ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਟਿਆਲਾ

ਗੱਡੀਆਂ ਨੂੰ ਪਾਸਿੰਗ ਨਾ ਮਿਲਣ ਕਰਕੇ ਟਰੱਕ ਅਤੇ ਟਰਾਲਾ ਚਾਲਕਾਂ ਵਲੋਂ ਸੜਕ ਜਾਮ ਕਰ ਕੇ ਪ੍ਰਦਰਸ਼ਨ

ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਟਿਆਲਾ ਵਿਖੇ ਪਟਿਆਲਾ-ਚੰਡੀਗੜ੍ਹ ਸੜਕ ਉੱਤੇ ਅਰਬਨ ਅਸਟੇਟ ਵਾਲੇ ਮੁੱਖ ਚੌਕ 'ਚ ਟਰੱਕ, ਟਰਾਲਾ ਅਤੇ ਹੋਰ ਚਾਲਕਾਂ ਵਲੋਂ ਸੜਕ ਨੂੰ ਜਾਮ ਕਰ ਕੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਟਰੱਕ ਅਤੇ ਟਰਾਲੇ ਸੜਕ ਦੇ ਉੱਤੇ ਖੜ੍ਹੇ ਕੀਤੇ ਗਏ ਅਤੇ ਸੜਕ ਬੰਦ ਕੀਤੀ ਗਈ | ਸੜਕ ਕਾਰਨ ਆਵਾਜਾਈ ਦੀ ਭਾਰੀ ਸਮੱਸਿਆ ਦਾ ਸਾਹਮਣਾ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕਰਨਾ ਪਿਆ | ਟਰੱਕ ਅਤੇ ਟਰਾਲਾ ਚਾਲਕਾਂ ਵਲੋਂ ਇਹ ਧਰਨਾ ਅਤੇ ਰੋਸ ਪ੍ਰਦਰਸ਼ਨ ਐੱਮ.ਵੀ.ਏ. ਅਫ਼ਸਰ ਵਲੋਂ ਗੱਡੀਆਂ ਨੂੰ ਪਾਸਿੰਗ ਨਾ ਦਿੱਤੇ ਜਾਣ ਦੇ ਵਿਰੋਧ ਵਜੋਂ ਲਗਾਇਆ ਗਿਆ ਸੀ | ਇਸ ਸੰਬੰਧੀ ਗੱਲਬਾਤ ਕਰਦਿਆਂ ਟਰੱਕ ਮਾਲਕ ਜਰਨੈਲ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਉਨ੍ਹਾਂ ਦੀਆਂ ਗੱਡੀਆਂ ਨੂੰ ਪਾਸ ਨਹੀਂ ਮਿਲ ਰਹੇ ਅਤੇ ਗੱਡੀਆਂ ਪਾਸ ਨਹੀਂ ਹੋ ਰਹੀਆਂ | ਜਿਸ ਕਰ ਕੇ ਟਰੱਕ ਅਤੇ ਟਰਾਲਾ ਚਾਲਕਾਂ ਦਾ ਭਾਰੀ ਵਿੱਤੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਐਮ.ਵੀ.ਏ. ਅਫ਼ਸਰ ਨੇ ਅੱਜ ਲਗਭਗ ਡੇਢ ਘੰਟੇ ਕੰਮ ਕੀਤਾ ਅਤੇ ਚਾਰ ਪੰਜ ਸਿਫ਼ਾਰਸ਼ੀ ਗੱਡੀਆਂ ਹੀ ਪਾਸ ਕੀਤੀਆਂ ਹਨ, ਉਸ ਤੋਂ ਬਾਅਦ ਉਹ ਚਲੇ ਗਏ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਨੀਤੀਆਂ ਨਾਲ ਟਰੱਕ ਚਾਲਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ | ਟਰੱਕ ਅਤੇ ਟਰਾਲੇ ਦੀਆਂ ਕਿਸ਼ਤਾਂ ਟੁੱਟ ਰਹੀਆਂ ਹਨ ਅਤੇ ਇਸ ਪਾਸੇ ਸਰਕਾਰਾਂ ਦਾ ਕੋਈ ਵੀ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਸਰਕਾਰ 'ਚ ਉਨ੍ਹਾਂ ਦੀ ਖੱਜਲ-ਖ਼ੁਆਰੀ ਹੁੰਦੀ ਰਹੀ ਹੁਣ ਬਦਲਾਅ ਦੇ ਨਾਮ 'ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਵੀ ਉਨ੍ਹਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ੀਰਕਪੁਰ ਤੋਂ ਆਏ ਇਕ ਟਰੱਕ ਮਾਲਕ ਨੇ ਦੱਸਿਆ ਕੇ ਉਨ੍ਹਾਂ ਨੂੰ ਵਿੱਤੀ ਨੁਕਸਾਨ ਦੇ ਨਾਲ-ਨਾਲ ਮਾਨਸਿਕ ਖੱਜਲ-ਖ਼ੁਆਰੀ ਵੀ ਝੱਲਣੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਅੱਧੀ ਰਾਤ ਤੋਂ ਤੁਰ ਕੇ ਪਟਿਆਲਾ ਵਿਖੇ ਪਹੁੰਚੇ ਹਨ ਜਿਸ ਉਪਰੰਤ ਨਾ ਤਾਂ ਉਨ੍ਹਾਂ ਦੀਆਂ ਗੱਡੀਆਂ ਦੀ ਪਾਸਿੰਗ ਹੋਈ ਹੈ ਅਤੇ ਨਾ ਉਨ੍ਹਾਂ ਨੂੰ ਖਾਣ ਨੂੰ ਖਾਣਾ ਅਤੇ ਪੀਣ ਨੂੰ ਪਾਣੀ ਹੀ ਮਿਲਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰਾਂ ਇਸ ਤਰ੍ਹਾਂ ਕੰਮ ਨੂੰ ਪੂਰਾ ਸਮਾਂ ਨਾ ਦੇਣ ਵਾਲੇ ਅਫ਼ਸਰਾਂ 'ਤੇ ਸਖ਼ਤਾਈ ਵਰਤਣ |

ਪੰਜਾਬ ਬਾਜੀਗਰ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ ਅੱਚਲ ਸਾਹਿਬ 'ਚ ਹੋਵੇਗੀ : ਧਰਮਸੋਤ

ਬਟਾਲਾ, 21 ਸਤੰਬਰ (ਕਾਹਲੋਂ)-ਪੰਜਾਬ ਬਾਜੀਗਰ ਫਰੰਟ ਗੁਰਦਾਸਪੁਰ ਦੀ ਸੂਬਾ ਪੱਧਰੀ ਮੀਟਿੰਗ ਅੱਚਲ ਸਾਹਿਬ 'ਚ 23 ਸਤੰਬਰ ਸਵੇਰੇ 10:30 ਵਜੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ, ਕਰਮ ਸਿੰਘ ਥਿੰਦ ਧਾਰੀਵਾਲ, ਜੋਗਾ ਸਿੰਘ ਬੋਹੜੀ ...

ਪੂਰੀ ਖ਼ਬਰ »

ਬੱਸ ਸਟੈਂਡ ਵਿਖੇ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਬੱਸ ਸਟੈਂਡ ਵਿਖੇ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਪੈਨਸ਼ਨ ਦੀ ਰਾਸ਼ੀ ਜਾਰੀ ਨਾ ਹੋਣ ਕਰਕੇ ਸਰਕਾਰ ਦੇ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪਿਛਲੇ ਦੋ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਵਾਰਡ ਨੰਬਰ 8 ਦੇ ਵਸਨੀਕ, ਰੋਸ ਵਜੋਂ ਕੀਤੀ ਨਾਅਰੇਬਾਜ਼ੀ

ਬਨੂੜ, 21 ਸਤੰਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਵਿਚ ਮਹਿਤਿਆ ਵਾਲੇ ਮੁਹੱਲੇ ਦੇ ਵਸਨੀਕ ਪਿਛਲੇ ਦੋ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ | ਜਿਸ ਤੋਂ ਦੁਖੀ ਹੋਏ ਮੁਹੱਲੇ ਦੇ ਵਸਨੀਕਾਂ ਨੇ ਨਗਰ ਕੌਂਸਲ ਦੇ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਅਲਟੋ ਕਾਰ ਸੂਏ 'ਚ ਡਿੱਗੀ, ਇਕੋ ਪਰਿਵਾਰ ਦੇ ਤਿੰਨ ਮੈਂਬਰ ਵਾਲ-ਵਾਲ ਬਚੇ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)-ਬੀਤੀ ਰਾਤ ਨਾਭਾ ਪਟਿਆਲਾ ਰੋਡ ਰਾਧਾ ਸੁਆਮੀ ਸਤਸੰਗ ਰੋਡ ਉੱਪਰ ਅਨੇਜਾ ਹਸਪਤਾਲ ਨਾਭਾ ਦੇ ਨਜ਼ਦੀਕ ਸੜਕ ਹਾਦਸੇ ਦੌਰਾਨ ਸੂਏ ਵਿਚ ਆਲਟੋ ਕਾਰ ਟਾਇਰ ਖੁੱਲ੍ਹਣ ਕਾਰਨ ਪਲਟ ਕੇ ਡਿਗ ਡਿਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਿਸ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ 'ਚ ਕਿਸਾਨਾਂ ਨੂੰ ਖਾਦ ਮੁਹੱਈਆ ਕਰਨ ਲਈ ਅਗੇਤੇ ਪ੍ਰਬੰਧ

ਪਟਿਆਲਾ, 21 ਸਤੰਬਰ (ਅਜੀਤ ਬਿਊਰੋ)- ਇੱਥੇ ਖਾਦਾਂ ਅਤੇ ਹੋਰ ਖੇਤੀ ਸਮੱਗਰੀ ਦੇ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਸਰਹੰਦ ਰੋਡ 'ਤੇ 'ਯੂਫੋਰੀਆ' ਹੋਟਲ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਵਣ ਵਿਭਾਗ ਦੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਤਨਖ਼ਾਹ ਜਾਰੀ ਹੋਣ ਤੋਂ ਬਾਅਦ ਧਰਨਾ ਕੀਤਾ ਮੁਲਤਵੀ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜੰਗਲਾਤ, ਜੰਗਲੀ ਜੀਵ ਤੇ ਜੰਗਲਾਤ ਨਿਗਮ ਪਟਿਆਲਾ ਵਿਚਲੇ ਡੇਲੀਵੇਜਿਜ਼ ਚੌਥਾ ਦਰਜਾ ਕਰਮਚਾਰੀਆਂ ਨੇ ਆਪਣੀਆਂ ਤਨਖ਼ਾਹਾਂ ਜਾਰੀ ਕਰਵਾਉਣ ਤੇ ਹੋਰ ਮੰਗਾਂ ...

ਪੂਰੀ ਖ਼ਬਰ »

ਪੰਚਾਇਤਾਂ ਨੇ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮਿੰਨੀ ਸਕੱਤਰੇਤ ਪਟਿਆਲਾ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹੇ ਦੀਆਂ ਲਗਪਗ 40 ਦੇ ਕਰੀਬ ਪੰਚਾਇਤਾਂ ਦੇ ਪੰਚਾਂ ਅਤੇ ਸਰਪੰਚਾਂ ਨੇ ਧਰਨਾ ਦਿੱਤਾ | ਇਸ ਉਪਰੰਤ ਉਨ੍ਹਾਂ ਮੁੱਖ ਮੰਤਰੀ ਦੇ ਨਾਮ ਇਕ ਮੰਗ ਪੱਤਰ ...

ਪੂਰੀ ਖ਼ਬਰ »

ਉਪ-ਕੁਲਪਤੀ ਦੇ ਗ਼ਲਤ ਫ਼ੈਸਲਿਆਂ ਕਾਰਨ ਪੰਜਾਬੀ ਯੂਨੀਵਰਸਿਟੀ ਵਿਖੇ ਦਾਖ਼ਲੇ ਘਟੇ-ਪੂਟਾ

ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਪੂਟਾ ਵਲੋਂ ਲਗਾਤਾਰ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਦਿੱਤਾ ਜਾ ਰਿਹਾ ਧਰਨਾ ਅੱਜ 43ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਪੂਟਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਬਿਨਾਂ ਤਰਪਾਲ ਦੇ ਸੜਕਾਂ 'ਤੇ ਲੂਣ ਖਿਲਾਰਦੇ ਜਾਂਦੇ ਟਰੱਕ ਕਾਲੋਨੀ ਵਾਸੀਆਂ ਡੱਕੇ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਅੱਜ ਰੇਲਵੇ ਯਾਰਡ ਤੋਂ ਸਥਾਨਕ ਬੋਟਲ ਕੈਮੀਕਲ ਲਿਮ: (ਸੀਲ ਕੈਮੀਕਲ) ਤਕ ਲੂਣ ਲੈ ਜਾ ਰਹੇ ਓਵਰ ਲੋਡਿਡ, ਬਿਨਾਂ ਤਰਪਾਲ ਨਾਲ ਢਕੇ, ਸੜਕਾਂ 'ਤੇ ਲੂਣ ਖਿਲਾਰਦੇ 15 ਟਰੱਕ ਸਥਾਨਕ ਸ਼ਹੀਦ ਭਗਤ ਸਿੰਘ ਕਾਲੋਨੀ ਤੋਂ ਇਸਲਾਮਪੁਰ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਪਟਿਆਲਾ, 21 ਸਤੰਬਰ (ਅ.ਸ. ਆਹਲੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਉਜਾੜਾ ਰੋਕੂ ਸੰਘਰਸ਼ ਕਮੇਟੀ ਵਲੋਂ ਸਾਂਝੇ ਤੌਰ 'ਤੇ ਪੁੱਡਾ ਗਰਾਊਾਡ 'ਚ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਇਹ ਧਰਨਾ ਰਾਜਪੁਰਾ ਵਿਚ ਚੱਲ ਰਹੇ ...

ਪੂਰੀ ਖ਼ਬਰ »

ਚਹਿਲ ਕਾਲਜ 'ਚ ਕਰਾਸ ਕੰਟਰੀ ਕਰਵਾਈ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਦਾਰ ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਵਿਖੇ ਐਮ.ਪੀ.ਐਡ. ਦੂਜਾ ਸਾਲ ਦੇ ਵਿਦਿਆਰਥੀਆਂ ਦੀ ਕਰਾਸ ਕੰਟਰੀ ਕਰਵਾਈ ਗਈ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕਾਲਜ ਦੇ ਵਾਇਸ ਚੇਅਰਮੈਨ ਮਨਦੀਪ ...

ਪੂਰੀ ਖ਼ਬਰ »

ਓਵਰਬਿ੍ਜ ਤੋਂ ਗੱਡੀ ਪਲਟਣ ਕਾਰਨ ਪੰਜ ਜ਼ਖਮੀ

ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਜੀ.ਟੀ. ਸੜਕ 'ਤੇ ਬਣੇ ਰੇਲਵੇ ਓਵਰਬਿ੍ਜ ਤੋਂ ਗੱਡੀ ਪਲਟ ਜਾਣ ਕਾਰਨ ਗੱਡੀ ਸਵਾਰ ਤਿੰਨ ਔਰਤਾਂ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ ਹਨ | ਇਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕੀਤਾ ਗਿਆ ਹੈ, ਜਿੱਥੇ ਇਹ ਇਲਾਜ ਅਧੀਨ ਹਨ ...

ਪੂਰੀ ਖ਼ਬਰ »

ਰੱਖੜਾ ਵਿਖੇ ਲਗਾਏ ਕਿਸਾਨ ਕੈਂਪ 'ਚ ਕਿਸਾਨਾਂ ਨੇ ਵਧ-ਚੜ੍ਹ ਕੇ ਬੀਜ ਖਰੀਦੇ

ਪਟਿਆਲਾ, 21 ਸਤੰਬਰ (ਅਜੀਤ ਬਿਊਰੋ):- ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ਰੱਖੜਾ ਵਿਖੇ ਆਈ ਏ ਆਰ ਆਈ-ਕੌਲੈਬੋਰੇਟਿੱਵ ਆਊਟਸਟੇਸ਼ਨ ਰਿਸਰਚ ਸੈਂਟਰ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿੱਚ ਪੰਜਾਬ ਭਰ 'ਚੋਂ ਚੌਣਵੇਂ ਕਿਸਾਨ ਪਹੁੰਚੇ | ਉਹਨਾਂ ਨੇ ਕਣਕ ...

ਪੂਰੀ ਖ਼ਬਰ »

ਪਿਕਅੱਪ ਗੱਡੀ ਦੀ ਟੱਕਰ ਨਾਲ ਸਾਈਕਲ ਸਵਾਰ ਬਜ਼ੁਰਗ ਦੀ ਮੌਤ

ਪਾਤੜਾਂ, 21 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਜਾਖ਼ਲ ਸੜਕ 'ਤੇ ਇਕ ਪਿਕਅਪ ਗੱਡੀ ਦੀ ਲਪੇਟ ਵਿਚ ਆ ਕੇ ਇਕ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਗਈ | ਮਿ੍ਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਦੀਪ ਸਿੱਧੂ ਦੀ ਯਾਦ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਬੂਟੇ ਲਗਾਏ

ਡਕਾਲਾ, 21 ਸਤੰਬਰ (ਪਰਗਟ ਸਿੰਘ ਬਲਬੇੜਾ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਮਹਿਰੂਮ ਦੀਪ ਸਿੱਧੂ ਦੀ ਯਾਦ ਵਿਚ ਕਸਬਾ ਬਲਬੇੜਾ ਦੇ ਗੁਰਦੁਆਰਾ ਖਿਚੜੀ ਸਾਹਿਬ ਅਤੇ ਪਿੰਡ ਦੀ ਸ਼ਾਮਲਾਤ ਜ਼ਮੀਨ ਵਿਚ ਬੂਟੇ ਲਗਾਏ ...

ਪੂਰੀ ਖ਼ਬਰ »

ਚੁਟਕੀ ਨਾਲ ਲਗਾਈ ਸੰਧਨੌਲੀ ਦੇ ਕਿਸਾਨ ਦੀ ਝੋਨੇ ਦੀ ਫ਼ਸਲ ਨੂੰ ਵੇਖਣ ਪੁੱਜੇ ਸੀਨੀਅਰ ਅਧਿਕਾਰੀ

ਭਾਦਸੋਂ, 21 ਸਤੰਬਰ (ਪ੍ਰਦੀਪ ਦੰਦਰਾਲਾ)-ਭਾਦਸੋਂ ਦੇ ਨੇੜਲੇ ਪਿੰਡ ਸੰਧਨੌਲੀ ਦੇ ਅਗਾਂਹਵਧੂ ਕਿਸਾਨ ਧਰਮ ਸਿੰਘ ਸਾ. ਸਰਪੰਚ ਦੇ ਹੋਣਹਾਰ ਸਪੁੱਤਰ ਜਤਿੰਦਰ ਸਿੰਘ ਮੰਡੇਰ ਨੇ ਆਪਣੀ ਵਿਲੱਖਣ ਸੋਚ ਸਦਕਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ...

ਪੂਰੀ ਖ਼ਬਰ »

ਰਾਹਗੀਰਾਂ ਅਤੇ ਸੈਰ ਕਰਨ ਵਾਲਿਆਂ ਵਾਸਤੇ ਵਿਧਾਇਕ ਵਲੋਂ ਰਖਾਏ ਜਾ ਰਹੇ ਬੈਂਚਾਂ ਨੂੰ ਸ਼ਰਾਰਤੀ ਅਨਸਰਾਂ ਵਲੋਂ ਤੋੜਿਆ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਅਤੇ ਆਲੇ ਦੁਆਲੇ ਜਿੱਥੇ ਆਮ ਜਨਤਾ ਅਤੇ ਰਾਹਗੀਰ ਆਰਾਮ ਲਈ ਬੈਠਦੇ ਹਨ ਜਾਂ ਫਿਰ ਸੈਰ ਲਈ ਜਾਂਦੇ ਹਨ ਉਨ੍ਹਾਂ ਥਾਵਾਂ 'ਤੇ ਵਿਧਾਇਕ ਗੁਰਦੇਵ ਸਿੰਘ ਦੇ ਮਨ ਦਾ ਨਾਮ ਲਿਖ ਜੋ ਨਗਰ ਕੌਂਸਲ ਨਾਭਾ ਵਲੋਂ ਬੈਂਚ ਰਖਵਾਏ ਜਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੌਦਾ ਲਗਾਉਣ ਸਪਤਾਹ ਅੱਜ ਤੋਂ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਣ ਮੰਡਲ ਅਫਸਰ ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰ.ਯੂ., ਆਈ.ਐਫ.ਐਸ. ਨੇ ਪਟਿਆਲਾ ਵਾਸੀਆਂ ਨੂੰ ਬੂਟੇ ਲਗਾਕੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ 22 ਸਤੰਬਰ ਤੋਂ 28 ਤੱਕ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਕੌਂਸਲਰ ਹੋਏ ਇਕਜੁੱਟ, ਤਿਆਰੀਆਂ ਕੀਤੀਆਂ ਸ਼ੁਰੂ

ਪਟਿਆਲਾ, 21 ਸਤੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂ, ਵਰਕਰ ਤੇ ਕੌਂਸਲਰ ਇਕਜੁੱਟ ਹੋ ਗਏ ਹਨ | ਚੋਣਾਂ ਤੋਂ ਪਹਿਲਾਂ ਵਰਕਰਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਅੱਜ ਪਟਿਆਲਾ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਫ਼ਸਲ ਦੇ ਬੂਟੇ ਮਧਰੇ ਰਹਿਣ ਕਾਰਨ ਵਾਹੁਣ ਲਈ ਹੋਏ ਮਜਬੂਰ

ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਘੁਮਾਣਾ ਵਿਖੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਬੂਟੇ ਮਧਰੇ ਰਹਿ ਜਾਣ ਕਾਰਨ ਆਪਣੀ ਫ਼ਸਲ ਨੂੰ ਵਾਹੁਣ ਲਈ ਮਜਬੂਰ ਹੋ ਗਏ ਹਨ | ਮਧਰੇ ਬੂਟੇ ਰਹਿ ਜਾਣ ਕਾਰਨ ਫ਼ਸਲ ਦੀ ਝਾੜ 'ਤੇ ਕਾਫ਼ੀ ਜ਼ਿਆਦਾ ਅਸਰ ਪੈ ਜਾਣ ਦਾ ਖ਼ਤਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਖਿਡਾਰੀ ਸੂਬਾ ਪੱਧਰੀ ਖੇਡਾਂ ਲਈ ਚੁਣੇ

ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਪਟਿਆਲਾ ਦੇ ਖਿਡਾਰੀਆਂ ਨੇ ਵੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਭਾਗ ਲਿਆ ਅਤੇ ...

ਪੂਰੀ ਖ਼ਬਰ »

ਕਿਸਾਨ ਆਪਣੇ ਖੇਤ ਦੀ ਪਰਾਲੀ ਖੇਤ 'ਚ ਹੀ ਸਾਂਭਣ-ਬਲਾਕ ਅਫ਼ਸਰ ਢਿੱਲੋਂ, ਰਸ਼ਪਿੰਦਰ ਸਿੰਘ

ਭਾਦਸੋਂ, 21 ਸਤੰਬਰ (ਪ੍ਰਦੀਪ ਦੰਦਰਾਲ਼ਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਨਾਭਾ ਬਲਾਕ ਦੇ ਅਫਸਰ ਕੁਲਦੀਪਇੰਦਰ ਸਿੰਘ ਢਿੱਲੋਂ ਤੇ ਏ.ਡੀ.ਓ. ਰਸ਼ਪਿੰਦਰ ਸਿੰਘ ਨੇ ਭਾਦਸੋਂ ਦੇ ਨੇੜਲੇ ਪਿੰਡ ਸੰਧਨੌਲੀ ਵਿਖੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ...

ਪੂਰੀ ਖ਼ਬਰ »

ਖੇਡਾਂ ਸਾਡੇ ਸਮਾਜ ਦਾ ਅਹਿਮ ਹਿੱਸਾ-ਬੇਅੰਤ ਸਿੰਘ

ਘਨੌਰ, 21 ਸਤੰਬਰ (ਸੁਸ਼ੀਲ ਕੁਮਾਰ ਸ਼ਰਮਾ)-ਖੇਡਾਂ ਸਾਡੇ ਸਮਾਜ ਦਾ ਇਕ ਜ਼ਰੂਰੀ ਹਿੱਸਾ ਹਨ, ਜਿੱਥੇ ਇਹ ਸਾਨੰੂ ਸਰੀਰਕ ਸ਼ਕਤੀ ਪ੍ਰਦਾਨ ਕਰਦੀਆਂ ਹਨ ਅਤੇ ਮਨੁੱਖੀ ਸਰੀਰ ਨੂੰ ਤੰਦਰੁਸਤ ਤੇ ਅਰੋਗ ਰੱਖਦੀਆਂ ਹਨ | ਇਹ ਵਿਚਾਰ ਸਮਾਜ ਸੇਵੀ ਤੇ ਕਿਸਾਨ ਆਗੂ ਬੇਅੰਤ ਸਿੰਘ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਮਨਾਇਆ ਗਿਆ ਕੌਮਾਂਤਰੀ ਸ਼ਾਂਤੀ ਦਿਵਸ

ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਯੂਨਾਈਟਿਡ ਨੇਸ਼ਨ ਦੀ ਜਨਰਲ ਅਸੈਂਬਲੀ ਵਲੋਂ 21 ਸਤੰਬਰ ਦਾ ਦਿਨ ਕੌਮਾਂਤਰੀ ਸ਼ਾਂਤੀ ਦਿਹਾੜੇ ਵਜੋਂ ਨਿਯਤ ਕੀਤਾ ਗਿਆ ਹੈ ਤਾਂ ਜੋ ਵਿਸ਼ਵ ਸ਼ਾਂਤੀ, ਸਹਿਯੋਗ ਤੇ ਭਾਈਚਾਰੇ ਦੀ ਭਾਵਨਾ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਦਿਨ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਵਲੋਂ ਕੈਬਨਿਟ ਮੰਤਰੀ ਡਾ. ਨਿੱਝਰ ਨਾਲ ਬੈਠਕ

ਸ਼ੁਤਰਾਣਾ, 21 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਦਾ ਆਧੁਨਿਕੀਕਰਨ ਮਾਨ ਸਰਕਾਰ ਦਾ ਸੁਪਨਾ ਹੈ | ਪਿੰਡਾਂ-ਸ਼ਹਿਰਾਂ ਦਾ ਸੰਪੂਰਨ ਵਿਕਾਸ ਕਰਦੇ ਹੋਏ ਇਕੀਵੀਂ ਸਦੀ ਦੇ ਵਿਕਸਿਤ ਤੇ ਆਧੁਨਿਕ ਸ਼ਹਿਰਾਂ ਦੀ ਤਰਜ਼ 'ਤੇ ਸ਼ਹਿਰੀਕਰਨ ਕੀਤਾ ...

ਪੂਰੀ ਖ਼ਬਰ »

ਪਟੇਲ ਕਾਲਜ ਦੇ ਸਾਇੰਸ ਵਿਭਾਗ ਵਲੋਂ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਪਿ੍ੰਸੀਪਲ ਪ੍ਰੋ. ਰਾਜੀਵ ਬਾਹੀਆ ਅਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਦੀ ਦੇਖ-ਰੇਖ ਹੇਠ ਸਾਇੰਸ ਵਿਭਾਗ ਵਲੋਂ ਪ੍ਰੋ. ਰਮਨਦੀਪ ਸਿੰਘ ਸੋਢੀ, ਡਾ. ਜਸਨੀਤ ਕੌਰ, ਡਾ. ਰਜਨੀ ਤੇ ਪ੍ਰੋ. ਸੌਮਿਆ ...

ਪੂਰੀ ਖ਼ਬਰ »

ਜਨਸੂਈ ਦੀ ਪੰਚਾਇਤ ਨੇ ਪਰਾਲੀ ਨਾ ਸਾੜਨ ਦਾ ਕੀਤਾ ਮਤਾ ਪਾਸ

ਰਾਜਪੁਰਾ, 21 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਜਨਸੂਈ ਦੀ ਪੰਚਾਇਤ ਨੇ ਝੋਨੇ ਦੀ ਪਰਾਲੀ ਨਾ ਸਾੜਨ ਦਾ ਮਤਾ ਪਾਸ ਕੀਤਾ ਹੈ | ਇਸ ਸੰਬੰਧੀ ਪਿੰਡ ਵਿਚ ਮੁਨਾਦੀ ਵੀ ਕਰਵਾਈ ਗਈ ਹੈ | ਜਾਣਕਾਰੀ ਮੁਤਾਬਿਕ ਪਿੰਡ ਦੀ ਸਰਪੰਚ ਸ੍ਰੀਮਤੀ ਮਨਜੀਤ ਕੌਰ ਦੀ ਅਗਵਾਈ ਵਿਚ ਮੀਟਿੰਗ ...

ਪੂਰੀ ਖ਼ਬਰ »

ਅਚਾਨਕ ਭਰਵੇਂ ਮੀਂਹ ਕਾਰਨ ਮੰਡੀ ਵਿਚ ਵਿਕਣ ਆਇਆ ਝੋਨਾ ਭਿੱਜਿਆ

ਬਨੂੜ, 21 ਸਤੰਬਰ (ਭੁਪਿੰਦਰ ਸਿੰਘ)-ਅੱਜ ਅਚਾਨਕ ਪਏ ਤੇਜ਼ ਅਤੇ ਭਰਵੇਂ ਮੀਂਹ ਕਾਰਨ ਸਥਾਨਕ ਅਨਾਜ ਮੰਡੀ ਵਿਚ ਪਿਆ ਝੋਨਾ ਭਿੱਜ ਗਿਆ, ਭਾਵੇਂ ਆੜ੍ਹਤੀਆਂ ਨੇ ਝੋਨੇ ਨੂੰ ਇਕੱਠਾ ਕਰਕੇ ਢੱਕਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤਕ ਕਈ ਢੇਰੀਆਂ ਮੀਂਹ ਦੇ ਪਾਣੀ ਵਿਚ ਬਹਿ ਗਈਆਂ | ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਪਰਚਾ ਦਰਜ

ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਪ੍ਰਦੀਪ ਕੁਮਾਰ ਵਾਸੀ ਅਰਬਨ ਅਸਟੇਟ ਨੇ ਸ਼ਿਕਾਇਤ ਦਰਜ ਕਰਵਾਈ ਕਿ ਗਜਿੰਦਰ ਸ਼ਰਮਾ ਅਤੇ ਪ੍ਰਾਪਰਟੀ ਡੀਲਰ ਅਮਰਜਿੰਦਰ ਗਿਰ ਨੇ ਉਸ ਨਾਲ ਧੋਖਾਧੜੀ ਕੀਤੀ ਗਈ ਹੈ | ਪ੍ਰਦੀਪ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 30 ਲੱਖ 50 ਹਜ਼ਾਰ ਦੀ ਮਾਰੀ ਠੱਗੀ

ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਦਵਿੰਦਰ ਕੁਮਾਰ, ਅਨਿਲ ਕੁਮਾਰ, ਤਰਸੇਮ ਸਿੰਘ, ਗੁਰਨੈਬ ਸਿੰਘ ਅਤੇ ਹੋਰ ਨੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਕੁਲਦੀਪ ਸਿੰਘ, ਜਸਵਿੰਦਰ ਕੌਰ ਵਾਸੀ ਸਨੌਰ ਅਤੇ ਨਾਮਾਲੂਮ ਵਿਅਕਤੀ ਭੋਲੇ ਭਾਲੇ ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ ਮਾਮਲਾ ਦਰਜ

ਪਟਿਆਲਾ, 21 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਪਸਿਆਣਾ ਦੇ ਨੇੜਲੇ ਪਿੰਡ ਰਾਜਗੜ੍ਹ ਵਿਖੇ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਕੁੱਤੇ ਨੂੰ ਘੁਮਾਉਣ ਬਾਹਰ ਗਈ ਸੀ ਅਤੇ ਜਦੋਂ ਉਹ ਰਾਤ ਦੇ 8:30 ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਮੈਡੀਕਲ ਕਾਲਜ, ਰਾਜਿੰਦਰਾ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਨਿਰੀਖਣ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪਿਛਲੇ ਸਮੇਂ ਬਣੀ ਐਮ.ਸੀ.ਐਚ. (ਜੱਚਾ ਬੱਚਾ ਹਸਪਤਾਲ) ਦੀ ਇਮਾਰਤ ਸਮੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX