ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  22 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  27 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  40 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  43 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੰਤਰਰਾਜੀ ਲਗਜਰੀ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਜ਼ਿਲ੍ਹੇ 'ਚੋਂ ਲਗਜਰੀ ਗੱਡੀਆਂ ਚੋਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਚੋਰੀ ਦੀਆਂ 6 ਲਗਜਰੀ ਗੱਡੀਆਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ਦੀ ਪਛਾਣ ਅਕੀਲ ਅਹਿਮਦ ਮੂਲ ਵਾਸੀ ਬਾਵਨੀ ਖੇੜਾ ਜ਼ਿਲ੍ਹਾ ਪਲਵਲ (ਹਰਿਆਣਾ) ਤੇ ਹਾਲ ਵਾਸੀ ਪੰਚਕੂਲਾ ਅਤੇ ਸ਼ੇਖ ਰਫੀਕ ਵਾਸੀ ਮੋਸ਼ਾਨ ਗੰਜ ਅਮਰਾਵਤੀ (ਮਹਾਂਰਾਸ਼ਟਰ) ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਸਾਥੀ ਸੋਨੂੰ ਅਕੀਲ ਸਮੇਤ ਕੁਝ ਮੁਲਜ਼ਮ ਹਾਲੇ ਫ਼ਰਾਰ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਗਾਜੀਪੁਰ ਰੋਡ ਦੇ ਨੇੜੇ ਤੋਂ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾਲ ਮੁਹਾਲੀ ਪੁਲਿਸ ਦੀ ਟੀਮ ਨੇ ਵਾਹਨ ਚੋਰੀ ਦੀਆਂ 11 ਵਾਰਦਾਤਾਂ ਨੂੰ ਸੁਲਝਾ ਲਿਆ ਹੈ, ਜਦਕਿ ਉਕਤ ਮੁਲਜ਼ਮਾਂ ਕੋਲੋਂ 6 ਲਗਜਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ, ਜੋ ਕਿ ਜ਼ਿਲ੍ਹਾ ਮੁਹਾਲੀ ਤੋਂ ਚੋਰੀ ਕੀਤੀਆਂ ਗਈਆਂ ਸਨ | ਉਨ੍ਹਾਂ ਅੱਗੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮਾਂ ਬਾਰੇ ਕੀਤੀ ਗਈ ਸ਼ੁਰੂਆਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਰੋਹ ਸਿਰਫ਼ ਹੁੰਡਈ ਕਾਰਾਂ ਜਿਵੇਂ ਕਿ ਕਰੇਟਾ, ਵਰਨਾ ਅਤੇ ਆਈ-20 ਆਦਿ ਹੀ ਚੋਰੀ ਕਰਦਾ ਸੀ | ਇਸ ਗਰੋਹ ਨੇ ਸਾਲ 2022 ਵਿਚ 11 ਹੁੰਡਈ ਕਾਰਾਂ ਚੋਰੀ ਕੀਤੀਆਂ ਸਨ, ਜਿਨ੍ਹਾਂ ਵਿਚ ਪੰਜਾਬ ਤੋਂ 8, ਹਰਿਆਣਾ ਤੋਂ 2 ਅਤੇ ਦਿੱਲੀ ਤੋਂ 1 ਕਾਰ ਚੋਰੀ ਕੀਤੀ ਗਈ ਸੀ | ਜ਼ਿਲ੍ਹਾ ਪੁਲਿਸ ਮੁਖੀ ਮੁਤਾਬਕ ਕਾਬੂ ਮੁਲਜ਼ਮਾਂ 'ਚੋਂ ਇਕ ਅਕੀਲ ਅਹਿਮਦ ਇਸ ਗਰੋਹ ਦਾ ਮੁੱਖ ਸਰਗਨਾ ਹੈ, ਜਿਸ ਨੇ ਫ਼ਰੀਦਾਬਾਦ ਤੋਂ ਐਮ-ਟੈੱਕ (ਕੰਪਿਊਟਰ ਸਾਇੰਸ) ਦੀ ਪੜ੍ਹਾਈ ਕੀਤੀ ਹੋਈ ਹੈ ਅਤੇ ਉਹ ਗੁਰੂਗ੍ਰਾਮ ਵਿਚ 2004 ਲੈ ਕੇ 2012 ਤੱਕ ਰਿਲਾਇੰਸ ਦੇ ਮੋਬਾਈਲ ਟਾਵਰਾਂ ਵਾਲੀ ਕੰਪਨੀ ਵਿਚ ਤਕਨੀਕੀ ਇਕਾਈ ਦੇ ਮੁਖੀ ਵਜੋਂ ਵੀ ਕੰਮ ਕਰ ਚੁੱਕਾ ਹੈ | ਸਾਲ 2012 ਵਿਚ ਉਸ ਨੂੰ ਰਿਲਾਇੰਸ ਕੰਪਨੀ 'ਚੋਂ ਨੌਕਰੀ ਤੋਂ ਬਾਹਰ ਕਰ ਦਿੱਤਾ ਗਿਆ ਸੀ, ਜਿਸ ਦਾ ਕਾਰਨ ਇਹ ਸੀ ਕਿ ਉਹ ਜ਼ਿਆਦਾ ਕੀਮਤਾਂ 'ਤੇ ਵੀ. ਆਈ. ਪੀ. ਨੰਬਰ ਵੇਚ ਰਿਹਾ ਸੀ | ਉਹ 2016 ਤੱਕ ਆਪਣੇ ਗਰੋਹ ਦੇ ਮੈਂਬਰਾਂ ਨਾਲ ਭਰਤਪੁਰ ਤੇ ਰਾਜਸਥਾਨ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿਚ ਵੀ ਸ਼ਾਮਿਲ ਰਹਿ ਚੁੱਕਾ ਹੈ | ਉਸ ਨੇ 2021 ਤੱਕ ਆਪਣਾ ਆਟੋ-ਮੋਬਾਈਲ ਕਾਰ ਦੀ ਵਿਕਰੀ ਅਤੇ ਖ਼ਰੀਦ ਦਾ ਕਾਰੋਬਾਰ ਚਲਾਇਆ ਅਤੇ ਦਸੰਬਰ-2021 ਵਿਚ ਅਸਾਨੀ ਨਾਲ ਪੈਸੇ ਕਮਾਉਣ ਲਈ ਉਸ ਨੇ ਅਪਰਾਧਿਕ ਗਤੀਵਿਧੀਆਂ ਵਿਚ ਪੈਰ ਰੱਖਿਆ ਅਤੇ ਐਨ. ਸੀ. ਆਰ. ਅਤੇ ਪੰਜਾਬ ਵਿਚ ਆਪਣੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੀ ਸ਼ੁਰੂਆਤ ਕੀਤੀ ਕਿਉਂਕਿ ਉਸ ਦੇ ਗਰੋਹ ਦੇ ਕੁਝ ਮੈਂਬਰ ਪਹਿਲਾਂ ਹੀ ਪੰਜਾਬ ਵਿਚ ਘਿਨਾਉਣੇ ਅਪਰਾਧਾਂ ਵਿਚ ਸ਼ਾਮਿਲ ਰਹਿ ਚੁੱਕੇ ਸਨ | ਕੰਪਿਊਟਰ ਇੰਜੀਨੀਅਰ ਹੋਣ ਦੇ ਨਾਤੇ ਉਹ 10-15 ਮਿੰਟਾਂ 'ਚ ਹੀ ਹੁੰਡਈ ਦੀਆਂ ਕਾਰਾਂ ਦੇ ਤਾਲੇ ਖੋਲ੍ਹਣ 'ਚ ਮਾਹਿਰ ਹੋ ਗਿਆ | ਦੂਜਾ ਗਿ੍ਫ਼ਤਾਰ ਮੁਲਜ਼ਮ ਸ਼ੇਖ ਰਫੀਕ ਪਿਛਲੇ 10 ਸਾਲਾਂ ਤੋਂ ਕਾਰਾਂ ਦੀ ਵਿਕਰੀ ਤੇ ਖ਼ਰੀਦ ਦਾ ਕਾਰੋਬਾਰ ਕਰ ਰਿਹਾ ਸੀ | ਸ਼ੇਖ ਰਫੀਕ ਅਤੇ ਫ਼ਰਾਰ ਮੁਲਜ਼ਮ ਸੋਨੂੰ ਅਕੀਲ ਗਰੋਹ ਦੇ ਮੈਂਬਰਾਂ ਤੋਂ ਚੋਰੀ ਤੇ ਵਾਹਨ ਖ਼ਰੀਦ ਕੇ ਇਨ੍ਹਾਂ ਨੂੰ ਅੱਗੇ ਵੱਖ-ਵੱਖ ਖਰੀਦਦਾਰਾਂ ਨੂੰ ਵੇਚ ਦਿੰਦੇ ਸਨ | ਇਸ ਮੌਕੇ ਡੀ. ਐਸ. ਪੀ. ਬਿਕਰਮਜੀਤ ਸਿੰਘ ਬਰਾੜ ਅਤੇ ਡੀ. ਐਸ. ਪੀ. ਹਰਿੰਦਰ ਸਿੰਘ ਮਾਨ ਵੀ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਲਈ ਸੱਦੀ ਗਈ ਮੀਟਿੰਗ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸੇਵਾ ਕੇਂਦਰਾਂ ਦੇ ਇੰਚਾਰਜਾਂ ...

ਪੂਰੀ ਖ਼ਬਰ »

ਕੇਂਦਰੀ ਸਿੰਘ ਸਭਾ ਤੇ ਪੰਥਕ ਤਾਲਮੇਲ ਸੰਗਠਨ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੁਲਾਕਾਤ

ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਖੇਤਰ ਦੇ ਸਿੱਖ ਪ੍ਰਤੀਨਿਧਾਂ ਦੇ ਵਫ਼ਦ ਵਲੋਂ ਅੱਜ ਚੰਡੀਗੜ੍ਹ ਦੇ ਏ.ਡੀ.ਸੀ ਅਮਿਤ ਕੁਮਾਰ ਨੂੰ ਮਿਲ ਕੇ ਮੰਗ-ਪੱਤਰ ਦਿੱਤਾ ਕਿ ਸੰਵਿਧਾਨ ਦੀ ਧਾਰਾ 25 ਅਨੁਸਾਰ ਕਿ੍ਪਾਨ ਤੇ ਕਕਾਰ ਪਹਿਨਣ/ਰੱਖਣ ਦੇ ਕਾਨੂੰਨੀ ਹੱਕ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਮੈਨੂੰ ਬਦਲਾਖੋਰੀ ਦੀ ਰਾਜਨੀਤੀ ਦਾ ਬਣਾਇਆ ਜਾ ਰਿਹਾ ਹੈ ਸ਼ਿਕਾਰ-ਲੱਖਾ ਸਿਧਾਣਾ

ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਆਵਾਜ਼ ਉਠਾਉਣ ਵਾਲੇ ਪੰਜਾਬ ਦੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਾਟਿਕਾ ਸਪੈਸ਼ਲ ਸਕੂਲ ਸੈਕਟਰ-19 ਵਿਖੇ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਹਾੜਾ ਮਨਾਇਆ

ਚੰਡੀਗੜ੍ਹ, 23 ਸਤੰਬਰ (ਨਵਿੰਦਰ ਸਿੰਘ ਬੜਿੰਗ)-ਵਾਟਿਕਾ ਸਪੈਸ਼ਲ ਸਕੂਲ ਸੈਕਟਰ-19 ਵਿਖੇ ਸੰਕੇਤਕ ਭਾਸ਼ਾ ਦਾ ਅੰਤਰਰਾਸ਼ਟਰੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਸੀ.ਸੀ.ਪੀ.ਸੀ.ਆਰ ਦੀ ਚੇਅਰਪਰਸਨ ਹਰਜਿੰਦਰ ਕੌਰ ਨੇ ਦੱਸਿਆ ਕਿ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਵਿਰੋਧ ਤੋਂ ਬਾਅਦ ਬਿਜਲੀ ਵਿਭਾਗ ਨੇ ਟਰਾਂਸਫਾਰਮਰ ਲਗਾਉਣ ਦਾ ਕੰਮ ਰੋਕਿਆ

ਜ਼ੀਰਕਪੁਰ, 23 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸਥਿਤ ਵਧਾਵਾ ਨਗਰ ਦੇ ਦੁਕਾਨਦਾਰਾਂ ਵਲੋਂ ਬਿਜਲੀ ਵਿਭਾਗ ਵਲੋਂ ਇਕ ਸ਼ੋਅਰੂਮ ਅੱਗੇ ਲਗਾਏ ਜਾ ਰਹੇ ਟਰਾਂਸਫਾਰਮਰ ਦਾ ਸਖ਼ਤ ਵਿਰੋਧ ਕਰਨ 'ਤੇ ਵਿਭਾਗ ਨੂੰ ਟਰਾਂਸਫਾਰਮਰ ਲਗਾਉਣ ਦਾ ਕੰਮ ਰੋਕ ਕੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 41 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ 41 ਨਵੇਂ ਮਾਮਲੇ ਸਾਹਮਣੇ ਆਏ ਤੇ 42 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ 'ਚੋਂ ਐਸ.ਏ.ਐਸ. ਨਗਰ ਤੋਂ 10, ਅੰਮਿ੍ਤਸਰ ਤੋਂ 5, ਬਠਿੰਡਾ, ਜਲੰਧਰ, ਲੁਧਿਆਣਾ, ਰੋਪੜ ਤੋਂ 3-3, ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕਰੇਗੀ ਕੂੜੇ ਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ-ਡਾ. ਨਿੱਜਰ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਇਸੇ ਦਿਸ਼ਾ ਵਿਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ...

ਪੂਰੀ ਖ਼ਬਰ »

27ਵੇਂ ਆਲ ਇੰਡੀਆ ਜੇ. ਪੀ. ਅੱਤਰੇ ਮੈਮੋਰੀਅਲ ਕਿ੍ਕਟ ਟੂਰਨਾਮੈਂਟ 'ਚ ਦਿੱਲੀ ਨੇ ਪੀ. ਸੀ. ਏ. ਨੂੰ ਹਰਾ ਕੇ 4 ਅੰਕ ਕੀਤੇ ਹਾਸਲ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-27ਵੇਂ ਆਲ ਇੰਡੀਆ ਜੇ. ਪੀ. ਅੱਤਰੇ ਮੈਮੋਰੀਅਲ ਕਿ੍ਕਟ ਟੂਰਨਾਮੈਂਟ ਦਾ ਤੀਜਾ ਕ੍ਰਿਕਟ ਮੈਚ ਮਹਾਰਾਜਾ ਯਾਦਵਿੰਦਰਾ ਕਿ੍ਕਟ ਸਟੇਡੀਅਮ ਮੁੱਲਾਂਪੁਰ ਵਿਖੇ ਸੀ. ਏ. ਜੀ. ਦਿੱਲੀ ਅਤੇ ਪੀ. ਸੀ. ਏ. ਕੋਲਟਸ ਵਿਚਕਾਰ ਖੇਡਿਆ ...

ਪੂਰੀ ਖ਼ਬਰ »

ਖੇਡਾਂ 'ਚ ਹਰਿਆਣਾ ਦੀ ਭੂਮਿਕਾ

ਚੰਡੀਗੜ੍ਹ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਖੇਤੀਬਾੜੀ ਪ੍ਰਧਾਨ ਰਾਜ ਦੀ ਪਛਾਣ ਨਾਲ ਖੇਡਾਂ ਦਾ ਮੋਹਰੀ ਬਣਾਉਣ ਤਕ ਦਾ ਹਰਿਆਣਾ ਦਾ ਸਫਰ ਕਈ ਮਾਇਨਿਆਂ ਵਿਚ ਵਰਣਨਯੋਗ ਰਿਹਾ ਹੈ | ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਖੇਡਾਂ ਦਾ ਇਕ ਅਜਿਹਾ ਮਾਹੌਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਪੋਸ਼ਣ ਤੇ ਸਿਹਤ ਸੰਬੰਧੀ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਨੈਸਲੇ ਕੰਪਨੀ ਦੇ ਸਹਿਯੋਗ ਨਾਲ ਨਿਊਟ੍ਰੀਸ਼ਨ ਹੈਲਥ ਐਂਡ ਵੈੱਲਨੈੱਸ ਵਰਕਸ਼ਾਪ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਮੈਰੀਟੋਰੀਅਸ ਸਕੂਲ ਵਿਖੇ ਲਗਾਏ ਗਏ ਬੂਟੇ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੈਰੀਟੋਰੀਅਸ ਸਕੂਲ ਮੁਹਾਲੀ ਦੀ ਪਿ੍ੰਸੀਪਲ ਰਿਤੂ ਸ਼ਰਮਾ ਦੇ ਉੱਦਮ ਸਦਕਾ ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਨਕ ਫੇਜ਼-7 ਵਿਚਲੀ ਬ੍ਰਾਂਚ ਵਲੋਂ ਮੈਰੀਟੋਰੀਅਸ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਰੋਸ ਮਾਰਚ ਅੱਜ

ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰਵਾਉਣ ਲਈ ਪੰਥਕ ਅਕਾਲੀ ਲਹਿਰ ਵਲੋਂ ਅੱਜ 24 ਸਤੰਬਰ ਨੂੰ ਮੁਹਾਲੀ ਤੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਇਸ ਸੰਬੰਧੀ ਅੱਜ ਇਥੇ ...

ਪੂਰੀ ਖ਼ਬਰ »

ਸ੍ਰੀ ਪਰਸ਼ੂਰਾਮ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਕਰਵਾਈ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-9 ਵਿਚਲੇ ਸ੍ਰੀ ਪਰਸ਼ੂਰਾਮ ਮੰਦਰ ਵਿਖੇ 7 ਰੋਜ਼ਾ ਸ੍ਰੀਮਦ ਭਾਗਵਤ ਕਥਾ ਕਰਵਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਸੇਵਾ-ਮੁਕਤ ਐਸ. ਪੀ. ਵੀ. ਕੇ. ਵੈਦ ...

ਪੂਰੀ ਖ਼ਬਰ »

ਸੇਂਟ ਜੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਸੈਕਟਰ-44 ਦਾ ਸਥਾਪਨਾ ਦਿਹਾੜਾ ਮਨਾਇਆ

ਚੰਡੀਗੜ੍ਹ, 23 ਸਤੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-44 ਸਥਿਤ ਸੇਂਟ ਜੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਸਕੂਲ ਦਾ 'ਸਥਾਪਨਾ ਦਿਹਾੜਾ' ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ...

ਪੂਰੀ ਖ਼ਬਰ »

ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਦੋ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ

ਚੰਡੀਗੜ੍ਹ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤੇਰਯ ਨੇ ਅੱਜ ਰਾਜਭਵਨ ਵਿਚ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਦੋ ਨਵੇਂ ਮੈਂਬਰਾਂ ਸ੍ਰੀਮਤੀ ਜੋਤੀ ਬੈਂਦਾ ਅਤੇ ਰਾਜੇਂਦਰ ਕੁਮਾਰ ਨੂੰ ਅਹੁੱਦਾ ਤੇ ਭੇਦ ਗੁਪਤ ਰੱਖਣ ਦੀ ਸਹੁੰ ਦਿਵਾਈ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਚੰਡੀਗੜ੍ਹ ਵਲੋਂ ਮਾਹਵਾਰੀ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 23 ਸਤੰਬਰ (ਨਵਿੰਦਰ ਸਿੰਘ ਬੜਿੰਗ) ਨਹਿਰ ਯੁਵਾ ਕੇਂਦਰ ਚੰਡੀਗੜ੍ਹ ਵਲੋਂ ਮਾਹਵਾਰੀ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-25 ਵਿਖੇ ਓਪਨ ਆਈਜ਼ ਫਾਊਾਡੇਸਨ ਸੰਸਥਾ ਦੇ ਸਹਿਯੋਗ ਨਾਲ ਸੰਜਨਾ ਵਤਸ ...

ਪੂਰੀ ਖ਼ਬਰ »

ਪ੍ਰਾਚੀਨ ਕਲਾ ਕੇਂਦਰ ਦੇ ਪ੍ਰੋਗਰਾਮ 'ਚ ਵਿਦੁਸੀ ਜੈਲਕਸ਼ਮੀ ਸੇਖ਼ਰ ਨੇ ਵੀਨਾ ਵਾਦਨ ਦੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੋਹਿਆ

ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ)-ਇੱਥੇ ਪ੍ਰਚੀਨ ਕਲਾ ਕੇਂਦਰ ਵਲੋਂ ਅੱਜ ਸੰਗੀਤ ਦੇ ਵਿਸ਼ੇਸ਼ ਪ੍ਰੋਗਰਾਮ ਵਿਚ ਚੇਨਈ ਦੀ ਉੱਘੀ ਕਲਾਕਾਰ ਵਿਦੁਸੀ ਜੈਲਕਸ਼ਮੀ ਸੇਖ਼ਰ ਵਲੋਂ ਵੀਨਾ ਵਾਦਨ ਦੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੋਹਿਆ | ਪ੍ਰਾਚੀਨ ਕਲਾ ਕੇਂਦਰ ਦੇ ...

ਪੂਰੀ ਖ਼ਬਰ »

ਖਣਨ ਅਧਿਕਾਰੀ ਨੂੰ ਜੁਰਮਾਨਾ

ਚੰਡੀਗੜ੍ਹ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਸੇਵਾ ਦਾ ਅਧਿਕਾਰ ਕਮਿਸ਼ਨ ਨੇ ਇਕ ਖਣਨ ਅਧਿਕਾਰੀ ਓਮ ਦੱਤ ਸ਼ਰਮਾ ਦੇ ਕੰਮ 'ਚ ਢਿਲਾਈ ਕਰਨ 'ਤੇ ਉਸ 'ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ | ਕਮਿਸ਼ਨ ਦੇ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸੇਵਾ ਪਖਵਾੜੇ ਤਹਿਤ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਜੀਵਨ 'ਤੇ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਸਤੰਬਰ ਜਨਮ ਦਿਨ ਤੋਂ ਚਲਾਏ ਜਾ ਰਹੇ ਸੇਵਾ ਪਖਵਾੜੇ ਤਹਿਤ ਚੰਡੀਗੜ੍ਹ ਭਾਜਪਾ ਵਲੋਂ ਸੈਕਟਰ 17 ਦੇ ਪਲਾਜਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਇਕ ਪ੍ਰਦਰਸ਼ਨੀ ਲਗਾਈ ਗਈ | ਉਪਰੋਕਤ ...

ਪੂਰੀ ਖ਼ਬਰ »

ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ਾ ਸੈਮੀਨਾਰ ਕੱਲ੍ਹ-ਜਸਮੀਤ ਭਾਟੀਆ

ਜਲੰਧਰ, 23 ਸਤੰਬਰ (ਅ.ਬ.)-ਜੋ ਵਿਦਿਆਰਥੀ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਹਨ ਉਨ੍ਹਾਂ ਦੀ ਜਾਣਕਾਰੀ ਲਈ ਪੰਜਾਬ ਅਤੇ ਉੱਤਰੀ ਭਾਰਤ ਦੀ ਇਕ ਨਾਮਵਰ ਸੰਸਥਾ ਲੈਂਡਮਾਰਕ ਇਮੀਗ੍ਰੇਸ਼ਨ ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਦੇ 75 ਸਕੂਲਾਂ 'ਚ ਪਲਾਸਟਿਕ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ, 23 ਸਤੰਬਰ (ਨਵਿੰਦਰ ਸਿੰਘ ਬੜਿੰਗ)-'ਸਵੱਛ ਅੰਮਿ੍ਤ ਮਹੋਤਸਵ' ਮੁਹਿੰਮ ਤਹਿਤ ਸ਼ਹਿਰ ਦੇ 75 ਸਕੂਲਾਂ ਨੇ 'ਪਲਾਸਟਿਕ ਮੁਕਤ ਚੰਡੀਗੜ੍ਹ' ਮੁਹਿੰਮ ਚਲਾਈ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਘਰਾਂ ਤੋਂ ਪਲਾਸਟਿਕ ਦੀਆਂ ਵਸਤੂਆਂ/ਉਤਪਾਦਾਂ ਨੂੰ ਇਕੱਠਾ ਕਰਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਅਤੇ ਗਾਂਜੇ ਸਮੇਤ 1 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ 1 ਮੁਲਜ਼ਮ ਨੂੰ 10 ਗ੍ਰਾਮ ਨਸ਼ੀਲਾ ਪਦਾਰਥ ਅਤੇ 15 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਧੋਖੇ ਨਾਲ ਬੈਂਕ 'ਚੋਂ 38 ਹਜ਼ਾਰ ਰੁ. ਉਡਾਏ

ਖਰੜ, 23 ਸਤੰਬਰ (ਜੰਡਪੁਰੀ)-ਭਾਵੇਂ ਮੋਬਾਈਲ ਕੰਪਨੀਆਂ ਵਲੋਂ ਮੈਸੇਜ ਭੇਜ ਕੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਅਗਰ ਤੁਹਾਡੇ ਤੋਂ ਕੋਈ ਓ. ਟੀ. ਪੀ. ਨੰਬਰ ਮੰਗੇ ਜਾਂ ਕੁਝ ਕਲਿੱਕ ਕਰਨ ਲਈ ਕਹੇ ਤਾਂ ਤੁਸੀਂ ਅਜਿਹਾ ਨਾ ਕਰਨਾ ਕਿਉਂਕਿ ਤੁਹਾਡੇ ਨਾਲ ਧੋਖਾਧੜੀ ਹੋ ...

ਪੂਰੀ ਖ਼ਬਰ »

ਏਕਤਾ ਵਿਹਾਰ ਕਾਲੋਨੀ ਦੇ ਲੋਕਾਂ ਵਲੋਂ ਨਗਰ ਕੌਂਸਲਰ ਅਧਿਕਾਰੀਆਂ 'ਤੇ ਕਾਲੋਨੀ 'ਚ ਨਾਜਾਇਜ਼ ਉਸਾਰੀਆਂ ਕਰਵਾਉਣ ਦਾ ਦੋਸ਼

ਜ਼ੀਰਕਪੁਰ, 23 ਸਤੰਬਰ (ਅਵਤਾਰ ਸਿੰਘ)-ਏਕਤਾ ਵਿਹਾਰ ਬਲਟਾਣਾ ਦੇ ਵਸਨੀਕਾਂ ਨੇ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ 'ਤੇ ਕਾਲੋਨੀਆਂ ਵਿਚ ਨਾਜਾਇਜ਼ ਉਸਾਰੀਆਂ ਕਰਵਾਉਣ ਦੇ ਗੰਭੀਰ ਦੋਸ਼ ਲਾਏ ਹਨ | ਕਾਲੋਨੀ ਵਾਸੀਆਂ ਦਾ ਦੋਸ਼ ਹੈ ਕਿ ਕੁਝ ਲੋਕਾਂ ਵਲੋਂ ਕਾਲੋਨੀ ਦੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ ਆਉਣ ਨਾਲ ਨੌਜਵਾਨ ਦੀ ਮੌਤ

ਲਾਲੜੂ, 23 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਲੈਹਲੀ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਉਮਰ ਕਰੀਬ 30 ਸਾਲ ਜਾਪਦੀ ਹੈ, ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ ਹੈ | ਰੇਲਵੇ ਪੁਲਿਸ ਨੇ ਸੀ. ਆਰ. ...

ਪੂਰੀ ਖ਼ਬਰ »

ਚੋਰੀ ਦੇ 10 ਮੋਟਰਸਾਈਕਲਾਂ ਸਮੇਤ 4 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਉਕਤ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ 10 ਮੋਟਰਸਾਈਕਲ ਵੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਕਿਸਾਨਾਂ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ

ਚੰਡੀਗੜ੍ਹ, 23 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਫ਼ਸਲ ਦਾ ਹੋਇਆ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਏ | ਉਨ੍ਹਾਂ ਕਿਹਾ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ...

ਪੂਰੀ ਖ਼ਬਰ »

'ਆਪ' ਸਰਕਾਰ ਨੂੰ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ 'ਤੇ ਧਿਆਨ ਦੇਣਾ ਚਾਹੀਦੈ -ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ ਵੱਲ ਧਿਆਨ ...

ਪੂਰੀ ਖ਼ਬਰ »

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਵਲੋਂ ਫੋਰੈਸਟ ਕੰਪਲੈਕਸ ਮੁਹਾਲੀ ਵਿਖੇ ਪੰਜਾਬ ਦੇ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਡਾਇਰੈਕਟਰਾਂ ਸਮੇਤ ਸੀ. ਈ. ਓ. ...

ਪੂਰੀ ਖ਼ਬਰ »

7ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਅਪੂਰਵ ਅਪਾਰਟਮੈਂਟ 'ਚ 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਹਰਸਿਮਰਨਜੀਤ ਸਿੰਘ ਉਮਰ 26 ਸਾਲ ਵਾਸੀ ਬਰਨਾਲਾ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਰੈੱਡ ਕਰਾਸ ਵਲੋਂ ਲਾਇਸੰਸ ਬਣਾਉਣ ਵਾਲੇ ਸਿਖਿਆਰਥੀਆਂ ਨੂੰ ਦਿੱਤੀ ਗਈ ਫਸਟ ਏਡ ਟ੍ਰੇਨਿੰਗ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਭਾਈ ਘਨੱ੍ਹਈਆ ਜੀ ਦੀ ਬਰਸੀ ਨੂੰ 'ਮਾਨਵ ਸੰਕਲਪ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਟ੍ਰੇਨਿੰਗ ...

ਪੂਰੀ ਖ਼ਬਰ »

'ਖੇਡੋ ਪੰਜਾਬ, ਵਧੋ ਪੰਜਾਬ' ਦੇ ਬਲਾਕ ਪੱਧਰੀ ਟੂਰਨਾਮੈਂਟਾਂ 'ਚ ਗੁਰੂ ਨਾਨਕ ਖ਼ਾਲਸਾ ਹਾਈ ਸਕੂਲ ਮਾਜਰੀ ਦੀ ਰਹੀ ਝੰਡੀ

ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਵਲੋਂ 'ਖੇਡੋ ਪੰਜਾਬ, ਵਧੋ ਪੰਜਾਬ-2022' ਅਧੀਨ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਗੁਰੂ ਨਾਨਕ ਖ਼ਾਲਸਾ ਮਾਡਲ ਹਾਈ ਸਕੂਲ ਮਾਜਰੀ ਦੇ ਵਿਦਿਆਰਥੀਆਂ ਵਲੋਂ ਰੱਸਾਕਸੀ ਅਤੇ ਖੋ-ਖੋ ਦੇ ਮੁਕਾਬਲਿਆਂ 'ਚ ਭਾਗ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਵਲੋਂ ਵੱਖ-ਵੱਖ ਥਾਈਾ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਸਰਕਾਰ ਵਲੋਂ ਹਰ ਸਾਲ 30 ਸਤੰਬਰ ਤੱਕ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਸਮੇਂ 10 ਫ਼ੀਸਦੀ ਦੀ ਛੋਟ ਦਿੱਤੀ ਜਾਂਦੀ ਹੈ | ਇਸ ਤਹਿਤ ਨਗਰ ਨਿਗਮ ਮੁਹਾਲੀ ਦੀ ਹਦੂਦ ਅੰਦਰ ਪੈਂਦੇ ਵੱਖ-ਵੱਖ ਫੇਜ਼ਾਂ/ਸੈਕਟਰਾਂ ਦੇ ...

ਪੂਰੀ ਖ਼ਬਰ »

ਜੀ. ਸੀ. ਲਾਂਡਰਾਂ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ 750 ਯੂਨਿਟ ਖ਼ੂਨ ਇਕੱਤਰ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਵੈ-ਇਛੁੱਕ ਤੌਰ 'ਤੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਵਲੋਂ 750 ਯੂਨਿਟ ਖ਼ੂਨ ਦਾਨ ਕੀਤਾ ਗਿਆ | ਚੰਡੀਗੜ੍ਹ ...

ਪੂਰੀ ਖ਼ਬਰ »

ਟੀ. ਬੀ. ਦੇ ਮਰੀਜ਼ਾਂ ਨੂੰ ਅਪਣਾਉਣ ਲਈ ਲੋਕ ਅਤੇ ਕਾਰੋਬਾਰੀ ਅਦਾਰੇ ਅੱਗੇ ਆਉਣ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਹੁਣ ਕੋਈ ਵੀ ਵਿਅਕਤੀ ਜਾਂ ਅਦਾਰਾ ਤਪਦਿਕ ਦੇ ਮਰੀਜ਼ਾਂ ਨੂੰ ਅਪਣਾ ਕੇ ਉਨ੍ਹਾਂ ਦੀਆਂ ਖ਼ੁਰਾਕੀ ਲੋੜਾਂ 'ਤੇ ਹੋਰ ਜ਼ਰੂਰਤਾਂ ਪੂਰੀਆਂ ਕਰਕੇ ਉਨ੍ਹਾਂ ਦੀ ਮਦਦ ਕਰ ਸਕਦਾ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਡੀ. ਸੀ. ਨੇ ਸ਼ਹਿਰੀ ਵਿਕਾਸ ਕਾਰਜਾਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ | ਇਸ ਮੌਕੇ ਉਨ੍ਹਾਂ ਜਿਥੇ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ...

ਪੂਰੀ ਖ਼ਬਰ »

ਦਸਮੇਸ਼ ਵੈੱਲਫ਼ੇਅਰ ਕੌਂਸਲ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਦਾ ਜਥਾ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਨਤਮਸਤਕ ਹੋਇਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਸੰਬੰਧੀ ...

ਪੂਰੀ ਖ਼ਬਰ »

ਹਾਊਸਿੰਗ ਸੁਸਾਇਟੀ ਦੇ ਵਸਨੀਕਾਂ ਨੇ ਬੁਨਿਆਦੀ ਸਹੂਲਤਾਂ ਉਪਲੱਬਧ ਨਾ ਹੋਣ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪ੍ਰੀਤ ਸਿਟੀ ਹਾਊਸਿੰਗ ਸੁਸਾਇਟੀ ਸੈਕਟਰ-86 ਮੁਹਾਲੀ ਦੇ ਵਸਨੀਕਾਂ ਨੇ ਉਨ੍ਹਾਂ ਨੰੂ ਬੁਨਿਆਦੀ ਸਹੂਲਤਾਂ ਨਾ ਮਿਲਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਬਿਲਡਰ ਵਲੋਂ ਉਨ੍ਹਾਂ ਨੂੰ ਬਿਜਲੀ ਤੇ ਪਾਣੀ ਦੀ ਸਹੂਲਤ ਨਹੀਂ ਦਿੱਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX