ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 1 hour ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 1 hour ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 2 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 2 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 2 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਖੰਨਾ / ਸਮਰਾਲਾ

ਸਮਾਰਟ ਵਿਲੇਜ਼ ਕੰਪੇਨ ਅਧੀਨ ਪੰਚਾਇਤ ਵਿਭਾਗ ਵਲੋਂ ਸਰਪੰਚਾਂ ਨੂੰ ਨੋਟਿਸ ਜਾਰੀ ਕਰਨ 'ਤੇ ਮਚੀ ਹਫੜਾ-ਦਫੜੀ

 ਮਾਛੀਵਾੜਾ ਸਾਹਿਬ, 23 ਸਤੰਬਰ (ਮਨੋਜ ਕੁਮਾਰ)-ਇਸ ਨੂੰ ਬੇਤੁਕਾ ਫ਼ਰਮਾਨ ਨਾ ਕਿਹਾ ਜਾਵੇ ਤਾਂ ਹੋਰ ਕੀ ਕਿਹਾ ਜਾਵੇ। ਸਰਕਾਰ ਦੀ ਜਿਸ ਸਕੀਮ ਅਧੀਨ ਪਿੰਡਾਂ ਦੇ ਸਰਪੰਚਾਂ ਨੂੰ ਪੈਸਾ ਦਿੱਤਾ ਹੀ ਨਹੀਂ ਗਿਆ, ਅੱਜ ਉਸੇ ਸਕੀਮ ਦਾ ਕਰੋੜਾਂ ਰੁਪਇਆਂ ਦਾ ਹਿਸਾਬ ਸਰਪੰਚਾਂ ਤੋਂ ਮੰਗਿਆ ਜਾ ਰਿਹਾ ਹੈ ਜਿਸ ਲਈ ਬਕਾਇਦਾ ਮਾਛੀਵਾੜਾ ਬਲਾਕ ਦੇ ਕਈ ਦਰਜਨ ਪਿੰਡਾਂ ਦੇ ਸਰਪੰਚਾਂ ਨੂੰ ਲਿਖਤੀ ਤੌਰ 'ਤੇ ਨੋਟਿਸ ਵੀ ਕੱਢੇ ਗਏ ਹਨ । ਅਸਲ ਵਿਚ ਪਿਛਲੀ ਕਾਂਗਰਸ ਸਰਕਾਰ ਵਿਚ ਸਮਾਰਟ ਵਿਲੇਜ਼ ਕੰਪੇਨ ਨਾਂਅ ਦੀ ਇੱਕ ਸਕੀਮ ਚਲਾਈ ਗਈ । ਜ਼ਮੀਨੀ ਪੱਧਰ 'ਤੇ ਇਹ ਕਿੰਨੀ ਚਲਾਈ ਗਈ ਇਹ ਤਾਂ ਪੁਰਾਣਾ ਰਿਕਾਰਡ ਦੱਸੇਗਾ ਪਰ ਇਸ ਸਕੀਮ ਅਧੀਨ ਕਰੋੜਾਂ ਰੁਪਏ ਸਥਾਨਕ ਬਲਾਕ ਦੇ ਪਿੰਡਾਂ ਨੂੰ ਦੇਣ ਦੀ ਗੱਲ ਕਹੀ ਜਾ ਰਹੀ ਹੈ ਪਰ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਨੋਟਿਸ ਅਧੀਨ ਆਉਣ ਵਾਲੇ ਪਿੰਡਾਂ ਦੇ ਸਰਪੰਚਾਂ ਦਾ ਡੰਕੇ ਦੀ ਚੋਟ 'ਤੇ ਕਹਿਣਾ ਹੈ ਕਿ ਕਰੋੜਾਂ ਰੁਪਏ ਤਾਂ ਦੂਰ ਇੱਕ ਪੈਸਾ ਵੀ ਇਸ ਸਕੀਮ ਅਧੀਨ ਕਿਸੇ ਖਾਤੇ ਵਿਚ ਨਹੀਂ ਆਇਆ। ਜਦੋਂ ਕਿ ਕਾਂਗਰਸ ਸਰਕਾਰ ਵੇਲੇ ਦੇ ਇਸ ਪੈਸੇ ਦਾ ਹਿਸਾਬ ਨਵੀਂ ਮਾਨ ਸਰਕਾਰ ਮੰਗ ਰਹੀ ਹੈ । ਜਦੋਂ ਕਿ ਜਿਸ ਸਕੀਮ ਅਧੀਨ ਕੋਈ ਪੈਸਾ ਆਇਆ ਹੀ ਨਹੀਂ, ਉਹ ਉਸ ਦਾ ਹਿਸਾਬ ਕਿਵੇਂ ਦੇ ਸਕਦੇ ਹਨ । ਇਨ੍ਹਾਂ ਸਰਪੰਚਾਂ ਨੇ ਮਾਯੂਸ ਹੁੰਦਿਆਂ ਦੱਸਿਆ ਕਿ ਜਦੋਂ ਦਾ ਉਨ੍ਹਾਂ ਨੂੰ ਵਿਭਾਗ ਨੇ ਬੇਤੁਕਾ ਨੋਟਿਸ ਭੇਜਿਆ ਹੈ, ਉਸ ਦਿਨ ਤੋਂ ਹੀ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੰਜਾਬ ਸਰਕਾਰ ਖ਼ਿਲਾਫ਼ ਲਾਮਬੰਦੀ ਲਈ ਬਸਪਾ 9 ਅਕਤੂਬਰ ਨੂੰ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ-ਗੜ੍ਹੀ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਖੰਨਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਚਲ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਗਲੇ ਪੰਜ ...

ਪੂਰੀ ਖ਼ਬਰ »

100 ਸਾਲਾ ਸ਼ਤਾਬਦੀ ਨੂੰ ਸਮਰਪਿਤ 'ਅੰਮਿ੍ਤ ਛਕੋ ਸਿੰਘ ਸਜੋ' ਗੁਰਮਤਿ ਸਮਾਗਮ ਕੱਲ੍ਹ ਤੋਂ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸੰਤ ਬਾਬਾ ਨਿਰਗੁਣ ਦਾਸ ਖੰਨਾ ਖ਼ੁਰਦ ਵਿਖੇ ਮੋਰਚਾ ਗੁਰੂ ਕਾ ਬਾਗ਼ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਜੀ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ 'ਅੰਮਿ੍ਤ ਛਕੋ ਸਿੰਘ ਸਜੋ' ਲਹਿਰ ਤਹਿਤ ਗੁਰਮਤਿ ਸਮਾਗਮ 25 ਸਤੰਬਰ ਨੂੰ ...

ਪੂਰੀ ਖ਼ਬਰ »

ਸਵ. ਕਰਮ ਸਿੰਘ ਗਿੱਲ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਸਵ. ਕਰਮ ਸਿੰਘ ਗਿੱਲ ਸਾਬਕਾ ਮੰਤਰੀ ਦਾ ਜਨਮ ਦਿਨ ਮੈਂਬਰ ਬਲਾਕ ਸੰਮਤੀ ਬਲਵਿੰਦਰ ਸਿੰਘ ਚੇਅਰਮੈਨ ਐੱਸ.ਸੀ ਵਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੀ ਅਗਵਾਈ ਹੇਠ ਪਿੰਡ ਬੰਬ ਵਿਖੇ ਬੂਟੇ ਲਗਾ ਕੇ ਮਨਾਇਆ ਗਿਆ¢ ਚੇਅਰਮੈਨ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਵਲੋਂ ਰੋਸ ਰੈਲੀ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਸਬ ਡਵੀਜ਼ਨ ਸਿਟੀ-1 ਖੰਨਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਕਾਰਪੋਰੇਸ਼ਨ ਬਿਜਲੀ ਕਾਮਿਆਂ ਵਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਦੇ ਗੇਟ ...

ਪੂਰੀ ਖ਼ਬਰ »

ਰਾਮ ਲੀਲ੍ਹਾ ਤੇ ਦੁਸਹਿਰਾ ਕਮੇਟੀ ਨੇ ਬੱਲੀ ਗੱਡੀ

ਅਹਿਮਦਗੜ੍ਹ, 23 ਸਤੰਬਰ (ਪੁਰੀ)-ਰਾਮ ਲੀਲਾ ਤੇ ਦੁਸਹਿਰਾ ਕਮੇਟੀ ਦਾਣਾ ਮੰਡੀ ਅਹਿਮਦਗੜ੍ਹ ਵਲੋਂ ਇਸ ਵਾਰ ਬੜੇ ਉਤਸ਼ਾਹ ਨਾਲ ਰਾਮ ਲੀਲਾ ਅਤੇ ਦੁਸਹਿਰੇ ਮਨਾਇਆ ਜਾ ਰਿਹਾ ਹੈ | ਅੱਜ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਨੀਸ਼ ਕਪਿਲਾ ਦੀ ਅਗਵਾਈ ਹੇਠ ਪੂਜਾ ਕਰਵਾਉਣ ਬਾਅਦ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਨੂੰ ਭੇਜਿਆ ਯਾਦ ਪੱਤਰ

ਸਾਹਨੇਵਾਲ/ਕੁਹਾੜਾ, 23 ਸਤੰਬਰ (ਹਨੀ ਚਾਠਲੀ/ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ ਮੰਗਲੀ)-ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਜਸਵਿੰਦਰ ਕੌਰ ਅਤੇ ਡਿਪਟੀ ਡੀ.ਈ.ਓ (ਐਲੀਮੈਂਟਰੀ) ਜਸਵਿੰਦਰ ਸਿੰਘ ਦੇ ਨਾਲ ਮਾਸਟਰ ਕੇਡਰ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਵਲੋਂ ਧਰਮਸ਼ਾਲਾ ਨੂੰ 5 ਲੱਖ ਦੀ ਗਰਾਂਟ ਜਾਰੀ

ਮਾਛੀਵਾੜਾ ਸਾਹਿਬ, 23 ਸਤੰਬਰ (ਸੁਖਵੰਤ ਸਿੰਘ ਗਿੱਲ)-ਹਲਕਾ ਸਮਰਾਲਾ ਦੇ ਇੰਚਾਰਜ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਬਲਾਕ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ-2 ਦੇ ਐੱਸ.ਐੱਚ.ਓ ਸਬ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਏ.ਐੱਸ.ਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਕੀਤੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਖੰਨਾ ਪੁਲਿਸ ਨੇ ਚਲਾਇਆ ਸਰਚ ਅਭਿਆਨ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਦਾਮਯਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ 'ਤੇ ਤਿਉਹਾਰਾਂ ਦੇ ਮੱਦੇਨਜ਼ਰ ਖੰਨਾ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ | ਜਿਸ ਦੌਰਾਨ ਖੰਨਾ ਦੇ ਬੱਸ ਸਟੈਂਡ ਤੇ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਕਾਰਨ ਕੀਤੀ ਕੁੱਟਮਾਰ

ਕੁਹਾੜਾ, 23 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਪੁਰਾਣੀ ਰੰਜਸ਼ ਕਾਰਨ ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਮਾਲੀ ਉਰਫ਼ ਮਲਕਾ ਸਿੰਘ ਵਾਸੀ ਛੰਦੜਾਂ ਅਤੇ 6 ਨਾਂ ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਹੌਲਦਾਰ ਨਰੇਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਭਲਕੇ

ਅਹਿਮਦਗੜ੍ਹ, 23 ਸਤੰਬਰ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ ਹਰ ਮਹੀਨੇ ਲਾਇਆਂ ਜਾਣ ਵਾਲਾ ਮੁਫ਼ਤ ਸਿਹਤ ਜਾਂਚ ਕੈਂਪ ਇਸ ਵਾਰ 25 ਸਤੰਬਰ ਨੂੰ ਲਾਇਆ ਜਾਵੇਗਾ¢ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਰਿੱਕੀ ਸੂਦ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਯਾਦ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 29 ਨੰੂ ਸਾੜਨਗੇ ਪੰਜਾਬ ਭਰ 'ਚ ਕੇਂਦਰ ਸਰਕਾਰ ਵਲੋਂ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਬਿਜਲੀ ਦੇ ਨਿੱਜੀ ਹੱਥਾਂ ਵਿਚ ਜਾਣ ਨਾਲ ਨਿੱਜੀ ਕੰਪਨੀਆਂ ਲਾਗਤ ਮੁੱਲ 'ਤੇ 16 ਫ਼ੀਸਦੀ ਮੁਨਾਫ਼ਾ ਤੱਕ ...

ਪੂਰੀ ਖ਼ਬਰ »

ਕੁਲਜਿੰਦਰ ਸਿੰਘ ਲਹਿਲ ਵਿਧਾਨ ਸਭਾ ਹਲਕਾ ਪਾਇਲ ਦੇ ਪ੍ਰਧਾਨ ਅਤੇ ਸਤਨਾਮ ਸੰਧੂ ਸਰਪ੍ਰਸਤ ਨਿਯੁਕਤ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਬਸਪਾ ਦੇ ਸੂਬਾ ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਸਿਫ਼ਾਰਸ਼ 'ਤੇ ਹਲਕਾ ਪਾਇਲ ਦੇ ਅਹਿਮ ਪਿੰਡ ਲਹਿਲ ਦੇ ਮਿਹਨਤੀ ਨੌਜਵਾਨ ਬਸਪਾ ਆਗੂ ਕੁਲਜਿੰਦਰ ਸਿੰਘ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਜੀ.ਟੀ ਰੋਡ 'ਤੇ ਰਿਫ਼ਲੈਕਟਰ, ਸਾਈਨ ਬੋਰਡ ਅਤੇ ਬਲਿੰਕਿੰਗ ਲਾਈਟਾਂ ਲਗਵਾਈਆਂ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਐੱਸ.ਐੱਸ.ਪੀ ਦਾਮਯਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐੱਸ.ਪੀ ਟ੍ਰੈਫ਼ਿਕ ਕਰਨੈਲ ਸਿੰਘ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਨੈਸ਼ਨਲ ਹਾਈਵੇ, ਮੇਨ ਸੜਕਾਂ ਅਤੇ ਲਿੰਕ ਸੜਕਾਂ 'ਤੇ ਸੜਕ ...

ਪੂਰੀ ਖ਼ਬਰ »

ਡਾ. ਕਮਲਜੀਤ ਸਿੰਘ ਨੇ ਚੁੰਬਕੀ ਇਲਾਜ ਤੇ ਐਕਿਊਪ੍ਰੈਸ਼ਰ ਰਾਹੀਂ ਇਲਾਜ ਕਰਨ ਬਾਰੇ ਜਾਣਕਾਰੀ ਦਿੱਤੀ

ਜੌੜੇਪੁਲ ਜਰਗ, 23 ਸਤੰਬਰ (ਪਾਲਾ ਰਾਜੇਵਾਲੀਆ)-ਰਾਜੇਵਾਲ ਅਤੇ ਨਰੈਣਗੜ੍ਹ ਪਿੰਡ ਦੇ ਸਾਂਝੇ ਬਾਬਾ ਸੁਮੈਲ ਸ਼ਾਹ ਦੇ ਅਸਥਾਨ ਚੁਬਕੀ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਐਕਿਊਪ੍ਰੈਸ਼ਰ ਅਤੇ ਚੁੰਬਕੀ ਇਲਾਜ ਦੇ ਮਾਹਿਰ ਡਾ. ਕਮਲਜੀਤ ਸਿੰਘ ਵਲੋਂ ਅਸਥਾਨ ਦੇ ਮੁੱਖ ...

ਪੂਰੀ ਖ਼ਬਰ »

ਭਾਜਪਾ ਖੰਨਾ ਮੰਡਲ ਨੇ 'ਪਾਣੀ ਹੈ ਕੱਲ੍ਹ ਹੈ' ਮੁਹਿੰਮ ਸੰਬੰਧੀ ਸ਼ੁਰੂ ਕੀਤਾ ਜਾਗਰੂਕਤਾ ਅਭਿਆਨ

ਖੰਨਾ, 23 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਮਨਾਏ ਜਾ ਰਹੇ ਸੇਵਾ ਪਖਵਾੜੇ ਤਹਿਤ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਵਲੋਂ ਅੱਜ 'ਪਾਣੀ ਹੈ ਕੱਲ੍ਹ ਹੈ' ਮੁਹਿੰਮ ਤਹਿਤ ਭਾਜਪਾ ਆਗੂਆਂ ਵਲੋਂ ਵਰਕਰਾਂ ਨੂੰ ਕਿਹਾ ਗਿਆ ਕਿ ਉਹ ਆਪੋ-ਆਪਣੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੱਸੀ ਬੀਜਾ ਨੂੰ ਸਦਮਾ, ਮਾਤਾ ਹਰਭਜਨ ਕੌਰ ਦਾ ਦਿਹਾਂਤ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਪਿੰਡ ਬੀਜਾ ਦੇ ਵਸਨੀਕ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਜੱਸੀ ਬੀਜਾ ਤੇ ਬਲਜਿੰਦਰ ਸਿੰਘ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਹਰਭਜਨ ਕੌਰ (75) ਅਚਾਨਕ ਅਕਾਲ ਚਲਾਣਾ ਕਰ ਗਏ ¢ ...

ਪੂਰੀ ਖ਼ਬਰ »

ਪਾਲੀ ਦੇਤਵਾਲੀਆ ਪੰਜਾਬੀ ਸਹਿਤ ਸਭਾ ਭਮੱਦੀ 'ਚ ਭਲਕੇ ਹੋਣਗੇ ਰੂਬਰੂ

ਖੰਨਾ, 23 ਸਤੰਬਰ (ਅਜੀਤ ਬਿਊਰੋ)-ਪੰਜਾਬੀ ਸਾਹਿਤ ਸਭਾ ਭਮੱਦੀ ਦੀ ਮਹੀਨਾਵਾਰ ਮੀਟਿੰਗ 25 ਸਤੰਬਰ ਨੂੰ ਪਿੰਡ ਭਮੱਦੀ ਦੀ ਸੱਥ ਵਿਚ ਹੋਵੇਗੀ¢ ਸਭਾ ਦੇ ਪ੍ਰਧਾਨ ਪਰਗਟ ਸਿੰਘ ਭਮੱਦੀ ਨੇ ਦੱਸਿਆ ਕਿ ਇਸ ਵਾਰ ਸਭਾ ਦੀ ਮੀਟਿੰਗ ਵਿਚ ਪਰਿਵਾਰਕ ਗੀਤਾਂ ਦੇ ਰਚੇਤਾ ਅਤੇ ਗਾਇਕ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ- ਭਾ.ਕਿ.ਯੂ. ਆਗੂ

ਮਲੌਦ, 23 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ, ਸਗੋਂ ਇੱਥੋਂ ਦੇ ਹਾਕਮਾਂ ਵਲੋਂ ਸਾਮਰਾਜੀਆਂ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਜਲ-ਜੰਗਲ ਜ਼ਮੀਨ ਕਾਰਪੋਰੇਟਾਂ ਨੂੰ ਸੌਂਪਣ ਜਾ ਰਹੇ ਹਨ¢ ਇਹ ਪ੍ਰਗਟਾਵਾ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਸਤਨਾਮ ਸਿੰਘ ਜਾਂਗਪੁਰ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗ੍ਰਾਮ ਪੰਚਾਇਤ ਜਾਂਗਪੁਰ ਦੇ ਸਾਬਕਾ ਪੰਚ, ਸਾਬਕਾ ਸਰਪੰਚ ਜਥੇਦਾਰ ਬਲਵੀਰ ਸਿੰਘ ਜਾਂਗਪੁਰ ਦਾ ਭਤੀਜਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਟਕਸਾਲੀ ਆਗੂ ਸਤਨਾਮ ਸਿੰਘ ਚੀਮਾ ਜਾਂਗਪੁਰ ਅਕਾਲ ਚਲਾਣਾ ਕਰ ਗਿਆ | ...

ਪੂਰੀ ਖ਼ਬਰ »

ਜੱਲ੍ਹਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਪਾਇਲ, 23 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਕਿਸਾਨ ਭਲਾਈ ਵਿਭਾਗ, ਬਲਾਕ ਦੋਰਾਹਾ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸੰਬੰਧੀ ਕੋਆਪਰੇਟਿਵ ਸੁਸਾਇਟੀ ਪਿੰਡ ਜੱਲ੍ਹਾ ਵਿਖੇ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਨਸ਼ੀਲੀ ਆਈਸ ਸਮੇਤ 2 ਵਿਅਕਤੀ ਕਾਬੂ

ਖੰਨਾ, 23 ਸਤੰਬਰ (ਮਨਜੀਤ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਵਲੋਂ ਨਸ਼ੀਲੀ ਆਈਸ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਦੇ ਐੱਸ.ਐੱਚ.ਓ ਸਬ ਇੰਸਪੈਕਟਰ ਨਛੱਤਰ ਸਿੰਘ ਨੇ ਕਿਹਾ ਕਿ ਏ.ਐੱਸ.ਆਈ ਅਵਤਾਰ ਸਿੰਘ ਗਸ਼ਤ ਦੌਰਾਨ ਪਿੰਡ ਲਿਬੜਾ ਵੱਲ ਨੂੰ ਜਾ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਮਾਛੀਵਾੜਾ ਸਾਹਿਬ, 23 ਸਤੰਬਰ (ਸੁਖਵੰਤ ਸਿੰਘ ਗਿੱਲ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮਾਛੀਵਾੜਾ ਦੀ ਚੋਣ ਪ੍ਰਧਾਨ ਕੁਲਪ੍ਰੀਤ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਸਤਵੰਤ ਸਿੰਘ ਕੰਬੋਜ ਨੂੰ ਸੀਨੀਅਰ ਪ੍ਰਧਾਨ, ਕਰਮਜੀਤ ਕੌਰ ਨੂੰ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਟੀਮ ਨੇ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕਰ ਕੇ ਦੁਕਾਨਦਾਰਾਂ ਦੇ ਕੱਟੇ ਚਲਾਨ

ਸਾਹਨੇਵਾਲ, 23 ਸਤੰਬਰ-(ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ ਸੁਪਰਡੈਂਟ ਸੈਨੀਟੇਸ਼ਨ ਜਸਬੀਰ ਸਿੰਘ ਅਤੇ ਨਗਰ ਕੌਂਸਲ ਸਾਹਨੇਵਾਲ ਦੀ ਟੀਮ ਨੇ ਸਾਹਨੇਵਾਲ ਕੁਹਾੜਾ ਰੋਡ 'ਤੇ ਸਥਿਤ ਦੁਕਾਨਾਂ ਅਤੇ ਸਬਜ਼ੀ ਮੰਡੀ 'ਚ ਲੱਗੀਆਂ ਹੋਈਆਂ ਰੇਹੜੀਆਂ ਦੀ ਚੈਕਿੰਗ ਕੀਤੀ ¢ ਇਸ ...

ਪੂਰੀ ਖ਼ਬਰ »

ਐਨ.ਪੀ.ਐੱਸ ਪੀੜਤ ਮੁਲਾਜ਼ਮ 26 ਨੂੰ ਫੂਕਣਗੇ 'ਆਪ' ਸਰਕਾਰ ਦੇ ਲਾਰਿਆਂ ਦੀ ਪੰਡ

ਸਾਹਨੇਵਾਲ, 23 ਸਤੰਬਰ (ਅਮਰਜੀਤ ਸਿੰਘ ਮੰਗਲੀ)-ਜ਼ਿਲ੍ਹਾ ਲੁਧਿਆਣਾ ਦੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਗੁਰਦੀਪ ਸਿੰਘ ਚੀਮਾ ਨੇ ਕਿਹਾ ...

ਪੂਰੀ ਖ਼ਬਰ »

ਹਲਕਾ ਸਮਰਾਲਾ ਦੇ 7 ਪਿੰਡਾਂ ਦੀ ਨੁਹਾਰ ਬਦਲਣ ਲਈ ਪੰਚਾਇਤਾਂ ਨੂੰ ਚੈੱਕ ਵੰਡੇ

ਸਮਰਾਲਾ, 23 ਸਤੰਬਰ (ਕੁਲਵਿੰਦਰ ਸਿੰਘ)-ਪਿੰਡਾਂ ਦੀ ਨੁਹਾਰ ਬਦਲਣ ਦੇ ਮੰਤਵ ਨਾਲ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਸਮਰਾਲਾ ਹਲਕੇ ਦੇ 7 ਪਿੰਡਾਂ ਨੂੰ ਕਾਂਗਰਸ ਸਮਰਾਲਾ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ 'ਚ ਵਿਕਾਸ ...

ਪੂਰੀ ਖ਼ਬਰ »

ਏ.ਐੱਸ.ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਪੰਜਾਬ ਦੀਆਂ ਵਿਚ 8 ਤਗਮੇ ਜਿੱਤੇ

ਖੰਨਾ, 23 ਸਤੰਬਰ (ਅਜੀਤ ਬਿਊਰੋ)-ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰ ਖੇਡ ਮੁਕਾਬਲਿਆਂ ਵਿਚ ਏ.ਐੱਸ ਕਾਲਜ ਖੰਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ ¢ ਕਾਲਜ ਦੇ ਡੀਨ ਆਫ਼ ਸਪੋਰਟਸ ਡਾ. ਸੰਜੇ ਤਲਵਾਨੀ ਨੇ ਦੱਸਿਆ ਕਿ ਲੁਧਿਆਣਾ ਦੇ ਗੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀ ਅੱਵਲ

ਮਾਛੀਵਾੜਾ ਸਾਹਿਬ, 23 ਸਤੰਬਰ (ਸੁਖਵੰਤ ਸਿੰਘ ਗਿੱਲ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੇ ਵਿਦਿਆਰਥੀ ਵਿਨੇ ਸ਼ਰਮਾ ਪੁੱਤਰ ਸੁਖਦੇਵ ਲਾਲ ਸ਼ਰਮਾ ਵਾਸੀ ਜੋਧਵਾਲ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ...

ਪੂਰੀ ਖ਼ਬਰ »

ਗੁਜਰਾਤ ਦੀਆਂ ਸੰਗਤਾਂ ਗੁ. ਦਮਦਮਾ ਨਗਰਾਸੂ ਹੋਈਆਂ ਨਤਮਸਤਕ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨੇ ਦੱਸਿਆ ਕਿ ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ, ਉੱਤਰਾਖੰਡ ਵਿਖੇ ਗੁਜਰਾਤ ਤੋਂ ਸੁਆਮੀ 550 ਯਾਤਰੂਆਂ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡੇਹਲੋਂ ਵਲੋਂ ਇਨ-ਸਿੱਟੂ ਸੀ.ਆਰ.ਐਮ. ਸਕੀਮ ਦੇ ਆਈ.ਈ.ਸੀ. ਕੰਪੋਨੈਂਟ ਤਹਿਤ ਕਿਸਾਨ ਸਿਖਲਾਈ ਕੈਂਪ ਪਿੰਡ ਰਾਮਗੜ੍ਹ ਸਰਦਾਰਾਂ ...

ਪੂਰੀ ਖ਼ਬਰ »

ਸਿਆੜ੍ਹ ਸਕੂਲ 'ਚ ਧਰਤੀ ਦਿਵਸ ਮਨਾਇਆ

ਰਾੜਾ ਸਾਹਿਬ, 23 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਵਿਖੇ ਵਿਸ਼ਵ ਧਰਤੀ ਦਿਵਸ ਪਿ੍ੰਸੀਪਲ ਰਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਤਹਿਤ ਭਾਸ਼ਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX