ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  1 day ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਕਪੂਰਥਲਾ / ਫਗਵਾੜਾ

ਨਿੱਜੀ ਯੂਨੀਵਰਸਿਟੀ ਵਿਖੇ ਭੇਦਭਰੇ ਹਾਲਾਤਾਂ 'ਚ ਨੌਜਵਾਨ ਨੇ ਲਿਆ ਫ਼ਾਹਾ

ਵਿਦਿਆਰਥੀਆਂ ਵਲੋਂ ਦੇਰ ਰਾਤ ਹੰਗਾਮਾ, ਸੁਸਾਈਡ ਨੋਟ ਦੇ ਆਧਾਰ 'ਤੇ ਪ੍ਰੋਫੈਸਰ ਖਿਲਾਫ਼ ਕੇਸ ਦਰਜ
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਬੀਤੇ ਕੱਲ੍ਹ ਇਥੋਂ ਦੀ ਨਿੱਜੀ ਯੂਨੀਵਰਸਿਟੀ 'ਚ ਇੱਕ ਬੀ. ਟੈੱਕ ਡਿਜ਼ਾਈਨ ਦੇ ਵਿਦਿਆਰਥੀ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਤੋਂ ਬਾਅਦ ਸਤਨਾਮਪੁਰਾ ਪੁਲਿਸ ਨੂੰ ਮਿਲੇ ਖੁਦਕੁਸ਼ੀ ਨੋਟ ਤੋਂ ਬਾਅਦ ਪੁਲਿਸ ਨੇ ਕਲਕੱਤਾ ਦੀ ਇੱਕ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਖਿਲਾਫ਼ ਧਾਰਾ 306 ਆਈ.ਪੀ.ਸੀ. (ਖੁਦਕੁਸ਼ੀ ਲਈ ਮਜ਼ਬੂਰ) ਕਰਨ ਦੇ ਸਬੰਧ 'ਚ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਕੱਲ੍ਹ ਸ਼ਾਮ ਯੂਨੀਵਰਸਿਟੀ ਦੇ ਵਿਦਿਆਰਥੀ ਏਜਿਨ ਐਸ. ਦਲੀਪ ਜੋ ਕਿ ਬੀ.ਟੈੱਕ ਡਿਜ਼ਾਈਨ ਦੇ ਪਹਿਲੇ ਸਮੈਸਟਰ ਦਾ ਵਿਦਿਆਰਥੀ ਸੀ ਤੇ ਉਸਦੇ ਨਾਲ ਕਮਰੇ 'ਚ ਇੱਕ ਉੜੀਸਾ ਦਾ ਸਾਥੀ ਰਹਿੰਦਾ ਸੀ, ਕੱਲ੍ਹ ਸ਼ਾਮ ਉਸਦਾ ਸਾਥੀ ਬਾਹਰ ਗਿਆ ਹੋਇਆ ਸੀ ਤੇ ਜਦੋਂ ਉਸਦਾ ਸਾਥੀ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੀ ਲਾਸ਼ ਅੰਦਰ ਲੱਟਕ ਰਹੀ ਹੈ ਜਿਸ ਉਪਰੰਤ ਉਨ੍ਹਾਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਤੇ ਲਾਸ਼ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਲਿਆਂਦਾ ਜਿਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ | ਇਸੇ ਦੌਰਾਨ ਯੂਨੀਵਰਸਿਟੀ ਦੇ ਅੰਦਰ ਕੁੱਝ ਵਿਦਿਆਰਥੀਆਂ ਨੇ ਦੇਰ ਰਾਤ ਹੰਗਾਮਾ ਕੀਤਾ ਜਿਸ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ | ਮੌਕੇ 'ਤੇ ਡੀ.ਆਈ.ਜੀ. ਐਸ.ਭਪੂਤੀ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਐਸ.ਪੀ. ਮੁਖਤਿਆਰ ਰਾਏ, ਐਸ.ਪੀ. ਸਰਬਜੀਤ ਸਿੰਘ ਵਾਹੀਆ ਸਮੇਤ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਪੁੱਜੇ ਤੇ ਮਾਹੌਲ ਨੂੰ ਸ਼ਾਂਤ ਕਰਵਾਇਆ | ਅੱਜ ਦੁਪਹਿਰ ਮਿ੍ਤਕ ਦੇ ਪਿਤਾ ਦਲੀਪ ਕੁਮਾਰ ਕੇ.ਕੇ. ਜੋ ਕੇਰਲਾ ਤੋਂ ਇੱਥੇ ਪੁੱਜੇ ਤੇ ਪ੍ਰਸਾਸ਼ਨ ਵਲੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤੇ ਨਾਲ ਹੀ ਯੂਨੀਵਰਸਿਟੀ ਦੇ ਕਮਰੇ 'ਚ ਵੀ ਲਿਜਾ ਕੇ ਸਾਰੀ ਸਥਿਤੀ ਦਿਖਾਈ ਗਈ | ਪੁਲਿਸ ਵਲੋਂ ਉਨ੍ਹਾਂ ਨੂੰ ਸੁਸਾਈਡ ਨੋਟ ਦੀ ਵੀ ਸ਼ਨਾਖਤ ਕਰਵਾਈ ਗਈ ਤੇ ਉਨ੍ਹਾਂ ਸੁਸਾਈਡ ਨੋਟ 'ਤੇ ਲਿਖੀ ਲਿਖਾਈ ਨੂੰ ਆਪਣੇ ਪੁੱਤਰ ਦੀ ਲਿਖਾਈ ਦੱਸਿਆ ਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ |
ਆਖਰੀ ਵਾਰ ਕੱਲ੍ਹ ਪਿਤਾ ਨਾਲ ਕੀਤੀ ਸੀ ਗੱਲਬਾਤ
ਮਿ੍ਤਕ ਦੇ ਪਿਤਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸਦੇ ਲੜਕੇ ਵਲੋਂ ਕੱਲ੍ਹ ਉਨ੍ਹਾਂ ਨਾਲ ਦੁਪਹਿਰ ਸਮੇਂ ਆਖਰੀ ਗੱਲਬਾਤ ਕੀਤੀ ਗਈ ਸੀ ਤੇ ਉਸ ਨੇ ਕੋਈ ਵੀ ਅਜਿਹੀ ਪ੍ਰੇਸ਼ਾਨ ਦਾ ਜਿਕਰ ਨਹੀਂ ਕੀਤਾ ਸੀ ਪਰ ਉਸਨੇ ਇਹ ਕਿਹਾ ਸੀ ਕਿ ਮੇਰਾ ਮਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਹੈ | ਮਿ੍ਤਕ ਦੇ ਪਿਤਾ ਨੇ ਦੱਸਿਆ ਕਿ ਪ੍ਰਸ਼ਾਦ ਕ੍ਰਿਸ਼ਨਾ ਜੋ ਐਨ.ਆਈ.ਟੀ. ਯੂਨੀਵਰਸਿਟੀ ਕਲਕੱਤਾ ਦਾ ਪ੍ਰੋਫ਼ੈਸਰ ਹੈ | ਪੜ੍ਹਾਈ ਦੇ ਸਮੇਂ ਦੌਰਾਨ ਉਸ ਦੇ ਕੁੱਝ ਪੇਪਰ ਰਹਿੰਦੇ ਸਨ ਜਿਸ ਨੂੰ ਦੁਆਰਾ ਦੇਣ ਲਈ ਉਕਤ ਪ੍ਰੋਫ਼ੈਸਰ ਨੇ ਮਨਜ਼ੂਰੀ ਦੇਣ ਲਈ ਅੜਿੱਕਾ ਪਾਇਆ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਸੀ | ਮਿ੍ਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਇੱਕ ਉਸਦੀ ਛੋਟੀ ਭੈਣ ਹੈ | ਉੱਧਰ ਅੱਜ ਪਰਿਵਾਰਕ ਮੈਂਬਰਾਂ ਦੇ ਨਾਲ ਮੈਂਬਰ ਆਫ਼ ਲੋਕ ਕੇਰਲਾ ਸਭਾ ਵੀ ਪੁੱਜੇ ਤੇ ਉਨ੍ਹਾਂ ਇਸ ਮਾਮਲੇ ਦੀ ਜਾਂਚ ਕੀਤੀ ਤੇ ਉਨ੍ਹਾਂ ਪੁਲਿਸ ਵਲੋਂ ਕੀਤੀ ਕਾਰਵਾਈ 'ਤੇ ਤਸੱਲੀ ਪ੍ਰਗਟਾਈ |
ਏ.ਡੀ.ਜੀ.ਪੀ. ਵਲੋਂ ਫਗਵਾੜਾ ਵਿਖੇ ਪ੍ਰੈੱਸ ਕਾਨਫ਼ਰੰਸ
ਅੱਜ ਸ਼ਾਮ ਏ.ਡੀ.ਜੀ.ਪੀ. ਸ਼੍ਰੀ ਅਰਪਿਤ ਸ਼ੁਕਲਾ ਇੱਥੇ ਨਗਰ ਨਿਗਮ ਹਾਲ ਵਿਖੇ ਪੁੱਜੇ ਤੇ ਪੱਤਰਕਾਰਾਂ ਨੂੰ ਦੱਸਿਆ ਕਿ ਉਕਤ ਨੌਜਵਾਨ ਐਨ.ਆਈ.ਟੀ. ਯੂਨੀਵਰਸਿਟੀ ਕਲਕੱਤਾ ਦਾ ਸਾਬਕਾ ਵਿਦਿਆਰਥੀ ਸੀ ਜਿਸਨੂੰ ਚੌਥੇ ਸਾਲ ਰੈਸਟੀਕੇਟ ਕੀਤਾ ਗਿਆ ਸੀ, ਉੱਥੋਂ ਦੇ ਪ੍ਰੋਫ਼ੈਸਰ ਪ੍ਰਸ਼ਾਦ ਕਿਸ਼ਨ ਨੇ ਉਸਨੂੰ ਪ੍ਰੇਸ਼ਾਨ ਕੀਤਾ ਸੀ | ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਅਜਿਹਾ ਕੀਤਾ ਹੈ ਤੇ ਕੁੱਝ ਮਹੀਨੇ ਹੀ ਪਹਿਲਾ ਉਸਨੇ ਇਸ ਯੂਨੀਵਰਸਿਟੀ 'ਚ ਦਾਖ਼ਲਾ ਲਿਆ ਸੀ | ਏ.ਡੀ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਮਿ੍ਤਕ ਦੇ ਪਿਤਾ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਉਕਤ ਪ੍ਰੋਫ਼ੈਸਰ ਖਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਇਸ ਸਾਰੇ ਮਾਮਲੇ ਦੀ ਜਾਂਚ ਲਈ ਇੱਕ ਸਿੱਟ ਦਾ ਵੀ ਗਠਨ ਕੀਤਾ ਗਿਆ ਹੈ | ਇਸ ਦੀ ਜਾਂਚ ਲਈ ਐਸ.ਪੀ. ਫਗਵਾੜਾ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਡੀ.ਆਈ.ਜੀ. ਜਲੰਧਰ ਤੇ ਐਸ.ਐਸ.ਪੀ. ਕਪੂਰਥਲਾ ਇਸਦੀ ਨਿਗਰਾਨੀ ਕਰਨਗੇ | ਮਿ੍ਤਕ ਪਾਸੋਂ ਮਿਲੇ ਤਿੰਨ ਸੁਸਾਈਡ ਨੋਟ ਦੇ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ |

ਕੌਮੀ ਪੱਧਰ ਦੀਆਂ ਵਿੱਦਿਅਕ ਸੰਸਥਾਵਾਂ ਵਾਂਗ ਉਹ ਆਈ.ਕੇ.ਪੀ.ਟੀ.ਯੂ. ਵਿਚ ਵਿੱਦਿਆ ਦਾ ਪ੍ਰਸਾਰ ਕਰਨਗੇ-ਡਾ: ਐਸ.ਕੇ. ਮਿਸ਼ਰਾ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਥਾਈ ਰਜਿਸਟਰਾਰ ਵਜੋਂ ਡਾ: ਐਸ.ਕੇ. ਮਿਸ਼ਰਾ ਨੇ ਅਹੁਦਾ ਸੰਭਾਲਣ ਮੌਕੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ: ਵਿਕਾਸ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਨਜ਼ਦੀਕ ਇਕ ਰੈਡੀਮੇਡ ਦੀ ਦੁਕਾਨ ਤੋਂ ਲੱਖਾਂ ਰੁਪਏ ਦੇ ਕੱਪੜੇ ਤੇ ਨਕਦੀ ਚੋਰੀ

ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਵਿਚ ਪੈਂਦੇ ਮੁਹੱਲਾ ਸੁਖਜੀਤ ਨਗਰ ਵਿਖੇ ਇਕ ਰੈਡੀਮੇਡ ਕੱਪੜੇ ਦੀ ਦੁਕਾਨ ਵਿਚ ਚੋਰੀ ਕਰ ਲਈ | ਇਸ ਸਬੰਧੀ ਦੁਕਾਨ ਦੇ ਮਾਲਕ ਲਵਜੀਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿਛਲੇ ਲਗਪਗ 5 ਸਾਲ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਐਸੋਸੀਏਸ਼ਨ ਆਰ.ਸੀ.ਐਫ. ਦੇ 63 ਸਾਲ ਪੂਰੇ ਹੋਣ 'ਤੇ ਪ੍ਰਭਾਵਸ਼ਾਲੀ ਸਮਾਗਮ

ਹੁਸੈਨਪੁਰ, 20 ਸਤੰਬਰ (ਸੋਢੀ)-ਆਲ ਇੰਡੀਆ ਐਸ.ਸੀ./ਐਸ.ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੇ 63 ਸਾਲ ਪੂਰੇ ਹੋਣ ਦੇ ਮੌਕੇ 'ਤੇ ਇਸ ਸੰਸਥਾ ਦੀ ਨੀਂਹ ਰੱਖਣ ਵਾਲੇ ਬੀ.ਆਰ. ਘੇੜਾ ਨੂੰ ਸਮਰਪਿਤ ਸੈਮੀਨਾਰ ਕਰਵਾਇਆ, ਜਿਸਦੀ ਪ੍ਰਧਾਨਗੀ ਜ਼ੋਨਲ ਪ੍ਰਧਾਨ ਜੀਤ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਾੜਿਆ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ, ਦਿੱਤਾ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੇ ਮੈਂਬਰਾਂ ਦੀ ਇਕੱਤਰਤਾ ਭੁਲੱਥ ਵਿਖੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਪੰਜਾਬ ਬਾਡੀ ਵਿਚ ਕਪੂਰਥਲਾ ਜ਼ਿਲ੍ਹੇ 'ਚੋਂ ਚਾਰ ਮੈਂਬਰ ਸ਼ਾਮਲ ਕਰਨ 'ਤੇ ਹਾਈ ਕਮਾਂਡ ਦਾ ਧੰਨਵਾਦ-ਮਾਨ

ਭੁਲੱਥ, 21 ਸਤੰਬਰ (ਮੇਹਰ ਚੰਦ ਸਿੱਧੂ)-ਨੰਬਰਦਾਰ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਬੀਤੇ ਦਿਨੀਂ ਜੰਡਿਆਲਾ ਜ਼ਿਲ੍ਹਾ ਜਲੰਧਰ ਵਿਖੇ ਹੋਈ ਜਿਸ ਵਿਚ ਬੀਤੇ ਦਿਨੀਂ ਪੰਜਾਬ ਬਾਡੀ ਭੰਗ ਕੀਤੀ ਗਈ ਸੀ ਨੂੰ ਦੁਬਾਰਾ ਚੋਣ ਕੀਤੀ ਗਈ ਜਿਸ ਵਿਚ ਪੰਜਾਬ ਪ੍ਰਧਾਨ ਗੁਰਪਾਲ ...

ਪੂਰੀ ਖ਼ਬਰ »

ਡੱਲਾ ਸਾਹਿਬ ਵਿਖੇ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਅੱਜ ਤੋਂ, ਤਿਆਰੀਆਂ ਮੁਕੰਮਲ-ਚੈਂਚਲ ਸਿੰਘ

ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ)-ਤੀਸਰੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਭੁਲੱਥ ਦੀ ਗਤਕਾ ਟੀਮ ਨੇ ਭਾਗ ਲਿਆ

ਭੁਲੱਥ, 21 ਸਤੰਬਰ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਦਸਮੇਸ਼ ਸਪੋਰਟਸ ਕਲੱਬ ਭੁਲੱਥ ਵਲੋਂ ਵਿਸ਼ਵਕਰਮਾ ਮੰਦਿਰ ਵਿਖੇ ਪਿਛਲੇ ਇਕ ਮਹੀਨੇ ਤੋਂ ਸ਼ੁਰੂ ਕੀਤੀ ਗਤਕਾ ਕਲਾਸ ਦੇ 11 ਲੜਕੇ ਅਤੇ 5 ਲੜਕੀਆਂ ਨੇ ਭਾਗ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਗੁਰਜੰਟ ਸਿੰਘ ਸੰਧੂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਤਲਵੰਡੀ ਚੌਧਰੀਆਂ, 21 ਸਤੰਬਰ (ਪੱਤਰ ਪ੍ਰੇਰਕ)-ਕਬੱਡੀ ਖਿਡਾਰੀ ਗੁਰਜੰਟ ਸਿੰਘ ਸੰਧੂ ਸ਼ਾਲਾਪੁਰ ਬੇਟ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਚ ਹੋਈ | ਇਸ ਮੌਕੇ ਸ੍ਰੀ ਦਰਬਾਰ ...

ਪੂਰੀ ਖ਼ਬਰ »

ਵਰਿੰਦਰ ਪਾਰਕ ਵਿਖੇ ਮਹਾਂਮਾਈ ਦਾ ਜਾਗਰਣ ਕਰਵਾਇਆ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਨੌਜਵਾਨ ਸੇਵਾ ਸੰਮਤੀ ਵਰਿੰਦਰ ਪਾਰਕ ਸੁਖਚੈਨ ਰੋਡ ਫਗਵਾੜਾ ਵਲੋਂ 21ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ | ਇਸ ਮੌਕੇ ਚੁੰਨੀ ਦੀ ਰਸਮ ਤੇ ਝੰਡੇ ਦੀ ਰਸਮ ਪ੍ਰਬੰਧਕਾਂ ਵਲੋਂ ਅਦਾ ਕੀਤੀ ਗਈ | ਦੇਰ ਰਾਤ ਤੱਕ ਚੱਲੇ ਇਸ ਜਾਗਰਣ ...

ਪੂਰੀ ਖ਼ਬਰ »

ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਆਰ.ਸੀ.ਐਫ. ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ

ਹੁਸੈਨਪੁਰ, 21 ਸਤੰਬਰ (ਸੋਢੀ)-ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਸਬੰਧੀ ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਮੂਹ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਕਮਲਜੀਤ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ ਮੱਲ, ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਭੈਣ ਭਰਾ ਜ਼ਖ਼ਮੀ

ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਫੱਤੂਢੀਂਗਾ ਵਿਚ ਪੈਂਦੇ ਭਵਾਨੀਪੁਰ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਭੈਣ ਭਰਾ ਜ਼ਖ਼ਮੀ ਹੋ ਗਏ | ਇਸ ਘਟਨਾ ਸਬੰਧੀ ਗੁਰਪ੍ਰੀਤ ਕੌਰ ਵਾਸੀ ਡੋਗਰਾਂਵਾਲ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਮੋਟਰਸਾਈਕਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਸਣੇ ਇੱਕ ਕਾਬੂ

ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਨੂੰ ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਰਾਵਲਪਿੰਡੀ ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਕਿਸਾਨ ਜਾਗਰੂਕਤਾ ਕੈਂਪ ਅੱਜ

ਕਾਲਾ ਸੰਘਿਆਂ, 21 ਸਤੰਬਰ (ਬਲਜੀਤ ਸਿੰਘ ਸੰਘ)-ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ, ਕਿ੍ਸ਼ੀ ਵਿਗਿਆਨ ਕੇਂਦਰ, ਪਸ਼ੂ ਪਾਲਣ ਵਿਭਾਗ, ਡੇਅਰੀ ਫਾਰਮਿੰਗ, ਬਾਗਵਾਨੀ ਵਿਭਾਗ, ਆਲੂ ਖੋਜ ਕੇਂਦਰ ਜਲੰਧਰ ਵੱਲੋਂ ਸਾਂਝੇ ਤੌਰ ਤੇ ਕਿਸਾਨਾਂ ਵਾਸਤੇ ਇੱਕ ਜਾਗਰੂਕਤਾ ਕੈਂਪ 22 ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਬਲਾਕ ਪੱਧਰੀ ਖੇਡਾਂ ਵਿਚ ਜੇਤੂ ਖਿਡਾਰੀਆਂ ਨੂੰ 23 ਨੂੰ ਡੀ.ਸੀ. ਇਨਾਮ ਵੰਡਣਗੇ

ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ 23 ਸਤੰਬਰ ਨੂੰ ਦੁਪਹਿਰ 2 ਵਜੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਵਿਸ਼ੇਸ਼ ਸਾਰੰਗਲ ਕਪੂਰਥਲਾ ਵਲੋਂ ਕੀਤੀ ...

ਪੂਰੀ ਖ਼ਬਰ »

ਇੰਸ. ਬਿਕਰਮ ਸਿੰਘ ਨੇ ਥਾਣਾ ਤਲਵੰਡੀ ਚੌਧਰੀਆਂ ਦਾ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਤਲਵੰਡੀ ਚੌਧਰੀਆਂ, 21 ਸਤੰਬਰ (ਪਰਸਨ ਲਾਲ ਭੋਲਾ)-ਇੰਸਪੈਕਟਰ ਬਿਕਰਮ ਸਿੰਘ ਨੇ ਤਲਵੰਡੀ ਚੌਧਰੀਆਂ ਥਾਣੇ ਦਾ ਚਾਰਜ ਸੰਭਾਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਤੇ ਪੰਚਾਇਤਾਂ ਦੇ ਸਹਿਯੋਗ ਨਾਲ ਹੀ ਮਾੜੇ ਅਨਸਰਾਂ, ਰੇਤ ...

ਪੂਰੀ ਖ਼ਬਰ »

ਮਿੱਲ ਦੇ ਸਹਾਇਕ ਮੈਨੇਜਰ ਵਲੋਂ ਕਰਮਚਾਰੀਆਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ-ਕੇਸ ਦਰਜ

ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਜੇ.ਸੀ.ਟੀ. ਮਿੱਲ ਦੇ ਸਹਾਇਕ ਮੈਨੇਜਰ ਵਲੋਂ ਕਰਮਚਾਰੀਆਂ ਦੇ ਖਾਤੇ ਨਾ ਖੁੱਲ੍ਹਾ ਕੇ ਪ੍ਰਤੀ ਮਹੀਨਾ ਕਿਸ਼ਤਾਂ ਖ਼ੁਦ ਧੋਖਾਧੜੀ ਦੀ ਨੀਅਤ ਨਾਲ ਘਪਲਾ ਕਰਨ ਤੇ ਆਰ.ਡੀ. 'ਚ ਖਾਤਿਆਂ 'ਚ ਜਮ੍ਹਾ ਕੀਤੀ ਰਕਮ ਵੀ ਖ਼ੁਦ ਕੱਢਵਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਵਸਨੀਕਾਂ ਨੇ ਚੋਰ ਨੂੰ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਗਲੀ ਨੰਬਰ 6, ਪੀਰ ਚੌਧਰੀ ਰੋਡ ਵਿਖੇ ਮੁਹੱਲਾ ਵਾਸੀਆਂ ਨੇ ਪਰਵਾਸੀ ਭਾਰਤੀ ਨਿਰਮਲ ਕੌਰ ਦੀ ਕੋਠੀ ਵਿਚ ਚੋਰੀ ਕਰ ਰਹੇ ਇਕ ਕਥਿਤ ਚੋਰ ਨੂੰ ਮੌਕੇ 'ਤੇ ਕਾਬੂ ਕਰ ਪੁਲਿਸ ਹਵਾਲੇ ਕੀਤਾ | ਪ੍ਰਾਪਤ ...

ਪੂਰੀ ਖ਼ਬਰ »

248 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਐਸ.ਆਈ. ਲਖਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਕਬੀਰਪੁਰ ਨੇ ਏ.ਐਸ.ਆਈ ਮਨਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਥਾਣਾ ਕਬੀਰਪੁਰ ਤੋਂ ਹੁਸੈਨਪੁਰ ਬੂਲੇ, ਆਹਲੀ ਕਲਾਂ, ਆਹਲੀ ਖ਼ੁਰਦ ਆਦਿ ਨੂੰ ਜਾ ਰਹੇ ਸੀ ਕਿ ਜਦੋਂ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ 1460 ਨਸ਼ੀਲੀਆਂ ਗੋਲੀਆਂ ਬਰਾਮਦ

ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਨਸ਼ਿਆਂ ਦੀ ਮੁਕੰਮਲ ਸਫ਼ਾਈ ਲਈ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ ਡਾ: ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਖ਼ਰੀਦ ਤੇ ਪਰਾਲੀ ਫੂਕਣ 'ਤੇ ਲਾਈਆਂ ਪਾਬੰਦੀਆਂ ਦਾ ਕੀਤਾ ਵਿਰੋਧ

ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ, ਥਿੰਦ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਵਿਚ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਤੇ ਰਾਜ ਸਰਕਾਰ ...

ਪੂਰੀ ਖ਼ਬਰ »

ਫ਼ੈਕਟਰੀ 'ਚੋਂ ਲੱਖਾਂ ਰੁਪਏ ਦੀ ਤਾਂਬੇ ਦੀ ਤਾਰ ਚੋਰੀ ਕਰਨ ਦੇ ਦੋਸ਼ 'ਚ 9 ਵਿਅਕਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਮਾਡਰਨ ਜੇਲ੍ਹ ਕਪੂਰਥਲਾ ਰੋਡ 'ਤੇ ਪਿੰਡ ਭੀਲਾ ਨੇੜੇ ਰੇਲਵੇ ਲਈ ਸਮਾਨ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਵਿਚੋਂ ਲਗਪਗ 11 ਲੱਖ ਰੁਪਏ ਦੀ ਵਿਸ਼ੇਸ਼ ਤਾਂਬੇ ਦੀ ਤਾਰ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਕੋਤਵਾਲੀ ਪੁਲਿਸ ਨੇ 9 ਵਿਅਕਤੀਆਂ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੱਦੇ 'ਤੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਅਗਵਾਈ ਵਿਚ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਪਸ਼ੂ ...

ਪੂਰੀ ਖ਼ਬਰ »

ਮਸਜਿਦ ਖ਼ੁਦਾ ਦਾ ਘਰ ਹੈ, ਇਸ ਦੇ ਦਰਵਾਜ਼ੇ ਹਰੇਕ ਲਈ ਖੁੱਲੇ ਹਨ-ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ

ਤਲਵੰਡੀ ਚੌਧਰੀਆਂ, 21 ਸਤੰਬਰ (ਪਰਸਨ ਲਾਲ ਭੋਲਾ)-ਸਮੂਹ ਮੁਸਲਿਮ ਭਾਈਚਾਰੇ ਤੇ ਸਮੂਹ ਗ੍ਰਾਮ ਪੰਚਾਇਤ ਠੱਟਾ ਨਵਾਂ ਦੇ ਸਹਿਯੋਗ ਲਾਲ ਪਿੰਡ ਠੱਟਾ ਨਵਾਂ ਵਿਖੇ ਮੱਕਾ ਮਸਜਿਦ ਬਣਾਉਣ ਲਈ ਨੀਂਹ ਪੱਥਰ ਮੌਲਵੀ ਮਹਿਤਾਬ ਅਹਿਮਦ ਬਸ਼ੀਰ ਮੁਹੰਮਦ ਤੇ ਪ੍ਰਵੇਜ਼ ਖ਼ਾਨ ਦੀ ਦੇਖ ...

ਪੂਰੀ ਖ਼ਬਰ »

ਡਾ: ਬਲਕਾਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨ ਨੂੰ ਕੀਤਾ ਰਵਾਨਾ

ਢਿਲਵਾਂ, 21 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਨਰੇਗਾ 'ਚ ਹੋ ਰਹੀਆਂ ਬੇਨਿਯਮੀਆਂ ਵੱਲ ਧਿਆਨ ਦੇਣ ਦੀ ਲੋੜ

ਖਲਵਾੜਾ, 21 ਸਤੰਬਰ (ਮਨਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਚਲਾਈ ਗਈ ਸਕੀਮ ਨਰੇਗਾ ਵਿਚ ਹੋ ਰਹੀਆਂ ਬੇਨਿਯਮੀਆਂ ਕਾਰਨ ਜਿੱਥੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਹੋ ਰਹੀ ਹੈ, ਉੱਥੇ ਹੀ ਲੋੜਵੰਦ ਇਸ ਤੋਂ ਮਿਲਣ ਵਾਲੇ ਲਾਭਾਂ ਤੋਂ ਵੀ ਵਾਂਝੇ ਰਹਿ ਰਹੇ ਹਨ | ਪ੍ਰਾਪਤ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਅਰਜਨ ਸਿੰਘ ਨੇ ਪੁਲਿਸ ਚੌਂਕੀ ਡੱਲਾ ਦਾ ਚਾਰਜ ਸੰਭਾਲਿਆ

ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ) - ਪੁਲਿਸ ਚੌਂਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਲਖਵੀਰ ਸਿੰਘ ਦੀ ਬਦਲੀ ਹੋਣ ਤੋਂ ਬਾਅਦ ਨਵੇਂ ਆਏ ਸਬ ਇੰਸਪੈਕਟਰ ਅਰਜਨ ਸਿੰਘ ਚੌਂਕੀ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਐਸ.ਅਰਜਨ ਸਿੰਘ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਸਾਲਾਨਾ ਜਾਗਰਨ ਪਹਿਲੀ ਅਕਤੂਬਰ ਨੂੰ

ਢਿਲਵਾਂ, 21 ਸਤੰਬਰ (ਸੁਖੀਜਾ, ਪ੍ਰਵੀਨ)-ਮਾਤਾ ਵੈਸ਼ਨੋ ਦੇਵੀ ਮੰਦਿਰ ਕਮੇਟੀ ਮਾਂਗੇਵਾਲ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 25ਵਾਂ ਸਾਲਾਨਾ ਜਾਗਰਣ 1 ਅਕਤੂਬਰ ਦਿਨ ਸਨਿਚਰਵਾਰ ਨੂੰ ਪਿੰਡ ਮਾਂਗੇਵਾਲ ਦੇ ਮਾਤਾ ਵੈਸ਼ਨੋ ਦੇਵੀ ...

ਪੂਰੀ ਖ਼ਬਰ »

ਬਾਬੇਕੇ ਸਕੂਲ ਦੇ ਧਾਰਮਿਕ ਮੁਕਾਬਲੇ 'ਚੋਂ ਜੇਤੂ ਵਿਦਿਆਰਥੀ ਸਨਮਾਨਿਤ

ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ) - ਬਾਬੇਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਦੇ ਧਾਰਮਿਕ ਮੁਕਾਬਲੇ 'ਚੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸਰਗਮ ਥਿੰਦ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਇਸਾਈ ਭਾਈਚਾਰੇ 'ਤੇ ਧਰਮ ਪਰਿਵਰਤਨ ਦੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ-ਮਸੀਹੀ ਮਹਾਂ ਸਭਾ

ਕਪੂਰਥਲਾ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਚ ਇਸਾਈ ਭਾਈਚਾਰੇ 'ਤੇ ਧਰਮ ਪਰਿਵਰਤਨ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਅੱਜ ਪੰਤੇਕੋਸਟਲ ਕਿ੍ਸਚਨ ਪ੍ਰਬੰਧਕ ਕਮੇਟੀ ਵਲੋਂ ਪਿੰਡ ਖੋਜੇਵਾਲ ਵਿਚ ਬੁਲਾਈ ਗਈ ਮਸੀਹੀ ਮਹਾਂ ਸਭਾ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਐਨ.ਡੀ.ਆਰ.ਐਫ. ਦੀ 7ਵੀਂ ਬਟਾਲੀਅਨ ਦੇ ਜਵਾਨਾਂ ਨੇ ਰਣਧੀਰ ਸਕੂਲ 'ਚ ਐਨ.ਸੀ.ਸੀ. ਕੈਡਿਟਾਂ ਨੂੰ ਦਿੱਤੀ ਸਿਖਲਾਈ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-21ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਸ਼ਾਲ ਉੱਪਲ ਦੀ ਹਦਾਇਤਾਂ ਅਨੁਸਾਰ ਪਿ੍ੰਸੀਪਲ ਡਾ: ਤਜਿੰਦਰਪਾਲ ਦੀ ਅਗਵਾਈ ਵਿਚ ਐਨ.ਡੀ.ਆਰ.ਐਫ. ਦੀ 7ਵੀਂ ਬਟਾਲੀਅਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮੋਠਾਂਵਾਲ ਵਿਖੇ 2 ਰੋਜ਼ਾ 5ਵਾਂ ਮਹਾਨ ਕੀਰਤਨ ਸਮਾਗਮ ਸਫਲਤਾਪੂਰਵਕ ਸਮਾਪਤ

ਡਡਵਿੰਡੀ, 21 ਸਤੰਬਰ (ਦਿਲਬਾਗ ਸਿੰਘ ਝੰਡ)-ਮੋਠਾਂਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦੇ, ਸਰਹਿੰਦ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 5ਵਾਂ 2 ਰੋਜ਼ਾ ...

ਪੂਰੀ ਖ਼ਬਰ »

ਸਰਕਾਰ ਵਲੋਂ ਗਲਤ ਬਿਆਨਬਾਜ਼ੀ ਕਰਕੇ ਜੀ.ਓ.ਜੀ. ਸਕੀਮ ਨੂੰ ਬੰਦ ਕਰਨ ਦਾ ਸਾਬਕਾ ਫ਼ੌਜੀਆਂ ਵਲੋਂ ਵਿਰੋਧ

ਕਪੂਰਥਲਾ, 21 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੇ ਸਾਬਕਾ ਜੀ.ਓ.ਜੀ. ਦੀ ਇਕ ਮਹੱਤਵਪੂਰਨ ਮੀਟਿੰਗ ਕਰਨਲ ਕੁਲਜਿੰਦਰ ਸਿੰਘ ਸਾਬਕਾ ਜ਼ਿਲ੍ਹਾ ਮੁਖੀ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਜੀ.ਓ.ਜੀ. ਦੀਆਂ ...

ਪੂਰੀ ਖ਼ਬਰ »

ਯੂਨਾਈਟਿਡ ਸੈੱਲਫ਼ ਹੈਲਪ ਗਰੁੱਪ ਜਗਪਾਲਪੁਰ ਦਾ ਸਨਮਾਨ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਹਿੰਦੋਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਬੀਤੇ ਦਿਨੀਂ ਮਹਾਰਾਜਾ ਪੈਲੇਸ ਬੰਗਾ ਰੋਡ ਫਗਵਾੜਾ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਸੰਸਥਾਵਾਂ ਨੇ ਖ਼ੂਨਦਾਨ ਕੀਤਾ | ਇਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ (ਲੜਕੀਆਂ) ਵਿਖੇ ਅੰਤਰ ਜ਼ਿਲ੍ਹਾ ਖੇਡਾਂ ਦੀ ਤਿਆਰੀ ਲਈ ਕੈਂਪ ਜਾਰੀ

ਕਾਲਾ ਸੰਘਿਆਂ, 21 ਸਤੰਬਰ (ਸੰਘਾ)-ਸਥਾਨਕ ਕਸਬੇ ਵਿਚ ਜਲੰਧਰ ਰੋਡ ਤੇ ਸਥਿਤ ਸਰਕਾਰੀ ਹਾਈ ਸਕੂਲ (ਲੜਕੀਆਂ) ਵਿਖੇ ਵਿਦਿਆਰਥੀਆਂ ਦੀ ਅੰਤਰ ਜ਼ਿਲ੍ਹਾ ਖੇਡਾਂ ਦੀ ਤਿਆਰੀ ਦੇ ਲਈ ਰੋਜ਼ਾਨਾ ਸ਼ਾਮ 5 ਤੋਂ 6: 30 ਤੱਕ ਅਭਿਆਸ ਸ਼ੁਰੂ ਕੀਤਾ ਗਿਆ ਹੈ | ਪਿ੍ੰਸੀਪਲ ਰਵਿੰਦਰ ਕੌਰ ਨੇ ...

ਪੂਰੀ ਖ਼ਬਰ »

ਖਲਵਾੜਾ ਤੋਂ ਵਾਹਦਾ ਰੋਡ ਬਣਨ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਦੀਪੂ ਮਾਣਕ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਖਲਵਾੜਾ ਤੋਂ ਵਾਹਦਾ ਤੱਕ ਦੀ ਸੜਕ 'ਤੇ ਪਿਛਲੇ ਇਕ ਸਾਲ ਤੋਂ ਵੱਟੇ ਪਏ ਹੋਣ ਕਾਰਨ ਲੋਕਾਂ ਨੂੰ ਇਸ ਰੋਡ ਵੱਲ ਦੀ ਜਾਣਾ ਕਾਫ਼ੀ ਔਖਾ ਹੋਇਆ ਪਿਆ ਸੀ, ਇਸ ਸਬੰਧੀ ਪਿੰਡ ਮਾਣਕਾ ਦੇ ਰਾਜਵੀਰ ਸਿੰਘ ਮਾਣਕ ਯੂ.ਕੇ. ਵਲੋਂ ਉੱਚ ...

ਪੂਰੀ ਖ਼ਬਰ »

ਇਕ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ

ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਫ਼ਤਿਹ ਸਿੰਘ ਨਗਰ ਵਿਖੇ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੀ ਸੂਚਨਾ ਮਿਲੀ ਹੈ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX