ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਰੀਦਕੋਟ

ਵੱਖ-ਵੱਖ ਰਾਜਾਂ ਦੇ ਸੱਭਿਆਚਾਰ, ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫ਼ਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਦੀ ਯਾਦ ਵਿਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿਚ ਅੱਜ ਵਿਰਾਸਤੀ ਕਾਫ਼ਲਾ ਕਿਲਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ | ਕਾਫ਼ਲੇ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਤੋਂ ਇਲਾਵਾ ਨੌਰਥ ਜ਼ੋਨ ਕਲਚਰ ਸੈਂਟਰ ਦੇ ਕਲਾਕਾਰਾਂ ਨੇ ਵੀ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਪੇਸ਼ ਕਰਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ | ਕਾਫ਼ਲੇ ਦੇ ਰਾਸਤੇ ਵਿਚ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਮੁੱਚੇ ਕਾਫ਼ਲੇ ਦਾ ਸਵਾਗਤ ਕੀਤਾ ਗਿਆ ਤੇ ਥਾਂ- ਥਾਂ 'ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ | ਕਾਫ਼ਲੇ ਦੇ ਦਰਬਾਰ ਗੰਜ ਪੁੱਜਣ 'ਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਆਪਣੇ ਸੰਬੋਧਨ ਵਿਚ ਰਿਹਾ ਕਿ ਅੱਜ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਰਾਜਾਂ ਦੇ ਸੱਭਿਆਚਾਰ, ਪਹਿਰਾਵੇ ਬਾਰੇ ਵਿਲੱਖਣ ਪੇਸ਼ਕਾਰੀਆਂ ਵੇਖਣ ਨੂੰ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਾਰਸ਼ਲ ਆਰਟ ਗੱਤਕਾ ਅਤੇ ਉੱਚ ਕੋਟੀ ਦੇ ਨਾਚਾਂ ਨਾਲ ਵੀ ਕਾਫ਼ਲੇ ਨੂੰ ਨਵੀਂ ਰੰਗਤ ਮਿਲੀ | ਇਸ ਮੌਕੇ ਦਰਬਾਰ ਗੰਜ ਵਿਖੇ ਵੀ ਕਲਾਕਾਰਾਂ ਵਲੋਂ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਦਰਬਾਰ ਗੰਜ ਦੇ ਗਰਾਊਾਡ ਵਿਖੇ ਸਜੇ ਵੱਡੇ ਪੰਡਾਲ ਵਿਚ ਨਾਰਥ ਜ਼ੋਨ ਕਲਚਰ ਸੈਂਟਰ, ਬਿ੍ਜਿੰਦਰਾ ਕਾਲਜ, ਯੂਨੀਵਰਸਿਟੀ ਕਾਲਜ ਆਫ ਨਰਸਿੰਗ ਕਾਲਜ, ਬਲਬੀਰ ਸਕੂਲ, ਖਾਲਸਾ ਸਕੂਲ, ਦਿੱਲੀ ਇੰਟਰਨੈਸ਼ਨਲ ਸਕੂਲ, ਨਿਊ ਮਾਡਲ ਸਕੂਲ, ਬਾਬਾ ਫ਼ਰੀਦ ਸਕੂਲ, ਮਹਾਤਮਾ ਗਾਂਧੀ ਆਦਿ ਸਕੂਲਾਂ ਵਲੋਂ ਲੋਕ ਨਾਚ ਗਿੱਧਾ, ਭੰਗੜਾ, ਮਲਵਈ ਗਿੱਧਾ ਆਦਿ ਵੰਨਗੀਆਂ ਪੇਸ਼ ਕਰਕੇ ਮੇਲੇ ਵਿਚ ਰੰਗ ਬੰਨਿ੍ਹਆ | ਇਸ ਵਿਰਾਸਤੀ ਕਾਫ਼ਲੇ ਨੂੰ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ |

ਪਿਸਤੌਲ ਦੀ ਨੋਕ 'ਤੇ ਲੁੱਟ ਕਰਨ ਆਏ ਪਤੀ-ਪਤਨੀ ਨੂੰ ਲੋਕਾਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਿਖੇ ਇਕ ਦੁਕਾਨ 'ਚ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਕਰਨ ਆਏ ਪਤੀ-ਪਤਨੀ ਨੂੰ ਲੋਕਾਂ ਵਲੋਂ ਫੜ੍ਹ ਕੇ ਕੁਟਾਪਾ ਚਾੜਿਆ ਗਿਆ ਅਤੇ ਪੁਲਿਸ ਹਵਾਲੇ ਕੀਤਾ ਗਿਆ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੌਕੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀ ਜ਼ਖ਼ਮੀ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਰੋਮਾਣਾ ਅਲਬੇਲ ਸਿੰਘ-ਸਰਾਵਾਂ ਚੌਰਸਤੇ ਦੇ ਕੋਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਡੀ. ਸੀ. ਡਾ. ਰੂਹੀ ਦੁੱਗ ਹੋਏ ਮੀਡੀਆ ਦੇ ਰੂ-ਬਰੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਹਰ ਸਾਲ ਦੀ ਤਰਾਂ ਬਾਬਾ ਫ਼ਰੀਦ ਦੀ ਨਗਰੀ ਫ਼ਰੀਦਕੋਟ ਵਿਖੇ ਸਤੰਬਰ ਮਹੀਨੇ ਵਿਚ ਮਨਾਇਆ ਜਾਣ ਵਾਲਾ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਆਗਾਜ਼ ਇਸ ਸਾਲ ਵੀ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵਿਰਾਸਤੀ ਮਾਰਗ ਦਾ ਦੌਰਾ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੱਕ ਬਣ ਰਹੇ ਵਿਰਾਸਤੀ ਮਾਰਗ ਦਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਵਿਸ਼ੇਸ਼ ਦੌਰਾ ਕੀਤਾ | ਉਨ੍ਹਾਂ ਵਿਰਾਸਤੀ ਮਾਰਗ ਦੇ ਨਿਰਮਾਣ ਲਈ ਚੱਲ ਰਹੇ ਵੱਖ-ਵੱਖ ਕੰਮਾਂ ਅਤੇ ...

ਪੂਰੀ ਖ਼ਬਰ »

ਵਿਵੇਕ ਸਕੂਲ ਦੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਸਟਾਫ਼ ਵਲੋੋਂ ਸਕੂਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਮਾਮਲਾ ਦਰਜ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਸਥਾਨਕ ਸਾਦਿਕ ਰੋਡ 'ਤੇ ਸੇਮਨਾਲਾ ਨਜ਼ਦੀਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ | ਪੁਲਿਸ ਵਲੋਂ ਮਿ੍ਤਕ ਦੇ ਬੇਟੇ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲੇ੍ਹ ਵਿਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ, ਲੇਬਰ ਜਾਂ ਆੜ੍ਹਤੀਆਂ ਨੂੰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਛੱਪੜ ਦੀ ਸਫ਼ਾਈ ਕਰਵਾਈ

ਬਾਜਾਖਾਨਾ, 21 ਸਤੰਬਰ (ਜੀਵਨ ਗਰਗ)-ਭਾਂਵੇ ਅਜਿਹੀਆਂ ਉਦਾਹਰਨਾਂ ਬਹੁਤ ਘੱਟ ਦੇਖਣ ਸੁਨਣ ਨੂੰ ਮਿਲਦੀਆਂ ਹਨ ਜਿਥੇ ਪਿੰਡ ਦੀ ਪੰਚਾਇਤ ਨੇ ਲੋਕਾਂ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਵੱਲ ਵਿਸ਼ੇਸ ਧਿਆਨ ਦਿੱਤਾ ਹੋਵੇ | ਬਾਜਾਖਾਨਾ ਦੀ ਪੰਚਾਇਤ ਨੇ ਇਹ ਮਿਸਾਲ ਪੇਸ਼ ...

ਪੂਰੀ ਖ਼ਬਰ »

ਆਗਮਨ ਪੁਰਬ ਨੂੰ ਸਮਰਪਿਤ 5ਵਾਂ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਜੈ ਮਿਲਾਪ ਪ੍ਰਾਈਵੇਟ ਲੈਬਾਰਟਰੀ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਸੋਹਨ ਲਾਲ ਨਿਗਾਹ ਅਤੇ ਖ਼ਜ਼ਾਨਚੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ 5ਵਾਂ ...

ਪੂਰੀ ਖ਼ਬਰ »

ਹਿੰਦੀ ਦਿਵਸ ਪਖਵਾੜਾ ਤਹਿਤ ਪੰਜਾਬ ਡਿਗਰੀ ਕਾਲਜ ਵਿਖੇ ਸਮਾਗਮ ਕਰਵਾਇਆ

ਸਾਦਿਕ, 21 ਸਤੰਬਰ (ਗੁਰਭੇਜ ਸਿੰਘ ਚੌਹਾਨ)-ਹਿੰਦੀ ਦਿਵਸ ਪਖਵਾੜਾ ਦੇ ਤਹਿਤ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਸਮਾਰੋਹ ਕਰਵਾਇਆ ਗਿਆ, ਮੰਚ ਸੰਚਾਲਨ ਵਲੰਟੀਅਰ ਹਰਵਿੰਦਰ ਸਿੰਘ ਜੈਤੋ ਨੇ ਕੀਤਾ | ਕਾਲਜ ਦੇ ਡਾਇਰੈਕਟਰ ਦੀਪਕ ਅਰੋੜਾ ਨੇ ਪ੍ਰੋਗਰਾਮ ਦੇ ਸ਼ੁਰੂ ਵਿਚ ...

ਪੂਰੀ ਖ਼ਬਰ »

ਨਵ-ਨਿਯੁਕਤ ਐਸ.ਐਚ.ਓ. ਅਮਰਿੰਦਰ ਸਿੰਘ ਦਾ ਸਨਮਾਨ

ਸਾਦਿਕ, 21 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਥਾਣਾ ਦੇ ਐਸ.ਐਚ.ਓ. ਅਮਨਦੀਪ ਸਿੰਘ ਦੇ ਤਬਾਦਲੇ ਬਾਅਦ ਨਵੇਂ ਆਏ ਐਸ.ਐਚ.ਓ. ਇੰਸਪੈਕਟਰ ਅਮਰਿੰਦਰ ਸਿੰਘ ਦਾ ਸ਼ਹਿਰ ਦੀ ਵੈਲਕਮ ਕਲੱਬ ਵਲੋਂ ਜੀ ਆਇਆਂ ਕਹਿੰਦਿਆਂ ਸਨਮਾਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਤੇ ਪੰਜਾਬ ਆਰਟਸ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਮੱਲਾ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਬਾਜ਼ੀ ਮਾਰੀ

ਬਾਜਾਖਾਨਾ, 21 ਸਤੰਬਰ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਹਾਈ ਸਕੂਲ ਮੱਲਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਮਾਹ ਤਹਿਤ ਬਲਾਕ ਪੱਧਰੀ ਸਮਾਗਮ ਕਰਵਾਇਆ

ਸਾਦਿਕ, 21 ਸਤੰਬਰ (ਆਰ. ਐਸ. ਧੁੰਨਾ)-ਭਾਰਤ ਸਰਕਾਰ ਵਲੋਂ ਪੰਜਵੇਂ ਰਾਸ਼ਟਰੀ ਪੋਸ਼ਣ ਮਾਹ ਤਹਿਤ ਜਾਰੀ ਗਤੀ ਵਿਧੀਆ ਕੈਲੰਡਰ ਅਨੁਸਾਰ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਰੀਦਕੋਟ ਬਲਾਕ ਦੇ ਪਿੰਡ ...

ਪੂਰੀ ਖ਼ਬਰ »

ਬੁਰਜ ਜਵਾਹਰ ਸਿੰਘ ਵਾਲਾ ਦੇ ਓਵਰਆਲ ਟਰਾਫ਼ੀ ਜੇਤੂ ਬੱਚੇ ਸਨਮਾਨਿਤ

ਬਰਗਾੜੀ, 21 ਸਤੰਬਰ (ਲਖਵਿੰਦਰ ਸ਼ਰਮਾ)-ਪਿਛਲੇ ਦਿਨੀਂ ਖੇਡ ਸਟੇਡੀਅਮ ਬਰਗਾੜੀ ਵਿਖੇ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਜਵਾਹਰ ਸਿੰਘ ਵਾਲਾ ਦੇ ਓਵਰਆਲ ਟਰਾਫ਼ੀ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵਲੋਂ ਸਨਮਾਨ ਸਮਾਰੋਹ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ, ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਅਤੇ ਸਕੱਤਰ ਡਾ: ਆਰ. ਕੇ. ...

ਪੂਰੀ ਖ਼ਬਰ »

ਗੰਗਸਰ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗੰਗਸਰ ਸਪੋਰਟਸ ਕਲੱਬ ਜੈਤੋ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਕਲੱਬ, ਆਪਣੇ ਕੋਚ ਤੇ ਪਰਿਵਾਰ ਦਾ ਨਾਮ ਉੱਚਾ ਕੀਤਾ ਹੈ | ਜੇਤੂ ਖਿਡਾਰੀਆਂ ਨੂੰ ਸਨਮਾਨ ਦੇਣ ਲਈ ਇਕ ਸਮਾਗਮ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ 11ਵਾਂ ਕਬੱਡੀ ਕੱਪ ਸ਼ੁਰੂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ 'ਤੇ ਕਰਵਾਇਆ ਜਾ ਰਿਹਾ 11ਵਾਂ ਸ਼ਾਨਦਾਰ ਕਬੱਡੀ ਕੱਪ ਅੱਜ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਟੂਰਨਾਮੈਂਟ ਦਾ ਡੀ. ਸੀ. ਨੇ ਕੀਤਾ ਉਦਘਾਟਨ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਟੂਰਨਾਮੈਂਟ ਵਿਚ ਸੈਂਟਰਲ ਰੇਲਵੇ ਤੇ ਪੀ.ਐਸ.ਪੀ.ਸੀ.ਐਲ, ਰੇਲਵੇ ਕੋਚ ਫ਼ੈਕਟਰੀ ਤੇ ਈ.ਐਮ.ਈ. ਜਲੰਧਰ ...

ਪੂਰੀ ਖ਼ਬਰ »

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੇਤੂ ਟੀਮ ਨੂੰ ਇਨਾਮ ਵੰਡੇ

ਫ਼ਰੀਦਕੋਟ, 21 ਸਤੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੱਧਰੀ ਹੈਂਡਬਾਲ ਟੂਰਨਾਮੈਂਟ ਜੋ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ, ਸਮਾਗਮ ਦੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਸਨ | ਹੈਂਡਬਾਲ ਕੋਚਿੰਗ ਸੈਂਟਰ ਕੰਮੇਆਣਾ ਅਤੇ ਨਹਿਰੂ ਸਟੇਡੀਅਮ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਸਾਲ ਬਾਅਦ ਦੁਬਾਰਾ ਖਾਦ ਦੇ ਵੱਧ ਭਾਅ ਵਸੂਲਣ ਦੇ ਤੁਗਲਕੀ ਫ਼ੁਰਮਾਨ ਦਾ ਸਖ਼ਤ ਵਿਰੋਧ ਕਰਾਂਗੇ : ਬੋਹੜ ਸਿੰਘ ਰੁਪੱਈਆਂਵਾਲਾ

ਸਾਦਿਕ, 21 ਸਤੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਪ੍ਰਧਾਨ ਸਾਦਿਕ ਰਜਿੰਦਰ ਸਿੰਘ ਦੀ ਅਗਵਾਈ 'ਚ ਜਥੇਬੰਦੀ ਦੇ ਅਹੁਦੇਦਾਰ ਬੋਹੜ ਸਿੰਘ ਰੁਪੱਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਮਹਿਤਾਬ ਸਿੰਘ ਗੁੱਜਰ, ਸੂਬਾ ...

ਪੂਰੀ ਖ਼ਬਰ »

ਪੀ.ਐਸ.ਯੂ ਸ਼ਹੀਦ ਰੰਧਾਵਾ ਨੇ ਪ੍ਰੋਫ਼ੈਸਰਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਪ੍ਰੋਫੈਸਰਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੀ.ਐਸ.ਯੂ. ਸ਼ਹੀਦ ਰੰਧਾਵਾ ਵਲੋਂ ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਰੋਸ ਰੈਲੀ 'ਚ ...

ਪੂਰੀ ਖ਼ਬਰ »

ਸੈਂਟਰ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲ਼ੇ ਬੱਚੇ ਸਨਮਾਨਿਤ

ਪੰਜਗਰਾਈਾ ਕਲਾਂ, 21 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)- ਸੈਂਟਰ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਢੁੱਡੀ ਵਿਖੇ ਸਮਾਗਮ ਹੋਇਆ | ਸਮਾਗਮ ਵਿਚ ਐਸ.ਆਈ. ਸੁਖਦਰਸ਼ਨ ਸ਼ਰਮਾ ਤੇ ਏ. ਐਸ. ਆਈ. ਚਮਕੌਰ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵਲੋਂ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਕਰਵਾਏ ਗਏ | ਜਿਸ ਵਿਚ ਪੰਜਾਬ ਭਰ ਤੋਂ ਵੱਡੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਰੋਗਾਂ ਦੀ ਪਛਾਣ ਲਈ ਸਕ੍ਰੀਨਿੰਗ ਕੈਂਪ ਲਗਾਇਆ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ 20 ਤੋਂ 30 ਸਤੰਬਰ ਤੱਕ ਪੰਜਾਬ ਸਰਕਾਰ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਸਰੀਰ ਦੇ ਰੋਗਾਂ ਦੀ ਜਾਂਚ ਕਰਨ ਲਈ ਇਕ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ-ਭਲੂਰ ਸੜਕ ਦਾ ਨਿਰਮਾਣ ਕਾਰਜ ਠੰਢੇ ਬਸਤੇ 'ਚ ਪੈਣ ਕਾਰਨ ਦੁਖੀ ਨੇ ਪਿੰਡਾਂ ਦੇ ਲੋਕ

ਪੰਜਗਰਾੲੀਂ ਕਲਾਂ, 21 ਸਤੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡਾਂ ਦੇ ਲੋਕਾਂ ਨੂੰ ਮੰਡੀਕਰਨ ਦੀਆਂ ਸਹੂਲਤਾਂ ਦੇਣ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਨੂੰ ਸੰਪਰਕ ਸੜਕਾਂ ਨਾਲ ਜੋੜਿਆ ਗਿਆ ਤਾਂ ਪਿੰਡਾਂ ਦੇ ਲੋਕਾਂ ਨੂੰ ਕੱਚੇ ਰਸਤੇ ਤੋਂ ਨਿਜ਼ਾਤ ਮਿਲਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਦਸਮੇਸ਼ ਮਾਰਡਨ ਸਕੂਲ ਭਾਣਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਸਕੂਲ ਖੇਡਾਂ 'ਚ ਹਾਸਲ ਕੀਤੀਆਂ ਮਾਣ ਮੱਤੀਆਂ ਪ੍ਰਾਪਤੀਆਂ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਕਰਵਾਈਆਂ ਗਈਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਦਸਮੇਸ਼ ਮਾਡਰਨ ਸਕੂਲ ਭਾਣਾ ਦੇ ਖਿਡਾਰੀਆਂ ਨੇ ਪਾਵਰ ਲਿਫ਼ਟਿੰਗ, ਵੇਟ ਲਿਫ਼ਟਿੰਗ ਅਤੇ ਰੱਸਾ ਕੱਸੀ ਵਿਚ ਮਾਣ ਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ | ਅੰਡਰ-19 ...

ਪੂਰੀ ਖ਼ਬਰ »

ਫ਼ੁੱਟਬਾਲ ਟੂਰਨਾਮੈਂਟ ਦਾ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕੀਤਾ ਉਦਘਾਟਨ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2022 'ਤੇ ਫ਼ੁੱਟਬਾਲ ਕਲੱਬ ਵਲੋਂ ਕਰਵਾਏ ਜਾ ਰਹੇ ਟੂਰਨਾਮੈਂਟ ਦਾ ਉਦਘਾਟਨ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕੀਤਾ | ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਸ਼ੁਭਕਾਮਨਾਵਾਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਧਰਮਿੰਦਰ ਸਿੰਘ ਖੱਟਰਾ ਅਤੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੇ ਵਫ਼ਦ ਨੇ ਕੁਲਦਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮੰਗ ਦੇ ਕੇ ...

ਪੂਰੀ ਖ਼ਬਰ »

'ਅਵੇਸਲੇ ਯੁੱਧਾਂ ਦੀ ਨਾਇਕਾ' ਤੇ 'ਬੇਗਾਨੇ ਬੋਹੜ ਦੀ ਛਾਂ' ਨਾਟਕਾਂ ਨੇ ਦਰਸ਼ਕਾਂ 'ਤੇ ਅਮਿੱਟ ਛਾਪ ਛੱਡੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੀ ਰਾਤ ਇੱਥੋਂ ਦੀ ਨਵੀਂ ਸਬਜ਼ੀ ਮੰਡੀ ਵਿਖੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਦੌਰਾਨ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਕਰਵਾਏ ਗਏ ਡਰਾਮਾ ਫ਼ੈਸਟੀਵਲ 'ਚ ਲੋਕ ਕਲਾ ਮੰਚ ਮਾਨਸਾ ਦੀ ਟੀਮ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿੱਕੀ ਭਲੂਰੀਆ ਨਹੀਂ ਰਹੇ, ਸਸਕਾਰ ਭਲਕੇ

ਬਾਜਾਖਾਨਾ, ਬਰਗਾੜੀ, 21 ਸਤੰਬਰ (ਜੀਵਨ ਗਰਗ, ਲਖਵਿੰਦਰ ਸ਼ਰਮਾ)-ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਤੇ ਬਰਗਾੜੀ ਪਿੰਡ ਦੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੇ ਵੱਡੇ ਭਰਾ ਹਿਰਦੇਪਾਲ ਸਿੰਘ ਵਿੱਕੀ ਭਲੂਰੀਆ ਦੀ ਹੋਈ ਬੇਵਕਤੀ ਮੌਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਫ਼ੁੱਟਬਾਲ ਦੇ ਕੁਆਰਟਰ ਫ਼ਾਈਨਲ ਮੁਕਾਬਲੇ ਕਰਵਾਏ

ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਸ਼ੁਭ ਅਵਸਰ 'ਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਫ਼ੁੱਟਬਾਲ ਗਰਾਊਾਡ ਵਿਖੇ ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਨਵੀਂ ਦਾਣਾ ਮੰਡੀ ਕੋਟਕਪੂਰਾ 'ਚ ਬਾਸਮਤੀ ਵਿਕੀ 3810 ਰੁਪਏ ਪ੍ਰਤੀ ਕੁਇੰਟਲ

ਕੋਟਕਪੂਰਾ, 21 ਸਤੰਬਰ (ਮੇਘਰਾਜ)-ਕੋਟਕਪੂਰਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਘੱਟ ਦਿਨਾਂ 'ਚ ਪੱਕਣ ਵਾਲੀ ਬਾਸਮਤੀ 1509 ਦੀ ਕਟਾਈ ਕਈ ਦਿਨਾਂ ਤੋਂ ਸ਼ੁਰੂ ਹੈ ਅਤੇ ਕਈ ਕਿਸਾਨਾਂ ਨੇ ਕਟਾਈ ਕਰਕੇ ਫ਼ਸਲ ਵੇਚ ਵੀ ਦਿੱਤੀ ਹੈ | ਫਸਲ ਕੱਟਣ ਤੋਂ ਬਾਅਦ ਕਈ ਕਿਸਾਨਾਂ ਨੇ ਸਬਜ਼ੀ ...

ਪੂਰੀ ਖ਼ਬਰ »

ਮੇਜਰ ਅਜਾਿ ੲਬ ਸਿੰਘ ਕਾਨਵੈਂਟ ਸਕੂਲ ਵਲੋਂ 800 ਪੌਦੇ ਲਗਾਏ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਫੇਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਦੇ ਜੰਗਲਾਂ ਨੂੰ ਮੁੜ ਸੁਰਜੀਤ ਕਰਨ ਅਤੇ ਵਾਤਾਵਰਨ ਸਵੱਛਤਾ ਲਈ 'ਮਿਸ਼ਨ ਹਰਿਆਲੀ-2022' ਤਹਿਤ ...

ਪੂਰੀ ਖ਼ਬਰ »

ਆਗਮਨ ਪੁਰਬ 'ਤੇ ਕੜ੍ਹੀ ਚਾਵਲ ਦਾ ਲੰਗਰ ਲਗਾਇਆ

ਫ਼ਰੀਦਕੋਟ, 21 ਸਤੰਬਰ (ਸਤੀਸ਼ ਬਾਗ਼ੀ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਸਥਾਨਕ ਪੋਸਟ ਆਫ਼ਿਸ ਦੇ ਸਟਾਫ਼ ਅਤੇ ਦੁਕਾਨਦਾਰਾਂ ਵਲੋਂ ਸੁਪਰਡੈਂਟ ਪੋਸਟ ਆਫ਼ਿਸ ਸੁਧੀਰ ਕੁਮਾਰ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੇਦੀ, ਅਮਰਵੀਰ, ਜਸਵਿੰਦਰ ਮਨਚੰਦਾ, ਗੁਰਦੇਵ ...

ਪੂਰੀ ਖ਼ਬਰ »

ਸਰਬੱਤ ਸੁਸਾਇਟੀ ਨੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਫ਼ਰੀਦਕੋਟ, 21 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਸਰਬੱਤ ਸੁਸਾਇਟੀ ਫ਼ਰੀਦਕੋਟ ਵਲੋਂ ਐਡਵੋਕੇਟ ਵੀਰ ਇੰਦਰਪਾਲ ਸਿੰਘ ਭਲੂਰੀਆ ਦੀ ਸਰਪ੍ਰਸਤੀ ਹੇਠ ਸਥਾਨਕ ਕੋਟਕਪੂਰਾ ਰੋਡ 'ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪਾਵਰਕਾਮ ਠੇਕਾ ਮੁਲਾਜ਼ਮਾਂ ਨੇ ਵਿਭਾਗ 'ਚ ਪੱਕੇ ਕਰਨ ਦੀ ਮੰਗ ਕੀਤੀ

ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪ੍ਰਧਾਨ ਸੁਖਚੈਨ ਸਿੰਘ ਸਕੱਤਰ ਹੈਪਇੰਦਰਪਾਲ ਸਿੰਘ ਨੇ ਦੱਸਿਆ ਕਿ ਡਿਊਟੀ ਦੇ ਦੌਰਾਨ ਕਰੰਟ ਲੱਗਣ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ | ਆਏ ਦਿਨ ਕੋਈ ਨਾ ਕੋਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX