ਤਾਜਾ ਖ਼ਬਰਾਂ


‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  2 minutes ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  26 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  31 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  44 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  47 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਲੁਧਿਆਣਾ

ਪੀ.ਏ.ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਵਲੋਂ 5 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

 ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 2 ਰੋਜ਼ਾ ਕਿਸਾਨ ਮੇਲੇ ਦੇ ਪਹਿਲੇ ਦਿਨ 1 ਕਿਸਾਨ ਬੀਬੀ ਤੇ 4 ਅਗਾਂਹਵਧੂ ਕਿਸਾਨਾਂ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੌਰਾਨ 3 ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਗਾਂਹਵਧੂ ਕਿਸਾਨਾਂ ਨੂੰ ਸੌਂਪੇ ਗਏ। ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰਨ ਸਮੇਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ, ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਵੈਟਰਨਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਸਮੇਤ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ। ਮੁੱਖ ਮੰਤਰੀ ਨੇ ਪਿੰਡ ਸਵੱਦੀ ਕਲਾਂ ਦੇ ਅਗਾਂਹਵਧੂ ਕਿਸਾਨ ਸਤਪਾਲ ਸਿੰਘ ਤੂਰ ਨੂੰ ਪ੍ਰਵਾਸੀ ਭਾਰਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਹ ਖੇਤੀ ਵਿਭਿੰਨਤਾ ਤੇ ਖੇਤਰ ਅਧਾਰਿਤ ਖੇਤੀ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਕਿਸਾਨ ਹਨ ਜਿਨਾਂ ਨੇ 1995 ਵਿਚ 5 ਏਕੜ ਤੋਂ ਸ਼ੁਰੂ ਕਰਕੇ ਅੱਜ 140 ਏਕੜ ਰਕਬੇ ਤੱਕ ਖੇਤੀ ਦਾ ਫੈਲਾਅ ਕੀਤਾ ਹੈ। ਇਸੇ ਵਰਗ ਵਿਚ ਪ੍ਰਵਾਸੀ ਭਾਰਤੀ ਪੁਰਸਕਾਰ ਨਾਲ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਫੁਗਲਾਣਾ ਦੇ ਕਿਸਾਨ ਅੰਮ੍ਰਿਤਪਾਲ ਸਿੰਘ ਰੰਧਾਵਾ ਨੂੰ ਸਨਮਾਨਿਆ ਗਿਆ। ਪੀ.ਏ.ਯੂ. ਤੋਂ ਬਾਗਬਾਨੀ ਵਿਚ ਐੱਮ. ਐੱਸ. ਸੀ. ਕਰਨ ਤੋਂ ਬਾਅਦ ਸ. ਰੰਧਾਵਾ ਨੇ ਨਾਸ਼ਪਾਤੀ, ਆੜੂ ਅਤੇ ਆਲੂ ਬੁਖਾਰਾ ਤੋਂ ਇਲਾਵਾ ਮੂੰਗੀ ਅਤੇ ਬਸੰਤ ਰੁੱਤ ਦੀ ਮੱਕੀ ਦੇ ਖੇਤਰ ਵਿਚ ਵਿਸ਼ੇਸ਼ ਕਾਰਜ ਕੀਤਾ ਹੈ। 2022 ਦਾ ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੁਰਜ ਥਰੋੜ ਦੇ ਕਿਸਾਨ ਸਤਨਾਮ ਸਿੰਘ ਨੂੰ ਦਿੱਤਾ ਗਿਆ। ਛੋਟੇ ਕਿਸਾਨ ਹੋਣ ਦੇ ਬਾਵਜੂਦ ਸਤਨਾਮ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਤੇ ਪਾਣੀ ਦੀ ਸੁਚੱਜੀ ਵਰਤੋਂ ਦੇ ਖੇਤਰ ਵਿਚ ਜ਼ਿਕਰਯੋਗ ਅਤੇ ਮਿਸਾਲੀ ਕਾਰਜ ਕੀਤਾ ਹੈ। ਉਜਾਗਰ ਸਿੰਘ ਧਾਲੀਵਾਲ ਪੁਰਸਕਾਰ ਮਾਨਸਾ ਜ਼ਿਲੇ ਦੇ ਘਰਾਂਗਣਾ ਦੇ ਮਨਜੀਤ ਸਿੰਘ ਨੂੰ ਦਿੱਤਾ ਗਿਆ। ਉਨ੍ਹਾਂ ਨੇ ਸਬਜ਼ੀ ਤੇ ਸਬਜ਼ੀਆਂ ਦੀ ਪਨੀਰੀ ਉਤਪਾਦਨ ਦੇ ਖੇਤਰ ਵਿਚ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਪ੍ਰੇਰਨਾਦਾਇਕ ਕੰਮ ਕੀਤਾ ਹੈ। ਸਰਦਾਰਨੀ ਜਗਬੀਰ ਕੌਰ ਪੁਰਸਕਾਰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਸੀ ਕਿਸਾਨ ਬੀਬੀ ਵੀਰਪਾਲ ਕੌਰ ਨੂੰ ਦਿੱਤਾ ਗਿਆ। ਬੀਬੀ ਵੀਰਪਾਲ ਕੌਰ ਨੇ ਸਹਾਇਕ ਧੰਦਿਆਂ ਵਿਸ਼ੇਸ਼ ਕਰਕੇ ਪਸ਼ੂ ਪਾਲਣ ਤੇ ਮੁਰਗੀ ਪਾਲਣ ਤੋਂ ਇਲਾਵਾ ਫ਼ਲਾਂ ਅਤੇ ਸਬਜ਼ੀਆਂ ਦੇ ਨਾਲ-ਨਾਲ ਬੇਕਰੀ ਅਤੇ ਕੰਨਫੈਕਸ਼ਨਰੀ ਉਤਪਾਦ ਬਨਾਉਣ ਵਿਚ ਔਰਤਾਂ ਲਈ ਮਿਸਾਲੀ ਕਾਰਜ ਕੀਤਾ ਹੈ। ਪੀ.ਏ.ਯੂ. ਵਲੋਂ ਬਾਬੂ ਸਿੰਘ ਬਰਾੜ ਸਰਬੋਤਮ ਛੱਪੜ ਪੁਰਸਕਾਰ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਵਿਚ ਪੈਂਦੇ ਪਿੰਡ ਰਣਸੀਂਹ ਕਲਾਂ ਨੂੰ ਦਿੱਤਾ ਗਿਆ। ਇਸ ਪਿੰਡ ਦੇ ਸਰਪੰਚ ਪ੍ਰੀਤਇੰਦਰਪਾਲ ਸਿੰਘ ਅਤੇ ਹੋਰ ਨੌਜਵਾਨਾਂ ਨੇ ਇਕੱਠੇ ਹੋ ਕੇ ਪਿੰਡ ਦੇ ਪਾਣੀ ਦੀ ਸੰਭਾਲ ਲਈ ਇੱਕ ਹੰਭਲਾ ਮਾਰਿਆ ਅਤੇ ਘਰਾਂ ਦੇ ਪਾਣੀ ਨੂੰ ਸਿੰਚਾਈ ਯੋਗ ਬਨਾਉਣ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਚਾਲੂ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਰਾਣਵਾਂ ਜ਼ਿਲ੍ਹਾ ਲੁਧਿਆਣਾ ਨੂੰ ਗਾਂਵਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਗਿਆ। ਮੁਰਗੀ ਪਾਲਣ ਦੇ ਖੇਤਰ ਵਿਚ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਜ਼ਿਲ੍ਹਾ ਲੁਧਿਆਣਾ ਦੇ ਜਤਿੰਦਰ ਪਾਲ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਸ਼ੂ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉਸ ਕਿੱਤੇ ਵਿਚ ਸਫਲਤਾ ਪ੍ਰਾਪਤ ਕਰਨ ਸੰਬੰਧੀ ਇਨਾਮ ਸਤਨਾਮ ਸਿੰਘ ਪੁੱਤਰ ਕਰਮ ਸਿੰਘ ਪਿੰਡ ਸਸਰਾਲੀ ਜ਼ਿਲ੍ਹਾ ਲੁਧਿਆਣਾ ਨੂੰ ਦਿੱਤਾ ਗਿਆ। ਪੁਰਸਕਾਰ ਵਿਚ ਨਕਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖਤੀ ਦਿੱਤੀਆਂ ਗਈਆਂ। ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਸਿੰਘ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜਗਤਾਰ ਸਿੰਘ ਦਿਆਲਪੁਰਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੂੰਡੀਆ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸੰਧੂ, ਅਸ਼ੋਕ ਪਰਾਸ਼ਰ ਪੱਪੀ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰੈਮਨ ਡਾ. ਸੁਖਪਾਲ ਸਿੰਘ, ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਜਰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸ਼ਾਦ,ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, 'ਆਪ' ਦੇ ਸ਼ਹਿਰੀ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ, ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਹਰਦਿਆਲ ਸਿੰਘ ਗਜ਼ਨੀਪੁਰ, ਮੈਡਮ ਕਿਰਨਜੋਤ ਕੌਰ ਗਿੱਲ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸੁਰਭੀ ਮਲਿਕ ਤੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੁੱਖ ਮੰਤਰੀ ਦੀ ਆਮਦ ਕਾਰਨ ਕਿਸਾਨਾਂ ਨੂੰ ਮੇਲਾ ਦੇਖਣ 'ਚ ਪ੍ਰੇਸ਼ਾਨੀਆਂ ਦਾ ਕਰਨਾ ਪਿਆ ਸਾਹਮਣਾ

 ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ, ਕਿਸਾਨ ਮੇਲੇ ਵਿਚ ਮੁੱਖ ਮੰਤਰੀ ਦੀ ਆਮਦ ਹੋਣ ਕਰਕੇ ਕਿਸਾਨਾਂ ਨੂੰ ਮੇਲਾ ਦੇਖਣ ਵਿਚ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਮੇਲੇ ...

ਪੂਰੀ ਖ਼ਬਰ »

ਸੜਕ 'ਤੇ ਨਾਜਾਇਜ਼ ਤੌਰ 'ਤੇ ਲੱਗੀ ਮਾਸ ਮੱਛੀ ਮੰਡੀ ਹਟਾਈ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਉੱਚ ਅਧਕਾਰੀਆਂ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪਾਹਵਾ ਸੰਗੀਤ ਸਿਨੇਮਾ ਰੋਡ 'ਤੇ ਨਾਜਾਇਜ਼ ਤੌਰ 'ਤੇ ਲੱਗੀ ਮਾਸ ਮੱਛੀ ਮਾਰਕੀਟ ਜਿਸ ਵਿਚ ਮੁਰਗਾ ਅਤੇ ਬਕਰਾ ਕੱਟਣ ਦਾ ਕੰਮ ਕੀਤਾ ਜਾਂਦਾ ਹੈ ਉੱਥੇ ...

ਪੂਰੀ ਖ਼ਬਰ »

ਦਵਾਈ ਵਿਕਰੇਤਾਵਾਂ ਵਲੋਂ ਵੱਖ-ਵੱਖ ਵਿਧਾਇਕਾਂ ਨੂੰ ਮੰਗ ਪੱਤਰ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਪੰਜਾਬ ਵਿਚ ਕੈਮਿਸਟਾਂ ਦੀ ਸੂਬਾ ਪੱਧਰੀ ਐਸੋਸੀਏਸ਼ਨ ਪੰਜਾਬ ਫਾਰਮਾਂ ਹੋਲਸੇਲਰ ਐਂਡ ਰਿਟੇਲਰਜ ਐਸੋਸੀਏਸ਼ਨ ਵਲੋਂ ਦਵਾਈ ਵਿਕੇ੍ਰਤਾਵਾਂ ਦੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਗਏ | ਜਥੇਬੰਦੀ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ 'ਚ 12 ਜੂਨ 2015 ...

ਪੂਰੀ ਖ਼ਬਰ »

ਸਟੈਟਿੰਗ ਕੰਪੈਕਟਰ ਦਾ ਵਿਧਾਇਕ ਭੋਲਾ ਗਰੇਵਾਲ ਵਲੋਂ ਉਦਘਾਟਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੀ ਵਰਧਮਾਨ ਮਿੱਲ ਦੇ ਪਿੱਛੇ 1 ਕਰੋੜ 45 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਸਟੈਟਿੰਗ ਕੰਮਪੈਕਟਰ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕੀਤਾ | ਇਸ ਪ੍ਰਾਜੈਕਟ ਦੇ ਲੱਗਣ ਨਾਲ ...

ਪੂਰੀ ਖ਼ਬਰ »

ਨਿੱਜੀ ਰੰਜਸ਼ ਦੇ ਚੱਲਦਿਆਂ ਨੌਜਵਾਨ ਵਲੋਂ ਅÏਰਤ ਦਾ ਕਤਲ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆ ਕਲਾਂ ਦੀ ਸੀ.ਐਮ.ਸੀ. ਕਾਲੋਨੀ 'ਚ ਅੱਜ ਰਾਤ ਪਰਿਵਾਰਕ ਕਲੇਸ਼ ਦੇ ਚਲਦਿਆਂ ਇੱਕ ਨÏਜਵਾਨ ਵਲੋਂ ਰਿਸ਼ਤੇ 'ਚ ਲੱਗਦੀ ਭਾਬੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਲਾਈਜ਼ (ਰਿਟਾ.) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਜੁਡੀਸ਼ੀਅਲ ਇੰਪਲਾਈਜ਼ (ਰਿਟਾ.) ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਦੀ ਮੀਟਿੰਗ ਚੇਅਰਮੈਨ ਮੱਖਣ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਵਿਖੇ ਹੋਈ | ਐਸੋਸੀਏਸ਼ਨ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਕੰਗ ਨੇ ਸਮੂਹ ਹਾਜ਼ਰ ...

ਪੂਰੀ ਖ਼ਬਰ »

ਸਬਜ਼ੀ ਵਪਾਰੀ ਨੂੰ ਨਸ਼ਾ ਤਸਕਰੀ ਦੇ ਝੂਠੇ ਮਾਮਲੇ 'ਚ ਫਸਾਉਣ ਦੇ ਦੋਸ਼ਾਂ ਤਹਿਤ ਸਬਜ਼ੀ ਮੰਡੀ ਦਾ ਪ੍ਰਧਾਨ ਨਾਮਜ਼ਦ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਬਜ਼ੀ ਵਪਾਰੀ ਨੂੰ ਨਿੱਜੀ ਰੰਜਸ਼ ਕਾਰਨ ਨਸ਼ਾ ਤਸਕਰੀ ਦੇ ਝੂਠੇ ਮਾਮਲੇ ਵਿਚ ਫਸਾਉਣ ਦੇ ਦੋਸ਼ਾਂ ਤਹਿਤ ਐਸ.ਟੀ.ਐਫ. ਵਲੋਂ ਸਬਜ਼ੀ ਮੰਡੀ ਦੇ ਪ੍ਰਧਾਨ ਨੂੰ ਨਾਮਜ਼ਦ ਕਰ ਲਿਆ ਗਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸਾਡਾ ਰੁਜ਼ਗਾਰ, ਸਾਡਾ ਅਧਿਕਾਰ ਦੇ ਨਾਂਅ ਹੇਠ ਚੇਤਨਾ ਕਨਵੈਨਸ਼ਨ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ (28 ਸਤੰਬਰ) ਨੂੰ ਸਮਰਪਿਤ ਪੂਰੇ ਪੰਜਾਬ ਦੇ ਜ਼ਿਲਿ੍ਹਆਂ ਤੇ ਬਲਾਕਾਂ 'ਚ ਚਲਾਈ ਜਾ ਰਹੀ 'ਸਾਡਾ ਰੁਜ਼ਗਾਰ ਸਾਡਾ ਅਧਿਕਾਰ' ਦੇ ਨਾਂਅ ਹੇਠ ਚੇਤਨਾ ...

ਪੂਰੀ ਖ਼ਬਰ »

ਡਾਕਟਰੀ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਈਸਾ ਨਗਰੀ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਦਿਆਰਥਣ ਦੀ ਸ਼ਨਾਖ਼ਤ ਜੋਤੀ ...

ਪੂਰੀ ਖ਼ਬਰ »

ਕਾਲਾ ਬਾਜ਼ਾਰੀ ਵਾਸਤੇ ਕਿੱਥੋਂ ਅਤੇ ਕਿਵੇਂ ਆਉਂਦੇ ਹਨ ਰਸੋਈ ਗੈਸ ਸਿਲੰਡਰ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਕਾਲਾ ਬਜ਼ਾਰੀ ਰੁੱਕਣ ਦਾ ਨਾਂਅ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ, ਅਨੇਕਾਂ ਹੀ ਵਾਰ ਕਾਰਵਾਈਆਂ ਕਰਦੇ ਹੋਇਆਂ ਪੁਲਿਸ ਪ੍ਰਸ਼ਾਸਨ ਅਤੇ ਖੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀ ...

ਪੂਰੀ ਖ਼ਬਰ »

ਚੋਰ ਲੁਟੇਰਿਆਂ ਨੇ ਉਦਯੋਗਿਕ ਇਲਾਕੇ 'ਚ ਫੈਲਾ ਰੱਖੀ ਹੈ ਦਹਿਸ਼ਤ-ਉਦਯੋਗਪਤੀ

ਢੰਡਾਰੀ ਕਲਾਂ, 23 ਸਤੰਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦਾ ਉਦਯੋਗਿਕ ਇਲਾਕਾ ਅੱਜ-ਕੱਲ੍ਹ ਚੋਰਾਂ ਲੁਟੇਰਿਆਂ ਦਾ ਗੜ੍ਹ ਬਣ ਚੁੱਕਿਆ ਹੈ | ਰਾਹਗੀਰਾਂ ਦੇ ਮੋਬਾਈਲ ਅਤੇ ਨਕਦੀ ਦਿਨ ਦਿਹਾੜੇ ਹੀ ਲੁੱਟ ਲਈ ਜਾਂਦੀ ਹੈ | ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਅਨੇਕਾਂ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜ)-ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਟੋਇਆਂ ਦੀ ਭਰਮਾਰ ਹੈ | ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਦੇਣ ਦੀਆਂ ਗੱਲਾਂ ਅਤੇ ਦਾਅਵੇ ਕੀਤੇ ਜਾਂਦੇ ਹਨ ਪਰ ਅਨੇਕਾਂ ਮਾਮਲਿਆਂ ਵਿਚ ਨਿਗਮ ਦੇ ਇਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 23 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸੁਪਰਡੈਂਟ ਵਿਵੇਕ ਵਰਮਾ ਅਤੇ ਇੰਸਪੈਕਟਰ ਅਜੇ ਕੁਮਾਰ ਦੀ ਅਗਵਾਈ 'ਚ ਅੱਜ ਜ਼ੋਨ ਏ. ਸਥਿਤ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ਿਆਂ ਨੰੂ ...

ਪੂਰੀ ਖ਼ਬਰ »

ਐਸ.ਸੀ.ਡੀ. ਕਾਲਜ ਵਿਖੇ ਸਮਾਜਿਕ ਮੁੱਦਿਆਂ ਨਾਲ ਸੰਬੰਧਿਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਅੱਜ ਨਿਰਦੇਸ਼ਕ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ 'ਤੇ ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਲੁਧਿਆਣਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਵਿਚ ਜ਼ਿਲ੍ਹਾ ਲੁਧਿਆਣਾ ਦੀਆਂ ਰੈੱਡ ਰਿਬਨ ...

ਪੂਰੀ ਖ਼ਬਰ »

ਜ਼ੋਰਾ ਸਿੰਘ ਗਰੇਵਾਲ ਨਮਿਤ ਅੰਤਿਮ ਅਰਦਾਸ

• ਸਾਬਕਾ ਵਿਧਾਇਕ ਢਿੱਲੋਂ ਤੇ ਖੁਵਾਜਕੇ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਭਾਮੀਆਂ ਕਲਾਂ, 23 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਦੇ ਸਾਬਕਾ ਸਰਪੰਚ ਸਵ: ਜ਼ੋਰਾ ਸਿੰਘ ਗਰੇਵਾਲ ਨਮਿਤ ਰੱਖੇ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਭੁੱਲਰ ਨੇ ਵੈਟਰਨਰੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦੁਆਇਆ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਨਾਨ ਟੀਚਿੰਗ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਵੀ ...

ਪੂਰੀ ਖ਼ਬਰ »

ਡਰਾਈਵਰ ਅਤੇ ਕਰਮਚਾਰੀ ਯੂਨੀਅਨ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਡਰਾਈਵਰ ਅਤੇ ਕਰਮਚਾਰੀ ਯੂਨੀਅਨ ਵਲੋਂ ਮਿਊਾਸੀਪਲ ਸੰਘਰਸ਼ ਕਮੇਟੀ ਦੇ ਚੇਅਰਮੈਨ ਅਸ਼ਵਨੀ ਸਹੋਤਾ, ਪ੍ਰਧਾਨ ਜਸਦੇਵ ਸਿੰਘ ਸੇਖੋਂ ਅਤੇ ਯੂਨੀਅਨ ਦੇ ਪ੍ਰਧਾਨ ਪ੍ਰੇਮਜੀਤ ਸਿੰਘ ਦੀ ਅਗਵਾਈ 'ਚ ਨਗਰ ਨਿਗਮ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਧਰਨਾ 29-30 ਨੂੰ

ਲੂਧਿਆਣਾ 23 ਸਤੰਬਰ (ਸਲੇਮਪੁਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਹੋਈ, ਜਿਸ 'ਚ ਪੰਜਾਬ ਭਰ ਤੋਂ ਜਥੇਬੰਦੀ ਦੇ ਸੂਬਾਈ, ਜ਼ਿਲ੍ਹਾ ਅਤੇ ਬ੍ਰਾਂਚ ਪੱਧਰੀ ਆਗੂਆਂ ਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਤਕਨੀਕੀ ਖੇਤੀ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ

ਭਾਮੀਆਂ ਕਲਾਂ, 23 ਸਤੰਬਰ (ਜਤਿੰਦਰ ਭੰਬੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਂਗਟ ਜ਼ਿਲ੍ਹਾ ਲੁਧਿਆਣਾ ਵਲੋਂ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸਾਂਭ-ਸੰਭਾਲ ਅਤੇ ਅੱਗ ਨਾ ਲਾਉਣ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਸੀ. ਐਮ. ਸੀ. ਅਤੇ ਹਸਪਤਾਲ 'ਚ ਦਵਾਈਆਂ ਦੇ ਪ੍ਰਭਾਵ ਬਾਰੇ ਸਮਾਗਮ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਦਵਾਈਆਂ ਦੇ ਮਾੜੇ ਪ੍ਰਭਾਵਾਂ ਦੀ ਰਿਪੋਰਟ ਸਬੰਧੀ ਸੀ ਐੱਮ ਸੀ ਅਤੇ ਹਸਪਤਾਲ ਵਿਚ ਵੀ ਐਡਵਰਸ ਡਰੱਗ ਰਿਐਕਸ਼ਨ (ਏ.ਡੀ.ਆਰ.) ਲਈ ਜਾਗਰੂਕਤਾ ਪੈਦਾ ਕਰਨ ਲਈ ਫਾਰਮਾਕੋਵਿਜੀਲੈਂਸ ਪ੍ਰੋਗਰਾਮ ਆਫ਼ ਇੰਡੀਆ (ਪੀਵੀਪੀਆਈ) ਵਰਗੇ ਉਪਲਬਧ ...

ਪੂਰੀ ਖ਼ਬਰ »

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿਛਲੇ ਸਾਲ ਦੌਰਾਨ ਪਹਿਲਾ, ਦੂਜਾ ਅਤੇ ਤੀਜੇ ਦਰਜੇ 'ਤੇ ਪਾਸ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

'ਆਪ' ਦੇ ਨੁਮਾਇੰਦੇ ਕਾਂਗਰਸ ਸਰਕਾਰ ਸਮੇਂ ਪਾਸ ਹੋਏ ਵਿਕਾਸ ਕੰਮਾਂ ਦੇ ਕਰ ਰਹੇ ਉਦਘਾਟਨ-ਤਲਵਾੜ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ 'ਆਪ' ਸਰਕਾਰ ਦੀ ਅਲੋਚਨਾ ਕਰਦੇ ਹੋਏ ਦੱਸਿਆ ਕਿ 'ਆਪ' ਸਰਕਾਰ ਵਲੋਂ ਪੰਜਾਬ ਵਿਚ ਚੋਣਾਂ ਦੌਰਾਨ ਇਹ ਪ੍ਰਚਾਰ ਕੀਤਾ ਜਾਂਦਾ ਸੀ ਕਿ ਪਿਛਲੇ 70 ਸਾਲਾ ਵਿਚ ...

ਪੂਰੀ ਖ਼ਬਰ »

ਸੂਬੇ ਦੀ 'ਆਪ' ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਹਰ ਕਸੌਟੀ 'ਤੇ ਖਰੀ ਉਤਰੇਗੀ-ਬਾਸੀ

ਫੁੱਲਾਂਵਾਲ, 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ 'ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਨਾਲ 300 ਯੂਨਿਟ ਪ੍ਰਤੀ ਮਹੀਨਾ ਤਕ ਬਿਜਲੀ ਦੇ ਬਿੱਲਾਂ ਦੀ ਮੁਆਫ਼ੀ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ 1 ਜੁਲਾਈ ਤੋਂ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰੇਗੀ-ਬਾਵਾ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਓ.ਬੀ.ਸੀ. ਵਿਭਾਗ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਕਿ੍ਸ਼ਨ ਕੁਮਾਰ ਬਾਵਾ ਹਿਮਾਚਲ ਪ੍ਰਦੇਸ਼ ਪਹੁੰਚੇ ਅਤੇ ਉਨ੍ਹਾਂ ਵੱਖ-ਵੱਖ ਨੁਕੜ ਮੀਟਿੰਗਾਂ 'ਚ ਬੋਲਦਿਆਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਨੈਸ਼ਨਲ ਫਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਫਾਰਮਾਕਾਲੌਜੀ ਵਿਭਾਗ ਵਲੋਂ ਨੈਸ਼ਨਲ ਫਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ ਗਿਆ, ਜਿਸ ਵਿਚ ਡਾਕਟਰਾਂ, ਡਾਕਟਰ-ਵਿਦਿਆਰਥੀਆਂ ਅਤੇ ਮਰੀਜ਼ਾਂ ਲਈ ਦਵਾਈਆਂ ਸੰਬੰਧੀ ਇੱਕ ਜਾਗਰੂਕਤਾ ...

ਪੂਰੀ ਖ਼ਬਰ »

ਐਨ.ਐੱਸ.ਆਈ.ਟੀ. ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਟਰੇਨਿੰਗ (ਡੀ.ਜੀ.ਟੀ.) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਂਟਰਪ੍ਰਨਿਓਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟ (ਐਨ. ਆਈ. ਐਸ. ਬੀ. ਯੂ. ਡੀ.) ਵਲੋਂ ਰਾਸ਼ਟਰੀ ਹੁਨਰ ਸਿਖਲਾਈ ਸੰਸਥਾ (ਐਨ. ਐਸ. ਟੀ. ਆਈ.) ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਆਈ. ਸੀ. ਐੱਸ. ਐੱਸ. ਆਰ. ਨੇ ਜੀ. ਐਨ. ਕੇ. ਸੀ. ਡਬਲਯੂ. ਵਿਖੇ ਕਰਵਾਇਆ ਕੌਮੀ ਸੈਮੀਨਾਰ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ (ਜੀ.ਐਨ.ਕੇ.ਸੀ.ਡਬਲਯੂ.) ਦੇ ਇੰਟਰਨਲ ਕੁਆਲਿਟੀ ਅੰਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਅਤੇ ਡਿਪਾਰਟਮੈਂਟ ਆਫ਼ ਬਿਜ਼ਨਸ ਮੈਨੇਜਮੈਂਟ ਨੇ ਇੰਡੀਅਨ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਵਲੋਂ ਅਣਗੌਲਿਆ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ, ਰਾਹਗੀਰ ਡਾਹਢੇ ਪ੍ਰੇਸ਼ਾਨ

ਕੀ ਕਹਿਣਾ ਹੈ ਲੋਕ ਨਿਰਮਾਣ ਵਿਭਾਗ ਦਾ ਜਦੋਂ ਇਸ ਮਾਰਗ ਦੇ ਭਵਿੱਖ ਬਾਰੇ ਲੋਕ ਨਿਰਮਾਣ ਵਿਭਾਗ ਤੋਂ ਜਾਣਕਾਰੀ ਹਾਸਲ ਕਰਨੀ ਚਾਹੀ ਤਾਂ ਨਾਂਅ ਨਾ ਛਾਪਣ ਦੀ ਸੂਰਤ ਵਿਚ ਪਤਾ ਚੱਲਿਆ ਕਿ ਇਸ ਮਾਰਗ ਦੇ ਨਵ-ਨਿਰਮਾਣ ਬਾਰੇ ਇਸ ਵਿਭਾਗ ਵਲੋਂ ਸਮੇਂ-ਸਮੇਂ ਸਿਰ ਪਰਪੋਜ਼ਲ ਬਣਾ ...

ਪੂਰੀ ਖ਼ਬਰ »

ਰੇਤ ਦੀ ਜਾਇਜ਼ ਮਾਈਨਿੰਗ ਬੰਦ ਹੋਣ ਕਰਕੇ ਟਿੱਪਰ ਐਸੋਸੀਏਸ਼ਨਾਂ ਵਲੋਂ ਕੱਲ੍ਹ ਨੂੰ ਸੰਘਰਸ਼ ਕਰਨ ਦਾ ਐਲਾਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਰੇਤ ਦੀ ਜਾਇਜ਼ ਮਾਈਨਿੰਗ ਬੰਦ ਹੋਣ ਕਰਕੇ ਦੁਖੀ ਟਿੱਪਰ ਐਸੋਸੀਏਸ਼ਨਾਂ ਵਲੋਂ 25 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਵਿਖੇ ਸ਼ਾਂਤਮਈ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਸਮੂਹ ਜਥੇਬੰਦੀਆਂ ...

ਪੂਰੀ ਖ਼ਬਰ »

ਸਕੂਲ ਬੱਸ ਓਪਰੇਟਰਜ਼ ਯੂਨੀਅਨ ਪੰਜਾਬ ਵਲੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਸਨਮਾਨ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਗ੍ਰਹਿ ਵਿਖੇ ਪਹੁੰਚ ਕੇ ਸਕੂਲ ਬੱਸ ਓਪਰੇਟਰਜ਼ ਯੂਨੀਅਨ ਪੰਜਾਬ ਵਲੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਬੁਕਾ ਭੇਟ ਕੀਤਾ | ਇਸ ਮੌਕੇ ਯੂਨੀਅਨ ਦੇ ਚੇਅਰਮੈਨ ਭਰਪੂਰ ਸਿੰਘ ਹਠੂਰ ਅਤੇ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਖੇਡ ਮੇਲੇ 'ਚ ਜਿੱਤੇ ਤਮਗੇ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੇ ਸਰੀਰਕ ਸਿੱਖਿਆ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਖੇਡ ਮੇਲੇ ਵਿਚ ਭਾਗ ਲੈ ਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਪੀ.ਏ.ਯੂ. ਵਿਖੇ ਮਧੂ ਮੱਖੀ ਪਾਲਣ ਬਾਰੇ ਦਿੱਤੀ ਸਿਖਲਾਈ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕੀਟ ਵਿਗਿਆਨ ਵਿਭਾਗ ਨੇ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਿ੍ਸ਼ੀ ਵਿਗਿਆਨ ਯੋਜਨਾ ਤਹਿਤ ਇਕ ਸਿਖਲਾਈ ਕੋਰਸ ਢੈਪਈ ਵਿਖੇ ਕਰਵਾਇਆ ਗਿਆ | ਇਹ ਜਾਣਕਾਰੀ ਵਿਭਾਗ ਦੇ ਮੁਖੀ ਡਾ. ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਪੰਚ ਕੈਮੋ ਐਡੀਸ਼ਨ ਲਾਂਚ ਕੀਤਾ

ਲੁਧਿਆਣਾ, 23 ਸਤੰਬਰ (ਅ. ਬ.)-ਭਾਰਤ ਦੇ ਪ੍ਰਮੁੱਖ ਆਟੋਮੋਟਿਵ ਨੰਬਰ 1 ਐਸਯੂਵੀ ਬ੍ਰਾਂਡ (ਬਿਕਰੀ ਸੰਦਰਭ ਵਿਚ) ਟਾਟਾ ਮੋਟਰਸ ਅੱਜ ਨਹੀਂ ਕਰ ਸਕਦੇ ਅਤੇ ਜੋਸ਼ੀਲੇ ਬ੍ਰਾਂਡ ਟਾਟਾ ਪੰਚ ਦਾ ਕੈਮੋ ਐਡੀਸ਼ਨ ਲਾਂਚ ਕੀਤਾ ਗਿਆ ਹੈ | ਇਸ ਨੂੰ ਐੇਡੀਸ਼ਨ ਇਕ ਕਲਰ ਅਤੇ ਅਣਗਿਣਤ ਦੀ ...

ਪੂਰੀ ਖ਼ਬਰ »

ਇੰਸੈਕਟੀਸਾਈਡਜ਼ ਇੰਡੀਆ ਲਿਮਟਿਡ ਉੱਲੀਨਾਸ਼ਕ ਇਜ਼ੂਕੀ ਲਾਂਚ ਕੀਤਾ

ਲੁਧਿਆਣਾ, 23 ਸਤੰਬਰ (ਅ. ਬ.)-ਇੰਸੈਕਟੀਸਾਈਡਜ਼ (ਇੰਡੀਆ) ਲਿਮਟਿਡ ਨੇ ਨਿਸਾਨ ਕੈਮੀਕਲ ਕਾਰਪੋਰੇਸ਼ਨ, ਜਾਪਾਨ ਦੇ ਤਕਨੀਕੀ ਸਹਿਯੋਗ ਨਾਲ ਇਕ ਉੱਲੀਨਾਸ਼ਕ ਇਜ਼ੂਕੀ ਲਾਂਚ ਕੀਤਾ ਹੈ | ਇਜ਼ੂਕੀ ਇਕ ਆਧੁਨਿਕ ਉੱਲੀਨਾਸ਼ਕ ਹੈ, ਜਿਸ 'ਚ ਸ਼ਾਨਦਾਰ ਪ੍ਰੋਫਾਈਲੈਕਟਿਕ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ. ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਨੀਰਜ ਕੁਮਾਰ (35) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਨੀਰਜ ਜੀ.ਐਸ.ਟੀ. ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਮਿਊਾਸੀਪਲ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਨਿਗਮ ਕਮਿਸ਼ਨਰ ਨਾਲ ਮੁਲਾਕਾਤ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਮਿਉਂਸੀਪਲ ਸੰਘਰਸ਼ ਕਮੇਟੀ ਦੇ ਆਗੂਆਂ, ਜਿਨ੍ਹਾਂ ਵਿਚ ਕਮੇਟੀ ਚੇਅਰਮੈਨ ਅਸ਼ਵਨੀ ਸਹੋਤਾ, ਪ੍ਰਧਾਨ ਜਸਦੇਵ ਸਿੰਘ ਸੇਖੋਂ ਸ਼ਾਮਿਲ ਸਨ | ਉਨ੍ਹਾਂ ਵਲੋਂ ਅੱਜ ਮੰਗਾਂ ਨੰੂ ਲੈ ਕੇ ਨਗਰ ਨਿਗਮ ਕਮਿਸ਼ਨਰ ਸ਼ੇਨਾ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਵਲੋਂ 5 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 2 ਰੋਜ਼ਾ ਕਿਸਾਨ ਮੇਲੇ ਦੇ ਪਹਿਲੇ ਦਿਨ 1 ਕਿਸਾਨ ਬੀਬੀ ਤੇ 4 ਅਗਾਂਹਵਧੂ ਕਿਸਾਨਾਂ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੌਰਾਨ 3 ਅਗਾਂਹਵਧੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX