ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਬਿਆਸ ਦਰਿਆ ਦੇ ਕੰਢੇ ਵੱਸੇ ਖਾਸ ਕਰਕੇ ਘੜਕਾ, ਗੁੱਜਰਪੁਰਾ, ਮੁੰਡਾ ਪਿੰਡ, ਜੌਹਲ ਆਦਿ ਦਰਜਨਾਂ ਪਿੰਡਾਂ ਦੀ ਜ਼ਮੀਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧਣ ਕਰਕੇ ਇਨ੍ਹਾਂ ਪਿੰਡਾਂ ਦੀ ਪੱਕਣ ਕਿਨਾਰੇ ਝੋਨੇ ਦੀ ਫ਼ਸਲ ਜੋ ਪਿਛਲੇ 10-15 ਦਿਨਾਂ ਪਾਣੀ ਵਿਚ ਡੁੱਬਣ ਕਾਰਨ ਖਤਮ ਹੋ ਗਈ ਹੈ ਦਾ ਮਾਮਲਾ ਕੇਂਦਰੀ ਸੰਚਾਈ ਮੰਤਰੀ ਸ਼ੇਖਾਵਤ ਤੇ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਮੁੰਡਾਪਿੰਡ, ਗੁੱਜਰਪੁਰਾ, ਘੜਕਾ ਤੇ ਜੌਹਲ ਆਦਿ ਪਿੰਡਾਂ ਦੀ ਹਜਾਰਾਂ ਏਕੜ ਨੰਬਰੀਂ ਮਾਲਕੀ ਜ਼ਮੀਨ ਇਕ ਬੰਨ੍ਹ ਟੁੱਟਣ ਕਾਰਨ ਝੋਨੇ ਦੀ ਖੜੀ ਫ਼ਸਲ ਡੁੱਬ ਗਈ ਹੈ | ਡਿੰਪਾ ਨੇ ਕਿਹਾ ਉਕਤ ਸਾਰੇ ਪਿੰਡਾਂ ਦੇ ਬੇਵੱਸ ਕਿਸਾਨ ਆਪਣੀ ਜ਼ਮੀਨ ਬਚਾਉਣ ਤੇ ਅਗਲੀ ਫ਼ਸਲ ਲਈ ਆਪਣੇ ਖਰਚੇ 'ਤੇ 6-7 ਫੁੱਟ ਪਾਣੀ 'ਚ ਬੋਰੀਆਂ 'ਚ ਮਿੱਟੀ ਭਰ-ਭਰ ਕੇ ਆਰਜੀ ਬੰਨ ਲਾ ਰਹੇ ਹਨ | ਉਨ੍ਹਾਂ ਹੈਰਾਨੀ ਜਾਹਰ ਕੀਤੀ ਕਿ ਅੱਜੇ ਤੱਕ ਨਾ ਮਾਨ ਸਰਕਾਰ ਦਾ ਕੋਈ ਪ੍ਰਸ਼ਾਸ਼ਨਿਕ ਅਧਿਕਾਰੀ, ਨਾ ਕੋਈ ਸਿੰਚਾਈ ਵਿਭਾਗ ਦਾ ਉੱਚ ਅਧਿਕਾਰੀ ਅਤੇ ਨਾ ਹੀ ਕੋਈ ਸਬ ਡਵੀਜਨ ਦਾ ਅਧਿਕਾਰੀ ਮਦਦ ਤਾਂ ਦੂਰ ਮੌਕਾ ਤੱਕ ਦੇਖਣ ਨਹੀਂ ਆਇਆ ਹੈ | ਡਿੰਪਾ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਆਮ ਆਦਮੀ ਦੀ ਸਰਕਾਰ ਵਿਚ ਇਕ ਆਮ ਆਦਮੀ ਦੇ ਸਿਰ ਆਈ ਬਿਪਤਾ ਨਾਲ ਉਹ ਖੁਦ ਪੀੜਤ ਆਮ ਆਦਮੀ ਹੀ ਨਜਿਠੇਗਯਾ ਸਰਕਾਰ ਕੋਈ ਮਦਦ ਨਹੀਂ ਕਰੇਗੀ | ਕੀ ਇਹ ਹੀ ਬਦਲਾਅ ਹੈ ਜਾਂ ਤੁਸੀਂ ਖਾਸ ਬਣ ਗਏ ਹੋ | ਡਿੰਪਾ ਨੇ ਕੇਂਦਰ ਸਰਕਾਰ ਤੇ ਭਗਵੰਤ ਮਾਨ ਸਰਕਾਰ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਅੱਜ ਹੀ ਸਿੰਚਾਈ ਵਿਭਾਗ ਨੂੰ ਫੌਰੀ ਤੌਰ 'ਤੇ ਆਦੇਸ਼ ਦੇਣ ਕਿ ਆਪਣੇ ਮਹਿਕਮੇ ਦੇ ਐਮਰਜੈਂਸੀ ਫੰਡ ਵਿਚੋਂ ਫੰਡ ਜਾਰੀ ਕਰਕੇ ਉਹ ਟੁੱਟਾ ਬੰਨ ਬਣਾਇਆ ਜਾਵੇ ਅਤੇ ਡੁੱਬ ਚੁੱਕੀ ਫ਼ਸਲ ਦੀ ਗਿਰਦਾਵਰੀ ਕਰਕੇ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ |
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਠੱਕਰਪੁਰਾ ਵਿਖੇ ਸਥਿਤ ਕੈਥਲਕ ਚਰਚ 'ਤੇ ਹੋਏ ਹਮਲੇ ਦੀ ਢਿੱਲੀ ਕਾਰਵਾਈ ਕਾਰਨ ਮਸੀਹ ਭਾਈਚਾਰੇ 'ਚ ਰੋਸ ਦੀ ਲਹਿਰ ਵੱਧਦੀ ਜਾ ਰਹੀ ਹੈ |
22 ਸਤੰਬਰ ਨੂੰ ਈਸਾਈ ਭਾਈਚਾਰੇ ਵਲੋਂ ਜਿੱਥੇ ਡਿਪਟੀ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ) - ਦੇਸ਼ ਵਿਚ ਸਿੱਖੀ ਕਕਾਰਾਂ ਨੂੰ ਪਹਿਨਣ ਤੋਂ ਰੋਕਣ ਦੀਆਂ ਘਟਨਾਵਾਂ ਨੂੰ ਲੈ ਕੇ ਪੰਥਕ ਤਾਲਮੇਲ ਸੰਗਠਨ ਵਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੀਂ ਇਕ ਮੰਗ ਪੱਤਰ ਦੇਸ਼ ਦੇ ਗ੍ਰਹਿ ਸਕੱਤਰ ਨੂੰ ਭੇਜਿਆ ਗਿਆ | ਇਸ ਮੌਕੇ ਐਡਵੋਕੇਟ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਵਿਖੇ ਵੱਖਰੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਆਏ ਫ਼ੈਸਲੇ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਧਾਰਮਿਕ ਮਸਲਿਆਂ 'ਤੇ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤਰਨ ਤਾਰਨ ਦੇ ਅਹੁਦੇਦਾਰਾਂ ਦੀ ਮੀਟਿੰਗ ਸਥਾਨਿਕ ਬੱਸ ਅੱਡਾ ਤਰਨ ਤਾਰਨ ਵਿਖੇ ਹੋਈ | ਮੀਟਿੰਗ 'ਚ ਵਿਚਾਰ ਸਾਂਝੇ ਕਰਦਿਆਂ ਜਰਨੈਲ ਸਿੰਘ ਪੱਟੀ, ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਬੀ.ਕੇ.ਯੂ. ਏਕਤਾ ਡਕੌਂਦਾ ਕਿਸਾਨ ਜਥੇਬੰਦੀ ਦੀ ਜ਼ਿਲ੍ਹਾ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨਿਰਪਾਲ ਸਿੰਘ ਜਾਉਣੇਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਬਲਾਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਕਮੇਟੀ ਦੇ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ)- ਗੱਗੋਬੂਹਾ ਬਿਜਲੀ ਘਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ ਲਗਾਇਆ ਗਿਆ | ਇਸ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹੇ ਦਾ ਪ੍ਰੈੱਸ ਸਕੱਤਰ ਰਣਯੋਧ ਸਿੰਘ ਗੱਗੋਬੂਹਾ, ਜੋਨ ਸਕੱਤਰ ਕਰਮਜੀਤ ਸਿੰਘ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਤਰਨ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ 'ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਬੰਦ ਹਵਾਲਾਤੀ ਵਲੋਂ ਤੇਜਧਾਰ ਹਥਿਆਰ ਨਾਲ ਆਪਣੀਆਂ ਬਾਹਾਂ ਅਤੇ ਸਿਰ ਉਪਰ ਕੱਟ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਅਤੇ ਜ਼ਿਲ੍ਹਾ ਟੀਕਕਰਣ ਅਫਸਰ ਡਾਕਟਰ ਵਰਿੰਦਰ ਕੌਰ ਅਤੇ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਰਾਏ, ਨੋਡਲ ਅਫ਼ਸਰ ਡਾਕਟਰ ਅਨੁਰੀਤ ਕੌਰ, ਸੁਪਰਵਾਈਜ਼ਰ ਡਾ. ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਸਰਕਾਰੀ ਸਕੂਲ ਵਿਚੋਂ ਐੱਲ.ਈ.ਡੀ. ਚੋਰੀ ਕਰਨ ਦੇ ਦੋਸ਼ ਹੇਠ ਚੋਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖਾਲੜਾ ਵਿਖੇ ਰੁਪਿੰਦਰਜੀਤ ਸਿੰਘ ਪੁੱਤਰ ਅਧਿਆਪਕ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਐਲ. ਅਧਿਆਪਕ ਯੂਨੀਅਨ (3442, 7654) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਦੀ ਅਗਵਾਈ ਵਿਚ 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਠੱਕਰਪੁਰਾ ਵਿਖੇ ਸਥਿਤ ਕੈਥਲਕ ਚਰਚ 'ਤੇ ਹੋਏ ਹਮਲੇ ਦੀ ਢਿੱਲੀ ਕਾਰਵਾਈ ਕਾਰਨ ਮਸੀਹ ਭਾਈਚਾਰੇ 'ਚ ਰੋਸ ਦੀ ਲਹਿਰ ਵੱਧਦੀ ਜਾ ਰਹੀ ਹੈ | 22 ਸਤੰਬਰ ਨੂੰ ਈਸਾਈ ਭਾਈਚਾਰੇ ਵਲੋਂ ਜਿੱਥੇ ਡਿਪਟੀ ...
ਰਾਜਾਸਾਂਸੀ, 23 ਸਤੰਬਰ (ਹਰਦੀਪ ਸਿੰਘ ਖੀਵਾ)- ਹਵਾਈ ਅੱਡਾ ਰਾਜਾਸਾਂਸੀ ਤੋਂ ਕਸਬਾ ਰਮਦਾਸ ਤੱਕ ਨੈਸ਼ਨਲ ਹਾਈਵੇ ਵਿਭਾਗ ਵਲੋਂ ਸ਼ੁਰੂ ਕਰਵਾਈ ਨਵੀਂ ਉਸਾਰੀ ਜਾ ਰਹੀ ਰਹੀ ਸੜਕ ਦਾ ਲੰਮੇਂ ਸਮੇਂ ਤੋਂ ਵਿਕਾਸ ਦਾ ਨਿਰਮਾਣ ਰੁਕਣ ਅਤੇ ਨਿੱਤ ਹਾਦਸੇ ਹੋਣ ਤੇ ਸੋਸ਼ਲ ਮੀਡੀਆ ...
ਝਬਾਲ, 23 ਸਤੰਬਰ (ਸੁਖਦੇਵ ਸਿੰਘ)- ਪੰਜ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ 6, 7 ਤੇ 8 ਅਕਤੂਬਰ ਨੂੰ ਸ਼ੋ੍ਰਮਣੀ ਗੁਰਦੁਆਰਾ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ) - ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁ.ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁ.ਪ੍ਰਬੰਧਕ ਕਮੇਟੀ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਪਿਛਲੇ ਲੰਮੇ ਸਮੇਂ ਤੋਂ ਸੇਵਾ ਦੇ ਕਾਰਜ ਕਰਵਾ ਰਹੇ ਬਾਬਾ ਕਸ਼ਮੀਰ ਸਿੰਘ ...
ਝਬਾਲ, 23 ਸਤੰਬਰ (ਸੁਖਦੇਵ ਸਿੰਘ)- ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਪਿੰਡਾਂ ਦਾ ਜੰਗੀ ਪੱਧਰ 'ਤੇ ਵਿਕਾਸ ਹੋਇਆ ਹੈ ਜਦੋਂਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਦੀ ਛਤਰ-ਛਾਇਆ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਝਬਾਲ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ ਨਾਲ ਖੇਡਾਂ ਵਿਚ ਵੀ ਨਾਮਣਾ ਖੱਟਦੇ ...
ਸੁਰ ਸਿੰਘ, 23 ਸਤੰਬਰ (ਧਰਮਜੀਤ ਸਿੰਘ) - ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਚੱਕ ਵਾਲੇ ਰਸਤੇ ਨੇੜੇ ਸਥਿਤ ਕਰੀਬ 9 ਏਕੜ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਚੱਲ ਰਹੇ ਵਿਕਾਸ ਕਾਰਜ ਦਾ ਨਿਰੀਖ਼ਣ ਕੀਤਾ ਗਿਆ | ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਹਲਕਾ ...
ਅਮਰਕੋਟ, 23 ਸਤੰਬਰ (ਭੱਟੀ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਏ-ਦਸਤਾਰ ਲਹਿਰ ਦੇ ਵਲੋਂ 16ਵਾਂ ਦਸਤਾਰ ਅਤੇ ਦੁਮਾਲਾ ਮੁਕਾਬਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਵੀਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ) - ਇਸ ਇਲਾਕੇ ਦੇ ਲੋਕਾਂ ਦੀ ਸੱਜੀ ਬਾਂਹ ਵਜੋਂ ਸਾਬਿਤ ਹੋ ਰਹੇ ਝਬਾਲ ਵਿਖੇ ਬਣੇ 'ਰਾਇਟ ਆਮ ਆਇਲਟਸ' ਸੈਂਟਰ ਝਬਾਲ ਦੇ ਸਟਾਫ਼ ਤੇ ਬੱਚਿਆਂ ਦੀ ਲਗਨ ਸਦਕਾ ਬੱਚਿਆਂ ਵਲੋਂ ਦਿੱਤੇ ਗਏ ਟੈਸਟ ਦੌਰਾਨ ਚੰਗੇ ਬੈਂਡ ਹਾਸਲ ਕਰਕੇ ਬੱਚਿਆਂ ਨੇ ਇਸ ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਈ.ਐਮ.ਯੂ. ਟਰੇਨ ਜਨਵਰੀ 2023 ਤੋਂ ਖੇਮਕਰਨ ਤੋਂ ਅੰਮਿ੍ਤਸਰ ਤੱਕ 110 ਕਿਲੋਮੀਟਰ ਦੀ ਸਪੀਡ 'ਤੇ ਚੱਲਣੀ ਸ਼ੁਰੂ ਹੋ ਜਾਵੇਗੀ | ਇਸ ਸੰਬੰਧੀ ਰੇਲਵੇ ਵਿਭਾਗ ਵਲੋਂ ਤਰਨਤਾਰਨ ਤੋਂ ਪੱਟੀ ਤੇ ਖੇਮਕਰਨ ਤੱਕ ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਡੀਪੂ ਹੋਲਡਰ ਵੈਲਫੇਅਰ ਐਸੋ: ਤਹਿਸੀਲ ਪੱਟੀ ਦੀ ਜਥੇਬੰਦਕ ਕਨਵੈਨਸ਼ਨ ਲੌਹਕਾ ਪੈਲੇਸ 'ਚ ਤਰਸੇਮ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਡੀਪੂ ਹੋਲਡਰਾਂ ...
ਜੀਓਬਾਲਾ, 23 ਸਤੰਬਰ (ਰਜਿੰਦਰ ਸਿੰਘ ਰਾਜੂ) - ਸੱਚਖੰਡ ਵਾਸੀ ਸ੍ਰੀਮਾਨ ਸੰਤ ਮੰਗਲ ਸਿੰਘ ਸਤਲਾਣੀ ਸਾਹਿਬ ਵਾਲਿਆਂ ਦੀ 21ਵੀਂ ਬਰਸੀ ਸੋਮਵਾਰ 26 ਸਤੰਬਰ ਨੂੰ ਗੁਰਦੁਆਰਾ ਗੁਰੂਸਰ ਸਾਹਿਬ ਦੇ ਨੇੜੇ ਬਾਬਾ ਕੁੰਮਾ ਸਿੰਘ ਜੀ ਇੰਜੀਨੀਅਰਿੰਗ ਕਾਲਜ ਹੁਸ਼ਿਆਰ ਨਗਰ ਵਿਖੇ ਬੜੀ ...
ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਵਿਖੇ ਮਹਾਂਪੁਰਸ਼ ਸੰਤ ਬਾਬਾ ਰਾਮਦਾਸ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਕਰਵਾਏ ਕਬੱਡੀ ਤੇ ਕੁਸ਼ਤੀਆਂ ਦੇ ਟੂਰਨਾਮੈਂਟ ਮੁਕਾਬਲਿਆਂ 'ਚ ਜੇਤੂ ਰਹੀਆਂ ਟੀਮਾ ਦੇ ...
ਸ਼ਾਹਬਾਜਪੁਰ, 23 ਸਤੰਬਰ (ਪਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਖੇਡਾਂ ਵੱਲ ਮੋੜਨ ਦੇ ਮੰਤਵ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅਤੇ ਸਕੂਲਾਂ ਵਿਚ 'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਬੱਚਿਆਂ ਦੀਆਂ ਵੱਖ ਵੱਖ ਖੇਡਾਂ ਸ੍ਰੀ ਗੁਰੂ ਅਰਜਨ ਦੇਵ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ) - ਬੀਤੇ ਦਿਨ ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਸਰਕਾਰੀ ਬੱਸ ਦੇ ਕੰਡਕਟਰ ਨਾਲ ਟਿਕਟ ਨੂੰ ਲੈ ਕੇ ਸੜਕ ਕਿਨਾਰੇ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਹਰਸਿਮਰਤਪਾਲ ਸਿੰਘ ਖਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ ਅਤੇ ਇਸ ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਰਜਿੰਦਰ ਕੁਮਾਰ ਖੇਤੀਬਾੜੀ ...
ਗੋਇੰਦਵਾਲ ਸਾਹਿਬ, 23 ਸਤੰਬਰ (ਸਕੱਤਰ ਸਿੰਘ ਅਟਵਾਲ) - ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਅਤੇ ਸਰੀਰ ਨੂੰ ਨਿਰੋਲ ਬਣਾਉਣ ਲਈ ਅਧਿਆਪਕ ਸਾਹਿਬਾਨ ਵਲੋਂ ਸਕੂਲ ਅੰਦਰ ਅਣਥਕ ਮਿਹਨਤ ਕਰਵਾਈ ਜਾਂਦੀ ਹੈ | ਸਰਕਾਰੀ ਸੀਨੀਅਰ ਸੈਕੰਡਰੀ ...
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ) - ਪਿਛਲੇ ਛੇ ਮਹੀਨਿਆਂ ਤੋਂ ਜਦੋਂ ਦੀ ਭਗਵੰਤ ਮਾਨ ਨੇ ਮੁੱਖ ਮੰਤਰੀ ਬਣ ਕੇ ਪੰਜਾਬ ਸੂਬੇ ਦੀ ਵਾਂਗ ਡੋਰ ਸੰਭਾਲੀ ਹੈ ਉਦੋਂ ਤੋਂ ਲੈ ਕੇ ਜਿਥੇ ਆਪਣਾ ਘਰ ਬਣਾਉਣ ਵਾਲੇ ਲੋਕਾਂ ਵਲੋਂ ਰੇਤਾ ਬਜਰੀ ਸਸਤੀ ਹੋਣ ਦੀ ਉਡੀਕ ਕੀਤੀ ...
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਟਾਂਡਾ ਅਤੇ ਧੂੰਦਾ ਇਕਾਈ ਦੇ ਜੁਝਾਰੂ ਅਤੇ ਹਰ ਮੋਰਚੇ 'ਚ ਅੱਗੇ ਹੋ ਕੇ ਹਿਸਾ ਲੈਣ ਵਾਲੇ ਕਿਸਾਨ ਆਗੂ ਸ਼ੇਰ ਸਿੰਘ ਧੂੰਦਾ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਮੌਕੇ 'ਤੇ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- ਸ਼੍ਰੋਮਣੀ ਕਮੇਟੀ ਦੇ ਹੀ ਇਕ ਡਰਾਈਵਰ ਦੇ ਪੁੱਤਰ ਨੂੰ ਰੇਲਵੇ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਚਰਚਿਤ ਮਾਮਲੇ 'ਚ ਇੱਥੇ ਜਪਿੰਦਰ ਸਿੰਘ ਵਧੀਕ ਸੀ.ਜੇ.ਐਮ. ਦੀ ਅਦਾਲਤ ਵਲੋਂ ਫ਼ੈਸਲਾ ਸੁਣਾਉਂਦਿਆਂ ਸ਼੍ਰੋਮਣੀ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਦਿਹਾਤੀ ਮਜ਼ਦੂਰ ਸਭਾ ਦੇ ਸਹਿਯੋਗ ਨਾਲ ਨਹਿਰੀ ਵਿਭਾਗ ਦੇ ਐਸ.ਈ. ਦਫ਼ਤਰ ਸਾਹਮਣੇ ਪੱਕਾ ਧਰਨਾ ਲਾਇਆ ਗਿਆ, ਜਿਸ 'ਚ ਮਾਝੇ ਨਾਲ ਸੰਬੰਧਿਤ ਕਿਸਾਨ ਮਜਦੂਰ ਅਤੇ ਵਾਤਾਵਰਨ ਪ੍ਰੇਮੀ ...
ਰਾਮ ਤੀਰਥ, 23 ਸਤੰਬਰ (ਧਰਵਿੰਦਰ ਸਿੰਘ ਔਲਖ)- ਪਿਛਲੇ ਕਈ ਦਿਨਾਂ ਤੋਂ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੇ ਵਿਵਾਦ ਦਾ ਕੋਈ ਹੱਲ ਨਾ ਨਿਕਲਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਥੇ ਅੱਜ ਧਾਰਾ 145 ਲਗਾ ਕੇ ਤਹਿਸੀਲਦਾਰ ਲੋਪੋਕੇ ਜਗਸੀਰ ਸਿੰਘ ਨੂੰ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਗੁਰੂ ਨਗਰੀ ਵਿਚ ਨਾਜਾਇਜ਼ ਉਸਾਰੀਆਂ ਧੱੜਲੇ ਨਾਲ ਹੋ ਰਹੀਆਂ | ਭਾਵੇਂ ਕਿ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਸਮੇਂ-ਸਮੇਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਇਹ ਕਾਰਵਾਈ ਮਹਿਜ਼ ...
ਮਜੀਠਾ, 23 ਸਤੰਬਰ (ਮਨਿੰਦਰ ਸਿੰਘ ਸੋਖੀ)- ਦਾਣਾ ਮੰਡੀ ਮਜੀਠਾ 'ਚ ਆੜ੍ਹਤੀਆਂ ਵਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਕਥਿਤ ਤੌਰ 'ਤੇ ਕਿਸਾਨਾਂ ਦੀ ਹੁੰਦੀ ਲੁੱਟ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਨਿਗਮ ਦੇ ਪੈਨਸ਼ਨ ਵਿਭਾਗ ਤੇ ਲੇਖਾ ਸ਼ਾਖਾ ਦੀ ਹਾਜ਼ਰੀ ਚੈੱਕ ਕੀਤੀ ਗਈ ਜਿਸ ਦੌਰਾਨ 8 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ | ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX