ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਦਾ ਉਦਘਾਟਨ ਕਰਨ ਤੋਂ ਬਾਅਦ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਣਕ ਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਦਾ ਲਾਹੇਵੰਦ ਭਾਅ ਦੇਵੇ, ਤਾਂ ਪੰਜਾਬ ਦੇ ਕਿਸਾਨ ਬਦਲਵੀਆਂ ਫ਼ਸਲਾਂ ਬੀਜਣ ਲਈ ਤਿਆਰ ਬਰ ਤਿਆਰ ਹਨ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ 2 ਦਿਨ ਵਿਚ ਪਰਾਲੀ ਦੀ ਸਮੱਸਿਆ ਲਈ ਵੱਡਾ ਫ਼ੈਸਲਾ ਲਿਆ ਜਾ ਰਿਹਾ ਹੈ ਤਾਂ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ | ਉਨ੍ਹਾਂ ਕਿਹਾ ਕਿ 18 ਅਕਤੂਬਰ ਨੂੰ ਪਰਾਲੀ ਦੀ ਸੰਭਾਲ ਲਈ ਲਹਿਰਾਗਾਗਾ ਵਿਖੇ ਇਕ ਕਾਰਖ਼ਾਨੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੂੰ ਨਵੀਆਂ ਤਕਨੀਕਾਂ ਤੇ ਚੁਣੌਤੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੁਦ ਉਨ੍ਹਾਂ ਕੋਲ ਖੇਤਾਂ ਵਿਚ ਪਹੁੰਚ ਕਰਨ ਦੇ ਹੁਕਮ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਰੁੱਝੇ ਕਿਸਾਨ ਕੋਲ ਖੇਤੀ ਸੰਸਥਾਵਾਂ ਕੋਲ ਪਹੁੰਚ ਕਰਕੇ ਨਵੀਆਂ ਖੋਜਾਂ ਤੇ ਤਕਨੀਕਾਂ ਬਾਰੇ ਸਿੱਖਣ ਦਾ ਸਮਾਂ ਨਹੀਂ ਹੁੰਦਾ ਜਿਸ ਕਰਕੇ ਖੇਤੀ ਮਾਹਿਰਾਂ ਨੂੰ ਹੀ ਖੇਤਾਂ ਵੱਲ ਰੁਖ ਕਰਨਾ ਪਵੇਗਾ ਤਾਂ ਕਿ ਕਿਸਾਨ ਆਧੁਨਿਕ ਅਤੇ ਅਗਾਂਹਵਧੂ ਖੇਤੀ ਢੰਗ-ਤਰੀਕਿਆਂ ਨੂੰ ਅਪਣਾ ਕੇ ਹੋਰ ਤਰੱਕੀ ਕਰ ਸਕਣ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਹਿਮ ਯੋਗਦਾਨ ਉਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਯੂਨੀਵਰਸਿਟੀ ਤੋਂ ਸਮੇਂ-ਸਮੇਂ ਸਿਰ ਸੇਧ ਲੈਂਦੇ ਰਹਿਣ ਦੀ ਅਪੀਲ ਕੀਤੀ¢ ਉਨ੍ਹਾਂ ਕਿਹਾ ਕਿ ਸਰਕਾਰ ਦੇ ਅਦਾਰੇ ਪਨਸੀਡ ਵਲੋਂ ਕਣਕ ਦਾ ਮਿਆਰੀ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਫਸਲ ਦਾ ਵੱਧ ਤੋਂ ਵੱਧ ਝਾੜ ਲਿਆ ਜਾ ਸਕੇ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ¢ ਆਪਣੇ ਭਾਸ਼ਣ ਵਿਚ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨਾਂ ਨੂੰ ਮੇਲੇ ਵਿਚੋਂ ਸੁਧਰੇ ਬੀਜ, ਖੇਤੀ ਸਾਹਿਤ, ਫਲਾਂ ਤੇ ਸਬਜੀਆਂ ਦੀ ਪਨੀਰੀ ਆਦਿ ਖਰੀਦ ਲੈ ਕੇ ਜਾਣੀ ਚਾਹੀਦੀ ਹੈ | ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਖੇਤੀ ਖੋਜਾਂ ਬਾਰੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ | ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਕਹੇ | ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਲੋਕ ਸੰਪਰਕ ਦੇ ਸਹਿਯੋਗੀ ਨਿਰਦੇਸ਼ਕ ਡਾ. ਨਿਰਮਲ ਜੌੜਾ ਨੇ ਕੀਤਾ | ਪੰਜਾਬ ਦੇ ਲੋਕ ਕਲਾਕਾਰਾਂ ਸੁਰਜੀਤ ਭੁੱਲਰ ਤੇ ਸੁਰਭੀ ਮਾਨ ਨੇ ਆਪਣੀ ਗਾਇਕੀ ਅਤੇ ਪੰਡਿਤ ਸੋਮਨਾਥ ਕਵੀਸ਼ਰ ਰੋਡੇ ਨੇ ਹਾਜ਼ਰ ਕਿਸਾਨਾਂ ਦਾ ਮਨੋਰੰਜਨ ਕੀਤਾ | ਇਸ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਸਿੰਘ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜਗਤਾਰ ਸਿੰਘ ਦਿਆਲਪੁਰਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੂੰਡੀਆ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸੰਧੂ, ਅਸ਼ੋਕ ਪਰਾਸ਼ਰ ਪੱਪੀ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰੈਮਨ ਡਾ. ਸੁਖਪਾਲ ਸਿੰਘ, ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਨਵਜੋਤ ਜਰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸ਼ਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਹਰਦਿਆਲ ਸਿੰਘ ਗਜ਼ਨੀਪੁਰ, ਮੈਡਮ ਕਿਰਨਜੋਤ ਕੌਰ ਗਿੱਲ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸੁਰਭੀ ਮਲਿਕ ਤੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ¢
ਸੁਰੱਖਿਆ ਘੇਰਾ ਤੋੜ ਕੇ ਮੁੱਖ ਮੰਤਰੀ ਕਿਸਾਨਾਂ ਨੂੰ ਮਿਲੇ
ਮੇਲੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਕਰਕੇ ਪੁਲਿਸ ਵਲੋਂ ਰੱਸੀਆਂ ਲਗਾ ਕੇ ਰਾਸਤੇ ਬੰਦ ਕੀਤੇ ਗਏ ਸਨ ਪਰ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਵਲੋਂ ਲਗਾਏ ਸਟਾਲਾਂ ਦਾ ਦੌਰਾ ਕਰਨ ਤੋਂ ਬਾਅਦ ਜਦੋਂ ਮੁੱਖ ਮੰਤਰੀ ਨੇ ਰੱਸੀ ਦੇ ਪਿੱਛੇ ਖੜ੍ਹੇ ਕਿਸਾਨਾਂ ਨੂੰ ਦੇਖਿਆ, ਤਾਂ ਉਨ੍ਹਾਂ ਨੇ ਸੁਰੱਖਿਆ ਘੇਰਾ ਤੋੜ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੀ ਜਾਣਕਾਰੀ ਲਈ |
ਨਵੀਂ ਦਿੱਲੀ, 23 ਸਤੰਬਰ (ਅ. ਬ.)-ਇੰਡੀਅਨ ਨਿਊਜ਼ਪੇਪਰ ਸੁਸਾਇਟੀ (ਆਈ. ਐਨ. ਐਸ.), ਜੋ ਦੇਸ਼ 'ਚ ਅਖ਼ਬਾਰਾਂ, ਮੈਗਜ਼ੀਨਾਂ ਤੇ ਰਸਾਲਿਆਂ ਦੇ ਪ੍ਰਕਾਸ਼ਕਾਂ ਦੀ ਸਰਬਉੱਚ ਸੰਸਥਾ ਹੈ, ਦੀ ਵੀਡੀਓ-ਕਾਨਫਰੰਸਿੰਗ ਜ਼ਰੀਏ ਹੋਈ 83ਵੀਂ ਸਾਲਾਨਾ ਜਨਰਲ ਬੈਠਕ ਦੌਰਾਨ ਇਸ ਦੇ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਦੇ ਸੁਪਰੀਮ ਕੋਰਟ ਵਲੋਂ ਆਏ ਫ਼ੈਸਲੇ ਨੂੰ ਲੈ ਕੇ 72 ਘੰਟਿਆਂ ਦੇ ਨੋਟਿਸ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਅੱਜ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ 'ਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ...
ਚੰਡੀਗੜ੍ਹ, 23 ਸਤੰਬਰ (ਐਨ. ਐਸ. ਪਰਵਾਨਾ)-ਸੁਪਰੀਮ ਕੋਰਟ ਨੇ ਹੁਣੇ ਜਿਹੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਬਾਰੇ ਜੋ ਇਤਿਹਾਸਕ ਫ਼ੈਸਲਾ ਸੁਣਾਇਆ ਹੈ, ਉਸ ਨੇ ਹੁਣ ਤਕ ਵੱਖ-ਵੱਖ ਕੈਂਪਾਂ ਵਿਚ ਖੜ੍ਹੇ ਦੋਹਾਂ ਗਰੁੱਪਾਂ ਨੂੰ ਇਕ ਤਰ੍ਹਾਂ ਨਾਲ ਨੇੜੇ ਲਿਆ ...
ਲਹਿਰਾ ਮੁਹੱਬਤ, 23 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸੂਬੇ ਭਰ 'ਚ ਬਾਰਿਸ਼ ਕਰਕੇ ਮੌਸਮ ਦੀ ਤਬਦੀਲੀ ਹੋਣ ਨਾਲ ਬਿਜਲੀ ਦੀ ਮੰਗ ਘੱਟ ਹੋਣ ਕਰਕੇ ਸਰਕਾਰੀ ਖੇਤਰ ਦੇ 8 ਚੋਂ 7 ਯੂਨਿਟ ਬੰਦ ਕੀਤੇ ਗਏ ਹਨ | ਮੌਸਮ ਬਦਲਣ ਨਾਲ ਜਿੱਥੇ ਬਿਜਲੀ ਦੀ ਖਪਤ ਘਟੀ ਹੈ ਉਥੇ ਬਿਜਲੀ ਨਿਗਮ ਨੇ ...
ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਉਰੋ ਵਲੋਂ ਅਨਾਜ ਮੰਡੀਆਂ ਦੇ ਲੇਬਰ ਕਾਟੇਜ਼ ਤੇ ਢੋਆ-ਢੁਆਈ (ਟਰਾਂਸਪੋਰਟ) ਦੇ ਟੈਂਡਰਾਂ ਅਤੇ ਕੰਮਾਂ ਵਿਚ ਘਪਲਾ ਕਰਨ ਸੰਬੰਧੀ ਕੀਤੀ ਪੜਤਾਲ ਦੌਰਾਨ ਖ਼ੁਰਾਕ ਸਿਵਲ ਸਪਲਾਈ ਤੇ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਈਨਿੰਗ ਵਾਲੀਆਂ ਸੰਭਾਵੀ ਥਾਵਾਂ ਸੰਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਨੂੰ ਤੁਰੰਤ ਮੁਕੰਮਲ ਕਰਨ ਦੀ ਹਿਦਾਇਤ ਦਿੱਤੀ | ਸਮੂਹ ਡਿਪਟੀ ...
ਦੇਵੀਗੜ੍ਹ, 23 ਸਤੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਗਰੇਵਾਲ ਅੱਜ ਥਾਣਾ ਜੁਲਕਾਂ ਵਿਖੇ ਪੇਸ਼ ਹੋਈ | ਕੁਝ ਦਿਨ ਪਹਿਲਾਂ ਪਠਾਣਮਾਜਰਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ...
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਾਂਝੇ ਪੰਥਕ ਮੁਹਾਜ਼ ਪੰਥਕ ਤਾਲੇਮਲ ਸੰਗਠਨ ਤੇ ਪੰਥਕ ਅਸੈਂਬਲੀ ਵਲੋਂ ਜਨਤਕ ਥਾਵਾਂ 'ਤੇ ਪ੍ਰੀਖਿਆਵਾਂ ਦੌਰਾਨ ਸਿੱਖਾਂ ਅਤੇ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਤੇ ਕੜਾ ਪਹਿਨਣ ਤੋਂ ਰੋਕਣ ...
ਚੰਡੀਗੜ੍ਹ, 23 ਸਤੰਬਰ (ਤਰੁਣ ਭਜਨੀ)-ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਰੋਡ ਐਕਸੈਸ ਫੀਸ ਜਮ੍ਹਾ ਕਰਵਾਉਣ ਲਈ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ...
ਐੱਸ. ਏ. ਐੱਸ. ਨਗਰ, 23 ਸਤੰਬਰ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਰੈਗੂਲਰ ਅਤੇ ਓਪਨ ਸਕੂਲ ਮਾਰਚ-2023 ਦੀਆਂ ਪ੍ਰੀਖਿਆ ਫ਼ੀਸਾਂ ਪ੍ਰਾਪਤ ਕਰਨ ...
ਸੱਤਪਾਲ ਸਿੰਘ ਸਿਵੀਆਂ ਬਠਿੰਡਾ, 23 ਸਤੰਬਰ-ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਹਜ਼ਾਰਾਂ ਕਿਸਾਨ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਤਰਸ ਰਹੇ ਹਨ ਜਦਕਿ ਕਿ ਝੋਨੇ ਦੀ ਫ਼ਸਲ ਐਨ ਪੱਕਣ ਕਿਨਾਰੇ ਹੈ, ਜਿਸ ਦੀ 1 ਅਕਤੂਬਰ ...
ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ)-ਸੋਨੀ ਲਿਵ 'ਤੇ ਫ਼ਿਲਮ 'ਛੱਲੇ ਮੁੰਦੀਆਂ' ਦੇ ਅੱਜ ਰਿਲੀਜ਼ ਹੋਣ 'ਤੇ ਦੇਸ਼ ਭਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦਾ ਨਿਰਦੇਸ਼ਨ ਸੁਨੀਲ ਪੁਰੀ ਨੇ ਦਿੱਤਾ ਹੈ | ਖੇਤੀ ਕੰਟੈਂਟ ਦੇ ਸੰਗ੍ਰਹਿ ਦਾ ਵਿਸਥਾਰ ਕਰਨ ਦੇ ਲਈ ਓ.ਟੀ.ਟੀ ...
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਅੱਜ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਮੁੜ ਤੋਂ ਸ਼ੇਅਰ ਕਾਰੋਬਾਰੀ ਹੇਮੰਤ ਸੂਦ ਅਤੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ ਪਾਸੋਂ ਪੁੱਛ ਪੜਤਾਲ ਕੀਤੀ ਗਈ | ਇਹ ਦੋਵੇਂ ਅੱਜ ...
ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ | ਉਦਘਾਟਨ ਉਪਰੰਤ ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਪਸ਼ੂ ਪਾਲਣ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-'ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿਚ ਅਜਿਹੀ ਪਾਬੰਦੀ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ | ਸ਼ਰਮਾ ਦੇ ਨਾਲ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ ਅਤੇ ਜਰਨਲ ...
ਅੰਮਿ੍ਤਸਰ, 23 ਸਤੰਬਰ (ਅ. ਬ.)-ਪੰਜਾਬ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਜਾਂ ਰਹੀਆਂ ਜਾਨਾਂ ਬਾਰੇ ਚਿੰਤਾ ਪ੍ਰਗਟਾਉਂਦਿਆਂ ਇਨ੍ਹਾਂ ਨੂੰ ਬਚਾਉਣ ਲਈ ਭਾਟੀਆ ਦਿਮਾਗੀ ਬਿਮਾਰੀਆਂ ਤੇ ਨਸ਼ਿਆਂ ਦੇ ਇਲਾਜ ਕੇਂਦਰ, ਅੰਮਿ੍ਤਸਰ ਦੇ ਨਸ਼ੇ ਛੁਡਾਉਣ ਦੇ ਮਾਹਿਰ ਡਾ. ਜਗਦੀਪ ਪਾਲ ...
ਗੁਰਦਾਸਪੁਰ, 23 ਸਤੰਬਰ (ਆਰਿਫ਼)-ਪੰਜਾਬ ਅੰਦਰ ਸਿਆਸੀ ਪਾਰਟੀਆਂ ਦੀ ਚੱਲ ਰਹੀ ਖਿੱਚੋਤਾਣ ਅਤੇ ਦੂਸ਼ਣਬਾਜ਼ੀ ਦੇ ਦੌਰ 'ਚ ਆਮ ਲੋਕਾਂ ਲਈ ਬਹੁਤ ਮੁਸ਼ਕਿਲ ਹੋ ਚੁੱਕਾ ਹੈ ਕਿ ਉਹ ਜ਼ਹਿਨੀ ਤੌਰ 'ਤੇ ਕਿਸ ਪਾਰਟੀ ਉੱਪਰ ਵਿਸ਼ਵਾਸ ਜਿਤਾ ਸਕਣ | ਉਪਰੋਕਤ ਗੱਲਾਂ ਦਾ ਪ੍ਰਗਟਾਵਾ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਪੱਟੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਪੁਲਿਸ ਮੁਲਾਜ਼ਮ ਪਾਸੋਂ ਇਕ ਪਿਸਤੌਲ 30 ਬੋਰ ਅਤੇ 4 ਕਾਰਤੂਸ ਬਰਾਮਦ ਕੀਤੇ ਹਨ ਜਦਕਿ ਇਸ ਮਾਮਲੇ ਵਿਚ ਉਕਤ ਵਿਅਕਤੀ ਦੇ ਤਿੰਨ ਹੋਰ ਸਾਥੀ ਫ਼ਰਾਰ ਹਨ | ਇਸ ਸੰਬੰਧੀ ...
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸਥਾਨਕ ਅਦਾਲਤ ਨੇ ਸ਼ੂਟਰ ਦੀਪਕ ਮੁੰਡੀ ਸਮੇਤ 3 ਮੁਲਜ਼ਮਾਂ ਦਾ ਜਿੱਥੇ ਅੰਮਿ੍ਤਸਰ ਪੁਲਿਸ ਨੂੰ ਰਿਮਾਂਡ ਨਹੀਂ ਦਿੱਤਾ ਹੈ ਜਦਕਿ ਉੱਥੇ ਰੇਕੀ ਕਰਨ ਵਾਲੇ ਸੰਦੀਪ ਕੇਕੜਾ ...
ਸੁਲਤਾਨਪੁਰ ਲੋਧੀ, 23 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਦੀ ਲੜਾਈ ਲੜ ਰਹੇ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ | ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਇਸ ਸਾਲ ਦਾ ਬਾਬਾ ਫ਼ਰੀਦ ਆਗਮਨ ਪੁਰਬ ਸ਼ੁਰੂ ਤੋਂ ਹੀ ਪ੍ਰਬੰਧਾਂ ਸੰਬੰਧੀ ਪ੍ਰਸ਼ਾਸਨ ਦੀ ਬਦਇੰਤਜਾਮੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ | ਪਹਿਲਾਂ ਪ੍ਰਸ਼ਾਸਨ ਦੁਆਰਾ ਅੰਗਰੇਜ਼ੀ 'ਚ ਲਗਾਏ ਗਏ ਬੋਰਡਾਂ ਦੀ ਨਿੰਦਿਆਂ ਹੋਈ | ...
ਅਹਿਮਦਾਬਾਦ, 23 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ ਤੇ ਜੰਗਲ ਸੁਰੱਖਿਆ ਲਈ ਗੰਭੀਰਤਾ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਅਤੇ ਇਕ ਵਾਰ ਪ੍ਰਯੋਗ ਹੋਣ ਵਾਲੀ ਪਲਾਸਟਿਕ ਤੋਂ ਮੁਕਤੀ ਮੁਹਿੰਮ ਨੂੰ ਵੱਧ ਤੋਂ ਵੱਧ ...
ਸੰਯੁਕਤ ਰਾਸ਼ਟਰ, 23 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਮਹਾਂਸਭਾ ਦੇ ਸੰਮੇਲਨ ਤੋਂ ਵੱਖ 'ਬਿ੍ਕਸ' ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੋਈ, ਜਿਸ 'ਚ ਵਿਸ਼ਵ ਸੰਸਥਾਵਾਂ 'ਚ ਬਹੁਪੱਖਵਾਦ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰਨ ਦਾ ਸੰਕਲਪ ਲਿਆ ਗਿਆ ਅਤੇ ਅੱਤਵਾਦ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX