦੇ ਕੌਮੀ ਕੋਆਰਡੀਨੇਟਰ ਕਿ੍ਸ਼ਨ ਕੁਮਾਰ ਬਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ ਕਾਂਗਰਸੀ ਆਗੂਆਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਕਮੇਟੀ ਨੇ ਕੌਂਸਲਰ ਗਿਆਸਪੁਰਾ ਨੂੰ ਕੀਤਾ ਸਨਮਾਨਿਤ

ਢੰਡਾਰੀ ਕਲਾਂ, 17 ਸਤੰਬਰ (ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਢੰਡਾਰੀ ਕਲਾਂ ਦੇ ਹਾਲ ਵਿਚ ਵਾਰਡ ਨੰਬਰ 30 ਦੇ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਵਲੋਂ 5 ਏਅਰ ਕੰਡੀਸ਼ਨ ਲਗਵਾਏ ਗਏ ਹਨ | ਇਸ ਖ਼ੁਸ਼ੀ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...

ਪੂਰੀ ਖ਼ਬਰ »

ਕੁੱਟਮਾਰ ਦਾ ਸ਼ਿਕਾਰ ਕੰਡਕਟਰ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ-ਸੂਬਾ ਪ੍ਰਧਾਨ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਅੱਜ ਨੌਸ਼ਹਿਰਾ ਪਨੂੰਆਂ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਇਕ ਕੰਡਕਟਰ ਦੀ ਬੇਤਹਾਸ਼ਾ ਕੁੱਟਮਾਰ ਕੀਤੀ ...

ਪੂਰੀ ਖ਼ਬਰ »

ਸੰਸਦ ਮੈਂਬਰ ਬਿੱਟੂ ਦੇ ਨਕਲੀ ਨਿੱਜੀ ਸਕੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਕਲੀ ਨਿੱਜੀ ਸਕੱਤਰ ਖ਼ਿਲਾਫ਼ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਮਲ ਕਿਸ਼ੋਰ ਵਾਸੀ ਸਲੇਮ ਟਾਬਰੀ ਦੀ ...

ਪੂਰੀ ਖ਼ਬਰ »

100 ਕਿੱਲੋ ਤੋਂ ਜ਼ਿਆਦਾ ਕੂੜਾ ਪੈਦਾ ਕਰਨ ਵਾਲੇ ਹਸਪਤਾਲਾਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਵੱਡੇ ਅਦਾਰਿਆਂ ਨੰੂ ਹੋਣਗੇ ਨੋਟਿਸ ਜਾਰੀ

ਲੁਧਿਆਣਾ, 21 ਸਤੰਬਰ (ਭੁੁਪਿੰਦਰ ਸਿੰਘ ਬੈਂਸ)-ਸ਼ਹਿਰ 'ਚੋਂ ਕੂੜੇ ਦੀ ਸਫਾਈ ਨੰੂ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸੌ ਕਿੱਲੋ ਤੋਂ ਜਿਆਦਾ ਕੂੜਾ ਪੈਦਾ ਕਰਨ ਵਾਲੇ ਹਸਪਤਾਲਾਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਹੋਰ ਵੱਡੇ ਅਦਾਰਿਆਂ ਨੰੂ ਨੋਟਿਸ ਜਾਰੀ ਕੀਤੇ ਜਾਣਗੇ | ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਸਪਲਾਈ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਸਹਾਇਕ ਸਬ ਇੰਸਪੈਕਟਰ ਮੁਅੱਤਲ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ ਵਿਚ ਨਸ਼ਾ ਸਪਲਾਈ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਸਹਾਇਕ ਸਬ ਇੰਸਪੈਕਟਰ ਬਲਵੀਰ ਕੁਮਾਰ ਨੂੰ ਪੁਲਿਸ ਕਮਿਸ਼ਨਰ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ 1925 ਐਕਟ ਦੀ ਮੂਲ ਭਾਵਨਾ ਨਾਲ ਖਿਲਵਾੜ-ਜਥੇਦਾਰ ਤਲਵੰਡੀ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਪ੍ਰਬੰਧਕ ਕਮੇਟੀ 1925 ਦੇ ਐਕਟ ਤਹਿਤ ਹੋਂਦ ਵਿਚ ਆਈ ਇਕ ਸੰਵਿਧਾਨਿਕ ਸੰਸਥਾ ਹੈ, ਜਿਸ ਦੀ ਚੋਣ ਵੀ ਭਾਰਤੀ ਸੰਵਿਧਾਨ ਦੇ ਕਾਨੂੰਨ ਅਨੁਸਾਰ ਭਾਰਤ ਸਰਕਾਰ ਹੀ ਕਰਾਉਂਦੀ ਹੈ, ਇਸ ਦੀ ਕਾਨੂੰਨੀ ਵੈਧਿਤਾ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਡੋਰ ਸਟੇਡੀਅਮ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਅਪੀਲ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਸਥਾਨਕ ਪੱਖੋਵਾਲ ਰੋਡ ਵਿਖੇ ਇੰਨਡੋਰ ਸਟੇਡੀਅਮ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਦਾ ਕਾਗਜ਼ਾਂ ਵਿਚ ਸ਼ਹੀਦ ਭਗਤ ਸਿੰਘ ਇੰਨਡੋਰ ਸਟੇਡੀਅਮ ਹੋਣ ਦੇ ਬਾਵਜੂਦ ਸ਼ਹੀਦ ਦਾ ਨਾਂਅ ਨਾ ਲਿਖਣ ਦਾ ਮਾਮਲਾ ਮੁੱਖ ਮੰਤਰੀ ਪੰਜਾਬ ਭਗਵੰਤ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਾਲਾਨ ਕੱਟੇ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਸਿਹਤ ਸ਼ਾਖਾ ਵਲੋਂ ਅੱਜ ਜ਼ੋਨ ਏ ਅਤੇ ਵੀ ਵਿਚ ਕਾਰਵਾਈ ਕਰਦੇ ਹੋਏ ਪਲਾਸਟਿਕ ਦਾ ਪ੍ਰਯੋਗ ਕਰਨ ਵਾਲੇ ਦੁਕਾਨਦਾਰਾਂ ਦੇ ਚਾਲਾਨ ਕੱਟੇ ਅਤੇ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਕੀਤੇ ਗਏ | ਜ਼ੋਨ ਏ1 ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੂੰ ਮਿਲਿਆ ਵਫ਼ਦ

ਲੁਧਿਆਣਾ, 21 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਸਰਾਭਾ ਨਗਰ ਸਥਿਤ ਜ਼ੋਨ ਡੀ ਵਿਖੇ ਨਿਗਮ ਕਮਿਸ਼ਨਰ ਨੂੰ ਪਰਵੀਨ ਬਾਂਸਲ ਸੂਬਾ ਉੱਪ ਪ੍ਰਧਾਨ ਦੀ ਅਗਵਾਈ ਹੇਠ ਇਕ ਵਫਦ ਮਿਲਿਆ ਅਤੇ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ ਅਤੇ ਖੇਡਾਂ 'ਚ ਸਰਕਾਰੀ ਹਾਈ ਸਕੂਲ ਇਯਾਲੀ ਕਲਾਂ ਨੇ ਮਾਰੀਆਂ ਮੱਲਾਂ

ਇਯਾਲੀ/ਥਰੀਕੇ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸਰਕਾਰੀ ਹਾਈ ਸਕੂਲ ਇਯਾਲੀ ਕਲਾਂ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਅਤੇ ਖੇਡਾਂ ਵਿਚ ਮੱਲਾਂ ਮਾਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਿਨ੍ਹਾਂ ਵਿਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਜਰਮਨੀ ਪ੍ਰਦਰਸ਼ਨੀ 'ਚ ਪੰਜਾਬ ਦੀ ਉਦਯੋਗਿਕ ਤਾਕਤ ਦਿਖਾਉਣ ਲਈ 'ਆਪ' ਵਲੋਂ ਸੀਸੂ ਦੇ ਪ੍ਰਧਾਨ ਆਹੂਜਾ ਦਾ ਧੰਨਵਾਦ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੀ.ਏ. ਸੁਰੇਸ਼ ਗੋਇਲ, ਪ੍ਰੀਤਇੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਲੋਂ ਅੱਜ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਤੇ ਨਿਊ ...

ਪੂਰੀ ਖ਼ਬਰ »

ਕਸ਼ਿਅਪ ਰਾਜਪੂਤ ਸ਼ੋਸਲ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਸਥਾਪਨਾ ਦਿਵਸ

ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਕਸ਼ਿਅਪ ਰਾਜਪੂਤ ਸ਼ੋਸਲ ਵੈੱਲਫੇਅਰ ਸੁਸਾਇਟੀ ਲੁਧਿਆਣਾ ਨੇ ਸੁਸਾਇਟੀ ਦਾ 18ਵਾਂ ਸਥਾਪਨਾ ਦਿਵਸ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਮਨਾਇਆ | ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ-2022' ਤਹਿਤ ਵੱਖ-ਵੱਖ ਉਮਰ ਵਰਗ 'ਚ ਲੜਕੇ/ਲੜਕੀਆਂ ਦੇ ਮੁਕਾਬਲੇ ਹੋਏ ਸ਼ੁਰੂ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹੇ ਵਿਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ 'ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ | ਅੱਜ ਮਹਿਲਾ/ਪੁਰਸ਼ ਦੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਜੱਗੀ ਮਾਨਵ ਅਧਿਕਾਰ ਐਕਸ਼ਨ ਫੋਰਮ ਦੇ ਸੂਬਾ ਸਕੱਤਰ ਬਣੇ

ਲੁਧਿਆਣਾ 21 ਸਤੰਬਰ (ਸਲੇਮਪੁਰੀ)-ਮਾਨਵ ਅਧਿਕਾਰ ਐਕਸ਼ਨ ਫੋਰਮ ਦੀ ਮੀਟਿੰਗ ਲਿੰਕ ਰੋਡ ਨੇੜੇ ਰੇਲਵੇ ਸਟੇਸ਼ਨ ਵਿਖੇ ਹੋਈ | ਮੀਟਿੰਗ 'ਚ ਮਾਨਵ ਅਧਿਕਾਰ ਐਕਸ਼ਨ ਫੋਰਮ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ...

ਪੂਰੀ ਖ਼ਬਰ »

ਨੂਰਵਾਲਾ ਤੇ ਗਰੇਵਾਲ ਪਰਿਵਾਰ ਨੂੰ ਸਦਮਾ, ਪਿਤਾ ਸਵਰਗਵਾਸ

ਭਾਮੀਆਂ ਕਲਾਂ, 21 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਦੇ ਹਰਦੀਪ ਗਰੇਵਾਲ ਅਤੇ ਬਿਕਰਮਜੀਤ ਸਿੰਘ ਗਰੇਵਾਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ. ਜ਼ੋਰਾ ਸਿੰਘ ਗਰੇਵਾਲ ਸਾਬਕਾ ਸਰਪੰਚ ਅਚਾਨਕ ...

ਪੂਰੀ ਖ਼ਬਰ »

ਰਾਸ਼ਟਰੀ ਕੌਸ਼ਲ ਸੰਸਥਾ ਵਿਖੇ ਸਮਾਰੋਹ ਦੌਰਾਨ 110 ਸਿਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਰਾਸ਼ਟਰੀ ਕੌਸ਼ਲ ਸੰਸਥਾ ਗਿੱਲ ਰੋਡ ਲੁਧਿਆਣਾ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਰਾਸ਼ਟਰੀ ਕਰਾਫ਼ਟ ਇੰਨਸਟਰੈਕਟਰ ਸੈਸ਼ਨ 2021-2022 ਦੇ 110 ਸਿਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ ਅਤੇ ਪਹਿਲਾ, ਦੂਸਰਾ ਤੇ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਠੇਕਾ ਕਾਮਿਆਂ ਵਲੋਂ ਸੰਗਰੂਰ 'ਚ ਰੋਸ ਰੈਲੀ 26 ਨੂੰ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਤਾਇਨਾਤ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਦੀ ਸੂਬਾਈ ਆਗੂ ਕਿਰਨਜੀਤ ਕੌਰ, ਕੁਲਵਿੰਦਰ ਕੌਰ, ਪਿ੍ਤਪਾਲ ਸਿੰਘ ਅਤੇ ਡਾ. ਸ਼ਿਵਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਤੇ ਬੈਂਸ ਸਮਰਥਕ ਨਿਗਮ ਚੋਣਾਂ ਲਈ ਤਿਆਰ-ਰਵੀ ਕੁਮਾਰ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਵਾਰਡ ਨੰਬਰ 48 ਦੇ ਇੰਚਾਰਜ ਰਵੀ ਕੁਮਾਰ ਨੇ ਕਿਹਾ ਕਿ ਆਉਂਦੇ 6 ਮਹੀਨਿਆਂ ਤੱਕ ਆਗਾਮੀ ਨਿਗਮ ਚੋਣਾਂ ਨੂੰ ਲੈ ਕੇ ਵਾਰਡਬੰਦੀ ਹੋਣ ਤੋਂ ਬਾਅਦ ਵੱਖ-ਵੱਖ ਧੜਿਆਂ ਦੇ ਆਗੂ ਸਰਗਰਮ ਹੋ ਗਏ ਹਨ ਇਸੇ ਦੇ ਚੱਲਦਿਆਂ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਜਿੱਤਿਆ ਅੰਡਰ-17 ਜ਼ੋਨਲ ਕਿ੍ਕਟ ਟੂਰਨਾਮੈਂਟ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸਾ ਨਗਰੀ ਪੁਲੀ ਦੀ ਟੀਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੁਹਰਾਉਂਦੇ ਹੋਏ, ਅੰਡਰ-17 ਜ਼ੋਨਲ ਕਿ੍ਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਇੰਡੀਅਨ ਪਬਲਿਕ ਸਕੂਲ (ਆਈ.ਪੀ.ਐਸ.) ਨੂੰ 5 ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮਾਡਲ ਟਾਊਨ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਗਲਾਡਾ ਵਲੋਂ 5 ਅਣਅਧਿਕਾਰਤ ਕਾਲੋਨੀਆਂ 'ਤੇ ਕਾਰਵਾਈ

ਲੁਧਿਆਣਾ, 21 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਗਲਾਡਾ ਵਲੋਂ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲ੍ਹੀ ਦੇ ਹੁਕਮਾਂ ਅਨੁਸਾਰ ਬੁਲਡੋਜ਼ਰ ਚਲਾਕੇ 5 ਗੈਰ ਕਾਨੂੰਨੀ ਕਾਲੋਨੀਆਂ ਖਿਲਾਫ ਕਾਰਵਾਈ ਕੀਤੀ ਗਈ | ਇਨ੍ਹਾਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਹਿਲਾਂ ਹੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਸ਼ਬਦ ਗੁਰੂ ਨਾਲ ਜੋੜਨ ਦੇ ਮਕਸਦ ਤਹਿਤ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਕਾਰਖ਼ਾਨਿਆਂ 'ਚ ਕੰਮ ਕਰਨ ਵਾਲੇ ਕਰਮਚਾਰੀ ਅਤੇ ਕਾਮੇ ਆਮ ਆਦਮੀ ਕਲੀਨਿਕ ਤੋਂ ਕਰਵਾਉਣ ਇਲਾਜ-ਗਰਚਾ

ਢੰਡਾਰੀ ਕਲਾਂ, 21 ਸਤੰਬਰ (ਪਰਮਜੀਤ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਗਰਚਾ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਏ ਗਏ ਆਮ ਆਦਮੀ ਕਲੀਨਿਕ ਬਹੁਤ ਸਫਲਤਾਪੂਰਵਕ ਕੰਮ ਕਰ ਰਹੇ ਹਨ | ਰੋਜ਼ਾਨਾ ਹੀ ਡੇਢ ਸੌ ਤੋਂ ਦੋ ਸੌ ਤੱਕ ਮਰੀਜ਼ਾਂ ਦਾ ਮੁਫ਼ਤ ...

ਪੂਰੀ ਖ਼ਬਰ »

ਬਸਤੀ ਜੋਧੇਵਾਲ ਚੌਕ ਦੀ ਟੁੱਟੀ ਸੜਕ ਅਤੇ ਖੜੇ੍ਹ ਬਰਸਾਤ ਦੇ ਪਾਣੀ ਤੋਂ ਲੋਕ ਹਨ ਪ੍ਰੇਸ਼ਾਨ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੰੂ ਸਮਾਰਟ ਸਿਟੀ ਬਣਾਉਣ ਲਈ ਯਤਨ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ, ਲੇਕਿਨ ਬਸਤੀ ਜੋਧੇਵਾਲ ਚੌਕ ਦੀ ਟੁੱਟੀ ਸੜਕ ਅਤੇ ਸੜਕ ਉੱਤੇ ਬਰਸਾਤ ਦਾ ਖੜ੍ਹਾ ਪਾਣੀ ਨਿਗਮ ਦੇ ...

ਪੂਰੀ ਖ਼ਬਰ »

ਮਾਡਲ ਟਾਊਨ ਨੇੜੇ ਸੜਕ ਧਸਣ ਕਾਰਨ ਲੋਕਾਂ 'ਚ ਫੈਲੀ ਦਹਿਸ਼ਤ, ਸੜਕ 'ਚ ਪਿਆ ਵੱਡਾ ਟੋਇਆ

ਲੁਧਿਆਣਾ, 21 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਜਗਜੀਤ ਨਗਰ ਮਾਡਲ ਟਾਊਨ ਰੇਲਵੇ ਕਰਾਸਿੰਗ ਨੇੜੇ ਸੜਕ ਧਸਣ ਕਾਰਨ ਅਤੇ ਸੜਕ ਵਿਚ ਵੱਡਾ ਟੋਇਆ ਪੈਣ ਕਾਰਨ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਫੈਲ ਗਈ ਪਰ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਵਿਚ ਕਿਸੇ ਦਾ ਨੁਕਸਾਨ ਨਹੀਂ ਹੋਇਆ | ...

ਪੂਰੀ ਖ਼ਬਰ »

ਇਲੈਕਟਿ੍ਕ ਵਹੀਕਲਜ਼ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਵਿਧਾਇਕ ਗੋਗੀ ਨਾਲ ਮੁਲਾਕਾਤ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਇਲੈਕਟਿ੍ਕ ਵਹੀਕਲਜ਼ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਅੱਜ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ,ਜਿਸ ਵਿਚ ਉਨ੍ਹਾਂ ਨੇ ਆਪਣੀਆਂ ਮੰਗਾਂ ਤੋਂ ਵਿਧਾਇਕ ਗੋਗੀ ਨੂੰ ...

ਪੂਰੀ ਖ਼ਬਰ »

ਬਿੰਦਰਾ ਵਲੋਂ ਕੇਂਦਰੀ ਮੰਤਰੀ ਮਾਡਵੀਆ ਨਾਲ ਮੀਟਿੰਗ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਯੁਵਕ ਵਿਕਾਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ, ਰਸਾਇਣ ਤੇ ਖਾਦ ਮੰਤਰੀ ਮਨਸੁਖ ਲਕਸ਼ਮਣਭਾਈ ਮਾਡਵੀਆ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ | ਚੇਅਰਮੈਨ ...

ਪੂਰੀ ਖ਼ਬਰ »

ਵੱਖ-ਵੱਖ ਮੈਡੀਕਲ ਅਤੇ ਨਰਸਿੰਗ ਕਾਲਜਾਂ 'ਚ ਅਲਜਾਈਮਰ ਦਿਵਸ ਮਨਾਇਆ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਵਰਲਡ ਅਲਜਾਈਮਰ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਅਤੇ ਹਸਪਤਾਲਾਂ 'ਚ ਸਿਹਤ ਜਾਗਰੂਕਤਾ ਸਮਾਗਮ ਕਰਵਾਏ ਗਏ | ਦਿਆਨੰਦ ਹਸਪਤਾਲ ਵਿਚ ਸਮਾਗਮ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਮਨਾਏ ਗਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX