ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਆਪ ਵਿਧਾਇਕ ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਪੰਜਾਬ ਦੀ ਸੌਦੇਬਾਜ਼ੀ ਕਰਨ ਦੀ ਵਾਇਰਲ ਹੋਈ ਆਡੀਓ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਠੇ ਹੋਏ ਵਰਕਰਾਂ ਨੇ ਗੁਰੂਹਰਸਹਾਏ ਦੇ ਬਾਜ਼ਾਰਾਂ ਅੰਦਰ ਰੋਸ ਮਾਰਚ ਕੱਢਿਆ ਅਤੇ ਮੰਤਰੀ ਨੂੰ ਬਰਖ਼ਾਸਤ ਕਰੋ | ਆਪ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | ਇਸ ਤੋਂ ਪਹਿਲਾਂ ਜੱਸਾ ਸਿੰਘ ਰਾਮਗੜ੍ਹੀਆ ਧਰਮਸ਼ਾਲਾ ਅੰਦਰ ਵੱਡੀ ਗਿਣਤੀ 'ਚ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਭਿ੍ਸ਼ਟਾਚਾਰ ਮੁਕਤ ਦਾ ਦਾਅਵਾ ਕਰਦੀ ਨਹੀਂ ਥੱਕਦੀ ਸੀ, ਪਰ ਭਿ੍ਸ਼ਟਾਚਾਰ ਦੀ ਆਡੀਓ ਵਾਇਰਲ 'ਤੇ ਆਪ ਸਰਕਾਰ ਕੋਈ ਫ਼ੈਸਲਾ ਨਹੀਂ ਕਰ ਰਹੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਦੀ ਕਹਿਣੀ ਤੇ ਕਥਨੀ 'ਚ ਫ਼ਰਕ ਹੈ | ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਪਹਿਲੇ 6 ਮਹੀਨੇ 'ਤੇ ਕੋਈ ਸਵਾਲ ਖੜੇ ਜਾਂ ਧਰਨੇ ਮੁਜ਼ਾਹਰੇ ਨਹੀਂ ਸੀ ਕਰਨੇ, ਕਿਉਂਕਿ ਸਰਕਾਰ ਨੂੰ ਕੰਮ ਕਰਨ ਦਾ ਮੌਕਾ ਮਿਲੇ, ਪਰ ਹਰ ਪਾਸੇ ਹੀ ਸਰਕਾਰ ਝੂਠ 'ਤੇ ਝੂਠ ਮਾਰ ਕੇ ਡੰਗ ਟਪਾ ਰਹੀ ਹੈ | ਕੱਟੜ ਇਮਾਨਦਾਰ ਸਰਕਾਰ ਦੀ ਅਗਵਾਈ ਕਰ ਰਹੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੈਬਨਿਟ ਮੰਤਰੀ ਦੀ ਵਾਇਰਲ ਆਡੀਓ 'ਤੇ ਚੁੱਪ ਧਾਰੀ ਬੈਠੇ ਹਨ | ਵਰਦੇਵ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਹਲਕੇ ਅੰਦਰ ਨਸ਼ਾ, ਚੋਰੀਆਂ ਸਮੇਤ ਭਿ੍ਸ਼ਟਾਚਾਰ ਸੌਦੇਬਾਜ਼ੀ ਦੀ ਵਾਇਰਲ ਆਡੀਓ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕੀਤੀ ਹੈ ਤੇ ਉਨ੍ਹਾਂ ਵਲੋਂ ਹੀ ਮੰਤਰੀ 'ਤੇ ਕਥਿਤ ਦੋਸ਼ ਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਡੀਓ ਮਾਮਲੇ 'ਤੇ ਤੁਰੰਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ 'ਤੇ ਸੰਤੋਖ ਸਿੰਘ ਬਰਾੜ, ਜੋਗਿੰਦਰ ਸਿੰਘ ਸਵਾਈ ਕੇ, ਜਸਪਾਲ ਸਿੰਘ ਲੱਖੋ ਕੇ, ਗੁਰਪ੍ਰੀਤ ਸਿੰਘ ਲੱਖੋ ਕੇ, ਹੈਪੀ ਭੰਡਾਰੀ, ਤਿਲਕ ਰਾਜ ਗੋਲੂ ਕਾ ਨੇ ਵੀ ਸੰਬੋਧਨ ਕਰਦਿਆਂ ਆਪ ਪਾਰਟੀ ਦੀ ਆਲੋਚਨਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲੋਕਾਂ ਨੂੰ ਸੱਦਾ ਦਿੱਤਾ | ਇਸ ਸਮੇਂ 'ਤੇ ਅਕਾਲੀ ਵਰਕਰਾਂ 'ਚ ਭਰਪੂਰ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਰੋਸ ਮਾਰਚ 'ਚ ਐਡਵੋਕੇਟ ਮਿੰਟੂ ਗਿੱਲ, ਸੁਖਚੈਨ ਸਿੰਘ ਸੇਖੋਂ, ਨਿਸ਼ਾਨ ਸਿੰਘ ਝਾੜੀ ਵਾਲਾ, ਹੈਪੀ ਬਰਾੜ ਝੰਡੂ ਵਾਲਾ, ਕੁਲਵਿੰਦਰ ਸਿੰਘ, ਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਅਪਨਦੀਪ ਸਿੰਘ, ਦਰਸ਼ਨ ਸਿੰਘ ਕੋਹਰ ਸਿੰਘ ਵਾਲਾ, ਮਨਪ੍ਰੀਤ ਸਿੰਘ ਸਰਪੰਚ, ਬਚਿੱਤਰ ਸਿੰਘ, ਜਸਵਿੰਦਰ ਸਿੰਘ ਬਾਘੂ ਵਾਲਾ, ਹਰਦੇਵ ਸਿੰਘ ਨਿੱਝਰ, ਸੰਪੂਰਨ ਝੰਡਾ, ਪੇ੍ਰਮ ਸਚਦੇਵਾ, ਪਿੱਪਲ ਸਿੰਘ ਮੌਲਵੀ ਵਾਲਾ, ਗੁਰਤੇਜ ਸਿੰਘ ਛੋਟਾ ਜੰਡ ਵਾਲਾ, ਸੋਨੂੰ ਮਹੰਤ, ਬੂਟਾ ਸਿੰਘ ਸ਼ਾਮ ਸਿੰਘ ਵਾਲਾ, ਮਲਕੀਤ ਸਿੰਘ ਮਿਸ਼ਰੀ ਵਾਲਾ, ਰੰਮੀ ਭਠੇਜਾ, ਗੁਰਵਿੰਦਰ ਸਿੰਘ ਮੋਠਾਂਵਾਲਾ, ਜੋਗਾ ਬੁੱਟਰ, ਪੰਕਜ ਮੰਡੋਰਾ, ਮੇਜਰ ਸਿੰਘ ਸੋਢੀ ਵਾਲਾ, ਨਿਰੰਜਨ ਸਿੰਘ ਗਜਨੀ ਵਾਲਾ, ਅਸ਼ੋਕ ਸੈਦੇ ਕੇ ਮੋਹਨ, ਹਰਕ੍ਰਿਸ਼ਨ ਹਾਜੀ ਬੇਟੂ, ਕਾਲਾ ਸਾਮਾ ਬੂਲਾ ਰਾਏ, ਹੈਪੀ ਭੰਡਾਰੀ, ਧਰਮਜੀਤ ਸਿੰਘ, ਮੋਹਨ ਸਿੰਘ ਸ਼ਰੀਂਹ ਵਾਲਾ, ਗੁਰਪਾਲ ਸਿੰਘ ਗਹਿਰੀ, ਹਰਬੰਸ ਸਿੰਘ ਕੇਸਰ ਸਿੰਘ ਵਾਲਾ, ਖ਼ਰੈਤ ਬਿੰਦਰਾ, ਵਿਜੇ ਅਬਰੋਲ ਸਰਪੰਚ ਝਾਵਲਾ, ਮਨੋਜ ਗਿਰਧਰ, ਰਚਿਤ ਸੋਢੀ, ਬਲਦੇਵ ਸਿੰਘ ਲੈਪੋ, ਰਮਨ ਡੇਰਿਆਂ ਵਾਲੀ, ਰੌਸ਼ਨ ਲਾਲ ਗਿਰਧਰ, ਪਾਲ ਸਿੰਘ ਝੰਡੂ ਵਾਲਾ, ਸਰਮੈਲ ਸਿੰਘ ਸਰਪੰਚ ਸਮੇਤ ਪਿੰਡਾਂ ਤੋਂ ਵੱਡੀ ਗਿਣਤੀ 'ਚ ਅਕਾਲੀ ਆਗੂ ਹਾਜ਼ਰ ਸਨ |
ਜ਼ੀਰਾ, 23 ਸਤੰਬਰ (ਅਜੀਤ ਬਿਊੁਰੋ)-ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਵਿਰੁੱਧ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦੇ ਆਦੇਸ਼ਾਂ ਤਹਿਤ ਜ਼ੀਰਾ ਪੁਲਿਸ ਵਲੋਂ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ...
ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...
ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਬਚੀ ਪਰਾਲੀ ਦੀ ਸੁਯੋਗ ਵਰਤੋਂ ਲਈ ਜਾਗਰੂਕ ਕਰਨ ਵਾਸਤੇ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਤੇਜਪਾਲ ...
ਜ਼ੀਰਾ, 23 ਸਤੰਬਰ (ਅਜੀਤ ਬਿਊਰੋ)- ਖੇਡਾਂ ਵਤਨ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ, ਜਿਸ ਵਿਚ 50 ਦੇ ਕਰੀਬ ਟੀਮਾਂ ਨੇ ਭਾਗ ਲਿਆ, ਜਿਸ ਦੌਰਾਨ ਹੋਏ ਫਸਵੇਂ ਮੁਕਾਬਲਿਆਂ ਵਿਚੋਂ ...
ਜ਼ੀਰਾ, 23 ਸਤੰਬਰ (ਅਜੀਤ ਬਿਊਰੋ)-ਮੁੱਖ ਇੰਜੀਨੀਅਰ ਪੰਜਾਬ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਕਾਸ ਭਵਨ ਐੱਸ.ਏ.ਐੱਸ ਨਗਰ ਮੋਹਾਲੀ (ਤਕਨੀਕੀ ਵਿੰਗ) ਦੇ ਹੁਕਮਾਂ ਅਨੁਸਾਰ ਮੂਨਕ ਬਲਾਕ ਤੋਂ ਬਲਾਕ ਜ਼ੀਰਾ ਵਿਖੇ ਬਦਲੀ ਹੋਣ ਉਪਰੰਤ ...
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਇਤਲਾਹ ...
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਪੁਲਿਸ ਪ੍ਰਸ਼ਾਸ਼ਨ ਵਲੋਂ ਦਰਜ ਮਾਮਲੇ ਵਿਚ ਇਨਸਾਫ਼ ਨਾ ਮਿਲਣ 'ਤੇ ਪਿੰਡ ਖਿਲਚੀਆ ਜਦੀਦ ਦੇ ਪੀੜਤ ਪਰਿਵਾਰ ਦੇ ਮੈਂਬਰ ਪੱਤਰਕਾਰਾਂ ਦੇ ਰੂਬਰੂ ਹੋਏ | ਪੀੜਤ ਪਰਿਵਾਰ ਦੇ ਮੈਂਬਰ ਮਹਿੰਦਰ ਸਿੰਘ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਸਾਲ 2013 ਵਿਚ ਹੋਈਆਂ ਸਰਪੰਚੀ ਚੋਣਾਂ ਤੋਂ ਬਾਅਦ ਆਪਸੀ ਰੰਜਸ਼ ਰੱਖਣ ਦੇ ਚੱਲਦੇ ਹੋਏ ਝਗੜੇ ਵਿਚ ਥਾਣਾ ਮਮਦੋਟ ਅਧੀਨ ਕਰਾਸ ਕੇਸ ਦਾ ਮਾਮਲਾ ਦਰਜ ਕੀਤਾ ਗਿਆ, ਜਿਸ ਵਿਚ ਦੋਹਾਂ ਧਿਰਾਂ ਦੇ 33 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ...
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਬੀਤੇ ਕੱਲ੍ਹ ਰੇਲਵੇ ਵਿਭਾਗ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦਰਜ ਕੀਤੇ ਮਾਮਲੇ ਵਿਚ ਨਾਮਜ਼ਦ ਦੋ ਦੋਸ਼ੀਆਂ ਖ਼ਿਲਾਫ਼ ਇਕ ਹੋਰ ਠੱਗੀ ਦਾ ਮਾਮਲਾ ਸਾਹਮਣੇ ...
ਕੁੱਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਇਕ ਮੁਕੱਦਮੇ 'ਚ ਲੋੜੀਂਦੀ ਅÏਰਤ ਜਿਸ ਦਾ ਨਾਮ ਗੁਰਪ੍ਰੀਤ ਕੌਰ ਉਰਫ਼ ਗੋਪੀ ਉਰਫ਼ ਮੋਟੋ ਪੁੱਤਰੀ ਹਰਜਿੰਦਰ ਸਿੰਘ ਵਾਸੀ ਸੰਤਪੁਰਾ ਮੁਹੱਲਾ ਕਪੂਰਥਲਾ ਹਿਰਾਸਤ ਵਿਚ ਲਿਆ ਗਿਆ ਸੀ | ...
ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਗੁਰੂਹਰਸਹਾਏ-1 ਦੀਆਂ ਪ੍ਰਾਇਮਰੀ ਵਰਗ ਦੀਆਂ ਦੋ ਰੋਜ਼ਾ ਖੇਡਾਂ ਦਾ ਆਗਾਜ਼ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਧੂਮ-ਧਾਮ ਨਾਲ ਕਰਵਾਇਆ ਗਿਆ | ਖੇਡਾਂ ਦੇ ਅੱਜ ਪਹਿਲੇ ਦਿਨ ਦੀ ਸ਼ੁਰੂਆਤ ਐਥਲੈਟਿਕ ...
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਦੀਆਂ ਹਦਾਇਤਾਂ ਗਸ਼ਤ ਦੌਰਾਨ ਮਮਦੋਟ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਅੱਜ ਦੇ ਸਮੇਂ ਵਿਚ ਜਦੋਂ ਬਜ਼ੁਰਗ ਆਪਣੇ ਘਰਾਂ ਵਿਚ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਸ ਨੂੰ ਮੁੱਖ ਰੱਖਦਿਆਂ ਵਿਵੇਕਾਨੰਦ ਵਰਲਡ ਸਕੂਲ 'ਚ 'ਗ੍ਰੈਂਡ ਪੇਰੈਂਟਸ ਡੇ' ਮਨਾਇਆ ਗਿਆ | ਸਮਾਗਮ 'ਚ ਮੁੱਖ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਚਮਕੌਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਕੂਲ ਮੁਖੀ ਮਨਦੀਪ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਤੂਤ ਵਿਚ 19 ਸਤੰਬਰ ਤੋਂ 22 ਸਤੰਬਰ ਤੱਕ ਅੰਡਰ 14, 17, 19 ਲੜਕੇ-ਲੜਕੀਆਂ ਦਾ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਕਾਡਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਅਨੀਰੁੱਧ ਮੋਦਗਿਲ ਸੂਬਾ ਪ੍ਰਧਾਨ, ਅਮਰੀਕ ਸਿੰਘ ਸਿੱਧੂ ਸੂਬਾ ਜਰਨਲ ਸਕੱਤਰ ਅਤੇ ਸੰਦੀਪ ਸ਼ਰਮਾ ਜਨਰਲ ...
ਗੋਲੂ ਕਾ ਮੋੜ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਗੋਲੂ ਕਾ ਮੋੜ ਵਿਖੇ ਸਥਿਤ ਡੇਰਾ ਭਜਨਗੜ ਵਿਖੇ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਦਾਤਰੀ ਵਲੋਂ ਲੱਗ ਰਹੇ ਬੋਨਮੈਰੋ ਕੈਂਪ ਵਿਚ ਇਲਾਕੇ ਦੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਪੋਸ਼ਣ ਅਭਿਆਨ ਤੇ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿਚ ਜਾਗਰੂਕਤਾ ਅਭਿਆਨ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ...
ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਮੁਕਤਸਰ ਰੋਡ ਕੋਲ ਸਥਿਤ ਮੰਦਿਰ ਬਾਬਾ ਖੇਤਰਪਾਲ ਦੇ ਵਿਚ 6ਵਾਂ ਵਿਸ਼ਾਲ ਜਾਗਰਣ ਮੰਦਿਰ ਕਮੇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਕੱਲ੍ਹ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਪਾਕਿਸਤਾਨ ਜਾ ਕੇ ਨਨਕਾਣਾ ਸਾਹਿਬ ਆਦਿ ਗੁਰਧਾਮਾਂ 'ਤੇ ਮਨਾਉਣ ਲਈ 6 ਨਵੰਬਰ ਨੂੰ ਭਾਰਤ ਤੋਂ ਅਟਾਰੀ ਵਾਹਗਾ ਸਰਹੱਦ ਰਾਹੀਂ ਜਥਿਆਂ 'ਚ 3 ਹਜ਼ਾਰ ਤੋਂ ਵੱਧ ...
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਵਿਚ ਦੇ ਮੱੁਖ ਦਫ਼ਤਰ ਦੇ ਆਡੀਟੋਰੀਅਮ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਉੱਤਰੀ ਰੇਲਵੇ, ਨਵੀਂ ਦਿੱਲੀ ਦੇ ਮੁੱਖ ਦਫ਼ਤਰ ਤੋਂ ਐੱਸ.ਡੀ.ਜੀ.ਐਮ. ਸੁਨੀਲ ...
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਵਾਸੀਆਂ ਦੇ ਗਲਾਂ ਵਿਚੋਂ ਅੰਗਰੇਜ਼ਾਂ ਦੀ ਗੁਲਾਮੀ ਵਾਲੇ ਜੂਲੇ ਨੂੰ ਲਾਹੁਣ ਲਈ ਦੇਸ਼ ਲਈ ਮਰ ਮਿਟਣ ਵਾਲੇ ਅਣਖੀ ਯੋਧੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ 28 ਸਤੰਬਰ ਨੂੰ ਪੂਰੀ ਸ਼ਰਧਾ ਤੇ ...
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਦੇ ਦਾਅਵਿਆਂ ਦੇ ਉਲਟ ਫ਼ਿਰੋਜ਼ਪੁਰ ਵਿਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਸ਼ਹਿਰ ਵਾਸੀਆਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਨਿੱਤ ਵਾਂਗ ...
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਨਸ਼ੇ ਸਮੇਤ ...
ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਮਾਟਰ ਕੇਡਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦੇ ਸਾਬਕਾ ਸੂਬਾਈ ਉੱਪ ਪ੍ਰਧਾਨ ਹਰਸੇਵਕ ਸਿੰਘ ਸਾਧੂਵਾਲਾ ਦੀ ਅਗਵਾਈ ਹੇਠ ਅਧਿਆਪਕਾਂ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਸਿੱਖਿਆ ...
ਜ਼ੀਰਾ, 23 ਸਤੰਬਰ (ਅਜੀਤ ਬਿਊਰੋ)-ਇਲਾਕੇ ਅੰਦਰ ਧਰਤੀ ਹੇਠਲੇ ਪਾਣੀ ਗੰਧਲਾ ਨਿਕਲਣ ਦੇ ਮੁੱਦੇ ਨੂੰ ਲੈ ਕੇ ਇਲਾਕੇ ਦੇ ਲੋਕਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਸੰਸਥਾਵਾਂ ਵਲੋਂ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਸ਼ਰਾਬ ...
ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਲੀਲ੍ਹਾ ਕਲੱਬ ਜ਼ੀਰਾ ਵੱਲੋਂ ਹਰ ਸਾਲ ਕਰਵਾਈ ਜਾਂਦੀ ਸ੍ਰੀ ਰਾਮ ਲੀਲ੍ਹਾ ਗੁੱਗਾ ਮੰਦਿਰ ਸਕੂਲ ਗਰਾਊਾਡ ਵਿਚ ਸ਼ੁਰੂ ਹੋਈ, ਜਿਸ ਦੀ ਪਹਿਲੀ ਨਾਈਟ ਦੀ ਸ਼ੁਰੂਆਤ ਮੌਕੇ ਕਲੱਬ ਪ੍ਰਧਾਨ ਜੋਗਿੰਦਰ ਪਾਲ ਅਤੇ ਦੇ ...
ਮਖੂ, 23 ਸਤੰਬਰ (ਵਰਿੰਦਰ ਮਨਚੰਦਾ)- ਮਿ੍ਤਕ ਗੁਰਜਿੰਦਰ ਕੌਰ ਅਤੇ ਉਸ ਦੇ ਬੇਟੇ ਤਜਿੰਦਰਪਾਲ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣਾ ਮਖੂ ਅੱਗੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ ਪੰਜਵੇਂ ਦਿਨ 3 ਦੋਸ਼ੀ ਦੀ ਗਿ੍ਫ਼ਤਾਰੀ ਅਤੇ ਚੌਥੀ ਦੋਸ਼ੀ ਨੂੰ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ...
ਜ਼ੀਰਾ, 23 ਸਤੰਬਰ (ਅਜੀਤ ਬਿਊੁਰੋ)-ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਜ਼ੀਰਾ ਮੰਡਲ ਯੂਨਿਟ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਬਿਜਲੀ ਦਫ਼ਤਰ ਜ਼ੀਰਾ ਵਿਖੇ ਮੋਹਨ ਸਿੰਘ ਗਾਦੜੀ ਵਾਲਾ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ...
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ 2006 ਤੋਂ ਕੰਮ ਕਰਦੇ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ...
ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਿਲ ਪੇਸ਼ ਨਾ ਆਵੇ, ਇਸ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਲੈਣ ਲਈ ਇੰਦਰਪਾਲ (ਪੀ.ਸੀ.ਐੱਸ) ਐੱਸ.ਡੀ.ਐੱਮ-ਕਮ-ਪ੍ਰਬੰਧਕ ਮਾਰਕੀਟ ਕਮੇਟੀ ਜ਼ੀਰਾ ਵੱਲੋਂ ...
ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵਾ ਦੇ ਖੇਤਰ ਨਾਲ ਜੁੜੀ ਸੰਸਥਾ ਰੋਟਰੀ ਕਲੱਬ ਦੇ ਸਾਲਾਨਾ ਇਜਲਾਸ ਉਪਰੰਤ ਜ਼ੀਰਾ ਦੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਕੈਸ਼ੀਅਰ ਦੀ ਤਾਜਪੋਸ਼ੀ ਸਬੰਧੀ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਅਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀ. ਐੱਸ. ਐਮ. ਐੱਸ. ਯੂ. ਦੀ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਜ਼ਿਲ੍ਹਾ ...
ਤਲਵੰਡੀ ਭਾਈ, 23 ਸਤੰਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੇ ਆੜ੍ਹਤੀ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ...
ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੰਡ ਵਾਲਾ ਦੇ ਸਰਕਾਰੀ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਵਲੋਂ ਜਿੱਥੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ...
ਖੋਸਾ ਦਲ ਸਿੰਘ, 23 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਖੋਸਾ ਦਲ ਸਿੰਘ ਵਿਖੇ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਪਰਮਿੰਦਰ ਸਿੰਘ ਮਿੰਟਾ ਨੂੰ ਪ੍ਰਧਾਨ, ਸੁਖਚੈਨ ਸਿੰਘ ਤੇ ਬਲਜੀਤ ਸਿੰਘ ਨੂੰ ਮੀਤ ਪ੍ਰਧਾਨ, ਹਰਬੰਸ ਸਿੰਘ ...
ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਪੋਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮੌਕੇ ਵੱਖ-ਵੱਖ ਵਿਸ਼ਿਆਂ 'ਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਾਲਜ ਵਿਖੇ ਕਰਵਾਏ ਗਏ, ਜਿਸ ਵਿਚ ਕਾਲਜ ਦੇ 35 ...
ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ...
ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਭਾਜਪਾ ਦੇ ਆਗੂਆਂ ਤੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੀ.ਪੀ.ਸੀ.ਸੀ. ਨੇ ਸਵਾਲ ਚੱੁਕਦਿਆਂ ਕਿਹਾ ਕਿ ਜੋ ਭਾਜਪਾ ਆਗੂ ਹਨ, ਉਹ ਭਾਜਪਾ ਨੀਤੀਆਂ 'ਤੇ ਚੱਲ ਕੇ ਇਹ ਦੱਸਣ ਕਿ ਉਹ ਪੰਜਾਬ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX