ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਲੰਧਰ

ਦੁਕਾਨਦਾਰਾਂ ਦੇ ਝਗੜੇ 'ਚ ਵਿਧਾਇਕ ਅਰੋੜਾ ਅਤੇ ਡੀ.ਸੀ.ਪੀ. ਡੋਗਰਾ ਭਿੜੇ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ) - ਸਥਾਨਕ ਸ਼ਾਸ਼ਤਰੀ ਮਾਰਕੀਟ 'ਚ ਚੱਲ ਰਹੀ 'ਵਹੀਲਜ਼ ਲੌਂਜ' ਦੁਕਾਨ ਦੇ ਮਾਲਕ ਹਰੀਸ਼ ਚਾਵਲਾ ਅਤੇ ਜਗਮੋਹਨ ਚਾਵਲਾ ਦਾ ਆਪਣੀ ਦੁਕਾਨ ਦੇ ਨਾਲ ਵਾਲੇ ਸਟੇਟ ਬੈਂਕ ਦੀ ਇਮਾਰਤ ਦੇ ਮਾਲਕ ਨੀਰਜ ਅਰੋੜਾ ਨਾਲ ਪਿਛਲੇ ਕੁਝ ਦਿਨ ਤੋਂ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਪਹੁੰਚੇ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਅਤੇ ਡੀ.ਸੀ.ਪੀ. ਨਰੇਸ਼ ਡੋਗਰਾ 'ਚ ਵਿਵਾਦ ਇਥੋਂ ਤੱਕ ਵੱਧ ਗਿਆ ਕਿ ਰਾਤ ਸਮੇਂ ਇਕ ਨਿੱਜੀ ਅਦਾਰੇ 'ਚ ਇਸ ਦੇ ਫ਼ੈਸਲੇ ਲਈ ਚੱਲ ਰਹੀ ਬੈਠਕ ਦੌਰਾਨ ਦੋਵਾਂ ਨੇ ਇਕ ਦੂਸਰੇ ਨਾਲ ਕੁੱਟਮਾਰ ਤੱਕ ਕਰ ਦਿੱਤੀ | ਇਮਾਰਤ ਅਤੇ ਰਚਨਾ ਬੁਟੀਕ ਦੇ ਮਾਲਕ ਨੀਰਜ ਅਰੋੜਾ ਨੇ ਦੱਸਿਆ ਕਿ ਵਹੀਲਜ਼ ਲੌਂਜ ਦੇ ਮਾਲਕ ਹਰੀਸ਼ ਚਾਵਲਾ ਵਲੋਂ ਆਪਣੀ ਦੁਕਾਨ 'ਤੇ ਆਈਆਂ ਕਾਰਾਂ ਨੂੰ ਬੈਂਕ ਦੀ ਇਮਾਰਤ ਅੱਗੇ ਖੜ੍ਹਾ ਕੀਤਾ ਜਾਂਦਾ ਹੈ | ਇਸ ਦਾ ਬੈਂਕ 'ਚ ਆਉਣ ਵਾਲੇ ਵਿਅਕਤੀ ਅਤੇ ਬੈਂਕ ਅਧਿਕਾਰੀ ਉਸ ਕੋਲ ਇਤਰਾਜ਼ ਕਰਦੇ ਹਨ | ਉਸ ਨੇ ਇਸ ਮਸਲੇ ਦੇ ਹੱਲ ਲਈ ਦੁਕਾਨ ਅਤੇ ਇਮਾਰਤ ਦੇ ਵਿਚਕਾਰ ਛੋਟੀ ਜਿਹੀ ਗਰਿੱਲ ਲਗਾ ਦਿੱਤੀ | ਹਰੀਸ਼ ਚਾਵਲਾ ਨੇ ਜਿਸ ਦੀ ਸ਼ਿਕਾਇਤ ਨਗਰ ਨਿਗਮ ਨੂੰ ਕਰਕੇ ਉਸ ਦੀ ਗਰਿੱਲ ਤੁੜਵਾ ਦਿੱਤੀ, ਜਦਕਿ ਉਸ ਨੇ ਹਰੀਸ਼ ਚਾਵਲਾ ਦੀ ਦੁਕਾਨ ਦੇ ਸਪਲਿਟ ਏ.ਸੀਜ਼ ਨੂੰ ਛੱਤ 'ਤੇ ਲਗਾਉਣ ਤੱਕ ਦੀ ਇਜਾਜ਼ਤ ਦਿੱਤੀ ਹੋਈ ਹੈ, ਇਸ ਨਾਲ ਉਸ ਦੀ ਇਮਾਰਤ ਦਾ ਨੁਕਸਾਨ ਵੀ ਹੋ ਰਿਹਾ ਹੈ | ਨੀਰਜ ਅਰੋੜਾ ਨੇ ਦੋਸ਼ ਲਗਾਏ ਕਿ ਹਰੀਸ਼ ਚਾਵਲਾ ਇਹ ਸਭ ਕੁਝ ਵਿਧਾਇਕ ਰਮਨ ਅਰੋੜਾ ਦੀ ਸ਼ਹਿ 'ਤੇ ਕਰ ਰਿਹਾ ਹੈ, ਜੋ ਅੱਜ ਵੀ ਉਸ ਦੇ ਸਮਰਥਣ 'ਚ ਆ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ |ਦੂਸਰੀ ਧਿਰ ਦੇ ਹਰੀਸ਼ ਚਾਵਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੋਈ ਵੀ ਸ਼ਿਕਾਇਤ ਨਹੀਂ ਦਿੱਤੀ ਗਈ, ਨੀਰਜ ਅਰੋੜਾ ਵਲੋਂ ਆਪਣੇ ਤੌਰ 'ਤੇ ਸੜਕ 'ਤੇ ਗਰਿੱਲ ਲਗਾਈ ਗਈ ਸੀ, ਜਿਸ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਆ ਕੇ ਹਟਾਇਆ ਹੈ | ਉਨ੍ਹਾਂ ਦੱਸਿਆ ਕਿ ਏ.ਸੀ. ਦੇ ਸੰਬੰਧੀ ਉਨ੍ਹਾਂ ਦਾ ਦੋ ਦਿਨ ਪਹਿਲਾਂ ਹੀ ਨੀਰਜ ਅਰੋੜਾ ਨਾਲ ਸਮਝੌਤਾ ਹੋ ਗਿਆ ਸੀ | ਹਰੀਸ਼ ਚਾਵਲਾ ਨੇ ਦੱਸਿਆ ਕਿ ਨੀਰਜ ਅਰੋੜਾ ਨੇ ਅੱਜ ਹੰਗਾਮਾ ਕੀਤਾ ਅਤੇ ਮੌਕੇ 'ਤੇ ਡੀ.ਸੀ.ਪੀ. ਨਰੇਸ਼ ਡੋਗਰਾ ਨੂੰ ਬੁਲਾਇਆ | ਡੀ.ਸੀ.ਪੀ. ਨੇ ਆ ਕੇ ਉਨ੍ਹ•ਾਂ ਨੂੰ ਕਾਨੂੰਨੀ ਕਾਰਵਾਈ ਦੀ ਧਮਕੀ ਦਿੰਦੇ ਹੋਏ ਨਰੀਜ ਅਰੋੜਾ ਨੂੰ ਆਪਣਾ ਭਾਣਜਾ ਦੱਸਿਆ ਅਤੇ ਉਨ੍ਹਾਂ ਨੂੰ ਨਰੀਜ ਨਾਲ ਉਸ ਦੇ ਅਨੁਸਾਰ ਸਮਝੌਤਾ ਕਰਨ ਲਈ ਦਬਾਅ ਬਣਾਇਆ | ਇਸ ਤੋਂ ਬਾਅਦ ਹਰੀਸ਼ ਚਾਵਲਾ ਵਲੋਂ ਥਾਣਾ ਨਵੀਂ ਬਾਰਾਂਦਰੀ 'ਚ ਡੀ.ਸੀ.ਪੀ. ਨਰੇਸ਼ ਡੋਗਰਾ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ |
ਥਾਣੇ ਸ਼ਿਕਾਇਤ ਜਾਣ ਤੋਂ ਬਾਅਦ ਦੋਵੇਂ ਧਿਰਾਂ ਸਮਝੌਤੇ ਲਈ ਪਹੁੰਚੀਆਂ ਨਿੱਜੀ ਅਦਾਰੇ
ਥਾਣੇ ਸ਼ਿਕਾਇਤ ਦਿੱਤੇ ਜਾਣ ਤੋਂ ਬਾਅਦ ਮਾਮਲਾ ਵਧਦਾ ਦੇਖ ਦੋਵੇਂ ਧਿਰਾਂ ਇਕ ਨਿੱਜੀ ਅਦਾਰੇ 'ਚ ਸਮਝੌਤਾ ਕਰਵਾਉਣ ਪਹੁੰਚੀਆਂ | ਵਿਧਾਇਕ ਰਮਨ ਅਰੋੜਾ ਵਲੋਂ ਦੋਸ਼ ਲਗਾਏ ਗਏ ਕਿ ਜਦੋਂ ਉਹ ਆਪਸੀ ਗੱਲਬਾਤ ਕਰ ਰਹੇ ਸਨ ਤਾਂ ਉਨ•੍ਹਾਂ 'ਤੇ ਡੀ.ਸੀ.ਪੀ. ਵਲੋਂ ਹੱਥ ਚੁੱਕਿਆ ਗਿਆ, ਜਦਕਿ ਡੀ.ਸੀ.ਪੀ. ਨਰੇਸ਼ ਡੋਗਰਾ ਦੇ ਸਮਰਥਣ 'ਚ ਆਏ ਵਿਅਕਤੀਆਂ ਦਾ ਕਹਿਣਾ ਸੀ ਕਿ ਵਿਧਾਇਕ ਦੇ ਨਾਲ ਆਏ ਸਮਰਥਕਾਂ ਨੇ ਡੀ.ਸੀ.ਪੀ. ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਕਰੀਬ 10-15 ਮਿੰਟ ਤੱਕ ਇਕ ਦੂਸਰੇ ਦੇ ਸਰਮਥਕਾਂ 'ਚ ਹੋਈ ਕੁੱਟਮਾਰ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਵਲੋਂ ਆਪਣੀ ਹਾਈਕਮਾਨ ਨੂੰ ਫੋਨ 'ਤੇ ਸਾਰੇ ਝਗੜੇ ਬਾਰੇ ਸੂਚਿਤ ਕੀਤਾ ਗਿਆ | ਇਸ ਦੌਰਾਨ ਡੀ.ਸੀ.ਪੀ. ਨਰੇਸ਼ ਡੋਗਰਾ ਵਲੋਂ ਵੀ ਮਾਮਲਾ ਆਪਣੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਗਿਆ, ਜਿਸ ਤੋਂ ਬਾਅਦ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ, ਡੀ.ਸੀ.ਪੀ. ਡਾ. ਅੰਕੁਰ ਗੁਪਤਾ, ਏ.ਡੀ.ਸੀ.ਪੀ. ਜਾਂਚ ਕੰਵਲਪ੍ਰੀਤ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਭਾਰੀ ਪੁਲਿਸ ਬੱਲ ਨਾਲ ਮੌਕੇ 'ਤੇ ਪਹੁੰਚ ਗਏ |
ਐਮ.ਐਲ.ਆਰ. ਕਟਵਾਉਣ ਆਏ ਵਿਧਾਇਕ ਦੇ ਸਮਰਥੱਕਾਂ ਨੇ ਹਸਪਤਾਲ 'ਚ ਕੀਤੀ ਭੰਨ•ਤੋੜ
ਝਗੜੇ 'ਚ ਜ਼ਖ਼ਮੀ ਹੋਏ ਵਿਧਾਇਕ ਦੇ ਸਮਰਥਕ ਰਾਹੁਲ, ਸੰਨੀ, ਦੀਪਕ ਅਤੇ ਹੋਰਾਂ ਨੇ ਸਿਵਲ ਹਸਪਤਾਲ 'ਚ ਆਪਣੀ ਐਮ.ਐਲ.ਆਰ. ਕੱਟਵਾਈ | ਇਸ ਦੌਰਾਨ ਕੁਝ ਪੱਤਰਕਾਰ ਮੌਕੇ 'ਤੇ ਵੀਡੀਓ ਬਣਾ ਰਹੇ ਸਨ, ਹਸਪਤਾਲ 'ਚ ਇਕੱਠੇ ਹੋਏ ਵਿਅਕਤੀਆਂ ਨੇ ਇਕ ਦਮ ਰੌਲਾ ਪਾਇਆ ਅਤੇ ਪੱਤਰਕਾਰਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਪੱਤਰਕਾਰਾਂ ਨੇ ਇਕ ਕਮਰੇ 'ਚ ਲੁੱਕ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ, ਜਿਸ ਤੋਂ ਬਾਅਦ ਫਿਰ ਤੋਂ ਪੱਤਰਕਾਰਾਂ ਨਾਲ ਕੁੱਟਮਾਰ ਕੀਤੀ ਗਈ | ਉੱਥੇ ਮੌਜੂਦ ਕੁਝ ਮੁਹਤਬਰ ਵਿਅਕਤੀਆਂ ਨੇ ਦੇਰ ਰਾਤ ਹਮਲਾਵਰਾਂ ਨੂੰ ਉਨ੍ਹਾਂ ਦੀ ਗ਼ਲਤੀ ਦਾ ਅਹਿਸਾਸ ਕਰਵਾ ਕੇ ਪੱਤਰਕਾਰਾਂ ਨਾਲ ਸਮਝੌਤਾ ਕਰਵਾ ਦਿੱਤਾ |

ਨਿੱਜੀ ਯੂਨੀਵਰਸਿਟੀ ਵਿਖੇ ਭੇਦਭਰੇ ਹਾਲਾਤ 'ਚ ਨੌਜਵਾਨ ਨੇ ਲਿਆ ਫ਼ਾਹਾ

ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਬੀਤੇ ਕੱਲ੍ਹ ਇਥੋਂ ਦੀ ਨਿੱਜੀ ਯੂਨੀਵਰਸਿਟੀ 'ਚ ਇੱਕ ਬੀ. ਟੈੱਕ ਡਿਜ਼ਾਈਨ ਦੇ ਵਿਦਿਆਰਥੀ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਤੋਂ ਬਾਅਦ ਸਤਨਾਮਪੁਰਾ ਪੁਲਿਸ ਨੂੰ ਮਿਲੇ ਖੁਦਕੁਸ਼ੀ ਨੋਟ ਤੋਂ ਬਾਅਦ ਪੁਲਿਸ ਨੇ ਕਲਕੱਤਾ ...

ਪੂਰੀ ਖ਼ਬਰ »

ਪੰਜਾਬ 'ਚ ਨਫ਼ਰਤ ਲਈ ਕੋਈ ਥਾਂ ਨਹੀਂ- ਸ਼ਾਹੀ ਇਮਾਮ ਪੰਜਾਬ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ) - ਬੁੱਧਵਾਰ ਨੂੰ ਜਲੰਧਰ ਪਹੁੰਚੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਸਰਕਾਰ ਤੋਂ ਘੱਟ ਗਿਣਤੀਆਂ ਲਈ ਸਿੱਖਿਆ ਦੇ ਬਿਹਤਰ ਪ੍ਰਬੰਧਕ ਕਰਨ ਅਤੇ ਸੂਬੇ 'ਚ ਨਫ਼ਰਤ ਫੈਲਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਦਕੋਹਾ ਤੇ ਲਾਗਲੇ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਦੀਆਂ ਉਮੀਦਾਂ ਟੁੱਟੀਆਂ ਰੇਲਵੇ ਫਾਟਕ ਦੀ ਥਾਂ 'ਤੇ ਨਹੀਂ ਬਣੇਗਾ ਅੰਡਰ ਪਾਥ

ਜਲੰਧਰ ਛਾਉਣੀ, 21 ਸਤੰਬਰ (ਪਵਨ ਖਰਬੰਦਾ)- ਬੀਤੇ ਕਈ ਸਾਲਾਂ ਤੋਂ ਦਕੋਹਾ ਰੇਲਵੇ ਫਾਟਕ ਦੇ ਬੰਦ ਹੋਣ ਅਤੇ ਇਸ ਦੇ ਨੇੜੇ ਅੰਡਰ ਪਾਥ ਬਣਨ ਦੀ ਉਡੀਕ ਕਰ ਰਹੇ ਦਕੋਹਾ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਦੀਆਂ ਉਮੀਦਾਂ 'ਤੇ ਹੁਣ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਦਿੱਲੀ ਤੋਂ ਸਪਲਾਈ ਦੇਣ ਆਇਆ ਵਿਅਕਤੀ 1 ਕਿਲੋ 25 ਗ੍ਰਾਮ ਚਰਸ ਸਮੇਤ ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 1 ਕਿਲੋ 25 ਗ੍ਰਾਮ ਚਰਸ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਦੀਪਕ ਬਹਾਦਰ (43) ਪੁੱਤਰ ਮਾਨ ਬਹਾਦਰ ਵਾਸੀ ਪਿੰਡ ਕਸੋਲ, ...

ਪੂਰੀ ਖ਼ਬਰ »

ਦੜਾ-ਸੱਟਾ ਲਗਵਾਉਂਦਾ ਇਕ ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ ਸਰਕਾਰੀ ਲਾਟਰੀ ਦੀ ਆੜ 'ਚ ਦੜ੍ਹਾ-ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 3300 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ...

ਪੂਰੀ ਖ਼ਬਰ »

ਸਾਡਾ ਅੱਜ ਦਾ ਕੀਤਾ ਕਰਮ ਸਾਡੇ ਕੱਲ੍ਹ• ਦੇ ਭਾਗ ਹਨ– ਇਰਵਿਨ ਖੰਨਾ

ਜਲੰਧਰ, 21 ਸਤੰਬਰ (ਸ਼ੈਲੀ)- ਵਿਸ਼ਵ ਸ਼ਾਂਤੀ ਦਿਵਸ ਸੰਬੰਧੀ ਬ੍ਰਹਮ ਕੁਮਾਰੀ ਆਸ਼ਰਮ ਆਦਰਸ਼ ਨਗਰ ਜਲੰਧਰ ਵਿਖੇ ਸਮਾਜ 'ਚ ਅਹਿੰਸਾ ਅਤੇ ਸ਼ਾਂਤੀ ਦੀ ਪੁਨਰ ਸਥਾਪਨਾ ਲਈ ਮੀਡੀਆ ਦੀ ਅਹਿਮ ਭੂਮਿਕਾ ਵਿਸ਼ੇ 'ਤੇ ਆਸ਼ਰਮ ਦੀ ਸੰਚਾਲਕਾ ਬੀ.ਕੇ ਸੰਧੀਰਾ ਭੈਣ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਦੇ ਅਭਿਜੈ ਸਿੰਘ ਖਹਿਰਾ ਨੂੰ ਧਰਤੀ ਵਿਗਿਆਨ ਓਲੰਪੀਆਡ 2022 'ਚ ਗੋਲਡ ਮੈਡਲ ਜਿੱਤਣ 'ਤੇ ਕੀਤਾ ਸਨਮਾਨਿਤ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਤੋਂ ਪੁਲਿਸ ਡੀਏਵੀ ਪਬਲਿਕ ਸਕੂਲ ਪੀ. ਏ. ਪੀ. ਕੈਂਪਸ ਦੇ 11ਵੀਂ ਜਮਾਤ ਦੇ ਵਿਦਿਆਰਥੀ ਅਭਿਜੈ ਸਿੰਘ ਖਹਿਰਾ ਨੇ ਜਲੰਧਰ, ਪੰਜਾਬ ਤੋਂ ਟੀਮ ਇੰਡੀਆ ਦੀ ਨੁਮਾਇੰਦਗੀ ਕੀਤੀ¢ ਉਹ ਪੰਜਾਬ ਦਾ ਇਕਲÏਤਾ ਵਿਦਿਆਰਥੀ ਹੈ ਜੋ ਇਸ ਮੀਲ ...

ਪੂਰੀ ਖ਼ਬਰ »

ਪਟਾਕਾ ਕਾਰੋਬਾਰੀਆਂ ਨੇ ਪੁਲਿਸ ਕਮਿਸ਼ਨਰ ਨੂੰ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸੰਬੰਧੀ ਦਿੱਤਾ ਮੰਗ-ਪੱਤਰ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਦੀਵਾਲੀ ਦੇ ਤਿਓਹਾਰ 'ਤੇ ਪਟਾਕਿਆਂ ਦੀ ਵਿਕਰੀ ਕਰਨ ਲਈ ਲਾਇਸੈਂਸ ਜਾਰੀ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਪਟਾਕਾ ਕਾਰੋਬਾਰੀਆਂ ਨੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਅਤੇ ਡੀ.ਸੀ.ਪੀ. ਲਾਅ ਐਂਡ ਆਰਡਰ ਡਾ. ਅੰਕੁਰ ਗੁਪਤਾ ...

ਪੂਰੀ ਖ਼ਬਰ »

ਅਸ਼ਵਨ ਭੱਲਾ ਹਿਮਾਚਲ ਦੇ ਜ਼ਿਲ੍ਹਾ ਕਾਂਗੜਾ ਦੇ ਕੋਆਰਡੀਨੇਟਰ ਨਿਯੁਕਤ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਨੂੰ ਕਾਂਗਰਸ ਕਮੇਟੀ ਵਲੋਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਕਾਂਗੜਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹੇ 'ਚ ਸਰਗਰਮੀਆਂ ...

ਪੂਰੀ ਖ਼ਬਰ »

ਸਾਮਾਨ ਨਾ ਹੋਣ ਕਰਕੇ ਸ਼ਹਿਰ 'ਚ ਸੀਵਰ ਸਫ਼ਾਈ ਦਾ ਕੰਮ ਬੰਦ

ਜਲੰਧਰ, 21 ਸਤੰਬਰ (ਸ਼ਿਵ) - ਨਿਗਮ ਦੇ ਮੁਲਾਜ਼ਮਾਂ ਵਲੋਂ ਧਰਨਾ ਦੇਣ ਦੇ ਬਾਵਜੂਦ ਸਫ਼ਾਈ ਅਤੇ ਸੀਵਰ ਸਾਫ਼ ਕਰਨ ਦਾ ਸਾਮਾਨ ਨਾ ਮਿਲਣ ਕਰਕੇ ਸ਼ਹਿਰ ਦੇ ਕਈ ਹਿੱਸਿਆਂ 'ਚ ਸਫ਼ਾਈ ਤੋਂ ਇਲਾਵਾ ਸੀਵਰ ਸਾਫ਼ ਕਰਨ ਦਾ ਕੰਮ ਪ੍ਰਭਾਵਿਤ ਹੋਣ ਲੱਗ ਪਿਆ ਹੈ | ਕਈ ਵਾਰਡਾਂ 'ਚ ...

ਪੂਰੀ ਖ਼ਬਰ »

ਤਕਨੀਕੀ ਸਲਾਹਕਾਰ ਮਹੀਨੇ ਦੀ ਲੈਣਗੇ ਛੁੱਟੀ

ਸਮਾਰਟ ਸਿਟੀ ਕੰਪਨੀ ਦੇ ਤਕਨੀਕੀ ਸਲਾਹਕਾਰ ਇੰਜੀ. ਏ. ਐਸ. ਧਾਰੀਵਾਲ ਇਕ ਮਹੀਨੇ ਦੀ ਛੁੱਟੀ 'ਤੇ ਜਾ ਰਹੇ ਹਨ | ਸਮਾਰਟ ਸਿਟੀ ਦੇ ਕਈ ਪ੍ਰਾਜੈਕਟਾਂ 'ਚ ਉਨ੍ਹਾਂ ਦੀ ਮਾਹਿਰ ਵਜੋਂ ਸਲਾਹ ਲਈ ਜਾਂਦੀ ਹੈ ਤੇ ਵਰਿਆਣਾ ਡੰਪ 'ਤੇ ਕੂੜੇ ਦੇ ਪਹਾੜ ਨੂੰ ਖ਼ਤਮ ਕਰਵਾਉਣ ਲਈ ਲਗਾਏ ਜਾ ...

ਪੂਰੀ ਖ਼ਬਰ »

ਕੂੜੇ ਦੀਆਂ ਗੱਡੀਆਂ ਨੂੰ ਤੇਲ ਲਈ ਜਾਰੀ ਹੋਈ 30 ਲੱਖ ਦੀ ਅਦਾਇਗੀ

ਜਲੰਧਰ- ਸ਼ਹਿਰ ਤੋਂ ਕੂੜਾ ਚੁੱਕਣ ਲਈ ਨਿਗਮ ਪ੍ਰਸ਼ਾਸਨ ਵਲੋਂ ਤੇਲ ਦੀ 30 ਲੱਖ ਦੀ ਅਦਾਇਗੀ ਅੱਜ ਜਾਰੀ ਕਰ ਦਿੱਤੀ ਹੈ | ਬੀਤੇ ਦਿਨੀਂ ਤੇਲ ਦੀ ਅਦਾਇਗੀ ਨਾ ਹੋਣ ਕਰਕੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਤੇਲ ਨਹੀਂ ਮਿਲਿਆ ਸੀ ਜਿਸ ਕਰਕੇ ਸ਼ਹਿਰ ਤੋਂ ਕੂੜਾ ਨਹੀਂ ...

ਪੂਰੀ ਖ਼ਬਰ »

ਵਰਿਆਣਾ ਡੰਪ ਨੂੰ ਖ਼ਤਮ ਕਰਨ ਲਈ ਭਲਕੇ ਹੋਏਗਾ ਕੂੜਾ ਸੰਭਾਲ ਪ੍ਰਾਜੈਕਟ ਦਾ ਟਰਾਇਲ

ਜਲੰਧਰ, 21 ਸਤੰਬਰ (ਸ਼ਿਵ) - ਵਰਿਆਣਾ ਡੰਪ 'ਤੇ 8 ਲੱਖ ਕਿਊਬਕ ਮੀਟਰ ਤੋਂ ਜ਼ਿਆਦਾ ਪਏ ਕੂੜੇ ਨੂੰ ਖ਼ਤਮ ਕਰਨ ਦਾ ਕੰਮ ਹੁਣ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ | ਚੇਨੱਈ ਦੀ ਕੰਪਨੀ ਨੂੰ ਸਮਾਰਟ ਸਿਟੀ ਕੰਪਨੀ ਨੇ ਇਸ ਕੂੜੇ ਦੇ ਡੰਪ ਨੂੰ ਬਾਇਓ ਮਾਈਨਿੰਗ ਵਿਧੀ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਕਈ ਇਮਾਰਤਾਂ ਨੂੰ ਨੋਟਿਸ ਜਾਰੀ

ਜਲੰਧਰ, 21 ਸਤੰਬਰ (ਸ਼ਿਵ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਅੱਜ ਕਈ ਨਾਜਾਇਜ਼ ਉਸਾਰੀਆਂ ਕਰਨ ਦੇ ਮਾਮਲੇ 'ਚ ਨੋਟਿਸ ਜਾਰੀ ਕੀਤੇ ਹਨ | ਬਰੈਂਡ ਰਥ ਰੋਡ 'ਤੇ ਤਿੰਨ ਇਮਾਰਤਾਂ ਨੂੰ ਅਤੇ ਇਕ ਮਾਈ ਹੀਰਾਂ ਗੇਟ 'ਚ ਹੋਈ ਉਸਾਰੀ ਲਈ ਨੋਟਿਸ ਕੱਢਿਆ ਗਿਆ ਹੈ | ਦੱਸਿਆ ਜਾਂਦਾ ਹੈ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੌਰਵ ਕੁਮਾਰ ਪੁੱਤਰ ਪ੍ਰਵੀਨ ਕੁਮਾਰ ਵਾਸੀ ਪਰਸ਼ੂਰਾਮ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ 'ਤੇ ਹਮਲਾ, ਭੱਜ ਕੇ ਜਾਨ ਬਚਾਈ

ਡਰੋਲੀ ਕਲਾਂ, 21 ਸਤੰਬਰ (ਸੰਤੋਖ ਸਿੰਘ) - ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਦੇ ਡਿਪਟੀ ਰਜਿਸਟਰਾਰ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਮਲਾ ਕੀਤਾ ਜਿਨ੍ਹਾਂ ਤੋਂ ਬਚਣ ਲਈ ਉਨ੍ਹਾਂ ਭੱਜ ਕੇ ਜਾਨ ਬਚਾਈ | ਪੀੜਤ ਡਿਪਟੀ ਰਜਿਸਟਰਾਰ ਰੂਪ ਸਿੰਘ ਵਾਸੀ ਜਲਪੋਤ ...

ਪੂਰੀ ਖ਼ਬਰ »

ਭਾਖੜੀਆਣੇ 'ਚ ਛਿੰਝ ਮੇਲਾ 25 ਨੂੰ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਭਾਖੜੀਆਣੇ 'ਚ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਛਿੰਝ ਮੇਲਾ 25 ਸਤੰਬਰ ਨੂੰ ਦੁਪਹਿਰ 2 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸ. ਜੰਗ ਬਹਾਦਰ ਸਿੰਘ ਭਾਖੜੀਆਣਾ ਨੇ ...

ਪੂਰੀ ਖ਼ਬਰ »

ਡਾ. ਰਾਮ ਲਾਲ ਜੱਸੀ ਵਲੋਂ ਸਰਗਰਮ ਸਿਆਸਤ ਨੂੰ ਅਲਵਿਦਾ

ਜਲੰਧਰ, 21 ਸਤੰਬਰ (ਜਸਪਾਲ ਸਿੰਘ) - ਸੀਨੀਅਰ ਕਾਂਗਰਸੀ ਆਗੂ ਡਾ. ਰਾਮ ਲਾਲ ਜੱਸੀ ਨੇ ਸਰਗਰਮ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਸਿਆਸਤ ਨੂੰ ਅਲਵਿਦਾ ਆਖਦਿਆਂ ਡਾ. ਰਾਮ ਲਾਲ ਜੱਸੀ ਨੇ ਕਿਹਾ ਕਿ ਉਹ ਆਪਣੀਆਂ ਸਮਾਜਿਕ ਸਰਗਰਮੀਆਂ ਨੂੰ ਪਹਿਲਾਂ ਦੀ ਤਰ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 5 ਨੰਵਬਰ ਨੂੰ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5 ਨਵੰਬਰ ਦਿਨ ਸਨਚਿਰਵਾਰ ਨੂੰ ਦੋਆਬੇ ਦੇ ਕੇਂਦਰੀ ਅਸਥਾਨ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਕੁਝ ਮਿੰਟਾਂ ਅੰਦਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ) - ਸਥਾਨਕ ਬਸਤੀ ਦਾਨਿਸ਼ਮੰਦਾਂ ਮੁੱਹਲੇ 'ਚ ਤਾਲਾਬੰਦ ਘਰ ਦੇ ਤਾਲੇ ਤੋੜ ਕੇ ਕਿਸੇ ਨੇ ਅੰਦਰੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਹਨ | ਘਰ ਦੇ ਮਾਲਕ ਬਨਾਰਸੀ ਦਾਸ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਲੁੱਟਸ਼ੁਦਾ ਮੋਬਾਈਲ ਫ਼ੋਨ ਬਰਾਮਦ ਕਰ ਕੇ ਝਪਟਮਾਰ ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ.ਐੱਸ.ਲੋਹੀਆ) - ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਲੁੱਟਸ਼ੁਦਾ ਮੋਬਾਈਲ ਬਰਾਮਦ ਕਰਕੇ ਇਕ ਝਪਟਮਾਰ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਬਲਰਾਮ ਉਰਫ਼ ਦਾਊ ਪੁੱਤਰ ਸੂਰਜ ਵਾਸੀ ਵਾਲਮੀਕ ਗੇਟ, ਜਲੰਧਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. ਕੇਂਦਰੀ ...

ਪੂਰੀ ਖ਼ਬਰ »

ਨਸ਼ੇ ਲਈ ਇਸਤੇਮਾਲ ਹੋਣ ਵਾਲੀਆਂ 190 ਗੋਲੀਆਂ ਸਮੇਤ 2 ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ) - ਨਸ਼ੇ ਲਈ ਇਸਤੇਮਾਲ ਹੋਣ ਵਾਲੀਆਂ 190 ਗੋਲੀਆਂ ਬਰਾਮਦ ਕਰਕੇ ਚੌਂਕੀ ਫੋਕਲ ਪੁਆਇੰਟ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ਼ ਕੈਪਟਨ ਪੁੱਤਰ ਸੰਤੋਖ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜ਼ਿਲ੍ਹਾ ਜਲੰਧਰ ਦੀਆਂ ਦੂਸਰੇ ਗੇੜ ਦੀਆਂ ਜੂਡੋ ਸਕੂਲ ਖੇਡਾਂ ਦਾ ਉਦਘਾਟਨ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ) - ਜ਼ਿਲ੍ਹਾ ਜਲੰਧਰ ਦੀਆਂ ਦੂਸਰੇ ਗੇੜ ਦੀਆਂ ਜੂਡੋ ਸਕੂਲ ਖੇਡਾਂ ਉਮਰ ਵਰਗ 14-17-19 ਸਾਲ ਲੜਕੇ/ਲੜਕੀਆਂ ਦੀ ਸ਼ੁਰੂਆਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ 'ਚ ਹੋਈ, ਜਿਸ 'ਚ 350 ਜੁਡੋਕਾ ਨੇ ਹਿੱਸਾ ਲਿਆ | ਉਦਘਾਟਨੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐਡ), ਜਲੰਧਰ ਨੂੰ 'ਐਜੂਕੇਸ਼ਨ ਆਈਕਨ ਐਵਾਰਡ 2022'

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਅੱਜ ਦਾ ਯੁੱਗ ਪ੍ਰਤੀਯੋਗਤਾ ਦਾ ਯੁੱਗ ਹੈ | ਇਥੇ ਹਰ ਵਿਅਕਤੀ ਜਿੱਤਣ ਲਈ ਦਿਨ-ਰਾਤ ਮਿਹਨਤ ਕਰਦਾ ਹੈ | ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਵਿਚ ਸਕੂਲ ਦੀ ਅਹਿਮ ਭੂਮਿਕਾ ਹੁੰਦੀ ਹੈ | ਇਕ ਸਕੂਲ ਵਿਦਿਆਰਥੀਆਂ ਦੇ ਭਵਿੱਖ ਨੂੰ ...

ਪੂਰੀ ਖ਼ਬਰ »

ਕਪੂਰਥਲਾ ਰੋਡ ਨਾ ਬਣਾਉਣ ਤੋਂ ਨਾਰਾਜ਼ ਲੋਕਾਂ ਨੇ ਕਮਿਸ਼ਨਰ ਦੀਆਂ ਤਸਵੀਰਾਂ ਦੇ ਲਗਾਏ ਬੈਨਰ

ਜਲੰਧਰ, 21 ਸਤੰਬਰ (ਸ਼ਿਵ)- ਨਹਿਰੀ ਪਾਣੀ ਪ੍ਰਾਜੈਕਟ ਦੇ ਤਹਿਤ ਕਈ ਜਗ੍ਹਾ ਪਾਈਪਾਂ ਪਾਉਣ ਤੋਂ ਬਾਅਦ ਸੜਕਾਂ ਨਾ ਬਣਨ ਤੋਂ ਨਾਰਾਜ਼ ਲੋਕਾਂ ਨੇ ਹੁਣ ਸੜਕਾਂ 'ਤੇ ਆ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ਕਈ ਮਹੀਨਿਆਂ ਤੋਂ ਕਪੂਰਥਲਾ ਰੋਡ ਦੀ ਸੜਕ ਨਾ ਬਣਨ ਤੋਂ ਨਾਰਾਜ਼ ...

ਪੂਰੀ ਖ਼ਬਰ »

ਕਬਜ਼ਿਆਂ ਕਰਕੇ ਵੀ ਲੋਕਾਂ ਨੂੰ ਹੁੰਦੀ ਹੈ ਪ੍ਰੇਸ਼ਾਨੀ

ਇਲਾਕਾ ਵਾਸੀਆਂ ਦਾ ਕਹਿਣਾ ਸੀ ਕਿ ਪੁਲੀ ਦੇ ਕੋਲ ਐਨੀਆਂ ਕੁ ਜ਼ਿਆਦਾ ਗ਼ੈਰ-ਕਾਨੰੂਨੀ ਰੇਹੜੀਆਂ ਲੱਗ ਚੁੱਕੀਆਂ ਹਨ ਕਿ ਉਸ ਸੜਕ ਤੋਂ ਇਕ ਐਂਬੂਲੈਂਸ ਨੂੰ ਲੰਘਣ ਲਈ ਵੀ ਅੱਧੇ ਘੰਟੇ ਦਾ ਸਮਾਂ ਲੱਗਦਾ ਹੈ | ਇਸ ਤੋਂ ਇਲਾਵਾ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ...

ਪੂਰੀ ਖ਼ਬਰ »

ਸਪੋਰਟਸ ਕਾਲਜ 'ਚ 6.50 ਕਰੋੜ ਦੀ ਲਾਗਤ ਦੇ ਸਿੰਥੈਟਿਕ ਐਥਲੈਟਿਕਸ ਟਰੈਕ ਦਾ ਕੰਮ ਸ਼ੁਰੂ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ) - ਸੂਬੇ 'ਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਪੂਰੀ ਵਚਨਬੱਧਤਾ ਤਹਿਤ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ, ਜਿਸ ਤਹਿਤ ਖਿਡਾਰੀਆਂ ਦੀ ਪਿਛਲੇ ਤਿੰਨ ਦਹਾਕਿਆਂ ਤੋਂ ਨਵੀਂ ਤਕਨੀਕ ਨਾਲ ਸਿੰਥੈਟਿਕ ਟਰੈਕ ਦੀ ਮੰਗ ਸੀ, ਨੂੰ ਬੂਰ ...

ਪੂਰੀ ਖ਼ਬਰ »

ਪੰਜਾਬੀ ਲਘੂ ਫ਼ਿਲਮ 'ਖੁਸ਼ਬੂ' ਦੀ ਇਟਲੀ 'ਚ ਹੋਣ ਵਾਲੇ ਫ਼ਿਲਮ ਮੇਲੇ ਲਈ ਚੋਣ

ਜਲੰਧਰ, 21 ਸਤੰਬਰ (ਜਸਪਾਲ ਸਿੰਘ) - ਉੱਘੇ ਨਿਰਦੇਸ਼ਕ ਵਿਕਰਾਂਤ ਸਿੱਧੂ ਵਲੋਂ ਨਿਰਦੇਸ਼ਿਤ ਪੰਜਾਬੀ ਲਘੂ ਫਿਲਮ 'ਖੁਸ਼ਬੂ' ਨੂੰ ਅਗਲੇ ਮਹੀਨੇ 18 ਤੋਂ 20 ਅਕਤੂਬਰ ਤੱਕ ਇਟਲੀ 'ਚ ਹੋਣ ਵਾਲੇ 'ਫਾਨੋ' ਫਿਲਮ ਮੇਲੇ ਲਈ ਚੁਣਿਆ ਗਿਆ ਹੈ | ਰਿਸ਼ਤਿਆਂ 'ਚ ਘਟਦੀ ਜਾ ਰਹੀ ਅਪਣੱਤ ਅਤੇ ...

ਪੂਰੀ ਖ਼ਬਰ »

ਐਲ.ਪੀ.ਯੂ. ਦੇ ਸਾਬਕਾ ਵਿਦਿਆਰਥੀ ਨੂੰ ਏਸ਼ੀਆ ਦੇ ਟੈਕਨਾਲੋਜੀ ਲੀਡਰ ਵਜੋਂ ਕੀਤਾ ਸਨਮਾਨਿਤ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕੰਪਿਊਟਰ ਸਾਇੰਸਜ਼ ਵਿਚ ਮਾਸਟਰ ਆਫ਼ ਟੈਕਨਾਲੋਜੀ ਦੇ ਸਾਬਕਾ ਵਿਦਿਆਰਥੀ ਨਿਪੁਨ ਜਸਵਾਲ ਨੂੰ ਤਕਨਾਲੋਜੀ ਵਿਚ ਏਸ਼ੀਆ ਦੇ ਚੋਟੀ ਦੇ ਪਾਵਰ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਾਲਾਨਾ ਪ੍ਰਤਿਭਾ ਖੋਜ ਮੁਕਾਬਲਾ 'ਲਾ-ਟੇਲੈਂਟੋ-2022'

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ) - ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਾਲਾਨਾ ਪ੍ਰਤਿਭਾ ਖੋਜ ਮੁਕਾਬਲਾ ਲਾ ਟੇਲੈਂਟੋ-2022 ਕਰਵਾਇਆ ਗਿਆ, ਜਿਸ 'ਚ ਨਵੇਂ ਵਿਦਿਆਰਥੀਆਂ ਨੇ ਕਲਾਤਮਕ ਰੂਪ ਵਿਚ ਆਪਣੀ ਅੰਦਰੂਨੀ ਪ੍ਰਤਿਭਾ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਬਲਬੀਰ ਸਿੰਘ ਸੈਣੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਸ.ਬਲਬੀਰ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਰਾਤ ਦਿਹਾਂਤ ਹੋ ਗਿਆ | ਉਹ ਲਗਪਗ 88 ਵਰਿ੍ਹਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX