ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਰੂਪਨਗਰ

ਵੈਟਰਨਰੀ ਇੰਸਪੈਕਟਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦੇ ਵਿਰੁੱਧ ਧਰਨਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਵੈਟਰਨਰੀ ਇੰਸਪੈਕਟਰਜ਼ ਵਲੋਂ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸੂਬਾ ਕਮੇਟੀ ਮੈਂਬਰ ਰਮੇਸ਼ ਕੱਕੜ ਦੀ ਅਗਵਾਈ ਹੇਠ ਡਾਇਰੈਕਟਰ ਪਸ਼ੂ ਪਾਲਣ, ਪੰਜਾਬ ਦੇ ਵਿਰੁੱਧ ਧਰਨਾ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਬਾਅਦ ਦੁਪਹਿਰ ਦਿੱਤਾ ਗਿਆ | ਇਸ ਧਰਨੇ ਦੌਰਾਨ ਡਾਇਰੈਕਟਰ ਪਸ਼ੂ ਪਾਲਣ ਵਲੋਂ ਪੱਤਰ ਜਾਰੀ ਕੀਤਾ ਗਿਆ, ਜਿਸ ਮੁਤਾਬਿਕ ਵੈਟਰਨਰੀ ਇੰਸਪੈਕਟਰਾਂ ਤੋਂ ਉਨ੍ਹਾਂ ਸੰਸਥਾਵਾਂ ਦੀ ਗਲ ਘੋਟੂ ਵੈਕਸੀਨੇਸ਼ਨ ਕਰਨ ਲਈ ਕਿਹਾ ਗਿਆ ਜੋ ਸੰਸਥਾਵਾਂ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਹਨ ਤੇ ਉੱਥੇ ਲੋੜੀਂਦਾ ਸਟਾਫ਼ ਮੌਜੂਦ ਹੈ ਜਦਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੰਸਥਾਵਾਂ ਵਿਚ ਵੈਟਰਨਰੀ ਇੰਸਪੈਕਟਰ ਦੀ ਪੋਸਟ ਹੀ ਮਨਜ਼ੂਰਸ਼ੁਦਾ ਨਹੀਂ ਹੈ | ਵੈਟਰਨਰੀ ਇੰਸਪੈਕਟਰ ਇੰਸਪੈਕਟਰ ਆਪਣੇ ਮੂਲ ਸਟੇਸ਼ਨ ਦੀ ਵੈਕਸੀਨ ਮੁਕੰਮਲ ਕਰ ਚੁੱਕੇ ਹਨ ਤੇ ਵਾਧੂ ਸਟੇਸ਼ਨਾਂ 'ਤੇ ਤਨਦੇਹੀ ਨਾਲ ਗਲਘੋਟੂ ਦੀ ਵੈਕਸੀਨੇਸ਼ਨ ਕਰ ਰਹੇ ਹਨ, ਪਰ ਫਿਰ ਵੀ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਵਲੋਂ ਵੈਟਰਨਰੀ ਇੰਸਪੈਕਟਰਾਂ ਤੇ ਅਨੁਸ਼ਾਸਨੀ ਕਾਰਵਾਈ ਕਰਨ ਦਾ ਬੇਲੋੜਾ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰੀਸ਼ਦ ਵਾਲੀਆਂ ਸੰਸਥਾਵਾਂ ਨੂੰ ਜਾਰੀ ਕੀਤੀ ਹੋਈ ਵੈਕਸੀਨ ਦੀ ਮਿਆਦ ਪੁੱਗਣ ਵਾਲੀ ਹੈ ਜਦਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੰਸਥਾਵਾਂ ਦੀ ਵੈਕਸੀਨੇਸ਼ਨ ਕਨ ਦਾ ਕੰਮ ਉਨ੍ਹਾਂ ਸੰਸਥਾਵਾਂ ਵਿਚ ਤਾਇਨਾਤ ਸਟਾਫ਼ ਦਾ ਹੈ ਤੇ ਡਾਇਰੈਕਟਰ ਪਸ਼ੂ ਪਾਲਣ ਨੂੰ ਇਨ੍ਹਾਂ ਸੰਸਥਾਵਾਂ ਦੀ ਗੱਲ ਘੋਟੂ ਵੈਕਸੀਨੇਸ਼ਨ ਕਰਨ ਦੀ ਜ਼ਿੰਮੇਵਾਰੀ ਇਨ੍ਹਾਂ ਹਸਪਤਾਲਾਂ 'ਚ ਤਾਇਨਾਤ ਸਟਾਫ਼ ਦੀ ਤਹਿ ਕਰਨੀ ਬਣਦੀ ਹੈ ਨਾ ਕਿ ਵੈਟਰਨਰੀ ਇੰਸਪੈਕਟਰਾਂ ਦੀ | ਇਸ ਦੌਰਾਨ ਡਾਇਰੈਕਟਰ ਪਸ਼ੂ ਪਾਲਣ ਦੇ ਇਕ ਹੋਰ ਪੱਤਰ ਦੀਆਂ ਕਾਪੀਆਂ ਸਾਂਝੀਆਂ ਕੀਤੀਆਂ ਗਈਆਂ ਤੇ ਵੈਟਰਨਰੀ ਇੰਸਪੈਕਟਰ ਕੇਡਰ ਦੀਆ ਬਕਾਇਆ ਮੰਗਾਂ ਪੂਰੀਆਂ ਕਰਨ ਲਈ ਪਸ਼ੂ ਪਾਲਣ ਮੰਤਰੀ ਪੰਜਾਬ ਨੂੰ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ, ਜਿਸ ਵਿਚ ਤਨਖ਼ਾਹ ਤਰੁੱਟੀਆਂ, 582 ਜ਼ਿਲ੍ਹਾ ਪ੍ਰੀਸ਼ਦ ਹਸਪਤਾਲਾਂ ਵਿਚ ਵੈਟਰਨਰੀ ਇੰਸਪੈਕਟਰਾਂ ਦੀਆਂ ਪੋਸਟਾਂ ਬਹਾਲ ਕਰਨਾ ਅਤੇ ਸੀਨੀਅਰ ਵੈਟਰਨਰੀ ਇੰਸਪੈਕਟਰ ਦੀ ਪਲੇਸਮੈਂਟ ਸੂਚੀ ਜਾਰੀ ਕਰਨ ਦੀ ਬੇਲੋੜੀ ਦੇਰੀ ਆਦਿ ਨੂੰ ਪੂਰਾ ਕਰਨ ਦੀ ਮੰਗ ਕੀਤੀ | ਇਸ ਮੌਕੇ ਵੈਟਰਨਰੀ ਇੰਸਪੈਕਟਰ ਹਰਜੋਤ ਸਿੰਘ, ਤਹਿ. ਰੂਪਨਗਰ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸ੍ਰੀ ਚਮਕੌਰ ਸਾਹਿਬ ਦ ਪ੍ਰਧਾਨ ਸੰਦੀਪ ਉੱਪਲ, ਜ਼ਿਲ੍ਹਾ ਰੂਪਨਗਰ ਦਾ ਸਮੁੱਚਾ ਵੈਟਰਨਰੀ ਇੰਸ: ਕੇਡਰ ਮੌਜੂਦ ਸੀ |

ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁੱਟੇ ਨਾਲੇ ਨੂੰ ਨਾ ਪੂਰਨ ਕਾਰਨ ਆਮ ਲੋਕ ਤੇ ਦੁਕਾਨਦਾਰ ਹੋ ਰਹੇ ਹਨ ਖੱਜਲ ਖ਼ੁਆਰ

ਪੁਰਖਾਲੀ, 21 ਸਤੰਬਰ (ਬੰਟੀ)-ਭੱਦਲ ਦੇ ਬੱਸ ਅੱਡੇ ਅਤੇ ਬੱਸ ਅੱਡੇ ਨੇੜੇ ਪੈਂਦੀਆਂ ਦੁਕਾਨਾਂ ਅੱਗੇ, ਪਿਛਲੇ ਕਈ ਮਹੀਨੇ ਤੋਂ ਪੁੱਟਿਆ ਪਿਆ ਨਾਲਾ ਆਮ ਲੋਕਾਂ ਤੇ ਦੁਕਾਨਦਾਰਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਭਾਵੇਂਕਿ ਉਕਤ ਨਾਲਾ ਪੁਟਵਾਉਣ ਸਮੇਂ ਤਾਂ ਜ਼ਿਲ੍ਹਾ ...

ਪੂਰੀ ਖ਼ਬਰ »

25 ਦੀ ਇਨਸਾਫ਼ ਰੈਲੀ ਸੰਬੰਧੀ ਤਾਲਮੇਲ ਕਮੇਟੀ ਰਾਹੀ ਪ੍ਰਸ਼ਾਸਨ ਨੂੰ ਸੌਂਪਿਆ ਸੰਘਰਸ਼ ਦਾ ਨੋਟਿਸ

ਨੂਰਪੁਰੀ ਬੇਦੀ, 21 ਸਤੰਬਰ (ਢੀਂਡਸਾ, ਝਾਂਡੀਆਂ)-ਡੈਮੋਕ੍ਰੇਟਿਕ ਟੀਚਰਜ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਐੱਲ ਅਧਿਆਪਕ ਯੂਨੀਅਨ (3442, 7654) ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਦੀ ਅਗਵਾਈ ਵਿਚ 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਭਾਰਤ ਵਿਕਾਸ ਪਰੀਸ਼ਦ ਦੀ ਤਖ਼ਤਗੜ੍ਹ ਇਕਾਈ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਸੰਜੀਵ ਭੰਡਾਰੀ ਦੀ ਅਗਵਾਈ 'ਚ ਨੂਰਪੁਰ ਬੇਦੀ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਵਲੋਂ ਸਰਵਸੰਮਤੀ ਨਾਲ ਯੂਥ ਕਲੱਬ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਕੈਂਪ ਦੌਰਾਨ 5 ਉਮੀਦਵਾਰਾਂ ਦੀ ਨੌਕਰੀ ਲਈ ਚੋਣ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸੈਣੀ ਇੰਜੀਨੀਅਰਿੰਗ ਵਰਕਸ, ਭਰਤਗੜ੍ਹ ਦੇ ਨੁਮਾਇੰਦੇ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ | ਇਸ ਦੌਰਾਨ 8 ਉਮੀਦਵਾਰ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ ਦਾ ਵਿਲੱਖਣ ਰੰਗ', ਇੱਕੋ ਟੱਬਰ ਦੇ ਤਿੰਨ ਜੀਆਂ ਨੇ ਮਾਰੀਆਂ ਮੱਲਾਂ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-'ਖੇਡਾਂ ਵਤਨ ਪੰਜਾਬ ਦੀਆਂ-2022' ਤਹਿਤ ਇਕ ਵਿਲੱਖਣ ਰੰਗ ਦੇਖਣ ਨੂੰ ਮਿਲਿਆ, ਜਦੋਂ ਇਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਖੇਡਾਂ ਵਿਚ ਹਿੱਸਾ ਲਿਆ ਗਿਆ ਤੇ ਮੱਲਾਂ ਮਾਰੀਆਂ ਗਈਆਂ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿਾੰਡ ਭੱਕੂ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਵ ਸੇਵਾ ਪ੍ਰੰਪਰਾ ਦੇ ਮੋਢੀ ਤੇ ਖ਼ਾਲਸਾ ਪੰਥ ਦੀ ਮਹਾਨ ਸੇਵਾ ਪੰਥੀ ਸੰਪਰਦਾਇ ਦੇ ਜਨਮਦਾਤਾ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਗੁਰਦੁਆਰਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਡਰੱਗ ਮਨੀ ਸਮੇਤ ਦੋ ਕਾਬੂ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਡੀ.ਐੱਸ.ਪੀ. ਰਜੇਸ਼ ਕਪਲਿਸ਼ ਦੀ ਰਹਿਨੁਮਾਈ ਹੇਠ ਪੁਲਿਸ ਚੌਂਕੀ ਬੇਲਾ ਦੇ ਇੰਚਾਰਜ ਐੱਸ. ਆਈ. ਜਗੀਰ ਸਿੰਘ ...

ਪੂਰੀ ਖ਼ਬਰ »

3000 ਮੀ. ਦੌੜ 'ਚ ਜੋਗਿੰਦਰ ਸਿੰਘ ਰੂਪਨਗਰ ਅੱਵਲ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-'ਖੇਡਾਂ ਵਤਨ ਪੰਜਾਬ ਦੀਆਂ' ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਖਿਡਾਰੀਆਂ ਵਲੋਂ ਵੱਧ ਚੜ੍ਹ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਹ ਉਪਰਾਲਾ ਸੂਬੇ ਵਿਚ ਖੇਡ ਸੱਭਿਆਚਾਰ ਸਿਰਜਣ ਵਿਚ ਬਹੁਤ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਝੋਨੇ ਦੀ ਬਿਮਾਰੀ ਨਾਲ ਨੁਕਸਾਨੀ ਫ਼ਸਲ ਦਾ ਲਿਆ ਜਾਇਜ਼ਾ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਵਲੋਂ ਝੋਨੇ ਦੀ ਬਿਮਾਰੀ ਨਾਲ ਨੁਕਸਾਨੀ ਫ਼ਸਲ ਦਾ ਮਕੌੜੀ ਕਲਾਂ ਵਿਖੇ ਜਾਇਜ਼ਾ ਲਿਆ ਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ | ਮੌਕੇ 'ਤੇ ਮੌਜੂਦ ਸਾਬਕਾ ਸਰਪੰਚ ਅਵਤਾਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਨੰਗਲ ਦੀ ਚੋਣ ਹੋਈ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਨੰਗਲ ਦੀ ਚੋਣ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੜਵਾ, ਸੂਬਾ ਕਮੇਟੀ ਮੈਂਬਰ ਮਾਸਟਰ ਕਿ੍ਪਾਲ ਸਿੰਘ ਭੱਟੋਂ ਦੀ ਨਿਗਰਾਨੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ, ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੇ ਮਲੇਰੀਆ ਸੰਬੰਧੀ ਜਾਗਰੂਕਤਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਰੂਪਨਗਰ ਸ਼ਹਿਰ ਵਿਚ ਡੇਂਗੂ ਤੇ ਮਲੇਰੀਆ ਸੰਬੰਧੀ ਜਾਗਰੂਕਤਾ ਹਿੱਤ ਸਰਵੇ ਕੀਤਾ ਗਿਆ | ਇਸ ਮੌਕੇ ਟੀਮ ਦੀ ਅਗਵਾਈ ਡਾ. ਪ੍ਰਭਲੀਨ ਕੌਰ ਜ਼ਿਲ੍ਹਾ ...

ਪੂਰੀ ਖ਼ਬਰ »

ਬੁਰਜ ਤੇ ਲੋਦੀਪੁਰ 'ਚ ਲੋਕਾਂ ਦੀਆ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਕੈਂਪ ਅੱਜ- ਮਨੀਸ਼ਾ ਰਾਣਾ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿਚ ...

ਪੂਰੀ ਖ਼ਬਰ »

ਭਾਕਿਯੂ ਖੋਸਾ ਵਲੋਂ ਪਿੰਡ ਕਿਸ਼ਨਪੁਰਾ 'ਚ ਖੇਤੀਬਾੜੀ ਵਿਭਾਗ ਵਲੋਂ ਲਗਾਏ ਕੈਂਪ ਦਾ ਵਿਰੋਧ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ ਵਲੋਂ ਪਿੰਡ ਕਿਸ਼ਨਪੁਰਾ 'ਚ ਖੇਤੀਬਾੜੀ ਵਿਭਾਗ ਵਲੋਂ ਭੇਜੀ ਗਈ ਟੀਮ ਵਲੋਂ ਲੋਕਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਅੱਗੇ ਤੋਂ ਬੀਜੀ ਜਾਣ ਵਾਲੀ ਕਣਕ ਦੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਜ਼ੀਰੋ ਬਕਾਏ 'ਤੇ ਖੋਲ੍ਹੇ ਗਏ ਖਾਤੇ

ਨੂਰਪੁਰ ਬੇਦੀ, 21 ਸਤੰਬਰ (ਹਰਦੀਪ ਸਿੰਘ ਢੀਂਡਸਾ)-ਹਰ ਵਿਦਿਆਰਥੀ ਦਾ ਬੈਂਕ ਵਿਚ ਖਾਤਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜ ਦੇ ਯੁੱਗ ਵਿਚ ਜਦੋਂ ਸਾਰਾ ਲੈਣ ਦੇਣ ਗੂਗਲ ਪੇਅ, ਫ਼ੋਨ ਪੇਅ ਜਾਂ ਪੇ. ਟੀ. ਐੱਮ. ਰਾਹੀਂ ਹੋ ਰਿਹਾ ਹੈ | ਉਦੋਂ ਵੀ ਬੈਂਕ ਅਕਾਊਾਟ ਬਹੁਤ ਜ਼ਰੂਰੀ ...

ਪੂਰੀ ਖ਼ਬਰ »

ਗ੍ਰਾਮ ਸਿੱਖਿਆ ਸਭਾ ਦੀ ਇਕੱਤਰਤਾ ਹੋਈ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਮੰਤਵ ਲਈ ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਵਿਖੇ ਸਾਂਝੀ ਸਿੱਖਿਆ ਟੀਮ ਤੋਂ ਰਾਜੇਸ਼ ਦੇ ਸਹਿਯੋਗ ਨਾਲ ਸਕੂਲ ਸਟਾਫ਼, ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਪੜ੍ਹਦੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਦੀ ਕੀਤੀ ਸਫ਼ਾਈ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਮਨਾਉਣ ਲਈ ਚੱਲ ਰਹੇ ਸੇਵਾ ਕਾਰਜਾਂ ਵਿਚ ਰੂਪਨਗਰ ਦਿਹਾਤੀ ਮੰਡਲ ਦੇ ਪ੍ਰਧਾਨ ਪਿ੍ੰਸ ਕੌਸ਼ਿਕ ਦੀ ਅਗਵਾਈ ਹੇਠ ਘਨੌਲੀ ਰੇਲਵੇ ਸਟੇਸ਼ਨ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ, ਜਿਸ ...

ਪੂਰੀ ਖ਼ਬਰ »

ਭਾਜਪਾ ਮੰਡਲ ਸ੍ਰੀ ਚਮਕੌਰ ਸਾਹਿਬ ਨੇ ਵੱਖ-ਵੱਖ ਥਾਵਾਂ ਦੀ ਕੀਤੀ ਸਫ਼ਾਈ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਮੰਡਲ ਸ੍ਰੀ ਚਮਕੌਰ ਸਾਹਿਬ ਵਲੋਂ ਮੰਡਲ ਪ੍ਰਧਾਨ ਚਿਰੰਜੀਵ ਗੁਪਤਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ 'ਸੇਵਾ ਪਖਵਾੜਾ' ਤਹਿਤ ਸ਼ਿਵ ਮੰਦਿਰ ...

ਪੂਰੀ ਖ਼ਬਰ »

ਬ੍ਰਹਮਪੁਰ ਲੋਅਰ 'ਚ ਲੋਕਾਂ ਦੀਆ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਕੈਂਪ ਅੱਜ- ਕਿਰਨ ਸ਼ਰਮਾ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਮ ਲੋਕਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਸਬੰਧੀ ਇਕ ਵਿਸ਼ੇਸ਼ ਕੈਂਪ 22 ਸਤੰਬਰ ਨੂੰ ਬਾਅਦ ਦੁਪਹਿਰ ਬ੍ਰਹਮਪੁਰ ਲੋਅਰ ਵਿਚ ਲਗਾਇਆ ਜਾਵੇਗਾ, ਜਿਸ ਵਿਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਆਸ਼ਰਮ ਦੇ ਲੰਗਰ ਦੀ ਸੇਵਾ ਕਰਨ ਲਈ ਮਹਿਲਾਵਾਂ ਦਾ ਸਨਮਾਨ

ਢੇਰ 21 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਦੀਆਂ ਮਹਿਲਾਵਾਂ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਜ਼ਿੰਦਾ ਜੀਵ ਬੇਸਹਾਰਾ ਆਸ਼ਰਮ ਨਜ਼ਦੀਕ ਐੱਮ. ਪੀ. ਦੀ ਕੋਠੀ ਦੇ ਬੇਸਹਾਰਿਆਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਸੰਬੰਧੀ ਸ਼ਿਵ ਮੰਦਰ ਢੇਰ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਹਿਰਾਮਪੁਰ ਬੇਟ ਦੀਆਂ ਸੱਤ ਖਿਡਾਰਨਾਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਹੋਈਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਦੀਆਂ ਸੱਤ ਖਿਡਾਰਨਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਡੀ. ਸੀ. ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਚਾਈਨਾ ਵਾਇਰਸ ਬਿਮਾਰੀ ਕਾਰਨ ਝੋਨੇ ਦੀ ਖ਼ਰਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਰਸਾਲਪੁਰ ਦੇ ਸਕਾਊਟ ਵਿਦਿਆਰਥੀ ਕੈਂਪਿੰਗ ਤੋਂ ਬਾਅਦ ਵਾਪਸ ਪਰਤੇ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤ ਸਕਾਊਟ ਤੇ ਟ੍ਰੇਨਿੰਗ ਸੈਂਟਰ ਤਾਰਾ ਦੇਵੀ (ਸ਼ਿਮਲਾ) ਵਿਚ ਪੰਜ ਰੋਜ਼ਾ ਰਾਜ ਪੁਰਸਕਾਰ ਹਾਈਕਿੰਗ ਤੇ ਟਰੈਕਿੰਗ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ, ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸਕਾਊਟ ...

ਪੂਰੀ ਖ਼ਬਰ »

ਮਿਸਤਰੀ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ: ਸੰਬੰਧਿਤ (ਇਫਟੂ) ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਉਸਾਰੀ ਨਾਲ ਸਬੰਧਿਤ ਮਿਸਤਰੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਐੱਸ. ਡੀ. ਐੱਮ. ਦਫ਼ਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਦਿਆਰਥੀਆਂ ਨੂੰ ਕਰਵਾਏਗਾ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਵਿੱਦਿਅਕ ਵਰ੍ਹੇ 2022-23 ਤੋਂ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸੰਬੰਧੀ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਮਾਨਵ ਸੇਵਾ ਸੰਕਲਪ ਦਿਵਸ ਮਨਾਇਆ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਰੂਪਨਗਰ ਵਲੋਂ ਭਾਈ ਘਨੱਈਆ ਜੀ ਦੀ ਨਿੱਘੀ ਯਾਦ ਵਿਚ ਮਾਨਵ ਸੇਵਾ ਸੰਕਲਪ ਦਿਵਸ ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ ਤੇ ਇਸ ਮੌਕੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਵਿਧਾਇਕ ਚੱਢਾ ਨੇ ਪਿੰਡ ਕਰਤਾਰਪੁਰ ਦੇ ਕੀਤੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰਤਾਰਪੁਰ ਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਧੰਨਵਾਦੀ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੇ ਪੰਚਾਇਤ ਦੀਆਂ ਸਮੱਸਿਆਵਾਂ ਸੁਣੀਆਂ | ਵਿਧਾਇਕ ...

ਪੂਰੀ ਖ਼ਬਰ »

ਜਲਵਾਯੂ ਪਰਿਵਰਤਨ ਦੇ ਖੇਤੀਬਾੜੀ 'ਤੇ ਪੈ ਰਹੇ ਪ੍ਰਭਾਵ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਢੇਰ, 21 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਾਤਾਵਰਨ ਤੇ ਪਾਉਣ ਪਾਣੀ ਦੀ ਸਾਂਭ ਸੰਭਾਲ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿਚ ...

ਪੂਰੀ ਖ਼ਬਰ »

ਕਰੂਰਾ ਵਿਖੇ ਸੈੱਲਫ਼ ਹੈਲਪ ਗਰੁੱਪ ਦਾ ਗਠਨ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ ਵਿਚ ਸੈੱਲਫ਼ ਹੈਲਪ ਗਰੁੱਪ ਬਣਾਏ ਜਾ ਰਹੇ ਹਨ, ਉੱਥੇ ਹੀ ਨੂਰਪੁਰ ਬੇਦੀ ਬਲਾਕ ਦੇ ਪਿੰਡ ਕਰੂਰਾ ਵਿਖੇ ਵੀ ਗਰਾਮ ਸੰਗਠਨ ਦੀ ਸਥਾਪਨਾ ਕੀਤੀ ਗਈ | ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ਿਵਾਲਿਕ ਕਲੱਬ ਦੇ ਬੈਡਮਿੰਟਨ ਕੋਰਟ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ ਤੇ ਅੱਜ ਦੇ ਮੁਕਾਬਲਿਆਂ ਦਾ ਆਰੰਭ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤਾ | ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਾ ਖ਼ਾਲਸਾ ਸਕੂਲ ਦੀ ਟੀਮ ਨੇ 16-0 ਨਾਲ ਜਿੱਤਿਆ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਸਾਡੇ ਵੱਲ ਉਂਗਲ ਉਠਾਉਣ ਤੋਂ ਪਹਿਲਾਂ ਆਪਣੀ ਪਾਰਟੀ ਵੱਲ ਝਾਤ ਮਾਰਨ-ਡਾ: ਬਲਜੀਤ ਕੌਰ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਵਲੋਂ ਸਾਡੀ ਸਰਕਾਰ ਤੇ ਉਂਗਲ ਉਠਾਉਣ ਤੋਂ ਪਹਿਲਾਂ ਆਪਣੀ ਪਾਰਟੀ ਵੱਲ ਝਾਤ ਮਾਰ ਲੈਣੀ ਚਾਹੀਦੀ ਹੈ ...

ਪੂਰੀ ਖ਼ਬਰ »

ਕਰੈਸ਼ਰ ਨੀਤੀ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ 23 ਨੂੰ

ਭਰਤਗੜ੍ਹ, 21 ਸਤੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਜ਼ਿਲ੍ਹੇ ਦੀ ਕਰੈਸ਼ਰ ਅਤੇ ਸਕਰੀਨਿੰਗ ਪਲਾਂਟ ਐਸੋਸੀਏਸ਼ਨ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ 'ਚ ਸਬੰਧਿਤ ਨੁਮਾਇੰਦਿਆਂ ਦੀ ਮੀਟਿੰਗ ਦੌਰਾਨ ਰਾਜ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਕਰੈਸ਼ਰ ਨੀਤੀ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਕਲੱਸਟਰ ਕਕਰਾਲੀ ਨੇ ਮਾਰੀ ਬਾਜ਼ੀ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਬਲਾਕ ਮੋਰਿੰਡਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਆਰਮੀ ਗਰਾਊਾਡ ਵਿਖੇ ਸੰਪੰਨ ਹੋਈਆਂ | ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਲਸਟਰ ਕਕਰਾਲੀ ਨੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ | ਖੇਡਾਂ ਦੇ ਆਖ਼ਰੀ ਦਿਨ ਜ਼ਿਲ੍ਹਾ ...

ਪੂਰੀ ਖ਼ਬਰ »

ਵਰਿੰਦਰ ਚੌਧਰੀ ਬਣੇ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਐਗਜ਼ੈਕਟਿਵ ਮੈਂਬਰ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਪੰਜਾਬ ਨੰਬਰਦਾਰ ਯੂਨੀਅਨ (643) ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯੂਨੀਅਨ ਦਾ ਸਰਬਸੰਮਤੀ ਨਾਲ ਬੀਤੇ ਦਿਨੀਂ ਵਿਸਥਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਟੀਮ ਤੇ ਕੋਚ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਨੂਰਪੁਰ ਬੇਦੀ ਦੀ ਅੰਡਰ-17 ਵਾਲੀਬਾਲ ਦੀ ਟੀਮ ਵਲੋਂ ਪਿ੍ੰਸੀਪਲ ਲੋਕੇਸ਼ ਮੋਹਣ ਸ਼ਰਮਾ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਬਦਲੇ ਅੱਜ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਮੰਡਲ ਇਕਾਈ ਨੇ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤਹਿਤ ਭਾਰਤੀ ਜਨਤਾ ਪਾਰਟੀ ਮੰਡਲ ਇਕਾਈ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਟੀਚਰ ਫੈਸਟ ਕਰਵਾਇਆ

ਕਾਹਨਪੁਰ ਖੂਹੀ, 21 ਸਤੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਚਰਜ਼ ਫੈਸਟ ਦਾ ਆਯੋਜਨ ਬਹੁਤ ਹੀ ਸ਼ਾਨਦਾਰ ਢੰਗ ਨਾਲ ਕੀਤਾ ਗਿਆ | ਇਸ ਵਿਚ ਝੱਜ ਬਲਾਕ ਦੇ ...

ਪੂਰੀ ਖ਼ਬਰ »

ਮੱਲਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਦੇ ਪੰਜ ਵਿਦਿਆਰਥੀਆਂ ਦਾ ਗ੍ਰਾਮ ਪੰਚਾਇਤ ਮੁੰਡੀਆਂ ਵਲੋਂ ਸਨਮਾਨ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਨ ਸਿੰਘ ਨਾਰੰਗ)-ਸਕੂਲ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਦੇ ਪੰਜ ਵਿਦਿਆਰਥੀ ਜਿਨ੍ਹਾਂ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX