ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  7 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  18 minutes ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  34 minutes ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  43 minutes ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਅੰਮ੍ਰਿਤਸਰ / ਦਿਹਾਤੀ

ਧਰਨੇ 'ਚ ਪਾਵਰਕਾਮ ਦੇ ਦੋ ਸ਼ਰਾਬੀ ਕਰਮਚਾਰੀਆਂ ਵਲੋਂ ਮਾਈਕ ਖੋਹਣ ਦੀ ਕੋਸ਼ਿਸ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)- ਸਰਹੱਦੀ ਪਿੰਡ ਚਾਹੜਪੁਰ ਦੀ 24 ਘੰਟੇ ਬਿਜਲੀ ਸਪਲਾਈ ਪਿਛਲੇ 3 ਦਿਨ ਤੋਂ ਬੰਦ ਰਹਿਣ ਮਗਰੋਂ ਆਏ ਟਰਾਂਸਫਾਰਮਰ ਨੂੰ ਚੜ੍ਹਾਉਣ ਲਈ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਰਿਸ਼ਵਤ ਮੰਗਣ ਦੇ ਦੋਸ਼ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਚਾਰ ਮੈਂਬਰ ਪ੍ਰਗਟ ਸਿੰਘ ਦੀ ਅਗਵਾਈ ਹੇੇਠ ਪਿੰਡ ਵਾਸੀਆਂ ਨੇ ਪਾਵਰਕਾਮ ਦੀ ਸਬ ਸਟੇਸ਼ਨ ਗੱਗੋਮਾਹਲ ਅੱਗੇ ਧਰਨਾ ਦਿੱਤਾ ਤੇ ਪਾਵਰਕਾਮ ਦੇ ਰਿਸ਼ਵਤ ਮੰਗਣ ਵਾਲੇ ਰਸ਼ਪਾਲ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਵਿਚ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦੋਂ ਪਾਵਰਕਾਮ ਦੇ ਮੁਲਾਜ਼ਮ ਰਸ਼ਪਾਲ ਸਿੰਘ ਦੀ ਹਮਾਇਤ ਕਰਨ ਲਈ ਹਰਜਿੰਦਰ ਸਿੰਘ ਐਸ.ਐਸ.ਏ. ਆ ਧਮਕਿਆ | ਉਸ ਨੇ ਯੂਨੀਅਨ ਆਗੂਆਂ ਨੂੰ ਨਾਅਰੇਬਾਜੀ ਬੰਦ ਕਰਨ ਤੇ ਧਰਨਾ ਉਠਾਉਣ ਲਈ ਕਿਹਾ ਤੇ ਧਰਨੇ ਵਿਚ ਲੱਗੇ ਸਪੀਕਰ ਦਾ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ | ਯੂਨੀਅਨ ਦੇ ਕਾਰਕੁੰਨਾਂ ਨੇ ਇਨ੍ਹਾਂ ਦੋਹਾਂ ਮੁਲਾਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਰਸ਼ਪਾਲ ਸਿੰਘ ਕਿਸੇ ਤਰ੍ਹਾਂ ਭੱਜ ਗਿਆ ਜਦਕਿ ਹਰਜਿੰਦਰ ਸਿੰਘ ਜੋ ਸ਼ਰਾਬੀ ਹਾਲਤ ਵਿਚ ਸੀ, ਨੂੰ ਧਰਨੇ ਵਾਲੇ ਲੋਕਾਂ 'ਚ ਬਿਠਾ ਲਿਆ | ਮੌਕੇ 'ਤੇ ਪੁੱਜੇ ਗੱਗੋਮਾਹਲ ਦੇ ਚੌਕੀ ਇੰਚਾ: ਐਸ.ਆਈ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪਾਵਰਕਾਮ ਦੇ ਇਨ੍ਹਾਂ ਕਰਮਚਾਰੀਆਂ ਨੇ ਧਰਨੇ 'ਚ ਖੱਲਰ ਪਾਉਣ ਦੀ ਕੋਸ਼ਿਸ਼ ਕੀਤੀ ਹੈ ਜਿਨ੍ਹਾਂ ਖ਼ਿਲਾਫ਼ ਕਿਸਾਨ ਯੂਨੀਅਨ ਵਲੋਂ ਦਰਖਾਸਤ ਦਿੱਤੀ ਹੈ ਤੇ ਇਨ੍ਹਾਂ 'ਚੋਂ ਹਰਜਿੰਦਰ ਸਿੰਘ ਨੂੰ ਪੁਲਿਸ ਦੇ ਸਪੁਰਦ ਕੀਤਾ ਹੈ | ਧਰਨੇ ਨੂੰ ਸੰਬੋਧਨ ਕਰਨ ਵਾਲਿਆਂ 'ਚ ਪ੍ਰਗਟ ਸਿੰਘ ਚਾਹੜਪੁਰ, ਰੁਪਿੰਦਰ ਸਿੰਘ ਮੱਦੂਛਾਂਗਾ ਜ਼ਿਲ੍ਹਾ ਪ੍ਰਧਾਨ ਪ੍ਰਚਾਰ ਕਮੇਟੀ, ਪੂਰਨ ਸਿੰਘ ਗੱਗੋਮਾਹਲ, ਬਲਜੀਤ ਸਿੰਘ, ਹਰਜੀਤ ਸਿੰਘ, ਚਰਨਜੀਤ ਸਿੰਘ, ਹਰਪਾਲ ਸਿੰਘ, ਸੋਨਾ ਦਹੂਰੀਆ, ਧਰਮ ਸਿੰਘ, ਹਰਦੀਪ ਸਿੰਘ ਆਦਿ ਸ਼ਾਮਿਲ ਸਨ, ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |

ਪਾਵਰਕਾਮ ਦੇ ਉੱਚ ਅਧਿਕਾਰੀਆਂ ਨੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਕਰਾਂਗੇ

ਗੱਗੋਮਾਹਲ, 23 ਸਤੰਬਰ (ਬਲਵਿੰਦਰ ਸਿੰਘ ਸੰਧੂ)- ਪਾਵਰਕਾਮ ਦੀ ਸਬ ਡਵੀਜਨ ਰਮਦਾਸ ਵਿਖੇ ਸਮੂਹ ਕਰਮਚਾਰੀਆਂ ਦੀ ਸਾਥੀ ਸੁਦੇਸ਼ ਕੁਮਾਰ ਮੀਤ ਪ੍ਰਧਾਨ ਬਾਰਡਰ ਜ਼ੋਨ ਇੰਪਲਾਈਜ ਫੈੱਡਰੇਸ਼ਨ (ਚਾਹਲ ਗਰੁੱਪ), ਸਾਥੀ ਅਸ਼ਵਨੀ ਕੁਮਾਰ ਜੇ.ਈ. ਸਕੱਤਰ ਟੀ.ਐਸ.ਯੂ. ਮੰਡਲ ਅਜਨਾਲਾ, ...

ਪੂਰੀ ਖ਼ਬਰ »

ਗੁ: ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਦੌਲੋ ਨੰਗਲ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਗੁਰਦੁਆਰਾ ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਦੌਲੋ ਨੰਗਲ ਦੀ ਮੀਟਿੰਗ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦਸਮੇਸ਼ ਗੁਰਮਤਿ ਸੰਗੀਤ ਅਕੈਡਮੀ ਦੌਲੋਨੰਗਲ ਦੀਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਉੱਪ ਮੁੱਖ ਇੰਜੀਨੀਅਰ ਨਾਲ ਮੀਟਿੰਗ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਵਫਦ ਵਲੋਂ ਪੰਜਾਬ ਰਾਜ ਸਟੇਟ ਕਾਰਪੋਰੇਸ਼ਨ ਦੇ ਉੱਪ ਮੁੱਖ ਇੰਜੀਨੀਅਰ ਜਤਿੰਦਰ ਸਿੰਘ ਨਾਲ ਮੀਟਿੰਗ ਕੀਤੀ, ਜਿਸ 'ਚ ਜਥੇਬੰਦੀ ਵਲੋਂ ਬਿਜਲੀ ਨਾਲ ਸੰਬੰਧਿਤ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਪਿਆ ਬੂਰ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਬ-ਡਵੀਜ਼ਨ ਲੋਪੋਕੇ ਵਿਖੇ ਬਿਜਲੀ ਕਾਮਿਆਂ ਦੀ ਜੇਤੂ ਰੈਲੀ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਸਮੂਹ ਬਿਜਲੀ ਕਾਮਿਆਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਪ੍ਰਧਾਨ ਸਕੱਤਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਤਰਸਿੱਕਾ ਵਲੋਂ ਵਾਤਾਵਰਨ ਜਾਗਰੂਕਤਾ ਕੈਂਪ

ਤਰਸਿੱਕਾ, 23 ਸਤੰਬਰ (ਅਤਰ ਸਿੰਘ ਤਰਸਿੱਕਾ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ: ਮਨਿੰਦਰ ਸਿੰਘ ਦੀ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਹਰਸ਼ਾ ਛੀਨਾ, 23 ਸਤੰਬਰ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਚੇਅਰਮੈਨ ਮਿਆਦੀਆਂ ਵਲੋਂ ਬੋਹਲੀਆਂ 'ਚ 'ਆਪ' ਵਰਕਰਾਂ ਨਾਲ ਮੀਟਿੰਗ

ਓਠੀਆਂ, 23 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਬੋਹਲੀਆਂ ਵਿਖੇ ਪ੍ਰਧਾਨ ਜਸਪਾਲ ਸਿੰਘ ਫੌਜੀ ਛੀਨਾ ਦੇ ਗ੍ਰਹਿ ਵਿਖੇ ਪਨਗ੍ਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ 'ਆਪ' ਦੇ ਵਰਕਰਾਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬੁੱਢਾ ਥੇਹ 'ਚ ਭਾਸ਼ਣ ਮੁਕਾਬਲੇ

ਬਿਆਸ, 23 ਸਤੰਬਰ (ਫੇਰੂਮਾਨ)- ਸਥਾਨਕ ਸਰਕਾਰੀ ਮਿਡਲ ਸਕੂਲ ਬੁੱਢਾ ਥੇਹ 'ਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਸਕੂਲ ਮੁੱਖ ਅਧਿਆਪਕਾ ਪ੍ਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਿਸ਼ੋਰ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਦਾ ਸੂਬਾ ਪੱਧਰੀ ਦੂਸਰਾ ਜਥੇਬੰਦਕ ਇਜਲਾਸ ਕੱਲ੍ਹ ਤੋਂ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ 25 ਤੋਂ 27 ਸਤੰਬਰ ਤੱਕ ਤਿੰਨ ਰੋਜ਼ਾ ਹੋ ਰਹੇ ਸੂਬਾ ਪੱਧਰੀ ਜ਼ਿਲ੍ਹਾ ਸੰਗਰੂਰ ਦੇ ਇਤਿਹਾਸਕ ਨਗਰ ਜਖੇਪਲ ਵਿਖੇ ਉਸਾਰੇ ਗਏ ਗ਼ਦਰੀ ਗੁਲਾਬ ਕੌਰ ਹਾਲ 'ਚ ਦੂਸਰੇ ਜਥੇਬੰਧਕ ...

ਪੂਰੀ ਖ਼ਬਰ »

ਹਰਭਜਨ ਸਿੰਘ ਵਲੋਂ ਕੀਤੇ ਯਤਨਾਂ ਦੀ ਖੇਡ ਪ੍ਰੇਮੀਆਂ ਵਲੋਂ ਸ਼ਲਾਘਾ

ਅਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)- 'ਆਪ' ਵਲੋਂ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਵਲੋਂ ਅੰਮਿ੍ਤਸਰ 'ਚ ਕੌਮਾਂਤਰੀ ਪੱਧਰ ਦਾ ਕ੍ਰਿਕੇਟ ਸਟੇਡੀਅਮ ਲਈ ਕੀਤੇ ਜਾ ਰਹੇ ਯਤਨਾ ਦੀ ਖੇਡ ਪ੍ਰੇਮੀਆਂ ਵਲੋਂ ਸ਼ਲਾਘਾ ਕੀਤੀ ਗਈ ਹੈ ਤੇ ਕਿਹਾ ਕਿ ਇਸ ਨਾਲ ...

ਪੂਰੀ ਖ਼ਬਰ »

ਕਾਮਰਸ, ਇਕਨਾਮਿਕਸ ਤੇ ਮੈਨੇਜਮੈਂਟ ਸਟੱਡੀਜ਼ 'ਤੇ ਦੋ ਹਫ਼ਤਿਆਂ ਦਾ ਰਿਫਰੈਸ਼ਰ ਕੋਰਸ

ਅੰਮਿ੍ਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ 'ਚ ਰਾਸ਼ਟਰੀ ਪੱਧਰ ਦਾ ਕਾਮਰਸ, ਇਕਨਾਮਿਕਸ ਅਤੇ ਮੈਨੇਜਮੈਂਟ ਵਿਸ਼ੇ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ

ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਹੇਠ, ਬਲਾਕ ਖੇਤੀਬਾੜੀ ਅਫਸਰ ਡਾ: ਕੁੁਲਦੀਪ ਸਿੰਘ ਮੱਤੇਵਾਲ ਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ਕਤੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਣੇ ਰਣਜੀਤ ਸਿੰਘ ਕੇਸੀ

ਨਵਾਂ ਪਿੰਡ, 23 ਸਤੰਬਰ (ਜਸਪਾਲ ਸਿੰਘ)- ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸੰਬੰਧੀ ਭਗਵਾਨ ਵਾਲਮੀਕ ਸਿੰਘ ਸ਼ਕਤੀ ਦਲ ਦੀ ਜ਼ਿਲ੍ਹਾ ਪੱਧਰੀ ਹੋਈ ਅਹਿਮ ਮੀਟਿੰਗ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਦਲ ਦੇ ਕੌਮੀ ਚੇਅਰਮੈਨ ਜੈਮਲ ਸਿੰਘ ਰਡਾਲਾ ਵਲੋਂ ਕੀਤੀਆਂ ਗਈਆਂ ਅਹਿਮ ...

ਪੂਰੀ ਖ਼ਬਰ »

ਜੂੰ ਦੀ ਚਾਲੇ ਸੜਕ ਨਿਰਮਾਣ ਕਾਰਨ ਵਾਪਰ ਰਹੇ ਹਾਦਸੇ-ਬੋਨੀ ਅਜਨਾਲਾ

ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)- ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਇੱਥੇ ਭਖਦੀਆਂ ਸਮੱਸਿਆਵਾਂ ਤੇ ਖਾਸ ਕਰਕੇ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਮਦਾਸ ਤੱਕ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਦਾ ਜ਼ਿਲ੍ਹਾ ਤੇ ਬਲਾਕ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਦੌਰਾਨ ਸਰਕਾਰੀ ਕਾਲਜ ਅਜਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਪਹਿਲੇ ਸਥਾਨ ਹਾਸਿਲ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਦਾਣਾ ਮੰਡੀ ਅਟਾਰੀ ਅੱਗੇ ਧਰਨਾ

ਅਟਾਰੀ, 23 ਸਤੰਬਰ (ਗੁਰਦੀਪ ਸਿੰਘ ਅਟਾਰੀ)- ਕਿਸਾਨਾਂ ਨੇ 3 ਦਿਨਾਂ ਤੋਂ ਬਾਸਮਤੀ ਦੀ ਖਰੀਦ ਨਾ ਹੋਣ ਕਾਰਨ ਕੌਮਾਂਤਰੀ ਅਟਾਰੀ ਲਾਹੌਰ ਹਾਈਵੇ ਰੋਡ 'ਤੇ ਸਥਿਤ ਦਾਣਾ ਮੰਡੀ ਅਟਾਰੀ ਦੇ ਸਾਹਮਣੇ ਰੋਸ ਧਰਨਾ ਦਿੱਤਾ | ਅੰਤਰਰਾਸ਼ਟਰੀ ਹਾਈਵੇ ਰੋਡ ਬੰਦ ਹੋਣ ਕਾਰਨ ਰੀਟਰੀਟ ...

ਪੂਰੀ ਖ਼ਬਰ »

ਸਮੈਕ ਤੇ ਡਰੱਗ ਮਨੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ, ਦੋ ਕਾਬੂ

ਹਰਸ਼ਾ ਛੀਨਾ, 23 ਸਤੰਬਰ (ਕੜਿਆਲ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ. ਸਵਪਨ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਥਾਣਾ ਰਾਜਾਸਾਂਸੀ ਤੇ ਪੁਲਿਸ ਥਾਣਾ ਭਿੰਡੀ ਸੈਦਾਂ ਵਲੋਂ ਕੀਤੀ ਸਾਂਝੀ ਕਾਰਵਾਈ ਤਹਿਤ ਪਿੰਡਾਂ ...

ਪੂਰੀ ਖ਼ਬਰ »

ਹਲਕੇ ਦੀ ਬਿਹਤਰੀ ਲਈ ਹਮੇਸ਼ਾ ਲੋਕਾਂ ਨਾਲ ਖੜ੍ਹੇ ਰਹਾਂਗੇ-ਲਾਲੀ ਮਜੀਠੀਆ

ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)- 'ਆਪ' ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਹੇਠ ਬਲਾਕ ਮਜੀਠਾ ਦੇ ਪਿੰਡ ਮਰੜੀ ਕਲਾਂ ਦੇ ਬਾਬਾ ਨਾਮ ਦੇਵ ਗੁਰਦੁਆਰੇ ਵਿਖੇ ਬਲਵਿੰਦਰ ਸਿੰਘ ਮਰੜੀ ਦੇ ਉਪਰਾਲੇ ਸਦਕਾ ਬੱੁਢਾਪਾ, ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਜਗਦੇਵ ਕਲਾਂ, 23 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਬੁੱਟਰ ਰੈਲੀ 'ਚ ਰਾਜੇਵਾਲ ਕੱਲ੍ਹ ਨੂੰ ਕਰਨਗੇ ਸੰਬੋਧਨ-ਧਰਦਿਉ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਭਾਕਿਯੂ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ 25 ਸਤੰਬਰ ਨੂੰ ਸ਼ਹੀਦ ਮਲਕੀਤ ਸਿੰਘ ਖੇਡ ਸਟੇਡੀਅਮ ਧਰਦਿਉ-ਬੁੱਟਰ (ਨੇੜੇ ਰਾਣਾ ਸ਼ੂਗਰ ਮਿੱਲ) ਵਿਖੇ ਪੰਜਾਬ ਦੇ ਪਾਣੀਆਂ ਦੀ ਗਲਤ ਤਰੀਕੇ ਨਾਲ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਮੰਗਲ ਸਿੰਘ ਨੂੰ ਪਿੰਡ ਨੌਰੰਗਪੁਰ ਦਾ ਪ੍ਰਧਾਨ ਥਾਪਿਆ

ਸਠਿਆਲਾ, 23 ਸਤੰਬਰ (ਸਫਰੀ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਡਾ: ਸੋਹਣ ਸਿੰਘ ਐਮ.ਪੀ. ਦੇ ਰੈਡੀਮੇਡ ਸਟੋਰ ਬੁਤਾਲਾ ਵਿਖੇ ਕੀਤੀ ਗਈ | ਮੀਟਿੰਗ ਉਪਰੰਤ ਪ੍ਰੈੱਸ ਨੂੰ ਸੂਬਾ ਜਥੇਬੰਦਕ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਨੇ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਮੁਕੰਮਲ-ਡੈਮੋਕ੍ਰੇਟਿਕ ਟੀਚਰ ਫਰੰਟ

ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 25 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸੂਬਾ ਪੱਧਰੀ ਇਨਸਾਫ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ 2 ਨੂੰ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਸ਼੍ਰੋਮਣੀ ਕਮੇਟੀ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ 2 ਅਕਤੂਬਰ ਨੂੰ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਤੇ ...

ਪੂਰੀ ਖ਼ਬਰ »

ਮੰਡੀਕਰਨ ਲਈ ਕਿਸਾਨਾਂ ਨੂੰ ਹੋਣਾ ਪੈ ਰਿਹਾ ਖੱਜਲ ਖੁਆਰ

ਟਾਂਗਰਾ , 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਸਥਿਤ ਤਿੰਨ ਨਾਮਵਰ ਦਾਣਾ ਮੰਡੀਆਂ ਜੰਡਿਆਲਾ ਗੁਰੂ, ਟਾਂਗਰਾ, ਤਰਸਿੱਕਾ ਅੰਦਰ ਕਿਸਾਨਾਂ ਦੁਆਰਾ ਝੋਨੇ ਦੀ ਫ਼ਸਲ ਦੀ ਆਮਦ ਬੜੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ, ਪ੍ਰੰਤੂ ...

ਪੂਰੀ ਖ਼ਬਰ »

ਮੰਡੀਕਰਨ ਲਈ ਕਿਸਾਨਾਂ ਨੂੰ ਹੋਣਾ ਪੈ ਰਿਹਾ ਖੱਜਲ ਖੁਆਰ

ਟਾਂਗਰਾ , 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਸਥਿਤ ਤਿੰਨ ਨਾਮਵਰ ਦਾਣਾ ਮੰਡੀਆਂ ਜੰਡਿਆਲਾ ਗੁਰੂ, ਟਾਂਗਰਾ, ਤਰਸਿੱਕਾ ਅੰਦਰ ਕਿਸਾਨਾਂ ਦੁਆਰਾ ਝੋਨੇ ਦੀ ਫ਼ਸਲ ਦੀ ਆਮਦ ਬੜੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ, ਪ੍ਰੰਤੂ ...

ਪੂਰੀ ਖ਼ਬਰ »

ਬਲਾਕ ਅਜਨਾਲਾ-1 ਦੀਆਂ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖਿਆ ਬਲਾਕ ਅਜਨਾਲਾ-1 ਨਾਲ ਸੰਬੰਧਿਤ ਵੱਖ-ਵੱਖ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਉਂਡ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX