ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪੰਜਾਬ / ਜਨਰਲ

ਰਾਣਾ ਕੇ.ਪੀ. ਵਲੋਂ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਪਣੇ 'ਤੇ ਲੱਗੇ ਦੋਸ਼ਾਂ ਦੀ ਸਫ਼ਾਈ ਦਿੰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਦੱਸਿਆ ਕਿ ਸੂਬੇ 'ਚ ਅਜੇ ਵੀ ਮਾਈਨਿੰਗ ਜਾਰੀ ਹੈ ਅਤੇ ਸਰਹੱਦਾਂ ਵੀ ਸੁਰੱਖਿਅਤ ਨਹੀਂ ਰਹੀਆਂ | ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਆਪਣੇ 'ਤੇ ਲੱਗੇ ਦੋਸ਼ਾਂ ਬਾਰੇ ਕਿਹਾ ਕਿ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਮੌਜੂਦਾ ਮਾਈਨਿੰਗ ਮੰਤਰੀ ਨੇ ਮੈਨੂੰ ਨਿਸ਼ਾਨਾ ਬਣਾਇਆ ਹੈ | ਉਨ੍ਹਾਂ ਮਾਈਨਿੰਗ ਮਾਮਲੇ ਦੀ ਜਾਂਚ ਸੀ.ਬੀ.ਆਈ ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜ਼ਰੂਰਤ ਪਈ ਤਾਂ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ | ਉਨ੍ਹਾਂ ਕਿਹਾ ਕਿ ਮੌਜੂਦਾ ਮਾਈਨਿੰਗ ਮੰਤਰੀ ਨੇ ਮੇਰਾ ਨਾਮ ਲਿਆ ਹੈ, ਜਦਕਿ ਉਨ੍ਹਾਂ ਦੀ ਆਪਣੀ ਭੂਮਿਕਾ ਸਵਾਲਾਂ ਦੇ ਘੇਰੇ ਵਿਚ ਹੈ | ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਪੰਜ ਸਾਲ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਛੇ ਮਹੀਨਿਆਂ ਵਿਚ ਮਾਈਨਿੰਗ ਦੀ ਗਤੀਵਿਧੀਆਂ ਦੀ ਸੀ.ਬੀ.ਆਈ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਜਦੋਂ ਤੱਕ ਜਾਂਚ ਰਿਪੋਰਟ ਨਹੀਂ ਆ ਜਾਂਦੀ ਹਰਜੋਤ ਸਿੰਘ ਬੈਂਸ ਨੂੰ ਅਹੁਦੇ ਤੋਂ ਹਟਾਇਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇਹ ਚਾਹੁੰਦੇ ਹਨ ਕਿ ਸੱਚਾਈ ਸਾਹਮਣੇ ਆ ਸਕੇ ਤਾਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ ਅਤੇ ਜਾਂਚ ਪੂਰੀ ਹੋਣ ਤੱਕ ਹਰਜੋਤ ਸਿੰਘ ਬੈਂਸ ਨੂੰ ਬਰਖਾਸਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਉਹ ਜਲਦ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ ਹੈ, ਮੌਜੂਦਾ ਜੱਜ ਦੇ ਹਵਾਲੇ ਕਰਨ ਦੀ ਮੰਗ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ 'ਚ ਕਾਂਗਰਸ ਆਗੂ ਮੌਜੂਦ ਸਨ |

'ਆਪ' ਵਲੋਂ ਕਾਂਗਰਸ 'ਤੇ ਨਾਜਾਇਜ਼ ਮਾਈਨਿੰਗ 'ਚ ਸ਼ਾਮਿਲ ਆਪਣੇ ਆਗੂਆਂ ਨੂੰ ਬਚਾਉਣ ਦਾ ਦੋਸ਼

ਜੇਕਰ ਕੁਝ ਗ਼ਲਤ ਨਹੀਂ ਕੀਤਾ ਤਾਂ ਕਾਂਗਰਸੀ ਜਾਂਚ ਤੋਂ ਡਰ ਕਿਉਂ ਰਹੇ ਹਨ?-ਕੰਗ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ 'ਤੇ ਆਪਣੇ 'ਲੁਟੇਰੇ ਆਗੂਆਂ' ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸੀਆਂ ਨੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ | ਅੱਜ ਇਥੇ ਇਕ ...

ਪੂਰੀ ਖ਼ਬਰ »

ਆਕਾਸ਼ ਸਿੰਘ ਖ਼ਾਲਸਾ ਬਣਿਆ ਪਾਕਿ ਦਾ ਪਹਿਲਾ ਸਿੱਖ ਕਸਟਮ ਇੰਟੈਲੀਜੈਂਸ ਇੰਸਪੈਕਟਰ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ, ਰੇਂਜਰਜ਼, ਟ੍ਰੈਫਿਕ ਪੁਲਿਸ, ਰੇਸਕਿਊ ਪੁਲਿਸ, ਨੇਵੀ ਆਦਿ ਸੁਰੱਖਿਆ ਖੇਤਰ ਨਾਲ ਜੁੜੇ ਖੇਤਰਾਂ 'ਚ ਪਹਿਲਾਂ 'ਚ ਪਾਕਿਸਤਾਨੀ ਸਿੱਖ ਸੇਵਾਵਾਂ ਦੇ ਰਹੇ ਹਨ, ਜਦਕਿ ਹੁਣ ਸੂਬਾ ਬਲੋਚਿਸਤਾਨ ਦੇ ਡੇਰਾ ਬੁਗਤੀ 'ਚ ...

ਪੂਰੀ ਖ਼ਬਰ »

ਸ਼੍ਰੋ੍ਰਮਣੀ ਕਮੇਟੀ ਪ੍ਰਧਾਨ ਨੇ ਭਲਕੇ ਮੁੜ ਸੱਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਬੀਤੇ ਦਿਨ ਸੰਵਿਧਾਨਕ ਮਾਨਤਾ ਮਿਲਣ ਤੋਂ ਬਾਅਦ ਸ਼੍ਰੋ੍ਰਮਣੀ ਕਮੇਟੀ ਵਲੋਂ ਅੰਤਿ੍ੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਸਤੰਬਰ ਨੂੰ ਮੁੜ ਸੱਦ ਲਈ ਗਈ ਹੈ | ਪ੍ਰਾਪਤ ਵੇਰਵਿਆਂ ...

ਪੂਰੀ ਖ਼ਬਰ »

ਗੋ ਗਲੋਬਲ ਸੰਸਥਾ ਨੇ ਸੰਜਮ ਸਿੰਘ ਸਰਾਂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਵਿੱਦਿਅਕ ਸੰਸਥਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਤੇ ਜੇਲ੍ਹ ਵਾਲੀ ਗਲੀ ਮੋਗਾ ਵਿਖੇ ਸਥਿਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ਨਿਭਾ ...

ਪੂਰੀ ਖ਼ਬਰ »

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਕਿਤੇ-ਕਿਤੇ ਹਲਕਾ ਮੀਂਹ/ਛਿੱਟੇ ਪੈਣ ਦੀ ਸੰਭਾਵਨਾ ਹੈ | ਜਿਸ ਨਾਲ ਤਾਪਮਾਨ ਵਿਚ ਗਿਰਾਵਟ ਹੋਣ ਨਾਲ ਗਰਮੀ ਘੱਟ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2022 ਨੂੰ ਸਮਰਪਿਤ ਭਾਸ਼ਾ ਵਿਭਾਗ ਪੰਜਾਬ ਵਲੋਂ ਆਲਮੀ ਪੰਜਾਬੀ ਅਦਬ ਫ਼ਾਊਾਡੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ ਦੇ ਸੈਨੇਟ ਹਾਲ ਵਿਖੇ ...

ਪੂਰੀ ਖ਼ਬਰ »

ਜ਼ੀਰਾ ਨੇੜੇ ਹੋਮਗਾਰਡ ਮੁਲਾਜ਼ਮ ਦਾ ਕਤਲ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬੂਲੇ ਵਿਖੇ ਅਗਿਆਤ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਪੰਜਾਬ ਹੋਮਗਾਰਡ 'ਚ ਤਾਇਨਾਤ ਮੁਲਾਜ਼ਮ ਦਾ ਕਤਲ ਕਰ ਦਿੱਤਾ | ਉਕਤ ਮੁਲਾਜ਼ਮ ਸੁਖਚੈਨ ਸਿੰਘ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸੀ ਅਤੇ ...

ਪੂਰੀ ਖ਼ਬਰ »

ਜੀ.ਓ.ਜੀ. ਯੋਜਨਾ ਦੀ ਬਹਾਲੀ ਨੰੂ ਲੈ ਕੇ ਸਾਬਕਾ ਫੌਜੀਆਂ ਵਲੋਂ ਧਰਨਾ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨਿਵਾਸ ਬਾਹਰ ਅੱਜ ਸਾਬਕਾ ਫੌਜੀਆਂ ਵਲੋਂ ਜੀ.ਓ.ਜੀ. (ਖੁਸ਼ਹਾਲੀ ਦੇ ਰਾਖੇ) ਯੋਜਨਾ ਨੰੂ ਮੁੜ ਬਹਾਲ ਕਰਵਾਉਣ ਲਈ ਧਰਨਾ ਦਿੱਤਾ | ਕੈਪਟਨ ਗੁਲਾਬ ਸਿੰਘ ਨੇ ਦੱਸਿਆ ਕਿ ਇਹ ਸਕੀਮ 2017 ਵਿਚ ...

ਪੂਰੀ ਖ਼ਬਰ »

2 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਿਪਾਹੀ ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐੱਸ.ਐੱਸ.ਪੀ ਦਫ਼ਤਰ ਫ਼ਿਰੋਜ਼ਪੁਰ ਦੀ ਸਪੈਸ਼ਲ ਬਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫ਼ਿਰੋਜ਼ਪੁਰ) ਵਿਰੁੱਧ 2 ਲੱਖ ਰੁਪਏ ਦੀ ...

ਪੂਰੀ ਖ਼ਬਰ »

ਕਿਸਾਨ ਦਾ ਕਹੀ ਮਾਰ ਕੇ ਕਤਲ

ਘੱਲੂਘਾਰਾ ਸਾਹਿਬ, 21 ਸਤੰਬਰ (ਪੱਤਰ ਪ੍ਰੇਰਕ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੂਰੀਆਂ ਸੈਣੀਆਂ ਵਿਚ 55 ਸਾਲਾ ਕਿਸਾਨ ਨੂੰ ਕਹੀ ਨਾਲ ਵੱਢਣ ਕਰਕੇ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਤਰਸੇਮ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ 12 ਤੋਂ 3 ਵਜੇ ਤੱਕ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫ਼ੈਸਲਾ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫ਼ੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਨਿਵੇਸ਼ ਪੰਜਾਬ ਸੰਮੇਲਨ 2023 'ਚ ਦੁਨੀਆ ਭਰ ਦੀਆਂ ਕੰਪਨੀਆਂ ਨੂੰ ਸੱਦਣ ਦਾ ਯਤਨ ਹੁਣ ਤੋਂ ਸ਼ੁਰੂ ਹੋਵੇੇ-ਆਹੂਜਾ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਵੇਸ਼ ਪੰਜਾਬ ਨੂੰ ਦੁਨੀਆਂ ਭਰ ਵਿਚ ਲੈ ਕੇ ਜਾਣ ਲਈ ਯਤਨ ਕਰਨੇ ਚਾਹੀਦੇ ਹਨ, ਜਿਸ ਤਰੀਕੇ ਨਾਲ ਮੁੱਖ ਮੰਤਰੀ ...

ਪੂਰੀ ਖ਼ਬਰ »

ਝੂਠੇ ਦੋਸ਼ਾਂ ਨੂੰ ਸੱਚ ਸਾਬਤ ਕਰਨ ਦਾ ਢੌਂਗ ਕਰ ਰਹੇ ਹਨ ਭਗਵੰਤ ਮਾਨ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਭਾਜਪਾ 'ਤੇ 'ਆਪ' ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬੁਲਾਏ ਗਏ ਵਿਧਾਨ ਸਭਾ ਦੇ ਇਕ ਦਿਨਾਂ ...

ਪੂਰੀ ਖ਼ਬਰ »

ਹਾਈਕੋਰਟ ਪੁੱਜਿਆ ਚੰਡੀਗੜ੍ਹ ਯੂਨੀਵਰਸਿਟੀ ਐਮ.ਐਮ.ਐਸ ਮਾਮਲਾ

ਸੀ.ਬੀ.ਆਈ. ਜਾਂਚ ਦੀ ਮੰਗ

ਚੰਡੀਗੜ੍ਹ, 21 ਸਤੰਬਰ (ਤਰੁਣ ਭਜਨੀ)-ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲ ਵਿਚ ਅਸ਼ਲੀਲ ਵੀਡੀਓ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਸੀਨੀਅਰ ਐਡਵੋਕੇਟ ਜਗਮੋਹਨ ਭੱਟੀ ਵਲੋਂ ਦਾਇਰ ਪਟੀਸ਼ਨ ਵਿਚ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ...

ਪੂਰੀ ਖ਼ਬਰ »

ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲਣ ਲਈ ਔਰਤਾਂ ਅੱਗੇ ਆਉਣ-ਧਾਲੀਵਾਲ

ਕਿਹਾ, ਸਰਪੰਚਾਂ ਨੂੰ ਜਲਦ ਦਿੱਤਾ ਜਾਵੇਗਾ ਮਾਣ ਭੱਤਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਚਾਇਤੀ ਰਾਜ ਸੰਸਥਾਵਾਂ 'ਚ ਔਰਤਾਂ ਦੀ ਮਜ਼ਬੂਤ ਭਾਈਵਾਲੀ 'ਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਅਧਿਆਪਕ ਨੂੰ 7 ਸਾਲ ਦੀ ਸਜ਼ਾ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਅਧਿਆਪਕ ਨੂੰ 7 ਸਾਲ ਦੀ ਸਜ਼ਾ ਅਤੇ ਜੁਰਮਾਨਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਦਾ ਸਿੱਖਾਂ ਖ਼ਿਲਾਫ਼ ਗੱਠਜੋੜ ਦੇਸ਼ ਦੀ ਅਖੰਡਤਾ ਨੂੰ ਬਣੇਗਾ ਖ਼ਤਰਾ-ਫੈੱਡਰੇਸ਼ਨ ਗਰੇਵਾਲ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਗਲੋਂ ਅੰਗਰੇਜ਼ਾਂ ਦੀ ਗ਼ੁਲਾਮੀ ਲਾਹੁਣ ਵਾਲੀ ਸਿੱਖ ਕੌਮ ਜੋ ਆਜ਼ਾਦੀ ਦੇ 7 ਦਹਾਕਿਆਂ ਤੋਂ ਬਾਅਦ ਵੀ ਹਰ ਖੇਤਰ 'ਚ ਧੱਕੇਸ਼ਾਹੀਆਂ ਤੇ ਜ਼ੁਲਮ ਦਾ ਸ਼ਿਕਾਰ ਹੋ ਰਹੀ ਹੈ | ਸਿੱਖਾਂ ਦੀ ਸ਼ਕਤੀ ਦਾ ਪ੍ਰਤੀਕ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਬੜੂ ਸਾਹਿਬ ਯੂਨੀਵਰਸਿਟੀ ਨੂੰ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੀ ਮਿਲੀ ਮਾਨਤਾ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ)-ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਹਾਲ ਹੀ 'ਚ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਲਈ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ਆਈ. ਸੀ. ਏ. ਆਰ.) ਤੋਂ ਮਾਨਤਾ ਮਿਲ ਗਈ ਹੈ ਅਤੇ ਹੁਣ ਇਹ ਯੂਨੀਵਰਸਿਟੀ ਬੀ.ਐਸ.ਸੀ. (ਆਨਰਜ਼) ...

ਪੂਰੀ ਖ਼ਬਰ »

ਸਿੱਖ ਜਗਤ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰੇ-ਹੁੱਡਾ

ਚੰਡੀਗੜ੍ਹ, 21 ਸਤੰੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸਿੱਖ ਜਗਤ ਨੂੰ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਖਿੜੇ ਮੱਥੇ ਪ੍ਰਵਾਨ ਕਰ ਲੈਣਾ ਚਾਹੀਦਾ ਹੈ, ਜਿਸ ਅਨੁਸਾਰ ਕਈ ਸਾਲ ਪਹਿਲਾਂ ਉਨ੍ਹਾਂ ...

ਪੂਰੀ ਖ਼ਬਰ »

ਹਰਿਆਣਾ ਵਿਚਲੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਹੋਵੇਗੀ ਜ਼ਿੰਮੇਵਾਰ-ਧਾਮੀ

ਅੰਮਿ੍ਤਸਰ, 21 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 6 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

10 ਦਿਨਾਂ ਲਈ ਜਾਰੀ ਕੀਤਾ ਜਾਵੇਗਾ ਵੀਜ਼ਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਲਾਹੌਰ 'ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੁੱਖ ਦਫ਼ਤਰ 'ਚ ਅੱਜ ਸਵੇਰੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 483ਵੇਂ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਪਾਕਿਸਤਾਨੀ ਸਮੇਂ ਮੁਤਾਬਿਕ ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਪਲਾਹ ਸਾਹਿਬ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸਮੂਹ ਖ਼ਾਲਸਾ ਪੰਥ ਨੂੰ ਜਥੇਬੰਦ ਕਰੇਗਾ-ਅਕਾਲੀ ਆਗੂ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਸਮੂਹ ਖ਼ਾਲਸਾ ਪੰਥ ਨੂੰ ਪੰਥ ਵਿਰੋਧੀ ...

ਪੂਰੀ ਖ਼ਬਰ »

ਪਾਣੀ ਦੇ ਲਗਾਤਾਰ ਹੇਠਾਂ ਜਾਣ ਕਾਰਨ ਕਿਸਾਨ ਲਗਾ ਰਹੇ ਨੇ ਵੱਡੀਆਂ ਮੋਟਰਾਂ

ਲੰਘੇ ਚਾਰ ਸਾਲਾਂ 'ਚ 1.84 ਲੱਖ ਕਿਸਾਨਾਂ ਨੇ ਵਧਾਇਆ ਮੋਟਰਾਂ ਦਾ ਲੋਡ

ਧੀਰਜ ਪਸ਼ੌਰੀਆ ਸੰਗਰੂਰ, 21 ਸਤੰਬਰ-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਨੀਵੇਂ ਜਾਣ ਕਾਰਨ ਸੂਬੇ ਦੇ 117 ਬਲਾਕ ਡਾਰਕ ਜ਼ੋਨ 'ਚ ਆ ਰਹੇ ਹਨ | ਸੂਬੇ 'ਚ ਹਰ ਸਾਲ ਧਰਤੀ ਹੇਠਲੇ ਪਾਣੀ ਦਾ ਪੱਧਰ 54 ਸੈਂਟੀਮੀਟਰ ਹੇਠਾਂ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਕਿਸਾਨ ਖੇਤਾਂ 'ਚ ...

ਪੂਰੀ ਖ਼ਬਰ »

ਮੁਖ਼ਤਾਰ ਅੰਸਾਰੀ ਨੂੰ ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ 'ਚ 7 ਸਾਲ ਕੈਦ

ਲਖਨਊ, 21 ਸਤੰਬਰ (ਪੀ. ਟੀ. ਆਈ.)-ਇਲਾਹਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਜੇਲਰ ਨੂੰ ਧਮਕਾਉਣ ਅਤੇ ਉਸ 'ਤੇ ਪਿਸੌਤਲ ਤਾਨਣ ਦੇ ਮਾਮਲੇ 'ਚ ਸਾਬਕਾ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਸਟਿਸ ਡੀ.ਕੇ. ਸਿੰਘ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਅਪੀਲ ...

ਪੂਰੀ ਖ਼ਬਰ »

ਅਸ਼ੋਕ ਗਹਿਲੋਤ ਵਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਸ਼ਸ਼ੀ ਥਰੂਰ ਨੇ ਮਧੂਸੂਦਨ ਮਿਸਤਰੀ ਤੋਂ ਚੋਣ ਵੇਰਵਿਆਂ ਦੀ ਲਈ ਜਾਣਕਾਰੀ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)- ਕਾਂਗਰਸ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਲਈ ਸਰਗਰਮੀਆਂ ਦਾ ਕੇਂਦਰ ਬਣੀ ਦਿੱਲੀ 'ਚ ਬੁੱਧਵਾਰ ਨੂੰ ਦੋਵੇਂ ਸੰਭਾਵਿਤ ਦਾਅਵੇਦਾਰਾਂ ਅਸ਼ੋਕ ਗਹਿਲੋਤ ਅਤੇ ਸ਼ਸ਼ੀ ਥਰੂਰ ਆਪੋ-ਆਪਣੇ ਪੱਧਰ 'ਤੇ ਰੁਝੇਵਿਆਂ 'ਚ ਮਸਰੂਫ ਰਹੇ | ...

ਪੂਰੀ ਖ਼ਬਰ »

ਭਾਜਪਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕੀਤਾ ਜਾਏਗਾ ਘਿਰਾਓ-ਅਸ਼ਵਨੀ ਸ਼ਰਮਾ

ਰਾਜਪਾਲ ਦੇ ਫ਼ੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਸ਼ੇਸ਼ ਇਜਲਾਸ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਚੰਡੀਗੜ੍ਹ ਵਿਖੇ ਦੇਰ ਰਾਤ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ ਸਫਲਤਾ ਉਦੋਂ ਹੀ ਮੰਨੀ ਜਾਏਗੀ ਜਦੋਂ ਸਾਰੇ ਮਾਮਲੇ ਖ਼ਤਮ ਹੋ ਜਾਣ-ਤੋਮਰ

ਤੋਮਰ ਨੇ ਪੰਜਾਬ, ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਕੀਤੀ ਪਰਾਲੀ ਸਾੜਨ ਨੂੰ ਲੈ ਕੇ ਸਮੀਖਿਆ ਬੈਠਕ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪਰਾਲੀ ਸਾੜਨ ਦੇ ਮਾਮਲਿਆਂ 'ਚ ਰਾਜਾਂ ਦੀ ਸਫ਼ਲਤਾ ਉਦੋਂ ਹੀ ਮੰਨੀ ਜਾਏਗੀ, ਜਦੋਂ ਇਸ ਸੰਬੰਧੀ (ਪਰਾਲੀ ਸਾੜਣ ਦੇ) ਸਾਰੇ ਮਾਮਲੇ ਖ਼ਤਮ ਹੋ ਜਾਣ | ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਉਕਤ ਬਿਆਨ ਬੁੱਧਵਾਰ ਨੂੰ ਝੋਨੇ ਦੀ ...

ਪੂਰੀ ਖ਼ਬਰ »

ਰਤਨ ਟਾਟਾ ਬਣੇ ਪੀ. ਐਮ. ਕੇਅਰਜ਼ ਫੰਡ 'ਚ ਟਰੱਸਟੀ

ਸਲਾਹਕਾਰ ਗਰੁੱਪ 'ਚ ਸ਼ਾਮਿਲ ਹੋਈ ਸੁਧਾ ਮੂਰਤੀ

ਨਵੀਂ ਦਿੱਲੀ, 21 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, ਸੁਪਰੀਮ ਕੋਰਟ ਦੇ ਸਾਬਕਾ ਜੱਜ ਕੇ. ਟੀ. ਥਾਮਸ ਅਤੇ ਸਾਬਕਾ ਡਿਪਟੀ ਲੋਕ ਸਪਾ ਸਪੀਕਰ ਕਰਿਆ ਮੁੰਡਾ ਨੂੰ ਪੀ. ਐਮ. ਕੇਅਰਜ਼ ਫੰਡ ਦਾ ਟਰੱਸਟੀ ਬਣਾਇਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਦੇ ਪਿਤਾ ਦਾ ਹੋਇਆ ਆਪ੍ਰੇਸ਼ਨ

ਚੰਡੀਗੜ੍ਹ, 21 ਸਤੰਬਰ (ਜੋਤ)-ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਪੀ.ਜੀ.ਆਈ. 'ਚ ਆਪਰੇਸ਼ਨ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸਟੰਟ ਪਾਇਆ ਗਿਆ ਹੈ | ਉਨ੍ਹਾਂ ਨਾਲ ਉਨ੍ਹਾਂ ਦੇ ਪਤਨੀ ਚਰਨ ਕੌਰ ਅਤੇ ਭਰਾ ਚਮਕੌਰ ਸਿੰਘ ਮੌਜੂਦ ਹਨ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਹਲਫਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ-ਮੀਤ ਹੇਅਰ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸੰਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫਨਾਮੇ ਦੀ ਥਾਂ ਸਵੈ-ਘੋਸ਼ਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ-ਚੀਮਾ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਵਿੱਤ ਵਿਭਾਗ ਵਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ | ਇਥੇ ਜਾਰੀ ਇਕ ਬਿਆਨ ਰਾਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX