ਤਾਜਾ ਖ਼ਬਰਾਂ


ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  1 minute ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  4 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਪਹਿਲਾ ਸਫ਼ਾ

ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਜਸਵੰਤ ਸਿੰਘ ਪੁਰਬਾ
ਫ਼ਰੀਦਕੋਟ, 23 ਸਤੰਬਰ-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ, ਜਿਨ੍ਹਾਂ ਮਾਨਵ ਜਾਤੀ ਨੂੰ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਦਾ ਮਹਾਨ ਉਪਦੇਸ਼ ਦਿੱਤਾ | ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ 'ਚ ਪਹੁੰਚਾਉਣ ਦੇ ਮਨੋਰਥ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫ਼ਰੀਦਕੋਟ ਵਿਖੇ ਮਨਾਏ ਜਾ ਰਹੇ ਆਗਮਨ ਪੁਰਬ ਦੇ 5ਵੇਂ ਦਿਨ ਸਰਬੱਤ ਦੇ ਭਲੇ ਲਈ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ | ਨਗਰ ਕੀਰਤਨ 'ਚ ਸ਼ਾਮਿਲ ਇਕ ਵਿਸ਼ੇਸ਼ ਵਾਹਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ, ਜਿਸ 'ਤੇ ਰਸਤਿਆਂ ਦੇ ਦੋਵੇਂ ਪਾਸੇ ਖੜ੍ਹੀ ਸੰਗਤ ਨੇ ਫ਼ੁੱਲਾਂ ਦੀ ਵਰਖਾ ਕਰਕੇ ਸੀਸ ਝੁਕਾਇਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਬਾਬਾ ਫ਼ਰੀਦ ਜੀ ਦੀ ਉਚਾਰੀ ਬਾਣੀ ਦਾ ਜਾਪ ਕਰਦਿਆਂ ਜਦ ਇਹ ਨਗਰ ਕੀਰਤਨ ਡਿਪਟੀ ਕਮਿਸ਼ਨਰ ਨਿਵਾਸ 'ਤੇ ਪਹੁੰਚਿਆ ਤਾਂ ਇਥੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐਸ.ਡੀ.ਐਮ. ਫ਼ਰੀਦਕੋਟ ਬਲਜੀਤ ਕੌਰ ਤੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਭੇਟ ਕਰਦਿਆਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਹ ਮਹਾਨ ਨਗਰ ਕੀਰਤਨ ਸ਼ਹਿਰ ਦੇ ਪ੍ਰਮੁੱਖ ਚੌਕਾਂ/ਰਸਤਿਆਂ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਪੁੱਜਾ, ਜਿਥੇ ਇਸ ਨੇ ਵਿਸ਼ਾਲ ਧਾਰਮਿਕ ਦੀਵਾਨ ਦਾ ਰੂਪ ਧਾਰਨ ਕਰ ਲਿਆ | ਇਸ ਮੌਕੇ ਮਸ਼ਹੂਰ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਬਾਬਾ ਸੁਸਾਇਟੀ ਵਲੋਂ ਇਮਾਨਦਾਰੀ ਲਈ ਬਾਬਾ ਫ਼ਰੀਦ ਐਵਾਰਡ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਅਤੇ ਮਨੁੱਖਤਾ ਦੀ ਸੇਵਾ ਲਈ ਭਗਤ ਪੂਰਨ ਸਿੰਘ ਐਵਾਰਡ ਸੀਰ ਸੁਸਾਇਟੀ ਦੇ ਮੁਖੀ ਸੰਦੀਪ ਅਰੋੜਾ ਨੂੰ ਦਿੱਤੇ ਗਏ | ਸਨਮਾਨ ਦੇਣ ਦੀ ਰਸਮ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਗੋਨੇਆਣਾ ਦੇ ਸੇਵਾਦਾਰ ਮਹੰਤ ਕਾਹਨ ਸਿੰਘ ਵਲੋਂ ਨਿਭਾਈ ਗਈ | ਉਨ੍ਹਾਂ ਵਲੋਂ ਦੋਵਾਂ ਐਵਾਰਡੀਆਂ ਨੂੰ ਇਕ-ਇਕ ਲੱਖ ਰੁਪਏ ਦੇ ਚੈੱਕ, ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਦੇ ਕੰਮਾਂ ਅੱਗੇ ਸਿਰ ਝੁਕਦਾ | ਸਨਮਾਨਿਤ ਸ਼ਖ਼ਸੀਅਤ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਨੇ ਖ਼ੁਦ ਨੂੰ ਮਿਲਣ ਵਾਲੀ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਰੈੱਡ ਕਰਾਸ ਮੋਗਾ ਨੂੰ ਦਾਨ ਕੀਤੀ, ਉਥੇ ਹੀ ਸੰਦੀਪ ਅਰੋੜਾ ਨੇ ਖੁਦ ਨੂੰ ਮਿਲਣ ਵਾਲੀ ਇਕ ਲੱਖ ਰੁਪਏ ਦੀ ਰਾਸ਼ੀ ਨੂੰ ਸੰਸਥਾ ਦਾ ਇਨਾਮ ਹੋਣ ਦਾ ਕਹਿ ਕਿ ਸੰਸਥਾ ਵਲੋਂ ਕੀਤੇ ਜਾ ਰਹੇ ਕਾਰਜਾਂ 'ਚ ਲਗਾਉਣ ਦਾ ਐਲਾਨ ਕੀਤਾ |

ਐਨ.ਜੀ.ਟੀ. ਵਲੋਂ ਪੰਜਾਬ ਸਰਕਾਰ ਨੂੰ 2080 ਕਰੋੜ ਜੁਰਮਾਨਾ

ਸੂਬੇ ਵਲੋਂ ਕੂੜੇ ਦਾ ਉੱਚਿਤ ਪ੍ਰਬੰਧਨ ਕਰਨ 'ਚ ਨਾਕਾਮ ਰਹਿਣ 'ਤੇ ਕੀਤੀ ਕਾਰਵਾਈ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 23 ਸਤੰਬਰ-ਨੈਸ਼ਨਲ ਗ੍ਰੀਨ ਟਿ੍ਬਿਊਨਲ ਨੇ ਸਖ਼ਤ ਕਦਮ ਚੁੱਕਦਿਆਂ ਪੰਜਾਬ ਸਰਕਾਰ 'ਤੇ 2080 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ | ਐਨ. ਜੀ. ਟੀ. ਵਲੋਂ ਇਹ ਜੁਰਮਾਨਾ ਪੰਜਾਬ ਸਰਕਾਰ ਦੇ ਕੂੜਾ ਪ੍ਰਬੰਧਨ ਦੀ ਵਿਵਸਥਾ ਕਾਇਮ ਕਰਨ 'ਚ ਨਾਕਾਮ ਰਹਿਣ 'ਤੇ ਲਾਇਆ ਗਿਆ ਹੈ | ਐਨ. ਜੀ. ਟੀ. ਪ੍ਰਧਾਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਕਿ 2018 ਤੋਂ ਕਈ ਆਦੇਸ਼ ਪਾਸ ਹੋਣ ਦੇ ਬਾਵਜੂਦ ਸੂਬਾ ਸਰਕਾਰ ਇਸ ਸੰਬੰਧ 'ਚ ਕੋਈ ਕਦਮ ਉਠਾਉਣ 'ਚ ਨਾਕਾਮ ਰਹੀ ਹੈ | ਗੋਇਲ ਨੇ ਕਿਹਾ ਕਿ ਸੁਧਾਰ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਇੰਤਜ਼ਾਰ ਨਹੀਂ ਕਰ ਸਕਦੀ ਅਤੇ ਸਿਹਤ ਮੁੱਦਿਆਂ ਨੂੰ ਲੰਮੇ ਸਮੇਂ ਤੱਕ ਟਾਲਿਆ ਨਹੀਂ ਜਾ ਸਕਦਾ | ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਇਕ ਵਿਆਪਕ ਯੋਜਨਾ ਬਣਾਉਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਜਾ ਸਕਿਆ | ਐਨ. ਜੀ. ਟੀ. ਨੇ ਇਹ ਵੀ ਕਿਹਾ ਕਿ ਪੰਜਾਬ 2014 ਤੋਂ ਪ੍ਰਦੂਸ਼ਣ ਨੂੰ ਕਾਬੂ ਕਰਨ ਦੇ ਤਰੀਕਿਆਂ ਲਈ ਸਮਾਂ ਹੱਦ ਦਾ ਪਾਲਣ ਕਰਨ 'ਚ ਨਾਕਾਮ ਰਿਹਾ ਹੈ | ਇਸ ਦੇ ਨਾਲ ਹੀ ਸੀਵਰੇਜ ਪ੍ਰਬੰਧਨ ਅਤੇ ਪਾਣੀ ਦੇ ਪ੍ਰਦੂਸ਼ਣ 'ਤੇ ਕਾਬੂ ਪਾਉਣ ਦੇ ਉਪਕਰਨ ਲਾਉਣ ਦਾ ਟੀਚਾ ਵੀ ਨਹੀਂ ਹਾਸਲ ਕਰ ਸਕਿਆ | ਐਨ. ਜੀ. ਟੀ. ਨੇ ਪੰਜਾਬ ਸਰਕਾਰ ਨੂੰ ਪ੍ਰਦੂਸ਼ਣ ਫੈਲਾਉਣ ਵਾਲਿਆਂ ਤੋਂ 2080 ਕਰੋੜ ਰੁਪਏ ਵਸੂਲਣ ਲਈ ਕਿਹਾ ਹੈ | ਐਨ. ਜੀ. ਟੀ. ਮੁਤਾਬਿਕ ਕੁੱਲ ਮੁਆਵਜ਼ਾ 2180 ਕਰੋੜ ਰੁਪਏ ਹੈ, ਜਿਸ 'ਚੋਂ ਪੰਜਾਬ ਸਰਕਾਰ ਟਿ੍ਬਿਊਨਲ ਕੋਲ 100 ਕਰੋੜ ਰੁਪਏ ਸੀਵਰੇਜ ਅਤੇ ਠੋਸ ਕਚਰੇ ਦੇ ਪ੍ਰਬੰਧਨ ਨੂੰ ਰੋਕਣ 'ਚ ਨਾਕਾਮ ਰਹਿਣ ਲਈ ਜਮ੍ਹਾਂ ਕਰਵਾ ਚੁੱਕੀ ਹੈ | ਬੈਂਚ ਨੇ ਬਾਕੀ 2080 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਦੋ ਮਹੀਨਿਆਂ 'ਚ ਜਮ੍ਹਾਂ ਕਰਵਾਉਣ ਨੂੰ ਕਿਹਾ | ਐਨ. ਜੀ. ਟੀ. ਵਲੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਪ੍ਰਬੰਧਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਹਾਲੀਆ ਸਮੇਂ 'ਚ ਐਨ. ਜੀ. ਟੀ. ਨੇ ਸਖ਼ਤ ਰੁਖ਼ ਅਪਣਾਉਂਦਿਆਂ ਅਜਿਹੇ ਪ੍ਰਬੰਧ ਕਾਇਮ ਕਰਨ 'ਚ ਨਾਕਾਮ ਰਹਿਣ ਵਾਲੇ ਸੂਬਿਆਂ 'ਤੇ ਭਾਰੀ ਜੁਰਮਾਨੇ ਲਾਉਣੇ ਸ਼ੁਰੂ ਕੀਤੇ ਹਨ | ਬੀਤੇ ਹਫ਼ਤੇ ਹੀ ਐਨ. ਜੀ. ਟੀ. ਵਲੋਂ ਰਾਜਸਥਾਨ ਸਰਕਾਰ ਨੂੰ ਕੂੜੇ ਦਾ ਉੱਚਿਤ ਪ੍ਰਬੰਧ ਨਾ ਕਰਨ ਕਾਰਨ 3000 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਸੀ | ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਸਰਕਾਰ 'ਤੇ ਵੀ ਜੁਰਮਾਨਾ ਲਾਇਆ ਗਿਆ ਹੈ | ਹਾਲਾਂਕਿ ਉੱਤਰ ਪ੍ਰਦੇਸ਼ 'ਤੇ ਲਾਇਆ ਗਿਆ ਜੁਰਮਾਨਾ ਪੰਜਾਬ ਅਤੇ ਰਾਜਸਥਾਨ ਦੀ ਤੁਲਨਾ 'ਚ ਕਾਫੀ ਘੱਟ ਹੈ | ਉੱਤਰ ਪ੍ਰਦੇਸ਼ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੋਧਪੁਰ ਜ਼ਿਲਿ੍ਹਆਂ 'ਚ ਢੁਕਵਾਂ ਪ੍ਰਬੰਧ ਨਾ ਕਰਨ 'ਤੇ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ |

ਗੈਂਗਸਟਰ ਲੰਡਾ ਅਤੇ ਰਿੰਦਾ ਗਰੋਹ ਦੇ 2 ਕਾਰਕੁੰਨ ਗਿ੍ਫ਼ਤਾਰ

• ਏ.ਕੇ.-56 ਤੇ ਹੋਰ ਹਥਿਆਰ ਬਰਾਮਦ • ਆਈ.ਐਸ.ਆਈ. ਦੀ ਹਮਾਇਤ ਨਾਲ ਚਲਾ ਰਹੇ ਸੀ ਪੰਜਾਬ 'ਚ ਗਤੀਵਿਧੀਆਂ
ਜਲੰਧਰ, 23 ਸਤੰਬਰ (ਐੱਮ.ਐੱਸ.ਲੋਹੀਆ)–ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਅੱਤਵਾਦੀ ਮਡਿਊਲ ਨਾਲ ਜੁੜੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਗਰੋਹ ਦਾ ਪਰਦਾਫਾਸ਼ ਕੀਤਾ ਹੈ¢ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਮੱਲ੍ਹੀ (25) ਵਾਸੀ ਪਿੰਡ ਜੋਗੇਵਾਲ (ਫਿਰੋਜ਼ਪੁਰ) ਅਤੇ ਗੁਰਬਖਸ਼ ਸਿੰਘ ਉਰਫ਼ ਗੋਰਾ ਸੰਧੂ ਪਿੰਡ ਬੁਹ ਗੁਜਰਾਂ (ਫਿਰੋਜ਼ਪੁਰ) ਵਜੋਂ ਹੋਈ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ ਏ.ਕੇ.-56 ਅਸਾਲਟ ਬੰਦੂਕ, ਦੋ ਮੈਗਜ਼ੀਨ ਤੇ 90 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ¢ ਇਸ ਮਾਮਲੇ 'ਚ ਪੁਲਿਸ ਨੇ ਐਸ.ਐਸ.ਓ.ਸੀ., ਅੰਮਿ੍ਤਸਰ ਵਿਖੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕ ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ ਅਤੇ ਅਸਲ੍ਹਾ ਐਕਟ ਦੀ ਧਾਰਾ 25 ਤਹਿਤ, ਐਫ.ਆਈ.ਆਰ. ਦਰਜ ਕੀਤੀ ਗਈ ਹੈ¢ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਆਈ.ਜੀ. ਕਾਊਾਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ 'ਚ ਇਕ ਖੁਫ਼ੀਆ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਲੋਹੀਆਂ ਦੇ ਖੇਤਰ 'ਚੋਂ ਬਲਜੀਤ ਸਿੰਘ ਮੱਲ੍ਹੀ ਨੂੰ ਗਿ੍ਫ਼ਤਾਰ ਕੀਤਾ ਸੀ, ਜਿਸ ਤੋਂ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੇ ਸਾਥੀ ਗੁਰਬਖਸ਼ ਸਿੰਘ ਦੇ ਪਿੰਡ 'ਚ ਏ.ਕੇ.-56 ਬੰਦੂਕ ਤੇ ਅਸਲ੍ਹਾ ਲੁਕੋ ਕੇ ਰੱਖਿਆ ਹੋਇਆ ਹੈ | ਪੁਲਿਸ ਪਾਰਟੀ ਨੇ ਗੁਰਬਖ਼ਸ਼ ਸਿੰਘ ਨੂੰ ਉਸ ਦੇ ਪਿੰਡ 'ਚੋਂ ਗਿ੍ਫ਼ਤਾਰ ਕਰਕੇ ਏ.ਕੇ.-56 ਬੰਦੂਕ ਅਤੇ ਅਸਲ੍ਹਾ ਬਰਾਮਦ ਕਰ ਲਿਆ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਸਿੰਘ ਇਟਲੀ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ ਸੰਘੇੜਾ ਦੇ ਸੰਪਰਕ 'ਚ ਸੀ ਅਤੇ ਉਸ ਦੇ ਕਹਿਣ 'ਤੇ ਬਲਜੀਤ ਨੇ ਜੁਲਾਈ 2022 'ਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ, ਫਿਰ ਉਨ੍ਹਾਂ ਇਸ ਏ.ਕੇ. 56 ਨਾਲ ਟੈਸਟ ਫਾਇਰ ਕਰਨ ਤੋਂ ਬਾਅਦ ਗੁਰਬਖਸ਼ ਦੇ ਖੇਤਾਂ 'ਚ ਖੇਪ ਛੁਪਾ ਦਿੱਤੀ ਸੀ¢ ਯਾਦਵ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਬਲਜੀਤ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਰਸ਼ ਡੱਲਾ ਸਮੇਤ ਖ਼ਤਰਨਾਕ ਗੈਂਗਸਟਰਾਂ ਦੇ ਸਿੱਧੇ ਸੰਪਰਕ 'ਚ ਸੀ¢ ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ¢ ਡੀ.ਜੀ.ਪੀ. ਨੇ ਕਿਹਾ ਕਿ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ, ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ, ਉਦੋਂ ਤੱਕ ਜਾਰੀ ਰਹੇਗੀ¢
ਰਾਕੇਟ ਪ੍ਰੋਪੇਲਡ ਗ੍ਰਨੇਡ ਹਮਲੇ ਦੀ ਸਾਜਿਸ਼ ਰਚਣ 'ਚ ਨਿਭਾਈ ਸੀ ਮੁੱਖ ਭੂਮਿਕਾ
ਵਰਨਣਯੋਗ ਹੈ ਕਿ ਲੰਡਾ ਨੇ ਮੁਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰ.ਪੀ.ਜੀ.) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ 'ਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਤਸਰ 'ਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇਕ ਆਈ.ਈ.ਡੀ. ਵੀ ਲਗਵਾਈ ਸੀ ਅਤੇ ਪਾਕਿਸਤਾਨ 'ਚ ਰਹਿੰਦਾ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) 'ਚ ਸ਼ਾਮਿਲ ਹੋਇਆ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੂੰ ਲੋੜੀਂਦਾ ਹੈ |
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕਰ ਰਹੇ ਸਨ ਤਿਆਰੀ
ਵਰਨਣਯੋਗ ਹੈ ਕਿ ਪਹਿਲੀ ਵਾਰ ਪੰਜਾਬ ਪੁਲਿਸ ਨੇ ਖ਼ਤਰਨਾਕ ਆਧੁਨਿਕ ਹਥਿਆਰ ਬਰਾਮਦ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਤੋਂ ਪੁਲਿਸ ਨੂੰ ਪਤਾ ਲੱਗਾ ਹੈ ਕਿ ਉਹ ਆਉਂਦੇ ਦਿਨਾਂ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ | ਪੁਲਿਸ ਕਥਿਤ ਮੁਲਜ਼ਮਾਂ ਤੋਂ ਇਸ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ |

ਐਮ. ਸ੍ਰੀਨਿਵਾਸ ਏਮਜ਼-ਦਿੱਲੀ ਦੇ ਨਿਰਦੇਸ਼ਕ ਨਿਯੁਕਤ

ਨਵੀਂ ਦਿੱਲੀ, 23 ਸਤੰਬਰ (ਏਜੰਸੀ)- ਪ੍ਰਸੋਨਲ ਤੇ ਸਿਖਲਾਈ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਹੁਕਮ ਅਨੁਸਾਰ ਈ. ਐਸ. ਆਈ. ਸੀ. ਹਸਪਤਾਲ ਤੇ ਮੈਡੀਕਲ ਕਾਲਜ ਹੈਦਰਾਬਾਦ ਦੇ ਡੀਨ ਐਮ. ਸ੍ਰੀਨਿਵਾਸ ਨੂੰ ਏਮਜ਼-ਦਿੱਲੀ ਦਾ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ | ਡਾ: ਸ੍ਰੀਨਿਵਾਸ ਰਣਦੀਪ ਗੁਲੇਰੀਆ ਦੀ ਥਾਂ ਲੈਣਗੇ ਜੋ ਮਾਰਚ 2017 ਤੋਂ ਇਸ ਅਹੁਦੇ 'ਤੇ ਬਿਰਾਜਮਾਨ ਹਨ ਅਤੇ ਉਨ੍ਹਾਂ ਦੇ ਕਾਰਜਕਾਲ 'ਚ 2 ਵਾਰ ਕੀਤਾ ਵਾਧਾ ਅੱਜ 23 ਸਤੰਬਰ ਨੂੰ ਖ਼ਤਮ ਹੋ ਰਿਹਾ ਹੈ | ਮੰਤਰੀ-ਮੰਡਲ ਦੀ ਨਿਯੁਕਤੀਆਂ ਕਮੇਟੀ (ਏ.ਸੀ.ਸੀ.) ਦੇ ਹੁਕਮ 'ਚ ਦੱਸਿਆ ਗਿਆ ਹੈ ਕਿ ਸ੍ਰੀਨਿਵਾਸ ਦੀ ਡਾਇਰੈਕਟਰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਏਮਜ) ਨਵੀਂ ਦਿੱਲੀ ਦੇ ਅਹੁਦੇ 'ਤੇ ਨਿਯੁਕਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ | ਇਹ ਨਿਯੁਕਤੀ ਡਾ: ਸ੍ਰੀਨਿਵਾਸ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ 5 ਸਾਲ ਲਈ ਜਾਂ ਉਨ੍ਹਾਂ ਦੀ ਉਮਰ 65 ਸਾਲ ਹੋਣ ਤੱਕ ਲਈ ਹੈ |

ਰਾਜਪਾਲ ਦੇ ਬਾਹਰ ਹੋਣ ਕਾਰਨ 27 ਦੇ ਇਜਲਾਸ ਸੰਬੰਧੀ ਪ੍ਰਵਾਨਗੀ ਲਟਕੀ

ਰਾਜਪਾਲ ਚੁੱਕ ਸਕਦੇ ਹਨ ਘੱਟੋ-ਘੱਟ 15 ਦਿਨਾਂ ਦੇ ਨੋਟਿਸ ਦਾ ਮੁੱਦਾ
ਹਰਕਵਲਜੀਤ ਸਿੰਘ
ਚੰਡੀਗੜ੍ਹ, 23 ਸਤੰਬਰ-ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੋ ਚੰਡੀਗੜ੍ਹ ਤੋਂ ਬਾਹਰ ਹਨ ਅਤੇ ਕੱਲ੍ਹ ਸਵੇਰ ਤੱਕ ਉਨ੍ਹਾਂ ਦੇ ਵਾਪਸ ਪਰਤਣ ਦਾ ਪ੍ਰੋਗਰਾਮ ਹੈ, ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 27 ਸਤੰਬਰ ਨੂੰ ਬੁਲਾਉਣ ਦੀ ਸਰਕਾਰੀ ਤਜਵੀਜ਼ 'ਤੇ ਵਿਚਾਰ ਨਹੀਂ ਹੋ ਸਕਿਆ | ਸਨਿਚਰਵਾਰ ਅਤੇ ਐਤਵਾਰ ਨੂੰ ਸਰਕਾਰੀ ਛੁੱਟੀਆਂ ਹੋਣ ਕਾਰਨ ਰਾਜਪਾਲ ਕਿੰਨਾ ਕੁ ਕੰਮ ਕਰਦੇ ਹਨ, ਉਹ ਵੀ ਵੇਖਣ ਵਾਲੀ ਗੱਲ ਹੋਵੇਗੀ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ ਮੰਤਰੀ ਮੰਡਲ ਦੀ ਵਿਸ਼ੇਸ਼ ਬੈਠਕ ਸੱਦ ਕੇ ਵਿਧਾਨ ਸਭਾ ਦਾ ਇਜਲਾਸ ਦੁਬਾਰਾ 27 ਸਤੰਬਰ ਨੂੰ ਸੱਦੇ ਜਾਣ ਦੀ ਤਜਵੀਜ਼ ਰਾਜਪਾਲ ਦੀ ਪ੍ਰਵਾਨਗੀ ਲਈ ਕੱਲ੍ਹ ਸ਼ਾਮ ਰਾਜ ਭਵਨ ਭੇਜੀ ਸੀ, ਪਰ ਰਾਜਪਾਲ ਬੀਤੇ ਕੱਲ੍ਹ ਤੋਂ ਹੀ ਚੰਡੀਗੜ੍ਹ ਤੋਂ ਬਾਹਰ ਹਨ | ਪਤਾ ਲੱਗਾ ਹੈ ਕਿ ਕੁਝ ਵਿਰੋਧੀ ਧਿਰ ਦੇ ਆਗੂਆਂ ਵਲੋਂ ਰਾਜ ਭਵਨ ਕੋਲ ਵਿਧਾਨ ਸਭਾ ਇਜਲਾਸ ਲਈ ਘੱਟੋ ਘੱਟ 15 ਦਿਨਾਂ ਦੇ ਨੋਟਿਸ ਦਾ ਮੁੱਦਾ ਉਠਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਇਜਲਾਸ ਲਈ ਜੋ ਏਜੰਡੇ ਦਰਸਾਏ ਗਏ ਹਨ, ਉਨ੍ਹਾਂ 'ਚ ਕੋਈ ਅਜਿਹਾ ਮਸਲਾ ਨਹੀਂ ਹੈ, ਜਿਸ 'ਚ ਨੋਟਿਸ ਦਾ ਸਮਾਂ ਘਟਾ ਕੇ ਵਿਚਾਰਿਆ ਜਾਣਾ ਜ਼ਰੂਰੀ ਹੋਵੇ | ਇਹ ਨੋਟਿਸ ਦਾ ਸਮਾਂ ਇਸ ਲਈ ਵੀ ਰੱਖਿਆ ਜਾਂਦਾ ਹੈ ਕਿ ਵਿਧਾਇਕਾਂ ਨੂੰ ਆਪਣੇ ਰੁਝੇਵਿਆਂ ਤੇ ਪ੍ਰੋਗਰਾਮਾਂ 'ਚ ਤਬਦੀਲੀ ਲਈ ਲੋੜੀਂਦਾ ਸਮਾਂ ਮਿਲ ਸਕੇ ਅਤੇ ਵਿਧਾਇਕ ਇਜਲਾਸ ਲਈ ਆਪਣੇ ਸਵਾਲ ਤੇ ਧਿਆਨ ਦਿਵਾਉ ਮਤੇ ਆਦਿ ਭੇਜ ਸਕਣ | ਵਿਰੋਧੀ ਧਿਰ ਦੇ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਨੂੰ ਦੁਬਾਰਾ ਇਜਲਾਸ ਲਈ ਇਜਾਜ਼ਤ ਦੇਣ ਤੋਂ ਪਹਿਲਾਂ ਰਾਜਪਾਲ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਰਕਾਰ ਉਹ ਭਰੋਸੇ ਦਾ ਪ੍ਰਸਤਾਵ ਮੁੜ ਇਸ ਇਜਲਾਸ ਵਿਚ ਲਿਆਉਣ ਦੀ ਕੋਸ਼ਿਸ਼ ਨਾ ਕਰੇ, ਜਿਸ ਨੂੰ ਨਿਯਮਾਂ ਵਿਰੁੱਧ ਕਰਾਰ ਦਿੰਦਿਆਂ ਰਾਜਪਾਲ ਵਲੋਂ ਪਹਿਲਾਂ ਇਜਲਾਸ ਸੰਬੰਧੀ ਪ੍ਰਵਾਨਗੀ ਵਾਪਸ ਲੈ ਲਈ ਗਈ ਸੀ | ਵਿਰੋਧੀ ਆਗੂਆਂ ਵਲੋਂ ਰਾਜਪਾਲ ਨੂੰ ਪੱਤਰ ਵੀ ਲਿਖਿਆ ਗਿਆ ਹੈ | ਰਾਜਪਾਲ ਹੁਣ ਸਰਕਾਰ ਵਲੋਂ ਦੁਬਾਰਾ ਇਜਲਾਸ ਬੁਲਾਉਣ ਲਈ 15 ਦਿਨਾਂ ਦੀ ਥਾਂ 3 ਦਿਨਾਂ ਦਾ ਨੋਟਿਸ ਦਾ ਸਮਾਂ ਹੀ ਰੱਖਣ ਸੰਬੰਧੀ ਕੀ ਫ਼ੈਸਲਾ ਲੈਂਦੇ ਹਨ, ਉਹ ਵੇਖਣ ਵਾਲੀ ਗੱਲ ਹੋਵੇਗੀ, ਕਿਉਂਕਿ ਵਿਰੋਧੀ ਧਿਰ ਵਲੋਂ ਉਠਾਏ ਮੁੱਦਿਆਂ ਸੰਬੰਧੀ ਰਾਜਪਾਲ ਸਰਕਾਰ ਦਾ ਪੱਖ ਜਾਣਨ ਲਈ ਇਜਲਾਸ ਦੀ ਤਜਵੀਜ਼ ਸਰਕਾਰ ਨੂੰ ਵਾਪਸ ਵੀ ਭੇਜ ਸਕਦੇ ਹਨ ਅਤੇ ਪੰਜਾਬ ਵਿਧਾਨ ਸਭਾ ਵਲੋਂ ਵਿਧਾਨ ਸਭਾ ਦੀ ਬੈਠਕ ਸੰਬੰਧੀ ਪ੍ਰੋਗਰਾਮ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਹੀ ਜਾਰੀ ਹੋ ਸਕਦਾ ਹੈ, ਜਦੋਂ ਕਿ ਹੁਣ ਕੇਵਲ ਸੋਮਵਾਰ ਦਾ ਸਰਕਾਰੀ ਕੰਮਕਾਜ ਵਾਲਾ ਦਿਨ ਹੀ ਵਿਚ ਬਾਕੀ ਹੈ |

ਰਾਜਪਾਲ ਨੇ ਮੰਗਿਆ ਇਜਲਾਸ ਦਾ ਵੇਰਵਾ

ਅੱਜ ਰਾਜ ਭਵਨ ਵਲੋਂ ਸਕੱਤਰ ਵਿਧਾਨ ਸਭਾ ਨੂੰ 27 ਸਤੰਬਰ ਦੇ ਪ੍ਰਸਤਾਵਿਤ ਇਜਲਾਸ ਦਾ ਪੂਰਾ ਵੇਰਵਾ ਦੇਣ ਲਈ ਪੱਤਰ ਲਿਖਿਆ ਗਿਆ ਹੈ, ਜਿਸ ਤੋਂ ਇਹ ਜਾਪਦਾ ਹੈ ਕਿ ਰਾਜਪਾਲ ਇਹ ਦੇਖਣਾ ਚਾਹੁੰਦੇ ਹਨ ਕਿ ਵਿਸ਼ੇਸ਼ ਇਜਲਾਸ ਵਿਚ ਪਹਿਲਾਂ ਰੱਦ ਕੀਤੇ ਗਏ ਵਿਸ਼ਵਾਸ ਮੱਤ ਵਾਲੀ ਕਾਰਵਾਈ ਸ਼ਾਮਿਲ ਤਾਂ ਨਹੀਂ ਕੀਤੀ ਗਈ | ਰਾਜਪਾਲ ਦਫ਼ਤਰ ਵਲੋਂ ਜਾਰੀ ਪੱਤਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਭਗਵੰਤ ਮਾਨ ਵਲੋਂ ਇਕ ਟਵੀਟ ਕਰਕੇ ਕਿਹਾ ਗਿਆ ਕਿ ਵਿਧਾਨ ਸਭਾ ਦੇ ਕਿਸੇ ਵੀ ਇਜਲਾਸ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਇਕ ਰਸਮੀ ਕਾਰਵਾਈ ਹੈ | 75 ਸਾਲਾਂ 'ਚ ਕਿਸੇ ਵੀ ਪ੍ਰਧਾਨ/ਸਰਕਾਰ ਨੇ ਇਜਲਾਸ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ | ਵਿਧਾਨਕ ਕਾਰੋਬਾਰ ਦਾ ਫ਼ੈਸਲਾ ਬੀ.ਏ.ਸੀ. ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ | ਅਗਲੀ ਸਰਕਾਰ ਸਾਰੇ ਭਾਸ਼ਨਾਂ ਨੂੰ ਵੀ ਉਨ੍ਹਾਂ ਵਲੋਂ ਪ੍ਰਵਾਨਿਤ ਕਰਨ ਲਈ ਕਹੇਗੀ | ਇਹ ਬਹੁਤ ਜ਼ਿਆਦਾ ਹੋ ਰਿਹਾ ਹੈ |

ਸਤਨਾਮ ਸਿੰਘ ਹਨੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਵਲੋਂ ਵਿਦੇਸ਼ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਇਕ ਸਾਥੀ ਸਤਨਾਮ ਸਿੰਘ ਹਨੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ 'ਚ ਪਟਿਆਲਾ ਜੇਲ੍ਹ 'ਚੋਂ ਲਵਜੀਤ ਸਿੰਘ ਲਵ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਮੁਤਾਬਿਕ ਦੋਵਾਂ ਦੋਸ਼ੀਆਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਅਨਮੋਲਦੀਪ ਸੋਨੀ ਵਾਸੀ ਤਰਨ ਤਾਰਨ ਅਤੇ ਉਸ ਦੀ ਇਕ ਸਾਥਣ ਮਹਿਲਾ ਨੂੰ ਖਰੜ ਵਿਚਲੇ ਇਕ ਘਰ 'ਚੋਂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ | ਪੁਲਿਸ ਵਲੋਂ ਉਕਤ ਦੋਸ਼ੀਆਂ ਖ਼ਿਲਾਫ਼ ਧਾਰਾ 153, 153ਏ, 120ਬੀ ਅਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਜੇਲ੍ਹ 'ਚੋਂ ਲਿਆਂਦਾ ਲਵਜੀਤ ਸਿੰਘ ਅੰਮਿ੍ਤਸਰ ਬੰਬ ਕਾਂਡ ਮਾਮਲੇ 'ਚ ਨਾਮਜ਼ਦ ਹੈ ਅਤੇ ਉਸ ਵਲੋਂ ਸਤਨਾਮ ਸਿੰਘ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਸਤਨਾਮ ਸਿੰਘ ਵੀ ਉਸ ਦਾ ਸਾਥੀ ਹੈ ਅਤੇ ਬੰਬ ਕਾਂਡ 'ਚ ਸਤਨਾਮ ਸਿੰਘ ਨੇ ਉਸ ਦੀ ਮਦਦ ਕੀਤੀ ਸੀ | ਇਸ ਤੋਂ ਇਲਾਵਾ ਨਸ਼ਾ ਤਸਕਰੀ ਤੇ ਅਸਲ੍ਹਾ ਮੁਹੱਈਆ ਕਰਵਾਉਣ 'ਚ ਵੀ ਸਤਨਾਮ ਸਿੰਘ ਦੀ ਅਹਿਮ ਭੂਮਿਕਾ ਹੈ | ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਜੋ ਕਿ ਇੰਟੈਲੀਜੈਂਸ ਹੈੱਡਕੁਆਰਟਰ ਪੰਜਾਬ (ਮੁਹਾਲੀ) 'ਤੇ ਆਰ. ਪੀ. ਜੀ. ਹਮਲੇ ਦਾ ਮੁੱਖ ਦੋਸ਼ੀ ਹੈ, ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ | ਲਖਬੀਰ ਸਿੰਘ ਉਰਫ਼ ਲੰਡਾ ਗ਼ੈਰ-ਕਾਨੂੰਨੀ ਗਤੀਵਿਧੀਆਂ 'ਚ ਸਰਗਰਮ ਹੈ ਅਤੇ ਪਾਕਿਸਤਾਨ ਸਥਿਤ ਆਈ.ਐਸ.ਆਈ. ਦੇ ਸੰਪਰਕ 'ਚ ਹੈ |

ਕੇਂਦਰ ਨੇ ਅਮਨ ਅਰੋੜਾ ਦੇ ਵਿਦੇਸ਼ ਦੌਰੇ ਨੂੰ ਨਹੀਂ ਦਿੱਤੀ ਮਨਜ਼ੂਰੀ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਗਰੀਨ ਹਾਈਡ੍ਰੋਜਨ ਸੰਬੰਧੀ ਗਿਆਨ ਦੇ ਆਦਾਨ-ਪ੍ਰਦਾਨ ਲਈ ਤਿੰਨ ਮੁਲਕਾਂ ਜਰਮਨੀ, ਬੈਲਜ਼ੀਅਮ ਅਤੇ ਨੀਦਰਲੈਂਡ ਦੇ ਦੌਰੇ ਵਾਸਤੇ ਮਨਜ਼ੂਰੀ (ਪੋਲਿਟੀਕਲ ਕਲੀਅਰੈਂਸ) ...

ਪੂਰੀ ਖ਼ਬਰ »

ਆਈ.ਈ.ਡੀ. ਕਾਂਡ ਦਾ ਮੁੱਖ ਦੋਸ਼ੀ ਗਿ੍ਫ਼ਤਾਰ

ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਆਈ. ਈ. ਡੀ. ਲਗਾ ਕੇ ਉਡਾ ਦੇਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਨਜ਼ਦੀਕੀ ਸਾਥੀ ਤੇ ਘਟਨਾ ਦੇ ਮੁੱਖ ਦੋਸ਼ੀ ...

ਪੂਰੀ ਖ਼ਬਰ »

ਕਾਬੁਲ 'ਚ ਮਸਜਿਦ ਨੇੜੇ ਧਮਾਕਾ-14 ਮੌਤਾਂ

ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਮਸਜਿਦ ਨੇੜੇ ਹੋਏ ਧਮਾਕੇ 'ਚ 14 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ | ਧਮਾਕੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਦੇ ਹੇਰਾਤ ਸ਼ਹਿਰ ਦੀ ਮਸਜਿਦ 'ਚ ...

ਪੂਰੀ ਖ਼ਬਰ »

ਮੁਖਤਾਰ ਅੰਸਾਰੀ ਨੂੰ 5 ਸਾਲ ਦੀ ਕੈਦ

ਲਖਨਊ, 23 ਸਤੰਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ 23 ਸਾਲ ਪੁਰਾਣੇ ਕੇਸ 'ਚ ਗੈਂਗਸਟਰ ਐਕਟ ਤਹਿਤ ਪੰਜ ਸਾਲ ਦੀ ਸਜ਼ਾ ਸੁਣਾਈ ਹੈ | ਜਸਟਿਸ ਡੀ.ਕੇ. ਸਿੰਘ ਨੇ 2020 'ਚ ਇਕ ਵਿਸ਼ੇਸ਼ ਐਮ.ਪੀ.-ਐਮ.ਐਲ.ਏ. ਅਦਾਲਤ ਵਲੋਂ ਬਰੀ ...

ਪੂਰੀ ਖ਼ਬਰ »

ਹੁੱਡਾ ਵੀ ਲੜ ਸਕਦੇ ਹਨ ਪ੍ਰਧਾਨ ਦੀ ਚੋਣ-ਸੋਨੀਆ ਨਾਲ ਮੁਲਾਕਾਤ ਦੀ ਸਿਆਸੀ ਹਲਕਿਆਂ 'ਚ ਚਰਚਾ

ਕਾਂਗਰਸ ਪ੍ਰਧਾਨ ਦੇ ਦਾਅਵੇਦਾਰਾਂ 'ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਅਧਿਕਾਰੀ-ਜੈਰਾਮ ਰਮੇਸ਼ ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਗਾਂਧੀ ਪਰਿਵਾਰ ਦੇ ਮੈਂਬਰਾਂ ਵਲੋਂ ਕਾਂਗਰਸ ਪ੍ਰਧਾਨ ਦੇੇ ਅਹੁਦੇ ਲਈ ਚੋਣ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਪਾਰਟੀ ਦੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪਾਰਟੀ ਬੁਲਾਰਿਆਂ ਨੂੰ ਨਿਰਦੇਸ਼

ਕਾਂਗਰਸ ਨੇ ਪਾਰਟੀ ਬੁਲਾਰਿਆਂ ਨੂੰ ਖਾਸ ਹਦਾਇਤ ਦਿੰਦਿਆਂ ਕਿਹਾ ਕਿ ਪਾਰਟੀ ਬੁਲਾਰੇ ਚੋਣਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨ | ਹਲਕਿਆਂ ਮੁਤਾਬਿਕ ਕਾਂਗਰਸ ਦੇ ਸੰਚਾਰ ਵਿਭਾਗ ਦੇ ਮੁਖੀ ਜੈਰਾਮ ਰਮੇਸ਼ ਨੇ ਆਪਣੇ ਵਿਭਾਗ ਦੇ ...

ਪੂਰੀ ਖ਼ਬਰ »

ਅਸ਼ੋਕ ਗਹਿਲੋਤ ਨੇ ਕਾਂਗਰਸ ਪ੍ਰਧਾਨ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਕੀਤਾ ਐਲਾਨ

ਨਵੀਂ ਦਿੱਲੀ/ਕੋਚੀ, 23 ਸਤੰਬਰ (ਏਜੰਸੀ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਏ.ਆਈ.ਸੀ.ਸੀ. ਦੇ ਪ੍ਰਧਾਨ ਅਹੁਦੇ ਦੀ ਚੋਣ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰਨ ਵਾਲੇ ਪਹਿਲੇ ਵਿਅਕਤੀ ਬਣ ...

ਪੂਰੀ ਖ਼ਬਰ »

ਉਪ ਰਾਜਪਾਲ ਵਲੋਂ 5 'ਆਪ' ਆਗੂਆਂ 'ਤੇ ਮਾਣਹਾਨੀ ਦਾ ਕੇਸ ਦਾਇਰ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਨੇ ਆਪਣੇ 'ਤੇ ਕਥਿਤ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਪੰਜ ਆਗੂਆਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ | ਸਕਸੈਨਾ ਨੇ ਬੀਤੇ ਕੱਲ੍ਹ ਦਿੱਲੀ ਹਾਈਕੋਰਟ ਨੂੰ ...

ਪੂਰੀ ਖ਼ਬਰ »

ਵਿਦੇਸ਼ ਮੰਤਰਾਲੇ ਵਲੋਂ ਕੈਨੇਡਾ 'ਚ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਚੌਕਸ ਰਹਿਣ ਦੀ ਸਲਾਹ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਭਾਰਤ ਨੇ ਕੈਨੇਡਾ ਜਾਣ ਵਾਲੇ ਮੁਸਾਫ਼ਰਾਂ ਅਤੇ ਉਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੰ ਚੌਕਸ ਰਹਿਣ ਨੂੰ ਕਿਹਾ ਹੈ | ਵਿਦੇਸ਼ ਮੰਤਰਾਲੇ ਵਲੋਂ ਜਾਰੀ ਸਲਾਹ (ਐਡਵਾਇਜ਼ਰੀ) 'ਚ ਕਿਹਾ ਗਿਆ ਕਿ ਵਿਦਿਆਰਥੀ ਅਤੇ ਮੁਸਾਫ਼ਰ ਕੈਨੇਡਾ ...

ਪੂਰੀ ਖ਼ਬਰ »

ਅਣਖ ਖ਼ਾਤਰ ਹੱਤਿਆ ਮਾਮਲੇ 'ਚ ਲੜਕੀ ਦੇ ਮਾਂ-ਪਿਓ ਸਮੇਤ 4 ਨੂੰ ਮੌਤ ਦੀ ਸਜ਼ਾ

ਬੰਦਾਯੂ (ਯੂ.ਪੀ.), 23 ਸਤੰਬਰ (ਪੀ. ਟੀ. ਆਈ.)-ਉੱਤਰ ਪ੍ਰਦੇਸ਼ ਦੇ ਬੰਦਾਯੂ 'ਚ ਅਣਖ ਖ਼ਾਤਰ ਹੱਤਿਆ ਮਾਮਲੇ 'ਚ ਸਥਾਨਕ ਅਦਾਲਤ ਨੇ ਦੋਸ਼ੀ ਮਾਤਾ-ਪਿਤਾ ਸਮੇਤ 4 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ | ਮਾਮਲਾ ਵਜ਼ੀਰਗੰਜ ਥਾਣਾ ਖੇਤਰ ਦੇ ਪਿੰਡ ਉਰੈਨਾ ਦਾ ਹੈ, ਜਿਥੇ ਪ੍ਰੇਮੀ ...

ਪੂਰੀ ਖ਼ਬਰ »

ਪੀ.ਐਫ.ਆਈ.'ਤੇ ਛਾਪਿਆਂ ਦੇ ਵਿਰੋਧ 'ਚ ਕੇਰਲ ਬੰਦ ਦੌਰਾਨ ਹਿੰਸਾ

ਤਿਰੂਵਨੰਤਪੁਰਮ, 23 ਸਤੰਬਰ (ਪੀ. ਟੀ. ਆਈ.)-ਕੇਰਲ 'ਚ ਕੱਟੜਪੰਥੀ ਇਸਲਾਮੀ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐਫ.ਆਈ.) ਵਲੋਂ ਦਿੱਤੇ ਰਾਜ ਵਿਆਪੀ ਇਕ ਦਿਨਾ ਹੜਤਾਲ ਦੇ ਸੱਦੇ ਦੌਰਾਨ ਸ਼ੁੱਕਰਵਾਰ ਨੂੰ ਜਨਤਕ ਟਰਾਂਸਪੋਰਟ ਦੀਆਂ ਬੱਸਾਂ 'ਤੇ ਵੱਡੇ ਪੱਧਰ 'ਤੇ ਪਥਰਾਅ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX