ਤਾਜਾ ਖ਼ਬਰਾਂ


‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  2 minutes ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  26 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  31 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  44 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  47 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਬਰਨਾਲਾ

ਪੱਖੋ ਕੈਂਚੀਆਂ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਰੋਹ ਭਰਪੂਰ ਧਰਨਾ ਜਾਰੀ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੱਖੋਂ ਕੈਂਚੀਆਂ ਟੋਲ ਪਲਾਜ਼ਾ ਚੁਕਾਏ ਜਾਣ ਲਈ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਧਰਨੇ ਵਿਚ ਅੱਜ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਹਰਚਰਨ ਸਿੰਘ ਸੁਖਪੁਰ ਜ਼ਿਲ੍ਹਾ ਵਿੱਤ ਸਕੱਤਰ, ਕਰਮਜੀਤ ਸਿੰਘ ਮਾਨ ਭਦੌੜ, ਬਾਬੂ ਸਿੰਘ ਖੱੁਡੀ ਕਲਾਂ, ਜਗਸੀਰ ਸਿੰਘ ਸੀਰਾ, ਗੁਰਤੇਜ ਸਿੰਘ ਤਾਜੋਕੇ ਬਲਾਕ ਆਗੂ, ਬਲਵੰਤ ਸਿੰਘ ਚੀਮਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੋਲ ਪਲਾਜ਼ਾ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣ ਚੁੱਕਿਆ ਹੈ, ਕਿਉਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗ਼ਲਤ ਥਾਂ 'ਤੇ ਲਾਏ ਜਾ ਰਹੇ ਇਸ ਟੋਲ ਦਾ ਕੋਈ ਨੋਟਿਸ ਨਹੀਂ ਲਿਆ, ਬਲਕਿ ਪ੍ਰਾਈਵੇਟ ਕੰਪਨੀਆਂ ਨੂੰ ਲੱੁਟ ਕਰਨ ਦੀ ਹਰੀ ਝੰਡੀ ਦਿੱਤੀ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਵਲੋਂ ਲਾਇਆ ਗਿਆ ਇਹ ਧਰਨਾ ਇਸ ਟੋਲ ਪਲਾਜ਼ੇ ਨੂੰ ਚੁਕਾਉਣ ਤੱਕ ਸੀਮਤ ਨਹੀਂ ਰਹੇਗਾ, ਬਲਕਿ ਜਿੱਥੇ ਤੱਕ ਸਰਕਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਮਿਲ ਕੇ ਪ੍ਰਾਈਵੇਟ ਕੰਪਨੀਆਂ ਨੂੰ ਲੱੁਟ ਕਰਨ ਦੀ ਖੱੁਲ ਦੇਣਗੇ, ੳੱੁਥੇ ਤੱਕ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਿਰੋਧ ਦੇ ਮੈਦਾਨ ਵਿਚ ਖੜੀ ਨਜ਼ਰ ਆਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰਾਂ ਤੋਂ ਆਸ ਨਹੀਂ ਰੱਖਣੀ ਚਾਹੀਦੀ, ਕਿਉਂਕਿ ਕਿਸੇ ਸਮੇਂ ਇਸ ਟੋਲ ਪਲਾਜ਼ੇ ਦਾ ਵਿਰੋਧ ਕਰਨ ਵਾਲੇ ਅੱਜ ਸਰਕਾਰ ਦਾ ਹਿੱਸਾ ਹਨ, ਪਰ ਨਾਜਾਇਜ਼ ਲੱਗੇ ਟੋਲ ਪਲਾਜ਼ੇ ਨੂੰ ਪੁਟਾਉਣ ਲਈ ਅੱਗੇ ਨਹੀਂ ਆ ਰਹੇ | ਬੁਲਾਰਿਆਂ ਨੇ ਇਹ ਵੀ ਕਿਹਾ ਕਿ 28 ਸਤੰਬਰ ਨੂੰ ਭਗਤ ਸਿੰਘ ਨੂੰ ਸਮਰਪਿਤ ਦਿਹਾੜੇ ਮੌਕੇ ਟੋਲ ਪਲਾਜ਼ੇ 'ਤੇ ਵੱਡਾ ਇਕੱਠ ਕੀਤਾ ਜਾਵੇਗਾ | ਇਸ ਮੌਕੇ ਜਨਕ ਸਿੰਘ ਸੁਖਪੁਰਾ, ਕੁਲਦੀਪ ਸਿੰਘ, ਭੋਲਾ ਸੁਖਪੁਰ, ਗੁਰਮੇਲ ਸਿੰਘ ਜਗਜੀਤਪੁਰਾ, ਹੈਪੀ ਜਗਜੀਤਪੁਰਾ, ਗੁਰਨਾਮ ਸਿੰਘ ਗਾਮਾ, ਭੋਲਾ ਸਿੰਘ ਬਦਰੇ ਵਾਲਾ, ਰੇਸ਼ਮ ਸਿੰਘ ਜੰਗੀਆਣਾ, ਵਿਸਾਖਾ ਸਿੰਘ, ਭਿੰਦਾ ਸਿੰਘ ਢਿੱਲਵਾਂ, ਕਮਲ ਅਲਕੜਾ, ਬਲਵਿੰਦਰ ਸਿੰਘ ਜੋਧਪੁਰ, ਹਰਮੰਡਲ ਸਿੰਘ ਜੋਧਪੁਰ, ਕੁਲਦੀਪ ਸਿੰਘ ਸ਼ਹਿਣਾ, ਕੁਲਵੰਤ ਸਿੰਘ ਮਾਨ, ਸੁਖਦੇਵ ਸਿੰਘ ਜਗਜੀਤਪੁਰਾ ਵੀ ਹਾਜ਼ਰ ਸਨ |

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਿੰਦੀ ਦਾ ਭਦੌੜ ਪੁੱਜਣ 'ਤੇ ਸ਼ਾਨਦਾਰ ਸਵਾਗਤ

ਭਦੌੜ, 23 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਿੰਦੀ ਭਦੌੜ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਵਲੋਂ ਕਰਵਾਏ ਗਏ ਟੂਰਨਾਮੈਂਟਾਂ ਵਿਚ ਭਾਗ ਲੈਣ ਉਪਰੰਤ ਕਸਬਾ ਭਦੌੜ ਪੁੱਜਣ 'ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਦੀਆਂ ਅਧੂਰੀਆਂ ਸੜਕਾਂ ਜਲਦ ਬਣਾਈਆਂ ਜਾਣ-ਜਗਰਾਜ ਹਰਦਾਸਪੁਰਾ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਮਹਿਲ ਕਲਾਂ ਬਲਾਕ ਦੀਆਂ ਨਵੀਆਂ ਬਣ ਰਹੀਆਂ ਸੜਕਾਂ ਦਾ ਕੰਮ ਮਹੀਨਿਆਂ ਬੱਧੀ ਸਮੇਂ ਤੋਂ ਅਧੂਰਾ ਹੋਣ ਕਰ ਕੇ ਇਲਾਕਾ ਨਿਵਾਸੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸੁਖਪ੍ਰੀਤ ਸਿੰਘ ਪੰਧੇਰ ਨੇ ਪਹਿਲਾ ਤੇ ਗੁਰਦੀਪ ਸਿੰਘ ਕਲੇਰ ਨੇ ਦੂਜਾ ਸਥਾਨ ਲਿਆ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਕੌਮੀ ਅਥਲੀਟ ਸੁਖਪ੍ਰੀਤ ਸਿੰਘ ਪੰਧੇਰ ਨੇ ਅੰਡਰ-21 ਸਾਲ ਵਰਗ ਵਿਚ ਤੀਹਰੀ ਛਾਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਦੇ ਸੰਬੰਧ 'ਚ ਸੰਤ ਰਾਜਗਿਰ ਨੇ ਕੀਤਾ ਪੋਸਟਰ ਰਿਲੀਜ਼

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਚੌਕ ਵਿਚ 26 ਸਤੰਬਰ ਨੂੰ ਮਨਾਈ ਜਾ ਰਹੀ ਹੈ | ਇਸ ਸੰਬੰਧੀ ਸਮਾਗਮ ਦਾ ਰੰਗਦਾਰ ਪੋਸਟਰ ਸੰਤ ਵੀਰਗਿਰ ਆਸ਼ਰਮ ਦੇ ਮੁੱਖ ਸੰਚਾਲਕ ਸੰਤ ਬਾਬਾ ...

ਪੂਰੀ ਖ਼ਬਰ »

200 ਗਰਾਮ ਨਸ਼ੀਲੇ ਚਿੱਟੇ ਪਾਊਡਰ ਸਮੇਤ ਇਕ ਕਾਬੂ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਥਾਣਾ ਮਹਿਲ ਕਲਾਂ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ 200 ਗਰਾਮ ਨਸ਼ੀਲਾ ਚਿੱਟਾ ਪਾਊਡਰ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ. ਗਮਦੂਰ ਸਿੰਘ ਚਹਿਲ ...

ਪੂਰੀ ਖ਼ਬਰ »

ਭਾਈ ਘਨੱਈਆ ਦਾ ਜਨਮ ਦਿਹਾੜਾ ਮਨਾਇਆ

ਭਦੌੜ, 23 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਜਲ ਕਮੇਟੀ ਵਲੋਂ ਭਾਈ ਘਨੱਈਆ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ ਹੈ | ਜਿਨ੍ਹਾਂ ਦੀ ਯਾਦ ਵਿਚ ਚੌਲਾਂ ਅਤੇ ਚਾਹ ਦੇ ਲੰਗਰ ਲਾ ਕੇ ਰਾਹਗੀਰਾਂ ਨੂੰ ਛਕਾਏ ਗਏ | ਇਸ ਮੌਕੇ ਕਵੀਸ਼ਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਸਮਾਗਮ 26 ਨੂੰ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਅਗਰਵਾਲ ਸਭਾ ਬਰਨਾਲਾ ਵਲੋਂ ਯੁਵਾ ਅਗਰਵਾਲ ਸਭਾ ਤੇ ਅਗਰਵਾਲ ਸਭਾ ਮਹਿਲਾ ਵਿੰਗ ਦੇ ਸਹਿਯੋਗ ਨਾਲ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ 26 ਸਤੰਬਰ ਨੂੰ ਸ਼ਾਂਤੀ ਹਾਲ ਰਾਮ ਬਾਗ਼ ਬਰਨਾਲਾ ਵਿਖੇ ਮਨਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਿੰਦੀ ਦਾ ਭਦੌੜ ਪੁੱਜਣ 'ਤੇ ਸ਼ਾਨਦਾਰ ਸਵਾਗਤ

ਭਦੌੜ, 23 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਿੰਦੀ ਭਦੌੜ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਵਲੋਂ ਕਰਵਾਏ ਗਏ ਟੂਰਨਾਮੈਂਟਾਂ ਵਿਚ ਭਾਗ ਲੈਣ ਉਪਰੰਤ ਕਸਬਾ ਭਦੌੜ ਪੁੱਜਣ 'ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਨਿਯੁਕਤੀ ਹੋਣ ਤੋਂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਤਨਖ਼ਾਹ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਨਵੇਂ ਨਿਯੁਕਤ ਕੀਤੇ ਗਏ 6635 ਅਧਿਆਪਕਾਂ ਨੰੂ ਨਿਯੁਕਤੀ ਦੇ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਤਨਖ਼ਾਹ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਾਨ-ਟੀਚਿੰਗ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਲਜ ਦੇ ਮੱੁਖ ਗੇਟ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਾਲਜ ਯੂਨਿਟ ਦੇ ਉਪ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਦੀਆਂ ਬਾਕਸਿੰਗ 'ਚ ਸ਼ਾਨਦਾਰ ਪ੍ਰਾਪਤੀਆਂ

ਭਦੌੜ, 22 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਬਾਕਸਿੰਗ (ਲੜਕੇ) ਦੇ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਵਿਚ ਅੱਵਲ ਰਹਿ ਕੇ ...

ਪੂਰੀ ਖ਼ਬਰ »

ਭਾਜਪਾ ਵਲੋਂ ਪਾਣੀ ਦੀ ਮਹੱਤਤਾ ਸੰਬੰਧੀ ਸੈਮੀਨਾਰ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਸਾਬਕਾ ਸੈਨਿਕ ਸੈੱਲ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 72ਵੇਂ ਜਨਮ ਦਿਨ ਨੂੰ ਸਮਰਪਿਤ 'ਪਾਣੀ ਦੀ ਮਹੱਤਤਾ' ਸੰਬੰਧੀ ਇਕ ਸੈਮੀਨਾਰ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਧਨੌਲਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਰਾਸ਼ਟਰੀ ਪੋਸ਼ਣ ਮਾਹ ਮਨਾਇਆ

ਧਨੌਲਾ, 23 ਸਤੰਬਰ (ਚੰਗਾਲ)-ਧਨੌਲਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ਹਰਮੀਤ ਕੌਰ ਨੇ ਦੱਸਿਆ ਕਿ ਧਨੌਲਾ ਵਿਖੇ ਰਾਸ਼ਟਰੀ ਪੋਸ਼ਣ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਭਦੌੜ ਨੇ ਖੋ-ਖੋ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕਲ ਭਦੌੜ ਦੀਆਂ ਖੋ-ਖੋ ਅੰਡਰ 14 ਸਾਲਾਂ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਦੱਸਿਆ ਕਿ ਕੋਚ ...

ਪੂਰੀ ਖ਼ਬਰ »

ਐਡੂਮੈਕਸ ਸੰਸਥਾ ਭਦੌੜ ਨੇ ਵਿਦਿਆਰਥਣ ਦਾ 4 ਦਿਨਾਂ 'ਚ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾਇਆ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਮੇਨ ਬੱਸ ਸਟੈਂਡ ਰੋਡ ਉਪਰ ਚੱਲ ਰਹੀ ਐਡੂਮੈਕਸ ਆਈਲੈਟਸ ਐਂਡ ਇੰਸਟੀਚਿਊਟ ਨੇ ਗ੍ਰਾਹਕਾਂ ਨੂੰ ਸ਼ਾਨਦਾਰ ਸੇਵਾਵਾਂ ਦਿੰਦੇ ਹੋਏ ਵਿਦਿਆਰਥਣ ਦਾ 4 ਦਿਨਾਂ ਅੰਦਰ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਪੀੜਤ ਪਰਿਵਾਰਾਂ ਨੂੰ ਦਿੱਤੀ ਗਈ ਆਰਥਿਕ ਸਹਾਇਤਾ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਵੱਖ-ਵੱਖ ਪੀੜਤ ਪਰਿਵਾਰਾਂ ਨੂੰ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਆਰਥਿਕ ਸਹਾਇਤਾ ਦਿੱਤੀ ਗਈ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਬਿਵਨੀਤ ਕੌਰ ਪੱੁਤਰੀ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਇਕਾਈ ਚੀਮਾ ਦੀ ਮੀਟਿੰਗ ਇਕਾਈ ਪ੍ਰਧਾਨ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੇ ਜਿੱਥੇ ਅਗਲੇਰੇ ਸੰਘਰਸ਼ਾਂ ਦੀ ਵਿਉਂਤਬੰਦੀ ਕੀਤੀ, ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਦੇ ਖਿਡਾਰੀਆਂ ਨੇ ਫੱੁਟਬਾਲ ਮੁਕਾਬਲਿਆਂ 'ਚ ਤੀਜਾ ਸਥਾਨ ਲਿਆ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੁੱਡੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਮੁਕਾਬਲਿਆਂ ਵਿਚ ਸਰਵੋਤਮ ਅਕੈਡਮੀ ਖੱੁਡੀ ਕਲਾਂ ਦੇ ਖਿਡਾਰੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ...

ਪੂਰੀ ਖ਼ਬਰ »

ਪਿੰਡ ਬੀਹਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਗਠਿਤ-ਜਸਵਿੰਦਰ ਸਿੰਘ ਸਿੱਧੂ ਇਕਾਈ ਪ੍ਰਧਾਨ ਨਿਯੁਕਤ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਬੀਹਲਾ ਵਿਖੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੁਵਾ ਉਤਸਵ 29 ਤੇ 30 ਨੂੰ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਸ੍ਰੀ ਲਾਲ ਬਹਾਦਰ ਸ਼ਾਸਤਰੀ ਕਾਲਜ ਬਰਨਾਲਾ ਵਿਖੇ 29 ਅਤੇ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਭਗਤ ਸਿੰਘ ਛੰਨਾ ਦੀ ਅਗਵਾਈ ਵਿਚ ਪਿੰਡ ਕੋਠੇ ਸਰਾਂ ਵਿਖੇ ਹੋਈ | ਜਿਸ ਵਿਚ ਯੂਨੀਅਨ ਵਲੋਂ ਪਰਾਲੀ ਦੇ ਮੱੁਦੇ 'ਤੇ ਸਰਕਾਰ ਨੂੰ ਘੇਰਣਾ, ਬਿਜਲੀ ਪ੍ਰਾਈਵੇਟ ਕਰਨ ਦੇ ...

ਪੂਰੀ ਖ਼ਬਰ »

ਸੁਨਾਮ ਦੀ ਧੀ ਆਸਥਾ ਕਲਿਆਣ ਦਾ ਰੋਟਰੀ ਕਲੱਬ ਵਲੋਂ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਰੁਪਿੰਦਰ ਸਿੰਘ ਸੱਗੂ) - ਰੋਟਰੀ ਕਲੱਬ, ਇਨਰ ਵੀਲ ਕਲੱਬ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮਾਗਮ ਰੱਖਿਆ ਗਿਆ | ਇਸ ਸਮਾਗਮ ਦੌਰਾਨ ਕਲੱਬ ਵਲੋਂ ਸੁਨਾਮ ਦੀ ਰਹਿਣ ਵਾਲੀ ਵਾਲਮੀਕਿ ਭਾਈਚਾਰੇ ਦੀ ਲੜਕੀ ਆਸਥਾ ਕਲਿਆਣ ਨੂੰ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਨਾਬਾਲਗ ਲੜਕਾ ਬਰੀ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਪਿੰ੍ਰਸੀਪਲ ਮੈਜਿਸਟਰੇਟ ਜੁਵੀਨਾਇਲ ਜਸਟਿਸ ਬੋਰਡ ਨੇ ਬਚਾਅ ਪੱਖ ਦੇ ਵਕੀਲ ਜਤਿੰਦਰ ਕੁਮਾਰ ਭਵਾਨੀਗੜ੍ਹ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੱਟਾਂ ਮਾਰਨ ਦੇ ਦੋਸ਼ਾਂ ਵਿਚੋਂ ਇਕ ਨਾਬਾਲਗ ਲੜਕੇ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ...

ਪੂਰੀ ਖ਼ਬਰ »

ਸਰਪੰਚ ਉੱਪਰ ਲੱਗੇ ਨਰੇਗਾ ਸਕੀਮ ਰਾਹੀਂ ਧੋਖਾਧੜੀ ਕਰਨ ਦੇ ਦੋਸ਼

ਅਮਰਗੜ੍ਹ, 23 ਸਤੰਬਰ (ਸੁਖਜਿੰਦਰ ਸਿੰਘ ਝੱਲ) - ਤਹਿਸੀਲ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਡਲਾ ਵਿਖੇ ਮੌਜੂਦਾ ਸਰਪੰਚ ਵਲੋਂ ਪਿੰਡ ਦੇ ਹੀ ਹੋਰ 2 ਵਿਅਕਤੀਆਂ ਦੇ ਨਾਂਅ 'ਤੇ ਆਪਣੀ ਜਗ੍ਹਾ ਵਿਚ ਨਰੇਗਾ ਸਕੀਮ ਰਾਹੀਂ ਪਸ਼ੂ ਸ਼ੈੱਡ ਬਣਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜਾਜ਼ ਨੂੰ ਵੇਖਦਿਆਂ ਅੰਨਦਾਤੇ ਦੀ ਚਿੰਤਾ ਵਧੀ

ਕੁੱਪ ਕਲਾਂ, 23 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਛਾਈ ਬੱਦਲਵਾਈ ਅਤੇ ਹਲਕੀ ਕਿਣਮਿਣ ਦੇ ਚੱਲਦਿਆਂ ਕਿਸਾਨਾਂ ਵਲੋਂ ਕਰਜ਼ੇ ਚੁੱਕ ਕੇ ਮਿਹਨਤਾਂ-ਮੁਸ਼ੱਕਤਾਂ ਦੇ ਨਾਲ ਪਾਲ਼ੀ ਪੱਕਣ ਵੱਲ ਵਧ ਰਹੀ ਝੋਨੇ ਦੀ ਫਸਲ ਨੂੰ ਲੈ ਕੇ ਕਿਸਾਨਾਂ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਤੇ ਸ਼ੂਗਰ ਮਿੱਲ ਵਿਚਾਲੇ 6 ਕਰੋੜ 82 ਲੱਖ ਰੁਪਏ ਦੀ ਅਦਾਇਗੀ ਨੂੰ ਲੈ ਕੇ 9 ਦਿਨਾਂ ਤੋਂ ਚੱਲ ਰਿਹਾ ਰੇੜਕਾ ਹੋਇਆ ਸਮਾਪਤ

ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਗੰਨਾ ਸੰਘਰਸ਼ ਕਮੇਟੀ ਧੂਰੀ ਵਲੋਂ ਸ਼ੂਗਰ ਮਿਲ ਧੂਰੀ ਪਾਸੋਂ ਕਿਸਾਨਾਂ ਦੇ ਗੰਨੇ ਦੀ 6 ਕਰੋੜ 82 ਲੱਖ ਰੁਪਏ ਬਕਾਇਆ ਰਾਸ਼ੀ ਲੈਣ ਲਈ ਆਰੰਭਿਆ ਸੰਘਰਸ਼ ਅੱਜ ਸਮਾਪਤ ਹੋ ਗਿਆ | ਜ਼ਿਕਰਯੋਗ ਹੈ ਕਿ ਪਿਛਲੇ 9 ਦਿਨਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਲਾਭ ਲੈਣ ਲਈ ਕਿਸਾਨ ਹੋ ਰਹੇ ਨੇ ਖੱਜਲ-ਖੁਆਰ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭਾਰਤ ਸਰਕਾਰ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕਿਸਾਨਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਪਹਿਲਾਂ ਲਾਭ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਇੰਡੋਨੇਸ਼ੀਆ ਸਕੂਲ ਦੇ ਵਿਦਿਆਰਥੀਆਂ ਨਾਲ ਲਗਾਉਣਗੇ ਕਲਾਸਾਂ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ 20 ਵਿਦਿਆਰਥੀਆਂ ਦੀ ਵਿਸ਼ੇਸ਼ ਟੈੱਸਟ ਪਾਸ ਕਰ ਕੇ ਇੰਡੋਨੇਸ਼ੀਆ ...

ਪੂਰੀ ਖ਼ਬਰ »

ਐਸ.ਐਸ.ਡੀ ਕਾਲਜ ਦੇ ਵਿਦਿਆਰਥੀਆਂ ਦਾ ਕੁਸ਼ਤੀ ਤੇ ਮੱੁਕੇਬਾਜ਼ੀ ਮੁਕਾਬਲੇ 'ਚ ਪਹਿਲਾ ਸਥਾਨ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਐਸ.ਐਸ.ਡੀ .ਕਾਲਜੀਏਟ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬਰਨਾਲਾ ਵਿਖੇ ਡੀ.ਟੀ.ਓ. ਦਫ਼ਤਰ ਸਿਰਫ਼ ਨਾਨ-ਟਰਾਂਸਪੋਰਟ ਕੰਮਾਂ ਲਈ ਹੀ ਸੀਮਤ

ਰਾਜ ਪਨੇਸਰ ਬਰਨਾਲਾ, 23 ਸਤੰਬਰ -ਬਰਨਾਲਾ ਦੇ ਜ਼ਿਲ੍ਹੇ ਬਣੇ ਨੂੰ ਕਰੀਬ 16 ਸਾਲ ਹੋ ਚੱੁਕੇ ਹਨ ਪਰ ਅੱਜ ਵੀ ਜ਼ਿਲ੍ਹੇ ਵਾਲੀਆਂ ਸਹੂਲਤਾਂ ਤੋਂ ਬਰਨਾਲਾ ਨਿਵਾਸੀ ਸੱਖਣੇ ਹਨ | ਕਈ ਵਿਭਾਗ ਬਰਨਾਲਾ ਵਿਚ ਅਜੇ ਵੀ ਨਹੀਂ ਹਨ | ਜਿਨ੍ਹਾਂ 'ਚੋਂ ਇਕ ਵਿਭਾਗ ਟਰਾਂਸਪੋਰਟ ਦਾ ਵੀ ਹੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX